< ਯੂਹੰਨਾ 16 >
1 ੧ ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਠੋਕਰ ਨਾ ਖਾਓ।
Ταῦτα λελάληκα ὑμῖν, ἵνα μὴ σκανδαλισθῆτε.
2 ੨ ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ। ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।
Ἀποσυναγώγους ποιήσουσιν ὑμᾶς· ἀλλ᾽ ἔρχεται ὥρα, ἵνα πᾶς ὁ ἀποκτείνας ὑμᾶς δόξῃ λατρείαν προσφέρειν τῷ Θεῷ.
3 ੩ ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਅਤੇ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ।
Καὶ ταῦτα ποιήσουσιν, ὅτι οὐκ ἔγνωσαν τὸν πατέρα οὐδὲ ἐμέ.
4 ੪ ਮੈਂ ਤੁਹਾਨੂੰ ਇਹ ਸਭ ਗੱਲਾਂ ਹੁਣ ਆਖੀਆਂ ਹਨ, ਤਾਂ ਜਦੋਂ ਇਨ੍ਹਾਂ ਗੱਲਾਂ ਦੇ ਪੂਰੇ ਹੋਣ ਦਾ ਸਮਾਂ ਆਵੇ ਤਾਂ ਤੁਸੀਂ ਯਾਦ ਕਰੋ ਕਿ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਦੱਸ ਦਿੱਤਾ ਸੀ। ਇਹ ਗੱਲਾਂ ਮੈਂ ਤੁਹਾਨੂੰ ਸ਼ੁਰੂ ਤੋਂ ਹੀ ਦੱਸੀਆਂ ਸੀ ਕਿਉਂਕਿ ਮੈਂ ਤੁਹਾਡੇ ਨਾਲ ਸੀ।
Ἀλλὰ ταῦτα λελάληκα ὑμῖν, ἵνα ὅταν ἔλθῃ ἡ ὥρα, μνημονεύητε αὐτῶν, ὅτι ἐγὼ εἶπον ὑμῖν. Ταῦτα δὲ ὑμῖν ἐξ ἀρχῆς οὐκ εἶπον, ὅτι μεθ᾽ ὑμῶν ἤμην.
5 ੫ ਪਰ ਹੁਣ ਮੈਂ ਉਸ ਕੋਲ ਜਾ ਰਿਹਾ ਹਾਂ ਜਿਸ ਨੇ ਮੈਨੂੰ ਭੇਜਿਆ ਸੀ ਪਰ ਤੁਹਾਡੇ ਵਿੱਚੋਂ ਕੋਈ ਮੈਨੂੰ ਨਹੀਂ ਪੁੱਛਦਾ ਤੂੰ ਕਿੱਥੇ ਜਾਂਦਾ ਹੈ।
Νῦν δὲ ὑπάγω πρὸς τὸν πέμψαντά με, καὶ οὐδεὶς ἐξ ὑμῶν ἐρωτᾷ με, Ποῦ ὑπάγεις;
6 ੬ ਤੁਹਾਡੇ ਦਿਲ ਦੁੱਖ ਨਾਲ ਭਰੇ ਹਨ ਕਿਉਂਕਿ ਮੈਂ ਤੁਹਾਨੂੰ ਅਜਿਹੀਆਂ ਗੱਲਾਂ ਆਖੀਆਂ ਹਨ।
Ἀλλ᾽ ὅτι ταῦτα λελάληκα ὑμῖν, ἡ λύπη πεπλήρωκεν ὑμῶν τὴν καρδίαν.
7 ੭ ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ।
Ἀλλ᾽ ἐγὼ τὴν ἀλήθειαν λέγω ὑμῖν· συμφέρει ὑμῖν ἵνα ἐγὼ ἀπέλθω· ἐὰν γὰρ ἐγὼ μὴ ἀπέλθω, ὁ παράκλητος οὐκ ἐλεύσεται πρὸς ὑμᾶς· ἐὰν δὲ πορευθῶ, πέμψω αὐτὸν πρὸς ὑμᾶς.
8 ੮ ਜਦੋਂ ਸਹਾਇਕ ਆਵੇਗਾ, ਉਹ ਇਸ ਸੰਸਾਰ ਦੇ ਲੋਕਾਂ ਨੂੰ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਕਾਇਲ ਕਰੇਗਾ।
Καὶ ἐλθὼν ἐκεῖνος ἐλέγξει τὸν κόσμον περὶ ἁμαρτίας καὶ περὶ δικαιοσύνης καὶ περὶ κρίσεως·
9 ੯ ਪਾਪ ਦੇ ਬਾਰੇ ਇਸ ਲਈ ਕਿ ਉਹ ਮੇਰੇ ਉੱਤੇ ਵਿਸ਼ਵਾਸ ਨਹੀਂ ਕਰਦੇ ।
περὶ ἁμαρτίας μέν, ὅτι οὐ πιστεύουσιν εἰς ἐμέ·
10 ੧੦ ਉਹ ਉਨ੍ਹਾਂ ਨੂੰ ਸਾਬਤ ਕਰੇਗਾ ਕਿ ਉਹ ਧਾਰਮਿਕਤਾ ਦੇ ਵਿਖੇ ਗਲਤ ਹਨ, ਕਿਉਂਕਿ ਮੈਂ ਵਾਪਸ ਆਪਣੇ ਪਿਤਾ ਕੋਲ ਜਾਂਦਾ ਹਾਂ। ਤੁਸੀਂ ਮੈਨੂੰ ਫੇਰ ਨਹੀਂ ਵੇਖੋਗੇ।
περὶ δικαιοσύνης δέ, ὅτι πρὸς τὸν πατέρα μου ὑπάγω, καὶ οὐκέτι θεωρεῖτέ με·
11 ੧੧ ਸਹਾਇਕ ਇਸ ਸੰਸਾਰ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂ ਦੇ ਬਾਰੇ ਗਲਤ ਹਨ, ਕਿਉਂਕਿ ਇਸ ਸੰਸਾਰ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ।
περὶ δὲ κρίσεως, ὅτι ὁ ἄρχων τοῦ κόσμου τούτου κέκριται.
12 ੧੨ “ਮੇਰੇ ਕੋਲ ਹੋਰ ਵੀ ਤੁਹਾਨੂੰ ਦੱਸਣ ਲਈ ਬਹੁਤ ਕੁਝ ਹੈ, ਪਰ ਇਸ ਸਮੇਂ ਤੁਹਾਡੇ ਲਈ ਉਨ੍ਹਾਂ ਨੂੰ ਸਹਿਣਾ ਮੁਸ਼ਕਿਲ ਹੈ।
Ἔτι πολλὰ ἔχω λέγειν ὑμῖν, ἀλλ᾽ οὐ δύνασθε βαστάζειν ἄρτι.
13 ੧੩ ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣੇਗਾ ਹੈ ਅਤੇ ਉਹ ਤੁਹਾਨੂੰ ਦੱਸੇਗਾ ਕਿ ਕੀ ਹੋਣ ਵਾਲਾ ਹੈ।
Ὅταν δὲ ἔλθῃ ἐκεῖνος, τὸ πνεῦμα τῆς ἀληθείας, ὁδηγήσει ὑμᾶς εἰς πᾶσαν τὴν ἀλήθειαν· οὐ γὰρ λαλήσει ἀφ᾽ ἑαυτοῦ, ἀλλ᾽ ὅσα ἂν ἀκούσῃ λαλήσει, καὶ τὰ ἐρχόμενα ἀναγγελεῖ ὑμῖν.
14 ੧੪ ਸਚਿਆਈ ਦਾ ਆਤਮਾ ਮੈਨੂੰ ਵਡਿਆਈ ਦੇਵੇਗਾ। ਕਿਉਂਕਿ ਉਹ ਮੇਰੀਆਂ ਗੱਲਾਂ ਹੀ ਤੁਹਾਨੂੰ ਦੱਸੇਗਾ।
Ἐκεῖνος ἐμὲ δοξάσει, ὅτι ἐκ τοῦ ἐμοῦ λήψεται, καὶ ἀναγγελεῖ ὑμῖν.
15 ੧੫ ਉਹ ਸਭ ਕੁਝ ਜੋ ਪਿਤਾ ਦਾ ਹੈ, ਮੇਰਾ ਹੈ। ਇਸ ਲਈ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਨੂੰ ਦੱਸੇਗਾ।
Πάντα ὅσα ἔχει ὁ πατὴρ ἐμά ἐστι· διὰ τοῦτο εἶπον, ὅτι ἐκ τοῦ ἐμοῦ λαμβάνει, καὶ ἀναγγελεῖ ὑμῖν.
16 ੧੬ “ਥੋੜੀ ਦੇਰ ਬਾਅਦ ਤੁਸੀਂ ਮੈਨੂੰ ਨਹੀਂ ਵੇਖੋਂਗੇ। ਉਸ ਤੋਂ ਕੁਝ ਦੇਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ।”
Μικρὸν καὶ οὐ θεωρεῖτέ με, καὶ πάλιν μικρὸν καὶ ὄψεσθέ με, ὅτι ὑπάγω πρὸς τὸν πατέρα.
17 ੧੭ ਕੁਝ ਚੇਲਿਆਂ ਨੇ ਆਪਸ ਵਿੱਚ ਕਿਹਾ, ਯਿਸੂ ਦਾ ਇਸ ਤੋਂ ਕੀ ਭਾਵ ਹੈ? ਜੋ ਉਹ ਕਹਿੰਦਾ ਕਿ, “ਕੁਝ ਦੇਰ ਲਈ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਕੁਝ ਦੇਰ ਬਾਅਦ ਫ਼ੇਰ ਤੁਸੀਂ ਮੈਨੂੰ ਵੇਖੋਂਗੇ ਉਹ ਕਹਿੰਦਾ, ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾਂਦਾ ਹਾਂ?”
Εἶπον οὖν ἐκ τῶν μαθητῶν αὐτοῦ πρὸς ἀλλήλους, Τί ἐστι τοῦτο ὃ λέγει ἡμῖν, Μικρὸν καὶ οὐ θεωρεῖτέ με, καὶ πάλιν μικρὸν καὶ ὄψεσθέ με; Καὶ ὅτι Ἐγὼ ὑπάγω πρὸς τὸν πατέρα;
18 ੧੮ ਤਾਂ ਉਨ੍ਹਾਂ ਨੇ ਪੁੱਛਿਆ, “ਥੋੜੀ ਦੇਰ” ਤੋਂ ਉਸਦਾ ਕੀ ਭਾਵ ਹੈ? ਜੋ ਉਹ (ਯਿਸੂ) ਕਹਿੰਦਾ ਹੈ ਅਸੀਂ ਨਹੀਂ ਸਮਝੇ।
Ἔλεγον οὖν, Τοῦτο τί ἐστιν ὃ λέγει, τὸ μικρόν; Οὐκ οἴδαμεν τί λαλεῖ.
19 ੧੯ ਯਿਸੂ ਨੇ ਵੇਖਿਆ ਕਿ ਚੇਲੇ ਉਸ ਨੂੰ ਇਸ ਬਾਰੇ ਕੁਝ ਪੁੱਛਣਾ ਚਾਹੁੰਦੇ ਹਨ ਤਾਂ ਯਿਸੂ ਨੇ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਇਸ ਗੱਲ ਬਾਰੇ ਪੁੱਛ ਰਹੇ ਹੋ ਕਿ ਜੋ ਮੈਂ ਆਖਿਆ, ਕਿ ਥੋੜ੍ਹੇ ਦੇਰ ਬਾਅਦ, ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋੜ੍ਹੇ ਜਿਹੇ ਚਿਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ?”
Ἔγνω οὖν ὁ Ἰησοῦς ὅτι ἤθελον αὐτὸν ἐρωτᾷν, καὶ εἶπεν αὐτοῖς, Περὶ τούτου ζητεῖτε μετ᾽ ἀλλήλων, ὅτι εἶπον, Μικρὸν καὶ οὐ θεωρεῖτέ με, καὶ πάλιν μικρὸν καὶ ὄψεσθέ με;
20 ੨੦ ਮੈਂ ਤੁਹਾਨੂੰ ਸੱਚ-ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਸੰਸਾਰ ਖੁਸ਼ ਹੋਵੇਗਾ । ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲ ਜਾਵੇਗੀ।
Ἀμὴν ἀμὴν λέγω ὑμῖν ὅτι κλαύσετε καὶ θρηνήσετε ὑμεῖς, ὁ δὲ κόσμος χαρήσεται· ὑμεῖς δὲ λυπηθήσεσθε, ἀλλ᾽ ἡ λύπη ὑμῶν εἰς χαρὰν γενήσεται.
21 ੨੧ “ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਪੀੜ੍ਹਾ ਨੂੰ ਸਹਿਣ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਉਹ ਇਸ ਖੁਸ਼ੀ ਕਾਰਨ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜੰਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ।
Ἡ γυνὴ ὅταν τίκτῃ λύπην ἔχει, ὅτι ἦλθεν ἡ ὥρα αὐτῆς· ὅταν δὲ γεννήσῃ τὸ παιδίον, οὐκέτι μνημονεύει τῆς θλίψεως, διὰ τὴν χαρὰν ὅτι ἐγεννήθη ἄνθρωπος εἰς τὸν κόσμον.
22 ੨੨ ਹੁਣ ਤੁਸੀਂ ਉਦਾਸ ਹੋ ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਡੇ ਕੋਲੋਂ ਕੋਈ ਨਹੀਂ ਖੋਹ ਸਕਦਾ।
Καὶ ὑμεῖς οὖν λύπην μὲν νῦν ἔχετε· πάλιν δὲ ὄψομαι ὑμᾶς, καὶ χαρήσεται ὑμῶν ἡ καρδία, καὶ τὴν χαρὰν ὑμῶν οὐδεὶς αἴρει ἀφ᾽ ὑμῶν.
23 ੨੩ ਅਤੇ ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਕਰੋਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਮ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ।
Καὶ ἐν ἐκείνῃ τῇ ἡμέρᾳ ἐμὲ οὐκ ἐρωτήσετε οὐδέν. Ἀμὴν ἀμὴν λέγω ὑμῖν ὅτι ὅσα ἂν αἰτήσητε τὸν πατέρα ἐν τῷ ὀνόματί μου, δώσει ὑμῖν.
24 ੨੪ ਅਜੇ ਤੱਕ ਤੁਸੀਂ ਮੇਰੇ ਨਾਮ ਵਿੱਚ ਕੁਝ ਨਹੀਂ ਮੰਗਿਆ, ਮੰਗੋ ਤਾਂ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਪੂਰੀ ਹੋਵੇਗੀ।
Ἕως ἄρτι οὐκ ᾐτήσατε οὐδὲν ἐν τῷ ὀνόματί μου· αἰτεῖτε, καὶ λήψεσθε, ἵνα ἡ χαρὰ ὑμῶν ᾖ πεπληρωμένη.
25 ੨੫ “ਮੈਂ ਤੁਹਾਨੂੰ ਇਹ ਗੱਲਾਂ ਬੁਝਾਰਤਾਂ ਵਿੱਚ ਕੀਤੀਆਂ ਹਨ। ਪਰ ਉਹ ਸਮਾਂ ਆਵੇਗਾ ਜਦ ਮੈਂ ਤੁਹਾਨੂੰ ਕੁਝ ਵੀ ਦੱਸਣ ਲਈ ਬੁਝਾਰਤਾਂ ਨਹੀਂ ਆਖਾਂਗਾ। ਸਗੋਂ ਮੈਂ ਤੁਹਾਨੂੰ ਆਪਣੇ ਪਿਤਾ ਬਾਰੇ ਬਹੁਤ ਸਪੱਸ਼ਟ ਸ਼ਬਦਾਂ ਵਿੱਚ ਦੱਸਾਂਗਾ।
Ταῦτα ἐν παροιμίαις λελάληκα ὑμῖν· ἀλλ᾽ ἔρχεται ὥρα ὅτε οὐκέτι ἐν παροιμίαις λαλήσω ὑμῖν, ἀλλὰ παρρησίᾳ περὶ τοῦ πατρὸς ἀναγγελῶ ὑμῖν.
26 ੨੬ ਉਸ ਦਿਨ ਤੁਸੀਂ ਮੇਰੇ ਨਾਮ ਵਿੱਚ ਮੰਗੋਂਗੇ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਮੈਂ ਤੁਹਾਡੇ ਲਈ ਪਿਤਾ ਕੋਲੋਂ ਨਹੀਂ ਮੰਗਾਂਗਾ।
Ἐν ἐκείνῃ τῇ ἡμέρᾳ ἐν τῷ ὀνόματί μου αἰτήσεσθε· καὶ οὐ λέγω ὑμῖν ὅτι ἐγὼ ἐρωτήσω τὸν πατέρα περὶ ὑμῶν·
27 ੨੭ ਪਿਤਾ ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ। ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਕੋਲੋਂ ਆਇਆ ਹਾਂ।
αὐτὸς γὰρ ὁ πατὴρ φιλεῖ ὑμᾶς, ὅτι ὑμεῖς ἐμὲ πεφιλήκατε, καὶ πεπιστεύκατε ὅτι ἐγὼ παρὰ τοῦ Θεοῦ ἐξῆλθον.
28 ੨੮ ਮੈਂ ਪਿਤਾ ਵੱਲੋਂ ਇਸ ਸੰਸਾਰ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਨੂੰ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾਂਦਾ ਹਾਂ।”
Ἐξῆλθον παρὰ τοῦ πατρός, καὶ ἐλήλυθα εἰς τὸν κόσμον· πάλιν ἀφίημι τὸν κόσμον, καὶ πορεύομαι πρὸς τὸν πατέρα.
29 ੨੯ ਤਦ ਯਿਸੂ ਦੇ ਚੇਲਿਆਂ ਨੇ ਆਖਿਆ, “ਵੇਖ, ਹੁਣ ਤੂੰ ਸਪੱਸ਼ਟ ਬੋਲ ਰਿਹਾ ਹੈ ਅਤੇ ਕੋਈ ਬੁਝਾਰਤ ਨਹੀਂ।
Λέγουσιν αὐτῷ οἱ μαθηταὶ αὐτοῦ, Ἴδε, νῦν παρρησίᾳ λαλεῖς, καὶ παροιμίαν οὐδεμίαν λέγεις.
30 ੩੦ ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁਝ ਪਤਾ ਹੈ, ਤੈਨੂੰ ਜ਼ਰੂਰਤ ਨਹੀਂ ਕਿ ਕੋਈ ਕੁਝ ਪੁੱਛੇ। ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ।”
Νῦν οἴδαμεν ὅτι οἶδας πάντα, καὶ οὐ χρείαν ἔχεις ἵνα τίς σε ἐρωτᾷ· ἐν τούτῳ πιστεύομεν ὅτι ἀπὸ Θεοῦ ἐξῆλθες.
31 ੩੧ ਯਿਸੂ ਨੇ ਪੁੱਛਿਆ, “ਕੀ ਹੁਣ ਤੁਸੀਂ ਵਿਸ਼ਵਾਸ ਕਰਦੇ ਹੋ?”
Ἀπεκρίθη αὐτοῖς ὁ Ἰησοῦς, Ἄρτι πιστεύετε;
32 ੩੨ ਇੱਕ ਸਮਾਂ ਆਵੇਗਾ ਜਦੋਂ ਤੁਸੀਂ ਸਭ ਖਿੰਡ ਜਾਵੋਂਗੇ ਅਤੇ ਆਪਣੇ ਘਰਾਂ ਨੂੰ ਮੁੜ ਜਾਵੋਂਗੇ ਅਤੇ ਤੁਸੀਂ ਮੈਨੂੰ ਇਕੱਲਾ ਛੱਡ ਦੇਵੋਂਗੇ। ਉਹ ਸਮਾਂ ਹੁਣ ਆ ਹੀ ਚੁੱਕਿਆ ਹੈ। ਪਰ ਤਾਂ ਵੀ ਮੈਂ ਇਕੱਲਾ ਨਹੀਂ ਹੋਵਾਂਗਾ ਕਿਉਂਕਿ ਪਿਤਾ ਮੇਰੇ ਨਾਲ ਹੈ।
Ἰδού, ἔρχεται ὥρα καὶ νῦν ἐλήλυθεν, ἵνα σκορπισθῆτε ἕκαστος εἰς τὰ ἴδια, καὶ ἐμὲ μόνον ἀφῆτε· καὶ οὐκ εἰμὶ μόνος, ὅτι ὁ πατὴρ μετ᾽ ἐμοῦ ἐστι.
33 ੩੩ “ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।”
Ταῦτα λελάληκα ὑμῖν, ἵνα ἐν ἐμοὶ εἰρήνην ἔχητε. Ἐν τῷ κόσμῳ θλίψιν ἔχετε· ἀλλὰ θαρσεῖτε, ἐγὼ νενίκηκα τὸν κόσμον.