< ਯੂਨਾਹ 4 >

1 ਇਹ ਗੱਲ ਯੂਨਾਹ ਨੂੰ ਬਹੁਤ ਹੀ ਬੁਰੀ ਲੱਗੀ ਅਤੇ ਉਹ ਬਹੁਤ ਹੀ ਗੁੱਸੇ ਹੋ ਗਿਆ।
И опечалися Иона печалию великою и смутися,
2 ਉਸ ਨੇ ਯਹੋਵਾਹ ਦੇ ਅੱਗੇ ਇਹ ਕਹਿ ਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ! ਜਦ ਮੈਂ ਆਪਣੇ ਦੇਸ਼ ਵਿੱਚ ਹੀ ਸੀ, ਤਾਂ ਕੀ ਮੈਂ ਇਹੋ ਗੱਲ ਨਹੀਂ ਸੀ ਕਹਿੰਦਾ? ਇਸੇ ਕਾਰਨ ਹੀ ਮੈਂ ਤੇਰੀ ਆਗਿਆ ਸੁਣਦੇ ਸਾਰ ਹੀ ਛੇਤੀ ਨਾਲ ਤਰਸ਼ੀਸ਼ ਨੂੰ ਭੱਜਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਕਿਰਪਾਲੂ ਅਤੇ ਦਯਾਲੂ ਪਰਮੇਸ਼ੁਰ ਹੈ, ਜੋ ਕ੍ਰੋਧ ਵਿੱਚ ਧੀਰਜ ਕਰਨ ਵਾਲਾ ਅਤੇ ਕਿਰਪਾਵਾਨ ਹੈਂ ਅਤੇ ਦੁੱਖ ਦੇਣ ਨਾਲ ਪ੍ਰਸੰਨ ਨਹੀਂ ਹੁੰਦਾ।
и помолися ко Господу и рече: о Господи, не сия ли убо словеса моя, яже глаголах, еще сущу ми на земли моей? Сего ради предварих бежати в Фарсис, зане разумех, яко милостив Ты еси и щедр, долготерпелив и многомилостив, и каяйся о злобах (человеческих):
3 ਇਸ ਲਈ ਹੁਣ ਹੇ ਯਹੋਵਾਹ, ਮੇਰੀ ਜਾਨ ਮੇਰੇ ਵਿੱਚੋਂ ਲੈ ਲੈ, ਕਿਉਂਕਿ ਮੇਰੇ ਲਈ ਮਰਨਾ ਜੀਉਣ ਨਾਲੋਂ ਚੰਗਾ ਹੈ।”
и ныне, Владыко Господи, приими душу мою от мене, яко уне ми умрети, нежели жити.
4 ਤਦ ਯਹੋਵਾਹ ਨੇ ਕਿਹਾ, “ਕੀ ਤੇਰਾ ਕ੍ਰੋਧ ਕਰਨਾ ਚੰਗਾ ਹੈ?”
И рече Господь ко Ионе: аще зело опечалился еси ты?
5 ਤਦ ਯੂਨਾਹ ਬਾਹਰ ਨਿੱਕਲ ਕੇ ਸ਼ਹਿਰ ਦੇ ਪੂਰਬ ਵੱਲ ਜਾ ਕੇ ਬੈਠ ਗਿਆ, ਅਤੇ ਉੱਥੇ ਆਪਣੇ ਲਈ ਇੱਕ ਛੱਪਰ ਪਾ ਲਿਆ ਅਤੇ ਉਸ ਦੇ ਹੇਠ ਛਾਂ ਵਿੱਚ ਬੈਠ ਗਿਆ ਤਾਂ ਜੋ ਵੇਖੇ ਕਿ ਸ਼ਹਿਰ ਦਾ ਕੀ ਹਾਲ ਹੋਵੇਗਾ?
И изыде Иона из града и седе прямо града, и сотвори себе кущу и седяще под нею в сени, дондеже увидит, что будет граду.
6 ਯਹੋਵਾਹ ਪਰਮੇਸ਼ੁਰ ਨੇ ਇੱਕ ਬੂਟਾ ਉਗਾ ਕੇ ਵਧਾਇਆ ਅਤੇ ਉਸ ਨੂੰ ਯੂਨਾਹ ਦੇ ਉੱਤੇ ਕੀਤਾ, ਤਾਂ ਜੋ ਉਸ ਦੇ ਸਿਰ ਉੱਤੇ ਛਾਂ ਕਰੇ ਅਤੇ ਉਸ ਨੂੰ ਪਰੇਸ਼ਾਨੀ ਨਾ ਹੋਵੇ, ਅਤੇ ਯੂਨਾਹ ਉਸ ਬੂਟੇ ਦੇ ਕਾਰਨ ਬਹੁਤ ਅਨੰਦ ਹੋਇਆ।
И повеле Господь Бог тыкве, и возрасте над главою его, еже осенити его от злых его. И возрадовася Иона о тыкве радостию великою.
7 ਪਰ ਦੂਜੇ ਦਿਨ ਸਵੇਰੇ ਹੀ ਪਰਮੇਸ਼ੁਰ ਨੇ ਇੱਕ ਕੀੜੇ ਨੂੰ ਠਹਿਰਾਇਆ ਜਿਸ ਨੇ ਉਸ ਬੂਟੇ ਨੂੰ ਅਜਿਹਾ ਡੰਗਿਆ ਕਿ ਉਹ ਸੁੱਕ ਗਿਆ।
И повеле Господь Бог червию раннему во утрие, и подяде тыкву, и изсше.
8 ਜਦ ਸੂਰਜ ਚੜ੍ਹਿਆ ਤਾਂ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਪੂਰਬੀ ਲੂ ਵਗਾਈ ਅਤੇ ਜਦ ਸੂਰਜ ਦੀ ਧੁੱਪ ਯੂਨਾਹ ਦੇ ਸਿਰ ਉੱਤੇ ਲੱਗੀ ਤਾਂ ਉਹ ਬੇਹੋਸ਼ ਹੋਣ ਲੱਗਾ ਅਤੇ ਇਹ ਕਹਿ ਕੇ ਆਪਣੇ ਲਈ ਮੌਤ ਮੰਗਣ ਲੱਗਾ ਕਿ “ਮੇਰੇ ਲਈ ਮਰਨਾ, ਮੇਰੇ ਜੀਉਣ ਨਾਲੋਂ ਚੰਗਾ ਹੈ!”
И бысть вкупе внегда возсияти солнцу, и повеле Бог ветру знойну жегущу, и порази солнце на главу Ионину, и малодушствоваше и отрицашеся души своея и рече:
9 ਤਦ ਪਰਮੇਸ਼ੁਰ ਨੇ ਯੂਨਾਹ ਨੂੰ ਕਿਹਾ, “ਤੇਰਾ ਕ੍ਰੋਧ ਜੋ ਉਸ ਬੂਟੇ ਦੇ ਕਾਰਨ ਹੈ, ਕੀ ਉਹ ਚੰਗਾ ਹੈ?” ਅੱਗੋਂ ਯੂਨਾਹ ਨੇ ਕਿਹਾ, “ਹਾਂ, ਸਗੋਂ ਕ੍ਰੋਧ ਦੇ ਕਾਰਨ ਮਰਨ ਤੱਕ ਚੰਗਾ ਹੈ!”
уне ми умрети, нежели жити. И рече Господь Бог ко Ионе: зело ли опечалился еси ты о тыкве? И рече (Иона): зело опечалихся аз даже до смерти.
10 ੧੦ ਫੇਰ ਯਹੋਵਾਹ ਨੇ ਕਿਹਾ, “ਤੈਨੂੰ ਉਸ ਬੂਟੇ ਉੱਤੇ ਤਰਸ ਆਇਆ, ਜਿਸ ਦੇ ਲਈ ਤੂੰ ਨਾ ਤਾਂ ਕੁਝ ਮਿਹਨਤ ਕੀਤੀ ਅਤੇ ਨਾ ਹੀ ਉਸ ਨੂੰ ਉਗਾਇਆ, ਜਿਹੜਾ ਇੱਕ ਹੀ ਰਾਤ ਵਿੱਚ ਉੱਗਿਆ ਅਤੇ ਇੱਕ ਹੀ ਰਾਤ ਵਿੱਚ ਸੁੱਕ ਗਿਆ।
И рече Господь: ты оскорбился еси о тыкве, о нейже не трудился еси, ни воскормил еси ея, яже родися об нощь и об нощь погибе:
11 ੧੧ ਤਦ ਕੀ ਇਸ ਵੱਡੇ ਸ਼ਹਿਰ ਨੀਨਵਾਹ ਉੱਤੇ ਜਿਸ ਦੇ ਵਿੱਚ ਇੱਕ ਲੱਖ ਵੀਹ ਹਜ਼ਾਰ ਤੋਂ ਵੱਧ ਲੋਕ ਹਨ, ਜਿਹੜੇ ਆਪਣੇ ਸੱਜੇ ਖੱਬੇ ਹੱਥ ਦਾ ਭੇਤ ਵੀ ਨਹੀਂ ਪਛਾਣ ਸਕਦੇ ਅਤੇ ਬਹੁਤ ਸਾਰੇ ਪਸ਼ੂ ਵੀ ਹਨ, ਮੈਨੂੰ ਤਰਸ ਨਹੀਂ ਆਉਣਾ ਚਾਹੀਦਾ?”
Аз же не пощажду ли Ниневии града великаго, в немже живут множайшии неже дванадесять тем человек, иже не познаша десницы своея, ниже шуйцы своея, и скоти их мнози?

< ਯੂਨਾਹ 4 >