< ਯੂਨਾਹ 3 >

1 ਤਦ ਯਹੋਵਾਹ ਦਾ ਬਚਨ ਦੂਸਰੀ ਵਾਰ ਯੂਨਾਹ ਕੋਲ ਆਇਆ,
ויהי דבר יהוה אל יונה שנית לאמר
2 “ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਦੇ ਲੋਕਾਂ ਕੋਲ ਜਾ ਅਤੇ ਉੱਥੇ ਇਸ ਗੱਲ ਦਾ ਪ੍ਰਚਾਰ ਕਰ, ਜਿਹੜੀ ਮੈਂ ਤੈਨੂੰ ਦੱਸਦਾ ਹਾਂ!”
קום לך אל נינוה העיר הגדולה וקרא אליה את הקריאה אשר אנכי דבר אליך
3 ਤਦ ਯੂਨਾਹ ਯਹੋਵਾਹ ਦੇ ਬਚਨ ਅਨੁਸਾਰ ਉੱਠ ਕੇ ਨੀਨਵਾਹ ਦੇ ਲੋਕਾਂ ਕੋਲ ਗਿਆ। ਨੀਨਵਾਹ ਇੱਕ ਬਹੁਤ ਹੀ ਵੱਡਾ ਸ਼ਹਿਰ ਸੀ, ਜਿਸ ਵਿੱਚ ਘੁੰਮਣ ਲਈ ਤਿੰਨ ਦਿਨਾਂ ਦਾ ਸਫ਼ਰ, ਤਕਰੀਬਨ ਸੋਲਾਂ ਕਿਲੋਮੀਟਰ ਦਾ ਸਫ਼ਰ ਕਰਨਾ ਪੈਂਦਾ ਸੀ।
ויקם יונה וילך אל נינוה--כדבר יהוה ונינוה היתה עיר גדולה לאלהים--מהלך שלשת ימים
4 ਯੂਨਾਹ ਨੇ ਸ਼ਹਿਰ ਵਿੱਚ ਪ੍ਰਵੇਸ਼ ਕੀਤਾ ਅਤੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ, ਤਦ ਉਸ ਨੇ ਪੁਕਾਰ ਕੇ ਕਿਹਾ, “ਹੁਣ ਤੋਂ ਚਾਲ੍ਹੀ ਦਿਨ ਹੋਰ ਅਤੇ ਫੇਰ ਨੀਨਵਾਹ ਢਾਹਿਆ ਜਾਵੇਗਾ!”
ויחל יונה לבוא בעיר מהלך יום אחד ויקרא ויאמר עוד ארבעים יום ונינוה נהפכת
5 ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਦੇ ਬਚਨ ਉੱਤੇ ਵਿਸ਼ਵਾਸ ਕੀਤਾ ਅਤੇ ਵਰਤ ਰੱਖਣ ਦੀ ਮੁਨਾਦੀ ਕੀਤੀ ਅਤੇ ਵੱਡਿਆਂ ਤੋਂ ਲੈ ਕੇ ਛੋਟਿਆਂ ਤੱਕ ਸਭ ਨੇ ਤੱਪੜ ਪਾ ਲਏ।
ויאמינו אנשי נינוה באלהים ויקראו צום וילבשו שקים מגדולם ועד קטנם
6 ਜਦ ਇਹ ਖ਼ਬਰ ਨੀਨਵਾਹ ਦੇ ਰਾਜੇ ਕੋਲ ਪਹੁੰਚੀ ਤਾਂ ਉਹ ਆਪਣੀ ਰਾਜ ਗੱਦੀ ਤੋਂ ਉੱਠਿਆ, ਆਪਣਾ ਸ਼ਾਹੀ ਬਸਤਰ ਲਾਹ ਸੁੱਟਿਆ ਅਤੇ ਤੱਪੜ ਪਾ ਕੇ ਰਾਖ਼ ਵਿੱਚ ਬੈਠ ਗਿਆ।
ויגע הדבר אל מלך נינוה ויקם מכסאו ויעבר אדרתו מעליו ויכס שק וישב על האפר
7 ਤਦ ਉਸ ਨੇ ਇਹ ਮੁਨਾਦੀ ਕਰਵਾਈ ਅਤੇ ਨੀਨਵਾਹ ਵਿੱਚ ਇਹ ਪ੍ਰਚਾਰ ਕੀਤਾ, ਰਾਜਾ ਅਤੇ ਉਸ ਦੇ ਸਰਦਾਰਾਂ ਦਾ ਫ਼ਰਮਾਨ - “ਨਾ ਆਦਮੀ, ਨਾ ਪਸ਼ੂ, ਨਾ ਵਗ, ਨਾ ਇੱਜੜ ਕੁਝ ਚੱਖਣ, ਉਹ ਨਾ ਤਾਂ ਕੁਝ ਖਾਣ ਅਤੇ ਨਾ ਹੀ ਪਾਣੀ ਪੀਣ,
ויזעק ויאמר בנינוה מטעם המלך וגדליו לאמר האדם והבהמה הבקר והצאן אל יטעמו מאומה--אל ירעו ומים אל ישתו
8 ਪਰ ਹਰੇਕ ਮਨੁੱਖ ਅਤੇ ਪਸ਼ੂ ਤੱਪੜ ਨਾਲ ਆਪਣੇ ਆਪ ਨੂੰ ਢੱਕਣ ਅਤੇ ਪਰਮੇਸ਼ੁਰ ਦੇ ਅੱਗੇ ਜ਼ੋਰ ਲਾ ਕੇ ਤਰਲੇ ਕਰਨ! ਹਰੇਕ ਆਪੋ ਆਪਣੇ ਭੈੜੇ ਰਾਹ ਤੋਂ ਫਿਰੇ ਅਤੇ ਉਸ ਜ਼ੁਲਮ ਤੋਂ ਜੋ ਉਹ ਕਰ ਰਹੇ ਹਨ, ਮੂੰਹ ਮੋੜੇ!
ויתכסו שקים האדם והבהמה ויקראו אל אלהים בחזקה וישבו איש מדרכו הרעה ומן החמס אשר בכפיהם
9 ਹੋ ਸਕਦਾ ਹੈ ਕਿ ਪਰਮੇਸ਼ੁਰ ਦਯਾ ਕਰੇ ਅਤੇ ਫੇਰ ਵਿਚਾਰ ਕਰੇ ਅਤੇ ਉਸ ਦਾ ਭੜਕਿਆ ਹੋਇਆ ਕ੍ਰੋਧ ਸ਼ਾਂਤ ਹੋ ਜਾਵੇ ਅਤੇ ਅਸੀਂ ਨਾਸ ਨਾ ਹੋਈਏ?”
מי יודע ישוב ונחם האלהים ושב מחרון אפו ולא נאבד
10 ੧੦ ਜਦ ਪਰਮੇਸ਼ੁਰ ਨੇ ਉਹਨਾਂ ਦੇ ਕੰਮਾਂ ਨੂੰ ਵੇਖਿਆ ਕਿ ਉਹ ਆਪਣੇ ਭੈੜੇ ਰਾਹ ਤੋਂ ਮੁੜ ਗਏ ਹਨ, ਤਦ ਪਰਮੇਸ਼ੁਰ ਉਸ ਬੁਰਿਆਈ ਤੋਂ ਪਛਤਾਇਆ; ਜੋ ਉਸ ਨੇ ਕਿਹਾ ਸੀ ਕਿ ਉਹ ਉਹਨਾਂ ਨਾਲ ਕਰੇਗਾ, ਅਤੇ ਉਸ ਨੇ ਉਹ ਨਹੀਂ ਕੀਤੀ।
וירא האלהים את מעשיהם כי שבו מדרכם הרעה וינחם האלהים על הרעה אשר דבר לעשות להם--ולא עשה

< ਯੂਨਾਹ 3 >