< ਯੂਨਾਹ 2 >
1 ੧ ਤਦ ਯੂਨਾਹ ਨੇ ਮੱਛੀ ਦੇ ਢਿੱਡ ਵਿੱਚੋਂ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਇਸ ਤਰ੍ਹਾਂ ਪ੍ਰਾਰਥਨਾ ਕੀਤੀ, -
Iz utrobe riblje stade Jona moliti Jahvu, Boga svojega.
2 ੨ “ਮੈਂ ਆਪਣੇ ਔਖੇ ਸਮੇਂ ਵਿੱਚ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਮੈਂ ਪਤਾਲ ਦੇ ਢਿੱਡ ਵਿੱਚੋਂ ਦੁਹਾਈ ਦਿੱਤੀ, ਤੂੰ ਮੇਰੀ ਅਵਾਜ਼ ਸੁਣੀ।” (Sheol )
On reče: “Iz nevolje svoje zavapih Jahvi, i on me usliša; iz utrobe Podzemlja zazvah, i ti si mi čuo glas. (Sheol )
3 ੩ “ਤੂੰ ਮੈਨੂੰ ਡੂੰਘਿਆਈ ਵਿੱਚ, ਸਮੁੰਦਰ ਦੀ ਤਹਿ ਵਿੱਚ ਸੁੱਟ ਦਿੱਤਾ, ਅਤੇ ਹੜ੍ਹਾਂ ਨੇ ਮੈਨੂੰ ਘੇਰ ਲਿਆ, ਤੇਰੀਆਂ ਸਾਰੀਆਂ ਲਹਿਰਾਂ ਅਤੇ ਤਰੰਗਾਂ ਮੇਰੇ ਉੱਤੋਂ ਲੰਘ ਗਈਆਂ।”
Ti me baci moru u dubine, i voda me opteče. Sve poplave tvoje i valovi oboriše se na me.
4 ੪ ਤਦ ਮੈਂ ਕਿਹਾ, “ਮੈਂ ਤੇਰੀਆਂ ਅੱਖਾਂ ਤੋਂ ਦੂਰ ਸੁੱਟਿਆ ਗਿਆ ਹਾਂ, ਤਾਂ ਵੀ ਮੈਂ ਫੇਰ ਤੇਰੇ ਪਵਿੱਤਰ ਭਵਨ ਵੱਲ ਤੱਕਾਂਗਾ।
Pomislih: odbačen sam ispred očiju tvojih. Al' ipak oči upirem svetom Hramu tvojem.
5 ੫ “ਪਾਣੀਆਂ ਨੇ ਮੈਨੂੰ ਜਾਨ ਤੱਕ ਘੁੱਟ ਲਿਆ, ਡੁੰਘਿਆਈ ਨੇ ਚੁਫ਼ੇਰਿਓਂ ਮੈਨੂੰ ਘੇਰ ਲਿਆ, ਸਾਗਰੀ ਜਾਲ ਮੇਰੇ ਸਿਰ ਉੱਤੇ ਲਪੇਟਿਆ ਗਿਆ!
Vode me do grla okružiše, bezdan me opkoli. Trave mi glavu omotaše,
6 ੬ “ਮੈਂ ਪਹਾੜਾਂ ਦੇ ਮੁੱਢਾਂ ਤੱਕ ਡੁੱਬ ਗਿਆ, ਧਰਤੀ ਦੀਆਂ ਪਰਤਾਂ ਨੇ ਸਦਾ ਦੇ ਲਈ ਮੈਨੂੰ ਢੱਕ ਲਿਆ, ਪਰ ਹੇ ਯਹੋਵਾਹ! ਮੇਰੇ ਪਰਮੇਸ਼ੁਰ ਤੂੰ ਮੇਰੀ ਜਾਨ ਨੂੰ ਟੋਭੇ ਵਿੱਚੋਂ ਉੱਪਰ ਲਿਆਇਆ।
siđoh do korijena planina. Nada mnom se zatvoriše zauvijek zasuni zemljini. Al' ti iz jame izvadi život moj, o Jahve, Bože moj.
7 ੭ “ਜਿਸ ਵੇਲੇ ਮੇਰਾ ਮਨ ਮੇਰੇ ਵਿੱਚ ਡੁੱਬ ਗਿਆ, ਤਦ ਮੈਂ ਯਹੋਵਾਹ ਨੂੰ ਯਾਦ ਕੀਤਾ, ਅਤੇ ਮੇਰੀ ਪ੍ਰਾਰਥਨਾ ਤੇਰੇ ਕੋਲ ਤੇਰੇ ਪਵਿੱਤਰ ਭਵਨ ਵਿੱਚ ਪਹੁੰਚ ਗਈ।
Samo što ne izdahnuh kad se spomenuh Jahve, i molitva se moja k tebi vinula, prema svetom Hramu tvojemu.
8 ੮ “ਜਿਹੜੇ ਵਿਅਰਥ ਮੂਰਤੀਆਂ ਨੂੰ ਮੰਨਦੇ ਹਨ, ਉਹ ਪਰਮੇਸ਼ੁਰ ਦੀ ਦਯਾ ਨੂੰ ਛੱਡ ਬੈਠੇ ਹਨ।
Oni koji štuju isprazna ništavila milost svoju ostavljaju.
9 ੯ “ਪਰ ਮੈਂ ਉੱਚੀ ਆਵਾਜ਼ ਨਾਲ ਧੰਨਵਾਦ ਕਰਦੇ ਹੋਏ ਤੇਰੇ ਅੱਗੇ ਬਲੀ ਚੜ੍ਹਾਵਾਂਗਾ, ਮੈਂ ਜੋ ਕੁਝ ਸੁੱਖਣਾ ਸੁੱਖੀ ਉਸ ਨੂੰ ਪੂਰੀ ਕਰਾਂਗਾ, ਬਚਾਉ ਯਹੋਵਾਹ ਵੱਲੋਂ ਹੀ ਹੈ।”
A ja ću ti s pjesmom zahvalnicom žrtvu prinijeti. Što se zavjetovah, ispunit ću. Spasenje je od Gospoda.”
10 ੧੦ ਤਦ ਯਹੋਵਾਹ ਨੇ ਮੱਛੀ ਨੂੰ ਆਗਿਆ ਦਿੱਤੀ ਅਤੇ ਉਸ ਨੇ ਯੂਨਾਹ ਨੂੰ ਸਮੁੰਦਰ ਦੇ ਕੰਢੇ ਉੱਤੇ ਉਗਲ ਦਿੱਤਾ।
Tada Jahve zapovjedi ribi i ona izbljuva Jonu na obalu.