< ਯੂਹੰਨਾ 15 >

1 ਯਿਸੂ ਨੇ ਕਿਹਾ, “ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ।”
Ἐγώ εἰμι ἡ ἄμπελος ἡ ἀληθινή, καὶ ὁ πατήρ μου ὁ γεωργός ἐστι.
2 ਹਰ ਉਹ ਟਹਿਣੀ ਜਿਹੜੀ ਫਲ ਨਹੀਂ ਦਿੰਦੀ, ਉਹ ਵੱਡ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਬਹੁਤ ਸਾਰਾ ਫਲ ਦੇਵੇ।
Πᾶν κλῆμα ἐν ἐμοὶ μὴ φέρον καρπόν, αἴρει αὐτό· καὶ πᾶν τὸ καρπὸν φέρον, καθαίρει αὐτό, ἵνα πλείονα καρπὸν φέρῃ.
3 ਤੁਸੀਂ ਪਹਿਲਾਂ ਹੀ ਮੇਰੇ ਦਿੱਤੇ ਹੋਏ ਬਚਨ ਦੁਆਰਾ ਸਾਫ਼ ਹੋ।
Ἤδη ὑμεῖς καθαροί ἐστε διὰ τὸν λόγον ὃν λελάληκα ὑμῖν.
4 ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂਗਾ। ਕੋਈ ਵੀ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਨਾ ਰਹੇ, ਆਪਣੇ ਆਪ ਫਲ ਨਹੀਂ ਦੇ ਸਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਨਹੀਂ ਰਹੋਂਗੇ, ਤੁਸੀਂ ਫਲ ਪੈਦਾ ਨਹੀਂ ਕਰ ਸਕਦੇ।
Μείνατε ἐν ἐμοί, κἀγὼ ἐν ὑμῖν. Καθὼς τὸ κλῆμα οὐ δύναται καρπὸν φέρειν ἀφ᾽ ἑαυτοῦ, ἐὰν μὴ μείνῃ ἐν τῇ ἀμπέλῳ, οὕτως οὐδὲ ὑμεῖς, ἐὰν μὴ ἐν ἐμοὶ μείνητε.
5 “ਅੰਗੂਰ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁਝ ਵੀ ਨਹੀਂ ਕਰ ਸਕਦੇ।”
Ἐγώ εἰμι ἡ ἄμπελος, ὑμεῖς τὰ κλήματα. Ὁ μένων ἐν ἐμοί, κἀγὼ ἐν αὐτῷ, οὗτος φέρει καρπὸν πολύν· ὅτι χωρὶς ἐμοῦ οὐ δύνασθε ποιεῖν οὐδέν.
6 ਜੇਕਰ ਕੋਈ ਮੇਰੇ ਵਿੱਚ ਨਹੀਂ ਰਹਿੰਦਾ, ਉਹ ਇੱਕ ਟਹਿਣੀ ਵਾਂਗੂੰ ਸੁੱਟਿਆ ਜਾਵੇਗਾ ਅਤੇ ਸੁੱਕ ਜਾਵੇਗਾ। ਅਜਿਹੀਆਂ ਟਹਿਣੀਆਂ ਨੂੰ ਲੋਕ ਅੱਗ ਵਿੱਚ ਸਾੜ ਦਿੰਦੇ ਹਨ।
Ἐὰν μή τις μείνῃ ἐν ἐμοί, ἐβλήθη ἔξω ὡς τὸ κλῆμα, καὶ ἐξηράνθη, καὶ συνάγουσιν αὐτὰ καὶ εἰς τὸ πῦρ βάλλουσι, καὶ καίεται.
7 “ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।”
Ἐὰν μείνητε ἐν ἐμοί, καὶ τὰ ῥήματά μου ἐν ὑμῖν μείνῃ, ὃ ἐὰν θέλητε αἰτήσεσθε, καὶ γενήσεται ὑμῖν.
8 ਇਸ ਰਾਹੀਂ ਮੇਰੇ ਪਿਤਾ ਦੀ ਵਡਿਆਈ ਹੋਵੇਗੀ, ਜੋ ਤੁਸੀਂ ਬਹੁਤਾ ਫਲ ਲੈ ਕੇ ਆਓ, ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਗੇ।
Ἐν τούτῳ ἐδοξάσθη ὁ πατήρ μου, ἵνα καρπὸν πολὺν φέρητε· καὶ γενήσεσθε ἐμοὶ μαθηταί.
9 “ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ। ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ।”
Καθὼς ἠγάπησέ με ὁ πατήρ, κἀγὼ ἠγάπησα ὑμᾶς· μείνατε ἐν τῇ ἀγάπῃ τῇ ἐμῇ.
10 ੧੦ ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ ਹਾਂ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਰਹੋਂਗੇ।
Ἐὰν τὰς ἐντολάς μου τηρήσητε, μενεῖτε ἐν τῇ ἀγάπῃ μου· καθὼς ἐγὼ τὰς ἐντολὰς τοῦ πατρός μου τετήρηκα, καὶ μένω αὐτοῦ ἐν τῇ ἀγάπῃ.
11 ੧੧ “ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਪੂਰੀ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ।”
Ταῦτα λελάληκα ὑμῖν, ἵνα ἡ χαρὰ ἡ ἐμὴ ἐν ὑμῖν μείνῃ, καὶ ἡ χαρὰ ὑμῶν πληρωθῇ.
12 ੧੨ ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ।
Αὕτη ἐστὶν ἡ ἐντολὴ ἡ ἐμή, ἵνα ἀγαπᾶτε ἀλλήλους, καθὼς ἠγάπησα ὑμᾶς.
13 ੧੩ ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ
Μείζονα ταύτης ἀγάπην οὐδεὶς ἔχει, ἵνα τις τὴν ψυχὴν αὐτοῦ θῇ ὑπὲρ τῶν φίλων αὐτοῦ.
14 ੧੪ ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ।
Ὑμεῖς φίλοι μού ἐστε, ἐὰν ποιῆτε ὅσα ἐγὼ ἐντέλλομαι ὑμῖν.
15 ੧੫ ਮੈਂ ਤੁਹਾਨੂੰ ਹੁਣ ਦਾਸ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਕਹਿ ਕੇ ਬੁਲਾਵਾਂਗਾ। ਕਿਉਂਕਿ ਜੋ ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ।
Οὐκέτι ὑμᾶς λέγω δούλους, ὅτι ὁ δοῦλος οὐκ οἶδε τί ποιεῖ αὐτοῦ ὁ κύριος· ὑμᾶς δὲ εἴρηκα φίλους, ὅτι πάντα ἃ ἤκουσα παρὰ τοῦ πατρός μου ἐγνώρισα ὑμῖν.
16 ੧੬ “ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫਲਦਾਰ ਹੋ ਸਕੋ। ਤੁਹਾਡਾ ਫਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ।”
Οὐχ ὑμεῖς με ἐξελέξασθε, ἀλλ᾽ ἐγὼ ἐξελεξάμην ὑμᾶς, καὶ ἔθηκα ὑμᾶς, ἵνα ὑμεῖς ὑπάγητε καὶ καρπὸν φέρητε, καὶ ὁ καρπὸς ὑμῶν μένῃ· ἵνα ὅ τι ἂν αἰτήσητε τὸν πατέρα ἐν τῷ ὀνόματί μου, δῷ ὑμῖν.
17 ੧੭ ਇੱਕ ਦੂਜੇ ਨਾਲ ਪਿਆਰ ਕਰੋ, ਇਹ ਮੇਰਾ ਤੁਹਾਨੂੰ ਹੁਕਮ ਹੈ।
Ταῦτα ἐντέλλομαι ὑμῖν, ἵνα ἀγαπᾶτε ἀλλήλους.
18 ੧੮ ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ।
Εἰ ὁ κόσμος ὑμᾶς μισεῖ, γινώσκετε ὅτι ἐμὲ πρῶτον ὑμῶν μεμίσηκεν.
19 ੧੯ ਜੇਕਰ ਤੁਸੀਂ ਸੰਸਾਰ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਗੂੰ ਪਿਆਰ ਕਰਦੀ। ਪਰ ਤੁਸੀਂ ਸੰਸਾਰ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ ਇਸੇ ਕਾਰਣ ਸੰਸਾਰ ਨੇ ਤੁਹਾਡੇ ਤੋਂ ਨਫ਼ਰਤ ਕੀਤੀ।
Εἰ ἐκ τοῦ κόσμου ἦτε, ὁ κόσμος ἂν τὸ ἴδιον ἐφίλει· ὅτι δὲ ἐκ τοῦ κόσμου οὐκ ἐστέ, ἀλλ᾽ ἐγὼ ἐξελεξάμην ὑμᾶς ἐκ τοῦ κόσμου, διὰ τοῦτο μισεῖ ὑμᾶς ὁ κόσμος.
20 ੨੦ ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਕਸ਼ਟ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਬਚਨ ਨੂੰ ਮੰਨਿਆ, ਉਹ ਤੁਹਾਡੇ ਬਚਨ ਦੀ ਵੀ ਪਾਲਣਾ ਕਰਣਗੇ।
Μνημονεύετε τοῦ λόγου οὗ ἐγὼ εἶπον ὑμῖν, Οὐκ ἔστι δοῦλος μείζων τοῦ κυρίου αὐτοῦ. Εἰ ἐμὲ ἐδίωξαν, καὶ ὑμᾶς διώξουσιν· εἰ τὸν λόγον μου ἐτήρησαν, καὶ τὸν ὑμέτερον τηρήσουσιν.
21 ੨੧ ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਨਗੇ ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ ਜਿਸ ਨੇ ਮੈਨੂੰ ਭੇਜਿਆ ਹੈ।
Ἀλλὰ ταῦτα πάντα ποιήσουσιν ὑμῖν διὰ τὸ ὄνομά μου, ὅτι οὐκ οἴδασι τὸν πέμψαντά με.
22 ੨੨ ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀਂ ਹੈ।
Εἰ μὴ ἦλθον καὶ ἐλάλησα αὐτοῖς, ἁμαρτίαν οὐκ εἶχον· νῦν δὲ πρόφασιν οὐκ ἔχουσι περὶ τῆς ἁμαρτίας αὐτῶν.
23 ੨੩ ਉਹ ਵਿਅਕਤੀ ਜੋ ਮੇਰੇ ਨਾਲ ਵੈਰ ਕਰਦਾ, ਮੇਰੇ ਪਿਤਾ ਨਾਲ ਵੀ ਵੈਰ ਕਰਦਾ ਹੈ।
Ὁ ἐμὲ μισῶν, καὶ τὸν πατέρα μου μισεῖ.
24 ੨੪ ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ।
Εἰ τὰ ἔργα μὴ ἐποίησα ἐν αὐτοῖς ἃ οὐδεὶς ἄλλος πεποίηκεν, ἁμαρτίαν οὐκ εἶχον· νῦν δὲ καὶ ἑωράκασι καὶ μεμισήκασι καὶ ἐμὲ καὶ τὸν πατέρα μου.
25 ੨੫ ਪਰ ਇਹ ਇਸ ਲਈ ਹੋਇਆ ਹੈ ਕਿਉਂਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਬਿਵਸਥਾ ਵਿੱਚ ਲਿਖੀ ਹੋਈ ਸੱਚ ਹੋ ਜਾਵੇ। “ਉਨ੍ਹਾਂ ਨੇ ਬਿਨ੍ਹਾਂ ਕਾਰਨ ਤੋਂ ਮੇਰੇ ਨਾਲ ਨਫ਼ਰਤ ਕੀਤੀ।”
Ἀλλ᾽ ἵνα πληρωθῇ ὁ λόγος ὁ γεγραμμένος ἐν τῷ νόμῳ αὐτῶν ὅτι Ἐμίσησάν με δωρεάν.
26 ੨੬ ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ। ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ। ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ ਵਿੱਚ ਗਵਾਹੀ ਦੇਵੇਗਾ।
Ὅταν δὲ ἔλθῃ ὁ παράκλητος, ὃν ἐγὼ πέμψω ὑμῖν παρὰ τοῦ πατρός, τὸ πνεῦμα τῆς ἀληθείας, ὃ παρὰ τοῦ πατρὸς ἐκπορεύεται, ἐκεῖνος μαρτυρήσει περὶ ἐμοῦ·
27 ੨੭ ਅਤੇ ਤੁਸੀਂ ਵੀ ਮੇਰੇ ਗਵਾਹ ਹੋਵੋਗੇ ਕਿਉਂਕਿ ਤੁਸੀਂ ਸ਼ੁਰੂ ਤੋਂ ਮੇਰੇ ਨਾਲ ਹੋ।
καὶ ὑμεῖς δὲ μαρτυρεῖτε, ὅτι ἀπ᾽ ἀρχῆς μετ᾽ ἐμοῦ ἐστε.

< ਯੂਹੰਨਾ 15 >