< ਯਹੋਸ਼ੁਆ 15 >
1 ੧ ਯਹੂਦੀਆਂ ਦੇ ਗੋਤ ਦਾ ਭਾਗ ਉਹਨਾਂ ਦੇ ਘਰਾਣਿਆਂ ਅਨੁਸਾਰ ਅਦੋਮ ਦੀ ਹੱਦ ਤੱਕ ਸੀ ਅਰਥਾਤ ਦੱਖਣ ਵੱਲ ਸੀਨ ਦੇ ਉਜਾੜ ਤੱਕ ਜਿਹੜੀ ਦੱਖਣ ਦੀ ਸੀਮਾ ਉੱਤੇ ਹੈ।
Жребий колену сынов Иудиных, по племенам их, выпал такой: в смежности с Идумеею была пустыня Син, к югу, при конце Фемана;
2 ੨ ਅਤੇ ਉਹਨਾਂ ਦੀ ਦੱਖਣੀ ਹੱਦ ਖਾਰੇ ਸਮੁੰਦਰ ਤੋਂ ਸੀ ਅਰਥਾਤ ਉਸ ਖਾੜੀ ਤੋਂ ਜਿਹੜੀ ਦੱਖਣ ਵੱਲ ਮੁੜਦੀ ਹੈ।
южным пределом их был край моря Соленого от простирающегося к югу залива;
3 ੩ ਉਹ ਦੱਖਣ ਵੱਲ ਅਕਰਾਬੀਮ ਦੀ ਚੜ੍ਹਾਈ ਤੱਕ ਪਹੁੰਚਦੀ ਸੀ ਅਤੇ ਸੀਨ ਵੱਲ ਜਾਂਦੀ ਸੀ ਅਤੇ ਕਾਦੇਸ਼-ਬਰਨੇਆ ਦੇ ਦੱਖਣ ਤੋਂ ਉਤਾਹਾਂ ਜਾ ਕੇ ਹਸਰੋਨ ਕੋਲੋਂ ਦੀ ਲੰਘ ਕੇ ਅੱਦਾਰ ਵੱਲ ਚੜ੍ਹਦੀ ਸੀ ਅਤੇ ਕਰਕਾ ਵੱਲ ਮੁੜਦੀ ਸੀ।
на юге идет он к возвышенности Акраввимской, проходит Цин и, восходя с южной стороны к Кадес-Варне, проходит Хецрон и, восходя до Аддара, идет на западной стороне Кадеса, поворачивает к Каркае,
4 ੪ ਅਸਮੋਨ ਤੱਕ ਅੱਪੜ ਕੇ ਮਿਸਰ ਦੀ ਨਦੀ ਦੇ ਕੋਲ ਦੀ ਜਾ ਕੇ ਉਸ ਦੀ ਹੱਦ ਦਾ ਫੈਲਾਓ ਸਮੁੰਦਰ ਤੱਕ ਸੀ। ਇਹ ਤੁਹਾਡੀ ਦੱਖਣੀ ਹੱਦ ਇਹੀ ਰਹੇਗੀ।
потом проходит Ацмон, идет к потоку Египетскому, так что конец сего предела есть море. Сей будет южный ваш предел.
5 ੫ ਪੂਰਬੀ ਹੱਦ ਖਾਰੇ ਸਮੁੰਦਰ ਯਰਦਨ ਦੇ ਸਿਰੇ ਤੱਕ ਸੀ ਅਤੇ ਉੱਤਰ ਦੇ ਪਾਸੇ ਦੀ ਹੱਦ ਯਰਦਨ ਦੇ ਸਿਰੇ ਦੀ ਸਮੁੰਦਰ ਦੀ ਖਾੜੀ ਤੋਂ ਸੀ।
Пределом же к востоку все море Соленое, до устья Иордана; а предел с северной стороны начинается от залива моря, от устья Иордана;
6 ੬ ਉਹ ਹੱਦ ਬੈਤ ਹਗਲਾਹ ਤੱਕ ਚੜ੍ਹ ਕੇ ਬੈਤ ਅਰਾਬਾਹ ਦੇ ਉਤਰ ਦੇ ਪਾਸੇ ਦੀ ਲੰਘੀ ਅਤੇ ਉਹ ਹੱਦ ਰਊਬੇਨ ਦੇ ਪੁੱਤਰ ਬੋਹਨ ਦੇ ਪੱਥਰ ਤੱਕ ਚੜ੍ਹੀ।
отсюда предел восходит к Беф-Хогле и проходит с северной стороны к Беф-Араве, и идет предел вверх до камня Богана, сына Рувимова;
7 ੭ ਫਿਰ ਉਹ ਹੱਦ ਆਕੋਰ ਦੀ ਘਾਟੀ ਤੋਂ ਦਬੀਰ ਤੱਕ ਚੜ੍ਹ ਗਈ ਅਤੇ ਉਤਰ ਵੱਲ ਗਿਲਗਾਲ ਨੂੰ ਮੁੜੀ ਜਿਹੜਾ ਅੱਦੁਮੀਮ ਦੀ ਚੜ੍ਹਾਈ ਦੇ ਸਾਹਮਣੇ ਹੈ ਜੋ ਨਦੀ ਦੇ ਦੱਖਣ ਵੱਲ ਹੈ ਅਤੇ ਉਹ ਹੱਦ ਏਨ-ਸ਼ਮਸ਼ ਦੇ ਪਾਣੀਆਂ ਤੱਕ ਲੰਘੀ ਅਤੇ ਉਸ ਦਾ ਫੈਲਾਓ ਏਨ-ਰੋਗੇਲ ਤੱਕ ਸੀ।
потом восходит предел к Давиру от долины Ахор и на севере поворачивает к Галгалу, который против возвышенности Адуммима, лежащего с южной стороны потока; отсюда предел проходит к водам Ен-Шемеша и оканчивается у Ен-Рогела;
8 ੮ ਤਾਂ ਫਿਰ ਉਹ ਹੱਦ ਹਿੰਨੋਮ ਦੇ ਪੁੱਤਰ ਦੀ ਵਾਦੀ ਥਾਣੀ ਯਬੂਸੀਆਂ ਦੇ ਚੜ੍ਹਾਈ ਤੱਕ ਦੱਖਣ ਵੱਲ ਚੜ੍ਹ ਗਈ ਅਤੇ ਉਹ ਯਰੂਸ਼ਲਮ ਹੈ ਤਾਂ ਉਹ ਹੱਦ ਉਸ ਪਰਬਤ ਦੀ ਟੀਸੀ ਤੱਕ ਚੜ੍ਹੀ ਜਿਹੜੀ ਲਹਿੰਦੇ ਵੱਲ ਹਿੰਨੋਮ ਦੀ ਵਾਦੀ ਦੇ ਸਾਹਮਣੇ ਹੈ ਅਤੇ ਜੋ ਰਫ਼ਾਈਮ ਦੀ ਖੱਡ ਦੇ ਸਿਰੇ ਉੱਤੇ ਉੱਤਰ ਵੱਲ ਨੂੰ ਹੈ।
отсюда предел идет вверх к долине сына Енномова с южной стороны Иевуса, который есть Иерусалим, и восходит предел на вершину горы, которая к западу против долины Енномовой, которая на краю долины Рефаимов к северу;
9 ੯ ਤਾਂ ਉਹ ਹੱਦ ਪਰਬਤ ਦੀ ਟੀਸੀ ਤੋਂ ਨਫ਼ਤੋਆਹ ਦੇ ਸੋਤੇ ਦੇ ਪਾਣੀਆਂ ਤੱਕ ਜਾ ਪਹੁੰਚੀ ਅਤੇ ਅਫਰੋਨ ਪਰਬਤ ਦੇ ਸ਼ਹਿਰਾਂ ਤੱਕ ਗਈ ਫਿਰ ਉਹ ਹੱਦ ਬਆਲਾਹ ਤੱਕ ਜਿਹੜਾ ਕਿਰਯਥ-ਯਾਰੀਮ ਹੈ ਪਹੁੰਚੀ।
от вершины горы предел поворачивает к источнику вод Нефтоах и идет к городам горы Ефрона, и поворачивает предел к Ваалу, который есть Кириаф-Иарим;
10 ੧੦ ਫਿਰ ਉਹ ਹੱਦ ਬਆਲਾਹ ਤੋਂ ਲਹਿੰਦੇ ਵੱਲ ਸੇਈਰ ਪਰਬਤ ਤੱਕ ਮੁੜੀ ਅਤੇ ਯਾਰੀਮ ਪਰਬਤ ਦੀ ਉਚਿਆਈ ਤੱਕ ਉਤਰ ਵੱਲ ਲੰਘੀ ਜਿਹੜਾ ਕਸਾਲੋਨ ਹੈ। ਫਿਰ ਬੈਤ ਸ਼ਮਸ਼ ਨੂੰ ਉਤਰ ਕੇ ਤਿਮਨਾਹ ਦੇ ਕੋਲੋਂ ਦੀ ਲੰਘੀ।
потом поворачивает предел от Ваала к морю и идет к горе Сеиру, и идет северною стороною горы Иеарим, которая есть Кесалон, и, нисходя к Вефсамису, проходит чрез Фимну;
11 ੧੧ ਫਿਰ ਉਹ ਹੱਦ ਅਕਰੋਨ ਦੀ ਉਚਿਆਈ ਤੱਕ ਉਤਰ ਵੱਲ ਗਈ, ਅਤੇ ਉਹ ਹੱਦ ਸਿਕਰੋਨ ਤੱਕ ਪਹੁੰਚੀ ਤਾਂ ਬਆਲਾਹ ਪਰਬਤ ਥਾਣੀ ਲੰਘ ਕੇ ਯਬਨੇਲ ਕੋਲ ਜਾ ਨਿੱਕਲੀ। ਉਸ ਹੱਦ ਦਾ ਫੈਲਾਓ ਸਮੁੰਦਰ ਤੱਕ ਸੀ।
отсюда предел идет северною стороною Екрона, и поворачивает предел к Шикарону, проходит чрез гору земли Ваал и доходит до Иавнеила, и оканчивается предел у моря. Западный предел составляет великое море.
12 ੧੨ ਪੱਛਮ ਹੱਦ ਵੱਡੇ ਸਮੁੰਦਰ ਦੇ ਕੰਢੇ ਤੱਕ ਸੀ। ਇਹ ਯਹੂਦੀਆਂ ਦੇ ਆਲੇ-ਦੁਆਲੇ ਦੀ ਹੱਦ ਉਹਨਾਂ ਦੇ ਘਰਾਣਿਆਂ ਅਨੁਸਾਰ ਹੈ।
Вот предел сынов Иудиных с племенами их со всех сторон.
13 ੧੩ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਉਸ ਨੇ ਯਹੂਦੀਆਂ ਦੇ ਵਿੱਚ ਯਹੋਵਾਹ ਦੇ ਹੁਕਮ ਅਨੁਸਾਰ ਜੋ ਉਹ ਨੇ ਯਹੋਸ਼ੁਆ ਨੂੰ ਦਿੱਤਾ ਸੀ ਭਾਗ ਦਿੱਤਾ ਅਰਥਾਤ ਕਿਰਯਥ-ਅਰਬਾ ਜਿਹੜਾ ਹਬਰੋਨ ਹੈ ਅਤੇ ਅਰਬਾ ਅਨਾਕ ਦਾ ਪਿਤਾ ਸੀ।
И Халеву, сыну Иефонниину, Иисус дал часть среди сынов Иудиных, как повелел Господь Иисусу; и дал ему Иисус Кириаф-Арбы, отца Енакова, иначе Хеврон.
14 ੧੪ ਤਾਂ ਕਾਲੇਬ ਨੇ ਉੱਥੋਂ ਅਨਾਕ ਦੇ ਤਿੰਨਾਂ ਪੁੱਤਰਾਂ ਨੂੰ ਕੱਢ ਦਿੱਤਾ ਅਰਥਾਤ ਸ਼ੇਸ਼ਈ, ਅਹੀਮਾਨ ਅਤੇ ਤਲਮਈ ਅਨਾਕ ਦੀ ਅੰਸ ਨੂੰ
И выгнал оттуда Халев сын Иефонниин трех сынов Енаковых: Шешая, Ахимана и Фалмая, детей Енаковых.
15 ੧੫ ਉੱਥੋਂ ਉਹ ਨੇ ਦਬੀਰ ਦੇ ਵਸਨੀਕਾਂ ਦੇ ਉੱਤੇ ਚੜ੍ਹਾਈ ਕੀਤੀ ਅਤੇ ਦਬੀਰ ਦਾ ਨਾਮ ਪਹਿਲਾਂ ਕਿਰਯਥ-ਸੇਫ਼ਰ ਸੀ।
Отсюда Халев пошел против жителей Давира имя Давиру прежде было Кириаф-Сефер.
16 ੧੬ ਤਦ ਕਾਲੇਬ ਨੇ ਆਖਿਆ, ਜੋ ਕੋਈ ਕਿਰਯਥ-ਸੇਫ਼ਰ ਉੱਤੇ ਹਮਲਾ ਕਰਕੇ ਉਸ ਨੂੰ ਜਿੱਤ ਲਵੇ ਤਾਂ ਮੈਂ ਉਸ ਨੂੰ ਆਪਣੀ ਧੀ ਅਕਸਾਹ ਵਿਆਹ ਦਿਆਂਗਾ।
И сказал Халев: кто поразит Кириаф-Сефер и возьмет его, тому отдам Ахсу, дочь мою, в жену.
17 ੧੭ ਕਾਲੇਬ ਦੇ ਭਰਾ ਕਨਜ਼ ਦੇ ਪੁੱਤਰ ਆਥਨੀਏਲ ਨੇ ਉਸ ਨੂੰ ਜਿੱਤ ਲਿਆ ਸੋ ਉਹ ਨੇ ਅਕਸਾਹ ਆਪਣੀ ਧੀ ਉਸ ਨੂੰ ਵਿਆਹ ਦਿੱਤੀ।
И взял его Гофониил, младший сын Кеназа, брата Халевова, и отдал он в жену ему Ахсу, дочь свою.
18 ੧੮ ਫਿਰ ਇਸ ਤਰ੍ਹਾਂ ਹੋਇਆ ਜਦ ਉਹ ਉੱਥੇ ਆਈ ਤਾਂ ਉਸ ਨੇ ਉਹ ਨੂੰ ਉਕਸਾਇਆ ਕਿ ਉਹ ਦੇ ਪਿਤਾ ਕੋਲੋਂ ਥੋੜੀ ਜ਼ਮੀਨ ਮੰਗੇ। ਜਦ ਉਹ ਆਪਣੇ ਗਧੇ ਤੋਂ ਉਤਰੀ ਤਦ ਕਾਲੇਬ ਨੇ ਉਸ ਨੂੰ ਪੁੱਛਿਆ, ਤੂੰ ਕੀ ਮੰਗਦੀ ਹੈਂ?
Когда надлежало ей идти, ее научили просить у отца ее поле, и она сошла с осла. Халев сказал ей: что тебе?
19 ੧੯ ਤਾਂ ਉਸ ਆਖਿਆ, ਮੈਨੂੰ ਅਸੀਸ ਦੇ ਕਿਉਂ ਜੋ ਤੁਸੀਂ ਮੈਨੂੰ ਦੱਖਣ ਦਾ ਦੇਸ਼ ਦਾਨ ਵਿੱਚ ਦਿੱਤਾ ਹੈ। ਹੁਣ ਮੈਨੂੰ ਪਾਣੀ ਦੇ ਸੋਤੇ ਵੀ ਦਿਉ। ਤਦ ਕਾਲੇਬ ਨੇ ਉੱਪਰਲੇ ਸੋਤੇ ਅਤੇ ਹੇਠਲੇ ਸੋਤੇ ਉਸ ਨੂੰ ਦੇ ਦਿੱਤੇ।
Она сказала: дай мне благословение; ты дал мне землю полуденную, дай мне и источники вод. И дал он ей источники верхние и источники нижние.
20 ੨੦ ਇਹ ਯਹੂਦੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਹੈ।
Вот удел колена сынов Иудиных, по племенам их:
21 ੨੧ ਯਹੂਦੀਆਂ ਦੇ ਗੋਤ ਦੇ ਸ਼ਹਿਰ ਅਦੋਮ ਦੀ ਹੱਦ ਦੇ ਕੋਲ ਦੱਖਣ ਵੱਲ ਇਹ ਹਨ - ਕਬਸਏਲ ਅਤੇ ਏਦਰ ਅਤੇ ਯਾਗੂਰ
города с края колена сынов Иудиных в смежности с Идумеею на юге были: Кавцеил, Едер и Иагур,
22 ੨੨ ਅਤੇ ਕੀਨਾਹ ਅਤੇ ਦੀਮੋਨਾਹ ਅਤੇ ਅਦਾਦਾਹ
Кина, Димона, Адада,
23 ੨੩ ਅਤੇ ਕਦਸ਼ ਅਤੇ ਹਾਸੋਰ ਅਤੇ ਯਿਥਨਾਨ
Кедес, Асор и Ифнан,
24 ੨੪ ਜ਼ੀਫ਼ ਅਤੇ ਤਲਮ ਅਤੇ ਬਆਲੋਥ
Зиф, Телем и Валоф,
25 ੨੫ ਅਤੇ ਹਾਸੋਰ ਹੱਦਤਾਹ ਅਤੇ ਕਰੀਯੋਥ ਹਸਰੋਨ ਜਿਹੜਾ ਹਾਸੋਰ ਹੈ
Гацор-Хадафа, Кириаф, Хецрон, иначе Гацор,
26 ੨੬ ਅਮਾਮ ਅਤੇ ਸ਼ਮਾ ਅਤੇ ਮੋਲਾਦਾਹ
Амам, Шема и Молада,
27 ੨੭ ਅਤੇ ਹਸਰ ਗੱਦਾਹ ਅਤੇ ਹਸ਼ਮੋਨ ਅਤੇ ਬੈਤ-ਪਾਲਟ
Хацар-Гадда, Хешмон и Веф-Палет,
28 ੨੮ ਅਤੇ ਹਸਰਸ਼ੂਆਲ ਅਤੇ ਬਏਰਸ਼ਬਾ ਅਤੇ ਬਿਜ਼ਯੋਥਯਾਹ
Хацар-Шуал, Вирсавия и Визиофея,
29 ੨੯ ਬਆਲਾਹ ਅਤੇ ਇੱਯੀਮ ਅਤੇ ਆਸਮ
Ваала, Иим и Ацем,
30 ੩੦ ਅਤੇ ਅਲਤੋਲਦ ਅਤੇ ਕਸੀਲ ਅਤੇ ਹਾਰਮਾਹ
Елфолад, Кесил и Хорма,
31 ੩੧ ਅਤੇ ਸਿਕਲਗ ਅਤੇ ਮਦਮੰਨਾਹ ਅਤੇ ਸਨਸੰਨਾਹ
Циклаг, Мадмана и Сансана,
32 ੩੨ ਅਤੇ ਲਬਾਓਥ ਅਤੇ ਸ਼ਿਲਹੀਮ ਅਤੇ ਆਇਨ ਅਤੇ ਰਿੰਮੋਨ। ਸਾਰੇ ਸ਼ਹਿਰ ਉਨੱਤੀ ਅਤੇ ਉਹਨਾਂ ਦੇ ਪਿੰਡਾਂ।
Леваоф, Шелихим, Аин и Риммон: всех двадцать девять городов с их селами.
33 ੩੩ ਮੈਦਾਨ ਵਿੱਚ ਅਸ਼ਤਾਓਲ ਅਤੇ ਜੋਰਾਹ ਅਤੇ ਅਸ਼ਨਾਹ
На низменных местах: Ештаол, Цора и Ашна,
34 ੩੪ ਅਤੇ ਜ਼ਾਨੋਅਹ ਅਤੇ ਏਨ-ਗੱਨੀਮ, ਤੱਪੂਆਹ ਅਤੇ ਏਨਾਮ
Заноах, Ен-Ганним, Таппуах и Гаенам,
35 ੩੫ ਯਰਮੂਥ ਅਤੇ ਅਦੁੱਲਾਮ, ਸੋਕੋਹ ਅਤੇ ਅਜ਼ੇਕਾਹ
Иармуф, Одоллам, Немра, Сохо и Азека,
36 ੩੬ ਅਤੇ ਸ਼ਅਰਯਿਮ ਅਤੇ ਅਦੀਯਮਿਥ ਅਤੇ ਗਦੇਰਾਹ ਅਤੇ ਗਦੇਰੋਥਯਿਮ। ਚੌਦਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ।
Шаараим, Адифаим, Гедера или Гедерофаим: четырнадцать городов с их селами.
37 ੩੭ ਸਨਾਨ ਅਤੇ ਹਾਦਾਸ਼ਾਹ ਅਤੇ ਮਿਗਦਲ ਗਾਦ
Ценан, Хадаша, Мигдал-Гад,
38 ੩੮ ਅਤੇ ਦਿਲਾਨ ਅਤੇ ਮਿਸਪੇਹ ਅਤੇ ਯਾਕਥਏਲ
Дилеан, Мицфе и Иокфеил,
39 ੩੯ ਲਾਕੀਸ਼ ਅਤੇ ਬਾਸਕਥ ਅਤੇ ਅਗਲੋਨ
Лахис, Воцкаф и Еглон,
40 ੪੦ ਅਤੇ ਕੱਬੋਨ, ਲਹਮਾਸ ਅਤੇ ਕਿਥਲੀਸ਼
Хаббон, Лахмас и Хифлис,
41 ੪੧ ਅਤੇ ਗਦੇਰੋਥ, ਬੈਤ ਦਾਗੋਨ ਅਤੇ ਨਅਮਾਹ ਅਤੇ ਮੱਕੇਦਾਹ। ਸੋਲਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ।
Гедероф, Беф-Дагон, Наема и Макед: шестнадцать городов с их селами.
42 ੪੨ ਲਿਬਨਾਹ ਅਤੇ ਅਥਰ ਅਤੇ ਆਸ਼ਾਨ
Ливна, Ефер и Ашан,
43 ੪੩ ਅਤੇ ਯਿਫ਼ਤਾਹ ਅਤੇ ਅਸ਼ਨਾਹ ਅਤੇ ਨਸੀਬ
Иффах, Ашна и Нецив,
44 ੪੪ ਅਤੇ ਕਈਲਾਹ ਅਤੇ ਅਕਜ਼ੀਬ ਅਤੇ ਮਾਰੇਸ਼ਾਹ। ਨੌਂ ਸ਼ਹਿਰ ਅਤੇ ਉਹਨਾਂ ਦੇ ਪਿੰਡ।
Кеила, Ахзив и Мареша и Едом: девять городов с их селами.
45 ੪੫ ਅਕਰੋਨ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ
Екрон с зависящими от него городами и селами его,
46 ੪੬ ਅਕਰੋਨ ਤੋਂ ਸਮੁੰਦਰ ਤੱਕ ਸਾਰੇ ਜਿਹੜੇ ਅਸ਼ਦੋਦ ਦੇ ਲਾਗੇ ਸਨ ਨਾਲੇ ਉਹਨਾਂ ਦੇ ਪਿੰਡ।
и от Екрона к морю все, что находится около Азота, с селами их,
47 ੪੭ ਅਸ਼ਦੋਦ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ। ਅੱਜ਼ਾਹ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ ਮਿਸਰ ਦੀ ਨਦੀ ਅਤੇ ਵੱਡੇ ਸਮੁੰਦਰ ਦੇ ਕਿਨਾਰੇ ਤੱਕ।
Азот, зависящие от него города и села его, Газа, зависящие от нее города и села ее, до самого потока Египетского и великого моря, которое есть предел.
48 ੪੮ ਅਤੇ ਪਹਾੜੀ ਦੇਸ ਵਿੱਚ ਸ਼ਾਮੀਰ ਅਤੇ ਯੱਤੀਰ ਅਤੇ ਸੋਕੋਹ
На горах: Шамир, Иаттир и Сохо,
49 ੪੯ ਅਤੇ ਦੰਨਾਹ ਅਤੇ ਕਿਰਯਥ-ਸੰਨਾਹ ਜਿਹੜਾ ਦਬੀਰ ਹੈ।
Данна, Кириаф-Санна, иначе Давир,
50 ੫੦ ਅਤੇ ਅਨਾਬ ਅਤੇ ਅਸ਼ਤਮੋਹ ਅਤੇ ਅਨੀਮ
Анаф, Ештемо и Аним,
51 ੫੧ ਅਤੇ ਗੋਸ਼ਨ ਅਤੇ ਹੋਲੋਨ ਅਤੇ ਗਿਲੋਹ ਗਿਆਰ੍ਹਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ।
Гошен, Холон и Гило: одиннадцать городов с их селами.
52 ੫੨ ਅਰਾਬ ਅਤੇ ਦੂਮਾਹ ਅਸ਼ਾਨ
Арав, Дума и Ешан,
53 ੫੩ ਅਤੇ ਯਾਨੀਮ ਅਤੇ ਬੈਤ ਤੱਪੂਆਹ ਅਤੇ ਅਫੇਕਾਹ
Ианум, Беф-Таппуах и Афека,
54 ੫੪ ਅਤੇ ਹੁਮਤਾਹ ਅਤੇ ਕਿਰਯਥ-ਅਰਬਾ ਜਿਹੜਾ ਹਬਰੋਨ ਹੈ ਅਤੇ ਸੀਓਰ। ਨੌਂ ਸ਼ਹਿਰ ਅਤੇ ਉਹਨਾਂ ਦੇ ਪਿੰਡ।
Хумта, Кириаф-Арбы, иначе Хеврон, и Цигор: девять городов с их селами.
55 ੫੫ ਮਾਓਨ ਕਰਮਲ ਅਤੇ ਜ਼ੀਫ ਅਤੇ ਯੁੱਤਾਹ
Маон, Кармил, Зиф и Юта,
56 ੫੬ ਅਤੇ ਯਿਜ਼ਰਏਲ ਅਤੇ ਯਾਕਦਾਮ ਅਤੇ ਜ਼ਾਨੋਅਹ
Изреель, Иокдам и Заноах,
57 ੫੭ ਕਯਿਨ ਗਿਬਆਹ ਅਤੇ ਤਿਮਨਾਹ। ਦਸ ਸ਼ਹਿਰ ਅਤੇ ਉਹਨਾਂ ਦੇ ਪਿੰਡ।
Каин, Гива и Фимна: десять городов с их селами.
58 ੫੮ ਹਲਹੂਲ ਬੈਤ ਸੂਰ ਅਤੇ ਗਦੋਰ
Халхул, Беф-Цур и Гедор,
59 ੫੯ ਅਤੇ ਮਅਰਾਥ ਅਤੇ ਬੈਤ ਅਨੋਥ ਅਤੇ ਅਲਤਕੋਨ। ਛੇ ਸ਼ਹਿਰ ਅਤੇ ਉਹਨਾਂ ਦੇ ਪਿੰਡ।
Маараф, Беф-Аноф и Елтекон: шесть городов с их селами. Феко, Ефрафа, иначе Вифлеем, Фагор, Етам, Кулон, Татами, Сорес, Карем, Галлим, Вефир и Манохо: одиннадцать городов с их селами.
60 ੬੦ ਕਿਰਯਥ-ਬਆਲ ਜਿਹੜਾ ਕਿਰਯਥ-ਯਾਰੀਮ ਹੈ ਅਤੇ ਰੱਬਾਹ। ਦੋ ਸ਼ਹਿਰ ਅਤੇ ਉਹਨਾਂ ਦੇ ਪਿੰਡ।
Кириаф-Ваал, иначе Кириаф-Иарим, и Аравва: два города с их селами и предместьями.
61 ੬੧ ਉਜਾੜ ਵਿੱਚ ਬੈਤ ਅਰਾਬਾਹ ਮਿੱਦੀਨ ਅਤੇ ਸਕਾਕਾਹ
В пустыне: Беф-Арава, Миддин и Секаха,
62 ੬੨ ਅਤੇ ਨਿਬਸ਼ਾਨ ਅਤੇ ਲੂਣ ਦਾ ਸ਼ਹਿਰ ਅਤੇ ਏਨ-ਗਦੀ। ਛੇ ਸ਼ਹਿਰ ਅਤੇ ਉਹਨਾਂ ਦੇ ਪਿੰਡ।
Нившан, Ир-Мелах и Ен-Геди: шесть городов с их селами.
63 ੬੩ ਪਰ ਜਿਹੜੇ ਯਰੂਸ਼ਲਮ ਵਿੱਚ ਯਬੂਸੀ ਵੱਸਦੇ ਸਨ ਯਹੂਦੀ ਉਹਨਾਂ ਨੂੰ ਨਾ ਕੱਢ ਸਕੇ ਅਤੇ ਯਬੂਸੀ ਯਹੂਦੀਆਂ ਨਾਲ ਯਰੂਸ਼ਲਮ ਵਿੱਚ ਅੱਜ ਦੇ ਦਿਨ ਤੱਕ ਵੱਸਦੇ ਹਨ।
Но Иевусеев, жителей Иерусалима, не могли изгнать сыны Иудины, и потому Иевусеи живут с сынами Иуды в Иерусалиме даже до сего дня.