< ਯਹੋਸ਼ੁਆ 15 >

1 ਯਹੂਦੀਆਂ ਦੇ ਗੋਤ ਦਾ ਭਾਗ ਉਹਨਾਂ ਦੇ ਘਰਾਣਿਆਂ ਅਨੁਸਾਰ ਅਦੋਮ ਦੀ ਹੱਦ ਤੱਕ ਸੀ ਅਰਥਾਤ ਦੱਖਣ ਵੱਲ ਸੀਨ ਦੇ ਉਜਾੜ ਤੱਕ ਜਿਹੜੀ ਦੱਖਣ ਦੀ ਸੀਮਾ ਉੱਤੇ ਹੈ।
ויהי הגורל למטה בני יהודה--למשפחתם אל גבול אדום מדבר צן נגבה מקצה תימן
2 ਅਤੇ ਉਹਨਾਂ ਦੀ ਦੱਖਣੀ ਹੱਦ ਖਾਰੇ ਸਮੁੰਦਰ ਤੋਂ ਸੀ ਅਰਥਾਤ ਉਸ ਖਾੜੀ ਤੋਂ ਜਿਹੜੀ ਦੱਖਣ ਵੱਲ ਮੁੜਦੀ ਹੈ।
ויהי להם גבול נגב מקצה ים המלח מן הלשן הפנה נגבה
3 ਉਹ ਦੱਖਣ ਵੱਲ ਅਕਰਾਬੀਮ ਦੀ ਚੜ੍ਹਾਈ ਤੱਕ ਪਹੁੰਚਦੀ ਸੀ ਅਤੇ ਸੀਨ ਵੱਲ ਜਾਂਦੀ ਸੀ ਅਤੇ ਕਾਦੇਸ਼-ਬਰਨੇਆ ਦੇ ਦੱਖਣ ਤੋਂ ਉਤਾਹਾਂ ਜਾ ਕੇ ਹਸਰੋਨ ਕੋਲੋਂ ਦੀ ਲੰਘ ਕੇ ਅੱਦਾਰ ਵੱਲ ਚੜ੍ਹਦੀ ਸੀ ਅਤੇ ਕਰਕਾ ਵੱਲ ਮੁੜਦੀ ਸੀ।
ויצא אל מנגב למעלה עקרבים ועבר צנה ועלה מנגב לקדש ברנע ועבר חצרון ועלה אדרה ונסב הקרקעה
4 ਅਸਮੋਨ ਤੱਕ ਅੱਪੜ ਕੇ ਮਿਸਰ ਦੀ ਨਦੀ ਦੇ ਕੋਲ ਦੀ ਜਾ ਕੇ ਉਸ ਦੀ ਹੱਦ ਦਾ ਫੈਲਾਓ ਸਮੁੰਦਰ ਤੱਕ ਸੀ। ਇਹ ਤੁਹਾਡੀ ਦੱਖਣੀ ਹੱਦ ਇਹੀ ਰਹੇਗੀ।
ועבר עצמונה ויצא נחל מצרים והיה (והיו) תצאות הגבול ימה זה יהיה לכם גבול נגב
5 ਪੂਰਬੀ ਹੱਦ ਖਾਰੇ ਸਮੁੰਦਰ ਯਰਦਨ ਦੇ ਸਿਰੇ ਤੱਕ ਸੀ ਅਤੇ ਉੱਤਰ ਦੇ ਪਾਸੇ ਦੀ ਹੱਦ ਯਰਦਨ ਦੇ ਸਿਰੇ ਦੀ ਸਮੁੰਦਰ ਦੀ ਖਾੜੀ ਤੋਂ ਸੀ।
וגבול קדמה ים המלח עד קצה הירדן וגבול לפאת צפונה מלשון הים מקצה הירדן
6 ਉਹ ਹੱਦ ਬੈਤ ਹਗਲਾਹ ਤੱਕ ਚੜ੍ਹ ਕੇ ਬੈਤ ਅਰਾਬਾਹ ਦੇ ਉਤਰ ਦੇ ਪਾਸੇ ਦੀ ਲੰਘੀ ਅਤੇ ਉਹ ਹੱਦ ਰਊਬੇਨ ਦੇ ਪੁੱਤਰ ਬੋਹਨ ਦੇ ਪੱਥਰ ਤੱਕ ਚੜ੍ਹੀ।
ועלה הגבול בית חגלה ועבר מצפון לבית הערבה ועלה הגבול אבן בהן בן ראובן
7 ਫਿਰ ਉਹ ਹੱਦ ਆਕੋਰ ਦੀ ਘਾਟੀ ਤੋਂ ਦਬੀਰ ਤੱਕ ਚੜ੍ਹ ਗਈ ਅਤੇ ਉਤਰ ਵੱਲ ਗਿਲਗਾਲ ਨੂੰ ਮੁੜੀ ਜਿਹੜਾ ਅੱਦੁਮੀਮ ਦੀ ਚੜ੍ਹਾਈ ਦੇ ਸਾਹਮਣੇ ਹੈ ਜੋ ਨਦੀ ਦੇ ਦੱਖਣ ਵੱਲ ਹੈ ਅਤੇ ਉਹ ਹੱਦ ਏਨ-ਸ਼ਮਸ਼ ਦੇ ਪਾਣੀਆਂ ਤੱਕ ਲੰਘੀ ਅਤੇ ਉਸ ਦਾ ਫੈਲਾਓ ਏਨ-ਰੋਗੇਲ ਤੱਕ ਸੀ।
ועלה הגבול דברה מעמק עכור וצפונה פנה אל הגלגל אשר נכח למעלה אדמים אשר מנגב לנחל ועבר הגבול אל מי עין שמש והיו תצאתיו אל עין רגל
8 ਤਾਂ ਫਿਰ ਉਹ ਹੱਦ ਹਿੰਨੋਮ ਦੇ ਪੁੱਤਰ ਦੀ ਵਾਦੀ ਥਾਣੀ ਯਬੂਸੀਆਂ ਦੇ ਚੜ੍ਹਾਈ ਤੱਕ ਦੱਖਣ ਵੱਲ ਚੜ੍ਹ ਗਈ ਅਤੇ ਉਹ ਯਰੂਸ਼ਲਮ ਹੈ ਤਾਂ ਉਹ ਹੱਦ ਉਸ ਪਰਬਤ ਦੀ ਟੀਸੀ ਤੱਕ ਚੜ੍ਹੀ ਜਿਹੜੀ ਲਹਿੰਦੇ ਵੱਲ ਹਿੰਨੋਮ ਦੀ ਵਾਦੀ ਦੇ ਸਾਹਮਣੇ ਹੈ ਅਤੇ ਜੋ ਰਫ਼ਾਈਮ ਦੀ ਖੱਡ ਦੇ ਸਿਰੇ ਉੱਤੇ ਉੱਤਰ ਵੱਲ ਨੂੰ ਹੈ।
ועלה הגבול גי בן הנם אל כתף היבוסי מנגב--היא ירושלם ועלה הגבול אל ראש ההר אשר על פני גי הנם ימה אשר בקצה עמק רפאים צפונה
9 ਤਾਂ ਉਹ ਹੱਦ ਪਰਬਤ ਦੀ ਟੀਸੀ ਤੋਂ ਨਫ਼ਤੋਆਹ ਦੇ ਸੋਤੇ ਦੇ ਪਾਣੀਆਂ ਤੱਕ ਜਾ ਪਹੁੰਚੀ ਅਤੇ ਅਫਰੋਨ ਪਰਬਤ ਦੇ ਸ਼ਹਿਰਾਂ ਤੱਕ ਗਈ ਫਿਰ ਉਹ ਹੱਦ ਬਆਲਾਹ ਤੱਕ ਜਿਹੜਾ ਕਿਰਯਥ-ਯਾਰੀਮ ਹੈ ਪਹੁੰਚੀ।
ותאר הגבול מראש ההר אל מעין מי נפתוח ויצא אל ערי הר עפרון ותאר הגבול בעלה היא קרית יערים
10 ੧੦ ਫਿਰ ਉਹ ਹੱਦ ਬਆਲਾਹ ਤੋਂ ਲਹਿੰਦੇ ਵੱਲ ਸੇਈਰ ਪਰਬਤ ਤੱਕ ਮੁੜੀ ਅਤੇ ਯਾਰੀਮ ਪਰਬਤ ਦੀ ਉਚਿਆਈ ਤੱਕ ਉਤਰ ਵੱਲ ਲੰਘੀ ਜਿਹੜਾ ਕਸਾਲੋਨ ਹੈ। ਫਿਰ ਬੈਤ ਸ਼ਮਸ਼ ਨੂੰ ਉਤਰ ਕੇ ਤਿਮਨਾਹ ਦੇ ਕੋਲੋਂ ਦੀ ਲੰਘੀ।
ונסב הגבול מבעלה ימה אל הר שעיר ועבר אל כתף הר יערים מצפונה היא כסלון וירד בית שמש ועבר תמנה
11 ੧੧ ਫਿਰ ਉਹ ਹੱਦ ਅਕਰੋਨ ਦੀ ਉਚਿਆਈ ਤੱਕ ਉਤਰ ਵੱਲ ਗਈ, ਅਤੇ ਉਹ ਹੱਦ ਸਿਕਰੋਨ ਤੱਕ ਪਹੁੰਚੀ ਤਾਂ ਬਆਲਾਹ ਪਰਬਤ ਥਾਣੀ ਲੰਘ ਕੇ ਯਬਨੇਲ ਕੋਲ ਜਾ ਨਿੱਕਲੀ। ਉਸ ਹੱਦ ਦਾ ਫੈਲਾਓ ਸਮੁੰਦਰ ਤੱਕ ਸੀ।
ויצא הגבול אל כתף עקרון צפונה ותאר הגבול שכרונה ועבר הר הבעלה ויצא יבנאל והיו תצאות הגבול ימה
12 ੧੨ ਪੱਛਮ ਹੱਦ ਵੱਡੇ ਸਮੁੰਦਰ ਦੇ ਕੰਢੇ ਤੱਕ ਸੀ। ਇਹ ਯਹੂਦੀਆਂ ਦੇ ਆਲੇ-ਦੁਆਲੇ ਦੀ ਹੱਦ ਉਹਨਾਂ ਦੇ ਘਰਾਣਿਆਂ ਅਨੁਸਾਰ ਹੈ।
וגבול ים הימה הגדול וגבול זה גבול בני יהודה סביב--למשפחתם
13 ੧੩ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਉਸ ਨੇ ਯਹੂਦੀਆਂ ਦੇ ਵਿੱਚ ਯਹੋਵਾਹ ਦੇ ਹੁਕਮ ਅਨੁਸਾਰ ਜੋ ਉਹ ਨੇ ਯਹੋਸ਼ੁਆ ਨੂੰ ਦਿੱਤਾ ਸੀ ਭਾਗ ਦਿੱਤਾ ਅਰਥਾਤ ਕਿਰਯਥ-ਅਰਬਾ ਜਿਹੜਾ ਹਬਰੋਨ ਹੈ ਅਤੇ ਅਰਬਾ ਅਨਾਕ ਦਾ ਪਿਤਾ ਸੀ।
ולכלב בן יפנה נתן חלק בתוך בני יהודה אל פי יהוה ליהושע--את קרית ארבע אבי הענק היא חברון
14 ੧੪ ਤਾਂ ਕਾਲੇਬ ਨੇ ਉੱਥੋਂ ਅਨਾਕ ਦੇ ਤਿੰਨਾਂ ਪੁੱਤਰਾਂ ਨੂੰ ਕੱਢ ਦਿੱਤਾ ਅਰਥਾਤ ਸ਼ੇਸ਼ਈ, ਅਹੀਮਾਨ ਅਤੇ ਤਲਮਈ ਅਨਾਕ ਦੀ ਅੰਸ ਨੂੰ
וירש משם כלב את שלושה בני הענק--את ששי ואת אחימן ואת תלמי ילידי הענק
15 ੧੫ ਉੱਥੋਂ ਉਹ ਨੇ ਦਬੀਰ ਦੇ ਵਸਨੀਕਾਂ ਦੇ ਉੱਤੇ ਚੜ੍ਹਾਈ ਕੀਤੀ ਅਤੇ ਦਬੀਰ ਦਾ ਨਾਮ ਪਹਿਲਾਂ ਕਿਰਯਥ-ਸੇਫ਼ਰ ਸੀ।
ויעל משם אל ישבי דבר ושם דבר לפנים קרית ספר
16 ੧੬ ਤਦ ਕਾਲੇਬ ਨੇ ਆਖਿਆ, ਜੋ ਕੋਈ ਕਿਰਯਥ-ਸੇਫ਼ਰ ਉੱਤੇ ਹਮਲਾ ਕਰਕੇ ਉਸ ਨੂੰ ਜਿੱਤ ਲਵੇ ਤਾਂ ਮੈਂ ਉਸ ਨੂੰ ਆਪਣੀ ਧੀ ਅਕਸਾਹ ਵਿਆਹ ਦਿਆਂਗਾ।
ויאמר כלב אשר יכה את קרית ספר ולכדה--ונתתי לו את עכסה בתי לאשה
17 ੧੭ ਕਾਲੇਬ ਦੇ ਭਰਾ ਕਨਜ਼ ਦੇ ਪੁੱਤਰ ਆਥਨੀਏਲ ਨੇ ਉਸ ਨੂੰ ਜਿੱਤ ਲਿਆ ਸੋ ਉਹ ਨੇ ਅਕਸਾਹ ਆਪਣੀ ਧੀ ਉਸ ਨੂੰ ਵਿਆਹ ਦਿੱਤੀ।
וילכדה עתניאל בן קנז אחי כלב ויתן לו את עכסה בתו לאשה
18 ੧੮ ਫਿਰ ਇਸ ਤਰ੍ਹਾਂ ਹੋਇਆ ਜਦ ਉਹ ਉੱਥੇ ਆਈ ਤਾਂ ਉਸ ਨੇ ਉਹ ਨੂੰ ਉਕਸਾਇਆ ਕਿ ਉਹ ਦੇ ਪਿਤਾ ਕੋਲੋਂ ਥੋੜੀ ਜ਼ਮੀਨ ਮੰਗੇ। ਜਦ ਉਹ ਆਪਣੇ ਗਧੇ ਤੋਂ ਉਤਰੀ ਤਦ ਕਾਲੇਬ ਨੇ ਉਸ ਨੂੰ ਪੁੱਛਿਆ, ਤੂੰ ਕੀ ਮੰਗਦੀ ਹੈਂ?
ויהי בבואה ותסיתהו לשאול מאת אביה שדה ותצנח מעל החמור ויאמר לה כלב מה לך
19 ੧੯ ਤਾਂ ਉਸ ਆਖਿਆ, ਮੈਨੂੰ ਅਸੀਸ ਦੇ ਕਿਉਂ ਜੋ ਤੁਸੀਂ ਮੈਨੂੰ ਦੱਖਣ ਦਾ ਦੇਸ਼ ਦਾਨ ਵਿੱਚ ਦਿੱਤਾ ਹੈ। ਹੁਣ ਮੈਨੂੰ ਪਾਣੀ ਦੇ ਸੋਤੇ ਵੀ ਦਿਉ। ਤਦ ਕਾਲੇਬ ਨੇ ਉੱਪਰਲੇ ਸੋਤੇ ਅਤੇ ਹੇਠਲੇ ਸੋਤੇ ਉਸ ਨੂੰ ਦੇ ਦਿੱਤੇ।
ותאמר תנה לי ברכה כי ארץ הנגב נתתני ונתתה לי גלת מים ויתן לה את גלת עליות ואת גלת תחתיות
20 ੨੦ ਇਹ ਯਹੂਦੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਹੈ।
זאת נחלת מטה בני יהודה--למשפחתם
21 ੨੧ ਯਹੂਦੀਆਂ ਦੇ ਗੋਤ ਦੇ ਸ਼ਹਿਰ ਅਦੋਮ ਦੀ ਹੱਦ ਦੇ ਕੋਲ ਦੱਖਣ ਵੱਲ ਇਹ ਹਨ - ਕਬਸਏਲ ਅਤੇ ਏਦਰ ਅਤੇ ਯਾਗੂਰ
ויהיו הערים מקצה למטה בני יהודה אל גבול אדום בנגבה--קבצאל ועדר ויגור
22 ੨੨ ਅਤੇ ਕੀਨਾਹ ਅਤੇ ਦੀਮੋਨਾਹ ਅਤੇ ਅਦਾਦਾਹ
וקינה ודימונה ועדעדה
23 ੨੩ ਅਤੇ ਕਦਸ਼ ਅਤੇ ਹਾਸੋਰ ਅਤੇ ਯਿਥਨਾਨ
וקדש וחצור ויתנן
24 ੨੪ ਜ਼ੀਫ਼ ਅਤੇ ਤਲਮ ਅਤੇ ਬਆਲੋਥ
זיף וטלם ובעלות
25 ੨੫ ਅਤੇ ਹਾਸੋਰ ਹੱਦਤਾਹ ਅਤੇ ਕਰੀਯੋਥ ਹਸਰੋਨ ਜਿਹੜਾ ਹਾਸੋਰ ਹੈ
וחצור חדתה וקריות חצרון היא חצור
26 ੨੬ ਅਮਾਮ ਅਤੇ ਸ਼ਮਾ ਅਤੇ ਮੋਲਾਦਾਹ
אמם ושמע ומולדה
27 ੨੭ ਅਤੇ ਹਸਰ ਗੱਦਾਹ ਅਤੇ ਹਸ਼ਮੋਨ ਅਤੇ ਬੈਤ-ਪਾਲਟ
וחצר גדה וחשמון ובית פלט
28 ੨੮ ਅਤੇ ਹਸਰਸ਼ੂਆਲ ਅਤੇ ਬਏਰਸ਼ਬਾ ਅਤੇ ਬਿਜ਼ਯੋਥਯਾਹ
וחצר שועל ובאר שבע ובזיותיה
29 ੨੯ ਬਆਲਾਹ ਅਤੇ ਇੱਯੀਮ ਅਤੇ ਆਸਮ
בעלה ועיים ועצם
30 ੩੦ ਅਤੇ ਅਲਤੋਲਦ ਅਤੇ ਕਸੀਲ ਅਤੇ ਹਾਰਮਾਹ
ואלתולד וכסיל וחרמה
31 ੩੧ ਅਤੇ ਸਿਕਲਗ ਅਤੇ ਮਦਮੰਨਾਹ ਅਤੇ ਸਨਸੰਨਾਹ
וצקלג ומדמנה וסנסנה
32 ੩੨ ਅਤੇ ਲਬਾਓਥ ਅਤੇ ਸ਼ਿਲਹੀਮ ਅਤੇ ਆਇਨ ਅਤੇ ਰਿੰਮੋਨ। ਸਾਰੇ ਸ਼ਹਿਰ ਉਨੱਤੀ ਅਤੇ ਉਹਨਾਂ ਦੇ ਪਿੰਡਾਂ।
ולבאות ושלחים ועין ורמון כל ערים עשרים ותשע וחצריהן
33 ੩੩ ਮੈਦਾਨ ਵਿੱਚ ਅਸ਼ਤਾਓਲ ਅਤੇ ਜੋਰਾਹ ਅਤੇ ਅਸ਼ਨਾਹ
בשפלה--אשתאול וצרעה ואשנה
34 ੩੪ ਅਤੇ ਜ਼ਾਨੋਅਹ ਅਤੇ ਏਨ-ਗੱਨੀਮ, ਤੱਪੂਆਹ ਅਤੇ ਏਨਾਮ
וזנוח ועין גנים תפוח והעינם
35 ੩੫ ਯਰਮੂਥ ਅਤੇ ਅਦੁੱਲਾਮ, ਸੋਕੋਹ ਅਤੇ ਅਜ਼ੇਕਾਹ
ירמות ועדלם שוכה ועזקה
36 ੩੬ ਅਤੇ ਸ਼ਅਰਯਿਮ ਅਤੇ ਅਦੀਯਮਿਥ ਅਤੇ ਗਦੇਰਾਹ ਅਤੇ ਗਦੇਰੋਥਯਿਮ। ਚੌਦਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ।
ושערים ועדיתים והגדרה וגדרתים ערים ארבע עשרה וחצריהן
37 ੩੭ ਸਨਾਨ ਅਤੇ ਹਾਦਾਸ਼ਾਹ ਅਤੇ ਮਿਗਦਲ ਗਾਦ
צנן וחדשה ומגדל גד
38 ੩੮ ਅਤੇ ਦਿਲਾਨ ਅਤੇ ਮਿਸਪੇਹ ਅਤੇ ਯਾਕਥਏਲ
ודלען והמצפה ויקתאל
39 ੩੯ ਲਾਕੀਸ਼ ਅਤੇ ਬਾਸਕਥ ਅਤੇ ਅਗਲੋਨ
לכיש ובצקת ועגלון
40 ੪੦ ਅਤੇ ਕੱਬੋਨ, ਲਹਮਾਸ ਅਤੇ ਕਿਥਲੀਸ਼
וכבון ולחמס וכתליש
41 ੪੧ ਅਤੇ ਗਦੇਰੋਥ, ਬੈਤ ਦਾਗੋਨ ਅਤੇ ਨਅਮਾਹ ਅਤੇ ਮੱਕੇਦਾਹ। ਸੋਲਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ।
וגדרות בית דגון ונעמה ומקדה ערים שש עשרה וחצריהן
42 ੪੨ ਲਿਬਨਾਹ ਅਤੇ ਅਥਰ ਅਤੇ ਆਸ਼ਾਨ
לבנה ועתר ועשן
43 ੪੩ ਅਤੇ ਯਿਫ਼ਤਾਹ ਅਤੇ ਅਸ਼ਨਾਹ ਅਤੇ ਨਸੀਬ
ויפתח ואשנה ונציב
44 ੪੪ ਅਤੇ ਕਈਲਾਹ ਅਤੇ ਅਕਜ਼ੀਬ ਅਤੇ ਮਾਰੇਸ਼ਾਹ। ਨੌਂ ਸ਼ਹਿਰ ਅਤੇ ਉਹਨਾਂ ਦੇ ਪਿੰਡ।
וקעילה ואכזיב ומראשה ערים תשע וחצריהן
45 ੪੫ ਅਕਰੋਨ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ
עקרון ובנתיה וחצריה
46 ੪੬ ਅਕਰੋਨ ਤੋਂ ਸਮੁੰਦਰ ਤੱਕ ਸਾਰੇ ਜਿਹੜੇ ਅਸ਼ਦੋਦ ਦੇ ਲਾਗੇ ਸਨ ਨਾਲੇ ਉਹਨਾਂ ਦੇ ਪਿੰਡ।
מעקרון וימה כל אשר על יד אשדוד וחצריהן
47 ੪੭ ਅਸ਼ਦੋਦ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ। ਅੱਜ਼ਾਹ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ ਮਿਸਰ ਦੀ ਨਦੀ ਅਤੇ ਵੱਡੇ ਸਮੁੰਦਰ ਦੇ ਕਿਨਾਰੇ ਤੱਕ।
אשדוד בנותיה וחצריה עזה בנותיה וחצריה--עד נחל מצרים והים הגבול (הגדול) וגבול
48 ੪੮ ਅਤੇ ਪਹਾੜੀ ਦੇਸ ਵਿੱਚ ਸ਼ਾਮੀਰ ਅਤੇ ਯੱਤੀਰ ਅਤੇ ਸੋਕੋਹ
ובהר--שמיר ויתיר ושוכה
49 ੪੯ ਅਤੇ ਦੰਨਾਹ ਅਤੇ ਕਿਰਯਥ-ਸੰਨਾਹ ਜਿਹੜਾ ਦਬੀਰ ਹੈ।
ודנה וקרית סנה היא דבר
50 ੫੦ ਅਤੇ ਅਨਾਬ ਅਤੇ ਅਸ਼ਤਮੋਹ ਅਤੇ ਅਨੀਮ
וענב ואשתמה וענים
51 ੫੧ ਅਤੇ ਗੋਸ਼ਨ ਅਤੇ ਹੋਲੋਨ ਅਤੇ ਗਿਲੋਹ ਗਿਆਰ੍ਹਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ।
וגשן וחלן וגלה ערים אחת עשרה וחצריהן
52 ੫੨ ਅਰਾਬ ਅਤੇ ਦੂਮਾਹ ਅਸ਼ਾਨ
ארב ורומה ואשען
53 ੫੩ ਅਤੇ ਯਾਨੀਮ ਅਤੇ ਬੈਤ ਤੱਪੂਆਹ ਅਤੇ ਅਫੇਕਾਹ
וינים (וינום) ובית תפוח ואפקה
54 ੫੪ ਅਤੇ ਹੁਮਤਾਹ ਅਤੇ ਕਿਰਯਥ-ਅਰਬਾ ਜਿਹੜਾ ਹਬਰੋਨ ਹੈ ਅਤੇ ਸੀਓਰ। ਨੌਂ ਸ਼ਹਿਰ ਅਤੇ ਉਹਨਾਂ ਦੇ ਪਿੰਡ।
וחמטה וקרית ארבע היא חברון--וציער ערים תשע וחצריהן
55 ੫੫ ਮਾਓਨ ਕਰਮਲ ਅਤੇ ਜ਼ੀਫ ਅਤੇ ਯੁੱਤਾਹ
מעון כרמל וזיף ויוטה
56 ੫੬ ਅਤੇ ਯਿਜ਼ਰਏਲ ਅਤੇ ਯਾਕਦਾਮ ਅਤੇ ਜ਼ਾਨੋਅਹ
ויזרעאל ויקדעם וזנוח
57 ੫੭ ਕਯਿਨ ਗਿਬਆਹ ਅਤੇ ਤਿਮਨਾਹ। ਦਸ ਸ਼ਹਿਰ ਅਤੇ ਉਹਨਾਂ ਦੇ ਪਿੰਡ।
הקין גבעה ותמנה ערים עשר וחצריהן
58 ੫੮ ਹਲਹੂਲ ਬੈਤ ਸੂਰ ਅਤੇ ਗਦੋਰ
חלחול בית צור וגדור
59 ੫੯ ਅਤੇ ਮਅਰਾਥ ਅਤੇ ਬੈਤ ਅਨੋਥ ਅਤੇ ਅਲਤਕੋਨ। ਛੇ ਸ਼ਹਿਰ ਅਤੇ ਉਹਨਾਂ ਦੇ ਪਿੰਡ।
ומערת ובית ענות ואלתקן ערים שש וחצריהן
60 ੬੦ ਕਿਰਯਥ-ਬਆਲ ਜਿਹੜਾ ਕਿਰਯਥ-ਯਾਰੀਮ ਹੈ ਅਤੇ ਰੱਬਾਹ। ਦੋ ਸ਼ਹਿਰ ਅਤੇ ਉਹਨਾਂ ਦੇ ਪਿੰਡ।
קרית בעל היא קרית יערים--והרבה ערים שתים וחצריהן
61 ੬੧ ਉਜਾੜ ਵਿੱਚ ਬੈਤ ਅਰਾਬਾਹ ਮਿੱਦੀਨ ਅਤੇ ਸਕਾਕਾਹ
במדבר--בית הערבה מדין וסככה
62 ੬੨ ਅਤੇ ਨਿਬਸ਼ਾਨ ਅਤੇ ਲੂਣ ਦਾ ਸ਼ਹਿਰ ਅਤੇ ਏਨ-ਗਦੀ। ਛੇ ਸ਼ਹਿਰ ਅਤੇ ਉਹਨਾਂ ਦੇ ਪਿੰਡ।
והנבשן ועיר המלח ועין גדי ערים שש וחצריהן
63 ੬੩ ਪਰ ਜਿਹੜੇ ਯਰੂਸ਼ਲਮ ਵਿੱਚ ਯਬੂਸੀ ਵੱਸਦੇ ਸਨ ਯਹੂਦੀ ਉਹਨਾਂ ਨੂੰ ਨਾ ਕੱਢ ਸਕੇ ਅਤੇ ਯਬੂਸੀ ਯਹੂਦੀਆਂ ਨਾਲ ਯਰੂਸ਼ਲਮ ਵਿੱਚ ਅੱਜ ਦੇ ਦਿਨ ਤੱਕ ਵੱਸਦੇ ਹਨ।
ואת היבוסי יושבי ירושלם לא יוכלו (יכלו) בני יהודה להורישם וישב היבוסי את בני יהודה בירושלם עד היום הזה

< ਯਹੋਸ਼ੁਆ 15 >