< ਯੂਨਾਹ 4 >
1 ੧ ਇਹ ਗੱਲ ਯੂਨਾਹ ਨੂੰ ਬਹੁਤ ਹੀ ਬੁਰੀ ਲੱਗੀ ਅਤੇ ਉਹ ਬਹੁਤ ਹੀ ਗੁੱਸੇ ਹੋ ਗਿਆ।
But it displeased Jonah exceedingly, and he was angry.
2 ੨ ਉਸ ਨੇ ਯਹੋਵਾਹ ਦੇ ਅੱਗੇ ਇਹ ਕਹਿ ਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ! ਜਦ ਮੈਂ ਆਪਣੇ ਦੇਸ਼ ਵਿੱਚ ਹੀ ਸੀ, ਤਾਂ ਕੀ ਮੈਂ ਇਹੋ ਗੱਲ ਨਹੀਂ ਸੀ ਕਹਿੰਦਾ? ਇਸੇ ਕਾਰਨ ਹੀ ਮੈਂ ਤੇਰੀ ਆਗਿਆ ਸੁਣਦੇ ਸਾਰ ਹੀ ਛੇਤੀ ਨਾਲ ਤਰਸ਼ੀਸ਼ ਨੂੰ ਭੱਜਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਕਿਰਪਾਲੂ ਅਤੇ ਦਯਾਲੂ ਪਰਮੇਸ਼ੁਰ ਹੈ, ਜੋ ਕ੍ਰੋਧ ਵਿੱਚ ਧੀਰਜ ਕਰਨ ਵਾਲਾ ਅਤੇ ਕਿਰਪਾਵਾਨ ਹੈਂ ਅਤੇ ਦੁੱਖ ਦੇਣ ਨਾਲ ਪ੍ਰਸੰਨ ਨਹੀਂ ਹੁੰਦਾ।
And he prayed to Jehovah, and said, I pray thee, O Jehovah, was not this my saying, when I was yet in my country? Therefore I hastened to flee to Tarshish, for I knew that thou are a gracious God, and merciful, slow to anger, and abundant in loving kindness, and relent thee of the evil.
3 ੩ ਇਸ ਲਈ ਹੁਣ ਹੇ ਯਹੋਵਾਹ, ਮੇਰੀ ਜਾਨ ਮੇਰੇ ਵਿੱਚੋਂ ਲੈ ਲੈ, ਕਿਉਂਕਿ ਮੇਰੇ ਲਈ ਮਰਨਾ ਜੀਉਣ ਨਾਲੋਂ ਚੰਗਾ ਹੈ।”
Therefore now, O Jehovah, I beseech thee, take my life from me, for it is better for me to die than to live.
4 ੪ ਤਦ ਯਹੋਵਾਹ ਨੇ ਕਿਹਾ, “ਕੀ ਤੇਰਾ ਕ੍ਰੋਧ ਕਰਨਾ ਚੰਗਾ ਹੈ?”
And Jehovah said, Do thou well to be angry?
5 ੫ ਤਦ ਯੂਨਾਹ ਬਾਹਰ ਨਿੱਕਲ ਕੇ ਸ਼ਹਿਰ ਦੇ ਪੂਰਬ ਵੱਲ ਜਾ ਕੇ ਬੈਠ ਗਿਆ, ਅਤੇ ਉੱਥੇ ਆਪਣੇ ਲਈ ਇੱਕ ਛੱਪਰ ਪਾ ਲਿਆ ਅਤੇ ਉਸ ਦੇ ਹੇਠ ਛਾਂ ਵਿੱਚ ਬੈਠ ਗਿਆ ਤਾਂ ਜੋ ਵੇਖੇ ਕਿ ਸ਼ਹਿਰ ਦਾ ਕੀ ਹਾਲ ਹੋਵੇਗਾ?
Then Jonah went out of the city, and sat on the east side of the city, and there made himself a booth, and sat under it in the shade, till he might see what would become of the city.
6 ੬ ਯਹੋਵਾਹ ਪਰਮੇਸ਼ੁਰ ਨੇ ਇੱਕ ਬੂਟਾ ਉਗਾ ਕੇ ਵਧਾਇਆ ਅਤੇ ਉਸ ਨੂੰ ਯੂਨਾਹ ਦੇ ਉੱਤੇ ਕੀਤਾ, ਤਾਂ ਜੋ ਉਸ ਦੇ ਸਿਰ ਉੱਤੇ ਛਾਂ ਕਰੇ ਅਤੇ ਉਸ ਨੂੰ ਪਰੇਸ਼ਾਨੀ ਨਾ ਹੋਵੇ, ਅਤੇ ਯੂਨਾਹ ਉਸ ਬੂਟੇ ਦੇ ਕਾਰਨ ਬਹੁਤ ਅਨੰਦ ਹੋਇਆ।
And Jehovah God prepared a gourd, and made it to come up over Jonah, that it might be a shade over his head, to deliver him from his misery. So Jonah was very glad because of the gourd.
7 ੭ ਪਰ ਦੂਜੇ ਦਿਨ ਸਵੇਰੇ ਹੀ ਪਰਮੇਸ਼ੁਰ ਨੇ ਇੱਕ ਕੀੜੇ ਨੂੰ ਠਹਿਰਾਇਆ ਜਿਸ ਨੇ ਉਸ ਬੂਟੇ ਨੂੰ ਅਜਿਹਾ ਡੰਗਿਆ ਕਿ ਉਹ ਸੁੱਕ ਗਿਆ।
But God prepared a worm when the morning rose the next day, and it smote the gourd, that it withered.
8 ੮ ਜਦ ਸੂਰਜ ਚੜ੍ਹਿਆ ਤਾਂ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਪੂਰਬੀ ਲੂ ਵਗਾਈ ਅਤੇ ਜਦ ਸੂਰਜ ਦੀ ਧੁੱਪ ਯੂਨਾਹ ਦੇ ਸਿਰ ਉੱਤੇ ਲੱਗੀ ਤਾਂ ਉਹ ਬੇਹੋਸ਼ ਹੋਣ ਲੱਗਾ ਅਤੇ ਇਹ ਕਹਿ ਕੇ ਆਪਣੇ ਲਈ ਮੌਤ ਮੰਗਣ ਲੱਗਾ ਕਿ “ਮੇਰੇ ਲਈ ਮਰਨਾ, ਮੇਰੇ ਜੀਉਣ ਨਾਲੋਂ ਚੰਗਾ ਹੈ!”
And it came to pass, when the sun arose, that God prepared a sultry east wind, and the sun beat upon the head of Jonah, that he fainted, and requested for himself that he might die, and said, It is better for me to die than to live.
9 ੯ ਤਦ ਪਰਮੇਸ਼ੁਰ ਨੇ ਯੂਨਾਹ ਨੂੰ ਕਿਹਾ, “ਤੇਰਾ ਕ੍ਰੋਧ ਜੋ ਉਸ ਬੂਟੇ ਦੇ ਕਾਰਨ ਹੈ, ਕੀ ਉਹ ਚੰਗਾ ਹੈ?” ਅੱਗੋਂ ਯੂਨਾਹ ਨੇ ਕਿਹਾ, “ਹਾਂ, ਸਗੋਂ ਕ੍ਰੋਧ ਦੇ ਕਾਰਨ ਮਰਨ ਤੱਕ ਚੰਗਾ ਹੈ!”
And God said to Jonah, Do thou well to be angry for the gourd? And he said, I do well to be angry, even to death.
10 ੧੦ ਫੇਰ ਯਹੋਵਾਹ ਨੇ ਕਿਹਾ, “ਤੈਨੂੰ ਉਸ ਬੂਟੇ ਉੱਤੇ ਤਰਸ ਆਇਆ, ਜਿਸ ਦੇ ਲਈ ਤੂੰ ਨਾ ਤਾਂ ਕੁਝ ਮਿਹਨਤ ਕੀਤੀ ਅਤੇ ਨਾ ਹੀ ਉਸ ਨੂੰ ਉਗਾਇਆ, ਜਿਹੜਾ ਇੱਕ ਹੀ ਰਾਤ ਵਿੱਚ ਉੱਗਿਆ ਅਤੇ ਇੱਕ ਹੀ ਰਾਤ ਵਿੱਚ ਸੁੱਕ ਗਿਆ।
And Jehovah said, Thou have had regard for the gourd, for which thou have not labored, nor made it grow, which came up in a night, and perished in a night.
11 ੧੧ ਤਦ ਕੀ ਇਸ ਵੱਡੇ ਸ਼ਹਿਰ ਨੀਨਵਾਹ ਉੱਤੇ ਜਿਸ ਦੇ ਵਿੱਚ ਇੱਕ ਲੱਖ ਵੀਹ ਹਜ਼ਾਰ ਤੋਂ ਵੱਧ ਲੋਕ ਹਨ, ਜਿਹੜੇ ਆਪਣੇ ਸੱਜੇ ਖੱਬੇ ਹੱਥ ਦਾ ਭੇਤ ਵੀ ਨਹੀਂ ਪਛਾਣ ਸਕਦੇ ਅਤੇ ਬਹੁਤ ਸਾਰੇ ਪਸ਼ੂ ਵੀ ਹਨ, ਮੈਨੂੰ ਤਰਸ ਨਹੀਂ ਆਉਣਾ ਚਾਹੀਦਾ?”
And should not I have regard for Nineveh, that great city, in which are more than one hundred and twenty thousand men who cannot discern between their right hand and their left hand, and also much cattle?