< ਯੂਹੰਨਾ 20 >
1 ੧ ਹਫ਼ਤੇ ਦੇ ਪਹਿਲੇ ਦਿਨ, ਤੜਕੇ ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿੱਥੇ ਯਿਸੂ ਦਾ ਸਰੀਰ ਪਿਆ ਹੋਇਆ ਸੀ। ਅਜੇ ਹਨ੍ਹੇਰਾ ਹੀ ਸੀ। ਉਸ ਨੇ ਵੇਖਿਆ ਜਿਸ ਪੱਥਰ ਨਾਲ ਕਬਰ ਬੰਦ ਸੀ ਉਹ ਪਰੇ ਕੀਤਾ ਹੋਇਆ ਸੀ।
१सप्ताह के पहले दिन मरियम मगदलीनी भोर को अंधेरा रहते ही कब्र पर आई, और पत्थर को कब्र से हटा हुआ देखा।
2 ੨ ਤਾਂ ਮਰਿਯਮ ਭੱਜਦੀ ਹੋਈ ਸ਼ਮਊਨ ਪਤਰਸ ਅਤੇ ਦੂਜੇ ਚੇਲੇ ਨੂੰ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਕੋਲ ਗਈ। ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ?”
२तब वह दौड़ी और शमौन पतरस और उस दूसरे चेले के पास जिससे यीशु प्रेम रखता था आकर कहा, “वे प्रभु को कब्र में से निकाल ले गए हैं; और हम नहीं जानतीं, कि उसे कहाँ रख दिया है।”
3 ੩ ਤਾਂ ਪਤਰਸ ਅਤੇ ਦੂਜਾ ਚੇਲਾ ਕਬਰ ਵੱਲ ਗਏ।
३तब पतरस और वह दूसरा चेला निकलकर कब्र की ओर चले।
4 ੪ ਉਹ ਦੋਵੇਂ ਭੱਜ ਰਹੇ ਸਨ ਪਰ ਦੂਜਾ ਚੇਲਾ ਪਤਰਸ ਨਾਲੋਂ ਤੇਜ ਭੱਜ ਰਿਹਾ ਸੀ ਅਤੇ ਕਬਰ ਕੋਲ ਪਹਿਲਾਂ ਪਹੁੰਚ ਗਿਆ।
४और दोनों साथ-साथ दौड़ रहे थे, परन्तु दूसरा चेला पतरस से आगे बढ़कर कब्र पर पहले पहुँचा।
5 ੫ ਇਸ ਨੇ ਥੱਲੇ ਝੁੱਕ ਕੇ ਅੰਦਰ ਵੇਖਿਆ ਤਾਂ ਉਸ ਨੇ ਉਹਦਾ ਕਫ਼ਨ ਪਿਆ ਵੇਖਿਆ, ਪਰ ਉਹ ਅੰਦਰ ਨਾ ਗਿਆ।
५और झुककर कपड़े पड़े देखे: तो भी वह भीतर न गया।
6 ੬ ਤਦ ਸ਼ਮਊਨ ਪਤਰਸ ਵੀ ਉਸ ਦੇ ਮਗਰ ਆ ਪਹੁੰਚਾ ਅਤੇ ਉਹ ਕਬਰ ਦੇ ਅੰਦਰ ਵੜ ਗਿਆ ਉਸ ਨੇ ਵੀ ਉੱਥੇ ਕਫ਼ਨ ਪਿਆ ਵੇਖਿਆ।
६तब शमौन पतरस उसके पीछे-पीछे पहुँचा और कब्र के भीतर गया और कपड़े पड़े देखे।
7 ੭ ਉਸ ਨੇ ਉਹ ਕੱਪੜਾ ਵੀ ਵੇਖਿਆ ਜਿਹੜਾ ਯਿਸੂ ਦੇ ਸਿਰ ਤੇ ਲਪੇਟਿਆ ਹੋਇਆ ਸੀ। ਅਤੇ ਉਹ ਕੱਪੜਾ ਤਹਿ ਕਰਕੇ ਉਸ ਕਫ਼ਨ ਤੋਂ ਹੱਟ ਕੇ ਇੱਕ ਪਾਸੇ ਪਿਆ ਹੋਇਆ ਸੀ।
७और वह अँगोछा जो उसके सिर पर बन्धा हुआ था, कपड़ों के साथ पड़ा हुआ नहीं परन्तु अलग एक जगह लपेटा हुआ देखा।
8 ੮ ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹੜਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪਹੁੰਚਿਆ ਸੀ। ਜਦ ਉਸ ਨੇ ਇਹ ਸਭ ਹੋਇਆ ਵੇਖਿਆ ਤਾਂ ਉਸ ਨੂੰ ਵਿਸ਼ਵਾਸ ਹੋਇਆ।
८तब दूसरा चेला भी जो कब्र पर पहले पहुँचा था, भीतर गया और देखकर विश्वास किया।
9 ੯ ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਮੁਰਦਿਆਂ ਚੋਂ ਜੀ ਉੱਠੇਗਾ।
९वे तो अब तक पवित्रशास्त्र की वह बात न समझते थे, कि उसे मरे हुओं में से जी उठना होगा।
10 ੧੦ ਫ਼ੇਰ ਚੇਲੇ ਘਰ ਨੂੰ ਵਾਪਸ ਚਲੇ ਗਏ।
१०तब ये चेले अपने घर लौट गए।
11 ੧੧ ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜੀ ਰੋ ਰਹੀ ਸੀ ਜਦੋਂ ਉਸ ਨੇ ਰੋਂਦੀ-ਰੋਂਦੀ ਨੇ ਝੁੱਕ ਕੇ ਕਬਰ ਅੰਦਰ ਵੇਖਿਆ।
११परन्तु मरियम रोती हुई कब्र के पास ही बाहर खड़ी रही और रोते-रोते कब्र की ओर झुककर,
12 ੧੨ ਮਰਿਯਮ ਨੇ ਦੋ ਦੂਤਾਂ ਨੂੰ ਚਿੱਟੇ ਕੱਪੜੇ ਪਾਏ ਹੋਏ ਵੇਖਿਆ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਰੱਖਿਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਸੀ।
१२दो स्वर्गदूतों को उज्ज्वल कपड़े पहने हुए एक को सिरहाने और दूसरे को पैताने बैठे देखा, जहाँ यीशु का शव पड़ा था।
13 ੧੩ ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?” ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕ ਮੇਰੇ ਪ੍ਰਭੂ ਦਾ ਸਰੀਰ ਲੈ ਗਏ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ।”
१३उन्होंने उससे कहा, “हे नारी, तू क्यों रोती है?” उसने उनसे कहा, “वे मेरे प्रभु को उठा ले गए और मैं नहीं जानती कि उसे कहाँ रखा है।”
14 ੧੪ ਇਹ ਆਖ ਕੇ ਓਹ ਵਾਪਿਸ ਮੁੜੀ, ਤਾਂ ਉੱਥੇ ਉਸ ਨੇ ਯਿਸੂ ਨੂੰ ਖੜਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ।
१४यह कहकर वह पीछे फिरी और यीशु को खड़े देखा और न पहचाना कि यह यीशु है।
15 ੧੫ ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਤੂੰ ਕਿਉਂ ਰੋਂਦੀ ਹੈ? ਅਤੇ ਤੂੰ ਕਿਸਨੂੰ ਭਾਲਦੀ ਹੈਂ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ਼ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਭਈ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ। ਤਾਂ ਜੋ ਮੈਂ ਜਾ ਕੇ ਉਸ ਨੂੰ ਮਿਲਾ।”
१५यीशु ने उससे कहा, “हे नारी तू क्यों रोती है? किसको ढूँढ़ती है?” उसने माली समझकर उससे कहा, “हे श्रीमान, यदि तूने उसे उठा लिया है तो मुझसे कह कि उसे कहाँ रखा है और मैं उसे ले जाऊँगी।”
16 ੧੬ ਯਿਸੂ ਨੇ ਉਸ ਨੂੰ ਆਖਿਆ, “ਹੇ ਮਰਿਯਮ।” ਤਾਂ ਉਹ ਮੁੜੀ ਅਤੇ ਯਿਸੂ ਵੱਲ ਵੇਖਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਪ੍ਰਭੂ।”
१६यीशु ने उससे कहा, “मरियम!” उसने पीछे फिरकर उससे इब्रानी में कहा, “रब्बूनी!” अर्थात् ‘हे गुरु।’
17 ੧੭ ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਫ਼ੜ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ।”
१७यीशु ने उससे कहा, “मुझे मत छू क्योंकि मैं अब तक पिता के पास ऊपर नहीं गया, परन्तु मेरे भाइयों के पास जाकर उनसे कह दे, कि मैं अपने पिता, और तुम्हारे पिता, और अपने परमेश्वर और तुम्हारे परमेश्वर के पास ऊपर जाता हूँ।”
18 ੧੮ ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾ ਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸ ਨੇ ਉਨ੍ਹਾਂ ਨੂੰ ਉਹ ਬਚਨ ਵੀ ਜੋ ਯਿਸੂ ਨੇ ਉਸ ਨੂੰ ਆਖੇ ਸਨ।
१८मरियम मगदलीनी ने जाकर चेलों को बताया, “मैंने प्रभु को देखा और उसने मुझसे बातें कहीं।”
19 ੧੯ ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ ।”
१९उसी दिन जो सप्ताह का पहला दिन था, संध्या के समय जब वहाँ के द्वार जहाँ चेले थे, यहूदियों के डर के मारे बन्द थे, तब यीशु आया और बीच में खड़ा होकर उनसे कहा, “तुम्हें शान्ति मिले।”
20 ੨੦ ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵੱਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਖੁਸ਼ ਹੋਏ।
२०और यह कहकर उसने अपना हाथ और अपना पंजर उनको दिखाए: तब चेले प्रभु को देखकर आनन्दित हुए।
21 ੨੧ ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ।”
२१यीशु ने फिर उनसे कहा, “तुम्हें शान्ति मिले; जैसे पिता ने मुझे भेजा है, वैसे ही मैं भी तुम्हें भेजता हूँ।”
22 ੨੨ ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਯਿਸੂ ਨੇ ਆਖਿਆ, “ਪਵਿੱਤਰ ਆਤਮਾ ਲਵੋ।
२२यह कहकर उसने उन पर फूँका और उनसे कहा, “पवित्र आत्मा लो।
23 ੨੩ ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਨਹੀਂ ਜਾਣਗੇ।”
२३जिनके पाप तुम क्षमा करोवे उनके लिये क्षमा किए गए हैं; जिनके तुम रखो, वे रखे गए हैं।”
24 ੨੪ ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾ, ਜਿਸ ਨੂੰ ਦੀਦੁਮੁਸ ਵੀ ਕਹਿੰਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ।
२४परन्तु बारहों में से एक व्यक्ति अर्थात् थोमा जो दिदुमुस कहलाता है, जब यीशु आया तो उनके साथ न था।
25 ੨੫ ਦੂਜੇ ਚੇਲਿਆਂ ਨੇ ਥੋਮਾ ਨੂੰ ਦੱਸਿਆ, “ਅਸੀਂ ਪ੍ਰਭੂ ਨੂੰ ਵੇਖਿਆ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਕਿੱਲਾਂ ਦੇ ਨਿਸ਼ਾਨ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾ ਕੇ ਨਾ ਵੇਖ ਲਵਾਂ ਜਿੱਥੇ ਕਿੱਲਾਂ ਠੋਕੀਆਂ ਗਈਆਂ ਸਨ ਅਤੇ ਆਪਣਾ ਹੱਥ ਉਸ ਦੀ ਵੱਖੀ ਚ ਨਾ ਪਾਵਾਂ।”
२५जब और चेले उससे कहने लगे, “हमने प्रभु को देखा है,” तब उसने उनसे कहा, “जब तक मैं उसके हाथों में कीलों के छेद न देख लूँ, और कीलों के छेदों में अपनी उँगली न डाल लूँ, तब तक मैं विश्वास नहीं करूँगा।”
26 ੨੬ ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ। ਥੋਮਾ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।”
२६आठ दिन के बाद उसके चेले फिर घर के भीतर थे, और थोमा उनके साथ था, और द्वार बन्द थे, तब यीशु ने आकर और बीच में खड़ा होकर कहा, “तुम्हें शान्ति मिले।”
27 ੨੭ ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।”
२७तब उसने थोमा से कहा, “अपनी उँगली यहाँ लाकर मेरे हाथों को देख और अपना हाथ लाकर मेरे पंजर में डाल और अविश्वासी नहीं परन्तु विश्वासी हो।”
28 ੨੮ ਥੋਮਾ ਨੇ ਯਿਸੂ ਨੂੰ ਕਿਹਾ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।”
२८यह सुन थोमा ने उत्तर दिया, “हे मेरे प्रभु, हे मेरे परमेश्वर!”
29 ੨੯ ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਵਿਸ਼ਵਾਸ ਕੀਤਾ ਹੈ? ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਵਿਸ਼ਵਾਸ ਕਰਦੇ।”
२९यीशु ने उससे कहा, “तूने तो मुझे देखकर विश्वास किया है? धन्य हैं वे जिन्होंने बिना देखे विश्वास किया।”
30 ੩੦ ਯਿਸੂ ਨੇ ਹੋਰ ਵੀ ਕਈ ਚਮਤਕਾਰ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ। ਉਹ ਚਮਤਕਾਰ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ ਹਨ।
३०यीशु ने और भी बहुत चिन्ह चेलों के सामने दिखाए, जो इस पुस्तक में लिखे नहीं गए।
31 ੩੧ ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ।
३१परन्तु ये इसलिए लिखे गए हैं, कि तुम विश्वास करो, कि यीशु ही परमेश्वर का पुत्र मसीह है: और विश्वास करके उसके नाम से जीवन पाओ।