< ਯੂਹੰਨਾ 6 >

1 ਇਸ ਤੋਂ ਬਾਅਦ ਯਿਸੂ ਗਲੀਲ ਦੀ ਝੀਲ ਅਰਥਾਤ ਤਿਬਿਰਿਯਾਸ ਦੀ ਝੀਲ ਦੇ ਪਾਰ ਚੱਲਿਆ ਗਿਆ।
Nakon toga ode Isus na drugu stranu Galilejskog, Tiberijadskog mora.
2 ਬਹੁਤ ਸਾਰੇ ਲੋਕ ਉਸ ਦੇ ਨਾਲ ਗਏ, ਕਿਉਂਕਿ ਉਨ੍ਹਾਂ ਨੇ ਯਿਸੂ ਦੇ ਚੰਗਾ ਕਰਨ ਦੇ ਚਮਤਕਾਰ ਵੇਖੇ ਸਨ।
Slijedilo ga silno mnoštvo jer su gledali znamenja što ih je činio na bolesnicima.
3 ਯਿਸੂ ਪਹਾੜ ਉੱਤੇ ਗਿਆ ਅਤੇ ਉੱਥੇ ਆਪਣੇ ਚੇਲਿਆਂ ਨਾਲ ਬੈਠ ਗਿਆ।
A Isus uziđe na goru i ondje sjeđaše sa svojim učenicima.
4 ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸਮਾਂ ਨੇੜੇ ਸੀ।
Bijaše blizu Pasha, židovski blagdan.
5 ਯਿਸੂ ਨੇ ਉੱਪਰ ਵੇਖਿਆ, ਅਤੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ। ਯਿਸੂ ਨੇ ਫ਼ਿਲਿਪੁੱਸ ਨੂੰ ਆਖਿਆ “ਅਸੀਂ ਕਿੱਥੋਂ ਭੋਜਨ ਖਰੀਦ ਸਕਦੇ ਹਾਂ ਤਾਂ ਜੋ ਉਹ ਸਾਰੇ ਖਾ ਸਕਣ।”
Isus podigne oči i ugleda kako silan svijet dolazi k njemu pa upita Filipa: “Gdje da kupimo kruha da ovi blaguju?”
6 ਯਿਸੂ ਨੇ ਇਹ ਫ਼ਿਲਿਪੁੱਸ ਨੂੰ ਪਰਖਣ ਦੇ ਲਈ ਹੀ ਪੁੱਛਿਆ ਸੀ। ਜੋ ਉਹ ਕਰਨ ਵਾਲਾ ਸੀ ਯਿਸੂ ਪਹਿਲਾਂ ਹੀ ਜਾਣਦਾ ਸੀ।
To reče kušajući ga; jer znao je što će učiniti.
7 ਫ਼ਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਦੋ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਵੀ ਲੈ ਆਈਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁੱਕੜਾ ਹੀ ਦੇਣ ਯੋਗ ਹੋਵਾਂਗੇ।”
Odgovori mu Filip: “Za dvjesta denara kruha ne bi bilo dosta da svaki nešto malo dobije.”
8 ਉੱਥੇ ਇੱਕ ਹੋਰ ਚੇਲਾ ਸੀ ਅੰਦ੍ਰਿਯਾਸ, ਜੋ ਕਿ ਸ਼ਮਊਨ ਪਤਰਸ ਦਾ ਭਰਾ ਸੀ, ਉਸ ਨੇ ਕਿਹਾ,
Kaže mu jedan od njegovih učenika, Andrija, brat Šimuna Petra:
9 “ਇੱਥੇ ਇੱਕ ਬੱਚਾ ਹੈ, ਜਿਸ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ, ਪਰ ਇਹ ਇੰਨ੍ਹੇ ਸਾਰੇ ਲੋਕਾਂ ਲਈ ਕਿਵੇਂ ਪੂਰੀਆਂ ਹੋਣਗੀਆਂ?”
“Ovdje je dječak koji ima pet ječmenih kruhova i dvije ribice! Ali što je to za tolike?”
10 ੧੦ ਯਿਸੂ ਨੇ ਆਖਿਆ, “ਲੋਕਾਂ ਨੂੰ ਕਹੋ ਕਿ ਉਹ ਬੈਠ ਜਾਣ।” ਉਸ ਥਾਂ ਤੇ ਬਹੁਤ ਸਾਰਾ ਘਾਹ ਸੀ, ਪੰਜ ਹਜ਼ਾਰ ਆਦਮੀ ਉੱਥੇ ਬੈਠ ਗਏ।
Reče Isus: “Neka ljudi posjedaju!” A bilo je mnogo trave na tome mjestu. Posjedaše dakle muškarci, njih oko pet tisuća.
11 ੧੧ ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ।
Isus uze kruhove, izreče zahvalnicu pa razdijeli onima koji su posjedali. A tako i od ribica - koliko su god htjeli.
12 ੧੨ ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮੱਛੀਆਂ ਦੇ ਟੁੱਕੜੇ ਇਕੱਠੇ ਕਰ ਲਓ, ਕੁਝ ਵੀ ਖ਼ਰਾਬ ਨਾ ਕਰੋ।”
A kad se nasitiše, reče svojim učenicima: “Skupite preostale ulomke da ništa ne propadne!”
13 ੧੩ ਤਾਂ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨੂੰ ਇਕੱਠਾ ਕੀਤਾ। ਚੇਲਿਆਂ ਨੇ ਲੋਕਾਂ ਦੁਆਰਾ ਬਚਿਆਂ ਹੋਈਆਂ ਪੰਜ ਜੌਂ ਦੀਆਂ ਰੋਟੀਆਂ ਦੇ ਟੁੱਕੜਿਆਂ ਨਾਲ ਬਾਰਾਂ ਟੋਕਰੀਆਂ ਭਰੀਆਂ।
Skupili su dakle i napunili dvanaest košara ulomaka što od pet ječmenih kruhova pretekoše onima koji su blagovali.
14 ੧੪ ਯਿਸੂ ਦੇ ਚਮਤਕਾਰ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ, ਜਿਸ ਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।”
Kad su ljudi vidjeli znamenje što ga Isus učini, rekoše: “Ovo je uistinu Prorok koji ima doći na svijet!”
15 ੧੫ ਜਦੋਂ ਯਿਸੂ ਨੂੰ ਪਤਾ ਲੱਗਾ ਕਿ ਲੋਕ ਬਦੋ-ਬਦੀ ਉਸ ਨੂੰ ਆਪਣਾ ਰਾਜਾ ਬਣਾਉਣਾ ਚਾਹੁੰਦੇ ਹਨ। ਤਾਂ ਯਿਸੂ ਉੱਥੋਂ ਵਿਦਾ ਹੋ ਕੇ ਇਕੱਲਾ ਹੀ ਪਹਾੜ ਵੱਲ ਚਲਿਆ ਗਿਆ।
Kad Isus spozna da kane doći, pograbiti ga i zakraljiti, povuče se ponovno u goru, posve sam.
16 ੧੬ ਸ਼ਾਮ ਨੂੰ, ਯਿਸੂ ਦੇ ਚੇਲੇ ਝੀਲ ਵਿੱਚ ਚਲੇ ਗਏ।
Kad nasta večer, siđoše njegovi učenici k moru,
17 ੧੭ ਪਹਿਲਾਂ ਤੋਂ ਹੀ ਹਨ੍ਹੇਰਾ ਸੀ ਤੇ ਅਜੇ ਤੱਕ ਯਿਸੂ ਉਨ੍ਹਾਂ ਕੋਲ ਨਹੀਂ ਪਹੁੰਚੇ ਸੀ। ਚੇਲੇ ਬੇੜੀ ਉੱਤੇ ਚੜ੍ਹ ਕੇ ਬੈਠੇ ਅਤੇ ਕਫ਼ਰਨਾਹੂਮ ਵੱਲ ਨੂੰ ਚੱਲ ਪਏ ਜੋ ਕਿ ਝੀਲ ਦੇ ਪਾਰ ਸੀ।
uđoše u lađicu i krenuše na onu stranu mora, u Kafarnaum. Već se i smrklo, a Isusa još nikako k njima.
18 ੧੮ ਤੇਜ ਹਨੇਰੀ ਚੱਲ ਰਹੀ ਸੀ ਦਰਿਆ ਦੀਆਂ ਲਹਿਰਾਂ ਵੱਡੀਆਂ ਤੋਂ ਵਡੇਰੀਆਂ ਹੋ ਗਈਆਂ।
More se uzburkalo od silnog vjetra što je zapuhao.
19 ੧੯ ਚੇਲੇ ਲੱਗਭਗ ਤਿੰਨ ਚਾਰ ਮੀਲ ਝੀਲ ਵਿੱਚ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ, ਉਹ ਪਾਣੀ ਉੱਤੇ ਤੁਰ ਰਿਹਾ ਸੀ। ਚੇਲੇ ਯਿਸੂ ਨੂੰ ਬੇੜੀ ਦੇ ਨੇੜੇ ਆਉਂਦਾ ਵੇਖ ਡਰ ਗਏ।
Pošto su dakle isplovili oko dvadeset i pet do trideset stadija, ugledaju Isusa gdje ide po moru i približava se lađici. Prestraše se,
20 ੨੦ ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਨਾ ਡਰੋ, ਮੈਂ ਹਾਂ।”
a on će njima: “Ja sam! Ne bojte se!”
21 ੨੧ ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਹ ਯਿਸੂ ਨੂੰ ਬੇੜੀ ਉੱਤੇ ਚੜ੍ਹਾਉਣ ਲਈ ਖੁਸ਼ ਹੋ ਗਏ। ਉਸ ਤੋਂ ਬਾਦ ਜਿੱਥੇ ਉਨ੍ਹਾਂ ਨੇ ਜਾਣਾ ਸੀ, ਬੇੜੀ ਉੱਥੇ ਪਹੁੰਚੀ।
Htjedoše ga uzeti u lađicu, kadli se lađica odmah nađe na obali kamo su se zaputili.
22 ੨੨ ਅਗਲੀ ਸਵੇਰ ਜੋ ਲੋਕ ਝੀਲ ਦੇ ਦੂਜੇ ਕੰਢੇ ਤੇ ਠਹਿਰੇ ਹੋਏ ਸਨ, ਉਹ ਜਾਣਦੇ ਸਨ ਕਿ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਨਹੀਂ ਗਿਆ ਅਤੇ ਉਹ ਜਾਣਦੇ ਸਨ ਕਿ ਯਿਸੂ ਦੇ ਚੇਲੇ ਇਕੱਲੇ ਹੀ ਬੇੜੀ ਵਿੱਚ ਗਏ ਸਨ। ਅਤੇ ਉਹ ਇਹ ਵੀ ਜਾਣਦੇ ਸਨ ਕਿ ਉੱਥੇ ਕੇਵਲ ਇਹੀ ਇੱਕ ਬੇੜੀ ਸੀ।
Sutradan mnoštvo, koje osta s onu stranu mora, zapazi da ondje bijaše samo jedna lađica i da Isus nije bio ušao zajedno sa svojim učenicima u lađicu, nego da oni odoše sami.
23 ੨੩ ਪਰ ਤਦ ਤਿਬਿਰਿਯਾਸ ਵੱਲੋਂ ਕੁਝ ਬੇੜੀਆਂ ਉਸ ਥਾਂ ਤੇ ਆਈਆਂ ਜਿੱਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਅਦ ਰੋਟੀ ਖਾਧੀ ਸੀ।
Iz Tiberijade pak stigoše druge lađice blizu onog mjesta gdje jedoše kruh pošto je Gospodin izrekao zahvalnicu.
24 ੨੪ ਫਿਰ ਭੀੜ ਨੇ ਉੱਥੇ ਨਾ ਤਾਂ ਯਿਸੂ ਨੂੰ ਵੇਖਿਆ ਅਤੇ ਨਾ ਹੀ ਉਸ ਦੇ ਚੇਲਿਆਂ ਨੂੰ। ਇਸ ਲਈ ਉਹ ਉਨ੍ਹਾਂ ਕਿਸ਼ਤੀਆਂ ਵਿੱਚ ਚੜ੍ਹੇ ਅਤੇ ਯਿਸੂ ਨੂੰ ਲੱਭਣ ਲਈ ਕਫ਼ਰਨਾਹੂਮ ਨੂੰ ਆ ਗਏ।
Kada dakle mnoštvo vidje da ondje nema Isusa ni njegovih učenika, uđu u lađice i odu u Kafarnaum tražeći Isusa.
25 ੨੫ ਜਦੋਂ ਲੋਕਾਂ ਨੇ ਯਿਸੂ ਨੂੰ ਝੀਲ ਦੇ ਪਾਰ ਲੱਭਿਆ, ਉਨ੍ਹਾਂ ਨੇ ਉਸ ਨੂੰ ਪੁੱਛਿਆ, ਗੁਰੂ ਜੀ, “ਤੁਸੀਂ ਇੱਥੇ ਕਦੋਂ ਆਏ?”
Kad ga nađoše s onu stranu mora, rekoše mu: “Učitelju, kad si ovamo došao?”
26 ੨੬ ਯਿਸੂ ਨੇ ਆਖਿਆ, “ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ? ਕੀ ਇਸ ਲਈ ਕਿ ਤੁਸੀਂ ਮੈਨੂੰ ਚਮਤਕਾਰ ਕਰਦਿਆਂ ਵੇਖਿਆ ਹੈ ਜਿਹੜੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ? ਨਹੀਂ! ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ।
Isus im odgovori: “Zaista, zaista, kažem vam: tražite me, ali ne stoga što vidjeste znamenja, nego stoga što ste jeli od onih kruhova i nasitili se.
27 ੨੭ ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।” (aiōnios g166)
Radite, ali ne za hranu propadljivu, nego za hranu koja ostaje za život vječni: nju će vam dati Sin Čovječji jer njega Otac - Bog - opečati.” (aiōnios g166)
28 ੨੮ ਭੀੜ ਨੇ ਪੁੱਛਿਆ, “ਉਹ ਕਿਹੜੇ ਕੰਮ ਹਨ, ਜਿਹੜੇ ਪਰਮੇਸ਼ੁਰ ਸਾਡੇ ਕੋਲੋਂ ਕਰਨ ਦੀ ਆਸ ਰੱਖਦਾ ਹੈ?”
Rekoše mu dakle: “Što nam je činiti da bismo radili djela Božja?”
29 ੨੯ ਯਿਸੂ ਨੇ ਉੱਤਰ ਦਿੱਤਾ, “ਪਰਮੇਸ਼ੁਰ ਤੁਹਾਡੇ ਤੋਂ ਇਸ ਗੱਲ ਦੀ ਆਸ ਰੱਖਦਾ ਹੈ ਕਿ, ਜਿਸ ਨੂੰ ਉਸ ਨੇ ਭੇਜਿਆ ਤੁਸੀਂ ਉਸ ਤੇ ਵਿਸ਼ਵਾਸ ਕਰੋ।”
Odgovori im Isus: “Djelo je Božje da vjerujete u onoga kojega je on poslao.”
30 ੩੦ ਭੀੜ ਨੇ ਪੁੱਛਿਆ, “ਤੂੰ ਕਿਹੜਾ ਚਮਤਕਾਰ ਕਰੇਂਗਾ ਕਿ ਅਸੀਂ ਵੇਖ ਸਕੀਏ ਅਤੇ ਵਿਸ਼ਵਾਸ ਕਰ ਸਕੀਏ? ਤੂੰ ਕੀ ਕਰਨ ਵਾਲਾ ਹੈ?
Rekoše mu onda: “Kakvo ti znamenje činiš da vidimo pa da ti vjerujemo? Koje je tvoje djelo?
31 ੩੧ ਸਾਡੇ ਪਿਉ-ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ, ਉਸ ਨੇ ਸਵਰਗ ਤੋਂ ਉਨ੍ਹਾਂ ਨੂੰ ਰੋਟੀ ਖਾਣ ਨੂੰ ਦਿੱਤੀ।”
Očevi naši blagovaše manu u pustinji, kao što je pisano: Nahrani ih kruhom nebeskim.”
32 ੩੨ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ। ਇਹ ਮੂਸਾ ਨਹੀਂ ਸੀ ਜਿਸ ਨੇ ਤੁਹਾਨੂੰ ਸਵਰਗ, ਤੋਂ ਰੋਟੀ ਖਾਣ ਨੂੰ ਦਿੱਤੀ। ਇਹ ਮੇਰਾ ਪਿਤਾ ਹੈ ਜੋ ਤੁਹਾਨੂੰ ਸਵਰਗੋਂ ਸੱਚੀ ਰੋਟੀ ਦਿੰਦਾ ਹੈ।
Reče im Isus: “Zaista, zaista, kažem vam: nije vam Mojsije dao kruh s neba, nego Otac moj daje vam kruh s neba, kruh istinski;
33 ੩੩ ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸਵਰਗ ਤੋਂ ਆਉਂਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”
jer kruh je Božji Onaj koji silazi s neba i daje život svijetu.”
34 ੩੪ ਲੋਕਾਂ ਨੇ ਆਖਿਆ, “ਪ੍ਰਭੂ, ਉਹ ਰੋਟੀ ਸਾਨੂੰ ਹਮੇਸ਼ਾਂ ਦੇਣਾ।”
Rekoše mu nato: “Gospodine, daj nam uvijek toga kruha.”
35 ੩੫ ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ।
Reče im Isus: “Ja sam kruh života. Tko dolazi k meni, neće ogladnjeti; tko vjeruje u mene, neće ožednjeti nikada.
36 ੩੬ ਮੈਂ ਤੁਹਾਨੂੰ ਪਹਿਲਾਂ ਵੀ ਕਿਹਾ ਸੀ ਕਿ ਤੁਸੀਂ ਮੈਨੂੰ ਵੇਖਿਆ ਹੈ, ਪਰ ਤਾਂ ਵੀ ਤੁਸੀਂ ਵਿਸ਼ਵਾਸ ਨਹੀਂ ਕਰਦੇ।
No rekoh vam: vidjeli ste me, a opet ne vjerujete.
37 ੩੭ ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਭੇਜਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈਂ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ।
Svi koje mi daje Otac doći će k meni, i onoga tko dođe k meni neću izbaciti;
38 ੩੮ ਕਿਉਂਕਿ ਮੈਂ ਸਵਰਗ ਤੋਂ ਆਪਣੀ ਮਰਜ਼ੀ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ।
jer siđoh s neba ne da vršim svoju volju, nego volju onoga koji me posla.
39 ੩੯ ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤ ਦੇ ਦਿਨ ਜ਼ਰੂਰ ਜਿਵਾਂਲਾਗਾ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਇਹੀ ਆਸ ਕਰਦਾ ਹਾਂ।
A ovo je volja onoga koji me posla: da nikoga od onih koje mi je dao ne izgubim, nego da ih uskrisim u posljednji dan.
40 ੪੦ ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।” (aiōnios g166)
Da, to je volja Oca mojega da tko god vidi Sina i vjeruje u njega, ima život vječni i ja da ga uskrisim u posljednji dan.” (aiōnios g166)
41 ੪੧ ਫੇਰ ਯਹੂਦੀ ਉਸ ਬਾਰੇ ਬੁੜ-ਬੁੜਾਉਣ ਲੱਗੇ ਕਿਉਂਕਿ ਉਸ ਨੇ ਕਿਹਾ, “ਮੈਂ ਹੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ।”
Židovi nato mrmljahu protiv njega što je rekao: “Ja sam kruh koji je sišao s neba.”
42 ੪੨ ਯਹੂਦੀਆਂ ਨੇ ਕਿਹਾ, “ਉਹ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ‘ਮੈਂ ਸਵਰਗੋਂ ਉੱਤਰਿਆ ਹਾਂ।’”
Govorahu: “Nije li to Isus, sin Josipov? Ne poznajemo li mu oca i majku? Kako sada govori: 'Sišao sam s neba?'”
43 ੪੩ ਪਰ ਯਿਸੂ ਨੇ ਕਿਹਾ, “ਆਪਣੇ ਆਪ ਵਿੱਚ ਬੁੜ-ਬੁੜਾਉਣਾ ਬੰਦ ਕਰੋ।
Isus im odvrati: “Ne mrmljajte među sobom!
44 ੪੪ ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਸ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਉੱਠਾਵਾਗਾਂ।
Nitko ne može doći k meni ako ga ne povuče Otac koji me posla; i ja ću ga uskrisiti u posljednji dan.
45 ੪੫ ਇਹ ਨਬੀਆਂ ਦੀਆਂ ਲਿਖਤਾਂ ਵਿੱਚ ਲਿਖਿਆ ਹੋਇਆ ਹੈ: ਉਹ ਪਰਮੇਸ਼ੁਰ ਦੁਆਰਾ ਸਿੱਖੇ ਹੋਏ ਹੋਣਗੇ। ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿੱਖਦਾ ਹੈ, ਮੇਰੇ ਕੋਲ ਆਉਂਦਾ ਹੈ।
Pisano je u Prorocima: Svi će biti učenici Božji. Tko god čuje od Oca i pouči se, dolazi k meni.
46 ੪੬ ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ। ਉਹ ਇੱਕ, ਜਿਹੜਾ ਪਰਮੇਸ਼ੁਰ ਵਲੋਂ ਆਇਆ ਹੈ, ਉਹੀ ਹੈ ਜਿਸ ਨੇ ਪਿਤਾ ਨੂੰ ਵੇਖਿਆ।
Ne da bi tko vidio Oca, doli onaj koji je kod Boga; on je vidio Oca.
47 ੪੭ ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਸਦੀਪਕ ਜੀਵਨ ਪਾਉਂਦਾ ਹੈ। (aiōnios g166)
Zaista, zaista, kažem vam: tko vjeruje, ima život vječni. (aiōnios g166)
48 ੪੮ ਮੈਂ ਹੀ ਜਿੰਦਗੀ ਦੀ ਰੋਟੀ ਹਾਂ।
Ja sam kruh života.
49 ੪੯ ਤੁਹਾਡੇ ਪਿਓ ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਅਤੇ ਮਰ ਗਏ।
Očevi vaši jedoše u pustinji manu i pomriješe.
50 ੫੦ ਮੈਂ ਉਹ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਉਂਦੀ ਹੈ, ਜੇਕਰ ਕੋਈ ਵੀ ਇਸ ਨੂੰ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ।
Ovo je kruh koji silazi s neba: da tko od njega jede, ne umre.
51 ੫੧ ਮੈਂ ਜੀਵਨ ਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਸ ਰੋਟੀ ਨੂੰ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਸੰਸਾਰ ਦੇ ਲੋਕਾਂ ਨੂੰ ਜੀਵਨ ਮਿਲ ਸਕੇ।” (aiōn g165)
Ja sam kruh živi koji je s neba sišao. Tko bude jeo od ovoga kruha, živjet će uvijeke. Kruh koji ću ja dati tijelo je moje - za život svijeta.” (aiōn g165)
52 ੫੨ ਫੇਰ ਯਹੂਦੀਆਂ ਨੇ ਆਪਸ ਵਿੱਚ ਬਹਿਸ ਕਰਨੀ ਸ਼ੁਰੂ ਕਰ ਦਿੱਤੀ, “ਭਲਾ ਇਹ ਆਦਮੀ ਸਾਨੂੰ ਆਪਣਾ ਸਰੀਰ ਖਾਣ ਨੂੰ ਕਿਵੇਂ ਦੇ ਸਕਦਾ ਹੈ?”
Židovi se nato među sobom prepirahu: “Kako nam ovaj može dati tijelo svoje za jelo?”
53 ੫੩ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਸੱਚਾ ਜੀਵਨ ਨਹੀਂ ਹੋਵੇਗਾ।
Reče im stoga Isus: “Zaista, zaista, kažem vam: ako ne jedete tijela Sina Čovječjega i ne pijete krvi njegove, nemate života u sebi!
54 ੫੪ ਉਹ ਮਨੁੱਖ ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਆਖਰੀ ਦਿਨ ਪ੍ਰਗਟ ਕਰਾਂਗਾ। (aiōnios g166)
Tko blaguje tijelo moje i pije krv moju, ima život vječni; i ja ću ga uskrisiti u posljednji dan. (aiōnios g166)
55 ੫੫ ਮੇਰਾ ਸਰੀਰ ਸੱਚ-ਮੁੱਚ ਖਾਣ ਅਤੇ ਮੇਰਾ ਲਹੂ ਸੱਚ-ਮੁੱਚ ਪੀਣ ਦੀ ਵਸਤੂ ਹੈ।
Tijelo je moje jelo istinsko, krv je moja piće istinsko.
56 ੫੬ ਉਹ ਜਿਹੜਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਮੇਰੇ ਵਿੱਚ ਮੈਂ ਉਸ ਵਿੱਚ ਅਤੇ ਉਹ ਮੇਰੇ ਵਿੱਚ ਰਹਿੰਦਾ ਹੈ।
Tko jede moje tijelo i pije moju krv, u meni ostaje i ja u njemu.
57 ੫੭ ਜਿਉਂਦੇ ਪਿਤਾ ਨੇ ਮੈਨੂੰ ਭੇਜਿਆ ਅਤੇ ਮੈਂ ਪਿਤਾ ਰਾਹੀਂ ਜਿਉਂਦਾ ਹਾਂ। ਇਸ ਲਈ ਜੋ ਮੈਨੂੰ ਖਾਂਦਾ ਹੈ ਮੇਰੇ ਰਾਹੀਂ ਜੀਵੇਗਾ।
Kao što je mene poslao živi Otac i ja živim po Ocu, tako i onaj koji mene blaguje živjet će po meni.
58 ੫੮ ਮੈਂ ਉਸ ਰੋਟੀ ਵਰਗਾ ਨਹੀਂ ਹਾਂ, ਜਿਹੜੀ ਸਾਡੇ ਵੱਡਿਆਂ ਨੇ ਉਜਾੜ ਵਿੱਚ ਖਾਧੀ ਸੀ। ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗੂੰ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਪਕ ਜੀਵੇਗਾ।” (aiōn g165)
Ovo je kruh koji je s neba sišao, ne kao onaj koji jedoše očevi i pomriješe. Tko jede ovaj kruh, živjet će uvijeke.” (aiōn g165)
59 ੫੯ ਜਦੋਂ ਯਿਸੂ ਕਫ਼ਰਨਾਹੂਮ ਦੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇ ਰਿਹਾ ਸੀ ਉਸ ਨੇ ਇਹ ਸਭ ਗੱਲਾਂ ਆਖੀਆਂ।
To reče Isus naučavajući u sinagogi u Kafarnaumu.
60 ੬੦ ਉਸ ਦੇ ਬਹੁਤ ਸਾਰੇ ਚੇਲਿਆਂ ਨੇ ਇਹ ਸੁਣ ਕੇ ਆਖਿਆ, “ਇਹ ਉਪਦੇਸ਼ ਬਹੁਤ ਮੁਸ਼ਕਿਲ ਹੈ। ਕੌਣ ਇਸ ਉਪਦੇਸ਼ ਨੂੰ ਕਬੂਲ ਕਰ ਸਕਦਾ ਹੈ?”
Mnogi od njegovih učenika čuvši to rekoše: “Tvrda je to besjeda! Tko je može slušati?”
61 ੬੧ ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਬੁੜਬੁੜਾ ਰਹੇ ਸਨ ਇਸ ਲਈ ਉਸ ਨੇ ਕਿਹਾ, “ਕੀ ਇਹ ਉਪਦੇਸ਼ ਤੋਂ ਤੁਹਾਨੂੰ ਠੋਕਰ ਲੱਗਦੀ ਹੈ?
A Isus znajući sam od sebe da njegovi učenici zbog toga mrmljaju, reče im: “Zar vas to sablažnjava?
62 ੬੨ ਤਾਂ ਕੀ ਤੁਸੀਂ ਉਦੋਂ ਹੋਰ ਵੀ ਵਧੇਰੇ ਪਰੇਸ਼ਾਨ ਨਹੀਂ ਹੋਵੋਂਗੇ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਵਰਗ ਵਿੱਚ ਜਾਂਦਿਆਂ ਵੇਖੋਂਗੇ, ਜਿੱਥੋਂ ਉਹ ਆਇਆ ਸੀ?
A što ako vidite Sina Čovječjega kako uzlazi onamo gdje je prije bio?”
63 ੬੩ ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ।
“Duh je onaj koji oživljuje, tijelo ne koristi ništa. Riječi koje sam vam govorio duh su i život su.”
64 ੬੪ ਪਰ ਤੁਹਾਡੇ ਵਿੱਚੋਂ ਕੁਝ ਵਿਸ਼ਵਾਸ ਨਹੀਂ ਕਰਦੇ।” ਯਿਸੂ ਉਨ੍ਹਾਂ ਲੋਕਾਂ ਨੂੰ ਸ਼ੁਰੂ ਤੋਂ ਹੀ ਜਾਣਦਾ ਸੀ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ। ਅਤੇ ਉਹ ਇਹ ਵੀ ਜਾਣਦਾ ਸੀ ਕਿ ਉਹ ਕੌਣ ਹੈ ਜੋ ਉਸ ਦੇ ਵਿਰੁੱਧ ਹੋਵੇਗਾ।
“A ipak, ima ih među vama koji ne vjeruju.” Jer znao je Isus od početka koji su oni što ne vjeruju i tko je onaj koji će ga izdati.
65 ੬੫ ਯਿਸੂ ਨੇ ਕਿਹਾ “ਇਸੇ ਲਈ ਮੈਂ ਤੁਹਾਨੂੰ ਕਿਹਾ ਸੀ, ਕਿ ਜਦੋਂ ਤੱਕ ਪਿਤਾ ਕਿਸੇ ਮਨੁੱਖ ਨੂੰ ਮੇਰੇ ਕੋਲ ਆਉਣ ਨਹੀਂ ਦਿੰਦਾ, ਉਹ ਮੇਰੇ ਕੋਲ ਨਹੀਂ ਆ ਸਕਦਾ।”
I doda: “Zato sam vam i rekao da nitko ne može doći k meni ako mu nije dano od Oca.”
66 ੬੬ ਇਸੇ ਕਰਕੇ ਯਿਸੂ ਦੇ ਬਹੁਤੇ ਚੇਲਿਆਂ ਨੇ ਉਸ ਨੂੰ ਛੱਡ ਦਿੱਤਾ ਅਤੇ ਭਵਿੱਖ ਵਿੱਚ ਉਸ ਦੇ ਨਾਲ ਨਾ ਚਲੇ।
Otada mnogi učenici odstupiše, više nisu išli s njime.
67 ੬੭ ਯਿਸੂ ਨੇ ਬਾਰ੍ਹਾਂ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਵੀ ਜਾਣਾ ਚਾਹੁੰਦੇ ਹੋ?”
Reče stoga Isus dvanaestorici: “Da možda i vi ne kanite otići?”
68 ੬੮ ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ! ਅਸੀਂ ਕਿਸ ਦੇ ਕੋਲ ਜਾਈਏ? ਤੇਰੇ ਕੋਲ ਸਦੀਪਕ ਜੀਵਨ ਦੀਆਂ ਗੱਲਾਂ ਹਨ। (aiōnios g166)
Odgovori mu Šimun Petar: “Gospodine, kome da idemo? Ti imaš riječi života vječnoga! (aiōnios g166)
69 ੬੯ ਸਾਨੂੰ ਤੇਰੇ ਤੇ ਵਿਸ਼ਵਾਸ ਹੈ, ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਪਵਿੱਤਰ ਪੁਰਖ ਹੋ”
I mi vjerujemo i znamo: ti si Svetac Božji.”
70 ੭੦ ਤਾਂ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਬਾਰ੍ਹਾਂ ਨੂੰ ਚੁਣਿਆ ਹੈ ਪਰ ਤੁਹਾਡੇ ਵਿੱਚੋਂ ਇੱਕ ਸ਼ੈਤਾਨ ਹੈ।”
Odgovori im Isus: “Nisam li ja vas dvanaestoricu izabrao? A ipak, jedan je od vas đavao.”
71 ੭੧ ਯਿਸੂ ਸ਼ਮਊਨ ਇਸਕਰਿਯੋਤੀ ਦੇ ਪੁੱਤਰ ਯਹੂਦਾ ਬਾਰੇ ਆਖ ਰਿਹਾ ਸੀ, ਉਹ ਬਾਰ੍ਹਾਂ ਵਿੱਚੋਂ ਇੱਕ ਸੀ ਪਰ ਉਸ ਨੇ ਯਿਸੂ ਨੂੰ ਫੜਾਉਣਾ ਸੀ।
Govoraše to o Judi, sinu Šimuna Iškariotskoga, jednom od dvanaestorice, jer on ga je imao izdati.

< ਯੂਹੰਨਾ 6 >