< ਯੂਹੰਨਾ 5 >

1 ਇਸ ਤੋਂ ਬਾਅਦ ਯਿਸੂ ਇੱਕ ਖ਼ਾਸ ਯਹੂਦੀਆਂ ਤਿਉਹਾਰ ਲਈ ਯਰੂਸ਼ਲਮ ਗਿਆ।
After these things, was a feast of the Jews, and Jesus went up unto Jerusalem.
2 ਯਰੂਸ਼ਲਮ ਵਿੱਚ ਇੱਕ ਤਲਾਬ ਹੈ ਜਿਸ ਦੇ ਪੰਜ ਬਰਾਂਡੇ ਬਣੇ ਹੋਏ ਹਨ। ਇਸ ਤਾਲ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜ਼ਥਾ ਆਖਦੇ ਹਨ। ਇਹ ਤਲਾਬ ਭੇਡ ਦਰਵਾਜ਼ੇ ਦੇ ਨੇੜੇ ਹੈ।
Now there is in Jerusalem, at the Sheep-gate, a pool, which is called in Hebrew Bethzatha, —having, five porches.
3 ਬਹੁਤ ਸਾਰੇ ਬਿਮਾਰ ਲੋਕ ਤਾਲ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ, ਲੰਗੜੇ ਤੇ ਕੁਝ ਅਧਰੰਗੀ ਸਨ।
In these, was lying a throng of them who were sick, —blind, lame, withered.
4 ਇੱਕ ਠਹਿਰਾਏ ਹੋਏ ਸਮੇਂ ਤੇ ਇੱਕ ਦੂਤ ਆ ਕੇ ਤਲਾਬ ਦੇ ਪਾਣੀ ਨੂੰ ਹਿਲਾਉਂਦਾ ਸੀ, ਅਤੇ ਜਿਹੜਾ ਸਭ ਤੋਂ ਪਹਿਲਾਂ ਉਸ ਵਿੱਚ ਵੜਦਾ ਸੀ, ਉਸ ਹਰ ਪ੍ਰਕਾਰ ਦੀ ਬਿਮਾਰੀ ਤੋਂ ਚੰਗਾ ਹੋ ਜਾਂਦਾ ਸੀ ।
5 ਉਨ੍ਹਾਂ ਵਿੱਚ ਇੱਕ ਅਜਿਹਾ ਆਦਮੀ ਵੀ ਸੀ, ਜੋ ਅਠੱਤੀ ਸਾਲਾਂ ਤੋਂ ਬਿਮਾਰ ਸੀ।
And there was a certain man there, who, for thirty-eight years, had continued in his sickness.
6 ਯਿਸੂ ਨੇ ਉਸ ਆਦਮੀ ਨੂੰ ਉੱਥੇ ਲੇਟਿਆ ਵੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?”
Jesus, seeing, this one, lying, and taking note that now, a long time, had he continued, saith unto him—Desirest thou to be made, well?
7 ਉਸ ਬਿਮਾਰ ਆਦਮੀ ਨੇ ਆਖਿਆ, “ਪ੍ਰਭੂ ਜੀ, ਅਜਿਹਾ ਕੋਈ ਨਹੀਂ ਜੋ ਉਦੋਂ ਤਲਾਬ ਅੰਦਰ ਜਾਣ ਵਿੱਚ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਵਿੱਚ ਹਲਚਲ ਹੁੰਦੀ ਹੈ। ਮੈਂ ਤਾਲ ਅੰਦਰ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੋਣ ਦੀ ਕੋਸ਼ਿਸ਼ ਕਰਦਾ ਹਾਂ ਪਰ ਜਦੋਂ ਤੱਕ ਕਿ ਮੈਂ ਪਹੁੰਚਾ ਮੇਰੇ ਤੋਂ ਪਹਿਲਾਂ ਹੀ ਕੋਈ ਹੋਰ ਤਲਾ ਅੰਦਰ ਵੜ ਜਾਂਦਾ ਹੈ।”
The sick man answered him—Sir! I have, no man, that, as soon as the water hath been troubled, might thrust me into the pool; but, while, I, am coming, another, before me, goeth down.
8 ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।”
Jesus saith unto him—Rise! take up thy couch, and be walking.
9 ਉਹ ਤੁਰੰਤ ਹੀ ਚੰਗਾ ਹੋ ਗਿਆ। ਉਸ ਨੇ ਆਪਣੀ ਮੰਜੀ ਚੁੱਕ ਕੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ।
And, straightway, the man was made well and took up his couch, and began to walk. Now it was Sabbath, on that day.
10 ੧੦ ਇਸ ਲਈ ਯਹੂਦੀਆਂ ਨੇ ਉਸ ਚੰਗੇ ਹੋਏ ਬੰਦੇ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ, ਤੇਰਾ ਬਿਸਤਰਾ ਚੁੱਕਣਾ ਬਿਵਸਥਾ ਦੇ ਖਿਲਾਫ਼ ਹੈ।”
The Jews, therefore, were saying, unto him who had been cured—It is, Sabbath; and it is not allowable for thee to take up thy couch: —
11 ੧੧ ਪਰ ਉਸ ਨੇ ਆਖਿਆ, “ਉਹ ਵਿਅਕਤੀ ਜਿਸ ਨੇ ਮੈਨੂੰ ਚੰਗਾ ਕੀਤਾ ਹੈ,” ਉਸ ਨੇ ਮੈਨੂੰ ਆਖਿਆ, “ਆਪਣਾ ਬਿਸਤਰਾ ਚੁੱਕ ਤੇ ਚਲ ਫਿਰ।”
who, however, answered them—He that made me well, he, unto me, said—Take up thy couch, and be walking.
12 ੧੨ ਯਹੂਦੀਆਂ ਨੇ ਉਸ ਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸ ਨੇ ਤੈਨੂੰ ਆਖਿਆ ਕਿ ਤੂੰ ਆਪਣਾ ਬਿਸਤਰਾ ਚੁੱਕ ਤੇ ਤੁਰ ਫਿਰ?”
They questioned him—Who is the man that said unto thee, Take up [thy couch], and be walking?
13 ੧੩ ਪਰ ਜੋ ਆਦਮੀ ਚੰਗਾ ਕੀਤਾ ਗਿਆ ਸੀ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ। ਉੱਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਉੱਥੋਂ ਚਲਾ ਗਿਆ ਸੀ।
But, the healed one, knew not, who, it was; for, Jesus, had turned aside, a multitude, being in the place.
14 ੧੪ ਬਾਅਦ ਵਿੱਚ ਯਿਸੂ ਨੇ ਉਸ ਨੂੰ ਹੈਕਲ ਵਿੱਚ ਵੇਖਿਆ ਅਤੇ ਉਸ ਨੂੰ ਆਖਿਆ, “ਵੇਖ ਹੁਣ ਤੂੰ ਚੰਗਾ ਹੋ ਗਿਆ ਹੈ, ਫਿਰ ਪਾਪ ਨਾ ਕਰੀ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈੜੀ ਗੱਲ ਵੀ ਵਾਪਰ ਸਕਦੀ ਹੈ।”
After these things, Jesus findeth him, in the temple, and said unto him—See! thou hast become, well: —No more, be committing sin, lest, some worse thing, do thee befall.
15 ੧੫ ਤਦ ਉਹ ਆਦਮੀ ਉੱਥੇ ਵਾਪਸ ਉਨ੍ਹਾਂ ਯਹੂਦੀਆਂ ਕੋਲ ਗਿਆ। ਅਤੇ ਉਨ੍ਹਾਂ ਨੂੰ ਆਖਿਆ ਜਿਸ ਨੇ ਮੈਨੂੰ ਚੰਗਾ ਕੀਤਾ ਸੀ, ਉਹ ਯਿਸੂ ਹੈ।
The man went away, and told the Jews, that it was, Jesus, who had made him well.
16 ੧੬ ਇਸ ਲਈ ਯਹੂਦੀ ਉਸ ਨੂੰ ਦੁੱਖ ਦੇਣ ਲੱਗੇ ਕਿਉਂ ਜੋ ਯਿਸੂ ਸਬਤ ਦੇ ਦਿਨ ਅਜਿਹੇ ਕੰਮ ਕਰਦਾ ਸੀ।
And, on this account, were the Jews persecuting Jesus, because, these things, he had been doing, on Sabbath.
17 ੧੭ ਪਰ ਯਿਸੂ ਨੇ ਯਹੂਦੀਆਂ ਨੂੰ ਉੱਤਰ ਦਿੱਤਾ, “ਮੇਰਾ ਪਿਤਾ ਹਮੇਸ਼ਾਂ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।”
But, he, answered them—My Father, until even now, is working; and, I, am working.
18 ੧੮ ਇਹ ਸੁਣਨ ਤੋਂ ਬਾਅਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੀ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖ ਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ।”
On this account, therefore, the rather, were the Jews seeking to slay him, —because, not only was he breaking the Sabbath, but was calling God, his own Father, making, himself, equal, with, God.
19 ੧੯ ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ।
Jesus, therefore, answered, and went on to say unto them—Verily, verily, I say unto you: The Son cannot be doing, of himself, a single thing, —save anything he may see, the Father, doing; for, whatsoever, he, may be doing, these things, the Son also, in like manner, doeth.
20 ੨੦ ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦਾ ਹੈ ਜੋ ਉਹ ਕਰਦਾ। ਪਰ ਪਿਤਾ ਆਪਣੇ ਪੁੱਤਰ ਨੂੰ ਵੱਡੇ ਕੰਮ ਵੀ ਵਿਖਾਵੇਗਾ। ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ।
For, the Father, dearly loveth the Son, and, all things, pointeth out to him, which, himself, is doing; and, greater works than these, will he point out to him, that, ye, may marvel.
21 ੨੧ ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਉਸੇ ਹੀ ਤਰ੍ਹਾਂ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ।
For, just as the Father waketh up the dead, and quickeneth them, in like manner, the Son also, whom he pleaseth, doth quicken.
22 ੨੨ ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ।
For neither doth, the Father, judge anyone, —but, all the judging, hath given unto the Son:
23 ੨੩ ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਆਦਰ ਨਹੀਂ ਕਰਦਾ, ਜਿਸ ਨੇ ਉਸ ਨੂੰ ਭੇਜਿਆ ਹੈ।
That, all, may honour the Son, just as they honour the Father: he that doth not honour the Son, doth not, in fact, honour the Father who sent him.
24 ੨੪ ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ। (aiōnios g166)
Verily, verily, I say unto you: He that heareth, my word, and believeth in him that sent me, hath life age-abiding, and, into judgment, cometh not, but hath passed over, out of death into life. (aiōnios g166)
25 ੨੫ ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।
Verily, verily, I say unto you: There cometh an hour, and now is, when, the dead, shall hearken unto the voice of the Son of God, and, they who have hearkened, shall live.
26 ੨੬ ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ।
For, just as, the Father, hath life, in himself, in like manner, unto the Son also, hath he given, life, to have, in himself;
27 ੨੭ ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ।
And, authority, hath he given him, to be executing, judgment, —because, Son of Man, is he!
28 ੨੮ ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ।
Do not be marvelling at this: because there come an hour, in which, all they in the tombs, shall hearken unto his voice,
29 ੨੯ ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ।”
and shall come forth, —they who, the good things, have done, unto a resurrection, of life; but, they who the corrupt things, have practised, unto a resurrection, of judgment.
30 ੩੦ “ਮੈਂ ਆਪਣੇ ਆਪ ਕੁਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ।
I, cannot be doing, of myself, a single thing, —Just as I hear, I judge; and, my judging, is, just, —because I seek not my own will, but the will of him that sent me.
31 ੩੧ ਜੇਕਰ ਮੈਂ ਆਪਣੇ ਬਾਰੇ ਗਵਾਹੀ ਦੇਵਾਂ, ਤਾਂ ਮੇਰੀ ਗਵਾਹੀ ਸੱਚੀ ਨਹੀਂ ਹੈ।
If, I, bear witness, concerning myself, my witness, is not, true.
32 ੩੨ ਪਰ ਇੱਕ ਹੋਰ ਹੈ ਜੋ ਮੇਰੇ ਬਾਰੇ ਗਵਾਹੀ ਦਿੰਦਾ ਹੈ ਅਤੇ ਮੈਂ ਜਾਣਦਾ ਹਾਂ ਕਿ ਉਸ ਦੀ ਮੇਰੇ ਬਾਰੇ ਗਵਾਹੀ ਸੱਚੀ ਹੈ।
Another, it is, who beareth witness concerning me, —and I know that, true, is the witness which he witnesseth concerning me.
33 ੩੩ ਤੁਸੀਂ ਲੋਕਾਂ ਨੂੰ ਯੂਹੰਨਾ ਕੋਲ ਭੇਜਿਆ ਅਤੇ ਉਸ ਨੇ ਸੱਚ ਬਾਰੇ ਗਵਾਹੀ ਦਿੱਤੀ।
Ye, have sent forth unto John, —and he hath borne witness to the truth: —
34 ੩੪ ਪਰ ਮੈਂ ਇੱਕ ਆਦਮੀ ਦੀ ਗਵਾਹੀ ਤੇ ਨਿਰਭਰ ਨਹੀਂ ਕਰਦਾ। ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸਕੋ।
I, however, not from man, my witness, receive; but, these things, I say, that, ye, may be saved: —
35 ੩੫ ਯੂਹੰਨਾ ਇੱਕ ਦੀਵੇ ਵਾਂਗੂੰ ਜਗਦਾ ਸੀ ਅਤੇ ਉਸ ਨੇ ਚਾਨਣ ਦਿੱਤਾ ਅਤੇ ਤੁਸੀਂ ਕੁਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ।
He, was the burning and shining lamp, and, ye, were willing to exult, for an hour, in his light.
36 ੩੬ ਪਰ ਜੋ ਗਵਾਹੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਗਵਾਹੀ ਨਾਲੋਂ ਵੱਡੀ ਹੈ। ਜੋ ਕੰਮ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ, ਉਹ ਮੇਰੇ ਬਾਰੇ ਗਵਾਹੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ।
But, I, have, as my witness, something greater than John’s; for, the works which the Father hath given me, that I should complete them, —the works themselves which I am doing, bear witness concerning me, that, the Father, hath sent me.
37 ੩੭ ਅਤੇ ਉਹ ਪਿਤਾ ਜਿਸ ਨੇ ਮੈਨੂੰ ਭੇਜਿਆ ਉਸ ਨੇ ਮੇਰੇ ਬਾਰੇ ਗਵਾਹੀ ਦਿੱਤੀ। ਪਰ ਤੁਸੀਂ ਕਦੇ ਉਸ ਦੀ ਅਵਾਜ਼ ਨਹੀਂ ਸੁਣੀ। ਅਤੇ ਤੁਸੀਂ ਕਦੇ ਉਸਦਾ ਰੂਪ ਨਹੀਂ ਵੇਖਿਆ।
And so, the Father who sent me, he, hath borne witness concerning me; Neither, a sound of him, at any time, have ye heard, nor, a form of him, have ye seen;
38 ੩੮ ਉਸ ਪਿਤਾ ਦੇ ਬਚਨ ਵੀ ਤੁਹਾਡੇ ਅੰਦਰ ਨਹੀਂ ਹਨ ਕਿਉਂਕਿ, ਤੁਸੀਂ ਉਸ ਤੇ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ।
And, his word, ye have not, within you abiding—because, as touching him whom, he, sent, in him, ye, believe not.
39 ੩੯ ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ! (aiōnios g166)
Ye search the Scriptures, because, ye, think, by them, to have, life age-abiding; and, those [Scriptures], are they which bear witness concerning me: (aiōnios g166)
40 ੪੦ ਹਾਲੇ ਵੀ ਤੁਸੀਂ ਉਸ ਸਦੀਪਕ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇੰਨਕਾਰ ਕਰਦੇ ਹੋ।
And yet ye choose not to come unto me, that, life, ye may have.
41 ੪੧ ਮੈਨੂੰ ਲੋਕਾਂ ਤੋਂ ਵਡਿਆਈ ਕਰਾਉਣ ਦੀ ਲੋੜ ਨਹੀਂ।
Glory from men, am I not receiving; —
42 ੪੨ ਪਰ ਮੈਂ ਤੁਹਾਨੂੰ ਜਾਣਦਾ ਹਾਂ ਕਿ ਤੁਹਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਹੈ ਨਹੀਂ।
But I have taken knowledge of you, that, the love of God, ye have not, in yourselves: —
43 ੪੩ ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ। ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲ ਕਰਦੇ। ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸ ਨੂੰ ਕਬੂਲ ਕਰ ਲਓਗੇ।
I, have come, in the name of my Father, —and ye are not receiving me: If, another, shall come in his own name, him, ye will receive!
44 ੪੪ ਤੁਸੀਂ ਇੱਕ ਦੂਜੇ ਤੋਂ ਵਡਿਆਈ ਚਾਹੁੰਦੇ ਹੋ, ਪਰ ਤੁਸੀਂ ਉਸ ਉਸਤਤ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ?
How can, ye, believe, —Glory from one another, receiving; and, the glory which is from the only God, are not seeking?
45 ੪੫ ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ, ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਤੇ ਰੱਖੀ ਹੋਈ ਹੈ।
Do not think that, I, will accuse you unto the Father: There, is, who accuseth you, even, Moses, —on whom, ye, have set your hope.
46 ੪੬ ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ ਤਾਂ ਤੁਸੀਂ ਮੇਰੇ ਤੇ ਵੀ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ ਸੀ।
For, if ye had been believing, in Moses, ye would, in that case, have been believing, in me: for, concerning me, he wrote.
47 ੪੭ ਕਿਉਂਕਿ ਤੁਸੀਂ ਉਸ ਦੀ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫੇਰ ਤੁਸੀਂ ਮੇਰੇ ਸ਼ਬਦਾਂ ਤੇ ਕਿਵੇਂ ਵਿਸ਼ਵਾਸ ਕਰੋਂਗੇ।”
But, if, in his writings, ye are not believing, how, in my sayings, will ye believe?

< ਯੂਹੰਨਾ 5 >