< ਯਹੋਸ਼ੁਆ 17 >

1 ਮਨੱਸ਼ਹ ਦੇ ਗੋਤ ਦਾ ਭਾਗ ਇਹ ਸੀ, ਇਸ ਲਈ ਜੋ ਉਹ ਯੂਸੁਫ਼ ਦਾ ਪਹਿਲੌਠਾ ਸੀ, ਮਾਕੀਰ ਨੂੰ ਜਿਹੜਾ ਮਨੱਸ਼ਹ ਦਾ ਪਹਿਲੌਠਾ ਅਤੇ ਗਿਲਆਦ ਦਾ ਪਿਤਾ ਸੀ ਯੋਧਾ ਹੋਣ ਕਰਕੇ ਗਿਲਆਦ ਅਤੇ ਬਾਸ਼ਾਨ ਮਿਲੇ।
I dopade dio plemenu Manasijinu, a on bješe prvenac Josifov; Mahiru prvencu Manasijinu ocu Galadovu, jer bješe èovjek junak, zato mu dopade Galad i Vasan;
2 ਮਨੱਸ਼ਹ ਦੀ ਬਾਕੀ ਅੰਸ ਦਾ ਵੀ ਇੱਕ ਭਾਗ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ ਅਰਥਾਤ ਅਬੀਅਜ਼ਰ ਦੀ ਅੰਸ, ਹੇਲਕ ਦੀ ਅੰਸ, ਅਸਰੀਏਲ ਦੀ ਅੰਸ, ਸ਼ਕਮ ਦੀ ਅੰਸ, ਹੇਫ਼ਰ ਦੀ ਅੰਸ ਅਤੇ ਸ਼ਮੀਦਾ ਦੀ ਅੰਸ ਲਈ। ਇਹ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਪੁਰਖ ਉਹਨਾਂ ਦੇ ਘਰਾਣਿਆਂ ਅਨੁਸਾਰ ਸਨ।
Dobiše dio i ostali sinovi Manasijini po porodicama svojim, sinovi Avijezerovi, i sinovi Helekovi, i sinovi Azrilovi, i sinovi Sihemovi, i sinovi Eferovi, i sinovi Semidini. To su sinovi Manasije sina Josifova; ljudi po porodicama svojim.
3 ਪਰ ਸਲਾਫ਼ਹਾਦ ਦੇ ਜਿਸ ਦਾ ਪਿਤਾ ਹੇਫ਼ਰ, ਦਾਦਾ ਗਿਲਆਦ, ਪੜਦਾਦਾ ਮਾਕੀਰ ਅਤੇ ਨਕੜ ਦਾਦਾ ਮਨੱਸ਼ਹ ਸੀ ਪੁੱਤਰ ਨਹੀਂ ਸਨ ਪਰ ਧੀਆਂ ਸਨ ਅਤੇ ਉਸ ਦੀਆਂ ਧੀਆਂ ਦੇ ਨਾਂ ਇਹ ਸਨ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ।
A Salpad sin Efera sina Galada sina Mahira sina Manasijina nije imao sinova nego kæeri; i ovo su imena kæerima njegovijem: Mala i Nuja, Egla, Melha i Tersa.
4 ਉਹਨਾਂ ਨੇ ਅਲਆਜ਼ਾਰ ਜਾਜਕ ਦੇ ਸਾਹਮਣੇ, ਨੂਨ ਦੇ ਪੁੱਤਰ ਯਹੋਸ਼ੁਆ ਦੇ ਸਾਹਮਣੇ ਅਤੇ ਪ੍ਰਧਾਨਾਂ ਦੇ ਸਾਹਮਣੇ ਆਣ ਕੇ ਆਖਿਆ ਕਿ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਕਿ ਸਾਨੂੰ ਸਾਡੇ ਭਰਾਵਾਂ ਦੇ ਵਿੱਚ ਹਿੱਸਾ ਮਿਲੇ ਸੋ ਉਸ ਉਹਨਾਂ ਨੂੰ ਯਹੋਵਾਹ ਦੇ ਹੁਕਮ ਅਨੁਸਾਰ ਉਹਨਾਂ ਚਾਚਿਆਂ ਤਾਇਆਂ ਦੇ ਵਿੱਚ ਹਿੱਸਾ ਦਿੱਤਾ।
I one doðoše pred Eleazara sveštenika i pred Isusa sina Navina i pred knezove, i rekoše: Gospod je zapovjedio Mojsiju da nam se dade našljedstvo meðu braæom našom. I dade im Isus po zapovijesti Gospodnjoj našljedstvo meðu braæom oca njihova.
5 ਅਤੇ ਮਨੱਸ਼ਹ ਨੂੰ ਦਸ ਹਿੱਸੇ ਗਿਲਆਦ ਅਤੇ ਬਾਸ਼ਾਨ ਤੋਂ ਇਲਾਵਾ ਜਿਹੜੇ ਯਰਦਨ ਤੋਂ ਪਾਰ ਸਨ ਮਿਲੇ।
I dopade Manasiji deset dijelova, osim zemlje Galadske i Vasanske, koje su s onu stranu Jordana.
6 ਕਿਉਂ ਜੋ ਮਨੱਸ਼ਹ ਦੀਆਂ ਧੀਆਂ ਨੇ ਉਹ ਦੇ ਪੁੱਤਰਾਂ ਦੇ ਵਿੱਚ ਹਿੱਸਾ ਲਿਆ ਅਤੇ ਗਿਲਆਦ ਦਾ ਦੇਸ ਮਨੱਸ਼ਹ ਦੇ ਬਾਕੀ ਪੁੱਤਰਾਂ ਦਾ ਸੀ।
Jer kæeri Manasijine dobiše našljedstvo meðu sinovima njegovijem, a zemlja Galadska dopade drugim sinovima Manasijinim.
7 ਮਨੱਸ਼ਹ ਦੀ ਹੱਦ ਆਸ਼ੇਰ ਤੋਂ ਮਿਕਮਥਾਥ ਤੱਕ ਸੀ ਜਿਹੜਾ ਸ਼ਕਮ ਦੇ ਸਾਹਮਣੇ ਸੀ ਤਾਂ ਉਹ ਹੱਦ ਸੱਜੇ ਪਾਸਿਓਂ ਏਨ-ਤੱਪੂਆਹ ਦੇ ਵਸਨੀਕਾਂ ਤੱਕ ਲੰਘੀ।
A meða Manasijina bješe od Asira k Mihmeti, koja je prema Sihemu, potom ide ta meða nadesno k stanovnicima En-Tafujskim.
8 ਤੱਪੂਆਹ ਦਾ ਦੇਸ ਮਨੱਸ਼ਹ ਦਾ ਸੀ ਪਰ ਤੱਪੂਆਹ ਮਨੱਸ਼ਹ ਦੀ ਹੱਦ ਕੋਲ ਇਫ਼ਰਾਈਮੀਆਂ ਦਾ ਸੀ।
A Manasijina je zemlja Tafujska, ali Tafuja na meði Manasijinoj pripada sinovima Jefremovijem.
9 ਫਿਰ ਉਹ ਹੱਦ ਕਾਨਾਹ ਦੀ ਵਾਦੀ ਨੂੰ ਉਤਰੀ ਅਤੇ ਵਾਦੀ ਦੇ ਦੱਖਣ ਵੱਲ ਉਤਰੀ। ਇਫ਼ਰਾਈਮ ਦੇ ਇਹ ਸ਼ਹਿਰ ਮਨੱਸ਼ਹ ਦੇ ਸ਼ਹਿਰਾਂ ਵਿੱਚ ਸਨ ਅਤੇ ਮਨੱਸ਼ਹ ਦੀ ਹੱਦ ਵਾਦੀ ਦੇ ਉਤਰ ਵੱਲ ਸੀ ਅਤੇ ਉਸ ਦਾ ਫੈਲਾਓ ਸਮੁੰਦਰ ਤੱਕ ਸੀ।
Odatle slazi meða na potok Kanu, s južne strane toga potoka; i gradovi su Jefremovi meðu gradovima Manasijinim; a meða je Manasijina sa sjeverne strane potoka i izlazi na more.
10 ੧੦ ਤਾਂ ਦੱਖਣ ਇਫ਼ਰਾਈਮ ਲਈ ਸੀ ਅਤੇ ਉਤਰ ਮਨੱਸ਼ਹ ਲਈ ਸੀ ਅਤੇ ਉਸ ਦੀ ਹੱਦ ਸਮੁੰਦਰ ਸੀ ਅਤੇ ਉਹ ਉਤਰ ਵੱਲ ਆਸ਼ੇਰ ਨਾਲ ਅਤੇ ਪੂਰਬ ਵੱਲ ਯਿੱਸਾਕਾਰ ਨਾਲ ਜਾ ਮਿਲੀਆਂ।
S juga je Jefremovo, a sa sjevera Manasijino, a more im je meða; i s Asirom granièe na sjeveru a s Isaharom na istoku.
11 ੧੧ ਮਨੱਸ਼ਹ ਲਈ ਯਿੱਸਾਕਾਰ ਵਿੱਚ ਆਸ਼ੇਰ ਵਿੱਚ ਇਹ ਸੀ, ਬੈਤ ਸ਼ਾਨ ਉਸ ਦੀਆਂ ਬਸਤੀਆਂ ਯਿਬਲਾਮ ਉਸ ਦੀਆਂ ਬਸਤੀਆਂ, ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਏਨ-ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਤਆਨਾਕ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਮਗਿੱਦੋ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ ਅਰਥਾਤ ਤਿੰਨੇ ਉਚਿਆਈਆਂ।
Jer je Manasijino u plemenu Isaharovu i Asirovu: Vet-San sa selima svojim, i Ivleam sa selima svojim, i Dorani sa selima svojim, i En-Dorani sa selima svojim, i Tanašani sa selima svojim, i Megiðani sa selima svojim; ta tri kraja.
12 ੧੨ ਪਰ ਮਨੱਸ਼ੀ ਉਹਨਾਂ ਸ਼ਹਿਰਾਂ ਦੇ ਵਾਸੀਆਂ ਨੂੰ ਕੱਢ ਨਾ ਸਕੇ ਅਤੇ ਕਨਾਨੀ ਉਸ ਦੇਸ ਵਿੱਚ ਪੱਕੇ ਪੈਰੀਂ ਵੱਸੇ ਰਹੇ।
Ali sinovi Manasijini ne mogoše izagnati Hananeja iz tijeh gradova, nego Hananeji stadoše živjeti u toj zemlji.
13 ੧੩ ਇਸ ਤਰ੍ਹਾਂ ਹੋਇਆ ਜਦ ਇਸਰਾਏਲੀ ਤਕੜੇ ਹੋ ਗਏ ਤਾਂ ਉਹ ਕਨਾਨੀਆਂ ਤੋਂ ਵਗਾਰ ਲੈਣ ਲੱਗ ਪਏ ਪਰ ਉਹਨਾਂ ਨੂੰ ਪੂਰੀ ਤਰ੍ਹਾਂ ਨਾਲ ਨਾ ਕੱਢਿਆ।
Ali kad ojaèaše sinovi Izrailjevi, udariše danak na Hananeje, ali ih ne izagnaše.
14 ੧੪ ਤਦ ਯੂਸੁਫ਼ ਦੇ ਪੁੱਤਰਾਂ ਨੇ ਯਹੋਸ਼ੁਆ ਨਾਲ ਗੱਲ ਕੀਤੀ ਕਿ ਤੁਸੀਂ ਸਾਨੂੰ ਕਿਉਂ ਮਿਲਖ਼ ਵਿੱਚ ਇੱਕ ਹੀ ਹਿੱਸਾ ਦਿੱਤਾ? ਅਸੀਂ ਬਹੁਤ ਸਾਰੇ ਲੋਕ ਹਾਂ ਕਿਉਂ ਜੋ ਯਹੋਵਾਹ ਨੇ ਅੱਜ ਤੱਕ ਸਾਨੂੰ ਬਰਕਤ ਦਿੱਤੀ ਹੈ।
A sinovi Josifovi rekoše Isusu govoreæi: zašto si nam dao u našljedstvo jedan dio i jedno uže, kad je nas množina i Gospod nas je blagoslovio dovde?
15 ੧੫ ਯਹੋਸ਼ੁਆ ਨੇ ਉਹਨਾਂ ਨੂੰ ਆਖਿਆ, ਜੇ ਤੁਹਾਡੇ ਲੋਕ ਬਹੁਤ ਸਾਰੇ ਹਨ ਤਾਂ ਤੁਸੀਂ ਲੱਕੜੀਆਂ ਦੇ ਜੰਗਲ ਨੂੰ ਕੱਟੋ ਅਤੇ ਉੱਥੇ ਤੁਸੀਂ ਫ਼ਰਿੱਜ਼ੀਆਂ ਅਤੇ ਰਫ਼ਾਈਆਂ ਦੀ ਧਰਤੀ ਵਿੱਚ ਜੰਗਲ ਨੂੰ ਵੱਢ ਕੇ ਥਾਂ ਬਣਾਓ ਕਿਉਂ ਜੋ ਤੁਹਾਡੇ ਲਈ ਇਫ਼ਰਾਈਮ ਦਾ ਪਰਬਤ ਤੰਗ ਹੈ।
A Isus im reèe: kad vas je množina, idite u šumu, i ondje okrèite sebi u zemlji Ferezejskoj i Rafajskoj, ako vam je tijesna gora Jefremova.
16 ੧੬ ਯੂਸੁਫ਼ ਦੇ ਪੁੱਤਰਾਂ ਨੇ ਆਖਿਆ ਕਿ ਇਹ ਪਰਬਤ ਸਾਡੇ ਵੱਸਣ ਯੋਗ ਨਹੀਂ ਅਤੇ ਸਾਰੇ ਕਨਾਨੀਆਂ ਕੋਲ ਜਿਹੜੇ ਨੀਵੇਂ ਥਾਵਾਂ ਵਿੱਚ ਵੱਸਦੇ ਹਨ ਲੋਹੇ ਦੇ ਰੱਥ ਹਨ, ਨਾਲੇ ਉਹਨਾਂ ਕੋਲ ਜਿਹੜੇ ਬੈਤ ਸ਼ਾਨ ਅਤੇ ਉਸ ਦੀਆਂ ਬਸਤੀਆਂ ਵਿੱਚ ਹਨ ਨਾਲੇ ਉਹਨਾਂ ਕੋਲ ਜਿਹੜੇ ਯਿਜ਼ਰਏਲ ਦੀ ਨੀਵੇਂ ਥਾਵਾਂ ਵਿੱਚ ਹਨ।
A sinovi Josifovi rekoše: neæe nam biti dosta ova gora; a svi Hananeji koji žive u dolini imaju gvozdena kola; i oni koji su u Vet-Sanu i u selima njegovijem i oni koji su u dolini Jezraelskoj.
17 ੧੭ ਯਹੋਸ਼ੁਆ ਨੇ ਯੂਸੁਫ਼ ਦੇ ਘਰਾਣੇ ਨੂੰ ਅਰਥਾਤ ਇਫ਼ਰਾਈਮ ਅਤੇ ਮਨੱਸ਼ਹ ਨੂੰ ਆਖਿਆ ਕਿ ਤੁਸੀਂ ਢੇਰ ਸਾਰੇ ਲੋਕ ਹੋ ਅਤੇ ਵੱਡੇ ਬਲਵੰਤ ਹੋ। ਤੁਹਾਡੇ ਲਈ ਇੱਕੋ ਹੀ ਭਾਗ ਨਹੀਂ ਹੋਵੇਗਾ।
A Isus reèe domu Josifovu, Jefremu i Manasiji, govoreæi: velik si narod i silan si, neæeš imati jednoga dijela.
18 ੧੮ ਪਰ ਪਰਬਤ ਤੁਹਾਡਾ ਹੋਵੇਗਾ ਭਾਵੇਂ ਉਹ ਲੱਕੜੀ ਦਾ ਜੰਗਲ ਹੈ ਅਤੇ ਤੁਸੀਂ ਉਹ ਨੂੰ ਵੱਢੋਗੇ ਅਤੇ ਉਹ ਦਾ ਫੈਲਾਓ ਤੁਹਾਡਾ ਹੋਵੇਗਾ ਕਿਉਂ ਜੋ ਤੁਸੀਂ ਕਨਾਨੀਆਂ ਨੂੰ ਕੱਢ ਦਿਓਗੇ ਭਾਵੇਂ ਉਹਨਾਂ ਦੇ ਰੱਥ ਲੋਹੇ ਦੇ ਹਨ ਅਤੇ ਉਹ ਤਕੜੇ ਵੀ ਹਨ।
Nego gora neka bude tvoja; ako je šuma, isijeci je, pak æeš imati meðe njezine; jer æeš izagnati Hananeje, ako i imaju gvozdena kola, ako i jesu jaki.

< ਯਹੋਸ਼ੁਆ 17 >