< ਯੂਹੰਨਾ 4 >
1 ੧ ਪ੍ਰਭੂ ਨੇ ਜਾਣਿਆ ਜੋ ਫ਼ਰੀਸੀਆਂ ਨੂੰ ਇਹ ਪਤਾ ਲੱਗਾ ਕਿ ਯੂਹੰਨਾ ਨਾਲੋਂ ਵੱਧ ਚੇਲੇ ਯਿਸੂ ਬਣਾ ਰਿਹਾ ਹੈ ਤੇ ਉਹ ਬਪਤਿਸਮਾ ਵੀ ਦਿੰਦਾ ਹੈ।
2 ੨ ਭਾਵੇਂ ਯਿਸੂ ਆਪ ਬਪਤਿਸਮਾ ਨਹੀਂ ਦੇ ਰਿਹਾ ਸੀ, ਸਗੋਂ ਉਸ ਦੇ ਚੇਲੇ ਲੋਕਾਂ ਨੂੰ ਬਪਤਿਸਮਾ ਦਿੰਦੇ ਸਨ।
3 ੩ ਫਿਰ ਯਿਸੂ ਯਹੂਦਿਯਾ ਨੂੰ ਛੱਡ ਮੁੜ ਗਲੀਲ ਨੂੰ ਚਲਿਆ ਗਿਆ।
4 ੪ ਗਲੀਲ ਨੂੰ ਜਾਣ ਲੱਗਿਆਂ ਯਿਸੂ ਨੂੰ ਸਾਮਰਿਯਾ ਦੇ ਇਲਾਕੇ ਵਿੱਚੋਂ ਦੀ ਲੰਘਣਾ ਪਿਆ।
5 ੫ ਸਾਮਰਿਯਾ ਵਿੱਚ ਯਿਸੂ ਸੁਖਾਰ ਨਗਰ ਕੋਲ ਆਇਆ। ਇਹ ਨਗਰ ਉਸ ਜ਼ਮੀਨ ਦੇ ਨੇੜੇ ਸੀ, ਜੋ ਯਾਕੂਬ ਨੇ ਆਪਣੇ ਪੁੱਤਰ ਯੂਸੁਫ਼ ਨੂੰ ਦਿੱਤੀ ਸੀ।
6 ੬ ਯਾਕੂਬ ਦਾ ਖੂਹ ਉੱਥੇ ਸੀ, ਯਿਸੂ ਆਪਣੀ ਲੰਮੀ ਯਾਤਰਾ ਤੋਂ ਥੱਕ ਗਿਆ ਸੀ। ਇਸ ਲਈ ਉਹ ਖੂਹ ਕੋਲ ਬੈਠ ਗਿਆ, ਇਹ ਲੱਗਭਗ ਦੁਪਹਿਰ ਦਾ ਸਮਾਂ ਸੀ।
7 ੭ ਇੱਕ ਸਾਮਰੀ ਔਰਤ ਖੂਹ ਤੇ ਪਾਣੀ ਭਰਨ ਲਈ ਆਈ। ਯਿਸੂ ਨੇ ਉਸ ਔਰਤ ਨੂੰ ਆਖਿਆ, “ਮੈਨੂੰ ਪਾਣੀ ਪੀਣ ਲਈ ਦੇ।”
8 ੮ ਪਰ ਉਦੋਂ ਯਿਸੂ ਦੇ ਚੇਲੇ ਨਗਰ ਅੰਦਰ ਭੋਜਨ ਖਰੀਦਣ ਗਏ ਹੋਏ ਸਨ।
9 ੯ ਉਸ ਸਾਮਰੀ ਔਰਤ ਨੇ ਆਖਿਆ, “ਮੈਂ ਸਾਮਰੀ ਹਾਂ, ਫਿਰ ਤੁਸੀਂ ਕਿਵੇਂ ਮੇਰੇ ਕੋਲੋਂ ਪੀਣ ਲਈ ਪਾਣੀ ਮੰਗ ਰਹੇ ਹੋ। ਤੁਸੀਂ ਇੱਕ ਯਹੂਦੀ ਹੋ।” ਯਹੂਦੀਆਂ ਦੀ ਸਾਮਰਿਯਾ ਨਾਲ ਕੋਈ ਮਿੱਤਰਤਾ ਨਹੀਂ ਹੈ।
10 ੧੦ ਯਿਸੂ ਨੇ ਆਖਿਆ, “ਜੇ ਤੂੰ ਪਰਮੇਸ਼ੁਰ ਦੀ ਬਖਸ਼ੀਸ਼ ਨੂੰ ਜਾਣਦੀ ਤੇ ਇਹ ਵੀ ਜਾਣਦੀ ਕਿ ਮੈਂ ਜਿਸ ਨੇ ਪਾਣੀ ਮੰਗਿਆ ਹੈ, ਕੌਣ ਹੈ। ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅੰਮ੍ਰਿਤ ਜਲ ਦਿੱਤਾ ਹੁੰਦਾ।”
11 ੧੧ ਉਸ ਔਰਤ ਨੇ ਆਖਿਆ, “ਸ਼੍ਰੀ ਮਾਨ ਜੀ, ਤੁਸੀਂ ਇਹ ਅੰਮ੍ਰਿਤ ਜਲ ਕਿਵੇਂ ਪ੍ਰਾਪਤ ਕਰੋਂਗੇ? ਖੂਹ ਬਹੁਤ ਡੂੰਘਾ ਹੈ ਅਤੇ ਤੁਹਾਡੇ ਕੋਲ ਪਾਣੀ ਖਿੱਚਣ ਲਈ ਕੋਈ ਭਾਂਡਾ ਵੀ ਨਹੀਂ ਹੈ।
12 ੧੨ ਕੀ ਤੁਸੀਂ ਸਾਡੇ ਪਿਤਾ ਯਾਕੂਬ ਨਾਲੋਂ ਵੀ ਵੱਧ ਮਹਾਨ ਹੋ। ਯਾਕੂਬ ਨੇ ਸਾਨੂੰ ਇਹ ਖੂਹ ਦਿੱਤਾ ਹੈ। ਉਸ ਨੇ ਇਸ ਦਾ ਪਾਣੀ ਪੀਤਾ ਸੀ ਅਤੇ ਉਸ ਦੇ ਪੁੱਤਰਾਂ ਤੇ ਜਾਨਵਰਾਂ ਨੇ ਵੀ ਇਸੇ ਖੂਹ ਤੋਂ ਪਾਣੀ ਪੀਤਾ।”
13 ੧੩ ਯਿਸੂ ਨੇ ਜ਼ਵਾਬ ਦਿੱਤਾ, “ਕੋਈ ਵੀ ਵਿਅਕਤੀ ਜੋ ਇਸ ਖੂਹ ਤੋਂ ਪਾਣੀ ਪੀਂਦਾ ਫ਼ੇਰ ਪਿਆਸਾ ਹੋ ਜਾਵੇਗਾ।
14 ੧੪ ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸ ਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ।” (aiōn , aiōnios )
15 ੧੫ ਉਸ ਔਰਤ ਨੇ ਯਿਸੂ ਨੂੰ ਆਖਿਆ, “ਸ਼੍ਰੀ ਮਾਨ ਜੀ, ਮੈਨੂੰ ਉਹ ਪਾਣੀ ਦਿਓ। ਫ਼ਿਰ ਮੈਂ ਵੀ ਪਿਆਸੀ ਨਹੀਂ ਰਹਾਂਗੀ ਅਤੇ ਮੈਨੂੰ ਇਸ ਖੂਹ ਤੇ ਪਾਣੀ ਖਿੱਚਣ ਲਈ ਫ਼ੇਰ ਆਉਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ।”
16 ੧੬ ਯਿਸੂ ਨੇ ਉਸ ਨੂੰ ਆਖਿਆ, “ਜਾ ਆਪਣੇ ਪਤੀ ਨੂੰ ਇੱਥੇ ਸੱਦ ਲਿਆ।”
17 ੧੭ ਉਸ ਔਰਤ ਨੇ ਉੱਤਰ ਦਿੱਤਾ, “ਮੇਰਾ ਪਤੀ ਨਹੀਂ ਹੈ।” ਯਿਸੂ ਨੇ ਉਸ ਨੂੰ ਆਖਿਆ, “ਤੂੰ ਸੱਚ ਆਖਿਆ, ਜਦੋਂ ਤੂੰ ਕਿਹਾ ਤੇਰਾ ਪਤੀ ਨਹੀਂ ਹੈ।
18 ੧੮ ਅਸਲ ਵਿੱਚ ਤੇਰੇ ਪੰਜ ਪਤੀ ਸਨ ਅਤੇ ਤੂੰ ਜਿਸ ਆਦਮੀ ਨਾਲ ਹੁਣ ਰਹਿੰਦੀ ਹੈਂ ਉਹ ਵੀ ਤੇਰਾ ਪਤੀ ਨਹੀਂ ਹੈ। ਤੂੰ ਮੈਨੂੰ ਸੱਚ ਆਖਿਆ ਹੈ।”
19 ੧੯ ਉਸ ਔਰਤ ਨੇ ਕਿਹਾ, “ਪ੍ਰਭੂ ਜੀ, ਮੈਨੂੰ ਲੱਗਦਾ ਹੈ ਕਿ ਤੁਸੀਂ ਇੱਕ ਨਬੀ ਹੋ।
20 ੨੦ ਸਾਡੇ ਪਿਉ-ਦਾਦੇ ਇਸ ਪਰਬਤ ਤੇ ਬੰਦਗੀ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਯਰੂਸ਼ਲਮ ਹੀ ਉਹ ਥਾਂ ਹੈ ਜਿੱਥੇ ਲੋਕਾਂ ਨੂੰ ਬੰਦਗੀ ਕਰਨੀ ਚਾਹੀਦੀ ਹੈ।”
21 ੨੧ ਯਿਸੂ ਨੇ ਆਖਿਆ, ਹੇ “ਔਰਤ, ਮੇਰੇ ਤੇ ਵਿਸ਼ਵਾਸ ਕਰ! ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਬੰਦਗੀ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।
22 ੨੨ ਤੁਸੀਂ ਸਾਮਰੀ ਲੋਕ ਉਸ ਦੀ ਬੰਦਗੀ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ। ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਬੰਦਗੀ ਕਰਦੇ ਹਾਂ ਕਿਉਂਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ।
23 ੨੩ ਉਹ ਸਮਾਂ ਆ ਰਿਹਾ ਹੈ, ਜਦੋਂ ਸੱਚੇ ਉਪਾਸਕ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਬੰਦਗੀ ਕਰਨਗੇ। ਉਹ ਸਮਾਂ ਆਣ ਪੁੱਜਾ ਹੈ। ਪਰਮੇਸ਼ੁਰ ਅਜਿਹੇ ਅਰਾਧਕਾਂ ਨੂੰ ਲੱਭ ਰਿਹਾ ਹੈ।
24 ੨੪ ਪਰਮੇਸ਼ੁਰ ਆਤਮਾ ਹੈ, ਇਸ ਲਈ ਜੋ ਲੋਕ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ ਉਨ੍ਹਾਂ ਨੂੰ ਉਸ ਦੀ ਆਤਮਾ ਅਤੇ ਸਚਿਆਈ ਨਾਲ ਬੰਦਗੀ ਕਰਨੀ ਚਾਹੀਦੀ ਹੈ।”
25 ੨੫ ਉਸ ਔਰਤ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਜੋ ਮਸੀਹਾ ਅਖਵਾਉਂਦਾ ਹੈ ਉਹ ਮਸੀਹ ਆ ਰਿਹਾ ਹੈ। ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕੁਝ ਦੀ ਦੱਸੇਗਾ।”
26 ੨੬ ਤਾਂ ਯਿਸੂ ਨੇ ਆਖਿਆ, “ਮੈਂ, ਜੋ ਤੇਰੇ ਨਾਲ ਗੱਲ ਕਰ ਰਿਹਾ ਹਾਂ, ਮਸੀਹ ਹਾਂ।”
27 ੨੭ ਐਨੇ ਨੂੰ ਉਸ ਸਮੇਂ ਯਿਸੂ ਦੇ ਚੇਲੇ ਨਗਰ ਤੋਂ ਪਰਤ ਆਏ ਉਹ ਹੈਰਾਨ ਹੋ ਗਏ ਕਿ ਯਿਸੂ ਇੱਕ ਔਰਤ ਨਾਲ ਗੱਲ ਕਰ ਰਿਹਾ ਸੀ। ਪਰ ਕਿਸੇ ਨੇ ਵੀ ਇਹ ਨਾ ਪੁੱਛਿਆ, “ਤੂੰ ਕੀ ਚਾਹੁੰਦਾ ਹੈ?” “ਤੂੰ ਉਸ ਔਰਤ ਨਾਲ ਕਿਉਂ ਗੱਲ ਕਰ ਰਿਹਾ ਹੈਂ?”
28 ੨੮ ਉਹ ਔਰਤ ਆਪਣਾ ਘੜਾ ਉੱਥੇ ਛੱਡ ਕੇ ਨਗਰ ਨੂੰ ਪਰਤ ਗਈ ਅਤੇ ਲੋਕਾਂ ਨੂੰ ਆਖਿਆ।
29 ੨੯ “ਇੱਕ ਮਨੁੱਖ ਨੇ ਮੈਨੂੰ ਉਹ ਕੁਝ ਦੱਸਿਆ, ਜੋ ਕੁਝ ਹੁਣ ਤੱਕ ਮੈਂ ਕੀਤਾ ਹੈ। ਆਓ, ਉਸ ਦੇ ਦਰਸ਼ਣ ਕਰੋ। ਕੀ ਉਹ ਮਸੀਹ ਤਾਂ ਨਹੀਂ?”
30 ੩੦ ਤਦ ਉਹ ਯਿਸੂ ਨੂੰ ਵੇਖਣ ਗਏ।
31 ੩੧ ਇੰਨ੍ਹੇ ਸਮੇਂ ਵਿੱਚ ਯਿਸੂ ਦੇ ਚੇਲੇ ਉਨ੍ਹਾਂ ਨੂੰ ਬੇਨਤੀ ਕਰ ਰਹੇ ਸਨ, “ਗੁਰੂ ਜੀ, ਭੋਜਨ ਖਾ ਲਓ।”
32 ੩੨ ਪਰ ਯਿਸੂ ਨੇ ਆਖਿਆ, “ਮੇਰੇ ਕੋਲ ਖਾਣ ਲਈ ਉਹ ਭੋਜਨ ਹੈ ਅਤੇ ਤੁਹਾਨੂੰ ਇਸ ਬਾਰੇ ਕੁਝ ਨਹੀਂ ਪਤਾ।”
33 ੩੩ ਤਾਂ ਚੇਲਿਆਂ ਨੇ ਆਪਸ ਵਿੱਚ ਪੁੱਛਿਆ, “ਸ਼ਾਇਦ ਉਸ ਲਈ ਕਿਸੇ ਨੇ ਭੋਜਨ ਲਿਆਂਦਾ ਹੋਵੇਗਾ?”
34 ੩੪ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਪੂਰੀ ਕਰਨਾ ਹੈ, ਜਿਸ ਨੇ ਮੈਨੂੰ ਭੇਜਿਆ ਹੈ ਉਸ ਦੇ ਕੰਮ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ।
35 ੩੫ ਜਦੋਂ ਤੁਸੀਂ ਕੁਝ ਬੀਜਦੇ ਹੋ, ਤੁਸੀਂ ਹਮੇਸ਼ਾਂ ਇਹ ਕਹਿੰਦੇ ਹੋ, ਸਾਨੂੰ ਫ਼ਸਲ ਵੱਢਣ ਲਈ ਅਜੇ ਹੋਰ ਚਾਰ ਮਹੀਨੇ ਉਡੀਕਣਾ ਪਵੇਗਾ। ਪਰ ਮੈਂ ਤੁਹਾਨੂੰ ਦੱਸਦਾ ਹਾਂ ਆਪਣੀਆਂ ਅੱਖਾਂ ਖੋਲੋ ਅਤੇ ਵੇਖੋ, ਉਹ ਪੈਲੀਆਂ ਤਿਆਰ ਹਨ ਅਤੇ ਵਾਢੀ ਲਈ ਤਿਆਰ ਹਨ।
36 ੩੬ ਜੋ ਵਿਅਕਤੀ ਫ਼ਸਲ ਵੱਢਦਾ ਉਹ ਆਪਣੀ ਮਜ਼ਦੂਰੀ ਪਾਉਂਦਾ ਅਤੇ ਸਦੀਪਕ ਜੀਵਨ ਲਈ ਫ਼ਸਲ ਇਕੱਠੀ ਕਰਦਾ ਹੈ। ਇਸ ਲਈ ਉਹ ਵੀ ਪ੍ਰਸੰਨ ਹੈ ਜੋ ਫ਼ਸਲ ਬੀਜਦਾ ਹੈ ਤੇ ਉਹ ਵੀ ਜੋ ਫ਼ਸਲ ਦੀ ਵਾਢੀ ਕਰਦਾ ਹੈ। (aiōnios )
37 ੩੭ ਇਹ ਕਹਾਵਤ ਸੱਚੀ ਹੈ, ਇੱਕ ਬੀਜਦਾ ਹੈ, ਪਰ ਦੂਜਾ ਆਦਮੀ ਫਸਲ ਦੀ ਵਾਢੀ ਕਰਦਾ ਹੈ।
38 ੩੮ ਮੈਂ ਤੁਹਾਨੂੰ ਇਸ ਫ਼ਸਲ ਦਾ ਫਲ ਪ੍ਰਾਪਤ ਕਰਨ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ, ਹੋਰਾਂ ਲੋਕਾਂ ਨੇ ਇਸ ਲਈ ਕੰਮ ਕੀਤਾ ਅਤੇ ਤੁਸੀਂ ਉਨ੍ਹਾਂ ਦੀ ਮਿਹਨਤ ਦਾ ਹੀ ਲਾਭ ਕਰ ਲੈ ਹੋ।”
39 ੩੯ ਉਸ ਸ਼ਹਿਰ ਦੇ ਕਈ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ। ਕਿਉਂਕਿ ਔਰਤ ਨੇ ਇਹ ਗਵਾਹੀ ਦਿੱਤੀ, “ਉਸ ਨੇ ਮੈਨੂੰ ਉਹ ਸਭ ਕੁਝ ਦੱਸਿਆ ਜੋ ਮੈਂ ਕੀਤਾ ਹੈ।”
40 ੪੦ ਇਸ ਲਈ ਇਹ ਲੋਕ ਯਿਸੂ ਕੋਲ ਆਏ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਦੇ ਨਾਲ ਠਹਿਰਣ ਲਈ ਬੇਨਤੀ ਕੀਤੀ। ਇਸ ਲਈ ਯਿਸੂ ਉੱਥੇ ਦੋ ਦਿਨ ਠਹਿਰਿਆ।
41 ੪੧ ਉਸ ਦੇ ਸ਼ਬਦਾਂ ਕਾਰਨ ਹੋਰ ਵਧੇਰੇ ਲੋਕਾਂ ਨੇ ਵਿਸ਼ਵਾਸ ਕੀਤਾ।
42 ੪੨ ਉਨ੍ਹਾਂ ਲੋਕਾਂ ਨੇ ਉਸ ਔਰਤ ਨੂੰ ਆਖਿਆ, “ਅਸੀਂ ਯਿਸੂ ਵਿੱਚ ਤੇਰੇ ਸ਼ਬਦਾਂ ਕਾਰਨ ਵਿਸ਼ਵਾਸ ਨਹੀਂ ਕਰਦੇ, ਸਗੋਂ ਇਸ ਲਈ ਕਿਉਂ ਜੋ ਤੁਸੀਂ ਆਪ ਉਸ ਦੇ ਸ਼ਬਦ ਸੁਣੇ ਹਨ। ਹੁਣ ਅਸੀਂ ਜਾਣ ਗਏ ਹਾਂ ਕਿ ਉਹ ਸੱਚ-ਮੁੱਚ ਸੰਸਾਰ ਦਾ ਮੁਕਤੀਦਾਤਾ ਹੈ।”
43 ੪੩ ਦੋ ਦਿਨਾਂ ਤੋਂ ਬਾਅਦ, ਯਿਸੂ ਉੱਥੋਂ ਵਿਦਾ ਹੋ ਕੇ ਗਲੀਲ ਨੂੰ ਚਲਿਆ ਗਿਆ।
44 ੪੪ ਪਹਿਲਾਂ ਯਿਸੂ ਇਹ ਕਹਿ ਚੁੱਕਿਆ ਸੀ ਕਿ ਨਬੀ ਦਾ ਉਸ ਦੇ ਆਪਣੇ ਦੇਸ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।
45 ੪੫ ਜਦੋਂ ਯਿਸੂ ਗਲੀਲ ਵਿੱਚ ਪਹੁੰਚਿਆ ਤਾਂ ਲੋਕਾਂ ਨੇ ਉਸਦਾ ਸਵਾਗਤ ਕੀਤਾ। ਕਿਉਂਕਿ ਇਹ ਲੋਕ ਉਹ ਸਾਰੀਆਂ ਗੱਲਾਂ ਦੇਖ ਚੁੱਕੇ ਸਨ, ਜੋ ਯਿਸੂ ਨੇ ਯਰੂਸ਼ਲਮ ਵਿੱਚ ਪਸਾਹ ਦੇ ਤਿਉਹਾਰ ਤੇ ਕੀਤੀਆਂ ਸਨ। ਕਿਉਂਕਿ ਇਹ ਲੋਕ ਵੀ ਉਸ ਤਿਉਹਾਰ ਤੇ ਗਏ ਹੋਏ ਸਨ।
46 ੪੬ ਇੱਕ ਵਾਰ ਫੇਰ ਯਿਸੂ ਗਲੀਲ ਵਿੱਚ ਕਾਨਾ ਨੂੰ ਗਿਆ। ਕਾਨਾ ਉਹ ਥਾਂ ਹੈ ਜਿੱਥੇ ਯਿਸੂ ਨੇ ਪਾਣੀ ਨੂੰ ਅੰਗੂਰਾਂ ਦੇ ਰਸ ਵਿੱਚ ਤਬਦੀਲ ਕੀਤਾ, ਇੱਕ ਅਧਿਕਾਰੀ ਕਫ਼ਰਨਾਹੂਮ ਵਿੱਚ ਰਹਿੰਦਾ ਸੀ, ਉਸਦਾ ਪੁੱਤਰ ਬਿਮਾਰ ਸੀ।
47 ੪੭ ਉਸ ਨੇ ਸੁਣਿਆ ਕਿ ਯਿਸੂ ਯਹੂਦਿਯਾ ਤੋਂ ਆਇਆ ਹੈ ਅਤੇ ਹੁਣ ਗਲੀਲ ਵਿੱਚ ਸੀ ਤਾਂ ਉਹ ਆਦਮੀ ਕਾਨਾ ਵਿੱਚ ਯਿਸੂ ਕੋਲ ਗਿਆ ਅਤੇ ਉਸ ਨੇ ਯਿਸੂ ਨੂੰ ਕਫ਼ਰਨਾਹੂਮ ਵਿੱਚ ਦਰਸ਼ਣ ਦੇਣ ਅਤੇ ਉਸ ਦੇ ਪੁੱਤਰ ਨੂੰ ਤੰਦਰੁਸਤ ਕਰਨ ਦੀ ਬੇਨਤੀ ਕੀਤੀ। ਉਸਦਾ ਪੁੱਤਰ ਮਰਨ ਵਾਲਾ ਸੀ।
48 ੪੮ ਯਿਸੂ ਨੇ ਉਸ ਨੂੰ ਆਖਿਆ, “ਜਦੋਂ ਤੱਕ ਤੁਸੀਂ ਅਚਰਜ਼ ਅਤੇ ਨਿਸ਼ਾਨ ਨਹੀਂ ਵੇਖੋਂਗੇ ਤੁਸੀਂ ਮੇਰੇ ਉੱਤੇ ਵਿਸ਼ਵਾਸ ਨਹੀਂ ਕਰੋਂਗੇ।”
49 ੪੯ ਬਾਦਸ਼ਾਹ ਦੇ ਅਧਿਕਾਰੀ ਨੇ ਆਖਿਆ, “ਸ਼੍ਰੀ ਮਾਨ ਜੀ, ਮੇਰੇ ਪੁੱਤਰ ਦੇ ਮਰਨ ਤੋਂ ਪਹਿਲਾਂ ਮੇਰੇ ਘਰ ਚੱਲੋ।”
50 ੫੦ ਯਿਸੂ ਨੇ ਉੱਤਰ ਦਿੱਤਾ, “ਜਾ, ਤੇਰਾ ਪੁੱਤਰ ਜਿਉਂਦਾ ਹੈ।” ਉਸ ਆਦਮੀ ਨੇ ਯਿਸੂ ਦੇ ਸ਼ਬਦਾਂ ਵਿੱਚ ਵਿਸ਼ਵਾਸ ਕੀਤਾ ਅਤੇ ਘਰ ਚਲਾ ਗਿਆ।
51 ੫੧ ਜਦੋਂ ਉਹ ਘਰ ਜਾ ਰਿਹਾ ਸੀ ਤਾਂ ਰਾਹ ਵਿੱਚ ਉਸ ਦੇ ਨੌਕਰ ਉਸ ਨੂੰ ਮਿਲੇ। ਅਤੇ ਉਨ੍ਹਾਂ ਨੇ ਉਸ ਨੂੰ ਆਖਿਆ, “ਤੇਰਾ ਪੁੱਤਰ ਚੰਗਾ ਹੋ ਗਿਆ ਹੈ।”
52 ੫੨ ਉਸ ਆਦਮੀ ਨੇ ਪੁੱਛਿਆ, “ਮੇਰਾ ਪੁੱਤਰ ਕਿਸ ਵਕਤ ਠੀਕ ਹੋਣਾ ਸ਼ੁਰੂ ਹੋਇਆ ਸੀ?” ਨੌਕਰ ਨੇ ਜ਼ਵਾਬ ਦਿੱਤਾ, “ਇਹ ਕੱਲ ਇੱਕ ਵਜੇ ਦੇ ਆਸ-ਪਾਸ ਦਾ ਸਮਾਂ ਸੀ, ਜਦੋਂ ਉਸਦਾ ਬੁਖਾਰ ਉਤਰ ਗਿਆ।”
53 ੫੩ ਉਸ ਆਦਮੀ ਨੂੰ ਪਤਾ ਸੀ ਕਿ ਪੂਰਾ ਇੱਕ ਵਜੇ ਦਾ ਹੀ ਸਮਾਂ ਸੀ ਜਦੋਂ ਯਿਸੂ ਨੇ ਆਖਿਆ ਸੀ, “ਤੇਰਾ ਪੁੱਤਰ ਜਿਉਂਦਾ ਹੈ।” ਇਉਂ ਉਹ ਅਤੇ ਉਸ ਦੇ ਘਰ ਵਿੱਚ ਰਹਿੰਦੇ ਸਭ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ।
54 ੫੪ ਇਹ ਦੂਜਾ ਚਮਤਕਾਰ ਸੀ ਜੋ ਯਿਸੂ ਨੇ ਯਹੂਦਿਯਾ ਤੋਂ ਗਲੀਲ ਆਉਣ ਤੋਂ ਬਾਅਦ ਕੀਤਾ ਸੀ।