< ਯੂਨਾਹ 2 >

1 ਤਦ ਯੂਨਾਹ ਨੇ ਮੱਛੀ ਦੇ ਢਿੱਡ ਵਿੱਚੋਂ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਇਸ ਤਰ੍ਹਾਂ ਪ੍ਰਾਰਥਨਾ ਕੀਤੀ, -
καὶ προσηύξατο Ιωνας πρὸς κύριον τὸν θεὸν αὐτοῦ ἐκ τῆς κοιλίας τοῦ κήτους
2 “ਮੈਂ ਆਪਣੇ ਔਖੇ ਸਮੇਂ ਵਿੱਚ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਮੈਂ ਪਤਾਲ ਦੇ ਢਿੱਡ ਵਿੱਚੋਂ ਦੁਹਾਈ ਦਿੱਤੀ, ਤੂੰ ਮੇਰੀ ਅਵਾਜ਼ ਸੁਣੀ।” (Sheol h7585)
καὶ εἶπεν ἐβόησα ἐν θλίψει μου πρὸς κύριον τὸν θεόν μου καὶ εἰσήκουσέν μου ἐκ κοιλίας ᾅδου κραυγῆς μου ἤκουσας φωνῆς μου (Sheol h7585)
3 “ਤੂੰ ਮੈਨੂੰ ਡੂੰਘਿਆਈ ਵਿੱਚ, ਸਮੁੰਦਰ ਦੀ ਤਹਿ ਵਿੱਚ ਸੁੱਟ ਦਿੱਤਾ, ਅਤੇ ਹੜ੍ਹਾਂ ਨੇ ਮੈਨੂੰ ਘੇਰ ਲਿਆ, ਤੇਰੀਆਂ ਸਾਰੀਆਂ ਲਹਿਰਾਂ ਅਤੇ ਤਰੰਗਾਂ ਮੇਰੇ ਉੱਤੋਂ ਲੰਘ ਗਈਆਂ।”
ἀπέρριψάς με εἰς βάθη καρδίας θαλάσσης καὶ ποταμοί με ἐκύκλωσαν πάντες οἱ μετεωρισμοί σου καὶ τὰ κύματά σου ἐπ’ ἐμὲ διῆλθον
4 ਤਦ ਮੈਂ ਕਿਹਾ, “ਮੈਂ ਤੇਰੀਆਂ ਅੱਖਾਂ ਤੋਂ ਦੂਰ ਸੁੱਟਿਆ ਗਿਆ ਹਾਂ, ਤਾਂ ਵੀ ਮੈਂ ਫੇਰ ਤੇਰੇ ਪਵਿੱਤਰ ਭਵਨ ਵੱਲ ਤੱਕਾਂਗਾ।
καὶ ἐγὼ εἶπα ἀπῶσμαι ἐξ ὀφθαλμῶν σου ἆρα προσθήσω τοῦ ἐπιβλέψαι πρὸς τὸν ναὸν τὸν ἅγιόν σου
5 “ਪਾਣੀਆਂ ਨੇ ਮੈਨੂੰ ਜਾਨ ਤੱਕ ਘੁੱਟ ਲਿਆ, ਡੁੰਘਿਆਈ ਨੇ ਚੁਫ਼ੇਰਿਓਂ ਮੈਨੂੰ ਘੇਰ ਲਿਆ, ਸਾਗਰੀ ਜਾਲ ਮੇਰੇ ਸਿਰ ਉੱਤੇ ਲਪੇਟਿਆ ਗਿਆ!
περιεχύθη ὕδωρ μοι ἕως ψυχῆς ἄβυσσος ἐκύκλωσέν με ἐσχάτη ἔδυ ἡ κεφαλή μου εἰς σχισμὰς ὀρέων
6 “ਮੈਂ ਪਹਾੜਾਂ ਦੇ ਮੁੱਢਾਂ ਤੱਕ ਡੁੱਬ ਗਿਆ, ਧਰਤੀ ਦੀਆਂ ਪਰਤਾਂ ਨੇ ਸਦਾ ਦੇ ਲਈ ਮੈਨੂੰ ਢੱਕ ਲਿਆ, ਪਰ ਹੇ ਯਹੋਵਾਹ! ਮੇਰੇ ਪਰਮੇਸ਼ੁਰ ਤੂੰ ਮੇਰੀ ਜਾਨ ਨੂੰ ਟੋਭੇ ਵਿੱਚੋਂ ਉੱਪਰ ਲਿਆਇਆ।
κατέβην εἰς γῆν ἧς οἱ μοχλοὶ αὐτῆς κάτοχοι αἰώνιοι καὶ ἀναβήτω φθορὰ ζωῆς μου κύριε ὁ θεός μου
7 “ਜਿਸ ਵੇਲੇ ਮੇਰਾ ਮਨ ਮੇਰੇ ਵਿੱਚ ਡੁੱਬ ਗਿਆ, ਤਦ ਮੈਂ ਯਹੋਵਾਹ ਨੂੰ ਯਾਦ ਕੀਤਾ, ਅਤੇ ਮੇਰੀ ਪ੍ਰਾਰਥਨਾ ਤੇਰੇ ਕੋਲ ਤੇਰੇ ਪਵਿੱਤਰ ਭਵਨ ਵਿੱਚ ਪਹੁੰਚ ਗਈ।
ἐν τῷ ἐκλείπειν ἀπ’ ἐμοῦ τὴν ψυχήν μου τοῦ κυρίου ἐμνήσθην καὶ ἔλθοι πρὸς σὲ ἡ προσευχή μου εἰς ναὸν ἅγιόν σου
8 “ਜਿਹੜੇ ਵਿਅਰਥ ਮੂਰਤੀਆਂ ਨੂੰ ਮੰਨਦੇ ਹਨ, ਉਹ ਪਰਮੇਸ਼ੁਰ ਦੀ ਦਯਾ ਨੂੰ ਛੱਡ ਬੈਠੇ ਹਨ।
φυλασσόμενοι μάταια καὶ ψευδῆ ἔλεος αὐτῶν ἐγκατέλιπον
9 “ਪਰ ਮੈਂ ਉੱਚੀ ਆਵਾਜ਼ ਨਾਲ ਧੰਨਵਾਦ ਕਰਦੇ ਹੋਏ ਤੇਰੇ ਅੱਗੇ ਬਲੀ ਚੜ੍ਹਾਵਾਂਗਾ, ਮੈਂ ਜੋ ਕੁਝ ਸੁੱਖਣਾ ਸੁੱਖੀ ਉਸ ਨੂੰ ਪੂਰੀ ਕਰਾਂਗਾ, ਬਚਾਉ ਯਹੋਵਾਹ ਵੱਲੋਂ ਹੀ ਹੈ।”
ἐγὼ δὲ μετὰ φωνῆς αἰνέσεως καὶ ἐξομολογήσεως θύσω σοι ὅσα ηὐξάμην ἀποδώσω σοι σωτηρίου τῷ κυρίῳ
10 ੧੦ ਤਦ ਯਹੋਵਾਹ ਨੇ ਮੱਛੀ ਨੂੰ ਆਗਿਆ ਦਿੱਤੀ ਅਤੇ ਉਸ ਨੇ ਯੂਨਾਹ ਨੂੰ ਸਮੁੰਦਰ ਦੇ ਕੰਢੇ ਉੱਤੇ ਉਗਲ ਦਿੱਤਾ।
καὶ προσετάγη τῷ κήτει καὶ ἐξέβαλεν τὸν Ιωναν ἐπὶ τὴν ξηράν

< ਯੂਨਾਹ 2 >