< ਯੂਹੰਨਾ 5 >
1 ੧ ਇਸ ਤੋਂ ਬਾਅਦ ਯਿਸੂ ਇੱਕ ਖ਼ਾਸ ਯਹੂਦੀਆਂ ਤਿਉਹਾਰ ਲਈ ਯਰੂਸ਼ਲਮ ਗਿਆ।
Подир това имаше юдейски празник, и Исус влезе в Ерусалим.
2 ੨ ਯਰੂਸ਼ਲਮ ਵਿੱਚ ਇੱਕ ਤਲਾਬ ਹੈ ਜਿਸ ਦੇ ਪੰਜ ਬਰਾਂਡੇ ਬਣੇ ਹੋਏ ਹਨ। ਇਸ ਤਾਲ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜ਼ਥਾ ਆਖਦੇ ਹਨ। ਇਹ ਤਲਾਬ ਭੇਡ ਦਰਵਾਜ਼ੇ ਦੇ ਨੇੜੇ ਹੈ।
А в Ерусалим, близо до овчата порта, се намира къпалня, наречена по еврейски Витесда, която има пет предверия.
3 ੩ ਬਹੁਤ ਸਾਰੇ ਬਿਮਾਰ ਲੋਕ ਤਾਲ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ, ਲੰਗੜੇ ਤੇ ਕੁਝ ਅਧਰੰਗੀ ਸਨ।
В тях лежаха множество болни, слепи, куци и изсъхнали, [които чакаха да се раздвижи водата.
4 ੪ ਇੱਕ ਠਹਿਰਾਏ ਹੋਏ ਸਮੇਂ ਤੇ ਇੱਕ ਦੂਤ ਆ ਕੇ ਤਲਾਬ ਦੇ ਪਾਣੀ ਨੂੰ ਹਿਲਾਉਂਦਾ ਸੀ, ਅਤੇ ਜਿਹੜਾ ਸਭ ਤੋਂ ਪਹਿਲਾਂ ਉਸ ਵਿੱਚ ਵੜਦਾ ਸੀ, ਉਸ ਹਰ ਪ੍ਰਕਾਰ ਦੀ ਬਿਮਾਰੀ ਤੋਂ ਚੰਗਾ ਹੋ ਜਾਂਦਾ ਸੀ ।
Защото от време на време ангел слизаше в къпалнята и размътваше водата; а който пръв влизаше след раздвижването на водата оздравяваше от каквато и болест да беше болен].
5 ੫ ਉਨ੍ਹਾਂ ਵਿੱਚ ਇੱਕ ਅਜਿਹਾ ਆਦਮੀ ਵੀ ਸੀ, ਜੋ ਅਠੱਤੀ ਸਾਲਾਂ ਤੋਂ ਬਿਮਾਰ ਸੀ।
И там имаше един човек болен от тридесет и осем години.
6 ੬ ਯਿਸੂ ਨੇ ਉਸ ਆਦਮੀ ਨੂੰ ਉੱਥੇ ਲੇਟਿਆ ਵੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?”
Исус, като го видя да лежи, и узна, че от дълго време вече боледувал, каза му: Искаш ли да оздравееш?
7 ੭ ਉਸ ਬਿਮਾਰ ਆਦਮੀ ਨੇ ਆਖਿਆ, “ਪ੍ਰਭੂ ਜੀ, ਅਜਿਹਾ ਕੋਈ ਨਹੀਂ ਜੋ ਉਦੋਂ ਤਲਾਬ ਅੰਦਰ ਜਾਣ ਵਿੱਚ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਵਿੱਚ ਹਲਚਲ ਹੁੰਦੀ ਹੈ। ਮੈਂ ਤਾਲ ਅੰਦਰ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੋਣ ਦੀ ਕੋਸ਼ਿਸ਼ ਕਰਦਾ ਹਾਂ ਪਰ ਜਦੋਂ ਤੱਕ ਕਿ ਮੈਂ ਪਹੁੰਚਾ ਮੇਰੇ ਤੋਂ ਪਹਿਲਾਂ ਹੀ ਕੋਈ ਹੋਰ ਤਲਾ ਅੰਦਰ ਵੜ ਜਾਂਦਾ ਹੈ।”
Болният Му отговори: Господине, нямам човек да ме спусне в къпалнята, когато се раздвижи водата, но докато дойда аз, друг слиза преди мене.
8 ੮ ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।”
Исус му казва: Стани, дигни постелката и си ходи.
9 ੯ ਉਹ ਤੁਰੰਤ ਹੀ ਚੰਗਾ ਹੋ ਗਿਆ। ਉਸ ਨੇ ਆਪਣੀ ਮੰਜੀ ਚੁੱਕ ਕੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ।
И на часа човекът оздравя, дигна постелката си, и започна да ходи. А тоя ден беше събота.
10 ੧੦ ਇਸ ਲਈ ਯਹੂਦੀਆਂ ਨੇ ਉਸ ਚੰਗੇ ਹੋਏ ਬੰਦੇ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ, ਤੇਰਾ ਬਿਸਤਰਾ ਚੁੱਕਣਾ ਬਿਵਸਥਾ ਦੇ ਖਿਲਾਫ਼ ਹੈ।”
Затова юдеите казаха на изцеления: Събота е, и не ти е позволено да дигнеш постелката си.
11 ੧੧ ਪਰ ਉਸ ਨੇ ਆਖਿਆ, “ਉਹ ਵਿਅਕਤੀ ਜਿਸ ਨੇ ਮੈਨੂੰ ਚੰਗਾ ਕੀਤਾ ਹੈ,” ਉਸ ਨੇ ਮੈਨੂੰ ਆਖਿਆ, “ਆਪਣਾ ਬਿਸਤਰਾ ਚੁੱਕ ਤੇ ਚਲ ਫਿਰ।”
Но той им отговори: Онзи, Който ме изцели, Той ми рече: Дигни постелката си и ходи?
12 ੧੨ ਯਹੂਦੀਆਂ ਨੇ ਉਸ ਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸ ਨੇ ਤੈਨੂੰ ਆਖਿਆ ਕਿ ਤੂੰ ਆਪਣਾ ਬਿਸਤਰਾ ਚੁੱਕ ਤੇ ਤੁਰ ਫਿਰ?”
Попитаха го: Кой човек ти рече: Дигни постелката си и ходи?
13 ੧੩ ਪਰ ਜੋ ਆਦਮੀ ਚੰਗਾ ਕੀਤਾ ਗਿਆ ਸੀ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ। ਉੱਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਉੱਥੋਂ ਚਲਾ ਗਿਆ ਸੀ।
А изцеленият не знаеше Кой е; защото Исус беше се изплъзнал оттам, тъй като имаше множество народ на това място.
14 ੧੪ ਬਾਅਦ ਵਿੱਚ ਯਿਸੂ ਨੇ ਉਸ ਨੂੰ ਹੈਕਲ ਵਿੱਚ ਵੇਖਿਆ ਅਤੇ ਉਸ ਨੂੰ ਆਖਿਆ, “ਵੇਖ ਹੁਣ ਤੂੰ ਚੰਗਾ ਹੋ ਗਿਆ ਹੈ, ਫਿਰ ਪਾਪ ਨਾ ਕਰੀ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈੜੀ ਗੱਲ ਵੀ ਵਾਪਰ ਸਕਦੀ ਹੈ।”
По-после Исус го намери в храма и му рече: Ето, ти си здрав; не съгрешавай вече, за да те не сполети нещо по-лошо.
15 ੧੫ ਤਦ ਉਹ ਆਦਮੀ ਉੱਥੇ ਵਾਪਸ ਉਨ੍ਹਾਂ ਯਹੂਦੀਆਂ ਕੋਲ ਗਿਆ। ਅਤੇ ਉਨ੍ਹਾਂ ਨੂੰ ਆਖਿਆ ਜਿਸ ਨੇ ਮੈਨੂੰ ਚੰਗਾ ਕੀਤਾ ਸੀ, ਉਹ ਯਿਸੂ ਹੈ।
Човекът отиде и извести на юдеите, че Исус е, Който го изцели.
16 ੧੬ ਇਸ ਲਈ ਯਹੂਦੀ ਉਸ ਨੂੰ ਦੁੱਖ ਦੇਣ ਲੱਗੇ ਕਿਉਂ ਜੋ ਯਿਸੂ ਸਬਤ ਦੇ ਦਿਨ ਅਜਿਹੇ ਕੰਮ ਕਰਦਾ ਸੀ।
И затова юдеите гонеха Исуса, защото вършеше тия неща в събота.
17 ੧੭ ਪਰ ਯਿਸੂ ਨੇ ਯਹੂਦੀਆਂ ਨੂੰ ਉੱਤਰ ਦਿੱਤਾ, “ਮੇਰਾ ਪਿਤਾ ਹਮੇਸ਼ਾਂ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।”
А Исус им отговори: Отец Ми работи до сега, и Аз работя.
18 ੧੮ ਇਹ ਸੁਣਨ ਤੋਂ ਬਾਅਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੀ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖ ਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ।”
Затова юдеите искаха още повече да го убият; защото не само нарушаваше съботата, но и правеше Бога Свой Отец, и така правеше Себе Си равен на Бога.
19 ੧੯ ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ।
Затова Исус им рече: Истина, истина ви казвам, не може Синът да върши от само Себе Си нищо, освен това, което вижда да върши Отец; понеже каквото върши Той, подобно и Синът го върши.
20 ੨੦ ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦਾ ਹੈ ਜੋ ਉਹ ਕਰਦਾ। ਪਰ ਪਿਤਾ ਆਪਣੇ ਪੁੱਤਰ ਨੂੰ ਵੱਡੇ ਕੰਮ ਵੀ ਵਿਖਾਵੇਗਾ। ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ।
Защото Отец люби Сина, и Му показва все що върши сам; ще Му показва и от тия по-големи работи, за да се чудите вие.
21 ੨੧ ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਉਸੇ ਹੀ ਤਰ੍ਹਾਂ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ।
Понеже, както Отец възкресява мъртвите и ги съживява, така и Синът съживява, тия които иска.
22 ੨੨ ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ।
Защото, нито Отец не съди никого, но е дал на Сина да съди всички.
23 ੨੩ ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਆਦਰ ਨਹੀਂ ਕਰਦਾ, ਜਿਸ ਨੇ ਉਸ ਨੂੰ ਭੇਜਿਆ ਹੈ।
за да почитат всички Сина, както почитат Отца. Който не почита Сина, не почита Отца, Който Го е пратил.
24 ੨੪ ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ। (aiōnios )
Истина, истина ви казвам, който слуша Моето учение, и вярва в Този, Който Ме е пратил, има вечен живот, и няма да дойде на съд, но е преминал от смъртта в живота. (aiōnios )
25 ੨੫ ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।
Истина, истина ви казвам, иде час, и сега е, когато мъртвите ще чуят гласа на Божия Син, и които го чуят ще живеят.
26 ੨੬ ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ।
Защото, както Отец има живот в Себе Си, също така е дал и на Сина да има живот в Себе Си;
27 ੨੭ ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ।
и дал Му е власт да извършва съдба, защото е Човешкият Син.
28 ੨੮ ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ।
Недейте се чуди на това; защото иде час, когато всички, които са в гробовете, ще чуят гласа Му,
29 ੨੯ ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ।”
и ще излязат; ония, които са вършили добро, ще възкръснат за живот, а които са вършили зло, ще възкръснат за осъждане.
30 ੩੦ “ਮੈਂ ਆਪਣੇ ਆਪ ਕੁਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ।
Аз не мога да върша нищо от Себе Си; съдя както чуя; и съдбата Ми е справедлива, защото не искам Моята воля, но волята на Онзи, Който Ме е пратил.
31 ੩੧ ਜੇਕਰ ਮੈਂ ਆਪਣੇ ਬਾਰੇ ਗਵਾਹੀ ਦੇਵਾਂ, ਤਾਂ ਮੇਰੀ ਗਵਾਹੀ ਸੱਚੀ ਨਹੀਂ ਹੈ।
Ако свидетелствувам Аз за Себе Си; свидетелството Ми не е истинно.
32 ੩੨ ਪਰ ਇੱਕ ਹੋਰ ਹੈ ਜੋ ਮੇਰੇ ਬਾਰੇ ਗਵਾਹੀ ਦਿੰਦਾ ਹੈ ਅਤੇ ਮੈਂ ਜਾਣਦਾ ਹਾਂ ਕਿ ਉਸ ਦੀ ਮੇਰੇ ਬਾਰੇ ਗਵਾਹੀ ਸੱਚੀ ਹੈ।
Друг има, Който свидетелствува за Мене; и зная, че свидетелството, което Той дава за Мене е истинно.
33 ੩੩ ਤੁਸੀਂ ਲੋਕਾਂ ਨੂੰ ਯੂਹੰਨਾ ਕੋਲ ਭੇਜਿਆ ਅਤੇ ਉਸ ਨੇ ਸੱਚ ਬਾਰੇ ਗਵਾਹੀ ਦਿੱਤੀ।
Вие пратихте до Иоана; и той засвидетелствува за истината.
34 ੩੪ ਪਰ ਮੈਂ ਇੱਕ ਆਦਮੀ ਦੀ ਗਵਾਹੀ ਤੇ ਨਿਰਭਰ ਨਹੀਂ ਕਰਦਾ। ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸਕੋ।
(Обаче свидетелството, което Аз приемам, не е от човека; но казвам това за да се спасите вие).
35 ੩੫ ਯੂਹੰਨਾ ਇੱਕ ਦੀਵੇ ਵਾਂਗੂੰ ਜਗਦਾ ਸੀ ਅਤੇ ਉਸ ਨੇ ਚਾਨਣ ਦਿੱਤਾ ਅਤੇ ਤੁਸੀਂ ਕੁਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ।
Той беше светилото, което гореше и светеше; и вие пожелахте да се радвате за малко време на неговото светене.
36 ੩੬ ਪਰ ਜੋ ਗਵਾਹੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਗਵਾਹੀ ਨਾਲੋਂ ਵੱਡੀ ਹੈ। ਜੋ ਕੰਮ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ, ਉਹ ਮੇਰੇ ਬਾਰੇ ਗਵਾਹੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ।
Но Аз имам свидетелство по-голямо от Иоановото; защото делата, които Отец Ми е дал да извърша, самите дела, които върша, свидетелствуват за Мене, че Отец Ме е пратил.
37 ੩੭ ਅਤੇ ਉਹ ਪਿਤਾ ਜਿਸ ਨੇ ਮੈਨੂੰ ਭੇਜਿਆ ਉਸ ਨੇ ਮੇਰੇ ਬਾਰੇ ਗਵਾਹੀ ਦਿੱਤੀ। ਪਰ ਤੁਸੀਂ ਕਦੇ ਉਸ ਦੀ ਅਵਾਜ਼ ਨਹੀਂ ਸੁਣੀ। ਅਤੇ ਤੁਸੀਂ ਕਦੇ ਉਸਦਾ ਰੂਪ ਨਹੀਂ ਵੇਖਿਆ।
И Отец, Който Ме е пратил, Той свидетелствува за Мене. Нито гласа сте Му чули някога, нито образа сте Му видели.
38 ੩੮ ਉਸ ਪਿਤਾ ਦੇ ਬਚਨ ਵੀ ਤੁਹਾਡੇ ਅੰਦਰ ਨਹੀਂ ਹਨ ਕਿਉਂਕਿ, ਤੁਸੀਂ ਉਸ ਤੇ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ।
И нямате Неговото слово постоянно в себе си, защото не вярвате Този, когото Той е пратил.
39 ੩੯ ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ! (aiōnios )
Вие изследвате писанията, понеже мислите, че в тях имате вечен живот, и те са, които свидетелствуват за Мене, (aiōnios )
40 ੪੦ ਹਾਲੇ ਵੀ ਤੁਸੀਂ ਉਸ ਸਦੀਪਕ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇੰਨਕਾਰ ਕਰਦੇ ਹੋ।
и пак не искате да дойдете при Мене, за да имате живот.
41 ੪੧ ਮੈਨੂੰ ਲੋਕਾਂ ਤੋਂ ਵਡਿਆਈ ਕਰਾਉਣ ਦੀ ਲੋੜ ਨਹੀਂ।
От човеци слава не приемам;
42 ੪੨ ਪਰ ਮੈਂ ਤੁਹਾਨੂੰ ਜਾਣਦਾ ਹਾਂ ਕਿ ਤੁਹਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਹੈ ਨਹੀਂ।
но зная, че вие нямате в себе си любов към Бога.
43 ੪੩ ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ। ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲ ਕਰਦੇ। ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸ ਨੂੰ ਕਬੂਲ ਕਰ ਲਓਗੇ।
Аз дойдох в името на Отца Си, и не Ме приемате; ако дойде друг в свое име, него ще приемете.
44 ੪੪ ਤੁਸੀਂ ਇੱਕ ਦੂਜੇ ਤੋਂ ਵਡਿਆਈ ਚਾਹੁੰਦੇ ਹੋ, ਪਰ ਤੁਸੀਂ ਉਸ ਉਸਤਤ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ?
Как можете да повярвате вие, които приемате слава един от друг, а не търсите славата, която е от единия Бог.
45 ੪੫ ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ, ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਤੇ ਰੱਖੀ ਹੋਈ ਹੈ।
Не мислете, че аз ще ви обвиня пред Отца; има един, който ви обвинява - Моисей, на когото вие се облягате.
46 ੪੬ ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ ਤਾਂ ਤੁਸੀਂ ਮੇਰੇ ਤੇ ਵੀ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ ਸੀ।
Защото, ако вярвахте Моисея, повярвали бихте и Мене; понеже той за мене писа.
47 ੪੭ ਕਿਉਂਕਿ ਤੁਸੀਂ ਉਸ ਦੀ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫੇਰ ਤੁਸੀਂ ਮੇਰੇ ਸ਼ਬਦਾਂ ਤੇ ਕਿਵੇਂ ਵਿਸ਼ਵਾਸ ਕਰੋਂਗੇ।”
Но ако не вярвате неговите писания, как ще повярвате Моите думи?