< ਯਹੋਸ਼ੁਆ 16 >
1 ੧ ਯੂਸੁਫ਼ ਦੀ ਸੰਤਾਨ ਦਾ ਹਿੱਸਾ ਇਸ ਤਰ੍ਹਾਂ ਪਿਆ ਕਿ ਉਹ ਯਰਦਨ ਤੋਂ ਯਰੀਹੋ ਕੋਲ ਅਰਥਾਤ ਯਰੀਹੋ ਦੇ ਪਾਣੀਆਂ ਕੋਲੋਂ ਪੂਰਬ ਵੱਲ ਉਜਾੜ ਦੇ ਵਿੱਚ ਦੀ ਯਰੀਹੋ ਤੋਂ ਬੈਤਏਲ ਦੀ ਪਹਾੜੀ ਤੱਕ ਚੜ੍ਹਦਾ ਹੈ।
योसेफको कुलको भू-भागको अंश यरीहोमा यर्दनबाट यरीहोको पानीका मुहानहरूको पूर्वतिर, मरुभूमितिर, बेथेलको पहाडी देश हुँदै यरीहोबाट माथि जान्छ ।
2 ੨ ਫਿਰ ਬੈਤਏਲ ਤੋਂ ਲੂਜ਼ ਨੂੰ ਗਈ ਅਤੇ ਅਰਕੀਆਂ ਦੀ ਹੱਦ ਲੰਘ ਕੇ ਅਟਾਰੋਥ ਨੂੰ ਗਈ।
त्यसपछि यो बेथेलबाट लूजतिर, अरकीको क्षेत्रतिर गयो ।
3 ੩ ਫਿਰ ਲਹਿੰਦੇ ਵੱਲ ਯਫਲੇਤੀਆਂ ਦੀ ਹੱਦ ਕੋਲੋਂ ਹੇਠਲੇ ਬੈਤ-ਹੋਰੋਨ ਦੀ ਹੱਦ ਅਤੇ ਗਜ਼ਰ ਤੱਕ ਉਤਰੀ ਅਤੇ ਉਹ ਦਾ ਫੈਲਾਓ ਸਮੁੰਦਰ ਤੱਕ ਸੀ।
त्यसपछि यो तल्लो बेथ-होरोनको क्षेत्रसम्मै यल्पेतीको क्षेत्रसम्म पश्चिमतिर झर्यो र गेजेरतिर गयो; यो समुद्रमा टुङ्गियो ।
4 ੪ ਉਸ ਤੋਂ ਬਾਅਦ ਯੂਸੁਫ਼ ਦੀ ਅੰਸ ਨੇ ਅਰਥਾਤ ਮਨੱਸ਼ਹ ਅਤੇ ਇਫ਼ਰਾਈਮ ਨੇ ਆਪਣੀ ਇਹ ਮਿਲਖ਼ ਲੈ ਲਈ।
योसेफका कुल मनश्शे र एफ्राइमले तिनीहरूका उत्तराधिकार यसरी प्राप्त गरे ।
5 ੫ ਇਫ਼ਰਾਈਮ ਦੀ ਅੰਸ ਦੀ ਹੱਦ ਉਹਨਾਂ ਦੇ ਘਰਾਣਿਆਂ ਅਨੁਸਾਰ ਇਹ ਸੀ। ਉਹਨਾਂ ਦੀ ਮਿਲਖ਼ ਦੀ ਹੱਦ ਚੜ੍ਹਦੇ ਪਾਸੇ ਅਟਾਰੋਥ ਅੱਦਾਰ ਤੋਂ ਉੱਪਰਲੇ ਬੈਤ-ਹੋਰੋਨ ਤੱਕ ਸੀ।
कुल-कुलअनुसार एफ्राइमको कुलको क्षेत्रः तिनीहरूको भागको पूर्वतिरको सिमाना अतारोत-अद्दारबाट माथिल्लो बेथ-होरोनसम्म निस्क्यो,
6 ੬ ਅਤੇ ਉਹ ਹੱਦ ਸਮੁੰਦਰ ਵੱਲ ਮਿਕਮਥਾਥ ਦੇ ਉੱਤਰ ਨੂੰ ਗਈ ਅਤੇ ਪੂਰਬ ਵੱਲ ਤਅਨਥ ਸ਼ੀਲੋਹ ਨੂੰ ਮੁੜੀ ਅਤੇ ਯਾਨੋਹਾਹ ਦੀ ਪੂਰਬ ਵੱਲ ਉਹ ਦੇ ਨਾਲ-ਨਾਲ ਦੀ ਲੰਘੀ।
र यो त्यहाँबाट सममुद्रसम्म पुग्यो । मिक्मतातबाट उत्तरतिर यो पूर्वतर्फ तानत-शीलोतिर मोडियो र यसभन्दा उता पूर्वतिर यानोह निस्क्यो ।
7 ੭ ਅਤੇ ਯਾਨੋਹਾਹ ਤੋਂ ਅਟਾਰੋਥ ਅਤੇ ਨਆਰਾਥ ਵੱਲ ਉਤਰੀ ਅਤੇ ਯਰੀਹੋ ਨੂੰ ਪਹੁੰਚ ਕੇ ਯਰਦਨ ਨੂੰ ਗਈ।
त्यसपछि यो यानोहबाट अतारोतिर तल झर्यो, र यरीहो पुगेर यर्दनमा अन्त भयो ।
8 ੮ ਅਤੇ ਉਹ ਹੱਦ ਪੱਛਮ ਵੱਲ ਤੱਪੂਆਹ ਤੋਂ ਕਾਨਾਹ ਦੀ ਵਾਦੀ ਨੂੰ ਗਈ ਅਤੇ ਉਸ ਦਾ ਫੈਲਾਓ ਸਮੁੰਦਰ ਤੱਕ ਸੀ। ਇਫ਼ਰਾਈਮ ਦੀ ਅੰਸ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਅਨੁਸਾਰ ਇਹ ਸੀ।
तप्पूहबाट पश्चिमतिर कना खोलातिर समुद्रमा टुङ्गियो । यो कुल-कुलअनुसार एफ्राइमको कुलको भाग,
9 ੯ ਇਫ਼ਰਾਈਮ ਦੀ ਅੰਸ ਲਈ ਮਨੱਸ਼ਹ ਦੀ ਅੰਸ ਦੀ ਮਿਲਖ਼ ਵਿੱਚ ਵੱਖੋ-ਵੱਖ ਸ਼ਹਿਰ ਸਨ ਅਰਥਾਤ ਸਾਰੇ ਸ਼ਹਿਰ ਅਤੇ ਉਹਨਾਂ ਦੇ ਪਿੰਡ।
मनश्शेको कुलको उत्तराधिकारभित्र एफ्राइमको कुललाई चुनिएका सहरहरूसँगै तिनीहरूका गाउँहरूसहित सबै सहर थिए ।
10 ੧੦ ਅਤੇ ਉਹਨਾਂ ਨੇ ਕਨਾਨੀਆਂ ਨੂੰ ਜਿਹੜੇ ਗਜ਼ਰ ਵਿੱਚ ਵੱਸਦੇ ਸਨ ਨਾ ਕੱਢਿਆ ਪਰ ਉਹ ਕਨਾਨੀ ਅੱਜ ਦੇ ਦਿਨ ਤੱਕ ਇਫ਼ਰਾਈਮੀਆਂ ਦੇ ਵਿੱਚ ਵੱਸਦੇ ਹਨ ਅਤੇ ਉਹ ਬਿਨ੍ਹਾਂ ਮਜ਼ਦੂਰੀ ਦੇ ਕੰਮ ਕਰਨ ਵਾਲੇ ਗੁਲਾਮ ਸਨ।
तिनीहरूले गेजेरमा बस्ने कनानीहरूलाई धपाएनन्, त्यसैले आजको दिनसम्म पनि एफ्राइमभित्र कनानीहरू बस्छन्, तर यी मानिसहरूलाई बेगारी काम गर्न लगाइएको थियो ।