< ਯਹੋਸ਼ੁਆ 1 >
1 ੧ ਯਹੋਵਾਹ ਦੇ ਦਾਸ ਮੂਸਾ ਦੇ ਮਰਨ ਤੋਂ ਬਾਅਦ, ਯਹੋਵਾਹ ਨੇ ਮੂਸਾ ਦੇ ਸੇਵਕ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਖਿਆ,
И бысть по скончании Моисеа раба Господня, и рече Господь Иисусу сыну Навину, служителю Моисеову, глаголя:
2 ੨ ਮੇਰਾ ਦਾਸ ਮੂਸਾ ਮਰ ਗਿਆ ਹੈ। ਹੁਣ ਤੂੰ ਉੱਠ ਅਤੇ ਇਹਨਾਂ ਸਾਰੇ ਲੋਕਾਂ ਨੂੰ ਨਾਲ ਲੈ ਕੇ ਇਸ ਯਰਦਨ ਨਦੀ ਦੇ ਪਾਰ ਲੰਘ, ਉਸ ਦੇਸ ਨੂੰ ਜਾ ਜਿਹੜਾ ਮੈਂ ਉਹਨਾਂ ਨੂੰ ਅਰਥਾਤ ਇਸਰਾਏਲੀਆਂ ਨੂੰ ਦਿੰਦਾ ਹਾਂ।
Моисей раб Мой скончася: ныне убо востав прейди Иордан ты и вси людие сии в землю, юже Аз даю им:
3 ੩ ਹਰੇਕ ਜਗ੍ਹਾ ਜਿੱਥੇ ਤੇਰਾ ਪੈਰ ਰੱਖਿਆ ਜਾਵੇ ਉਹ ਸਭ ਮੈਂ ਤੁਹਾਨੂੰ ਦੇਵਾਂਗਾ ਜਿਵੇਂ ਮੈਂ ਮੂਸਾ ਨਾਲ ਬਚਨ ਕੀਤਾ ਸੀ।
всякое место, по немуже прейдете стопою ног ваших, вам дам е, якоже глаголах Моисею:
4 ੪ ਉਜਾੜ ਅਤੇ ਉਸ ਲਬਾਨੋਨ ਤੋਂ ਲੈ ਕੇ ਵੱਡੀ ਨਦੀ ਤੱਕ ਜੋ ਫ਼ਰਾਤ ਦੀ ਨਦੀ ਹੈ, ਹਿੱਤੀਆਂ ਦਾ ਸਾਰਾ ਦੇਸ, ਸੂਰਜ ਦੇ ਡੁੱਬਣ ਦੇ ਪਾਸੇ ਵੱਡੇ ਸਮੁੰਦਰ ਤੱਕ ਤੁਹਾਡੀ ਹੱਦ ਹੋਵੇਗੀ।
пустыню и Антиливан сей даже до реки великия реки Евфрата, всю землю Ефеоню, и даже до моря последняго: от запада солнца будут пределы ваши:
5 ੫ ਤੇਰੀ ਸਾਰੀ ਜਿੰਦਗੀ ਵਿੱਚ ਕੋਈ ਮਨੁੱਖ ਤੇਰੇ ਸਾਹਮਣੇ ਨਹੀਂ ਠਹਿਰ ਸਕੇਗਾ। ਜਿਵੇਂ ਮੈਂ ਮੂਸਾ ਦੇ ਨਾਲ ਰਿਹਾ ਉਸੇ ਤਰ੍ਹਾਂ ਹੀ ਤੇਰੇ ਨਾਲ ਵੀ ਰਹਾਂਗਾ, ਮੈਂ ਤੈਨੂੰ ਨਹੀਂ ਛੱਡਾਂਗਾ ਅਤੇ ਨਾ ਤੈਨੂੰ ਤਿਆਗਾਂਗਾ।
не супротивится человек пред вами во вся дни живота твоего, и якоже бех с Моисеом, тако буду и с тобою: и не оставлю тебе, ниже презрю тя:
6 ੬ ਤਕੜਾ ਹੋ ਅਤੇ ਹੌਂਸਲਾ ਰੱਖ ਕਿਉਂ ਜੋ ਜਿਸ ਦੇਸ ਨੂੰ ਦੇਣ ਦਾ ਵਾਅਦਾ ਮੈਂ ਤੇਰੇ ਪੁਰਖਿਆਂ ਨਾਲ ਕੀਤਾ ਸੀ, ਤੇਰੇ ਕਾਰਨ ਇਹ ਲੋਕ ਉਸ ਦੇਸ ਦੇ ਅਧਿਕਾਰੀ ਹੋਣਗੇ।
крепися и мужайся: ты бо разделиши людем сим землю, еюже кляхся отцем вашым дати им:
7 ੭ ਤੂੰ ਤਕੜਾ ਹੋ ਅਤੇ ਵੱਡਾ ਹੌਂਸਲਾ ਰੱਖ, ਮੇਰੇ ਦਾਸ ਮੂਸਾ ਨੇ ਜੋ ਬਿਵਸਥਾ ਤੈਨੂੰ ਦਿੱਤੀ ਸਾਵਧਾਨੀ ਨਾਲ ਉਸ ਦੀ ਪਾਲਣਾ ਕਰ, ਉਸ ਤੋਂ ਸੱਜੇ ਜਾਂ ਖੱਬੇ ਨਾ ਮੁੜੀਂ ਤਾਂ ਜੋ ਜਿੱਥੇ ਤੂੰ ਜਾਵੇਂ ਤੂੰ ਸਫ਼ਲ ਹੋਵੇਂਗਾ।
крепися убо, и мужайся зело, хранити и творити, якоже тебе заповеда Моисей раб Мой, и не уклонися от них ни на десно, ни на лево, да смыслиши во всех, яже твориши:
8 ੮ ਇਹ ਬਿਵਸਥਾ ਦੀ ਪੋਥੀ ਤੇਰੇ ਮਨ ਤੋਂ ਕਦੇ ਵੱਖਰੀ ਨਾ ਹੋਵੇ ਸਗੋਂ ਤੂੰ ਦਿਨ ਰਾਤ ਇਸ ਉੱਤੇ ਧਿਆਨ ਕਰ ਤਾਂ ਜੋ ਉਸ ਦੇ ਅਨੁਸਾਰ ਜੋ ਉਸ ਵਿੱਚ ਲਿਖਿਆ ਹੈ, ਤੂੰ ਚੱਲੇਂ ਅਤੇ ਉਸ ਨੂੰ ਪੂਰਾ ਕਰੇਂ ਤਾਂ ਤੂੰ ਆਪਣੇ ਮਾਰਗ ਨੂੰ ਸਫ਼ਲ ਬਣਾਵੇਂਗਾ, ਅਤੇ ਤੂੰ ਪ੍ਰਭਾਵਸ਼ਾਲੀ ਹੋਵੇਂਗਾ।
и да не отступит книга закона сего от уст твоих, и да поучаешися в ней день и нощь, да уразумееши творити вся писанная: тогда благоуспееши и исправиши пути твоя, и тогда уразумееши:
9 ੯ ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਬਰਾ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ।
се, заповедаю тебе: крепися и мужайся, ни ужасайся, ниже убойся: яко с тобою Господь Бог твой во всех, аможе аще пойдеши.
10 ੧੦ ਯਹੋਸ਼ੁਆ ਨੇ ਲੋਕਾਂ ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ,
И заповеда Иисус книгочиям людским, глаголя:
11 ੧੧ ਡੇਰਿਆਂ ਦੇ ਵਿੱਚੋਂ ਦੀ ਲੰਘੋ ਅਤੇ ਲੋਕਾਂ ਨੂੰ ਇਹ ਹੁਕਮ ਦਿਓ ਕਿ ਤੁਸੀਂ ਆਪਣੇ ਲਈ ਭੋਜਨ ਤਿਆਰ ਕਰੋ, ਕਿਉਂ ਜੋ ਤਿੰਨ ਦਿਨ ਤੋਂ ਬਾਅਦ ਤੁਸੀਂ ਇਸ ਯਰਦਨ ਦੇ ਪਾਰ ਲੰਘੋਗੇ ਤਾਂ ਜੋ ਉਸ ਦੇਸ ਉੱਤੇ ਕਬਜ਼ਾ ਕਰੋ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅਧਿਕਾਰ ਵਿੱਚ ਕਰਨ ਵਾਲਾ ਹੈ।
внидите посреде полка людий и заповедайте людем, глаголюще: уготовайте брашно, яко еще три дни, и вы прейдете Иордан сей, вшедше прияти землю, юже Господь Бог отец ваших дает вам в причастие.
12 ੧੨ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਯਹੋਸ਼ੁਆ ਨੇ ਆਖਿਆ,
И Рувиму и Гаду и полуплемени Манассиину рече Иисус:
13 ੧੩ ਯਹੋਵਾਹ ਦੇ ਦਾਸ ਮੂਸਾ ਦੀ ਗੱਲ ਯਾਦ ਰੱਖੋ ਜਿਸ ਦਾ ਤੁਹਾਨੂੰ ਹੁਕਮ ਦਿੱਤਾ ਸੀ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਆਰਾਮ ਵੀ ਅਤੇ ਇਹ ਦੇਸ ਵੀ ਦੇਵੇਗਾ।
помяните слово, еже заповеда вам Моисей раб Господень, глаголя: Господь Бог ваш упокои вас и даде вам землю сию:
14 ੧੪ ਤੁਹਾਡੀਆਂ ਔਰਤਾਂ, ਤੁਹਾਡੇ ਬੱਚੇ ਅਤੇ ਤੁਹਾਡੇ ਡੰਗਰ ਇਸ ਧਰਤੀ ਵਿੱਚ ਵੱਸਣਗੇ, ਜਿਹੜੀ ਯਰਦਨ ਦੇ ਪਾਰ ਮੂਸਾ ਨੇ ਤੁਹਾਨੂੰ ਦਿੱਤੀ ਹੈ ਪਰ ਤੁਸੀਂ ਸਾਰੇ ਜਿੰਨ੍ਹੇ ਸੂਰਬੀਰ ਹੋ ਸ਼ਸਤਰ ਬੰਨ੍ਹ ਕੇ ਆਪਣਿਆਂ ਭਰਾਵਾਂ ਦੇ ਅੱਗੇ ਪਾਰ ਲੰਘੋ ਅਤੇ ਉਹਨਾਂ ਦੀ ਸਹਾਇਤਾ ਕਰੋ।
жены ваши и дети ваши и скоти ваши да живут на земли, юже даде вам Моисей у Иордана: вы же прейдете вооружени пред братиею вашею, всяк крепок, и споборствуете им,
15 ੧੫ ਜਦ ਤੱਕ ਯਹੋਵਾਹ ਤੁਹਾਡੇ ਭਰਾਵਾਂ ਨੂੰ ਸੁੱਖ ਨਾ ਦੇਵੇ ਜਿਵੇਂ ਉਸ ਨੇ ਤੁਹਾਨੂੰ ਦਿੱਤਾ ਹੈ ਅਤੇ ਉਹ ਵੀ ਉਸ ਦੇਸ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਦੇਣ ਵਾਲਾ ਹੈ ਕਬਜ਼ਾ ਨਾ ਕਰ ਲੈਣ ਤਦ ਤੁਸੀਂ ਇਸ ਦੇਸ ਵੱਲ ਜਿਹੜਾ ਤੁਹਾਡੀ ਵਿਰਾਸਤ ਹੈ ਮੁੜ ਆਇਓ, ਜਿਹੜਾ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਯਰਦਨ ਦੇ ਪਾਰ ਸੂਰਜ ਦੇ ਚੜ੍ਹਦੇ ਪਾਸੇ ਵੱਲ ਦਿੱਤਾ ਸੀ ਅਤੇ ਤੁਸੀਂ ਉਸ ਉੱਤੇ ਕਬਜ਼ਾ ਕਰ ਲਿਓ।
дондеже упокоит Господь Бог ваш братию вашу, якоже и вас, и наследят и сии землю, юже Господь Бог ваш дает им: и отидете кийждо в наследие свое, и наследите е, еже даде вам Моисей об Ону страну Иордана от востоков солнца.
16 ੧੬ ਉਹਨਾਂ ਨੇ ਯਹੋਸ਼ੁਆ ਨੂੰ ਉੱਤਰ ਦਿੱਤਾ ਕਿ ਜਿਵੇਂ ਤੂੰ ਸਾਨੂੰ ਆਗਿਆ ਦਿੱਤੀ ਉਸੇ ਤਰ੍ਹਾਂ ਹੀ ਕਰਾਂਗੇ ਅਤੇ ਜਿੱਥੇ ਤੂੰ ਸਾਨੂੰ ਭੇਜੇਗਾ ਅਸੀਂ ਉੱਥੇ ਹੀ ਜਾਂਵਾਂਗੇ।
И отвещавше Иисусу, реша: вся, елика заповеси нам, сотворим, и во всякое место, аможе послеши нас, пойдем:
17 ੧੭ ਜਿਵੇਂ ਅਸੀਂ ਮੂਸਾ ਦੀਆਂ ਸਾਰੀਆਂ ਗੱਲਾਂ ਮੰਨੀਆਂ ਉਸੇ ਤਰ੍ਹਾਂ ਹੀ ਅਸੀਂ ਤੇਰੀਆਂ ਗੱਲਾਂ ਨੂੰ ਵੀ ਮੰਨਾਂਗੇ। ਜਿਵੇਂ ਯਹੋਵਾਹ ਤੇਰਾ ਪਰਮੇਸ਼ੁਰ ਮੂਸਾ ਦੇ ਅੰਗ-ਸੰਗ ਸੀ ਉਸੇ ਤਰ੍ਹਾਂ ਤੇਰੇ ਅੰਗ-ਸੰਗ ਵੀ ਰਹੇ,
по всем, елика слушахом Моисеа, тебе послушаем: токмо да будет Господь Бог наш с тобою, якоже бе с Моисеем:
18 ੧੮ ਜੇ ਕੋਈ ਮਨੁੱਖ ਤੇਰੀ ਗੱਲ ਦਾ ਵਿਰੋਧ ਕਰੇ ਅਤੇ ਤੇਰੀਆਂ ਸਾਰੀਆਂ ਗੱਲਾਂ ਵਿੱਚੋਂ ਕਿਸੇ ਇੱਕ ਗੱਲ ਨੂੰ ਨਾ ਸੁਣੇ ਜਿਸ ਦੀ ਤੂੰ ਉਸ ਨੂੰ ਆਗਿਆ ਦੇਵੇਂ ਉਹ ਮਾਰਿਆ ਜਾਵੇ। ਤੂੰ ਨਿਰਾ ਤਕੜਾ ਹੋ ਅਤੇ ਹੌਂਸਲਾ ਰੱਖ।
человек же, иже аще не покорится тебе и иже не послушает словес твоих, якоже заповеси ему, да умрет: точию крепися и мужайся.