< ਯੂਹੰਨਾ 18 >
1 ੧ ਜਦੋਂ ਯਿਸੂ ਗੱਲਾਂ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉਹ ਕਿਦਰੋਨ ਦਰਿਆ ਦੇ ਪਾਰ ਚਲੇ ਗਏ। ਉੱਥੇ ਇੱਕ ਜੈਤੂਨ ਦੇ ਰੁੱਖਾਂ ਦਾ ਬਾਗ਼ ਸੀ, ਯਿਸੂ ਅਤੇ ਉਸ ਦੇ ਚੇਲੇ ਉੱਥੇ ਚਲੇ ਗਏ।
Después que Jesús dijo estas cosas, salió con sus discípulos y entró a un huerto al otro lado del riachuelo de Cedrón.
2 ੨ ਅਤੇ ਯਹੂਦਾ ਇਸ ਥਾਂ ਤੋਂ ਵਾਕਫ਼ ਸੀ, ਕਿਉਂਕਿ ਯਿਸੂ ਅਕਸਰ ਆਪਣੇ ਚੇਲਿਆਂ ਨਾਲ ਉਸ ਥਾਂ ਤੇ ਜਾਂਦਾ ਸੀ। ਇਹ ਯਹੂਦਾ ਹੀ ਸੀ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਉਣਾ ਸੀ।
Judas, quien lo iba a entregar, también conocía el lugar, pues muchas veces Jesús se reunió allí con sus discípulos.
3 ੩ ਫ਼ਿਰ ਯਹੂਦਾ ਉੱਥੇ ਸਿਪਾਹੀਆਂ ਦਾ ਇੱਕ ਜੱਥਾ ਲੈ ਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁਝ ਪਿਆਦੇ ਵੀ ਲੈ ਆਇਆ। ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ।
Entonces Judas, después de recibir la cohorte [romana] y algunos guardias de los sumos sacerdotes y de los fariseos, fue allí con linternas, antorchas y armas.
4 ੪ ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ। ਯਿਸੂ ਬਾਹਰ ਆਇਆ ਅਤੇ ਆਖਿਆ, “ਤੁਸੀਂ ਕਿਸਨੂੰ ਲੱਭ ਰਹੇ ਹੋ?”
Por tanto Jesús, Quien sabía todo lo que venía sobre Él, salió y les preguntó: ¿A quién buscan?
5 ੫ ਉਨਾਂ ਉਸ ਨੂੰ ਉੱਤਰ ਦਿੱਤਾ, “ਨਾਸਰਤ ਦੇ ਯਿਸੂ ਨੂੰ।” ਯਿਸੂ ਨੇ ਆਖਿਆ, “ਮੈਂ ਹੀ ਯਿਸੂ ਹਾਂ।” ਯਹੂਦਾ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਇਆ ਸੀ, ਉਹ ਵੀ ਉਸ ਨਾਲ ਵਿੱਚ ਖੜ੍ਹਾ ਸੀ।
Le respondieron: A Jesús el nazareno. Les dijo: Yo Soy. Judas, el que lo traicionaba, también iba con ellos.
6 ੬ ਜਦੋਂ ਉਸ ਨੇ ਉਨ੍ਹਾਂ ਨੂੰ ਆਖਿਆ, “ਮੈਂ ਯਿਸੂ ਹਾਂ” ਉਹ ਆਦਮੀ ਪਿੱਛੇ ਹਟੇ ਤੇ ਹੇਠਾਂ ਡਿੱਗ ਪਏ।
Cuando les dijo: Yo Soy, retrocedieron y cayeron a tierra.
7 ੭ ਯਿਸੂ ਨੇ ਉਨ੍ਹਾਂ ਨੂੰ ਫੇਰ ਪੁੱਛਿਆ, “ਤੁਸੀਂ ਕਿਸ ਦੀ ਭਾਲ ਕਰ ਰਹੇ ਹੋ?” ਉਹਨਾਂ ਨੇ ਆਖਿਆ, “ਨਾਸਰਤ ਦੇ ਯਿਸੂ ਦੀ।”
Les volvió a preguntar: ¿A quién buscan? Ellos contestaron: A Jesús el nazareno.
8 ੮ ਯਿਸੂ ਨੇ ਕਿਹਾ, “ਮੈਂ ਤੁਹਾਨੂੰ ਆਖਿਆ ਤਾਂ ਹੈ ਕਿ ਮੈਂ ਹੀ ਯਿਸੂ ਹਾਂ, ਇਸ ਲਈ ਜੇਕਰ ਤੁਸੀਂ ਮੈਨੂੰ ਭਾਲ ਰਹੇ ਹੋ ਤਾਂ ਇਨ੍ਹਾਂ ਲੋਕਾਂ ਨੂੰ ਜਾਣ ਦਿਉ।”
Jesús respondió: Les dije que Yo Soy. Por tanto, si me buscan, permitan que éstos se vayan.
9 ੯ ਇਹ ਯਿਸੂ ਦੇ ਵਾਕ ਨੂੰ ਪੂਰੇ ਕਰਨ ਲਈ ਹੋਇਆ, “ਮੈਂ ਉਨ੍ਹਾਂ ਵਿੱਚੋਂ ਕੋਈ ਨਹੀਂ ਗੁਆਇਆ ਜਿਨ੍ਹਾਂ ਨੂੰ ਤੂੰ ਮੈਨੂੰ ਦਿੱਤਾ ਹੈ।”
Esto sucedió para que se cumpliera la Palabra que dijo: De los que me diste, no perdí a ninguno de ellos.
10 ੧੦ ਫ਼ਿਰ ਸ਼ਮਊਨ ਪਤਰਸ ਕੋਲ ਜਿਹੜੀ ਤਲਵਾਰ ਸੀ ਉਸ ਨੇ ਬਾਹਰ ਕੱਢੀ ਅਤੇ ਪ੍ਰਧਾਨ ਜਾਜਕ ਦੇ ਨੌਕਰ ਤੇ ਚਲਾਈ ਅਤੇ ਉਸਦਾ ਸੱਜਾ ਕੰਨ ਵੱਢ ਦਿੱਤਾ। (ਉਸ ਨੌਕਰ ਦਾ ਨਾਮ ਮਲਖੁਸ ਸੀ)
Entonces Simón Pedro desenvainó una espada, atacó a Malco, el esclavo del sumo sacerdote, y le amputó la oreja derecha.
11 ੧੧ ਫਿਰ ਯਿਸੂ ਨੇ ਪਤਰਸ ਨੂੰ ਕਿਹਾ, “ਆਪਣੀ ਤਲਵਾਰ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁੱਖਾਂ ਦਾ ਪਿਆਲਾ, ਜਿਹੜਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਪੀਣਾ ਨਹੀਂ ਚਾਹੀਦਾ?”
Entonces Jesús dijo a Pedro: Mete la espada en la vaina. ¿[Tú quieres] qué de ningún modo beba la copa que el Padre me dio?
12 ੧੨ ਉਸ ਤੋਂ ਬਾਅਦ ਸੈਨਾਂ ਅਧਿਕਾਰੀ ਅਤੇ ਯਹੂਦੀਆਂ ਦੇ ਪਿਆਦਿਆਂ ਨੇ ਯਿਸੂ ਨੂੰ ਫ਼ੜਕੇ ਬੰਨ੍ਹ ਲਿਆ।
Entonces la cohorte, el comandante y los guardias de los judíos arrestaron y ataron a Jesús.
13 ੧੩ ਬੰਨ੍ਹ ਕੇ ਉਸ ਨੂੰ ਅੰਨਾਸ ਕੋਲ ਲਿਆਂਦਾ ਗਿਆ। ਅੰਨਾਸ ਕਯਾਫ਼ਾ ਦਾ ਸਹੁਰਾ ਸੀ ਅਤੇ ਉਸ ਸਾਲ ਦਾ ਕਯਾਫ਼ਾ ਪ੍ਰਧਾਨ ਜਾਜਕ ਸੀ।
[Lo] llevaron primero ante Anás, porque era suegro de Caifás, quien era sumo sacerdote aquel año.
14 ੧੪ ਓਹ ਕਯਾਫ਼ਾ ਸੀ, ਜਿਸ ਨੇ ਯਹੂਦੀਆਂ ਨੂੰ ਸਲਾਹ ਦਿੱਤੀ ਸੀ ਕਿ ਸਾਰੇ ਲੋਕਾਂ ਲਈ ਇੱਕ ਮਨੁੱਖ ਦਾ ਮਰਨਾ ਚੰਗਾ ਹੈ।
Caifás fue quien aconsejó a los judíos: Conviene que un solo hombre muera por el pueblo.
15 ੧੫ ਸ਼ਮਊਨ ਪਤਰਸ ਅਤੇ ਇੱਕ ਹੋਰ ਚੇਲਾ ਯਿਸੂ ਦੇ ਮਗਰ ਹੋ ਤੁਰਿਆ। ਉਹ ਚੇਲਾ ਪ੍ਰਧਾਨ ਜਾਜਕ ਦਾ ਵਾਕਫ਼ ਸੀ ਅਤੇ ਯਿਸੂ ਦੇ ਨਾਲ ਪ੍ਰਧਾਨ ਜਾਜਕ ਦੇ ਘਰ ਵਿਹੜੇ ਤੱਕ ਗਿਆ।
Simón Pedro y otro discípulo seguían a Jesús. Este discípulo era conocido del sumo sacerdote y entró con Jesús en el patio del sumo sacerdote,
16 ੧੬ ਪਰ ਪਤਰਸ ਬਾਹਰ ਦਰਵਾਜ਼ੇ ਕੋਲ ਠਹਿਰ ਗਿਆ, ਦੂਜਾ ਚੇਲਾ, ਜਿਹੜਾ ਪ੍ਰਧਾਨ ਜਾਜਕ ਨੂੰ ਜਾਣਦਾ ਸੀ, ਦਰਵਾਜ਼ੇ ਕੋਲ ਖੜ੍ਹਾ ਸੀ ਅਤੇ ਇੱਕ ਨੌਕਰਾਨੀ ਨੂੰ ਮਿਲਿਆ, ਜੋ ਕਿ ਦੁਆਰਪਾਲ ਸੀ। ਤਦ ਉਹ ਪਤਰਸ ਨੂੰ ਅੰਦਰ ਲਿਆਇਆ।
pero Pedro quedó afuera, junto a la puerta. El otro discípulo salió y habló a la esclava portera y logró que Pedro entrara.
17 ੧੭ ਉਸ ਨੌਕਰਾਨੀ ਨੇ ਦਰਵਾਜ਼ੇ ਤੇ ਪਤਰਸ ਨੂੰ ਆਖਿਆ, “ਕੀ ਤੂੰ ਉਸ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਤਰਸ ਨੇ ਉੱਤਰ ਦਿੱਤਾ, “ਨਹੀਂ, ਮੈਂ ਨਹੀਂ ਹਾਂ।”
Entonces la esclava portera [le] preguntó a Pedro: ¿No eres tú también [uno] de los discípulos de este hombre? Él contestó: No soy.
18 ੧੮ ਇਹ ਸਰਦੀ ਦਾ ਮੌਸਮ ਸੀ, ਨੌਕਰਾਂ ਅਤੇ ਪਹਿਰੇਦਾਰਾਂ ਨੇ ਬਾਹਰ ਅੱਗ ਬਾਲੀ ਹੋਈ ਸੀ ਅਤੇ ਉਹ ਅੱਗ ਦੇ ਆਲੇ-ਦੁਆਲੇ ਖੜ੍ਹੇ ਹੋ ਕੇ ਅੱਗ ਸੇਕ ਰਹੇ ਸਨ। ਪਤਰਸ ਵੀ ਇਨ੍ਹਾਂ ਲੋਕਾਂ ਨਾਲ ਖੜ੍ਹਾ ਅੱਗ ਸੇਕ ਰਿਹਾ ਸੀ।
Estaban en pie los esclavos y los guardias, pues habían preparado un fuego de brasas y se calentaban, porque había frío. Pedro también estaba con ellos en pie y se calentaba.
19 ੧੯ ਪ੍ਰਧਾਨ ਜਾਜਕ ਨੇ ਯਿਸੂ ਨੂੰ ਉਸ ਦੇ ਚੇਲਿਆਂ ਬਾਰੇ ਅਤੇ ਉਸ ਦੀ ਸਿੱਖਿਆ ਬਾਰੇ ਪ੍ਰਸ਼ਨ ਕੀਤੇ।
Entonces el sumo sacerdote preguntó a Jesús con respecto a sus discípulos y su enseñanza.
20 ੨੦ ਯਿਸੂ ਨੇ ਆਖਿਆ, “ਮੈਂ ਸਦਾ ਲੋਕਾਂ ਨੂੰ ਖੁੱਲ੍ਹ ਕੇ ਬੋਲਿਆ ਹਾਂ। ਮੈਂ ਹਮੇਸ਼ਾਂ ਪ੍ਰਾਰਥਨਾ ਘਰ ਅਤੇ ਹੈਕਲ ਵਿੱਚ ਵੀ ਉਪਦੇਸ਼ ਦਿੱਤੇ ਹਨ, ਜਿੱਥੇ ਸਾਰੇ ਯਹੂਦੀ ਇਕੱਠੇ ਹੁੰਦੇ ਹਨ। ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿੱਖਿਆ ਨਹੀਂ ਦਿੱਤੀ।
Jesús le respondió: Yo he hablado osadamente al mundo. Siempre enseñé en una congregación y en el Templo, donde se reúnen todos los judíos. Nada hablé en oculto.
21 ੨੧ ਤਾਂ ਫਿਰ ਤੂੰ ਮੈਨੂੰ ਅਜਿਹੇ ਸਵਾਲ ਕਿਉਂ ਕਰਦਾ ਹੈਂ? ਉਨ੍ਹਾਂ ਲੋਕਾਂ ਨੂੰ ਪੁੱਛ ਜਿਨ੍ਹਾਂ ਨੇ ਮੇਰੀਆਂ ਸਿਖਿਆਵਾਂ ਸੁਣੀਆਂ ਹਨ। ਉਹ ਜਾਣਦੇ ਹਨ ਕਿ ਮੈਂ ਕੀ ਦੱਸਿਆ ਹੈ।”
¿Por qué me preguntas a Mí? Pregunta a los que oyeron lo que les hablé. Ciertamente ellos saben lo que Yo dije.
22 ੨੨ ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਕੋਲ ਖੜ੍ਹੇ ਪਹਿਰੇਦਾਰਾਂ ਵਿੱਚੋਂ ਇੱਕ ਨੇ ਉਸ ਨੂੰ ਮਾਰਿਆ ਤੇ ਆਖਿਆ, “ਤੈਨੂੰ ਪ੍ਰਧਾਨ ਜਾਜਕ ਨਾਲ ਇਸ ਤਰ੍ਹਾਂ ਨਹੀਂ ਬੋਲਣਾ ਚਾਹੀਦਾ।”
Cuando Él dijo esto, uno de los guardias le dio una bofetada a Jesús y dijo: ¿Así respondes al sumo sacerdote?
23 ੨੩ ਯਿਸੂ ਨੇ ਆਖਿਆ, “ਜੇਕਰ ਮੈਂ ਗਲਤ ਕਿਹਾ ਹੈ ਤਾਂ ਲੋਕਾਂ ਸਾਹਮਣੇ ਦੱਸ ਮੈਂ ਕੀ ਗਲਤ ਬੋਲਿਆ। ਪਰ ਜੇਕਰ ਮੈਂ ਸਹੀ ਬੋਲਿਆ ਹਾਂ, ਤਾਂ ਤੂੰ ਮੈਨੂੰ ਕਿਉਂ ਮਾਰਦਾ ਹੈ?”
Jesús le respondió: Si hablé mal, testifica cuál fue el mal, pero si [hablé] bien, ¿por qué me golpeas?
24 ੨੪ ਤਾਂ ਫਿਰ ਅੰਨਾਸ ਨੇ ਯਿਸੂ ਨੂੰ ਪ੍ਰਧਾਨ ਜਾਜਕ ਕਯਾਫ਼ਾ ਕੋਲ ਭੇਜ ਦਿੱਤਾ।
Entonces Anás lo envió atado a Caifás, el sumo sacerdote.
25 ੨੫ ਸ਼ਮਊਨ ਪਤਰਸ ਅੱਗ ਕੋਲ ਖੜ੍ਹਾ ਅੱਗ ਸੇਕ ਰਿਹਾ ਸੀ। ਦੂਜੇ ਆਦਮੀਆਂ ਨੇ ਪਤਰਸ ਨੂੰ ਕਿਹਾ, “ਕੀ ਤੂੰ ਵੀ ਉਸ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਰ ਪਤਰਸ ਨੇ ਹਾਮੀ ਨਾ ਭਰੀ। ਉਸ ਨੇ ਕਿਹਾ, “ਨਹੀਂ, ਮੈਂ ਨਹੀਂ ਹਾਂ।”
Simón Pedro estaba en pie y se calentaba. Así que le dijeron: ¿No eres tú también de sus discípulos? Él [lo] negó: No soy.
26 ੨੬ ਪ੍ਰਧਾਨ ਜਾਜਕ ਦੇ ਨੌਕਰਾਂ ਵਿੱਚੋਂ ਇੱਕ ਉੱਥੇ ਸੀ ਅਤੇ ਇਹ ਆਦਮੀ ਉਹ ਮਨੁੱਖ ਦਾ ਸੰਬੰਧੀ ਸੀ ਜਿਸ ਦਾ ਪਤਰਸ ਨੇ ਕੰਨ ਵੱਢ ਦਿੱਤਾ ਸੀ ਤਾਂ ਉਸ ਨੌਕਰ ਨੇ ਕਿਹਾ, “ਕੀ ਮੈਂ ਤੈਨੂੰ ਉਸ ਆਦਮੀ (ਯਿਸੂ) ਨਾਲ ਬਾਗ਼ ਵਿੱਚ ਵੇਖਿਆ ਸੀ।”
Uno de los esclavos del sumo sacerdote, pariente de aquel a quien Pedro amputó la oreja, le dijo: ¿No te vi con Él en el huerto?
27 ੨੭ ਪਰ ਫ਼ਿਰ ਪਤਰਸ ਨੇ ਆਖਿਆ, “ਨਹੀਂ, ਮੈਂ ਉਸ ਦੇ ਨਾਲ ਨਹੀਂ ਸੀ!” ਅਤੇ ਉਸੇ ਸਮੇਂ ਕੁੱਕੜ ਨੇ ਬਾਂਗ ਦਿੱਤੀ।
Entonces Pedro [lo ]negó otra vez, y en seguida cantó un gallo.
28 ੨੮ ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਹਿਰੀ ਚੋਂ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਹਿਰੀ ਦੇ ਅੰਦਰ ਨਹੀਂ ਗਏ। ਉਹ ਆਪਣੇ ਆਪ ਨੂੰ ਅਸ਼ੁੱਧ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਖਾਣਾ ਚਾਹੁੰਦੇ ਸਨ।
Entonces llevaron a Jesús desde [la casa de ]Caifás a la residencia oficial del gobernador. Era temprano en la mañana. Ellos no entraron en la residencia del gobernador para no contaminarse, a fin de poder comer la pascua.
29 ੨੯ ਇਸ ਲਈ ਪਿਲਾਤੁਸ ਉਨ੍ਹਾਂ ਕੋਲ ਬਾਹਰ ਆਇਆ ਅਤੇ ਪੁੱਛਿਆ, “ਤੁਸੀਂ ਇਸ ਮਨੁੱਖ ਉੱਤੇ ਕੀ ਦੋਸ਼ ਲਗਾਉਂਦੇ ਹੋ?”
Pilato salió y les preguntó: ¿De qué acusan a este hombre?
30 ੩੦ ਯਹੂਦੀਆਂ ਨੇ ਉੱਤਰ ਦਿੱਤਾ, “ਇਹ ਇੱਕ ਬੁਰਾ ਆਦਮੀ ਹੈ, ਇਸ ਕਰਕੇ ਅਸੀਂ ਇਸ ਨੂੰ ਤੇਰੇ ਕੋਲ ਲੈ ਕੇ ਆਏ ਹਾਂ।”
Respondieron: Si Éste no hubiera hecho mal, no te lo entregaríamos.
31 ੩੧ ਪਿਲਾਤੁਸ ਨੇ ਯਹੂਦੀਆਂ ਨੂੰ ਆਖਿਆ, “ਤੁਸੀਂ ਯਹੂਦੀ ਆਪ ਇਸ ਨੂੰ ਲੈ ਜਾਵੋ ਅਤੇ ਆਪਣੀ ਬਿਵਸਥਾ ਅਨੁਸਾਰ ਇਸ ਦਾ ਨਿਆਂ ਕਰੋ।” ਯਹੂਦੀਆਂ ਨੇ ਉੱਤਰ ਦਿੱਤਾ, “ਪਰ ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦੀ ਆਗਿਆ ਨਹੀਂ ਹੈ।”
Entonces Pilato les dijo: Tómenlo ustedes y júzguenlo según su Ley. Los judíos respondieron: No nos es lícito matar a alguno.
32 ੩੨ ਜਿਵੇਂ ਯਿਸੂ ਨੇ ਆਪਣੀ ਮੌਤ ਬਾਰੇ ਪਹਿਲਾਂ ਕਿਹਾ ਸੀ, ਕਿ ਉਹ ਕਿਸ ਤਰ੍ਹਾਂ ਮਰੇਗਾ, ਉਸੇ ਨੂੰ ਪੂਰਾ ਹੋਣ ਲਈ ਉਹ ਵਾਪਰਿਆ।
Así se cumplió la Palabra de Jesús Quien predijo cómo iba a morir.
33 ੩੩ ਪਿਲਾਤੁਸ ਮਹਿਲ ਵਿੱਚ ਵਾਪਸ ਚਲਾ ਗਿਆ ਅਤੇ ਉੱਥੇ ਯਿਸੂ ਨੂੰ ਉਸ ਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?”
Entonces Pilato entró otra vez en la residencia y llamó a Jesús. Le preguntó: ¿Eres Tú el Rey de los judíos?
34 ੩੪ ਯਿਸੂ ਨੇ ਉੱਤਰ ਦਿੱਤਾ, “ਕੀ ਤੂੰ ਇਹ ਆਪਣੇ ਆਪ ਆਖਦਾ ਹੈ ਜਾਂ ਦੂਜੇ ਲੋਕਾਂ ਨੇ ਤੈਨੂੰ ਮੇਰੇ ਬਾਰੇ ਕੁਝ ਆਖਿਆ ਹੈ?”
Jesús [le] respondió: ¿Dices esto por iniciativa propia, o te lo dijeron?
35 ੩੫ ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਮੁੱਖ ਜਾਜਕਾਂ ਤੈਨੂੰ ਮੇਰੇ ਕੋਲ ਲੈ ਕੇ ਆਏ ਹਨ। ਤੂੰ ਕੀ ਗਲਤ ਕੀਤਾ ਹੈ?”
Pilato respondió: ¿Yo soy judío? Tu nación y los principales sacerdotes te entregaron a mí. ¿Qué hiciste?
36 ੩੬ ਯਿਸੂ ਨੇ ਆਖਿਆ, “ਮੇਰਾ ਰਾਜ ਇਸ ਧਰਤੀ ਦਾ ਨਹੀਂ ਹੈ। ਜੇਕਰ ਇਹ ਇਸ ਧਰਤੀ ਦਾ ਹੁੰਦਾ ਤਾਂ ਮੇਰੇ ਚੇਲੇ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।”
Jesús respondió: Mi reino no es de este mundo. Si fuera de este mundo, mis servidores lucharían para que no fuera entregado a los judíos. Pero ahora mi reino no es de aquí.
37 ੩੭ ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?” ਯਿਸੂ ਨੇ ਆਖਿਆ, “ਤੂੰ ਜੋ ਆਖਿਆ, ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਨ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ। ਅਤੇ ਹਰ ਮਨੁੱਖ ਜੋ ਸਚਿਆਈ ਜਾਣਦਾ, ਹੈ ਉਹ ਮੇਰੀ ਅਵਾਜ਼ ਸੁਣਦਾ ਹੈ।”
Entonces Pilato le preguntó: ¿Así que Tú eres un rey? Jesús respondió: Tú dices que soy rey. Yo para esto nací y para esto vine al mundo: para dar testimonio de la Verdad. Todo el que es de la Verdad escucha mi voz.
38 ੩੮ ਪਿਲਾਤੁਸ ਨੇ ਕਿਹਾ, “ਸੱਚ ਕੀ ਹੈ?” ਇਹ ਆਖਣ ਤੋਂ ਬਾਅਦ ਉਹ ਫ਼ੇਰ ਤੋਂ ਯਹੂਦੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਇਸ ਆਦਮੀ ਤੇ ਲਾਉਣ ਵਾਸਤੇ ਮੈਨੂੰ ਕੋਈ ਦੋਸ਼ ਨਹੀਂ ਮਿਲਿਆ।
Pilato le preguntó: ¿Qué es verdad? Después de decir esto, salió otra vez a los judíos y les dijo: Yo no hallo delito en Él.
39 ੩੯ ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਮੈਂ ਤੁਹਾਡੇ ਲਈ ਪਸਾਹ ਦੇ ਤਿਉਹਾਰ ਦੇ ਸਮੇਂ ਇੱਕ ਕੈਦੀ ਨੂੰ ਛੱਡਦਾ ਹਾਂ। ਸੋ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ?”
Pero es costumbre de ustedes que les suelte a uno en la Pascua. ¿Quieren, pues, que les suelte al Rey de los judíos?
40 ੪੦ ਤਾਂ ਯਹੂਦੀ ਉੱਚੀ ਅਵਾਜ਼ ਵਿੱਚ ਬੋਲੇ, “ਨਹੀਂ, ਉਸ ਨੂੰ ਨਹੀਂ, ਪਰ ਤੂੰ ਬਰੱਬਾ ਨੂੰ ਛੱਡ ਦੇ।” ਬਰੱਬਾ ਇੱਕ ਡਾਕੂ ਸੀ।
Entonces gritaron otra vez: ¡No a Éste, sino a Barrabás! Barrabás era un bandido.