< ਯੂਹੰਨਾ 2 >
1 ੧ ਤੀਸਰੇ ਦਿਨ ਗਲੀਲ ਦੇ ਨਗਰ ਕਾਨਾ ਵਿੱਚ ਇੱਕ ਵਿਆਹ ਸੀ, ਯਿਸੂ ਦੀ ਮਾਤਾ ਉੱਥੇ ਸੀ।
A dnia trzeciego było wesele w Kanie Galilejskiej, i była tam matka Jezusowa.
2 ੨ ਯਿਸੂ ਅਤੇ ਉਸ ਦੇ ਚੇਲਿਆਂ ਨੂੰ ਵੀ ਵਿਆਹ ਦਾ ਸੱਦਾ ਦਿੱਤਾ ਗਿਆ ਸੀ।
Wezwany też był i Jezus i uczniowie jego na ono wesele.
3 ੩ ਉੱਥੇ ਅੰਗੂਰਾਂ ਦਾ ਰਸ ਮੁੱਕ ਗਿਆ, ਯਿਸੂ ਦੀ ਮਾਤਾ ਨੇ ਉਸ ਨੂੰ ਆਖਿਆ, “ਇਨ੍ਹਾਂ ਕੋਲ ਹੋਰ ਅੰਗੂਰਾਂ ਦਾ ਰਸ ਨਹੀਂ ਹੈ।”
A gdy nie stało wina, rzekła matka Jezusowa do niego: Wina nie mają.
4 ੪ ਯਿਸੂ ਨੇ ਉੱਤਰ ਦਿੱਤਾ, ਹੇ ਇਸਤਰੀ, “ਮੈਨੂੰ ਇਸ ਨਾਲ ਕੀ, ਮੇਰਾ ਸਮਾਂ ਅਜੇ ਨਹੀਂ ਆਇਆ।”
Rzekł jej Jezus: Co ja mam z tobą, niewiasto? jeszczeć nie przyszła godzina moja.
5 ੫ ਯਿਸੂ ਦੀ ਮਾਤਾ ਨੇ ਸੇਵਕਾਂ ਨੂੰ ਆਖਿਆ, “ਉਸੇ ਤਰ੍ਹਾਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।”
Rzekła matka jego sługom: Cokolwiek wam rzecze, uczyńcie.
6 ੬ ਉਸ ਥਾਂ ਤੇ ਪੱਥਰ ਦੇ ਛੇ ਵੱਡੇ ਪਾਣੀ ਦੇ ਮਟਕੇ ਸਨ। ਯਹੂਦੀ ਇਸ ਤਰ੍ਹਾਂ ਦੇ ਮੱਟਕੇ ਸ਼ੁੱਧੀਕਰਣ ਦੀਆਂ ਰੀਤਾਂ ਦੇ ਸਮੇਂ ਵਰਤਦੇ ਸਨ। ਹਰੇਕ ਮੱਟ ਵਿੱਚ 80 ਲੀਟਰ ਤੋਂ ਲੈ ਕੇ 120 ਲੀਟਰ ਤੱਕ ਪਾਣੀ ਰੱਖਿਆ ਜਾ ਸਕਦਾ ਹੈ।
I było tam sześć stągwi kamiennych, postawionych według oczyszczenia żydowskiego, biorących w się każda dwie albo trzy wiadra.
7 ੭ ਯਿਸੂ ਨੇ ਉਨ੍ਹਾਂ ਸੇਵਕਾਂ ਨੂੰ ਆਖਿਆ, “ਇਨ੍ਹਾਂ ਮੱਟਾਂ ਨੂੰ ਜਲ ਨਾਲ ਭਰ ਦਿਓ।” ਉਨ੍ਹਾਂ ਨੇ ਮੱਟਾਂ ਨੂੰ ਜਲ ਨਾਲ ਨਕੋ-ਨੱਕ ਭਰ ਦਿੱਤਾ।
Rzekł im Jezus: Napełnijcie te stągwie wodą; i napełnili je aż do wierzchu.
8 ੮ ਫਿਰ ਯਿਸੂ ਨੇ ਸੇਵਕਾਂ ਨੂੰ ਆਖਿਆ, “ਹੁਣ ਕੁਝ ਪਾਣੀ ਕੱਢੋ ਅਤੇ ਦਾਅਵਤ ਦੇ ਮੁਖੀ ਨੂੰ ਦੇ ਦਿਉ।” ਸੋ ਉਨ੍ਹਾਂ ਸੇਵਕਾਂ ਨੇ ਪਾਣੀ ਲਿਆ ਅਤੇ ਉਸ ਨੂੰ ਦੇ ਦਿੱਤਾ।
Tedy im rzekł: Czerpajcież teraz, a donieście przełożonemu wesela. I donieśli.
9 ੯ ਉਸ ਨੇ ਉਸ ਪਾਣੀ ਨੂੰ ਚੱਖ ਕੇ ਵੇਖਿਆ, ਉਹ ਅੰਗੂਰਾਂ ਦਾ ਰਸ ਬਣ ਚੁੱਕਾ ਸੀ। ਉਸ ਨੂੰ ਪਤਾ ਨਹੀਂ ਸੀ ਕਿ ਅੰਗੂਰਾਂ ਦਾ ਰਸ ਕਿੱਥੋਂ ਆਇਆ ਹੈ। ਪਰ ਜਿਨ੍ਹਾਂ ਸੇਵਕਾਂ ਨੇ ਪਾਣੀ ਲਿਆਂਦਾ ਸੀ ਉਹ ਇਸ ਬਾਰੇ ਜਾਣਦੇ ਸਨ। ਦਾਅਵਤ ਦੇ ਪਰਧਾਨ ਨੇ ਲਾੜੇ ਨੂੰ ਸੱਦਿਆ।
A gdy skosztował przełożony wesela onej wody, która się stała winem, (a nie wiedział, skąd by było; lecz słudzy wiedzieli, którzy wodę czerpali), zawołał on przełożony oblubieńca;
10 ੧੦ ਅਤੇ ਉਸ ਨੂੰ ਆਖਿਆ, “ਹਮੇਸ਼ਾਂ ਲੋਕ ਪਹਿਲਾਂ ਚੰਗਾ ਰਸ ਦਿੰਦੇ ਹਨ, ਜਦੋਂ ਮਹਿਮਾਨ ਜਿਆਦਾ ਹੁੰਦੇ ਹਨ, ਫ਼ੇਰ ਉਹ ਮਾੜਾ ਰਸ ਦਿੰਦੇ ਹਨ। ਪਰ ਤੁਸੀਂ ਹੁਣ ਤੱਕ ਵਧੀਆ ਅੰਗੂਰੀ ਰਸ ਰੱਖ ਲਿਆ ਹੈ।”
I rzekł mu: Każdy człowiek pierwej daje wino dobre, a gdy sobie podpiją, tedy podlejsze; a tyś dobre wino zachował aż do tego czasu.
11 ੧੧ ਇਹ ਪਹਿਲਾ ਚਮਤਕਾਰ ਸੀ ਜੋ ਯਿਸੂ ਨੇ ਕੀਤਾ। ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ। ਇਉਂ ਯਿਸੂ ਨੇ ਆਪਣੀ ਮਹਿਮਾ ਪ੍ਰਗਟਾਈ। ਉਸ ਦੇ ਚੇਲਿਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ।
Tenci początek cudów uczynił Jezus w Kanie Galilejskiej, a objawił chwałę swoję; i uwierzyli weń uczniowie jego.
12 ੧੨ ਤਾਂ ਫ਼ਿਰ ਯਿਸੂ ਕਫ਼ਰਨਾਹੂਮ ਨਗਰ ਨੂੰ ਗਿਆ ਉਸ ਦੀ ਮਾਤਾ, ਉਸ ਦੇ ਭਰਾ, ਅਤੇ ਚੇਲੇ ਵੀ ਉਸ ਦੇ ਨਾਲ ਸਨ। ਉਹ ਸਾਰੇ ਕੁਝ ਦਿਨ ਕਫ਼ਰਨਾਹੂਮ ਵਿੱਚ ਠਹਿਰੇ।
Potem zstąpił do Kapernaum, on i matka jego i bracia jego i uczniowie jego, i zamieszkali tam niewiele dni;
13 ੧੩ ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ, ਇਸ ਲਈ ਯਿਸੂ ਯਰੂਸ਼ਲਮ ਆ ਗਿਆ। ਯਰੂਸ਼ਲਮ ਵਿੱਚ ਯਿਸੂ ਹੈਕਲ ਨੂੰ ਗਿਆ।
Albowiem była blisko wielkanoc żydowska; i wstąpił Jezus do Jeruzalemu.
14 ੧੪ ਉੱਥੇ ਉਸ ਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਕਬੂਤਰ ਵੇਚਦੇ ਪਾਇਆ। ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ। ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ।
I znalazł w kościele siedzące te, co sprzedawali woły i owce i gołębie, i te, co pieniędzmi handlowali.
15 ੧੫ ਯਿਸੂ ਨੇ ਰੱਸੀਆਂ ਦਾ ਇੱਕ ਕੋਰੜਾ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਹੈਕਲ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ।
A uczyniwszy bicz z powrozków, wszystkie wygnał z kościoła, i owce i woły: a tych, co pieniędzmi handlowali, pieniądze rozsypał i stoły poprzewracał;
16 ੧੬ ਫ਼ਿਰ ਯਿਸੂ ਨੇ ਕਬੂਤਰ ਵੇਚਣ ਵਾਲਿਆਂ ਨੂੰ ਆਖਿਆ, “ਇਹ ਸਭ ਕੁਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਵਪਾਰ ਮੰਡੀ ਨਾ ਬਣਾਓ।”
A tym, co gołębie sprzedawali, rzekł: Wynieście to stąd, a nie czyńcie domu Ojca mego domem kupieckim.
17 ੧੭ ਜਦੋਂ ਇਹ ਸਭ ਕੁਝ ਵਾਪਰਿਆ ਯਿਸੂ ਦੇ ਚੇਲਿਆਂ ਨੇ ਯਾਦ ਕੀਤਾ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ: “ਤੇਰੇ ਘਰ ਲਈ ਮੇਰੀ ਅਣਖ ਮੈਨੂੰ ਅੰਦਰੋਂ ਸਾੜ ਰਹੀ ਹੈ।”
I wspomnieli sobie uczniowie jego, iż napisano: Gorliwość domu twego zżarła mię.
18 ੧੮ ਯਹੂਦੀਆਂ ਨੇ ਯਿਸੂ ਨੂੰ ਆਖਿਆ, “ਤੁਸੀਂ ਇਹ ਸਾਬਤ ਕਰਨ ਲਈ ਕੋਈ ਚਮਤਕਾਰ ਵਿਖਾਓ, ਕਿ ਤੁਹਾਡੇ ਕੋਲ ਇਹ ਗੱਲਾਂ ਕਰਨ ਦਾ ਅਧਿਕਾਰ ਹੈ।”
Tedy odpowiedzieli Żydowie i rzekli mu: Cóż nam za znak pokażesz, iż to czynisz?
19 ੧੯ ਯਿਸੂ ਨੇ ਉੱਤਰ ਦਿੱਤਾ, “ਇਸ ਹੈਕਲ ਨੂੰ ਢਾਹ ਦਿਓ, ਅਤੇ ਮੈਂ ਇਸ ਨੂੰ ਫਿਰ ਤਿੰਨ ਦਿਨਾਂ ਵਿੱਚ ਖੜ੍ਹਾ ਕਰ ਦਿਆਂਗਾ।”
Odpowiedział Jezus i rzekł im: Rozwalcie ten kościół, a we trzech dniach wystawię go.
20 ੨੦ ਯਹੂਦੀਆਂ ਨੇ ਆਖਿਆ, “ਇਹ ਹੈਕਲ ਬਣਾਉਣ ਲਈ 46 ਸਾਲ ਲੱਗੇ, ਕੀ ਤੁਸੀਂ ਇਸ ਦਾ ਨਿਰਮਾਣ ਤਿੰਨਾਂ ਦਿਨ ਵਿੱਚ ਕਰ ਦਿਓਗੇ?”
Rzekli tedy Żydowie: Czterdzieści i sześć lat budowano ten kościół, a ty go we trzech dniach wystawisz?
21 ੨੧ ਪਰ ਜਿਸ ਪ੍ਰਾਰਥਨਾ ਘਰ ਬਾਰੇ ਯਿਸੂ ਨੇ ਕਿਹਾ ਸੀ, ਉਹ ਉਸਦਾ ਆਪਣਾ ਸਰੀਰ ਸੀ।
Ale on mówił o kościele ciała swego.
22 ੨੨ ਯਿਸੂ ਦੇ ਜੀ ਉੱਠਣ ਤੋਂ ਬਾਅਦ ਉਸ ਦੇ ਚੇਲਿਆਂ ਨੂੰ ਯਾਦ ਆਇਆ ਕਿ ਯਿਸੂ ਨੇ ਇਹ ਸ਼ਬਦ ਕਹੇ ਸਨ। ਇਸ ਲਈ ਉਨ੍ਹਾਂ ਨੇ ਪਵਿੱਤਰ ਗ੍ਰੰਥ ਉੱਤੇ, ਅਤੇ ਜੋ ਸ਼ਬਦ ਯਿਸੂ ਨੇ ਆਖੇ, ਉਨ੍ਹਾਂ ਉੱਤੇ ਵਿਸ਼ਵਾਸ ਕੀਤਾ।
Przetoż, gdy zmartwychwstał, wspomnieli uczniowie jego, iż im to był powiedział; i uwierzyli Pismu i słowu, które wyrzekł Jezus.
23 ੨੩ ਯਿਸੂ ਪਸਾਹ ਦੇ ਤਿਉਹਾਰ ਲਈ ਯਰੂਸ਼ਲਮ ਵਿੱਚ ਸੀ, ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਕਿਉਂਕਿ ਜੋ ਚਮਤਕਾਰ ਯਿਸੂ ਨੇ ਕੀਤੇ ਉਨ੍ਹਾਂ ਨੇ ਉਹ ਵੇਖੇ ਸਨ।
A gdy był w Jeruzalemie na wielkanoc w święto, wiele ich uwierzyło w imię jego, widząc cuda jego, które czynił.
24 ੨੪ ਪਰ ਯਿਸੂ ਨੇ ਆਪਣੇ ਆਪ ਨੂੰ ਉਹਨਾਂ ਕੋਲੋਂ ਦੂਰ ਰੱਖਿਆ ਕਿਉਂਕਿ ਉਹ ਉਨ੍ਹਾਂ ਬਾਰੇ ਜਾਣਦਾ ਸੀ।
Ale Jezus nie zwierzał im samego siebie, przeto iż on znał wszystkie,
25 ੨੫ ਯਿਸੂ ਨੂੰ ਇਸ ਗੱਲ ਦੀ ਲੋੜ ਨਹੀਂ ਸੀ ਕਿ ਕੋਈ ਹੋਰ ਬੰਦਾ ਉਨ੍ਹਾਂ ਨੂੰ ਉਨ੍ਹਾਂ ਬਾਰੇ ਦੱਸਦਾ ਕਿਉਂਕਿ ਯਿਸੂ ਲੋਕਾਂ ਦੇ ਦਿਲਾਂ ਬਾਰੇ ਜਾਣਦਾ ਸੀ।
A iż nie potrzebował, aby mu kto świadectwo wydawał o człowieku; albowiem on wiedział, co było w człowieku.