< ਯਹੋਸ਼ੁਆ 16 >

1 ਯੂਸੁਫ਼ ਦੀ ਸੰਤਾਨ ਦਾ ਹਿੱਸਾ ਇਸ ਤਰ੍ਹਾਂ ਪਿਆ ਕਿ ਉਹ ਯਰਦਨ ਤੋਂ ਯਰੀਹੋ ਕੋਲ ਅਰਥਾਤ ਯਰੀਹੋ ਦੇ ਪਾਣੀਆਂ ਕੋਲੋਂ ਪੂਰਬ ਵੱਲ ਉਜਾੜ ਦੇ ਵਿੱਚ ਦੀ ਯਰੀਹੋ ਤੋਂ ਬੈਤਏਲ ਦੀ ਪਹਾੜੀ ਤੱਕ ਚੜ੍ਹਦਾ ਹੈ।
若瑟的子孫抽籤分得的土地,從耶利哥對面的約旦河起,到耶利哥東面的水源,沿著曠野,由耶利哥向上到貝特爾山區,
2 ਫਿਰ ਬੈਤਏਲ ਤੋਂ ਲੂਜ਼ ਨੂੰ ਗਈ ਅਤੇ ਅਰਕੀਆਂ ਦੀ ਹੱਦ ਲੰਘ ਕੇ ਅਟਾਰੋਥ ਨੂੰ ਗਈ।
再由貝特耳路次,沿著阿爾基人的邊境,直到下貝特曷龍的邊境,以迄於革則爾,直達於海邊邊境
3 ਫਿਰ ਲਹਿੰਦੇ ਵੱਲ ਯਫਲੇਤੀਆਂ ਦੀ ਹੱਦ ਕੋਲੋਂ ਹੇਠਲੇ ਬੈਤ-ਹੋਰੋਨ ਦੀ ਹੱਦ ਅਤੇ ਗਜ਼ਰ ਤੱਕ ਉਤਰੀ ਅਤੇ ਉਹ ਦਾ ਫੈਲਾਓ ਸਮੁੰਦਰ ਤੱਕ ਸੀ।
這是若瑟的兒子默納協和厄弗辣因分得的產業。
4 ਉਸ ਤੋਂ ਬਾਅਦ ਯੂਸੁਫ਼ ਦੀ ਅੰਸ ਨੇ ਅਰਥਾਤ ਮਨੱਸ਼ਹ ਅਤੇ ਇਫ਼ਰਾਈਮ ਨੇ ਆਪਣੀ ਇਹ ਮਿਲਖ਼ ਲੈ ਲਈ।
這是若望的兒子默納協和厄弗辣因分得的產業。
5 ਇਫ਼ਰਾਈਮ ਦੀ ਅੰਸ ਦੀ ਹੱਦ ਉਹਨਾਂ ਦੇ ਘਰਾਣਿਆਂ ਅਨੁਸਾਰ ਇਹ ਸੀ। ਉਹਨਾਂ ਦੀ ਮਿਲਖ਼ ਦੀ ਹੱਦ ਚੜ੍ਹਦੇ ਪਾਸੇ ਅਟਾਰੋਥ ਅੱਦਾਰ ਤੋਂ ਉੱਪਰਲੇ ਬੈਤ-ਹੋਰੋਨ ਤੱਕ ਸੀ।
以下是厄弗辣因子孫按照家族分得的土地:他們產業的邊界,東面是阿塔洛特阿達爾,直到上貝特曷龍,
6 ਅਤੇ ਉਹ ਹੱਦ ਸਮੁੰਦਰ ਵੱਲ ਮਿਕਮਥਾਥ ਦੇ ਉੱਤਰ ਨੂੰ ਗਈ ਅਤੇ ਪੂਰਬ ਵੱਲ ਤਅਨਥ ਸ਼ੀਲੋਹ ਨੂੰ ਮੁੜੀ ਅਤੇ ਯਾਨੋਹਾਹ ਦੀ ਪੂਰਬ ਵੱਲ ਉਹ ਦੇ ਨਾਲ-ਨਾਲ ਦੀ ਲੰਘੀ।
直達於海。北端是米革默塔特,由此向東轉向塔納特史羅,越過雅諾亞東部,
7 ਅਤੇ ਯਾਨੋਹਾਹ ਤੋਂ ਅਟਾਰੋਥ ਅਤੇ ਨਆਰਾਥ ਵੱਲ ਉਤਰੀ ਅਤੇ ਯਰੀਹੋ ਨੂੰ ਪਹੁੰਚ ਕੇ ਯਰਦਨ ਨੂੰ ਗਈ।
再由雅諾亞下至阿塔洛特和納阿辣,經耶利哥直達約旦河。
8 ਅਤੇ ਉਹ ਹੱਦ ਪੱਛਮ ਵੱਲ ਤੱਪੂਆਹ ਤੋਂ ਕਾਨਾਹ ਦੀ ਵਾਦੀ ਨੂੰ ਗਈ ਅਤੇ ਉਸ ਦਾ ਫੈਲਾਓ ਸਮੁੰਦਰ ਤੱਕ ਸੀ। ਇਫ਼ਰਾਈਮ ਦੀ ਅੰਸ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਅਨੁਸਾਰ ਇਹ ਸੀ।
又從塔普亞往西到卡納谷,直達於海:以上是厄弗辣因子孫按照家族分得的產業。
9 ਇਫ਼ਰਾਈਮ ਦੀ ਅੰਸ ਲਈ ਮਨੱਸ਼ਹ ਦੀ ਅੰਸ ਦੀ ਮਿਲਖ਼ ਵਿੱਚ ਵੱਖੋ-ਵੱਖ ਸ਼ਹਿਰ ਸਨ ਅਰਥਾਤ ਸਾਰੇ ਸ਼ਹਿਰ ਅਤੇ ਉਹਨਾਂ ਦੇ ਪਿੰਡ।
此外,屬默納協子孫的產業中,還有給厄弗辣因子孫保留的城市──城市和所屬的村鎮。
10 ੧੦ ਅਤੇ ਉਹਨਾਂ ਨੇ ਕਨਾਨੀਆਂ ਨੂੰ ਜਿਹੜੇ ਗਜ਼ਰ ਵਿੱਚ ਵੱਸਦੇ ਸਨ ਨਾ ਕੱਢਿਆ ਪਰ ਉਹ ਕਨਾਨੀ ਅੱਜ ਦੇ ਦਿਨ ਤੱਕ ਇਫ਼ਰਾਈਮੀਆਂ ਦੇ ਵਿੱਚ ਵੱਸਦੇ ਹਨ ਅਤੇ ਉਹ ਬਿਨ੍ਹਾਂ ਮਜ਼ਦੂਰੀ ਦੇ ਕੰਮ ਕਰਨ ਵਾਲੇ ਗੁਲਾਮ ਸਨ।
但是他們未能將住在革則爾的客納罕人趕走,因此客納罕人直到今天還住在厄弗辣因人中間,充當苦役。

< ਯਹੋਸ਼ੁਆ 16 >