< ਯੂਹੰਨਾ 18 >

1 ਜਦੋਂ ਯਿਸੂ ਗੱਲਾਂ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉਹ ਕਿਦਰੋਨ ਦਰਿਆ ਦੇ ਪਾਰ ਚਲੇ ਗਏ। ਉੱਥੇ ਇੱਕ ਜੈਤੂਨ ਦੇ ਰੁੱਖਾਂ ਦਾ ਬਾਗ਼ ਸੀ, ਯਿਸੂ ਅਤੇ ਉਸ ਦੇ ਚੇਲੇ ਉੱਥੇ ਚਲੇ ਗਏ।
Сказавши це, Ісус зі Своїми учнями пішов на другий бік потоку Кедрон, де був сад, куди увійшов Він та Його учні.
2 ਅਤੇ ਯਹੂਦਾ ਇਸ ਥਾਂ ਤੋਂ ਵਾਕਫ਼ ਸੀ, ਕਿਉਂਕਿ ਯਿਸੂ ਅਕਸਰ ਆਪਣੇ ਚੇਲਿਆਂ ਨਾਲ ਉਸ ਥਾਂ ਤੇ ਜਾਂਦਾ ਸੀ। ਇਹ ਯਹੂਦਾ ਹੀ ਸੀ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਉਣਾ ਸੀ।
Юда, який Його зрадив, також знав це місце, бо Ісус часто збирався там зі Своїми учнями.
3 ਫ਼ਿਰ ਯਹੂਦਾ ਉੱਥੇ ਸਿਪਾਹੀਆਂ ਦਾ ਇੱਕ ਜੱਥਾ ਲੈ ਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁਝ ਪਿਆਦੇ ਵੀ ਲੈ ਆਇਆ। ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ।
Тоді Юда, узявши когорту воїнів і слуг первосвященників та фарисеїв, прийшов туди з ліхтарями, факелами та зброєю.
4 ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ। ਯਿਸੂ ਬਾਹਰ ਆਇਆ ਅਤੇ ਆਖਿਆ, “ਤੁਸੀਂ ਕਿਸਨੂੰ ਲੱਭ ਰਹੇ ਹੋ?”
Ісус, знаючи все, що має з Ним статися, вийшов та запитав: ―Кого шукаєте?
5 ਉਨਾਂ ਉਸ ਨੂੰ ਉੱਤਰ ਦਿੱਤਾ, “ਨਾਸਰਤ ਦੇ ਯਿਸੂ ਨੂੰ।” ਯਿਸੂ ਨੇ ਆਖਿਆ, “ਮੈਂ ਹੀ ਯਿਸੂ ਹਾਂ।” ਯਹੂਦਾ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਇਆ ਸੀ, ਉਹ ਵੀ ਉਸ ਨਾਲ ਵਿੱਚ ਖੜ੍ਹਾ ਸੀ।
Вони відповіли: ―Ісуса з Назарета. [Тоді] Він сказав: ―Це Я. Юда, котрий Його зрадив, також стояв із ними.
6 ਜਦੋਂ ਉਸ ਨੇ ਉਨ੍ਹਾਂ ਨੂੰ ਆਖਿਆ, “ਮੈਂ ਯਿਸੂ ਹਾਂ” ਉਹ ਆਦਮੀ ਪਿੱਛੇ ਹਟੇ ਤੇ ਹੇਠਾਂ ਡਿੱਗ ਪਏ।
Коли Він сказав їм: «Це Я», вони відступили назад і впали на землю.
7 ਯਿਸੂ ਨੇ ਉਨ੍ਹਾਂ ਨੂੰ ਫੇਰ ਪੁੱਛਿਆ, “ਤੁਸੀਂ ਕਿਸ ਦੀ ਭਾਲ ਕਰ ਰਹੇ ਹੋ?” ਉਹਨਾਂ ਨੇ ਆਖਿਆ, “ਨਾਸਰਤ ਦੇ ਯਿਸੂ ਦੀ।”
Він знов запитав їх: ―Кого ви шукаєте? Вони сказали: ―Ісуса з Назарета.
8 ਯਿਸੂ ਨੇ ਕਿਹਾ, “ਮੈਂ ਤੁਹਾਨੂੰ ਆਖਿਆ ਤਾਂ ਹੈ ਕਿ ਮੈਂ ਹੀ ਯਿਸੂ ਹਾਂ, ਇਸ ਲਈ ਜੇਕਰ ਤੁਸੀਂ ਮੈਨੂੰ ਭਾਲ ਰਹੇ ਹੋ ਤਾਂ ਇਨ੍ਹਾਂ ਲੋਕਾਂ ਨੂੰ ਜਾਣ ਦਿਉ।”
Ісус відповів: ―Я ж вам сказав, що це Я. Тож якщо шукаєте Мене, відпустіть цих [людей], нехай ідуть.
9 ਇਹ ਯਿਸੂ ਦੇ ਵਾਕ ਨੂੰ ਪੂਰੇ ਕਰਨ ਲਈ ਹੋਇਆ, “ਮੈਂ ਉਨ੍ਹਾਂ ਵਿੱਚੋਂ ਕੋਈ ਨਹੀਂ ਗੁਆਇਆ ਜਿਨ੍ਹਾਂ ਨੂੰ ਤੂੰ ਮੈਨੂੰ ਦਿੱਤਾ ਹੈ।”
[Ісус сказав це], щоб збулося Слово, яке Він сказав раніше: «Я не загубив жодного з тих, кого Ти Мені дав».
10 ੧੦ ਫ਼ਿਰ ਸ਼ਮਊਨ ਪਤਰਸ ਕੋਲ ਜਿਹੜੀ ਤਲਵਾਰ ਸੀ ਉਸ ਨੇ ਬਾਹਰ ਕੱਢੀ ਅਤੇ ਪ੍ਰਧਾਨ ਜਾਜਕ ਦੇ ਨੌਕਰ ਤੇ ਚਲਾਈ ਅਤੇ ਉਸਦਾ ਸੱਜਾ ਕੰਨ ਵੱਢ ਦਿੱਤਾ। (ਉਸ ਨੌਕਰ ਦਾ ਨਾਮ ਮਲਖੁਸ ਸੀ)
Тоді Симон Петро, маючи меч, вихопив його, ударив раба первосвященника й відрубав йому праве вухо. Ім’я того раба було Малх.
11 ੧੧ ਫਿਰ ਯਿਸੂ ਨੇ ਪਤਰਸ ਨੂੰ ਕਿਹਾ, “ਆਪਣੀ ਤਲਵਾਰ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁੱਖਾਂ ਦਾ ਪਿਆਲਾ, ਜਿਹੜਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਪੀਣਾ ਨਹੀਂ ਚਾਹੀਦਾ?”
Ісус сказав Петрові: ―Поклади меча на його місце! Хіба Я не маю пити чашу, яку дав Мені Отець?
12 ੧੨ ਉਸ ਤੋਂ ਬਾਅਦ ਸੈਨਾਂ ਅਧਿਕਾਰੀ ਅਤੇ ਯਹੂਦੀਆਂ ਦੇ ਪਿਆਦਿਆਂ ਨੇ ਯਿਸੂ ਨੂੰ ਫ਼ੜਕੇ ਬੰਨ੍ਹ ਲਿਆ।
Тоді воїни, сотник та юдейські слуги заарештували Ісуса. Вони зв’язали Його
13 ੧੩ ਬੰਨ੍ਹ ਕੇ ਉਸ ਨੂੰ ਅੰਨਾਸ ਕੋਲ ਲਿਆਂਦਾ ਗਿਆ। ਅੰਨਾਸ ਕਯਾਫ਼ਾ ਦਾ ਸਹੁਰਾ ਸੀ ਅਤੇ ਉਸ ਸਾਲ ਦਾ ਕਯਾਫ਼ਾ ਪ੍ਰਧਾਨ ਜਾਜਕ ਸੀ।
та привели спочатку до Анни, бо він був тестем Каяфи, який був первосвященником того року.
14 ੧੪ ਓਹ ਕਯਾਫ਼ਾ ਸੀ, ਜਿਸ ਨੇ ਯਹੂਦੀਆਂ ਨੂੰ ਸਲਾਹ ਦਿੱਤੀ ਸੀ ਕਿ ਸਾਰੇ ਲੋਕਾਂ ਲਈ ਇੱਕ ਮਨੁੱਖ ਦਾ ਮਰਨਾ ਚੰਗਾ ਹੈ।
Це був той Каяфа, який порадив юдеям, що краще, коли один Чоловік помре за народ.
15 ੧੫ ਸ਼ਮਊਨ ਪਤਰਸ ਅਤੇ ਇੱਕ ਹੋਰ ਚੇਲਾ ਯਿਸੂ ਦੇ ਮਗਰ ਹੋ ਤੁਰਿਆ। ਉਹ ਚੇਲਾ ਪ੍ਰਧਾਨ ਜਾਜਕ ਦਾ ਵਾਕਫ਼ ਸੀ ਅਤੇ ਯਿਸੂ ਦੇ ਨਾਲ ਪ੍ਰਧਾਨ ਜਾਜਕ ਦੇ ਘਰ ਵਿਹੜੇ ਤੱਕ ਗਿਆ।
Симон Петро й ще один учень пішли за Ісусом. Той учень був добре знайомий первосвященникові, тож він зайшов з Ісусом у двір первосвященника,
16 ੧੬ ਪਰ ਪਤਰਸ ਬਾਹਰ ਦਰਵਾਜ਼ੇ ਕੋਲ ਠਹਿਰ ਗਿਆ, ਦੂਜਾ ਚੇਲਾ, ਜਿਹੜਾ ਪ੍ਰਧਾਨ ਜਾਜਕ ਨੂੰ ਜਾਣਦਾ ਸੀ, ਦਰਵਾਜ਼ੇ ਕੋਲ ਖੜ੍ਹਾ ਸੀ ਅਤੇ ਇੱਕ ਨੌਕਰਾਨੀ ਨੂੰ ਮਿਲਿਆ, ਜੋ ਕਿ ਦੁਆਰਪਾਲ ਸੀ। ਤਦ ਉਹ ਪਤਰਸ ਨੂੰ ਅੰਦਰ ਲਿਆਇਆ।
а Петро залишився стояти біля воріт ззовні. Тоді учень, який був знайомий первосвященникові, повернувся, поговорив із воротаркою й провів Петра.
17 ੧੭ ਉਸ ਨੌਕਰਾਨੀ ਨੇ ਦਰਵਾਜ਼ੇ ਤੇ ਪਤਰਸ ਨੂੰ ਆਖਿਆ, “ਕੀ ਤੂੰ ਉਸ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਤਰਸ ਨੇ ਉੱਤਰ ਦਿੱਤਾ, “ਨਹੀਂ, ਮੈਂ ਨਹੀਂ ਹਾਂ।”
Служниця, яка була воротаркою, запитала Петра: ―Ти часом не один з учнів Цього Чоловіка? Він відповів: ―Ні!
18 ੧੮ ਇਹ ਸਰਦੀ ਦਾ ਮੌਸਮ ਸੀ, ਨੌਕਰਾਂ ਅਤੇ ਪਹਿਰੇਦਾਰਾਂ ਨੇ ਬਾਹਰ ਅੱਗ ਬਾਲੀ ਹੋਈ ਸੀ ਅਤੇ ਉਹ ਅੱਗ ਦੇ ਆਲੇ-ਦੁਆਲੇ ਖੜ੍ਹੇ ਹੋ ਕੇ ਅੱਗ ਸੇਕ ਰਹੇ ਸਨ। ਪਤਰਸ ਵੀ ਇਨ੍ਹਾਂ ਲੋਕਾਂ ਨਾਲ ਖੜ੍ਹਾ ਅੱਗ ਸੇਕ ਰਿਹਾ ਸੀ।
Було холодно, і слуги та раби, розпаливши вогонь, стояли біля нього, щоб зігрітися. Петро також стояв із ними, гріючись.
19 ੧੯ ਪ੍ਰਧਾਨ ਜਾਜਕ ਨੇ ਯਿਸੂ ਨੂੰ ਉਸ ਦੇ ਚੇਲਿਆਂ ਬਾਰੇ ਅਤੇ ਉਸ ਦੀ ਸਿੱਖਿਆ ਬਾਰੇ ਪ੍ਰਸ਼ਨ ਕੀਤੇ।
Тим часом первосвященник запитав Ісуса про Його учнів та Його вчення.
20 ੨੦ ਯਿਸੂ ਨੇ ਆਖਿਆ, “ਮੈਂ ਸਦਾ ਲੋਕਾਂ ਨੂੰ ਖੁੱਲ੍ਹ ਕੇ ਬੋਲਿਆ ਹਾਂ। ਮੈਂ ਹਮੇਸ਼ਾਂ ਪ੍ਰਾਰਥਨਾ ਘਰ ਅਤੇ ਹੈਕਲ ਵਿੱਚ ਵੀ ਉਪਦੇਸ਼ ਦਿੱਤੇ ਹਨ, ਜਿੱਥੇ ਸਾਰੇ ਯਹੂਦੀ ਇਕੱਠੇ ਹੁੰਦੇ ਹਨ। ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿੱਖਿਆ ਨਹੀਂ ਦਿੱਤੀ।
Ісус відповів: ―Я прямо говорив світові. Завжди навчав у синагогах і в Храмі, де збираються всі юдеї. Я нічого не казав таємно.
21 ੨੧ ਤਾਂ ਫਿਰ ਤੂੰ ਮੈਨੂੰ ਅਜਿਹੇ ਸਵਾਲ ਕਿਉਂ ਕਰਦਾ ਹੈਂ? ਉਨ੍ਹਾਂ ਲੋਕਾਂ ਨੂੰ ਪੁੱਛ ਜਿਨ੍ਹਾਂ ਨੇ ਮੇਰੀਆਂ ਸਿਖਿਆਵਾਂ ਸੁਣੀਆਂ ਹਨ। ਉਹ ਜਾਣਦੇ ਹਨ ਕਿ ਮੈਂ ਕੀ ਦੱਸਿਆ ਹੈ।”
Чому Мене питаєш? Запитай тих, хто Мене слухав. Ось вони знають, що Я казав.
22 ੨੨ ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਕੋਲ ਖੜ੍ਹੇ ਪਹਿਰੇਦਾਰਾਂ ਵਿੱਚੋਂ ਇੱਕ ਨੇ ਉਸ ਨੂੰ ਮਾਰਿਆ ਤੇ ਆਖਿਆ, “ਤੈਨੂੰ ਪ੍ਰਧਾਨ ਜਾਜਕ ਨਾਲ ਇਸ ਤਰ੍ਹਾਂ ਨਹੀਂ ਬੋਲਣਾ ਚਾਹੀਦਾ।”
Коли [Ісус] сказав це, один зі слуг, що стояв поблизу, вдарив Ісуса в обличчя, кажучи: ―Це так Ти відповідаєш первосвященникові?
23 ੨੩ ਯਿਸੂ ਨੇ ਆਖਿਆ, “ਜੇਕਰ ਮੈਂ ਗਲਤ ਕਿਹਾ ਹੈ ਤਾਂ ਲੋਕਾਂ ਸਾਹਮਣੇ ਦੱਸ ਮੈਂ ਕੀ ਗਲਤ ਬੋਲਿਆ। ਪਰ ਜੇਕਰ ਮੈਂ ਸਹੀ ਬੋਲਿਆ ਹਾਂ, ਤਾਂ ਤੂੰ ਮੈਨੂੰ ਕਿਉਂ ਮਾਰਦਾ ਹੈ?”
Ісус відповів: ―Якщо Я сказав щось погане, засвідчи, що погане. Але якщо Я говорив правду, то чому ти Мене б’єш?
24 ੨੪ ਤਾਂ ਫਿਰ ਅੰਨਾਸ ਨੇ ਯਿਸੂ ਨੂੰ ਪ੍ਰਧਾਨ ਜਾਜਕ ਕਯਾਫ਼ਾ ਕੋਲ ਭੇਜ ਦਿੱਤਾ।
Тоді Анна послав Його зв’язаного до первосвященника Каяфи.
25 ੨੫ ਸ਼ਮਊਨ ਪਤਰਸ ਅੱਗ ਕੋਲ ਖੜ੍ਹਾ ਅੱਗ ਸੇਕ ਰਿਹਾ ਸੀ। ਦੂਜੇ ਆਦਮੀਆਂ ਨੇ ਪਤਰਸ ਨੂੰ ਕਿਹਾ, “ਕੀ ਤੂੰ ਵੀ ਉਸ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਰ ਪਤਰਸ ਨੇ ਹਾਮੀ ਨਾ ਭਰੀ। ਉਸ ਨੇ ਕਿਹਾ, “ਨਹੀਂ, ਮੈਂ ਨਹੀਂ ਹਾਂ।”
Тим часом Симон Петро стояв, гріючись [біля вогнища]. Тож запитали його: ―Хіба ти не один з Його учнів? Він заперечив кажучи: ―Ні!
26 ੨੬ ਪ੍ਰਧਾਨ ਜਾਜਕ ਦੇ ਨੌਕਰਾਂ ਵਿੱਚੋਂ ਇੱਕ ਉੱਥੇ ਸੀ ਅਤੇ ਇਹ ਆਦਮੀ ਉਹ ਮਨੁੱਖ ਦਾ ਸੰਬੰਧੀ ਸੀ ਜਿਸ ਦਾ ਪਤਰਸ ਨੇ ਕੰਨ ਵੱਢ ਦਿੱਤਾ ਸੀ ਤਾਂ ਉਸ ਨੌਕਰ ਨੇ ਕਿਹਾ, “ਕੀ ਮੈਂ ਤੈਨੂੰ ਉਸ ਆਦਮੀ (ਯਿਸੂ) ਨਾਲ ਬਾਗ਼ ਵਿੱਚ ਵੇਖਿਆ ਸੀ।”
Один із рабів первосвященника, родич того чоловіка, якому Петро відтяв вухо, сказав: ―Хіба не тебе я бачив із Ним у саду?
27 ੨੭ ਪਰ ਫ਼ਿਰ ਪਤਰਸ ਨੇ ਆਖਿਆ, “ਨਹੀਂ, ਮੈਂ ਉਸ ਦੇ ਨਾਲ ਨਹੀਂ ਸੀ!” ਅਤੇ ਉਸੇ ਸਮੇਂ ਕੁੱਕੜ ਨੇ ਬਾਂਗ ਦਿੱਤੀ।
Петро знову заперечив це. І одразу заспівав півень.
28 ੨੮ ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਹਿਰੀ ਚੋਂ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਹਿਰੀ ਦੇ ਅੰਦਰ ਨਹੀਂ ਗਏ। ਉਹ ਆਪਣੇ ਆਪ ਨੂੰ ਅਸ਼ੁੱਧ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਖਾਣਾ ਚਾਹੁੰਦੇ ਸਨ।
Тоді повели Ісуса від Каяфи до преторії. Уже був ранок, і вони не увійшли до преторії, щоб не осквернитися, бо мали їсти пасху.
29 ੨੯ ਇਸ ਲਈ ਪਿਲਾਤੁਸ ਉਨ੍ਹਾਂ ਕੋਲ ਬਾਹਰ ਆਇਆ ਅਤੇ ਪੁੱਛਿਆ, “ਤੁਸੀਂ ਇਸ ਮਨੁੱਖ ਉੱਤੇ ਕੀ ਦੋਸ਼ ਲਗਾਉਂਦੇ ਹੋ?”
Тож Пилат вийшов до них і запитав: ―Які звинувачення ви висуваєте проти Цього Чоловіка?
30 ੩੦ ਯਹੂਦੀਆਂ ਨੇ ਉੱਤਰ ਦਿੱਤਾ, “ਇਹ ਇੱਕ ਬੁਰਾ ਆਦਮੀ ਹੈ, ਇਸ ਕਰਕੇ ਅਸੀਂ ਇਸ ਨੂੰ ਤੇਰੇ ਕੋਲ ਲੈ ਕੇ ਆਏ ਹਾਂ।”
Вони відповіли Йому: ―Якби Він не був злочинцем, ми б не привели Його до тебе.
31 ੩੧ ਪਿਲਾਤੁਸ ਨੇ ਯਹੂਦੀਆਂ ਨੂੰ ਆਖਿਆ, “ਤੁਸੀਂ ਯਹੂਦੀ ਆਪ ਇਸ ਨੂੰ ਲੈ ਜਾਵੋ ਅਤੇ ਆਪਣੀ ਬਿਵਸਥਾ ਅਨੁਸਾਰ ਇਸ ਦਾ ਨਿਆਂ ਕਰੋ।” ਯਹੂਦੀਆਂ ਨੇ ਉੱਤਰ ਦਿੱਤਾ, “ਪਰ ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦੀ ਆਗਿਆ ਨਹੀਂ ਹੈ।”
Пилат сказав їм: ―Візьміть Його та судіть за вашим Законом. Юдеї відповіли йому: ―Нам не дозволено нікого засуджувати на смерть.
32 ੩੨ ਜਿਵੇਂ ਯਿਸੂ ਨੇ ਆਪਣੀ ਮੌਤ ਬਾਰੇ ਪਹਿਲਾਂ ਕਿਹਾ ਸੀ, ਕਿ ਉਹ ਕਿਸ ਤਰ੍ਹਾਂ ਮਰੇਗਾ, ਉਸੇ ਨੂੰ ਪੂਰਾ ਹੋਣ ਲਈ ਉਹ ਵਾਪਰਿਆ।
Це сталося, щоб здійснилися слова Ісуса, через які Він показав, якою смертю має померти.
33 ੩੩ ਪਿਲਾਤੁਸ ਮਹਿਲ ਵਿੱਚ ਵਾਪਸ ਚਲਾ ਗਿਆ ਅਤੇ ਉੱਥੇ ਯਿਸੂ ਨੂੰ ਉਸ ਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?”
Тоді Пилат знову зайшов у преторію, покликав Ісуса й сказав Йому: ―Ти Цар юдеїв?
34 ੩੪ ਯਿਸੂ ਨੇ ਉੱਤਰ ਦਿੱਤਾ, “ਕੀ ਤੂੰ ਇਹ ਆਪਣੇ ਆਪ ਆਖਦਾ ਹੈ ਜਾਂ ਦੂਜੇ ਲੋਕਾਂ ਨੇ ਤੈਨੂੰ ਮੇਰੇ ਬਾਰੇ ਕੁਝ ਆਖਿਆ ਹੈ?”
Ісус відповів: ―Ти від себе кажеш це чи інші сказали тобі про Мене?
35 ੩੫ ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਮੁੱਖ ਜਾਜਕਾਂ ਤੈਨੂੰ ਮੇਰੇ ਕੋਲ ਲੈ ਕੇ ਆਏ ਹਨ। ਤੂੰ ਕੀ ਗਲਤ ਕੀਤਾ ਹੈ?”
Пилат відповів: ―Хіба я юдей? Це Твій народ і первосвященники видали мені Тебе. Що Ти зробив?
36 ੩੬ ਯਿਸੂ ਨੇ ਆਖਿਆ, “ਮੇਰਾ ਰਾਜ ਇਸ ਧਰਤੀ ਦਾ ਨਹੀਂ ਹੈ। ਜੇਕਰ ਇਹ ਇਸ ਧਰਤੀ ਦਾ ਹੁੰਦਾ ਤਾਂ ਮੇਰੇ ਚੇਲੇ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।”
Ісус відповів: ―Моє Царство не від цього світу. Якби Моє Царство було від цього світу, Мої слуги боролися б, щоб Я не був виданий юдеям. Але тепер Моє Царство не звідси.
37 ੩੭ ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?” ਯਿਸੂ ਨੇ ਆਖਿਆ, “ਤੂੰ ਜੋ ਆਖਿਆ, ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਨ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ। ਅਤੇ ਹਰ ਮਨੁੱਖ ਜੋ ਸਚਿਆਈ ਜਾਣਦਾ, ਹੈ ਉਹ ਮੇਰੀ ਅਵਾਜ਼ ਸੁਣਦਾ ਹੈ।”
Тоді Пилат запитав Його: ―Отже, Ти Цар? Ісус відповів: ―Ти кажеш, що Я Цар. Я для того народився й прийшов у світ, щоб свідчити про істину. Кожен, хто від істини, слухає Мій голос.
38 ੩੮ ਪਿਲਾਤੁਸ ਨੇ ਕਿਹਾ, “ਸੱਚ ਕੀ ਹੈ?” ਇਹ ਆਖਣ ਤੋਂ ਬਾਅਦ ਉਹ ਫ਼ੇਰ ਤੋਂ ਯਹੂਦੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਇਸ ਆਦਮੀ ਤੇ ਲਾਉਣ ਵਾਸਤੇ ਮੈਨੂੰ ਕੋਈ ਦੋਸ਼ ਨਹੀਂ ਮਿਲਿਆ।
[Тоді] Пилат запитав: ―Що таке істина? І, сказавши це, він знову вийшов до юдеїв і сказав їм: ―Я не знаходжу ніякої провини в Ньому.
39 ੩੯ ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਮੈਂ ਤੁਹਾਡੇ ਲਈ ਪਸਾਹ ਦੇ ਤਿਉਹਾਰ ਦੇ ਸਮੇਂ ਇੱਕ ਕੈਦੀ ਨੂੰ ਛੱਡਦਾ ਹਾਂ। ਸੋ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ?”
Але у вас є звичай: на Пасху я звільняю одного [з в’язнів]. Ви хочете, щоб я відпустив вам Царя юдеїв?
40 ੪੦ ਤਾਂ ਯਹੂਦੀ ਉੱਚੀ ਅਵਾਜ਼ ਵਿੱਚ ਬੋਲੇ, “ਨਹੀਂ, ਉਸ ਨੂੰ ਨਹੀਂ, ਪਰ ਤੂੰ ਬਰੱਬਾ ਨੂੰ ਛੱਡ ਦੇ।” ਬਰੱਬਾ ਇੱਕ ਡਾਕੂ ਸੀ।
Вони знов закричали кажучи: ―Ні, не Його, а Варавву! Варавва ж був бунтівником.

< ਯੂਹੰਨਾ 18 >