< ਯੂਹੰਨਾ 17 >

1 ਇਹ ਸਾਰੀਆਂ ਗੱਲਾਂ ਆਖ ਕੇ ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਕਿਹਾ, “ਹੇ ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਨੂੰ ਵਡਿਆਈ ਦੇ ਤਾਂ ਜੋ ਪੁੱਤਰ ਤੈਨੂੰ ਵਡਿਆਈ ਦੇਵੇ।
예수께서 이 말씀을 하시고 눈을 들어 하늘을 우러러 가라사대 아버지여 때가 이르렀사오니 아들을 영화롭게 하사 아들로 아버지를 영화롭게 하게 하옵소서
2 ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਤੇ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ। (aiōnios g166)
아버지께서 아들에게 주신 모든 자에게 영생을 주게 하시려고 만민을 다스리는 권세를 아들에게 주셨음이로소이다 (aiōnios g166)
3 ਇਹ ਸਦੀਪਕ ਜੀਵਨ ਹੈ ਉਹ ਤੈਨੂੰ, ਸੱਚੇ ਪਰਮੇਸ਼ੁਰ ਨੂੰ ਜਾਣਨ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ। (aiōnios g166)
영생은 곧 유일하신 참 하나님과 그의 보내신 자 예수 그리스도를 아는 것이니이다 (aiōnios g166)
4 ਮੈਂ ਉਹ ਕੰਮ ਪੂਰਾ ਕਰ ਦਿੱਤਾ ਜੋ ਤੂੰ ਮੈਨੂੰ ਕਰਨ ਲਈ ਕਿਹਾ ਅਤੇ ਮੈਂ ਧਰਤੀ ਉੱਤੇ ਤੇਰੀ ਵਡਿਆਈ ਕੀਤੀ ਹੈ।
아버지께서 내게 하라고 주신 일을 내가 이루어 아버지를 이 세상에서 영화롭게 하였사오니
5 ਹੇ ਪਿਤਾ, ਹੁਣ ਤੂੰ ਆਪਣੀ ਮਜੂਦਗੀ ਵਿੱਚ ਮੇਰੀ ਵਡਿਆਈ ਕਰ। ਉਸ ਵਡਿਆਈ ਨਾਲ ਜਿਹੜੀ ਇਸ ਸੰਸਾਰ ਦੇ ਸ਼ੁਰੂ ਤੋਂ ਪਹਿਲਾਂ ਮੇਰੇ ਨਾਲ ਸੀ।”
아버지여 창세 전에 내가 아버지와 함께 가졌던 영화로써 지금도 아버지와 함께 나를 영화롭게 하옵소서
6 ਤੂੰ ਮੈਨੂੰ ਸੰਸਾਰ ਵਿੱਚੋਂ ਮਨੁੱਖ ਦਿੱਤੇ ਤੇ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਕਿ ਤੂੰ ਕੌਣ ਹੈਂ। ਉਹ ਤੇਰੇ ਨਾਲ ਹਨ ਪਰ ਤੂੰ ਉਨ੍ਹਾਂ ਨੂੰ ਮੈਨੂੰ ਦਿੱਤਾ ਅਤੇ ਉਨ੍ਹਾਂ ਤੇਰੇ ਬਚਨਾਂ ਦੀ ਪਾਲਣਾ ਕੀਤੀ।
세상 중에서 내게 주신 사람들에게 내가 아버지의 이름을 나타내었나이다 저희는 아버지의 것이었는데 내게 주셨으며 저희는 아버지의 말씀을 지키었나이다
7 ਹੁਣ ਉਹ ਜਾਣਦੇ ਹਨ ਕਿ ਜੋ ਕੁਝ ਵੀ ਤੂੰ ਮੈਨੂੰ ਦਿੱਤਾ ਹੈ ਤੇਰੇ ਵਲੋਂ ਹੀ ਆਇਆ ਹੈ।
지금 저희는 아버지께서 내게 주신 것이 다 아버지께로서 온 것인 줄 알았나이다
8 ਮੈਂ ਉਨ੍ਹਾਂ ਨੂੰ ਉਹ ਬਚਨ ਦਿੱਤੇ ਜੋ ਤੂੰ ਮੈਨੂੰ ਦਿੱਤੇ ਹਨ। ਉਨ੍ਹਾਂ ਨੇ ਉਸ ਨੂੰ ਕਬੂਲ ਕੀਤਾ। ਉਨ੍ਹਾਂ ਨੇ ਸੱਚ-ਮੁੱਚ ਇਹ ਵਿਸ਼ਵਾਸ ਕਰ ਲਿਆ ਕਿ ਤੂੰ ਹੀ ਮੈਨੂੰ ਭੇਜਿਆ ਹੈ।
나는 아버지께서 내게 주신 말씀들을 저희에게 주었사오며 저희는 이것을 받고 내가 아버지께로부터 나온 줄을 참으로 아오며 아버지께서 나를 보내신 줄도 믿었사옵나이다
9 ਮੈਂ ਸੰਸਾਰ ਦੇ ਲੋਕਾਂ ਲਈ ਬੇਨਤੀ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਬੇਨਤੀ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂਕਿ ਉਹ ਤੇਰੇ ਹੀ ਹਨ।
내가 저희를 위하여 비옵나니 내가 비옵는 것은 세상을 위함이 아니요 내게 주신 자들을 위함이니이다 저희는 아버지의 것이로소이다
10 ੧੦ ਜੋ ਕੁਝ ਵੀ ਮੇਰੇ ਕੋਲ ਹੈ ਸਭ ਤੇਰਾ ਹੈ, ਅਤੇ ਜੋ ਕੁਝ ਤੇਰਾ ਹੈ ਸੋ ਮੇਰਾ ਹੈ ਅਤੇ ਉਨ੍ਹਾਂ ਰਾਹੀਂ ਮੇਰੀ ਵਡਿਆਈ ਹੋਈ।
내 것은 다 아버지의 것이요 아버지의 것은 내 것이온데 내가 저희로 말미암아 영광을 받았나이다
11 ੧੧ ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਪਰ ਇਹ ਮਨੁੱਖ ਅਜੇ ਇੱਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀਂ। ਆਪਣੇ ਨਾਮ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ, ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਹੋਣ ਜਿਵੇਂ ਕਿ ਤੂੰ ਤੇ ਮੈਂ ਹਾਂ।
나는 세상에 더 있지 아니하오나 저희는 세상에 있사옵고 나는 아버지께로 가옵나니 거룩하신 아버지여 내게 주신 아버지의 이름으로 저희를 보전하사 우리와 같이 저희도 하나가 되게 하옵소서
12 ੧੨ ਜਦੋਂ ਮੈਂ ਉਨ੍ਹਾਂ ਨਾਲ ਸੀ, ਮੈਂ ਉਨ੍ਹਾਂ ਦੀ ਸੁਰੱਖਿਆ ਕੀਤੀ, ਮੈਂ ਉਨ੍ਹਾਂ ਦੀ ਤੇਰੇ ਨਾਮ ਨਾਲ ਰੱਖਿਆ ਕੀਤੀ। ਉਨ੍ਹਾਂ ਵਿੱਚੋਂ ਕੋਈ ਵੀ ਨਾਸ ਨਹੀਂ ਹੋਇਆ ਸੀ। ਇੱਕ ਤੋਂ ਇਲਾਵਾ ਜਿਹੜਾ ਤਬਾਹੀ ਨੂੰ ਸੌਂਪਿਆ ਗਿਆ ਸੀ, ਉਹ ਨਾਸ ਹੋਇਆ, ਕਿਉਂਕਿ ਪਵਿੱਤਰ ਗ੍ਰੰਥ ਦੀ ਲਿਖਤ ਪੂਰੀ ਹੋਵੇ ।
내가 저희와 함께 있을 때에 내게 주신 아버지의 이름으로 저희를 보전하와 지키었나이다 그 중에 하나도 멸망치 않고 오직 멸망의 자식뿐이오니 이는 성경을 응하게 함이니이다
13 ੧੩ ਹੁਣ ਮੈਂ ਤੇਰੇ ਕੋਲ ਆਉਂਦਾ ਹਾਂ, ਇਹ ਗੱਲਾਂ ਕਹਿੰਦਾ ਹਾਂ ਤਾਂ ਜੋ ਮੇਰੀ ਖੁਸ਼ੀ ਉਹਨਾਂ ਵਿੱਚ ਪੂਰੀ ਹੋਵੇ।
지금 내가 아버지께로 가오니 내가 세상에서 이 말을 하옵는 것은 저희로 내 기쁨을 저희 안에 충만히 가지게 하려 함이니이다
14 ੧੪ ਮੈਂ ਉਨ੍ਹਾਂ ਨੂੰ ਤੇਰਾ ਬਚਨ ਦਿੱਤਾ ਹੈ ਅਤੇ ਸੰਸਾਰ ਨੇ ਇਨ੍ਹਾਂ ਨਾਲ ਵੈਰ ਕੀਤਾ ਹੈ। ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ, ਉਹ ਵੀ ਇਸ ਸੰਸਾਰ ਦੇ ਨਹੀਂ ਹਨ।
내가 아버지의 말씀을 저희에게 주었사오매 세상이 저희를 미워하였사오니 이는 내가 세상에 속하지 아니함같이 저희도 세상에 속하지 아니함을 인함이니이다
15 ੧੫ ਮੈਂ ਤੇਰੇ ਕੋਲੋਂ ਇਹ ਬੇਨਤੀ ਨਹੀਂ ਕਰਦਾ ਕਿ ਤੂੰ ਉਨ੍ਹਾਂ ਲੋਕਾਂ ਨੂੰ ਇਸ ਸੰਸਾਰ ਤੋਂ ਬਾਹਰ ਕੱਢ ਲੈ, ਪਰ ਮੈਂ ਤੇਰੇ ਕੋਲੋਂ ਦੁਸ਼ਟ ਤੋਂ ਉਨ੍ਹਾਂ ਦੀ ਰੱਖਿਆ ਕਰਨ ਦੀ ਮੰਗ ਕਰਦਾ ਹਾਂ।
내가 비옵는 것은 저희를 세상에서 데려가시기를 위함이 아니요 오직 악에 빠지지 않게 보전하시기를 위함이니이다
16 ੧੬ ਉਹ ਵੀ ਇਸ ਸੰਸਾਰ ਦੇ ਨਹੀਂ ਹਨ ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ।
내가 세상에 속하지 아니함 같이 저희도 세상에 속하지 아니하였삽나이다
17 ੧੭ ਉਨ੍ਹਾਂ ਨੂੰ ਸੱਚ ਨਾਲ ਆਪਣੀ ਸੇਵਾ ਲਈ ਤਿਆਰ ਕਰ, ਤੇਰਾ ਬਚਨ ਸੱਚ ਹੈ।
저희를 진리로 거룩하게 하옵소서! 아버지의 말씀은 진리니이다!
18 ੧੮ ਜਿਵੇਂ ਕਿ ਤੂੰ ਮੈਨੂੰ ਸੰਸਾਰ ਵਿੱਚ ਭੇਜਿਆ ਹੈ, ਮੈਂ ਵੀ ਉਨ੍ਹਾਂ ਨੂੰ ਸੰਸਾਰ ਵਿੱਚ ਭੇਜਿਆ ਹੈ।
아버지께서 나를 세상에 보내신 것같이 나도 저희를 세상에 보내었고
19 ੧੯ ਮੈਂ ਉਹਨਾਂ ਲਈ ਆਪਣੇ ਆਪ ਨੂੰ ਪਵਿੱਤਰ ਕਰਦਾ ਹਾਂ, ਤਾਂ ਜੋ ਉਹ ਵੀ ਆਪਣੇ ਆਪ ਨੂੰ ਸੱਚਾਈ ਦੁਆਰਾ ਪਵਿੱਤਰ ਕਰ ਸਕਣ।
또 저희를 위하여 내가 나를 거룩하게 하오니 이는 저희도 진리로 거룩함을 얻게 하려 함이니이다
20 ੨੦ ਮੈਂ ਇਨ੍ਹਾਂ ਮਨੁੱਖਾਂ ਲਈ ਬੇਨਤੀ ਕਰਦਾ ਹਾਂ ਪਰ ਮੈਂ ਉਨ੍ਹਾਂ ਸਾਰੇ ਲੋਕਾਂ ਲਈ ਵੀ ਬੇਨਤੀ ਕਰਦਾ ਹਾਂ ਜੋ ਇਨ੍ਹਾਂ ਦੇ ਬਚਨ ਸੁਣ ਕੇ ਮੇਰੇ ਵਿੱਚ ਵਿਸ਼ਵਾਸ ਰੱਖਣਗੇ।
내가 비옵는 것은 이 사람들만 위함이 아니요 또 저희 말을 인하여 나를 믿는 사람들도 위함이니
21 ੨੧ ਉਹ ਇੱਕ ਜੁੱਟ ਹੋ ਕੇ ਰਹਿਣ। ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ। ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ।
아버지께서 내 안에 내가 아버지 안에 있는 것같이 저희도 다 하나가 되어 우리 안에 있게 하사 세상으로 아버지께서 나를 보내신 것을 믿게 하옵소서
22 ੨੨ ਮੈਂ ਉਨ੍ਹਾਂ ਨੂੰ ਉਹ ਵਡਿਆਈ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸਕਣ। ਜਿਵੇਂ ਕਿ ਅਸੀਂ ਇੱਕ ਹਾਂ।
내게 주신 영광을 내가 저희에게 주었사오니 이는 우리가 하나가 된 것같이 저희도 하나가 되게 하려 함이니이다
23 ੨੩ ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ। ਇਸ ਤਰੀਕੇ ਨਾਲ ਇਹ ਸਭ ਸਿੱਧ ਹੋਣ ਅਤੇ ਸੰਸਾਰ ਜਾਣ ਜਾਵੇਗਾ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ। ਅਤੇ ਤੂੰ ਉਨ੍ਹਾਂ ਨਾਲ ਪਿਆਰ ਕੀਤਾ ਹੈ। ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ।
곧 내가 저희 안에 아버지께서 내 안에 계셔 저희로 온전함을 이루어 하나가 되게 하려 함은 아버지께서 나를 보내신 것과 또 나를 사랑하심 같이 저희도 사랑하신 것을 세상으로 알게 하려 함이로소이다
24 ੨੪ “ਹੇ ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੂੰ ਮੈਨੂੰ ਦਿੱਤੇ ਹਨ, ਜਿੱਥੇ ਮੈਂ ਹਾਂ ਉਹ ਉੱਥੇ ਹੋਣ ਤਾਂ ਜੋ ਉਹ ਵਡਿਆਈ ਵੇਖ ਸਕਣ ਜੋ ਤੂੰ ਮੈਨੂੰ ਦਿੱਤੀ ਹੈ। ਤੂੰ ਮੈਨੂੰ ਇਸ ਸੰਸਾਰ ਦੇ ਸਿਰਜਣ ਤੋਂ ਵੀ ਪਹਿਲਾਂ ਪਿਆਰ ਕੀਤਾ।
아버지여 내게 주신 자도 나 있는 곳에 나와 함께 있어 아버지께서 창세 전부터 나를 사랑하시므로 내게 주신 나의 영광을 저희로 보게 하시기를 원하옵니다
25 ੨੫ ਹੇ ਧਰਮੀ ਪਿਤਾ, ਸੰਸਾਰ ਤੈਨੂੰ ਨਹੀਂ ਜਾਣਦਾ ਪਰ ਮੈਂ ਤੈਨੂੰ ਜਾਣਦਾ ਹਾਂ। ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਿਆ ਹੈਂ।
의로우신 아버지여 세상이 아버지를 알지 못하여도 나는 아버지를 알았삽고 저희도 아버지께서 나를 보내신 줄 알았삽나이다
26 ੨੬ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਹੈਂ ਅਤੇ ਦੱਸਦਾ ਰਹਾਂਗਾ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਨਾਲ ਹੈ, ਉਹੀ ਪਿਆਰ ਉਨ੍ਹਾਂ ਵਿੱਚ ਹੋਵਾਂਗਾ।”
내가 아버지의 이름을 저희에게 알게 하였고 또 알게 하리니 이는 나를 사랑하신 사랑이 저희 안에 있고 나도 저희 안에 있게 하려 함이니이다'

< ਯੂਹੰਨਾ 17 >