< ਯਹੋਸ਼ੁਆ 12 >
1 ੧ ਇਹ ਉਹ ਦੇਸ ਦੇ ਰਾਜੇ ਹਨ, ਜਿਨ੍ਹਾਂ ਨੂੰ ਇਸਰਾਏਲੀਆਂ ਨੇ ਮਾਰਿਆ ਅਤੇ ਜਿਨ੍ਹਾਂ ਦੇ ਦੇਸ ਉੱਤੇ ਯਰਦਨ ਦੇ ਪਾਰ ਸੂਰਜ ਦੇ ਚੜ੍ਹਦੇ ਪਾਸੇ ਕਬਜ਼ਾ ਕਰ ਲਿਆ ਅਰਥਾਤ ਅਰਨੋਨ ਦੀ ਵਾਦੀ ਤੋਂ ਹਰਮੋਨ ਦੇ ਪਰਬਤ ਤੱਕ ਅਤੇ ਸਾਰਾ ਮੈਦਾਨ ਚੜ੍ਹਦੇ ਪਾਸੇ ਵੱਲ।
Dies sind die Könige des Landes, die die Kinder Israel schlugen und nahmen ihr Land ein jenseit des Jordans gegen der Sonne Aufgang von dem Bach Arnon an bis an den Berg Hermon und das ganze Gefilde gegen Morgen:
2 ੨ ਸੀਹੋਨ ਅਮੋਰੀਆਂ ਦਾ ਰਾਜਾ ਜਿਹੜਾ ਹਸ਼ਬੋਨ ਵਿੱਚ ਵੱਸਦਾ ਸੀ ਅਤੇ ਅਰੋਏਰ ਤੋਂ ਰਾਜ ਕਰਦਾ ਸੀ ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਸ ਵਾਦੀ ਵਿੱਚ ਹੈ ਅਤੇ ਗਿਲਆਦ ਤੋਂ ਅੱਧ ਯਬੋਕ ਨਦੀ ਤੱਕ ਜਿਹੜੀ ਅੰਮੋਨੀਆਂ ਦੀ ਹੱਦ ਹੈ।
Sihon, der König der Amoriter, der zu Hesbon wohnte und herrschte von Aroer an, das am Ufer liegt des Bachs Arnon, und von der Mitte des Tals an und über das halbe Gilead bis an den Bach Jabbok, der die Grenze ist der Kinder Ammon,
3 ੩ ਉਹ ਮੈਦਾਨ ਕਿੰਨਰਥ ਦੇ ਸਮੁੰਦਰ ਤੱਕ ਚੜ੍ਹਦੇ ਪਾਸੇ ਵੱਲ ਅਤੇ ਅਰਾਬਾਹ ਦੇ ਸਮੁੰਦਰ ਤੱਕ ਜਿਹੜਾ ਖਾਰਾ ਸਮੁੰਦਰ ਹੈ, ਪੂਰਬ ਵੱਲ ਬੈਤ ਯਸ਼ਿਮੋਥ ਦੇ ਰਾਹ ਉੱਤੇ ਅਤੇ ਦੱਖਣ ਵਿੱਚ ਪਿਸਗਾਹ ਦੀਆਂ ਢਾਲਾਂ ਹੇਠ
und über das Gefilde bis an das Meer Kinneroth gegen Morgen und bis an das Meer im Gefilde, nämlich das Salzmeer, gegen Morgen, des Weges gen Beth-Jesimoth, und gegen Mittag unten an den Abhängen des Gebirges Pisga.
4 ੪ ਅਤੇ ਬਾਸ਼ਾਨ ਦੇ ਰਾਜੇ ਓਗ ਦੀ ਹੱਦ ਜਿਹੜਾ ਰਫ਼ਾਈਆਂ ਦੇ ਬਕੀਏ ਦਾ ਸੀ, ਉਹ ਅਸ਼ਤਾਰੋਥ ਅਤੇ ਅਦਰਈ ਵਿੱਚ ਵੱਸਦਾ ਸੀ।
Dazu das Gebiet des Königs Og von Basan, der noch von den Riesen übrig war und wohnte zu Astharoth und Edrei
5 ੫ ਹਰਮੋਨ ਪਰਬਤ ਉੱਤੇ ਅਤੇ ਸਲਕਾਹ ਵਿੱਚ ਅਤੇ ਸਾਰੇ ਬਾਸ਼ਾਨ ਵਿੱਚ ਗਸ਼ੂਰੀਆਂ ਅਤੇ ਮਆਕਾਥੀਆਂ ਦੀ ਹੱਦ ਤੱਕ ਰਾਜ ਕਰਦਾ ਸੀ ਨਾਲੇ ਗਿਲਆਦ ਦਾ ਅੱਧ ਜਿਹੜਾ ਹਸ਼ਬੋਨ ਦੇ ਰਾਜੇ ਸੀਹੋਨ ਦੀ ਹੱਦ ਹੈ।
und herrschte über den Berg Hermon, über Salcha und über ganz Basan bis an die Grenze der Gessuriter und Maachathiter und über das halbe Gilead, da die Grenze war Sihons, des Königs zu Hesbon.
6 ੬ ਯਹੋਵਾਹ ਦੇ ਦਾਸ ਮੂਸਾ ਅਤੇ ਇਸਰਾਏਲੀਆਂ ਨੇ ਉਹਨਾਂ ਨੂੰ ਮਾਰਿਆ ਅਤੇ ਯਹੋਵਾਹ ਦੇ ਦਾਸ ਮੂਸਾ ਨੇ ਉਹ ਨੂੰ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਕਬਜ਼ਾ ਕਰਨ ਲਈ ਦਿੱਤਾ।
Mose, der Knecht des HERRN, und die Kinder Israel schlugen sie. Und Mose, der Knecht des HERRN, gab ihr Land einzunehmen den Rubenitern, Gaditer und dem halben Stamm Manasse.
7 ੭ ਇਹ ਉਸ ਦੇਸ ਦੇ ਰਾਜੇ ਹਨ ਜਿਨ੍ਹਾਂ ਨੂੰ ਯਹੋਸ਼ੁਆ ਅਤੇ ਇਸਰਾਏਲੀਆਂ ਨੇ ਯਰਦਨ ਪਾਰ ਲਹਿੰਦੇ ਪਾਸੇ ਬਆਲ ਗਾਦ ਤੋਂ ਜਿਹੜਾ ਲਬਾਨੋਨ ਦੀ ਦੂਣ ਵਿੱਚ ਹੈ, ਹਾਲਾਕ ਪਰਬਤ ਤੱਕ ਜਿਹੜਾ ਸੇਈਰ ਵੱਲ ਚੜ੍ਹਦਾ ਹੈ ਮਾਰਿਆ। ਯਹੋਸ਼ੁਆ ਨੇ ਉਹ ਨੂੰ ਇਸਰਾਏਲ ਦੀਆਂ ਗੋਤਾਂ ਨੂੰ ਉਹਨਾਂ ਦੇ ਹਿੱਸਿਆਂ ਅਨੁਸਾਰ ਕਬਜ਼ਾ ਕਰਨ ਲਈ ਦੇ ਦਿੱਤਾ।
Dies sind die Könige des Landes, die Josua schlug und die Kinder Israel, diesseit des Jordans gegen Abend, von Baal-Gad an auf der Ebene beim Berge Libanon bis an das kahle Gebirge, das aufsteigt gen Seir (und Josua gab das Land den Stämmen Israels einzunehmen, einem jeglichen sein Teil,
8 ੮ ਪਰਬਤ ਵਿੱਚ, ਬੇਟ ਵਿੱਚ, ਮੈਦਾਨ ਵਿੱਚ, ਢਾਲਾਂ ਵਿੱਚ, ਉਜਾੜ ਵਿੱਚ ਅਤੇ ਦੱਖਣ ਵਿੱਚ, ਹਿੱਤੀ, ਅਮੋਰੀ, ਕਨਾਨੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀ।
was auf den Gebirgen, in den Gründen, Gefilden, an den Abhängen, in der Wüste und gegen Mittag war: die Hethiter, Amoriter, Kanaaniter, Pheresiter, Heviter und Jebusiter):
9 ੯ ਯਰੀਹੋ ਦਾ ਰਾਜਾ ਇੱਕ, ਅਈ ਦਾ ਜਿਹੜਾ ਬੈਤਏਲ ਕੋਲ ਹੈ ਰਾਜਾ ਇੱਕ,
der König zu Jericho, der König zu Ai, das zur Seite an Beth-el liegt,
10 ੧੦ ਯਰੂਸ਼ਲਮ ਦਾ ਰਾਜਾ ਇੱਕ, ਹਬਰੋਨ ਦਾ ਰਾਜਾ ਇੱਕ
der König zu Jerusalem, der König zu Hebron,
11 ੧੧ ਯਰਮੂਥ ਦਾ ਰਾਜਾ ਇੱਕ, ਲਾਕੀਸ਼ ਦਾ ਰਾਜਾ ਇੱਕ
der König zu Jarmuth, der König zu Lachis,
12 ੧੨ ਅਗਲੋਨ ਦਾ ਰਾਜਾ ਇੱਕ, ਗਜ਼ਰ ਦਾ ਰਾਜਾ ਇੱਕ
der König zu Eglon, der König zu Geser,
13 ੧੩ ਦਬੀਰ ਦਾ ਰਾਜਾ ਇੱਕ, ਗਦਰ ਦਾ ਰਾਜਾ ਇੱਕ
der König zu Debir, der König zu Geder,
14 ੧੪ ਹਾਰਮਾਹ ਦਾ ਰਾਜਾ ਇੱਕ, ਅਰਾਦ ਦਾ ਰਾਜਾ ਇੱਕ
der König zu Horma, der König zu Arad,
15 ੧੫ ਲਿਬਨਾਹ ਦਾ ਰਾਜਾ ਇੱਕ, ਅਦੁੱਲਾਮ ਦਾ ਰਾਜਾ ਇੱਕ
der König zu Libna, der König zu Adullam,
16 ੧੬ ਮੱਕੇਦਾਹ ਦਾ ਰਾਜਾ ਇੱਕ, ਬੈਤਏਲ ਦਾ ਰਾਜਾ ਇੱਕ
der König zu Makkeda, der König zu Beth-El,
17 ੧੭ ਤੱਪੂਆਹ ਦਾ ਰਾਜਾ ਇੱਕ, ਹੇਫ਼ਰ ਦਾ ਰਾਜਾ ਇੱਕ
der König zu Thappuah, der König zu Hepher,
18 ੧੮ ਅਫੇਕ ਦਾ ਰਾਜਾ ਇੱਕ, ਲੱਸ਼ਾਰੋਨ ਦਾ ਰਾਜਾ ਇੱਕ
der König zu Aphek, der König zu Lasaron,
19 ੧੯ ਮਾਦੋਨ ਦਾ ਰਾਜਾ ਇੱਕ, ਹਾਸੋਰ ਦਾ ਰਾਜਾ ਇੱਕ
der König zu Madon, der König zu Hazor,
20 ੨੦ ਸ਼ਿਮਰੋਨ ਮਰੋਨ ਦਾ ਰਾਜਾ ਇੱਕ, ਅਕਸ਼ਾਫ਼ ਦਾ ਰਾਜਾ ਇੱਕ
der König zu Simron-Meron, der König zu Achsaph,
21 ੨੧ ਤਆਨਾਕ ਦਾ ਰਾਜਾ ਇੱਕ, ਮਗਿੱਦੋ ਦਾ ਰਾਜਾ ਇੱਕ
der König zu Thaanach, der König zu Megiddo,
22 ੨੨ ਕਾਦੇਸ਼ ਦਾ ਰਾਜਾ ਇੱਕ, ਕਰਮਲ ਵਿੱਚ ਯਾਕਨੁਆਮ ਦਾ ਰਾਜਾ ਇੱਕ
der König zu Kedes, der König zu Jokneam am Karmel,
23 ੨੩ ਦੋਰ ਦੀ ਉਚਿਆਈ ਵਿੱਚ ਦੋਰ ਦਾ ਰਾਜਾ ਇੱਕ, ਗਿਲਗਾਲ ਵਿੱਚ ਗੋਯਿਮ ਦਾ ਰਾਜਾ ਇੱਕ
der König zu Naphoth-Dor, der König der Heiden zu Gilgal,
24 ੨੪ ਤਿਰਸਾਹ ਦਾ ਰਾਜਾ ਇੱਕ। ਸਾਰੇ ਰਾਜੇ ਇਕੱਤੀ ਸਨ।
der König zu Thirza. Das sind einunddreißig Könige.