< ਯੂਹੰਨਾ 6 >
1 ੧ ਇਸ ਤੋਂ ਬਾਅਦ ਯਿਸੂ ਗਲੀਲ ਦੀ ਝੀਲ ਅਰਥਾਤ ਤਿਬਿਰਿਯਾਸ ਦੀ ਝੀਲ ਦੇ ਪਾਰ ਚੱਲਿਆ ਗਿਆ।
MURIN mepukat Iesus kotin kotela le en Tiperias nan Kaliläa.
2 ੨ ਬਹੁਤ ਸਾਰੇ ਲੋਕ ਉਸ ਦੇ ਨਾਲ ਗਏ, ਕਿਉਂਕਿ ਉਨ੍ਹਾਂ ਨੇ ਯਿਸੂ ਦੇ ਚੰਗਾ ਕਰਨ ਦੇ ਚਮਤਕਾਰ ਵੇਖੇ ਸਨ।
A pokon kalaimun me idedauen i pweki ar kilanger kilel akan, me a kotin wiai ong me somau kan.
3 ੩ ਯਿਸੂ ਪਹਾੜ ਉੱਤੇ ਗਿਆ ਅਤੇ ਉੱਥੇ ਆਪਣੇ ਚੇਲਿਆਂ ਨਾਲ ਬੈਠ ਗਿਆ।
Iesus ap kotidala pon dol o, kaipokedi wasa o ren sapwilim a tounpadak kan.
4 ੪ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸਮਾਂ ਨੇੜੇ ਸੀ।
A pasa o, ran lapalap en Sus oko me korendor.
5 ੫ ਯਿਸੂ ਨੇ ਉੱਪਰ ਵੇਖਿਆ, ਅਤੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ। ਯਿਸੂ ਨੇ ਫ਼ਿਲਿਪੁੱਸ ਨੂੰ ਆਖਿਆ “ਅਸੀਂ ਕਿੱਥੋਂ ਭੋਜਨ ਖਰੀਦ ਸਕਦੇ ਹਾਂ ਤਾਂ ਜੋ ਉਹ ਸਾਰੇ ਖਾ ਸਕਣ।”
Iesus lao kotin masanda masani pokon kalaimun koko dong i, ap kotin masani ong Pilipus: Ia wasa, sen neti sang ia kisin manga, pwe mepukat en manga?
6 ੬ ਯਿਸੂ ਨੇ ਇਹ ਫ਼ਿਲਿਪੁੱਸ ਨੂੰ ਪਰਖਣ ਦੇ ਲਈ ਹੀ ਪੁੱਛਿਆ ਸੀ। ਜੋ ਉਹ ਕਰਨ ਵਾਲਾ ਸੀ ਯਿਸੂ ਪਹਿਲਾਂ ਹੀ ਜਾਣਦਾ ਸੀ।
A kotin masani mepukat, pwen kasongesong i. Pwe pein i mangi, me a pan wiada.
7 ੭ ਫ਼ਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਦੋ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਵੀ ਲੈ ਆਈਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁੱਕੜਾ ਹੀ ਦੇਣ ਯੋਗ ਹੋਵਾਂਗੇ।”
Pilipus potoan ong i: Prot me denar riepuki sota pan itar ong irail, pwe amen amen en tungole ekis.
8 ੮ ਉੱਥੇ ਇੱਕ ਹੋਰ ਚੇਲਾ ਸੀ ਅੰਦ੍ਰਿਯਾਸ, ਜੋ ਕਿ ਸ਼ਮਊਨ ਪਤਰਸ ਦਾ ਭਰਾ ਸੀ, ਉਸ ਨੇ ਕਿਹਾ,
Andreas, sapwilim a tounpadak amen, ri en Simon Petrus potoan ong i:
9 ੯ “ਇੱਥੇ ਇੱਕ ਬੱਚਾ ਹੈ, ਜਿਸ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ, ਪਰ ਇਹ ਇੰਨ੍ਹੇ ਸਾਰੇ ਲੋਕਾਂ ਲਈ ਕਿਵੇਂ ਪੂਰੀਆਂ ਹੋਣਗੀਆਂ?”
Kisin putak amen mia, me a lopon en prot limau o mam riamen, a sota katepa ren me toto.
10 ੧੦ ਯਿਸੂ ਨੇ ਆਖਿਆ, “ਲੋਕਾਂ ਨੂੰ ਕਹੋ ਕਿ ਉਹ ਬੈਠ ਜਾਣ।” ਉਸ ਥਾਂ ਤੇ ਬਹੁਤ ਸਾਰਾ ਘਾਹ ਸੀ, ਪੰਜ ਹਜ਼ਾਰ ਆਦਮੀ ਉੱਥੇ ਬੈਠ ਗਏ।
Iesus kotin masani: Kamod ong irail edi! Ari, wasa o me reen. Impan ol limekid ap mondi.
11 ੧੧ ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ।
Iesus ap kotikida lopon ko, a lao laolaoki, ap kotin nek ong irail me mondier, pil dueta mam oko, irail lao metilar.
12 ੧੨ ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮੱਛੀਆਂ ਦੇ ਟੁੱਕੜੇ ਇਕੱਠੇ ਕਰ ਲਓ, ਕੁਝ ਵੀ ਖ਼ਰਾਬ ਨਾ ਕਰੋ।”
Irail lao metier, a kotin masani ong sapwilim a tounpadak kan: Ki pena me lua, pwe ekis der lokidokila!
13 ੧੩ ਤਾਂ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨੂੰ ਇਕੱਠਾ ਕੀਤਾ। ਚੇਲਿਆਂ ਨੇ ਲੋਕਾਂ ਦੁਆਰਾ ਬਚਿਆਂ ਹੋਈਆਂ ਪੰਜ ਜੌਂ ਦੀਆਂ ਰੋਟੀਆਂ ਦੇ ਟੁੱਕੜਿਆਂ ਨਾਲ ਬਾਰਾਂ ਟੋਕਰੀਆਂ ਭਰੀਆਂ।
Irail ap ki pena kopou eisokriau kisan lopon ko, me luadi murin arail manga.
14 ੧੪ ਯਿਸੂ ਦੇ ਚਮਤਕਾਰ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ, ਜਿਸ ਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।”
Aramas akan lao kilanger kilel o, me Iesus kotin wiadar, re ap indada: Melel i Saukop o, me pan pwara dong sappa.
15 ੧੫ ਜਦੋਂ ਯਿਸੂ ਨੂੰ ਪਤਾ ਲੱਗਾ ਕਿ ਲੋਕ ਬਦੋ-ਬਦੀ ਉਸ ਨੂੰ ਆਪਣਾ ਰਾਜਾ ਬਣਾਉਣਾ ਚਾਹੁੰਦੇ ਹਨ। ਤਾਂ ਯਿਸੂ ਉੱਥੋਂ ਵਿਦਾ ਹੋ ਕੇ ਇਕੱਲਾ ਹੀ ਪਹਾੜ ਵੱਲ ਚਲਿਆ ਗਿਆ।
Iesus lao kotin mangi, me re pan poto dong i, pwen kasapwiladang i Nanmarki, ap pil kotidalang nin dol o, kotin kelepala.
16 ੧੬ ਸ਼ਾਮ ਨੂੰ, ਯਿਸੂ ਦੇ ਚੇਲੇ ਝੀਲ ਵਿੱਚ ਚਲੇ ਗਏ।
A lao sautik pena, sapwilim a tounpadak kan ap kotilang ni oror,
17 ੧੭ ਪਹਿਲਾਂ ਤੋਂ ਹੀ ਹਨ੍ਹੇਰਾ ਸੀ ਤੇ ਅਜੇ ਤੱਕ ਯਿਸੂ ਉਨ੍ਹਾਂ ਕੋਲ ਨਹੀਂ ਪਹੁੰਚੇ ਸੀ। ਚੇਲੇ ਬੇੜੀ ਉੱਤੇ ਚੜ੍ਹ ਕੇ ਬੈਠੇ ਅਤੇ ਕਫ਼ਰਨਾਹੂਮ ਵੱਲ ਨੂੰ ਚੱਲ ਪਏ ਜੋ ਕਿ ਝੀਲ ਦੇ ਪਾਰ ਸੀ।
Kereda pon sop pot, kotela kokolang Kapernaum. A lao wasa pongier, Iesus saikenta iang irail.
18 ੧੮ ਤੇਜ ਹਨੇਰੀ ਚੱਲ ਰਹੀ ਸੀ ਦਰਿਆ ਦੀਆਂ ਲਹਿਰਾਂ ਵੱਡੀਆਂ ਤੋਂ ਵਡੇਰੀਆਂ ਹੋ ਗਈਆਂ।
A sed me iluken, pwe ang me ma.
19 ੧੯ ਚੇਲੇ ਲੱਗਭਗ ਤਿੰਨ ਚਾਰ ਮੀਲ ਝੀਲ ਵਿੱਚ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ, ਉਹ ਪਾਣੀ ਉੱਤੇ ਤੁਰ ਰਿਹਾ ਸੀ। ਚੇਲੇ ਯਿਸੂ ਨੂੰ ਬੇੜੀ ਦੇ ਨੇੜੇ ਆਉਂਦਾ ਵੇਖ ਡਰ ਗਏ।
Irail seisei kila mail eisoklimau de rieisok, rap kilangada Iesus a kotikotido pon sed koren iong sop, irail ap masapwekadar.
20 ੨੦ ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਨਾ ਡਰੋ, ਮੈਂ ਹਾਂ।”
A kotin masani ong irail: Ngai i komail der masak!
21 ੨੧ ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਹ ਯਿਸੂ ਨੂੰ ਬੇੜੀ ਉੱਤੇ ਚੜ੍ਹਾਉਣ ਲਈ ਖੁਸ਼ ਹੋ ਗਏ। ਉਸ ਤੋਂ ਬਾਦ ਜਿੱਥੇ ਉਨ੍ਹਾਂ ਨੇ ਜਾਣਾ ਸੀ, ਬੇੜੀ ਉੱਥੇ ਪਹੁੰਚੀ।
lrail ap men kasamo i pon sop o, a sop o madang milar ni sap o, me re ko ong ia.
22 ੨੨ ਅਗਲੀ ਸਵੇਰ ਜੋ ਲੋਕ ਝੀਲ ਦੇ ਦੂਜੇ ਕੰਢੇ ਤੇ ਠਹਿਰੇ ਹੋਏ ਸਨ, ਉਹ ਜਾਣਦੇ ਸਨ ਕਿ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਨਹੀਂ ਗਿਆ ਅਤੇ ਉਹ ਜਾਣਦੇ ਸਨ ਕਿ ਯਿਸੂ ਦੇ ਚੇਲੇ ਇਕੱਲੇ ਹੀ ਬੇੜੀ ਵਿੱਚ ਗਏ ਸਨ। ਅਤੇ ਉਹ ਇਹ ਵੀ ਜਾਣਦੇ ਸਨ ਕਿ ਉੱਥੇ ਕੇਵਲ ਇਹੀ ਇੱਕ ਬੇੜੀ ਸੀ।
A mandan ran o pokon o, me mi palilan le, lao kilanger, me sota apot sop mi wasa o, pwe i eta, me sapwilim a tounpadak kan keredang poa, o me Iesus sota iang sapwilim a tounpadak kan kotidang pon sop o, pwe a tounpadak kan kola kelep.
23 ੨੩ ਪਰ ਤਦ ਤਿਬਿਰਿਯਾਸ ਵੱਲੋਂ ਕੁਝ ਬੇੜੀਆਂ ਉਸ ਥਾਂ ਤੇ ਆਈਆਂ ਜਿੱਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਅਦ ਰੋਟੀ ਖਾਧੀ ਸੀ।
A pil akai kisin sop me pwarado sang Tiperias, tanga dong wasa o, me re mangamanga ia, murin Kaun o kotin laolao.
24 ੨੪ ਫਿਰ ਭੀੜ ਨੇ ਉੱਥੇ ਨਾ ਤਾਂ ਯਿਸੂ ਨੂੰ ਵੇਖਿਆ ਅਤੇ ਨਾ ਹੀ ਉਸ ਦੇ ਚੇਲਿਆਂ ਨੂੰ। ਇਸ ਲਈ ਉਹ ਉਨ੍ਹਾਂ ਕਿਸ਼ਤੀਆਂ ਵਿੱਚ ਚੜ੍ਹੇ ਅਤੇ ਯਿਸੂ ਨੂੰ ਲੱਭਣ ਲਈ ਕਫ਼ਰਨਾਹੂਮ ਨੂੰ ਆ ਗਏ।
Aramas akan lao kilanger, me Iesus solar kotikot ia, o sapwilim a tounpadak kan pil so, rap dake sop pot kolang Kapernaum, raparapaki Iesus.
25 ੨੫ ਜਦੋਂ ਲੋਕਾਂ ਨੇ ਯਿਸੂ ਨੂੰ ਝੀਲ ਦੇ ਪਾਰ ਲੱਭਿਆ, ਉਨ੍ਹਾਂ ਨੇ ਉਸ ਨੂੰ ਪੁੱਛਿਆ, ਗੁਰੂ ਜੀ, “ਤੁਸੀਂ ਇੱਥੇ ਕਦੋਂ ਆਏ?”
Irail lao diaradar i palilan le, ap potoan ong: Rapi iad me re kotido?
26 ੨੬ ਯਿਸੂ ਨੇ ਆਖਿਆ, “ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ? ਕੀ ਇਸ ਲਈ ਕਿ ਤੁਸੀਂ ਮੈਨੂੰ ਚਮਤਕਾਰ ਕਰਦਿਆਂ ਵੇਖਿਆ ਹੈ ਜਿਹੜੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ? ਨਹੀਂ! ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ।
Iesus kotin sapeng irail masani: Melel, melel I indai ong komail, komail kin rapakin ia kaidin pweki kilel akan, me komail kilang, a pweki komail kangala kisin prot ap metier.
27 ੨੭ ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।” (aiōnios )
Komail der dokki manga, me kin ola, a dokki manga me kin mimieta ong maur soutuk, me Nain aramas pan ki ong komail, pwe i me Kot Sam kileledier. (aiōnios )
28 ੨੮ ਭੀੜ ਨੇ ਪੁੱਛਿਆ, “ਉਹ ਕਿਹੜੇ ਕੰਮ ਹਨ, ਜਿਹੜੇ ਪਰਮੇਸ਼ੁਰ ਸਾਡੇ ਕੋਲੋਂ ਕਰਨ ਦੀ ਆਸ ਰੱਖਦਾ ਹੈ?”
Irail ap potoan ong i: Da me sen wiada, pwen kapwaiada en Kot a dodok kan?
29 ੨੯ ਯਿਸੂ ਨੇ ਉੱਤਰ ਦਿੱਤਾ, “ਪਰਮੇਸ਼ੁਰ ਤੁਹਾਡੇ ਤੋਂ ਇਸ ਗੱਲ ਦੀ ਆਸ ਰੱਖਦਾ ਹੈ ਕਿ, ਜਿਸ ਨੂੰ ਉਸ ਨੇ ਭੇਜਿਆ ਤੁਸੀਂ ਉਸ ਤੇ ਵਿਸ਼ਵਾਸ ਕਰੋ।”
Iesus kotin sapeng masani ong irail: Iet en Kot a dodok: Komail en poson i, me a kadarado.
30 ੩੦ ਭੀੜ ਨੇ ਪੁੱਛਿਆ, “ਤੂੰ ਕਿਹੜਾ ਚਮਤਕਾਰ ਕਰੇਂਗਾ ਕਿ ਅਸੀਂ ਵੇਖ ਸਕੀਏ ਅਤੇ ਵਿਸ਼ਵਾਸ ਕਰ ਸਕੀਏ? ਤੂੰ ਕੀ ਕਰਨ ਵਾਲਾ ਹੈ?
Irail ari potoan ong i: Kilel da, me re kotikida, pwe sen kilang o poson ir? Da me re kotin wiada?
31 ੩੧ ਸਾਡੇ ਪਿਉ-ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ, ਉਸ ਨੇ ਸਵਰਗ ਤੋਂ ਉਨ੍ਹਾਂ ਨੂੰ ਰੋਟੀ ਖਾਣ ਨੂੰ ਦਿੱਤੀ।”
Sam at akan me kangala mana nan sap tan o, duen a intingidier: A kotiki ong irail prot sang nanlang, en kangala.
32 ੩੨ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ। ਇਹ ਮੂਸਾ ਨਹੀਂ ਸੀ ਜਿਸ ਨੇ ਤੁਹਾਨੂੰ ਸਵਰਗ, ਤੋਂ ਰੋਟੀ ਖਾਣ ਨੂੰ ਦਿੱਤੀ। ਇਹ ਮੇਰਾ ਪਿਤਾ ਹੈ ਜੋ ਤੁਹਾਨੂੰ ਸਵਰਗੋਂ ਸੱਚੀ ਰੋਟੀ ਦਿੰਦਾ ਹੈ।
Iesus ap kotin masani ong irail: Melel, melel I indai ong komail, kaidin Moses, me ki ong komail prot sang nanlang, a Sam ai kin ki ong komail prot melel sang nanlang.
33 ੩੩ ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸਵਰਗ ਤੋਂ ਆਉਂਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”
Pwe me kodido sang nanlang, o ki ong sappa maur, iei prot en Kot.
34 ੩੪ ਲੋਕਾਂ ਨੇ ਆਖਿਆ, “ਪ੍ਰਭੂ, ਉਹ ਰੋਟੀ ਸਾਨੂੰ ਹਮੇਸ਼ਾਂ ਦੇਣਾ।”
Irail ap indang i: Maing, kotiki dong kit prot wet kaukaule!
35 ੩੫ ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ।
Iesus kotin masani ong irail: Prot en kamaur ngai, me ko dong ia solar pan men mangadar, o me poson ia, solar men nim piladar.
36 ੩੬ ਮੈਂ ਤੁਹਾਨੂੰ ਪਹਿਲਾਂ ਵੀ ਕਿਹਾ ਸੀ ਕਿ ਤੁਸੀਂ ਮੈਨੂੰ ਵੇਖਿਆ ਹੈ, ਪਰ ਤਾਂ ਵੀ ਤੁਸੀਂ ਵਿਸ਼ਵਾਸ ਨਹੀਂ ਕਰਦੇ।
A I indai ong komail er, komail kilang ia er, ap so poson la.
37 ੩੭ ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਭੇਜਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈਂ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ।
Karos me Sam ki ong ia, pan ko dong ia, a me ko dong ia, I sota pan kasela.
38 ੩੮ ਕਿਉਂਕਿ ਮੈਂ ਸਵਰਗ ਤੋਂ ਆਪਣੀ ਮਰਜ਼ੀ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ।
Pwe ngai kodido sang nanlang, kaidin pwen wiada insen ai, pwe kupur en i, me kadar ia do.
39 ੩੯ ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤ ਦੇ ਦਿਨ ਜ਼ਰੂਰ ਜਿਵਾਂਲਾਗਾ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਇਹੀ ਆਸ ਕਰਦਾ ਹਾਂ।
Pwe iet kupur en me kadar ia do, karos me a ki ong ia er, I ender kasela amen, pwe I en kamaureda ni ran nik o.
40 ੪੦ ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।” (aiōnios )
A iet kupur en Sam ai, amen amen, me kin kilang Na o poson i, en aneki maur soutuk, a I pan kamaureda i ni ran nik o. (aiōnios )
41 ੪੧ ਫੇਰ ਯਹੂਦੀ ਉਸ ਬਾਰੇ ਬੁੜ-ਬੁੜਾਉਣ ਲੱਗੇ ਕਿਉਂਕਿ ਉਸ ਨੇ ਕਿਹਾ, “ਮੈਂ ਹੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ।”
Sus oko ap lipanedeki i, pweki a kotin masani: Ngai prot, me kodi sang nanlang.
42 ੪੨ ਯਹੂਦੀਆਂ ਨੇ ਕਿਹਾ, “ਉਹ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ‘ਮੈਂ ਸਵਰਗੋਂ ਉੱਤਰਿਆ ਹਾਂ।’”
Irail indada: Kaidin i Iesus nain Iosep? A sam a o in a se asa. Ari, daduen a indada: I kodido sang nanlang?
43 ੪੩ ਪਰ ਯਿਸੂ ਨੇ ਕਿਹਾ, “ਆਪਣੇ ਆਪ ਵਿੱਚ ਬੁੜ-ਬੁੜਾਉਣਾ ਬੰਦ ਕਰੋ।
Iesus kotin sapeng masani ong irail: Komail der lipaned nan pung omail!
44 ੪੪ ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਸ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਉੱਠਾਵਾਗਾਂ।
Sota me pan kak ko dong ia, ma Sam, me kadar ia dor, sota kainongido i. A I pan kamaureda i ni ran nik o.
45 ੪੫ ਇਹ ਨਬੀਆਂ ਦੀਆਂ ਲਿਖਤਾਂ ਵਿੱਚ ਲਿਖਿਆ ਹੋਇਆ ਹੈ: ਉਹ ਪਰਮੇਸ਼ੁਰ ਦੁਆਰਾ ਸਿੱਖੇ ਹੋਏ ਹੋਣਗੇ। ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿੱਖਦਾ ਹੈ, ਮੇਰੇ ਕੋਲ ਆਉਂਦਾ ਹੈ।
A intingidier nan saukop akan: Irail karos pan ale padak sang ren Kot. Amen amen me rongadar o padakki ren Sam, kin ko dong ia.
46 ੪੬ ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ। ਉਹ ਇੱਕ, ਜਿਹੜਾ ਪਰਮੇਸ਼ੁਰ ਵਲੋਂ ਆਇਆ ਹੈ, ਉਹੀ ਹੈ ਜਿਸ ਨੇ ਪਿਤਾ ਨੂੰ ਵੇਖਿਆ।
Ari, kaidin pweki meamen kilang Sam; i eta, me kodo sang ren Kot, i me kilanger Sam.
47 ੪੭ ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਸਦੀਪਕ ਜੀਵਨ ਪਾਉਂਦਾ ਹੈ। (aiōnios )
Melel, melel I indai ong komail, me poson ia, iei me aneki maur soutuk. (aiōnios )
48 ੪੮ ਮੈਂ ਹੀ ਜਿੰਦਗੀ ਦੀ ਰੋਟੀ ਹਾਂ।
Prot en maur ngai.
49 ੪੯ ਤੁਹਾਡੇ ਪਿਓ ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਅਤੇ ਮਰ ਗਏ।
Sam omail oko, me kangala mana nan sap tan o, ir ari melar.
50 ੫੦ ਮੈਂ ਉਹ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਉਂਦੀ ਹੈ, ਜੇਕਰ ਕੋਈ ਵੀ ਇਸ ਨੂੰ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ।
Met prot, me kodido sang nanlang, meamen kin kang sang i, sota pan mela.
51 ੫੧ ਮੈਂ ਜੀਵਨ ਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਸ ਰੋਟੀ ਨੂੰ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਸੰਸਾਰ ਦੇ ਲੋਕਾਂ ਨੂੰ ਜੀਵਨ ਮਿਲ ਸਕੇ।” (aiōn )
Ngai prot maur, me kodido sang nanlang, meamen kang sang prot wet, pan memaur kokolata. Prot, me I pan kida, iei uduk ai, me i pan kida en kamaur kida sappa. (aiōn )
52 ੫੨ ਫੇਰ ਯਹੂਦੀਆਂ ਨੇ ਆਪਸ ਵਿੱਚ ਬਹਿਸ ਕਰਨੀ ਸ਼ੁਰੂ ਕਰ ਦਿੱਤੀ, “ਭਲਾ ਇਹ ਆਦਮੀ ਸਾਨੂੰ ਆਪਣਾ ਸਰੀਰ ਖਾਣ ਨੂੰ ਕਿਵੇਂ ਦੇ ਸਕਦਾ ਹੈ?”
Sus oko ari akamaiki pena indada: Iaduen men et pan kak ki ong kit uduk a sen kang?
53 ੫੩ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਸੱਚਾ ਜੀਵਨ ਨਹੀਂ ਹੋਵੇਗਾ।
Iesus ap kotin masani ong irail: Melel, melel I indai ong komail, ma komail sota pan kang uduk en Nain aramas o nim nta, sota maur omail.
54 ੫੪ ਉਹ ਮਨੁੱਖ ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਆਖਰੀ ਦਿਨ ਪ੍ਰਗਟ ਕਰਾਂਗਾ। (aiōnios )
Me kin kang uduk ai o nim nt’ ai, iei me aneki maur soutuk, a I pan kamaureda i ni ran nik o. (aiōnios )
55 ੫੫ ਮੇਰਾ ਸਰੀਰ ਸੱਚ-ਮੁੱਚ ਖਾਣ ਅਤੇ ਮੇਰਾ ਲਹੂ ਸੱਚ-ਮੁੱਚ ਪੀਣ ਦੀ ਵਸਤੂ ਹੈ।
Pwe manga melel uduk ai, o pil melel nt’ ai.
56 ੫੬ ਉਹ ਜਿਹੜਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਮੇਰੇ ਵਿੱਚ ਮੈਂ ਉਸ ਵਿੱਚ ਅਤੇ ਉਹ ਮੇਰੇ ਵਿੱਚ ਰਹਿੰਦਾ ਹੈ।
Me kin kang uduk ai o nim nt’ ai, iei me podidi ong ia o ngai podidi ong i.
57 ੫੭ ਜਿਉਂਦੇ ਪਿਤਾ ਨੇ ਮੈਨੂੰ ਭੇਜਿਆ ਅਤੇ ਮੈਂ ਪਿਤਾ ਰਾਹੀਂ ਜਿਉਂਦਾ ਹਾਂ। ਇਸ ਲਈ ਜੋ ਮੈਨੂੰ ਖਾਂਦਾ ਹੈ ਮੇਰੇ ਰਾਹੀਂ ਜੀਵੇਗਾ।
Duen Sam ieias kadar ia do, o ngai memaureki Sam, iduen me kang uduk o nt’ ai, pan meaureki ngai.
58 ੫੮ ਮੈਂ ਉਸ ਰੋਟੀ ਵਰਗਾ ਨਹੀਂ ਹਾਂ, ਜਿਹੜੀ ਸਾਡੇ ਵੱਡਿਆਂ ਨੇ ਉਜਾੜ ਵਿੱਚ ਖਾਧੀ ਸੀ। ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗੂੰ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਪਕ ਜੀਵੇਗਾ।” (aiōn )
Iet prot, me kodido sang nanlang, kaidin duen sam omail akan, me kangala mana ap mela, a meamen kin kang prot wet, pan memaur kokolata. (aiōn )
59 ੫੯ ਜਦੋਂ ਯਿਸੂ ਕਫ਼ਰਨਾਹੂਮ ਦੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇ ਰਿਹਾ ਸੀ ਉਸ ਨੇ ਇਹ ਸਭ ਗੱਲਾਂ ਆਖੀਆਂ।
Mepukat a kotin masani wei nan sinakoke, ni a kotin kawewe nan Kapernaum.
60 ੬੦ ਉਸ ਦੇ ਬਹੁਤ ਸਾਰੇ ਚੇਲਿਆਂ ਨੇ ਇਹ ਸੁਣ ਕੇ ਆਖਿਆ, “ਇਹ ਉਪਦੇਸ਼ ਬਹੁਤ ਮੁਸ਼ਕਿਲ ਹੈ। ਕੌਣ ਇਸ ਉਪਦੇਸ਼ ਨੂੰ ਕਬੂਲ ਕਰ ਸਕਦਾ ਹੈ?”
Ari, me toto ren sapwilim a tounpadak kan, me rongadar mepukat indada: Padak pot et meid apwal! Is me kak rong?
61 ੬੧ ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਬੁੜਬੁੜਾ ਰਹੇ ਸਨ ਇਸ ਲਈ ਉਸ ਨੇ ਕਿਹਾ, “ਕੀ ਇਹ ਉਪਦੇਸ਼ ਤੋਂ ਤੁਹਾਨੂੰ ਠੋਕਰ ਲੱਗਦੀ ਹੈ?
Iesus lao kotin angi nan kupur a, me sapwilim a tounpadak kan lipanedeki mepukat, ap kotin masani ong irail: Komail makaraki mepukat?
62 ੬੨ ਤਾਂ ਕੀ ਤੁਸੀਂ ਉਦੋਂ ਹੋਰ ਵੀ ਵਧੇਰੇ ਪਰੇਸ਼ਾਨ ਨਹੀਂ ਹੋਵੋਂਗੇ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਵਰਗ ਵਿੱਚ ਜਾਂਦਿਆਂ ਵੇਖੋਂਗੇ, ਜਿੱਥੋਂ ਉਹ ਆਇਆ ਸੀ?
A ma komail pan kilang Nain aramas kodala wasa, me a kauson ia mas o?
63 ੬੩ ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ।
Ngen me kin kamaureda, a uduk sota katepa. Padak kan, me I kin padapadaki ong komail, iei Ngen o maur.
64 ੬੪ ਪਰ ਤੁਹਾਡੇ ਵਿੱਚੋਂ ਕੁਝ ਵਿਸ਼ਵਾਸ ਨਹੀਂ ਕਰਦੇ।” ਯਿਸੂ ਉਨ੍ਹਾਂ ਲੋਕਾਂ ਨੂੰ ਸ਼ੁਰੂ ਤੋਂ ਹੀ ਜਾਣਦਾ ਸੀ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ। ਅਤੇ ਉਹ ਇਹ ਵੀ ਜਾਣਦਾ ਸੀ ਕਿ ਉਹ ਕੌਣ ਹੈ ਜੋ ਉਸ ਦੇ ਵਿਰੁੱਧ ਹੋਵੇਗਾ।
A akai mi re omail, me so poson. Pwe Iesus kotin mangi, me so poson o me pan pangala i.
65 ੬੫ ਯਿਸੂ ਨੇ ਕਿਹਾ “ਇਸੇ ਲਈ ਮੈਂ ਤੁਹਾਨੂੰ ਕਿਹਾ ਸੀ, ਕਿ ਜਦੋਂ ਤੱਕ ਪਿਤਾ ਕਿਸੇ ਮਨੁੱਖ ਨੂੰ ਮੇਰੇ ਕੋਲ ਆਉਣ ਨਹੀਂ ਦਿੰਦਾ, ਉਹ ਮੇਰੇ ਕੋਲ ਨਹੀਂ ਆ ਸਕਦਾ।”
A kotin masani: I me I indaki ong komail, sota me kak ko dong ia, ma Sam sota kainongido.
66 ੬੬ ਇਸੇ ਕਰਕੇ ਯਿਸੂ ਦੇ ਬਹੁਤੇ ਚੇਲਿਆਂ ਨੇ ਉਸ ਨੂੰ ਛੱਡ ਦਿੱਤਾ ਅਤੇ ਭਵਿੱਖ ਵਿੱਚ ਉਸ ਦੇ ਨਾਲ ਨਾ ਚਲੇ।
Sang ni ansau o sapwilim a tounpadak kan toto mueiwei sang o solar idauen i.
67 ੬੭ ਯਿਸੂ ਨੇ ਬਾਰ੍ਹਾਂ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਵੀ ਜਾਣਾ ਚਾਹੁੰਦੇ ਹੋ?”
Iesus ap kotin kainoma ren ekriamen oko: Komail pil pan kola?
68 ੬੮ ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ! ਅਸੀਂ ਕਿਸ ਦੇ ਕੋਲ ਜਾਈਏ? ਤੇਰੇ ਕੋਲ ਸਦੀਪਕ ਜੀਵਨ ਦੀਆਂ ਗੱਲਾਂ ਹਨ। (aiōnios )
A Simon Petrus ap sapeng i: Maing, is me se en ko ong? Pwe ar masan akan iei maur soutuk. (aiōnios )
69 ੬੯ ਸਾਨੂੰ ਤੇਰੇ ਤੇ ਵਿਸ਼ਵਾਸ ਹੈ, ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਪਵਿੱਤਰ ਪੁਰਖ ਹੋ”
A kit posonlar o asaer, me ir me Saraui en Kot.
70 ੭੦ ਤਾਂ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਬਾਰ੍ਹਾਂ ਨੂੰ ਚੁਣਿਆ ਹੈ ਪਰ ਤੁਹਾਡੇ ਵਿੱਚੋਂ ਇੱਕ ਸ਼ੈਤਾਨ ਹੈ।”
Iesus kotin sapeng irail: Kaidek komail ekriamen, me I piladar, a amen komail me tewil amen.
71 ੭੧ ਯਿਸੂ ਸ਼ਮਊਨ ਇਸਕਰਿਯੋਤੀ ਦੇ ਪੁੱਤਰ ਯਹੂਦਾ ਬਾਰੇ ਆਖ ਰਿਹਾ ਸੀ, ਉਹ ਬਾਰ੍ਹਾਂ ਵਿੱਚੋਂ ਇੱਕ ਸੀ ਪਰ ਉਸ ਨੇ ਯਿਸੂ ਨੂੰ ਫੜਾਉਣਾ ਸੀ।
A kotin masaniada duen Iudas Iskariot nain Simon, pwe i amen ren ekriamen oko, me pan pangala i.