< ਯਹੋਸ਼ੁਆ 10 >
1 ੧ ਜਦ ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਸੁਣਿਆ ਕਿ ਯਹੋਸ਼ੁਆ ਨੇ ਕਿਵੇਂ ਅਈ ਨੂੰ ਜਿੱਤ ਲਿਆ, ਉਹ ਦਾ ਸੱਤਿਆਨਾਸ ਕਰ ਸੁੱਟਿਆ ਹੈ। ਜਿਵੇਂ ਉਸ ਨੇ ਯਰੀਹੋ ਅਤੇ ਉਸ ਦੇ ਰਾਜੇ ਨਾਲ ਕੀਤਾ ਉਸੇ ਤਰ੍ਹਾਂ ਉਸ ਨੇ ਅਈ ਅਤੇ ਉਹ ਦੇ ਰਾਜੇ ਨਾਲ ਵੀ ਕੀਤਾ, ਕਿਵੇਂ ਗਿਬਓਨ ਦੇ ਵਾਸੀਆਂ ਨੇ ਇਸਰਾਏਲ ਨਾਲ ਮੇਲ ਕਰ ਲਿਆ ਅਤੇ ਉਹਨਾਂ ਦੇ ਨਾਲ ਰਹਿੰਦੇ ਹਨ।
Now it happened when Adoni-Zedek king of Jerusalem heard how Joshua had taken Ai, and had utterly destroyed it; as he had done to Jericho and her king, so he had done to Ai and her king; and how the inhabitants of Gibeon had made peace with Joshua and with Israel, and were among them;
2 ੨ ਤਦ ਉਹ ਬਹੁਤ ਡਰੇ ਕਿਉਂ ਜੋ ਗਿਬਓਨ ਇੱਕ ਵੱਡਾ ਸ਼ਹਿਰ ਸੀ ਅਤੇ ਪਾਤਸ਼ਾਹੀ ਸੀ ਸਗੋਂ ਉਹ ਅਈ ਨਾਲੋਂ ਵੱਡਾ ਸੀ ਅਤੇ ਉਹ ਦੇ ਸਾਰੇ ਮਨੁੱਖ ਸੂਰਮੇ ਸਨ।
that they were very afraid, because Gibeon was a great city, as one of the royal cities, and because it was greater than Ai, and all its men were mighty.
3 ੩ ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਹਬਰੋਨ ਦੇ ਰਾਜੇ ਹੋਹਾਮ ਨੂੰ ਅਤੇ ਯਰਮੂਥ ਦੇ ਰਾਜੇ ਫ਼ਿਰਾਮ ਨੂੰ ਅਤੇ ਲਾਕੀਸ਼ ਦੇ ਰਾਜੇ ਯਾਫ਼ੀਆ ਨੂੰ ਅਤੇ ਅਗਲੋਨ ਦੇ ਰਾਜੇ ਦਬੀਰ ਨੂੰ ਸੁਨੇਹਾ ਭੇਜਿਆ
Therefore Adoni-Zedek king of Jerusalem sent to Hoham king of Hebron, to Piram king of Jarmuth, to Japhia king of Lachish, and to Debir king of Eglon, saying,
4 ੪ ਮੇਰੇ ਕੋਲ ਆਓ ਅਤੇ ਮੇਰੀ ਸਹਾਇਤਾ ਕਰੋ ਤਾਂ ਜੋ ਅਸੀਂ ਗਿਬਓਨ ਨੂੰ ਮਾਰ ਦੇਈਏ ਕਿਉਂ ਜੋ ਉਹ ਨੇ ਯਹੋਸ਼ੁਆ ਅਤੇ ਇਸਰਾਏਲੀਆਂ ਨਾਲ ਮੇਲ ਕਰ ਲਿਆ ਹੈ।
"Come up to me, and help me, and let us strike Gibeon; for it has made peace with Joshua and with the children of Israel."
5 ੫ ਤਾਂ ਅਮੋਰੀਆਂ ਦੇ ਪੰਜਾਂ ਰਾਜਿਆਂ ਅਰਥਾਤ ਯਰੂਸ਼ਲਮ ਦੇ ਰਾਜੇ, ਹਬਰੋਨ ਦੇ ਰਾਜੇ, ਯਰਮੂਥ ਦੇ ਰਾਜੇ, ਲਾਕੀਸ਼ ਦੇ ਰਾਜੇ ਅਤੇ ਅਗਲੋਨ ਦੇ ਰਾਜੇ ਇਕੱਠੇ ਹੋਏ ਅਤੇ ਉਹ ਅਤੇ ਉਹਨਾਂ ਦੀ ਸਾਰੀ ਫੌਜ ਨੇ ਚੜਾਈ ਕੀਤੀ ਅਤੇ ਗਿਬਓਨ ਦੇ ਸਾਹਮਣੇ ਡੇਰੇ ਲਾ ਕੇ ਉਹ ਦੇ ਵਿਰੁੱਧ ਯੁੱਧ ਕੀਤਾ।
Therefore the five kings of the Amorites, the king of Jerusalem, the king of Hebron, the king of Jarmuth, the king of Lachish, the king of Eglon, gathered themselves together, and went up, they and all their armies, and camped against Gibeon, and made war against it.
6 ੬ ਗਿਬਓਨ ਦੇ ਮਨੁੱਖਾਂ ਨੇ ਯਹੋਸ਼ੁਆ ਕੋਲ ਜਿਹੜਾ ਗਿਲਗਾਲ ਦੇ ਡੇਰੇ ਵਿੱਚ ਸੀ ਸੁਨੇਹਾ ਭੇਜਿਆ ਕਿ ਆਪਣਾ ਹੱਥ ਆਪਣੇ ਦਾਸਾਂ ਤੋਂ ਨਾ ਹਟਾਵੀਂ। ਛੇਤੀ ਨਾਲ ਸਾਡੇ ਕੋਲ ਆਓ ਅਤੇ ਸਾਨੂੰ ਬਚਾਓ ਅਤੇ ਸਾਡੀ ਸਹਾਇਤਾ ਕਰੋ ਕਿਉਂ ਜੋ ਅਮੋਰੀਆਂ ਦੇ ਸਾਰੇ ਰਾਜੇ ਜਿਹੜੇ ਪਰਬਤ ਉੱਤੇ ਵੱਸਦੇ ਹਨ ਸਾਡੇ ਵਿਰੁੱਧ ਇਕੱਠੇ ਹੋਏ ਹਨ।
The men of Gibeon sent to Joshua to the camp to Gilgal, saying, "Do not abandon your servants. Come up to us quickly, and save us, and help us; for all the kings of the Amorites that dwell in the hill country have gathered together against us."
7 ੭ ਯਹੋਸ਼ੁਆ ਨਾਲੇ ਸਾਰੇ ਯੋਧੇ ਅਤੇ ਸਾਰੇ ਸੂਰਬੀਰ ਗਿਲਗਾਲ ਤੋਂ ਚੜ੍ਹੇ।
So Joshua went up from Gilgal, he, and all the people of war with him, and all the mighty men of valor.
8 ੮ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਤੂੰ ਉਹਨਾਂ ਤੋਂ ਨਾ ਡਰ ਕਿਉਂ ਜੋ ਮੈਂ ਉਹਨਾਂ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ। ਉਹਨਾਂ ਵਿੱਚੋਂ ਕੋਈ ਵੀ ਤੇਰੇ ਅੱਗੇ ਖੜ੍ਹਾ ਨਾ ਹੋ ਸਕੇਗਾ।
The LORD said to Joshua, "Do not fear them, for I have delivered them into your hands. Not a man of them will stand before you."
9 ੯ ਯਹੋਸ਼ੁਆ ਨੇ ਗਿਲਗਾਲ ਤੋਂ ਸਾਰੀ ਰਾਤ ਤੁਰ ਕੇ ਉਹਨਾਂ ਉੱਤੇ ਅਚਾਨਕ ਹਮਲਾ ਕੀਤਾ।
Joshua therefore came on them suddenly. He went up from Gilgal all night.
10 ੧੦ ਯਹੋਵਾਹ ਨੇ ਇਸਰਾਏਲ ਦੇ ਅੱਗੇ ਉਹਨਾਂ ਨੂੰ ਘਬਰਾ ਦਿੱਤਾ ਅਤੇ ਉਹ ਨੇ ਉਹਨਾਂ ਨੂੰ ਗਿਬਓਨ ਵਿੱਚ ਵੱਡੀ ਮਾਰ ਨਾਲ ਮਾਰ ਸੁੱਟਿਆ ਅਤੇ ਉਹ ਨੇ ਬੈਤ-ਹੋਰੋਨ ਦੀ ਚੜ੍ਹਾਈ ਦੇ ਰਾਹ ਵਿੱਚ ਉਹਨਾਂ ਦਾ ਪਿੱਛਾ ਕੀਤਾ ਅਤੇ ਉਹਨਾਂ ਨੂੰ ਅਜ਼ੇਕਾਹ ਅਤੇ ਮੱਕੇਦਾਹ ਤੱਕ ਮਾਰਦਾ ਗਿਆ।
The LORD confused them before Israel, and he killed them with a great slaughter at Gibeon, and chased them by the way of the ascent of Beth Horon, and struck them to Azekah and to Makkedah.
11 ੧੧ ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸਰਾਏਲ ਦੇ ਅੱਗੋਂ ਭੱਜੇ ਜਾਂਦੇ ਸਨ ਤਾਂ ਬੈਤ-ਹੋਰੋਨ ਦੀ ਚੜ੍ਹਾਈ ਕੋਲ ਯਹੋਵਾਹ ਨੇ ਉਹਨਾਂ ਉੱਤੇ ਅਕਾਸ਼ੋਂ ਵੱਡੇ-ਵੱਡੇ ਪੱਥਰ ਅਜ਼ੇਕਾਹ ਤੱਕ ਇਉਂ ਸੁੱਟੇ ਕਿ ਉਹ ਮਰ ਗਏ। ਜਿਹੜੇ ਗੜਿਆਂ ਨਾਲ ਮਰੇ ਉਹ ਉਹਨਾਂ ਤੋਂ ਵੱਧ ਸਨ, ਜਿਹੜੇ ਇਸਰਾਏਲ ਦੀ ਤਲਵਾਰ ਨਾਲ ਵੱਢੇ ਗਏ।
And it happened, as they fled from before the children of Israel while they were at the descent of Beth Horon, that the LORD cast down stones from the sky on them as far as Azekah, and they died. There were more who died from the hailstones than who the children of Israel killed with the sword.
12 ੧੨ ਉਸ ਦਿਨ ਜਦ ਯਹੋਵਾਹ ਨੇ ਅਮੋਰੀਆਂ ਨੂੰ ਇਸਰਾਏਲੀਆਂ ਦੇ ਵੱਸ ਵਿੱਚ ਕਰ ਦਿੱਤਾ ਅਤੇ ਇਸਰਾਏਲੀਆਂ ਦੇ ਵੇਖਦਿਆਂ ਯਹੋਸ਼ੁਆ ਨੇ ਆਖਿਆ, “ਹੇ ਸੂਰਜ, ਗਿਬਓਨ ਉੱਤੇ, ਅਤੇ ਹੇ ਚੰਦਰਮਾ, ਅੱਯਾਲੋਨ ਦੀ ਖੱਡ ਵਿੱਚ ਠਹਿਰਿਆ ਰਹਿ”
Then Joshua spoke to the LORD in the day when the LORD delivered up the Amorites into the hand of Israel, when he struck them down at Gibeon, and they were struck down before the children of Israel; and he said in the sight of Israel, "Sun, stand still on Gibeon. You, moon, stop in the Valley of Aijalon."
13 ੧੩ ਤਦ ਸੂਰਜ ਠਹਿਰ ਗਿਆ ਅਤੇ ਚੰਦਰਮਾ ਖੜ੍ਹਾ ਰਿਹਾ, ਜਦ ਤੱਕ ਕੌਮ ਨੇ ਆਪਣੇ ਵੈਰੀਆਂ ਤੋਂ ਬਦਲਾ ਨਾ ਲਿਆ। ਕੀ ਇਹ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ? ਸੋ ਸੂਰਜ ਅਕਾਸ਼ ਦੇ ਵਿੱਚਕਾਰ ਖੜ੍ਹਾ ਰਿਹਾ ਅਤੇ ਸਾਰੀ ਦਿਹਾੜੀ ਡੁੱਬਣ ਦੀ ਛੇਤੀ ਨਾ ਕੀਤੀ।
The sun stood still, and the moon stayed, until the nation had avenged themselves of their enemies. Isn't this written in the book of Jashar? The sun stayed in the midst of the sky, and did not hurry to go down about a whole day.
14 ੧੪ ਇਸ ਤੋਂ ਅੱਗੇ ਜਾਂ ਪਿੱਛੇ ਅਜਿਹਾ ਦਿਨ ਕਦੀ ਨਹੀਂ ਹੋਇਆ ਕਿ ਯਹੋਵਾਹ ਨੇ ਮਨੁੱਖ ਦੀ ਅਵਾਜ਼ ਸੁਣੀ ਹੋਵੇ ਕਿਉਂ ਜੋ ਯਹੋਵਾਹ ਇਸਰਾਏਲ ਲਈ ਲੜਿਆ।
There was no day like that before it or after it, that the LORD listened to the voice of a man; for the LORD fought for Israel.
15 ੧੫ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਹ ਦੇ ਨਾਲ ਗਿਲਗਾਲ ਦੇ ਡੇਰੇ ਨੂੰ ਮੁੜੇ।
Joshua returned, and all Israel with him, to the camp to Gilgal.
16 ੧੬ ਪਰ ਇਹ ਪੰਜ ਰਾਜੇ ਨੱਸ ਗਏ ਅਤੇ ਮੱਕੇਦਾਹ ਦੀ ਗੁਫ਼ਾ ਵਿੱਚ ਜਾ ਲੁਕੇ।
These five kings fled, and hid themselves in the cave at Makkedah.
17 ੧੭ ਤਾਂ ਯਹੋਸ਼ੁਆ ਨੂੰ ਦੱਸਿਆ ਗਿਆ ਕਿ ਉਹ ਪੰਜ ਰਾਜੇ ਲੱਭ ਗਏ ਹਨ ਅਤੇ ਮੱਕੇਦਾਹ ਦੀ ਗੁਫ਼ਾ ਵਿੱਚ ਲੁਕੇ ਹੋਏ ਹਨ।
Joshua was told, saying, "The five kings are found, hidden in the cave at Makkedah."
18 ੧੮ ਤਾਂ ਯਹੋਸ਼ੁਆ ਨੇ ਆਖਿਆ ਕਿ ਗੁਫ਼ਾ ਦੇ ਮੂੰਹ ਉੱਤੇ ਵੱਡੇ-ਵੱਡੇ ਪੱਥਰ ਰੱਖ ਦਿਓ ਅਤੇ ਉਹਨਾਂ ਦੀ ਰਾਖੀ ਲਈ ਮਨੁੱਖ ਉਹ ਦੇ ਕੋਲ ਖੜ੍ਹਾ ਕਰ ਦਿਓ।
Joshua said, "Roll large stones to the mouth of the cave, and set men by it to guard them;
19 ੧੯ ਪਰ ਤੁਸੀਂ ਨਾ ਖੜ੍ਹੇ ਹੋਇਓ, ਆਪਣੇ ਵੈਰੀਆਂ ਦਾ ਪਿੱਛਾ ਕਰੋ ਅਤੇ ਉਹਨਾਂ ਦੇ ਵਿੱਚੋਂ ਜਿਹੜੇ ਪਿੱਛੇ ਰਹਿ ਗਏ ਹਨ ਉਹਨਾਂ ਨੂੰ ਮਾਰੋ। ਉਹਨਾਂ ਨੂੰ ਆਪਣੇ ਸ਼ਹਿਰਾਂ ਵਿੱਚ ਵੜਨ ਨਾ ਦਿਓ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਹੈ।
but do not stay. Pursue your enemies, and attack them from the rear. Do not allow them to enter into their cities; for the LORD your God has delivered them into your hand."
20 ੨੦ ਇਸ ਤਰ੍ਹਾਂ ਹੋਇਆ ਕਿ ਜਦ ਯਹੋਸ਼ੁਆ ਅਤੇ ਇਸਰਾਏਲੀਆਂ ਨੇ ਉਹਨਾਂ ਨੂੰ ਅੱਤ ਵੱਡੀ ਮਾਰ ਨਾਲ ਮਾਰ ਕੇ ਮੁਕਾ ਦਿੱਤਾ ਤਾਂ ਉਹਨਾਂ ਦੇ ਜਿਹੜੇ ਪਿੱਛੇ ਰਹਿ ਗਏ ਸਨ ਉਹਨਾਂ ਗੜ੍ਹਾਂ ਵਾਲੇ ਸ਼ਹਿਰਾਂ ਵਿੱਚ ਜਾ ਵੜੇ।
It happened, when Joshua and the children of Israel had finished killing them with a very great slaughter until they were consumed, and the remnant which remained of them had entered into the fortified cities,
21 ੨੧ ਸਾਰੇ ਲੋਕ ਯਹੋਸ਼ੁਆ ਕੋਲ ਮੱਕੇਦਾਹ ਦੇ ਡੇਰੇ ਨੂੰ ਸੁਲਾਹ ਨਾਲ ਮੁੜ ਪਏ ਅਤੇ ਕਿਸੇ ਨੇ ਆਪਣਾ ਮੂੰਹ ਕਿਸੇ ਇਸਰਾਏਲੀ ਦੇ ਵਿਰੁੱਧ ਨਾ ਖੋਲ੍ਹਿਆ।
that all the people returned to the camp to Joshua at Makkedah in peace. None moved his tongue against any of the children of Israel.
22 ੨੨ ਫਿਰ ਯਹੋਸ਼ੁਆ ਨੇ ਆਖਿਆ, ਗੁਫ਼ਾ ਦੇ ਮੂੰਹ ਨੂੰ ਖੋਲ੍ਹੋ ਅਤੇ ਗੁਫ਼ਾ ਵਿੱਚੋਂ ਇਹ ਪੰਜੇ ਰਾਜੇ ਮੇਰੇ ਕੋਲ ਲੈ ਆਓ।
Then Joshua said, "Open the mouth of the cave, and bring those five kings out of the cave to me."
23 ੨੩ ਉਹਨਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਗੁਫ਼ਾ ਵਿੱਚੋਂ ਇਹ ਪੰਜੇ ਰਾਜੇ ਉਹ ਦੇ ਕੋਲ ਲੈ ਆਏ ਅਰਥਾਤ ਯਰੂਸ਼ਲਮ ਦਾ ਰਾਜਾ, ਹਬਰੋਨ ਦਾ ਰਾਜਾ, ਯਰਮੂਥ ਦਾ ਰਾਜਾ, ਲਾਕੀਸ਼ ਦਾ ਰਾਜਾ ਅਤੇ ਅਗਲੋਨ ਦਾ ਰਾਜਾ।
They did so, and brought those five kings out of the cave to him: the king of Jerusalem, the king of Hebron, the king of Jarmuth, the king of Lachish, and the king of Eglon.
24 ੨੪ ਫਿਰ ਇਸ ਤਰ੍ਹਾਂ ਹੋਇਆ ਕਿ ਜਦ ਉਹ ਉਹਨਾਂ ਰਾਜਿਆਂ ਨੂੰ ਯਹੋਸ਼ੁਆ ਦੇ ਕੋਲ ਲੈ ਆਏ ਤਾਂ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਮਨੁੱਖਾਂ ਨੂੰ ਸੱਦਿਆ ਅਤੇ ਯੋਧਿਆਂ ਦੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਜਾਂਦੇ ਸਨ ਆਖਿਆ, ਨੇੜੇ ਆ ਕੇ ਆਪਣੇ ਪੈਰ ਇਹਨਾਂ ਰਾਜਿਆਂ ਦੀਆਂ ਗਰਦਨਾਂ ਉੱਤੇ ਰੱਖੋ ਸੋ ਉਹਨਾਂ ਨੇ ਨੇੜੇ ਆ ਕੇ ਆਪਣੇ ਪੈਰ ਉਹਨਾਂ ਦੀਆਂ ਗਰਦਨਾਂ ਉੱਤੇ ਰੱਖੇ।
It happened, when they brought those kings out to Joshua, that Joshua called for all the men of Israel, and said to the chiefs of the men of war who went with him, "Come near, put your feet on the necks of these kings." They came near, and put their feet on their necks.
25 ੨੫ ਯਹੋਸ਼ੁਆ ਨੇ ਉਹਨਾਂ ਨੂੰ ਆਖਿਆ, ਨਾ ਡਰੋ ਅਤੇ ਨਾ ਘਬਰਾਓ। ਤਕੜੇ ਹੋਵੋ ਅਤੇ ਹੌਂਸਲਾ ਰੱਖੋ ਕਿਉਂ ਜੋ ਯਹੋਵਾਹ ਤੁਹਾਡੇ ਸਾਰੇ ਵੈਰੀਆਂ ਨਾਲ ਜਿਨ੍ਹਾਂ ਦੇ ਵਿਰੁੱਧ ਤੁਸੀਂ ਲੜਦੇ ਹੋ ਅਜਿਹਾ ਹੀ ਕਰੇਗਾ।
Joshua said to them, "Do not be afraid, nor be dismayed. Be strong and of good courage, for the LORD will do this to all your enemies against whom you fight."
26 ੨੬ ਇਸ ਤੋਂ ਬਾਅਦ ਯਹੋਸ਼ੁਆ ਨੇ ਉਹਨਾਂ ਨੂੰ ਜਾਨੋਂ ਮਾਰ ਸੁੱਟਿਆ ਅਤੇ ਉਹਨਾਂ ਨੂੰ ਪੰਜਾਂ ਰੁੱਖਾਂ ਉੱਤੇ ਟੰਗ ਦਿੱਤਾ ਅਤੇ ਉਹ ਸ਼ਾਮਾਂ ਤੱਕ ਉਹਨਾਂ ਰੁੱਖਾਂ ਉੱਤੇ ਟੰਗੇ ਰਹੇ।
Afterward Joshua struck them, put them to death, and hanged them on five trees. They were hanging on the trees until the evening.
27 ੨੭ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਸੂਰਜ ਡੁੱਬਣ ਲੱਗਾ ਤਦ ਯਹੋਸ਼ੁਆ ਨੇ ਹੁਕਮ ਦਿੱਤਾ ਸੋ ਉਹਨਾਂ ਨੇ ਉਹਨਾਂ ਨੂੰ ਰੁੱਖਾਂ ਉੱਤੋਂ ਲਾਹ ਲਿਆ ਅਤੇ ਉਸ ਗੁਫ਼ਾ ਵਿੱਚ ਜਿੱਥੇ ਉਹ ਲੁਕੇ ਸਨ ਸੁੱਟ ਦਿੱਤਾ ਅਤੇ ਉਸ ਗੁਫ਼ਾ ਦੇ ਮੂੰਹ ਉੱਤੇ ਵੱਡੇ-ਵੱਡੇ ਪੱਥਰ ਰੱਖ ਦਿੱਤੇ ਜਿਹੜੇ ਅੱਜ ਦੇ ਦਿਨ ਤੱਕ ਵੀ ਹਨ।
It happened at the time of the going down of the sun, that Joshua commanded, and they took them down off the trees, and cast them into the cave in which they had hidden themselves, and laid great stones on the mouth of the cave, which remain to this very day.
28 ੨੮ ਯਹੋਸ਼ੁਆ ਨੇ ਉਸੇ ਦਿਨ ਮੱਕੇਦਾਹ ਨੂੰ ਲੈ ਲਿਆ ਅਤੇ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ। ਉਸ ਨੇ ਉਹਨਾਂ ਦਾ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਦਿੱਤਾ। ਉਸ ਨੇ ਕਿਸੇ ਨੂੰ ਵੀ ਬਾਕੀ ਨਾ ਛੱਡਿਆ ਅਤੇ ਉਸ ਨੇ ਮੱਕੇਦਾਹ ਦੇ ਰਾਜੇ ਨਾਲ ਤਿਵੇਂ ਹੀ ਕੀਤਾ ਜਿਵੇਂ ਯਰੀਹੋ ਦੇ ਰਾਜੇ ਨਾਲ ਕੀਤਾ ਸੀ।
Joshua took Makkedah on that day, and struck it with the edge of the sword, with its king. He utterly destroyed them and all the souls who were in it. He left none remaining. He did to the king of Makkedah as he had done to the king of Jericho.
29 ੨੯ ਫਿਰ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਹ ਦੇ ਨਾਲ ਮੱਕੇਦਾਹ ਤੋਂ ਲਿਬਨਾਹ ਨੂੰ ਗਏ ਅਤੇ ਲਿਬਨਾਹ ਨਾਲ ਯੁੱਧ ਕੀਤਾ।
Joshua passed from Makkedah, and all Israel with him, to Libnah, and fought against Libnah.
30 ੩੦ ਅਤੇ ਯਹੋਵਾਹ ਨੇ ਉਸ ਨੂੰ ਵੀ ਅਤੇ ਉਸ ਦੇ ਰਾਜੇ ਨੂੰ ਵੀ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਅਤੇ ਉਹ ਨੇ ਉਸ ਦੇ ਸਾਰੇ ਪ੍ਰਾਣੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ। ਉਹ ਨੇ ਕਿਸੇ ਨੂੰ ਉਸ ਦੇ ਵਿੱਚ ਬਾਕੀ ਨਾ ਛੱਡਿਆ ਅਤੇ ਉਸ ਦੇ ਰਾਜੇ ਨਾਲ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਰੀਹੋ ਦੇ ਰਾਜੇ ਨਾਲ ਕੀਤਾ ਸੀ।
The LORD delivered it also, with its king, into the hand of Israel. He struck it with the edge of the sword, and all the souls who were in it. He left none remaining in it. He did to its king as he had done to the king of Jericho.
31 ੩੧ ਤਾਂ ਯਹੋਸ਼ੁਆ ਅਤੇ ਉਹ ਦੇ ਨਾਲ ਸਾਰਾ ਇਸਰਾਏਲ ਲਿਬਨਾਹ ਤੋਂ ਲਾਕੀਸ਼ ਨੂੰ ਲੰਘੇ ਅਤੇ ਉਸ ਦੇ ਸਾਹਮਣੇ ਡੇਰੇ ਲਾ ਕੇ ਉਸ ਦੇ ਨਾਲ ਯੁੱਧ ਕੀਤਾ।
Joshua passed from Libnah, and all Israel with him, to Lachish, and camped against it, and fought against it.
32 ੩੨ ਤਾਂ ਯਹੋਵਾਹ ਨੇ ਲਾਕੀਸ਼ ਸ਼ਹਿਰ ਨੂੰ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਅਤੇ ਉਹ ਨੇ ਦੂਜੇ ਦਿਨ ਉਹ ਨੂੰ ਜਿੱਤ ਲਿਆ ਅਤੇ ਉਸ ਨੂੰ ਅਤੇ ਉਸ ਦੇ ਪ੍ਰਾਣੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਜਿਵੇਂ ਉਹ ਨੇ ਲਿਬਨਾਹ ਨਾਲ ਕੀਤਾ ਸੀ।
The LORD delivered Lachish into the hand of Israel. He took it on the second day, and struck it with the edge of the sword, with all the souls who were in it, according to all that he had done to Libnah.
33 ੩੩ ਤਦ ਗਜ਼ਰ ਸ਼ਹਿਰ ਦਾ ਰਾਜਾ ਹੋਰਾਮ ਉਤਾਹਾਂ ਲਾਕੀਸ਼ ਦੀ ਸਹਾਇਤਾ ਲਈ ਆਇਆ ਅਤੇ ਯਹੋਸ਼ੁਆ ਨੇ ਉਹ ਨੂੰ ਅਤੇ ਉਹ ਦੇ ਲੋਕਾਂ ਨੂੰ ਇਉਂ ਮਾਰਿਆ ਕਿ ਕੋਈ ਬਾਕੀ ਨਾ ਰਿਹਾ।
Then Horam king of Gezer came up to help Lachish; and Joshua struck him and his people, until he had left him none remaining.
34 ੩੪ ਤਾਂ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਸ ਦੇ ਨਾਲ ਲਾਕੀਸ਼ ਦੇ ਪੱਛਮ ਤੋਂ ਅਗਲੋਨ ਸ਼ਹਿਰ ਨੂੰ ਲੰਘੇ ਅਤੇ ਉਹ ਦੇ ਸਾਹਮਣੇ ਡੇਰੇ ਲਾ ਕੇ ਉਹ ਦੇ ਨਾਲ ਯੁੱਧ ਕੀਤਾ।
Joshua passed from Lachish, and all Israel with him, to Eglon; and they camped against it fought against it.
35 ੩੫ ਅਤੇ ਉਸੇ ਦਿਨ ਉਹ ਨੂੰ ਜਿੱਤ ਲਿਆ ਅਤੇ ਉਹ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਉਸੇ ਦਿਨ ਉਹ ਦੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਸੁੱਟਿਆ ਜਿਵੇਂ ਉਸ ਲਾਕੀਸ਼ ਨਾਲ ਕੀਤਾ ਸੀ।
They took it on that day, and struck it with the edge of the sword. He utterly destroyed all the souls who were in it that day, according to all that he had done to Lachish.
36 ੩੬ ਫਿਰ ਯਹੋਸ਼ੁਆ ਅਤੇ ਉਸ ਦੇ ਨਾਲ ਸਾਰਾ ਇਸਰਾਏਲ ਅਗਲੋਨ ਤੋਂ ਹਬਰੋਨ ਸ਼ਹਿਰ ਨੂੰ ਉਤਾਹਾਂ ਗਏ ਅਤੇ ਉਹ ਦੇ ਨਾਲ ਯੁੱਧ ਕੀਤਾ।
Joshua went up from Eglon, and all Israel with him, to Hebron; and they fought against it.
37 ੩੭ ਅਤੇ ਉਹ ਨੂੰ ਜਿੱਤ ਲਿਆ ਤਾਂ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਉਹ ਦੇ ਸਾਰੇ ਸ਼ਹਿਰਾਂ ਨੂੰ ਉਹ ਦੇ ਸਾਰੇ ਪ੍ਰਾਣੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਕਿਸੇ ਨੂੰ ਬਾਕੀ ਨਾ ਛੱਡਿਆ ਜਿਵੇਂ ਉਸ ਅਗਲੋਨ ਨਾਲ ਕੀਤਾ ਸੀ ਸਗੋਂ ਉਹ ਦਾ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਸੁੱਟਿਆ।
They took it, and struck it with the edge of the sword, with its king and all its cities, and all the souls who were in it. He left none remaining, according to all that he had done to Eglon; but he utterly destroyed it, and all the souls who were in it.
38 ੩੮ ਯਹੋਸ਼ੁਆ ਅਤੇ ਸਾਰੇ ਇਸਰਾਏਲ ਨੇ ਉਸ ਨਾਲ ਦਬੀਰ ਨੂੰ ਮੁੜ ਕੇ ਉਸ ਨਾਲ ਯੁੱਧ ਕੀਤਾ।
Joshua returned, and all Israel with him, to Debir, and fought against it.
39 ੩੯ ਉਸ ਨੇ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਅਤੇ ਉਹ ਦੇ ਸਾਰੇ ਸ਼ਹਿਰਾਂ ਨੂੰ ਜਿੱਤ ਲਿਆ ਅਤੇ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਦਿੱਤਾ, ਕਿਸੇ ਨੂੰ ਬਾਕੀ ਨਾ ਛੱਡਿਆ। ਜਿਵੇਂ ਉਸ ਨੇ ਹਬਰੋਨ ਅਤੇ ਲਿਬਨਾਹ ਅਤੇ ਉਹਨਾਂ ਦੇ ਰਾਜਿਆਂ ਨਾਲ ਕੀਤਾ ਸੀ ਉਸੇ ਤਰ੍ਹਾਂ ਉਸ ਨੇ ਦਬੀਰ ਅਤੇ ਉਹ ਦੇ ਰਾਜੇ ਨਾਲ ਕੀਤਾ।
He took it, with its king and all its cities. They struck them with the edge of the sword, and utterly destroyed all the souls who were in it. He left none remaining. As he had done to Hebron, so he did to Debir, and to its king; as he had done also to Libnah, and to its king.
40 ੪੦ ਇਉਂ ਯਹੋਸ਼ੁਆ ਨੇ ਸਾਰੇ ਦੇਸ ਨੂੰ ਅਰਥਾਤ ਪਹਾੜੀ ਦੇਸ, ਦੱਖਣ, ਬੇਟ, ਢਾਲਾਂ ਅਤੇ ਉਹਨਾਂ ਦੇ ਸਾਰੇ ਰਾਜਿਆਂ ਨੂੰ ਮਾਰ ਸੁੱਟਿਆ ਅਤੇ ਕਿਸੇ ਨੂੰ ਬਾਕੀ ਨਾ ਛੱਡਿਆ ਸਗੋਂ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਸੁੱਟਿਆ ਜਿਵੇਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਹੁਕਮ ਦਿੱਤਾ ਸੀ।
So Joshua struck all the land, the hill country, and the Negev, and the lowland, and the slopes, and all their kings. He left none remaining, but he utterly destroyed all that breathed, as the LORD, the God of Israel, commanded.
41 ੪੧ ਯਹੋਸ਼ੁਆ ਨੇ ਉਹਨਾਂ ਨੂੰ ਕਾਦੇਸ਼-ਬਰਨੇਆ ਤੋਂ ਅੱਜ਼ਾਹ ਤੱਕ ਅਤੇ ਗੋਸ਼ਨ ਦੇ ਸਾਰੇ ਦੇਸ ਨੂੰ ਗਿਬਓਨ ਤੱਕ ਨਾਸ ਕੀਤਾ।
And Joshua struck them from Kadesh Barnea to Gaza, and the entire region of Goshen as far as Gibeon.
42 ੪੨ ਯਹੋਸ਼ੁਆ ਨੇ ਉਹਨਾਂ ਸਾਰੇ ਰਾਜਿਆਂ ਨੂੰ ਅਤੇ ਉਹਨਾਂ ਦੇ ਸਾਰੇ ਦੇਸਾਂ ਨੂੰ ਇੱਕੋ ਹੀ ਸਮੇਂ ਵਿੱਚ ਇਸ ਕਾਰਨ ਜਿੱਤ ਲਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸਰਾਏਲ ਲਈ ਲੜਿਆ।
Joshua took all these kings and their land at one time, because the LORD, the God of Israel, fought for Israel.
43 ੪੩ ਫਿਰ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਸ ਦੇ ਨਾਲ ਗਿਲਗਾਲ ਦੇ ਡੇਰੇ ਨੂੰ ਮੁੜੇ।
Joshua returned, and all Israel with him, to the camp to Gilgal.