< ਯਹੋਸ਼ੁਆ 14 >

1 ਇਹ ਇਸਰਾਏਲੀਆਂ ਦੀਆਂ ਮਿਲਖਾਂ ਕਨਾਨ ਦੇਸ ਵਿੱਚ ਹਨ ਜਿਹੜੀਆਂ ਅਲਆਜ਼ਾਰ ਜਾਜਕ, ਨੂਨ ਦੇ ਪੁੱਤਰ ਯਹੋਸ਼ੁਆ ਅਤੇ ਗੋਤਾਂ ਦੇ ਘਰਾਣਿਆਂ ਦੇ ਮੁਖੀਆਂ ਨੇ ਇਸਰਾਏਲੀਆਂ ਨੂੰ ਮਿਲਖ਼ ਵਿੱਚ ਵੰਡੀਆਂ।
ואלה אשר נחלו בני ישראל בארץ כנען--אשר נחלו אותם אלעזר הכהן ויהושע בן נון וראשי אבות המטות לבני ישראל
2 ਅਤੇ ਗੁਣਿਆਂ ਨਾਲ ਉਹਨਾਂ ਨੂੰ ਮਿਲਖ਼ ਦਿੱਤੀ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਸਾਢੇ ਨੌਂ ਗੋਤਾਂ ਨੂੰ ਹੁਕਮ ਦਿੱਤਾ ਸੀ।
בגורל נחלתם כאשר צוה יהוה ביד משה לתשעת המטות וחצי המטה
3 ਕਿਉਂ ਜੋ ਮੂਸਾ ਨੇ ਯਰਦਨ ਦੇ ਪਾਰ ਢਾਈ ਗੋਤਾਂ ਨੂੰ ਮਿਲਖ਼ ਦਿੱਤੀ ਪਰ ਉਸ ਨੇ ਲੇਵੀਆਂ ਨੂੰ ਉਹਨਾਂ ਦੇ ਵਿੱਚ ਮਿਲਖ਼ ਨਾ ਦਿੱਤੀ।
כי נתן משה נחלת שני המטות וחצי המטה מעבר לירדן וללוים--לא נתן נחלה בתוכם
4 ਯੂਸੁਫ਼ ਦੀ ਅੰਸ ਦੇ ਦੋ ਗੋਤ ਸਨ, ਮਨੱਸ਼ਹ ਅਤੇ ਇਫ਼ਰਾਈਮ ਅਤੇ ਉਹਨਾਂ ਨੇ ਲੇਵੀਆਂ ਨੂੰ ਦੇਸ ਵਿੱਚ ਕੋਈ ਭਾਗ ਨਹੀਂ ਦਿੱਤਾ ਕੇਵਲ ਵੱਸਣ ਦੇ ਸ਼ਹਿਰ ਅਤੇ ਉਹਨਾਂ ਦੇ ਪਸ਼ੂਆਂ ਅਤੇ ਮਾਲ ਲਈ ਸ਼ਾਮਲਾਟ ਦਿੱਤੀ।
כי היו בני יוסף שני מטות מנשה ואפרים ולא נתנו חלק ללוים בארץ כי אם ערים לשבת ומגרשיהם למקניהם ולקנינם
5 ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਇਸਰਾਏਲੀਆਂ ਨੇ ਕੀਤਾ ਅਤੇ ਦੇਸ ਨੂੰ ਵੰਡ ਲਿਆ।
כאשר צוה יהוה את משה כן עשו בני ישראל ויחלקו את הארץ
6 ਤਦ ਯਹੂਦੀ ਗਿਲਗਾਲ ਵਿੱਚ ਯਹੋਸ਼ੁਆ ਕੋਲ ਆਏ ਅਤੇ ਯਫ਼ੁੰਨਹ ਕਨਿੱਜ਼ੀ ਦੇ ਪੁੱਤਰ ਕਾਲੇਬ ਨੇ ਉਹ ਨੂੰ ਆਖਿਆ ਕਿ ਤੂੰ ਉਸ ਗੱਲ ਨੂੰ ਜਾਣਦਾ ਹੈਂ ਜਿਹੜੀ ਯਹੋਵਾਹ ਨੇ ਪਰਮੇਸ਼ੁਰ ਦੇ ਬੰਦੇ ਮੂਸਾ ਨੂੰ ਕਾਦੇਸ਼-ਬਰਨੇਆ ਵਿੱਚ ਮੇਰੇ ਵਿਖੇ ਅਤੇ ਤੇਰੇ ਵਿਖੇ ਆਖਿਆ ਸੀ।
ויגשו בני יהודה אל יהושע בגלגל ויאמר אליו כלב בן יפנה הקנזי אתה ידעת את הדבר אשר דבר יהוה אל משה איש האלהים על אדותי ועל אדותיך--בקדש ברנע
7 ਮੈਂ ਚਾਲ੍ਹੀ ਸਾਲਾਂ ਦਾ ਸੀ ਜਦ ਯਹੋਵਾਹ ਦੇ ਦਾਸ ਮੂਸਾ ਨੇ ਮੈਨੂੰ ਕਾਦੇਸ਼-ਬਰਨੇਆ ਤੋਂ ਉਸ ਦੇਸ ਦਾ ਖ਼ੋਜ ਕੱਢਣ ਲਈ ਭੇਜਿਆ ਅਤੇ ਜਿਵੇਂ ਮੇਰੇ ਮਨ ਵਿੱਚ ਆਇਆ ਮੈਂ ਉਹ ਖ਼ਬਰ ਉਹ ਨੂੰ ਦਿੱਤੀ।
בן ארבעים שנה אנכי בשלח משה עבד יהוה אתי מקדש ברנע--לרגל את הארץ ואשב אתו דבר כאשר עם לבבי
8 ਤਦ ਵੀ ਮੇਰੇ ਭਰਾਵਾਂ ਨੇ ਜਿਹੜੇ ਮੇਰੇ ਨਾਲ ਉਤਾਹਾਂ ਗਏ ਲੋਕਾਂ ਦੇ ਦਿਲਾਂ ਨੂੰ ਉਦਾਸ ਕਰ ਦਿੱਤਾ ਪਰ ਮੈਂ ਆਪਣੇ ਪਰਮੇਸ਼ੁਰ ਯਹੋਵਾਹ ਦੇ ਪਿੱਛੇ ਲੱਗਾ ਰਿਹਾ।
ואחי אשר עלו עמי המסיו את לב העם ואנכי מלאתי אחרי יהוה אלהי
9 ਮੂਸਾ ਨੇ ਉਸੇ ਦਿਨ ਇਹ ਸਹੁੰ ਖਾਧੀ ਕਿ ਜ਼ਰੂਰ ਇਹ ਧਰਤੀ ਜਿੱਥੋਂ ਦੀ ਤੇਰੇ ਪੈਰ ਲੰਘ ਗਏ ਹਨ ਤੇਰੇ ਲਈ ਤੇਰੇ ਪੁੱਤਰਾਂ ਲਈ ਇਸ ਕਾਰਨ ਸਦਾ ਦੀ ਭਾਗ ਹੋਵੇਗੀ ਕਿ ਤੂੰ ਯਹੋਵਾਹ ਮੇਰੇ ਪਰਮੇਸ਼ੁਰ ਦੇ ਪਿੱਛੇ ਲੱਗਾ ਰਿਹਾ ਹੈਂ।
וישבע משה ביום ההוא לאמר אם לא הארץ אשר דרכה רגלך בה לך תהיה לנחלה ולבניך עד עולם כי מלאת אחרי יהוה אלהי
10 ੧੦ ਹੁਣ ਵੇਖੋ ਯਹੋਵਾਹ ਨੇ ਮੈਨੂੰ ਇਹ ਪੰਤਾਲੀ ਸਾਲ ਜੀਉਂਦਾ ਰੱਖਿਆ ਹੈ, ਜਿਵੇਂ ਉਹ ਬੋਲਿਆ ਸੀ ਅਰਥਾਤ ਉਸ ਵੇਲੇ ਤੋਂ ਜਦ ਯਹੋਵਾਹ ਨੇ ਮੂਸਾ ਨਾਲ ਇਹ ਗੱਲ ਕੀਤੀ ਅਤੇ ਇਸਰਾਏਲ ਉਜਾੜ ਦੇ ਵਿੱਚ ਦੀ ਤੁਰਿਆ ਜਾ ਰਿਹਾ ਸੀ। ਹੁਣ ਵੇਖੋ ਮੈਂ ਅੱਜ ਪਚਾਸੀਆਂ ਸਾਲਾਂ ਦਾ ਹਾਂ।
ועתה הנה החיה יהוה אותי כאשר דבר זה ארבעים וחמש שנה מאז דבר יהוה את הדבר הזה אל משה אשר הלך ישראל במדבר ועתה הנה אנכי היום בן חמש ושמנים שנה
11 ੧੧ ਮੈਂ ਅਜੇ ਤੱਕ ਇੰਨ੍ਹਾਂ ਬਲਵੰਤ ਹਾਂ ਜਿੰਨਾਂ ਉਸ ਦਿਨ ਸੀ ਜਦ ਮੂਸਾ ਨੇ ਮੈਨੂੰ ਭੇਜਿਆ ਸੀ। ਜਿਵੇਂ ਮੇਰਾ ਬਲ ਉਸ ਵੇਲੇ ਸੀ ਉਸੇ ਤਰ੍ਹਾਂ ਮੇਰਾ ਬਲ ਲੜਾਈ ਕਰਨ ਲਈ ਅਤੇ ਆਉਣ ਜਾਣ ਲਈ ਹੁਣ ਵੀ ਹੈ।
עודני היום חזק כאשר ביום שלח אותי משה--ככחי אז וככחי עתה למלחמה ולצאת ולבוא
12 ੧੨ ਹੁਣ ਮੈਨੂੰ ਇਹ ਪਹਾੜੀ ਦੇਸ ਦੇ ਜਿਹ ਦਾ ਯਹੋਵਾਹ ਨੇ ਉਸ ਦਿਨ ਬਚਨ ਕੀਤਾ ਸੀ ਕਿਉਂ ਜੋ ਤੂੰ ਉਸੇ ਦਿਨ ਸੁਣਿਆ ਕਿ ਅਨਾਕੀ ਉੱਥੇ ਸਨ ਅਤੇ ਸ਼ਹਿਰ ਵੱਡੇ ਅਤੇ ਗੜ੍ਹਾਂ ਵਾਲੇ ਸਨ! ਸ਼ਾਇਦ ਯਹੋਵਾਹ ਮੇਰੇ ਨਾਲ ਰਹੇ ਅਤੇ ਮੈਂ ਉਹਨਾਂ ਨੂੰ ਕੱਢ ਸਕਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ।
ועתה תנה לי את ההר הזה אשר דבר יהוה ביום ההוא כי אתה שמעת ביום ההוא כי ענקים שם וערים גדלות בצרות--אולי יהוה אותי והורשתים כאשר דבר יהוה
13 ੧੩ ਯਹੋਸ਼ੁਆ ਨੇ ਉਸ ਨੂੰ ਬਰਕਤ ਦਿੱਤੀ ਅਤੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਹਬਰੋਨ ਹਿੱਸੇ ਵਿੱਚ ਦੇ ਦਿੱਤਾ।
ויברכהו יהושע ויתן את חברון לכלב בן יפנה לנחלה
14 ੧੪ ਇਸ ਕਾਰਨ ਅੱਜ ਦੇ ਦਿਨ ਹਬਰੋਨ ਯਫ਼ੁੰਨਹ ਕਨਿੱਜ਼ੀ ਦੇ ਪੁੱਤਰ ਕਾਲੇਬ ਦਾ ਭਾਗ ਹੈ ਕਿਉਂ ਜੋ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਮਗਰ-ਮਗਰ ਤੁਰਦਾ ਰਿਹਾ।
על כן היתה חברון לכלב בן יפנה הקנזי לנחלה עד היום הזה--יען אשר מלא אחרי יהוה אלהי ישראל
15 ੧੫ ਅਤੇ ਹਬਰੋਨ ਦਾ ਨਾਮ ਇਸ ਤੋਂ ਅੱਗੇ ਕਿਰਯਥ-ਅਰਬਾ ਸੀ, ਉਹ ਅਰਬਾ ਅਨਾਕੀਆਂ ਵਿੱਚ ਸਭ ਤੋਂ ਵੱਡਾ ਆਦਮੀ ਸੀ। ਫਿਰ ਦੇਸ ਨੂੰ ਲੜਾਈ ਤੋਂ ਅਰਾਮ ਮਿਲਿਆ।
ושם חברון לפנים קרית ארבע האדם הגדול בענקים הוא והארץ שקטה ממלחמה

< ਯਹੋਸ਼ੁਆ 14 >