< ਯੂਨਾਹ 1 >

1 ਯਹੋਵਾਹ ਦਾ ਬਚਨ ਅਮਿੱਤਈ ਦੇ ਪੁੱਤਰ ਯੂਨਾਹ ਨੂੰ ਆਇਆ,
וַֽיְהִי֙ דְּבַר־יְהוָ֔ה אֶל־יוֹנָ֥ה בֶן־אֲמִתַּ֖י לֵאמֹֽר׃
2 ਯਹੋਵਾਹ ਨੇ ਆਖਿਆ, “ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਦੇ ਲੋਕਾਂ ਕੋਲ ਜਾ ਅਤੇ ਉਹਨਾਂ ਦੇ ਵਿਰੁੱਧ ਪੁਕਾਰ ਕਿਉਂਕਿ ਉਹਨਾਂ ਦੀ ਬੁਰਿਆਈ ਮੇਰੇ ਸਨਮੁਖ ਬਹੁਤ ਵੱਧ ਗਈ ਹੈ।”
ק֠וּם לֵ֧ךְ אֶל־נִֽינְוֵ֛ה הָעִ֥יר הַגְּדוֹלָ֖ה וּקְרָ֣א עָלֶ֑יהָ כִּֽי־עָלְתָ֥ה רָעָתָ֖ם לְפָנָֽי׃
3 ਪਰ ਯੂਨਾਹ ਯਹੋਵਾਹ ਦੇ ਹਜ਼ੂਰੋਂ ਤਰਸ਼ੀਸ਼ ਨੂੰ ਭੱਜਣ ਲਈ ਉੱਠਿਆ ਅਤੇ ਉਹ ਯਾਫ਼ਾ ਵੱਲ ਚਲਾ ਗਿਆ, ਉੱਥੇ ਉਸ ਨੂੰ ਇੱਕ ਜਹਾਜ਼ ਮਿਲਿਆ ਜੋ ਤਰਸ਼ੀਸ਼ ਨੂੰ ਜਾਣ ਵਾਲਾ ਸੀ। ਤਦ ਯੂਨਾਹ ਉਸ ਦਾ ਭਾੜਾ ਦੇ ਕੇ ਜਹਾਜ਼ ਉੱਤੇ ਚੜ੍ਹ ਗਿਆ ਤਾਂ ਜੋ ਯਹੋਵਾਹ ਦੇ ਹਜ਼ੂਰੋਂ ਉਨ੍ਹਾਂ ਦੇ ਨਾਲ ਤਰਸ਼ੀਸ਼ ਨੂੰ ਭੱਜ ਜਾਵੇ।
וַיָּ֤קָם יוֹנָה֙ לִבְרֹ֣חַ תַּרְשִׁ֔ישָׁה מִלִּפְנֵ֖י יְהוָ֑ה וַיֵּ֨רֶד יָפ֜וֹ וַיִּמְצָ֥א אָנִיָּ֣ה ׀ בָּאָ֣ה תַרְשִׁ֗ישׁ וַיִּתֵּ֨ן שְׂכָרָ֜הּ וַיֵּ֤רֶד בָּהּ֙ לָב֤וֹא עִמָּהֶם֙ תַּרְשִׁ֔ישָׁה מִלִּפְנֵ֖י יְהוָֽה׃
4 ਪਰ ਯਹੋਵਾਹ ਨੇ ਸਮੁੰਦਰ ਉੱਤੇ ਇੱਕ ਪ੍ਰਚੰਡ ਹਨੇਰੀ ਵਗਾਈ ਅਤੇ ਸਮੁੰਦਰ ਵਿੱਚ ਵੱਡਾ ਤੁਫ਼ਾਨ ਆ ਗਿਆ, ਅਜਿਹਾ ਕਿ ਜਹਾਜ਼ ਟੁੱਟਣ ਵਾਲਾ ਸੀ।
וַֽיהוָ֗ה הֵטִ֤יל רֽוּחַ־גְּדוֹלָה֙ אֶל־הַיָּ֔ם וַיְהִ֥י סַֽעַר־גָּד֖וֹל בַּיָּ֑ם וְהָ֣אֳנִיָּ֔ה חִשְּׁבָ֖ה לְהִשָּׁבֵֽר׃
5 ਤਦ ਮਲਾਹ ਡਰ ਗਏ ਅਤੇ ਹਰੇਕ ਆਪੋ ਆਪਣੇ ਦੇਵਤੇ ਦੇ ਅੱਗੇ ਦੁਹਾਈ ਦੇਣ ਲੱਗਾ। ਉਨ੍ਹਾਂ ਨੇ ਵਪਾਰ ਦੇ ਸਮਾਨ ਨੂੰ ਜੋ ਜਹਾਜ਼ ਵਿੱਚ ਸੀ, ਸਮੁੰਦਰ ਵਿੱਚ ਸੁੱਟ ਦਿੱਤਾ ਤਾਂ ਜੋ ਜਹਾਜ਼ ਨੂੰ ਹਲਕਾ ਕਰ ਦੇਣ। ਪਰ ਯੂਨਾਹ ਜਹਾਜ਼ ਦੇ ਹੇਠਲੇ ਹਿੱਸੇ ਵਿੱਚ ਜਾ ਕੇ ਸੌਂ ਗਿਆ ਅਤੇ ਗੂੜ੍ਹੀ ਨੀਂਦ ਵਿੱਚ ਸੁੱਤਾ ਪਿਆ ਸੀ।
וַיִּֽירְא֣וּ הַמַּלָּחִ֗ים וַֽיִּזְעֲקוּ֮ אִ֣ישׁ אֶל־אֱלֹהָיו֒ וַיָּטִ֨לוּ אֶת־הַכֵּלִ֜ים אֲשֶׁ֤ר בָּֽאֳנִיָּה֙ אֶל־הַיָּ֔ם לְהָקֵ֖ל מֵֽעֲלֵיהֶ֑ם וְיוֹנָ֗ה יָרַד֙ אֶל־יַרְכְּתֵ֣י הַסְּפִינָ֔ה וַיִּשְׁכַּ֖ב וַיֵּרָדַֽם׃
6 ਤਦ ਕਪਤਾਨ ਯੂਨਾਹ ਦੇ ਕੋਲ ਗਿਆ ਅਤੇ ਉਸ ਨੂੰ ਕਿਹਾ, “ਤੂੰ ਕਿਸ ਤਰ੍ਹਾਂ ਗੂੜ੍ਹੀ ਨੀਂਦ ਵਿੱਚ ਸੌਂ ਸਕਦਾ ਹੈਂ? ਉੱਠ! ਆਪਣੇ ਦੇਵਤੇ ਨੂੰ ਪੁਕਾਰ! ਸ਼ਾਇਦ ਤੇਰਾ ਦੇਵਤਾ ਸਾਨੂੰ ਯਾਦ ਕਰੇ ਅਤੇ ਅਸੀਂ ਨਾਸ ਨਾ ਹੋਈਏ!”
וַיִּקְרַ֤ב אֵלָיו֙ רַ֣ב הַחֹבֵ֔ל וַיֹּ֥אמֶר ל֖וֹ מַה־לְּךָ֣ נִרְדָּ֑ם ק֚וּם קְרָ֣א אֶל־אֱלֹהֶ֔יךָ אוּלַ֞י יִתְעַשֵּׁ֧ת הָאֱלֹהִ֛ים לָ֖נוּ וְלֹ֥א נֹאבֵֽד׃
7 ਤਦ ਉਹ ਇੱਕ ਦੂਜੇ ਨੂੰ ਕਹਿਣ ਲੱਗੇ, “ਆਓ, ਅਸੀਂ ਪਰਚੀਆਂ ਪਾ ਕੇ ਪਤਾ ਕਰੀਏ ਕਿ ਇਹ ਬਿਪਤਾ ਕਿਸ ਦੇ ਕਾਰਨ ਸਾਡੇ ਉੱਤੇ ਆਣ ਪਈ ਹੈ।” ਤਦ ਉਨ੍ਹਾਂ ਨੇ ਪਰਚੀਆਂ ਪਾਈਆਂ ਅਤੇ ਪਰਚੀ ਯੂਨਾਹ ਦੇ ਨਾਮ ਦੀ ਨਿੱਕਲੀ।
וַיֹּאמְר֞וּ אִ֣ישׁ אֶל־רֵעֵ֗הוּ לְכוּ֙ וְנַפִּ֣ילָה גֽוֹרָל֔וֹת וְנֵ֣דְעָ֔ה בְּשֶׁלְּמִ֛י הָרָעָ֥ה הַזֹּ֖את לָ֑נוּ וַיַּפִּ֙לוּ֙ גּֽוֹרָל֔וֹת וַיִּפֹּ֥ל הַגּוֹרָ֖ל עַל־יוֹנָֽה׃
8 ਤਦ ਉਨ੍ਹਾਂ ਨੇ ਉਸ ਨੂੰ ਕਿਹਾ, “ਤੂੰ ਸਾਨੂੰ ਦੱਸ ਕਿ ਇਹ ਬਿਪਤਾ ਕਿਸ ਦੇ ਕਾਰਨ ਸਾਡੇ ਉੱਤੇ ਆਣ ਪਈ ਹੈ? ਤੂੰ ਕੀ ਕੰਮ ਕਰਦਾ ਹੈਂ ਅਤੇ ਤੂੰ ਕਿੱਥੋਂ ਆਇਆ ਹੈਂ? ਤੂੰ ਕਿਹੜੇ ਦੇਸ਼ ਦਾ ਹੈਂ ਅਤੇ ਤੂੰ ਕਿਹੜਿਆਂ ਲੋਕਾਂ ਵਿੱਚੋਂ ਹੈਂ?”
וַיֹּאמְר֣וּ אֵלָ֔יו הַגִּידָה־נָּ֣א לָ֔נוּ בַּאֲשֶׁ֛ר לְמִי־הָרָעָ֥ה הַזֹּ֖את לָ֑נוּ מַה־מְּלַאכְתְּךָ֙ וּמֵאַ֣יִן תָּב֔וֹא מָ֣ה אַרְצֶ֔ךָ וְאֵֽי־מִזֶּ֥ה עַ֖ם אָֽתָּה׃
9 ਯੂਨਾਹ ਨੇ ਉਨ੍ਹਾਂ ਨੂੰ ਕਿਹਾ, “ਮੈਂ ਇਬਰਾਨੀ ਹਾਂ ਅਤੇ ਅਕਾਸ਼ ਦੇ ਪਰਮੇਸ਼ੁਰ ਯਹੋਵਾਹ, ਜਿਸ ਨੇ ਸਮੁੰਦਰ ਅਤੇ ਧਰਤੀ ਦੋਹਾਂ ਨੂੰ ਬਣਾਇਆ ਹੈ, ਉਸੇ ਤੋਂ ਡਰਦਾ ਹਾਂ।”
וַיֹּ֥אמֶר אֲלֵיהֶ֖ם עִבְרִ֣י אָנֹ֑כִי וְאֶת־יְהוָ֞ה אֱלֹהֵ֤י הַשָּׁמַ֙יִם֙ אֲנִ֣י יָרֵ֔א אֲשֶׁר־עָשָׂ֥ה אֶת־הַיָּ֖ם וְאֶת־הַיַּבָּשָֽׁה׃
10 ੧੦ ਤਦ ਉਹ ਮਨੁੱਖ ਬਹੁਤ ਹੀ ਡਰ ਗਏ ਅਤੇ ਕਹਿਣ ਲੱਗੇ, “ਤੂੰ ਇਹ ਕੀ ਕੀਤਾ?” ਉਹ ਮਨੁੱਖ ਜਾਣ ਗਏ ਸਨ ਕਿ ਯੂਨਾਹ ਯਹੋਵਾਹ ਦੇ ਹਜ਼ੂਰੋਂ ਭੱਜ ਰਿਹਾ ਸੀ, ਕਿਉਂਕਿ ਉਸ ਨੇ ਆਪ ਹੀ ਇਹ ਗੱਲ ਉਨ੍ਹਾਂ ਨੂੰ ਦੱਸ ਦਿੱਤੀ ਸੀ।
וַיִּֽירְא֤וּ הָֽאֲנָשִׁים֙ יִרְאָ֣ה גְדוֹלָ֔ה וַיֹּאמְר֥וּ אֵלָ֖יו מַה־זֹּ֣את עָשִׂ֑יתָ כִּֽי־יָדְע֣וּ הָאֲנָשִׁ֗ים כִּֽי־מִלִּפְנֵ֤י יְהוָה֙ ה֣וּא בֹרֵ֔חַ כִּ֥י הִגִּ֖יד לָהֶֽם׃
11 ੧੧ ਤਦ ਉਨ੍ਹਾਂ ਨੇ ਕਿਹਾ, “ਅਸੀਂ ਤੇਰੇ ਨਾਲ ਕੀ ਕਰੀਏ ਤਾਂ ਜੋ ਸਮੁੰਦਰ ਸਾਡੇ ਲਈ ਸ਼ਾਂਤ ਹੋ ਜਾਵੇ?” ਕਿਉਂ ਜੋ ਸਮੁੰਦਰ ਦੀਆਂ ਲਹਿਰਾਂ ਵੱਧਦੀਆਂ ਹੀ ਜਾਂਦੀਆਂ ਸਨ।
וַיֹּאמְר֤וּ אֵלָיו֙ מַה־נַּ֣עֲשֶׂה לָּ֔ךְ וְיִשְׁתֹּ֥ק הַיָּ֖ם מֵֽעָלֵ֑ינוּ כִּ֥י הַיָּ֖ם הוֹלֵ֥ךְ וְסֹעֵֽר׃
12 ੧੨ ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਮੈਨੂੰ ਚੁੱਕ ਕੇ ਸਮੁੰਦਰ ਵਿੱਚ ਸੁੱਟ ਦਿਉ, ਫੇਰ ਸਮੁੰਦਰ ਤੁਹਾਡੇ ਲਈ ਸ਼ਾਂਤ ਹੋ ਜਾਵੇਗਾ ਕਿਉਂਕਿ ਮੈਂ ਜਾਣਦਾ ਹਾਂ ਕਿ ਮੇਰੇ ਹੀ ਕਾਰਨ ਇਹ ਵੱਡਾ ਤੁਫ਼ਾਨ ਤੁਹਾਡੇ ਉੱਤੇ ਆਇਆ ਹੈ।”
וַיֹּ֣אמֶר אֲלֵיהֶ֗ם שָׂא֙וּנִי֙ וַהֲטִילֻ֣נִי אֶל־הַיָּ֔ם וְיִשְׁתֹּ֥ק הַיָּ֖ם מֵֽעֲלֵיכֶ֑ם כִּ֚י יוֹדֵ֣עַ אָ֔נִי כִּ֣י בְשֶׁלִּ֔י הַסַּ֧עַר הַגָּד֛וֹל הַזֶּ֖ה עֲלֵיכֶֽם׃
13 ੧੩ ਫੇਰ ਵੀ ਉਹ ਵੱਡੇ ਜ਼ੋਰ ਨਾਲ ਚੱਪੇ ਲਾਉਂਦੇ ਰਹੇ ਤਾਂ ਜੋ ਜਹਾਜ਼ ਕੰਢੇ ਲੱਗ ਜਾਵੇ ਪਰ ਉਹ ਲਾ ਨਾ ਸਕੇ, ਕਿਉਂ ਜੋ ਸਮੁੰਦਰ ਦੀਆਂ ਲਹਿਰਾਂ ਉਨ੍ਹਾਂ ਦੇ ਵਿਰੁੱਧ ਵੱਧਦੀਆਂ ਜਾਂਦੀਆਂ ਸਨ।
וַיַּחְתְּר֣וּ הָאֲנָשִׁ֗ים לְהָשִׁ֛יב אֶל־הַיַּבָּשָׁ֖ה וְלֹ֣א יָכֹ֑לוּ כִּ֣י הַיָּ֔ם הוֹלֵ֥ךְ וְסֹעֵ֖ר עֲלֵיהֶֽם׃
14 ੧੪ ਤਦ ਉਨ੍ਹਾਂ ਨੇ ਯਹੋਵਾਹ ਨੂੰ ਪੁਕਾਰਿਆ ਅਤੇ ਕਿਹਾ, ਹੇ ਯਹੋਵਾਹ, ਅਸੀਂ ਤੇਰੇ ਅੱਗੇ ਮਿੰਨਤ ਕਰਦੇ ਹਾਂ ਕਿ ਅਸੀਂ ਇਸ ਮਨੁੱਖ ਦੀ ਜਾਨ ਦੇ ਕਾਰਨ ਨਾਸ ਨਾ ਹੋਈਏ ਅਤੇ ਤੂੰ ਬੇਦੋਸ਼ ਦਾ ਖੂਨ ਸਾਡੇ ਉੱਤੇ ਨਾ ਪਾ ਕਿਉਂਕਿ ਹੇ ਯਹੋਵਾਹ, ਜੋ ਕੁਝ ਤੂੰ ਚਾਹਿਆ, ਤੂੰ ਉਹੋ ਕੀਤਾ ਹੈ!
וַיִּקְרְא֨וּ אֶל־יְהוָ֜ה וַיֹּאמְר֗וּ אָנָּ֤ה יְהוָה֙ אַל־נָ֣א נֹאבְדָ֗ה בְּנֶ֙פֶשׁ֙ הָאִ֣ישׁ הַזֶּ֔ה וְאַל־תִּתֵּ֥ן עָלֵ֖ינוּ דָּ֣ם נָקִ֑יא כִּֽי־אַתָּ֣ה יְהוָ֔ה כַּאֲשֶׁ֥ר חָפַ֖צְתָּ עָשִֽׂיתָ׃
15 ੧੫ ਫਿਰ ਉਨ੍ਹਾਂ ਨੇ ਯੂਨਾਹ ਨੂੰ ਚੁੱਕ ਕੇ ਸਮੁੰਦਰ ਵਿੱਚ ਸੁੱਟ ਦਿੱਤਾ ਅਤੇ ਸਮੁੰਦਰ ਦਾ ਜ਼ੋਰ ਬੰਦ ਹੋ ਗਿਆ।
וַיִּשְׂאוּ֙ אֶת־יוֹנָ֔ה וַיְטִלֻ֖הוּ אֶל־הַיָּ֑ם וַיַּעֲמֹ֥ד הַיָּ֖ם מִזַּעְפּֽוֹ׃
16 ੧੬ ਤਦ ਉਨ੍ਹਾਂ ਮਨੁੱਖਾਂ ਨੇ ਯਹੋਵਾਹ ਦਾ ਬਹੁਤ ਭੈਅ ਮੰਨਿਆ ਅਤੇ ਉਨ੍ਹਾਂ ਨੇ ਯਹੋਵਾਹ ਦੇ ਅੱਗੇ ਇੱਕ ਬਲੀ ਚੜ੍ਹਾਈ ਅਤੇ ਸੁੱਖਣਾ ਸੁੱਖੀਆਂ।
וַיִּֽירְא֧וּ הָאֲנָשִׁ֛ים יִרְאָ֥ה גְדוֹלָ֖ה אֶת־יְהוָ֑ה וַיִּֽזְבְּחוּ־זֶ֙בַח֙ לַֽיהוָ֔ה וַֽיִּדְּר֖וּ נְדָרִֽים׃
17 ੧੭ ਪਰ ਯਹੋਵਾਹ ਨੇ ਇੱਕ ਵੱਡੀ ਮੱਛੀ ਠਹਿਰਾਈ ਸੀ, ਜੋ ਯੂਨਾਹ ਨੂੰ ਨਿਗਲ ਜਾਵੇ, ਅਤੇ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਉਸ ਮੱਛੀ ਦੇ ਢਿੱਡ ਵਿੱਚ ਰਿਹਾ।
וַיְמַ֤ן יְהוָה֙ דָּ֣ג גָּד֔וֹל לִבְלֹ֖עַ אֶת־יוֹנָ֑ה וַיְהִ֤י יוֹנָה֙ בִּמְעֵ֣י הַדָּ֔ג שְׁלֹשָׁ֥ה יָמִ֖ים וּשְׁלֹשָׁ֥ה לֵילֽוֹת׃

< ਯੂਨਾਹ 1 >