< ਯੂਨਾਹ 1 >
1 ੧ ਯਹੋਵਾਹ ਦਾ ਬਚਨ ਅਮਿੱਤਈ ਦੇ ਪੁੱਤਰ ਯੂਨਾਹ ਨੂੰ ਆਇਆ,
This message from the Lord came to Jonah, the son of Amittai:
2 ੨ ਯਹੋਵਾਹ ਨੇ ਆਖਿਆ, “ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਦੇ ਲੋਕਾਂ ਕੋਲ ਜਾ ਅਤੇ ਉਹਨਾਂ ਦੇ ਵਿਰੁੱਧ ਪੁਕਾਰ ਕਿਉਂਕਿ ਉਹਨਾਂ ਦੀ ਬੁਰਿਆਈ ਮੇਰੇ ਸਨਮੁਖ ਬਹੁਤ ਵੱਧ ਗਈ ਹੈ।”
‘Arise, go to that great city, Nineveh, and preach against it; for their wickedness is known to me.’
3 ੩ ਪਰ ਯੂਨਾਹ ਯਹੋਵਾਹ ਦੇ ਹਜ਼ੂਰੋਂ ਤਰਸ਼ੀਸ਼ ਨੂੰ ਭੱਜਣ ਲਈ ਉੱਠਿਆ ਅਤੇ ਉਹ ਯਾਫ਼ਾ ਵੱਲ ਚਲਾ ਗਿਆ, ਉੱਥੇ ਉਸ ਨੂੰ ਇੱਕ ਜਹਾਜ਼ ਮਿਲਿਆ ਜੋ ਤਰਸ਼ੀਸ਼ ਨੂੰ ਜਾਣ ਵਾਲਾ ਸੀ। ਤਦ ਯੂਨਾਹ ਉਸ ਦਾ ਭਾੜਾ ਦੇ ਕੇ ਜਹਾਜ਼ ਉੱਤੇ ਚੜ੍ਹ ਗਿਆ ਤਾਂ ਜੋ ਯਹੋਵਾਹ ਦੇ ਹਜ਼ੂਰੋਂ ਉਨ੍ਹਾਂ ਦੇ ਨਾਲ ਤਰਸ਼ੀਸ਼ ਨੂੰ ਭੱਜ ਜਾਵੇ।
But Jonah started to flee to Tarshish from the presence of the Lord. He went down to Joppa and found a ship going to Tarshish. So he paid the fare and went aboard to go with them to Tarshish from the presence of the Lord.
4 ੪ ਪਰ ਯਹੋਵਾਹ ਨੇ ਸਮੁੰਦਰ ਉੱਤੇ ਇੱਕ ਪ੍ਰਚੰਡ ਹਨੇਰੀ ਵਗਾਈ ਅਤੇ ਸਮੁੰਦਰ ਵਿੱਚ ਵੱਡਾ ਤੁਫ਼ਾਨ ਆ ਗਿਆ, ਅਜਿਹਾ ਕਿ ਜਹਾਜ਼ ਟੁੱਟਣ ਵਾਲਾ ਸੀ।
But the Lord made a furious wind blow over the sea, and there was such a great storm that the ship was in danger of breaking to pieces.
5 ੫ ਤਦ ਮਲਾਹ ਡਰ ਗਏ ਅਤੇ ਹਰੇਕ ਆਪੋ ਆਪਣੇ ਦੇਵਤੇ ਦੇ ਅੱਗੇ ਦੁਹਾਈ ਦੇਣ ਲੱਗਾ। ਉਨ੍ਹਾਂ ਨੇ ਵਪਾਰ ਦੇ ਸਮਾਨ ਨੂੰ ਜੋ ਜਹਾਜ਼ ਵਿੱਚ ਸੀ, ਸਮੁੰਦਰ ਵਿੱਚ ਸੁੱਟ ਦਿੱਤਾ ਤਾਂ ਜੋ ਜਹਾਜ਼ ਨੂੰ ਹਲਕਾ ਕਰ ਦੇਣ। ਪਰ ਯੂਨਾਹ ਜਹਾਜ਼ ਦੇ ਹੇਠਲੇ ਹਿੱਸੇ ਵਿੱਚ ਜਾ ਕੇ ਸੌਂ ਗਿਆ ਅਤੇ ਗੂੜ੍ਹੀ ਨੀਂਦ ਵਿੱਚ ਸੁੱਤਾ ਪਿਆ ਸੀ।
The sailors were terrified and each cried for help to his own god. They threw the ship’s cargo into the sea to make the ship lighter. Meanwhile Jonah had gone down into the bottom of the ship and lay fast asleep.
6 ੬ ਤਦ ਕਪਤਾਨ ਯੂਨਾਹ ਦੇ ਕੋਲ ਗਿਆ ਅਤੇ ਉਸ ਨੂੰ ਕਿਹਾ, “ਤੂੰ ਕਿਸ ਤਰ੍ਹਾਂ ਗੂੜ੍ਹੀ ਨੀਂਦ ਵਿੱਚ ਸੌਂ ਸਕਦਾ ਹੈਂ? ਉੱਠ! ਆਪਣੇ ਦੇਵਤੇ ਨੂੰ ਪੁਕਾਰ! ਸ਼ਾਇਦ ਤੇਰਾ ਦੇਵਤਾ ਸਾਨੂੰ ਯਾਦ ਕਰੇ ਅਤੇ ਅਸੀਂ ਨਾਸ ਨਾ ਹੋਈਏ!”
The captain of the ship went and said to him, ‘How can you sleep? Call on your god; perhaps that god will think of us, so that we may not be lost.’
7 ੭ ਤਦ ਉਹ ਇੱਕ ਦੂਜੇ ਨੂੰ ਕਹਿਣ ਲੱਗੇ, “ਆਓ, ਅਸੀਂ ਪਰਚੀਆਂ ਪਾ ਕੇ ਪਤਾ ਕਰੀਏ ਕਿ ਇਹ ਬਿਪਤਾ ਕਿਸ ਦੇ ਕਾਰਨ ਸਾਡੇ ਉੱਤੇ ਆਣ ਪਈ ਹੈ।” ਤਦ ਉਨ੍ਹਾਂ ਨੇ ਪਰਚੀਆਂ ਪਾਈਆਂ ਅਤੇ ਪਰਚੀ ਯੂਨਾਹ ਦੇ ਨਾਮ ਦੀ ਨਿੱਕਲੀ।
The sailors said to one another, ‘Come, let us cast lots to discover on whose account this evil has come upon us.’ So they cast lots, and the lot indicated Jonah.
8 ੮ ਤਦ ਉਨ੍ਹਾਂ ਨੇ ਉਸ ਨੂੰ ਕਿਹਾ, “ਤੂੰ ਸਾਨੂੰ ਦੱਸ ਕਿ ਇਹ ਬਿਪਤਾ ਕਿਸ ਦੇ ਕਾਰਨ ਸਾਡੇ ਉੱਤੇ ਆਣ ਪਈ ਹੈ? ਤੂੰ ਕੀ ਕੰਮ ਕਰਦਾ ਹੈਂ ਅਤੇ ਤੂੰ ਕਿੱਥੋਂ ਆਇਆ ਹੈਂ? ਤੂੰ ਕਿਹੜੇ ਦੇਸ਼ ਦਾ ਹੈਂ ਅਤੇ ਤੂੰ ਕਿਹੜਿਆਂ ਲੋਕਾਂ ਵਿੱਚੋਂ ਹੈਂ?”
So they said to him, ‘Are you to blame for this? Tell us, what is your business, and where do you come from? What is your country and to what people do you belong?’
9 ੯ ਯੂਨਾਹ ਨੇ ਉਨ੍ਹਾਂ ਨੂੰ ਕਿਹਾ, “ਮੈਂ ਇਬਰਾਨੀ ਹਾਂ ਅਤੇ ਅਕਾਸ਼ ਦੇ ਪਰਮੇਸ਼ੁਰ ਯਹੋਵਾਹ, ਜਿਸ ਨੇ ਸਮੁੰਦਰ ਅਤੇ ਧਰਤੀ ਦੋਹਾਂ ਨੂੰ ਬਣਾਇਆ ਹੈ, ਉਸੇ ਤੋਂ ਡਰਦਾ ਹਾਂ।”
He replied, ‘I am a Hebrew, and a worshipper of the Lord, the God of heaven, who made the sea and the dry land.’
10 ੧੦ ਤਦ ਉਹ ਮਨੁੱਖ ਬਹੁਤ ਹੀ ਡਰ ਗਏ ਅਤੇ ਕਹਿਣ ਲੱਗੇ, “ਤੂੰ ਇਹ ਕੀ ਕੀਤਾ?” ਉਹ ਮਨੁੱਖ ਜਾਣ ਗਏ ਸਨ ਕਿ ਯੂਨਾਹ ਯਹੋਵਾਹ ਦੇ ਹਜ਼ੂਰੋਂ ਭੱਜ ਰਿਹਾ ਸੀ, ਕਿਉਂਕਿ ਉਸ ਨੇ ਆਪ ਹੀ ਇਹ ਗੱਲ ਉਨ੍ਹਾਂ ਨੂੰ ਦੱਸ ਦਿੱਤੀ ਸੀ।
Then the men were greatly frightened and said to him, ‘What have you done?’ For they knew that he was fleeing from the presence of the Lord, because he had told them.
11 ੧੧ ਤਦ ਉਨ੍ਹਾਂ ਨੇ ਕਿਹਾ, “ਅਸੀਂ ਤੇਰੇ ਨਾਲ ਕੀ ਕਰੀਏ ਤਾਂ ਜੋ ਸਮੁੰਦਰ ਸਾਡੇ ਲਈ ਸ਼ਾਂਤ ਹੋ ਜਾਵੇ?” ਕਿਉਂ ਜੋ ਸਮੁੰਦਰ ਦੀਆਂ ਲਹਿਰਾਂ ਵੱਧਦੀਆਂ ਹੀ ਜਾਂਦੀਆਂ ਸਨ।
Then they said to him, ‘What should we do to you, to make the sea calm for us?’ For the sea grew more and more stormy.
12 ੧੨ ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਮੈਨੂੰ ਚੁੱਕ ਕੇ ਸਮੁੰਦਰ ਵਿੱਚ ਸੁੱਟ ਦਿਉ, ਫੇਰ ਸਮੁੰਦਰ ਤੁਹਾਡੇ ਲਈ ਸ਼ਾਂਤ ਹੋ ਜਾਵੇਗਾ ਕਿਉਂਕਿ ਮੈਂ ਜਾਣਦਾ ਹਾਂ ਕਿ ਮੇਰੇ ਹੀ ਕਾਰਨ ਇਹ ਵੱਡਾ ਤੁਫ਼ਾਨ ਤੁਹਾਡੇ ਉੱਤੇ ਆਇਆ ਹੈ।”
He said to them, ‘Take me up and throw me into the sea, and the sea will be calm for you, for I know that it is because of me this fierce storm has overtaken you.’
13 ੧੩ ਫੇਰ ਵੀ ਉਹ ਵੱਡੇ ਜ਼ੋਰ ਨਾਲ ਚੱਪੇ ਲਾਉਂਦੇ ਰਹੇ ਤਾਂ ਜੋ ਜਹਾਜ਼ ਕੰਢੇ ਲੱਗ ਜਾਵੇ ਪਰ ਉਹ ਲਾ ਨਾ ਸਕੇ, ਕਿਉਂ ਜੋ ਸਮੁੰਦਰ ਦੀਆਂ ਲਹਿਰਾਂ ਉਨ੍ਹਾਂ ਦੇ ਵਿਰੁੱਧ ਵੱਧਦੀਆਂ ਜਾਂਦੀਆਂ ਸਨ।
But instead the men rowed hard to get back to the land; they could not, however, for the sea grew more and more stormy ahead.
14 ੧੪ ਤਦ ਉਨ੍ਹਾਂ ਨੇ ਯਹੋਵਾਹ ਨੂੰ ਪੁਕਾਰਿਆ ਅਤੇ ਕਿਹਾ, ਹੇ ਯਹੋਵਾਹ, ਅਸੀਂ ਤੇਰੇ ਅੱਗੇ ਮਿੰਨਤ ਕਰਦੇ ਹਾਂ ਕਿ ਅਸੀਂ ਇਸ ਮਨੁੱਖ ਦੀ ਜਾਨ ਦੇ ਕਾਰਨ ਨਾਸ ਨਾ ਹੋਈਏ ਅਤੇ ਤੂੰ ਬੇਦੋਸ਼ ਦਾ ਖੂਨ ਸਾਡੇ ਉੱਤੇ ਨਾ ਪਾ ਕਿਉਂਕਿ ਹੇ ਯਹੋਵਾਹ, ਜੋ ਕੁਝ ਤੂੰ ਚਾਹਿਆ, ਤੂੰ ਉਹੋ ਕੀਤਾ ਹੈ!
So they cried to the Lord and said, ‘We beg you, Lord, we beg you, don’t let us die for this man’s life, and don’t let us be guilty of shedding innocent blood, for you are the Lord; you have done as it pleases you.’
15 ੧੫ ਫਿਰ ਉਨ੍ਹਾਂ ਨੇ ਯੂਨਾਹ ਨੂੰ ਚੁੱਕ ਕੇ ਸਮੁੰਦਰ ਵਿੱਚ ਸੁੱਟ ਦਿੱਤਾ ਅਤੇ ਸਮੁੰਦਰ ਦਾ ਜ਼ੋਰ ਬੰਦ ਹੋ ਗਿਆ।
And they took up Jonah, and threw him into the sea; and the sea became calm.
16 ੧੬ ਤਦ ਉਨ੍ਹਾਂ ਮਨੁੱਖਾਂ ਨੇ ਯਹੋਵਾਹ ਦਾ ਬਹੁਤ ਭੈਅ ਮੰਨਿਆ ਅਤੇ ਉਨ੍ਹਾਂ ਨੇ ਯਹੋਵਾਹ ਦੇ ਅੱਗੇ ਇੱਕ ਬਲੀ ਚੜ੍ਹਾਈ ਅਤੇ ਸੁੱਖਣਾ ਸੁੱਖੀਆਂ।
Then the men greatly feared the Lord, and they offered a sacrifice and made vows to him.
17 ੧੭ ਪਰ ਯਹੋਵਾਹ ਨੇ ਇੱਕ ਵੱਡੀ ਮੱਛੀ ਠਹਿਰਾਈ ਸੀ, ਜੋ ਯੂਨਾਹ ਨੂੰ ਨਿਗਲ ਜਾਵੇ, ਅਤੇ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਉਸ ਮੱਛੀ ਦੇ ਢਿੱਡ ਵਿੱਚ ਰਿਹਾ।
But the Lord arranged for a great fish to swallow Jonah, and Jonah was inside the fish three days and three nights.