< ਯਹੋਸ਼ੁਆ 14 >
1 ੧ ਇਹ ਇਸਰਾਏਲੀਆਂ ਦੀਆਂ ਮਿਲਖਾਂ ਕਨਾਨ ਦੇਸ ਵਿੱਚ ਹਨ ਜਿਹੜੀਆਂ ਅਲਆਜ਼ਾਰ ਜਾਜਕ, ਨੂਨ ਦੇ ਪੁੱਤਰ ਯਹੋਸ਼ੁਆ ਅਤੇ ਗੋਤਾਂ ਦੇ ਘਰਾਣਿਆਂ ਦੇ ਮੁਖੀਆਂ ਨੇ ਇਸਰਾਏਲੀਆਂ ਨੂੰ ਮਿਲਖ਼ ਵਿੱਚ ਵੰਡੀਆਂ।
А оце те, що посіли Ізраїлеві сини в ханаанському краї, що дали їм на спа́док священик Елеаза́р, і Ісус, син Навинів, та го́лови батьків племен Ізраїлевих синів.
2 ੨ ਅਤੇ ਗੁਣਿਆਂ ਨਾਲ ਉਹਨਾਂ ਨੂੰ ਮਿਲਖ਼ ਦਿੱਤੀ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਸਾਢੇ ਨੌਂ ਗੋਤਾਂ ਨੂੰ ਹੁਕਮ ਦਿੱਤਾ ਸੀ।
Жеребко́м приділили їхній спа́док, як наказав був Господь через Мойсея, дев'яти племе́нам і половині пле́мени.
3 ੩ ਕਿਉਂ ਜੋ ਮੂਸਾ ਨੇ ਯਰਦਨ ਦੇ ਪਾਰ ਢਾਈ ਗੋਤਾਂ ਨੂੰ ਮਿਲਖ਼ ਦਿੱਤੀ ਪਰ ਉਸ ਨੇ ਲੇਵੀਆਂ ਨੂੰ ਉਹਨਾਂ ਦੇ ਵਿੱਚ ਮਿਲਖ਼ ਨਾ ਦਿੱਤੀ।
Бо дав Мойсей насліддя двох племе́н, та половини пле́мени по той бік Йорда́ну, а Левитам спа́дку не дав серед них.
4 ੪ ਯੂਸੁਫ਼ ਦੀ ਅੰਸ ਦੇ ਦੋ ਗੋਤ ਸਨ, ਮਨੱਸ਼ਹ ਅਤੇ ਇਫ਼ਰਾਈਮ ਅਤੇ ਉਹਨਾਂ ਨੇ ਲੇਵੀਆਂ ਨੂੰ ਦੇਸ ਵਿੱਚ ਕੋਈ ਭਾਗ ਨਹੀਂ ਦਿੱਤਾ ਕੇਵਲ ਵੱਸਣ ਦੇ ਸ਼ਹਿਰ ਅਤੇ ਉਹਨਾਂ ਦੇ ਪਸ਼ੂਆਂ ਅਤੇ ਮਾਲ ਲਈ ਸ਼ਾਮਲਾਟ ਦਿੱਤੀ।
Бо Йо́сипових синів було двоє поколінь, Манасі́я та Єфре́м, а Левитам не дали спа́дку в краю́, а тільки міста на осе́лення та їхні пасови́ська для їхньої худоби та для їхнього маєтку.
5 ੫ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਇਸਰਾਏਲੀਆਂ ਨੇ ਕੀਤਾ ਅਤੇ ਦੇਸ ਨੂੰ ਵੰਡ ਲਿਆ।
Як наказав був Господь Мойсеєві, так зробили Ізраїлеві сини, та й поділили край.
6 ੬ ਤਦ ਯਹੂਦੀ ਗਿਲਗਾਲ ਵਿੱਚ ਯਹੋਸ਼ੁਆ ਕੋਲ ਆਏ ਅਤੇ ਯਫ਼ੁੰਨਹ ਕਨਿੱਜ਼ੀ ਦੇ ਪੁੱਤਰ ਕਾਲੇਬ ਨੇ ਉਹ ਨੂੰ ਆਖਿਆ ਕਿ ਤੂੰ ਉਸ ਗੱਲ ਨੂੰ ਜਾਣਦਾ ਹੈਂ ਜਿਹੜੀ ਯਹੋਵਾਹ ਨੇ ਪਰਮੇਸ਼ੁਰ ਦੇ ਬੰਦੇ ਮੂਸਾ ਨੂੰ ਕਾਦੇਸ਼-ਬਰਨੇਆ ਵਿੱਚ ਮੇਰੇ ਵਿਖੇ ਅਤੇ ਤੇਰੇ ਵਿਖੇ ਆਖਿਆ ਸੀ।
І підійшли Юдині сини до Ісуса в Ґілґалі, та й сказав до нього Кале́в, син Єфуннеїв, кеназзе́янин: „Ти знаєш те слово, що Господь говорив до Мойсея, Божого чоловіка, про мене та про тебе в Кадеш-Барнеа.
7 ੭ ਮੈਂ ਚਾਲ੍ਹੀ ਸਾਲਾਂ ਦਾ ਸੀ ਜਦ ਯਹੋਵਾਹ ਦੇ ਦਾਸ ਮੂਸਾ ਨੇ ਮੈਨੂੰ ਕਾਦੇਸ਼-ਬਰਨੇਆ ਤੋਂ ਉਸ ਦੇਸ ਦਾ ਖ਼ੋਜ ਕੱਢਣ ਲਈ ਭੇਜਿਆ ਅਤੇ ਜਿਵੇਂ ਮੇਰੇ ਮਨ ਵਿੱਚ ਆਇਆ ਮੈਂ ਉਹ ਖ਼ਬਰ ਉਹ ਨੂੰ ਦਿੱਤੀ।
Я був віку сорока́ літ, коли Мойсей, раб Господній, посилав мене з Кадеш-Барнеа ви́відати той край. І я доклав йому справу, як було в серці моїм.
8 ੮ ਤਦ ਵੀ ਮੇਰੇ ਭਰਾਵਾਂ ਨੇ ਜਿਹੜੇ ਮੇਰੇ ਨਾਲ ਉਤਾਹਾਂ ਗਏ ਲੋਕਾਂ ਦੇ ਦਿਲਾਂ ਨੂੰ ਉਦਾਸ ਕਰ ਦਿੱਤਾ ਪਰ ਮੈਂ ਆਪਣੇ ਪਰਮੇਸ਼ੁਰ ਯਹੋਵਾਹ ਦੇ ਪਿੱਛੇ ਲੱਗਾ ਰਿਹਾ।
А мої браття, що ходили зо мною, знеси́лили були́ серце народу, а я обстава́в за Господом, Богом моїм.
9 ੯ ਮੂਸਾ ਨੇ ਉਸੇ ਦਿਨ ਇਹ ਸਹੁੰ ਖਾਧੀ ਕਿ ਜ਼ਰੂਰ ਇਹ ਧਰਤੀ ਜਿੱਥੋਂ ਦੀ ਤੇਰੇ ਪੈਰ ਲੰਘ ਗਏ ਹਨ ਤੇਰੇ ਲਈ ਤੇਰੇ ਪੁੱਤਰਾਂ ਲਈ ਇਸ ਕਾਰਨ ਸਦਾ ਦੀ ਭਾਗ ਹੋਵੇਗੀ ਕਿ ਤੂੰ ਯਹੋਵਾਹ ਮੇਰੇ ਪਰਮੇਸ਼ੁਰ ਦੇ ਪਿੱਛੇ ਲੱਗਾ ਰਿਹਾ ਹੈਂ।
І присягнув Мойсей того дня, говорячи: „ Поправді кажу́, — той край, що нога твоя ходила в ньому, буде на спа́док тобі та синам твоїм аж навіки, бо ти обстава́в за Господом, Богом моїм.
10 ੧੦ ਹੁਣ ਵੇਖੋ ਯਹੋਵਾਹ ਨੇ ਮੈਨੂੰ ਇਹ ਪੰਤਾਲੀ ਸਾਲ ਜੀਉਂਦਾ ਰੱਖਿਆ ਹੈ, ਜਿਵੇਂ ਉਹ ਬੋਲਿਆ ਸੀ ਅਰਥਾਤ ਉਸ ਵੇਲੇ ਤੋਂ ਜਦ ਯਹੋਵਾਹ ਨੇ ਮੂਸਾ ਨਾਲ ਇਹ ਗੱਲ ਕੀਤੀ ਅਤੇ ਇਸਰਾਏਲ ਉਜਾੜ ਦੇ ਵਿੱਚ ਦੀ ਤੁਰਿਆ ਜਾ ਰਿਹਾ ਸੀ। ਹੁਣ ਵੇਖੋ ਮੈਂ ਅੱਜ ਪਚਾਸੀਆਂ ਸਾਲਾਂ ਦਾ ਹਾਂ।
А тепер оце Господь позоставив мене при житті, як говорив. Оце сорок і п'ять літ відтоді́, як Господь говорив був це слово Мойсеєві, коли Ізраїль ходив у пустині. А тепер ось я віку восьмидесяти й п'яти літ.
11 ੧੧ ਮੈਂ ਅਜੇ ਤੱਕ ਇੰਨ੍ਹਾਂ ਬਲਵੰਤ ਹਾਂ ਜਿੰਨਾਂ ਉਸ ਦਿਨ ਸੀ ਜਦ ਮੂਸਾ ਨੇ ਮੈਨੂੰ ਭੇਜਿਆ ਸੀ। ਜਿਵੇਂ ਮੇਰਾ ਬਲ ਉਸ ਵੇਲੇ ਸੀ ਉਸੇ ਤਰ੍ਹਾਂ ਮੇਰਾ ਬਲ ਲੜਾਈ ਕਰਨ ਲਈ ਅਤੇ ਆਉਣ ਜਾਣ ਲਈ ਹੁਣ ਵੀ ਹੈ।
Сьогодні я ще сильний, як того дня, коли Мойсей посилав мене, — яка сила моя тоді, така сила моя й тепер, щоб воювати, і вихо́дити, і прихо́дити.
12 ੧੨ ਹੁਣ ਮੈਨੂੰ ਇਹ ਪਹਾੜੀ ਦੇਸ ਦੇ ਜਿਹ ਦਾ ਯਹੋਵਾਹ ਨੇ ਉਸ ਦਿਨ ਬਚਨ ਕੀਤਾ ਸੀ ਕਿਉਂ ਜੋ ਤੂੰ ਉਸੇ ਦਿਨ ਸੁਣਿਆ ਕਿ ਅਨਾਕੀ ਉੱਥੇ ਸਨ ਅਤੇ ਸ਼ਹਿਰ ਵੱਡੇ ਅਤੇ ਗੜ੍ਹਾਂ ਵਾਲੇ ਸਨ! ਸ਼ਾਇਦ ਯਹੋਵਾਹ ਮੇਰੇ ਨਾਲ ਰਹੇ ਅਤੇ ਮੈਂ ਉਹਨਾਂ ਨੂੰ ਕੱਢ ਸਕਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ।
А тепер дай же мені цей гористий край, про який Господь говорив того дня, бо ти чув того дня, що там ве́летні та великі укрі́плені міста́. Може Господь буде зо мною, і я повиганяю їх, як говорив був Господь“.
13 ੧੩ ਯਹੋਸ਼ੁਆ ਨੇ ਉਸ ਨੂੰ ਬਰਕਤ ਦਿੱਤੀ ਅਤੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਹਬਰੋਨ ਹਿੱਸੇ ਵਿੱਚ ਦੇ ਦਿੱਤਾ।
І поблагословив його Ісус, і дав Калевові, синові Єфуннеєвому, Хевро́н за спа́док.
14 ੧੪ ਇਸ ਕਾਰਨ ਅੱਜ ਦੇ ਦਿਨ ਹਬਰੋਨ ਯਫ਼ੁੰਨਹ ਕਨਿੱਜ਼ੀ ਦੇ ਪੁੱਤਰ ਕਾਲੇਬ ਦਾ ਭਾਗ ਹੈ ਕਿਉਂ ਜੋ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਮਗਰ-ਮਗਰ ਤੁਰਦਾ ਰਿਹਾ।
Тому став Хевро́н Калевові, синові Єфуннеєвому, кеназзе́янинові, за спадок, і так є аж до цього дня, за те, що він обстава́в за Господом, Богом Ізраїля.
15 ੧੫ ਅਤੇ ਹਬਰੋਨ ਦਾ ਨਾਮ ਇਸ ਤੋਂ ਅੱਗੇ ਕਿਰਯਥ-ਅਰਬਾ ਸੀ, ਉਹ ਅਰਬਾ ਅਨਾਕੀਆਂ ਵਿੱਚ ਸਭ ਤੋਂ ਵੱਡਾ ਆਦਮੀ ਸੀ। ਫਿਰ ਦੇਸ ਨੂੰ ਲੜਾਈ ਤੋਂ ਅਰਾਮ ਮਿਲਿਆ।
А ім'я́ Хеврону давніше було Кір'ят-Арба, що між ве́летнів був найбільший чоловік. А Край заспоко́ївся від війни.