< ਯੂਹੰਨਾ 3 >

1 ਉੱਥੇ ਨਿਕੋਦਿਮੁਸ ਨਾਮ ਦਾ ਇੱਕ ਮਨੁੱਖ ਸੀ, ਜੋ ਫ਼ਰੀਸੀਆਂ ਵਿੱਚੋਂ ਅਤੇ ਯਹੂਦੀਆਂ ਦਾ ਮੁੱਖ ਆਗੂ ਸੀ।
Bijaše među farizejima čovjek imenom Nikodem, ugledan Židov.
2 ਇੱਕ ਰਾਤ ਨਿਕੋਦਿਮੁਸ ਯਿਸੂ ਕੋਲ ਆਇਆ ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਚਮਤਕਾਰ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨ੍ਹਾਂ ਕੋਈ ਨਹੀਂ ਕਰ ਸਕਦਾ।”
On dođe Isusu obnoć i reče mu: “Rabbi, znamo da si od Boga došao kao učitelj jer nitko ne može činiti znamenja kakva ti činiš ako Bog nije s njime.”
3 ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ। ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ।”
Odgovori mu Isus: “Zaista, zaista, kažem ti: tko se ne rodi nanovo, odozgor, ne može vidjeti kraljevstva Božjega!”
4 ਨਿਕੋਦਿਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁੱਢਾ ਹੈ ਤਾਂ ਉਹ ਕਿਵੇਂ ਦੁਬਾਰਾ ਜਨਮ ਸਕਦਾ ਹੈ? ਕੀ ਇਹ ਸਕਦਾ ਜੋ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁੱਖ ਵਿੱਚ ਦੂਸਰੀ ਵਾਰੀ ਜਾਵੇ?”
Kaže mu Nikodem: “Kako se čovjek može roditi kad je star? Zar može po drugi put ući u utrobu majke svoje i roditi se?”
5 ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ।
Odgovori Isus: “Zaista, zaista, kažem ti: ako se tko ne rodi iz vode i Duha, ne može ući u kraljevstvo Božje.
6 ਸਰੀਰ ਤੋਂ ਸਰੀਰ ਪੈਦਾ ਹੁੰਦਾ ਹੈ ਅਤੇ ਆਤਮਾ ਤੋਂ ਆਤਮਾ ਜਨਮ ਲੈਂਦਾ ਹੈ।
Što je od tijela rođeno, tijelo je; i što je od Duha rođeno, duh je.
7 ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ਕਿ ‘ਤੁਹਾਨੂੰ ਨਵੇਂ ਸਿਰਿਓਂ ਜਨਮ ਲੈਣਾ ਚਾਹੀਦਾ ਹੈ।’
Ne čudi se što ti rekoh: 'Treba da se rodite nanovo, odozgor.'
8 ਹਵਾ ਉਸ ਪਾਸੇ ਹੀ ਚੱਲਦੀ ਹੈ ਜਿੱਧਰ ਉਹ ਚਾਹੁੰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿੱਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।”
Vjetar puše gdje hoće; čuješ mu šum, a ne znaš odakle dolazi i kamo ide. Tako je sa svakim koji je rođen od Duha.”
9 ਨਿਕੋਦਿਮੁਸ ਨੇ ਪੁੱਛਿਆ, “ਇਹ ਕਿਵੇਂ ਹੋ ਸਕਦਾ?”
Upita ga Nikodem: “Kako se to može zbiti?”
10 ੧੦ ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਗੁਰੂ ਹੈ ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ?
Odgovori mu Isus: “Ti si učitelj u Izraelu pa to da ne razumiješ?
11 ੧੧ ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗਵਾਹੀ ਦਿੰਦੇ ਹਾਂ, ਅਸੀਂ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਸ ਤੇ ਵਿਸ਼ਵਾਸ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ।
Zaista, zaista, kažem ti: govorimo što znamo, svjedočimo za ono što vidjesmo, ali svjedočanstva našega ne primate.
12 ੧੨ ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦੱਸਿਆ ਹੈ। ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫ਼ਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਂਗੇ?
Ako vam rekoh zemaljsko pa ne vjerujete, kako ćete vjerovati kad vam budem govorio nebesko?
13 ੧੩ ਮਨੁੱਖ ਦੇ ਪੁੱਤਰ ਤੋਂ ਬਿਨਾਂ, ਜੋ ਕੋਈ ਸਵਰਗ ਤੋਂ ਹੇਠਾਂ ਉਤਰਿਆ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ।
Nitko nije uzašao na nebo doli onaj koji siđe s neba, Sin Čovječji.
14 ੧੪ ਜਿਸ ਤਰ੍ਹਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ, ਇਸੇ ਤਰ੍ਹਾਂ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਵੇ।
I kao što je Mojsije podigao zmiju u pustinji tako ima biti podignut Sin Čovječji
15 ੧੫ ਇਉਂ ਜੋ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਉੱਤੇ ਵਿਸ਼ਵਾਸ ਕਰੇ ਉਹ ਸਦੀਪਕ ਜੀਵਨ ਪਾਵੇ।” (aiōnios g166)
da svaki koji vjeruje u njemu ima život vječni. (aiōnios g166)
16 ੧੬ ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ। (aiōnios g166)
Uistinu, Bog je tako ljubio svijet te je dao svoga Sina Jedinorođenca da nijedan koji u njega vjeruje ne propadne, nego da ima život vječni. (aiōnios g166)
17 ੧੭ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ।
Ta Bog nije poslao Sina na svijet da sudi svijetu, nego da se svijet spasi po njemu.
18 ੧੮ ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ।
Tko vjeruje u njega, ne osuđuje se; a tko ne vjeruje, već je osuđen što nije vjerovao u ime jedinorođenoga Sina Božjega.
19 ੧੯ ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।
A ovo je taj sud: Svjetlost je došla na svijet, ali ljudi su više ljubili tamu nego svjetlost jer djela im bijahu zla.
20 ੨੦ ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ।
Uistinu, tko god čini zlo, mrzi svjetlost i ne dolazi k svjetlosti da se ne razotkriju djela njegova;
21 ੨੧ ਪਰ ਜੋ ਵਿਅਕਤੀ ਸੱਚਾਈ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।
a tko čini istinu, dolazi k svjetlosti nek bude bjelodano da su djela njegova u Bogu učinjena.”
22 ੨੨ ਇਸ ਦੇ ਪਿਛੋਂ ਯਿਸੂ ਅਤੇ ਉਸ ਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਆਏ। ਉੱਥੇ ਯਿਸੂ ਆਪਣੇ ਚੇਲਿਆਂ ਨਾਲ ਰਿਹਾ ਅਤੇ ਲੋਕਾਂ ਨੂੰ ਬਪਤਿਸਮਾ ਦਿੱਤਾ।
Poslije toga ode Isus sa svojim učenicima u Judejsku zemlju. Tu je boravio s njima i krstio.
23 ੨੩ ਯੂਹੰਨਾ ਵੀ ਏਨੋਨ ਵਿੱਚ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ। ਏਨੋਨ ਸਾਲੇਮ ਦੇ ਨੇੜੇ ਹੈ। ਯੂਹੰਨਾ ਉੱਥੇ ਇਸ ਲਈ ਬਪਤਿਸਮਾ ਦਿੰਦਾ ਸੀ ਕਿਉਂਕਿ ਉੱਥੇ ਬਹੁਤ ਪਾਣੀ ਸੀ। ਲੋਕ ਉੱਥੇ ਬਪਤਿਸਮਾ ਲੈਣ ਲਈ ਜਾਂਦੇ ਸਨ।
A krstio je i Ivan, u Enonu blizu Salima, jer ondje bijaše mnogo vode. Ljudi su dolazili i krstili se.
24 ੨੪ ਇਹ ਗੱਲ ਯੂਹੰਨਾ ਨੂੰ ਕੈਦ ਹੋਣ ਤੋਂ ਪਹਿਲਾਂ ਦੀ ਹੈ।
Jer Ivan još nije bio bačen u tamnicu.
25 ੨੫ ਫਿਰ ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਬਹਿਸ ਕੀਤੀ।
Između Ivanovih učenika i nekog Židova nastade tako prepirka o čišćenju.
26 ੨੬ ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹੜਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ। ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਆ ਰਹੇ ਸਨ।”
Dođoše Ivanu i rekoše mu: “Učitelju, onaj koji s tobom bijaše s onu stranu Jordana i za kojega si ti svjedočio - on eno krsti i svi hrle k njemu.”
27 ੨੭ ਯੂਹੰਨਾ ਨੇ ਉੱਤਰ ਦਿੱਤਾ, “ਇਨਸਾਨ ਨੂੰ ਉਹੀ ਮਿਲਦਾ ਹੈ ਜੋ ਉਸ ਨੂੰ ਪਰਮੇਸ਼ੁਰ ਸਵਰਗੋਂ ਦਿੰਦਾ ਹੈ।”
Ivan odgovori: “Nitko ne može sebi uzeti ništa ako mu nije dano s neba.
28 ੨੮ ਤੁਸੀਂ ਮੈਨੂੰ ਇਹ ਕਹਿੰਦਿਆਂ ਸੁਣਿਆ ਕਿ “ਮੈਂ ਮਸੀਹ ਨਹੀਂ ਹਾਂ, ਪਰ ਮੈਂ ਪਰਮੇਸ਼ੁਰ ਦੇ ਦੁਆਰਾ ਉਸ ਵਾਸਤੇ ਰਾਹ ਬਣਾਉਣ ਲਈ ਭੇਜਿਆ ਗਿਆ ਸੀ।”
Vi ste mi sami svjedoci da sam rekao: 'Nisam ja Krist, nego poslan sam pred njim.'
29 ੨੯ ਲਾੜੀ ਕੇਵਲ ਲਾੜੇ ਦੀ ਹੁੰਦੀ ਹੈ, ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਫਿਰ ਬਹੁਤ ਖੁਸ਼ ਹੁੰਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ।
Tko ima zaručnicu, zaručnik je. A prijatelj zaručnikov, koji stoji uza nj i sluša ga, klikće od radosti na glas zaručnikov. Ta se moja radost upravo ispunila.
30 ੩੦ ਇਸ ਲਈ ਜ਼ਰੂਰ ਹੈ ਜੋ ਉਹ ਵਧੇ ਅਤੇ ਮੈਂ ਘਟਾਂ।
On treba da raste, a ja da se umanjujem.
31 ੩੧ “ਉਹ ਜੋ ਉੱਪਰੋਂ ਆਉਂਦਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ, ਬਾਕੀ ਸਾਰਿਆਂ ਤੋਂ ਮਹਾਨ ਹੈ।
Tko odozgor dolazi, on je iznad sviju; tko je sa zemlje, zemaljski je i zemaljski govori. Tko dolazi s neba, on je iznad sviju:
32 ੩੨ ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ।
što je vidio i čuo - za to svjedoči, a svjedočanstva njegova nitko ne prima.
33 ੩੩ ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਉਹ ਉਸ ਤੇ ਕਿਰਪਾ ਕਰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ।
Tko primi njegovo svjedočanstvo, potvrđuje da je Bog istinit.
34 ੩੪ ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਭਰਪੂਰੀ ਦਾ ਆਤਮਾ ਦਿੰਦਾ ਹੈ।
Uistinu, onaj koga Bog posla Božje riječi govori jer Bog Duha ne daje na mjeru.
35 ੩੫ ਪਿਤਾ ਪੁੱਤਰ ਨਾਲ ਪਿਆਰ ਕਰਦਾ ਹੈ ਅਤੇ ਪਿਤਾ ਨੇ ਪੁੱਤਰ ਨੂੰ ਸਭ ਗੱਲਾਂ ਉੱਤੇ ਅਧਿਕਾਰ ਦਿੱਤਾ ਹੋਇਆ ਹੈ।
Otac ljubi Sina i sve je predao u ruku njegovu.
36 ੩੬ ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।” (aiōnios g166)
Tko vjeruje u Sina, ima vječni život; a tko neće da vjeruje u Sina, neće vidjeti života; gnjev Božji ostaje na njemu.” (aiōnios g166)

< ਯੂਹੰਨਾ 3 >