< ਯਹੋਸ਼ੁਆ 17 >
1 ੧ ਮਨੱਸ਼ਹ ਦੇ ਗੋਤ ਦਾ ਭਾਗ ਇਹ ਸੀ, ਇਸ ਲਈ ਜੋ ਉਹ ਯੂਸੁਫ਼ ਦਾ ਪਹਿਲੌਠਾ ਸੀ, ਮਾਕੀਰ ਨੂੰ ਜਿਹੜਾ ਮਨੱਸ਼ਹ ਦਾ ਪਹਿਲੌਠਾ ਅਤੇ ਗਿਲਆਦ ਦਾ ਪਿਤਾ ਸੀ ਯੋਧਾ ਹੋਣ ਕਰਕੇ ਗਿਲਆਦ ਅਤੇ ਬਾਸ਼ਾਨ ਮਿਲੇ।
И быша пределы племене сынов Манассииных, яко сей первенец Иосифу, Махирови первенцу Манассиину, отцу Галаадову, (сей бо бысть муж храбр) в Галаадитиде и Васанитиде.
2 ੨ ਮਨੱਸ਼ਹ ਦੀ ਬਾਕੀ ਅੰਸ ਦਾ ਵੀ ਇੱਕ ਭਾਗ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ ਅਰਥਾਤ ਅਬੀਅਜ਼ਰ ਦੀ ਅੰਸ, ਹੇਲਕ ਦੀ ਅੰਸ, ਅਸਰੀਏਲ ਦੀ ਅੰਸ, ਸ਼ਕਮ ਦੀ ਅੰਸ, ਹੇਫ਼ਰ ਦੀ ਅੰਸ ਅਤੇ ਸ਼ਮੀਦਾ ਦੀ ਅੰਸ ਲਈ। ਇਹ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਪੁਰਖ ਉਹਨਾਂ ਦੇ ਘਰਾਣਿਆਂ ਅਨੁਸਾਰ ਸਨ।
И быша сыном Манассииным прочым по сонмом их: сыном Ахиезеровым и сыном Елековым и сыном Есриилевым, и сыном Сехемовым и сыном Семираеловым и сыном Оферовым: сии суть сынове Манассиины, сына Иосифова, мужеск пол по племеном своим.
3 ੩ ਪਰ ਸਲਾਫ਼ਹਾਦ ਦੇ ਜਿਸ ਦਾ ਪਿਤਾ ਹੇਫ਼ਰ, ਦਾਦਾ ਗਿਲਆਦ, ਪੜਦਾਦਾ ਮਾਕੀਰ ਅਤੇ ਨਕੜ ਦਾਦਾ ਮਨੱਸ਼ਹ ਸੀ ਪੁੱਤਰ ਨਹੀਂ ਸਨ ਪਰ ਧੀਆਂ ਸਨ ਅਤੇ ਉਸ ਦੀਆਂ ਧੀਆਂ ਦੇ ਨਾਂ ਇਹ ਸਨ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ।
И Салпааду сыну Оферову, сына Галаадова, сына Махирова, сына Манассиина, не быша сыны, но токмо дщери: и сия имена дщерем Салпаадовым: Маала и Нуа, и Егла и Мелха и Ферса.
4 ੪ ਉਹਨਾਂ ਨੇ ਅਲਆਜ਼ਾਰ ਜਾਜਕ ਦੇ ਸਾਹਮਣੇ, ਨੂਨ ਦੇ ਪੁੱਤਰ ਯਹੋਸ਼ੁਆ ਦੇ ਸਾਹਮਣੇ ਅਤੇ ਪ੍ਰਧਾਨਾਂ ਦੇ ਸਾਹਮਣੇ ਆਣ ਕੇ ਆਖਿਆ ਕਿ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਕਿ ਸਾਨੂੰ ਸਾਡੇ ਭਰਾਵਾਂ ਦੇ ਵਿੱਚ ਹਿੱਸਾ ਮਿਲੇ ਸੋ ਉਸ ਉਹਨਾਂ ਨੂੰ ਯਹੋਵਾਹ ਦੇ ਹੁਕਮ ਅਨੁਸਾਰ ਉਹਨਾਂ ਚਾਚਿਆਂ ਤਾਇਆਂ ਦੇ ਵਿੱਚ ਹਿੱਸਾ ਦਿੱਤਾ।
И сташа пред Елеазаром жерцем и пред Иисусом сыном Навиным и пред князи, глаголющя: Бог заповеда рукою Моисеовою дати нам наследие посреде братии нашея. И дадеся им наследие повелением Господним, жребий в братии отца их.
5 ੫ ਅਤੇ ਮਨੱਸ਼ਹ ਨੂੰ ਦਸ ਹਿੱਸੇ ਗਿਲਆਦ ਅਤੇ ਬਾਸ਼ਾਨ ਤੋਂ ਇਲਾਵਾ ਜਿਹੜੇ ਯਰਦਨ ਤੋਂ ਪਾਰ ਸਨ ਮਿਲੇ।
И паде жребий Манассию поле лавеково кроме земли Галаадовы и Васани, яже есть об ону страну Иордана,
6 ੬ ਕਿਉਂ ਜੋ ਮਨੱਸ਼ਹ ਦੀਆਂ ਧੀਆਂ ਨੇ ਉਹ ਦੇ ਪੁੱਤਰਾਂ ਦੇ ਵਿੱਚ ਹਿੱਸਾ ਲਿਆ ਅਤੇ ਗਿਲਆਦ ਦਾ ਦੇਸ ਮਨੱਸ਼ਹ ਦੇ ਬਾਕੀ ਪੁੱਤਰਾਂ ਦਾ ਸੀ।
понеже дщери сынов Манассииных наследиша жребий посреде братий своих: земля же Галаадова бысть сыном Манассииным прочым.
7 ੭ ਮਨੱਸ਼ਹ ਦੀ ਹੱਦ ਆਸ਼ੇਰ ਤੋਂ ਮਿਕਮਥਾਥ ਤੱਕ ਸੀ ਜਿਹੜਾ ਸ਼ਕਮ ਦੇ ਸਾਹਮਣੇ ਸੀ ਤਾਂ ਉਹ ਹੱਦ ਸੱਜੇ ਪਾਸਿਓਂ ਏਨ-ਤੱਪੂਆਹ ਦੇ ਵਸਨੀਕਾਂ ਤੱਕ ਲੰਘੀ।
И быша пределы сынов Манассииных от Асир-Махфофа, и данаф, яже есть пред лицем Сихема, и идут пределы на Иамин и на Иасиф ко источнику Фаффоф.
8 ੮ ਤੱਪੂਆਹ ਦਾ ਦੇਸ ਮਨੱਸ਼ਹ ਦਾ ਸੀ ਪਰ ਤੱਪੂਆਹ ਮਨੱਸ਼ਹ ਦੀ ਹੱਦ ਕੋਲ ਇਫ਼ਰਾਈਮੀਆਂ ਦਾ ਸੀ।
Манассию будет земля Фаффоф: и Фаффоф над пределы Манассииными сыном Ефремлим:
9 ੯ ਫਿਰ ਉਹ ਹੱਦ ਕਾਨਾਹ ਦੀ ਵਾਦੀ ਨੂੰ ਉਤਰੀ ਅਤੇ ਵਾਦੀ ਦੇ ਦੱਖਣ ਵੱਲ ਉਤਰੀ। ਇਫ਼ਰਾਈਮ ਦੇ ਇਹ ਸ਼ਹਿਰ ਮਨੱਸ਼ਹ ਦੇ ਸ਼ਹਿਰਾਂ ਵਿੱਚ ਸਨ ਅਤੇ ਮਨੱਸ਼ਹ ਦੀ ਹੱਦ ਵਾਦੀ ਦੇ ਉਤਰ ਵੱਲ ਸੀ ਅਤੇ ਉਸ ਦਾ ਫੈਲਾਓ ਸਮੁੰਦਰ ਤੱਕ ਸੀ।
и снидут пределы к дебри Кана на юг по дебри Иарим: Теревинф Ефрему посреде града Манассиина. И пределы Манассиины к северу на водотечь, и будет исход его море:
10 ੧੦ ਤਾਂ ਦੱਖਣ ਇਫ਼ਰਾਈਮ ਲਈ ਸੀ ਅਤੇ ਉਤਰ ਮਨੱਸ਼ਹ ਲਈ ਸੀ ਅਤੇ ਉਸ ਦੀ ਹੱਦ ਸਮੁੰਦਰ ਸੀ ਅਤੇ ਉਹ ਉਤਰ ਵੱਲ ਆਸ਼ੇਰ ਨਾਲ ਅਤੇ ਪੂਰਬ ਵੱਲ ਯਿੱਸਾਕਾਰ ਨਾਲ ਜਾ ਮਿਲੀਆਂ।
от юга Ефрему, и к северу Манассии, и будет море предел им: и ко Асиру совокупятся к северу, и Иссахару от восток.
11 ੧੧ ਮਨੱਸ਼ਹ ਲਈ ਯਿੱਸਾਕਾਰ ਵਿੱਚ ਆਸ਼ੇਰ ਵਿੱਚ ਇਹ ਸੀ, ਬੈਤ ਸ਼ਾਨ ਉਸ ਦੀਆਂ ਬਸਤੀਆਂ ਯਿਬਲਾਮ ਉਸ ਦੀਆਂ ਬਸਤੀਆਂ, ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਏਨ-ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਤਆਨਾਕ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਮਗਿੱਦੋ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ ਅਰਥਾਤ ਤਿੰਨੇ ਉਚਿਆਈਆਂ।
И будет Манассию (предел) между Иссахаром и между Асиром Вефсан и веси их, и Иевлаам и веси его, и живущыя в Доре и веси его, и живущыя в ендоре и веси его, и живущыя в Магедде и веси его, и живущыя в Танахе и веси его, и третия часть Нафефа и веси его.
12 ੧੨ ਪਰ ਮਨੱਸ਼ੀ ਉਹਨਾਂ ਸ਼ਹਿਰਾਂ ਦੇ ਵਾਸੀਆਂ ਨੂੰ ਕੱਢ ਨਾ ਸਕੇ ਅਤੇ ਕਨਾਨੀ ਉਸ ਦੇਸ ਵਿੱਚ ਪੱਕੇ ਪੈਰੀਂ ਵੱਸੇ ਰਹੇ।
И не возмогоша сынове Манассиины потребити градов сих: и нача Хананей жити в земли сей.
13 ੧੩ ਇਸ ਤਰ੍ਹਾਂ ਹੋਇਆ ਜਦ ਇਸਰਾਏਲੀ ਤਕੜੇ ਹੋ ਗਏ ਤਾਂ ਉਹ ਕਨਾਨੀਆਂ ਤੋਂ ਵਗਾਰ ਲੈਣ ਲੱਗ ਪਏ ਪਰ ਉਹਨਾਂ ਨੂੰ ਪੂਰੀ ਤਰ੍ਹਾਂ ਨਾਲ ਨਾ ਕੱਢਿਆ।
И бысть егда укрепишася сынове Израилевы, и сотвориша Хананеов послушных, потреблением же не потребиша их.
14 ੧੪ ਤਦ ਯੂਸੁਫ਼ ਦੇ ਪੁੱਤਰਾਂ ਨੇ ਯਹੋਸ਼ੁਆ ਨਾਲ ਗੱਲ ਕੀਤੀ ਕਿ ਤੁਸੀਂ ਸਾਨੂੰ ਕਿਉਂ ਮਿਲਖ਼ ਵਿੱਚ ਇੱਕ ਹੀ ਹਿੱਸਾ ਦਿੱਤਾ? ਅਸੀਂ ਬਹੁਤ ਸਾਰੇ ਲੋਕ ਹਾਂ ਕਿਉਂ ਜੋ ਯਹੋਵਾਹ ਨੇ ਅੱਜ ਤੱਕ ਸਾਨੂੰ ਬਰਕਤ ਦਿੱਤੀ ਹੈ।
Противореша же сынове Иосифовы Иисусу, глаголюще: почто наследствовал еси нас жребием единым и ужем единым? Аз же люд мног есмь, и благослови мя Бог (даже доселе).
15 ੧੫ ਯਹੋਸ਼ੁਆ ਨੇ ਉਹਨਾਂ ਨੂੰ ਆਖਿਆ, ਜੇ ਤੁਹਾਡੇ ਲੋਕ ਬਹੁਤ ਸਾਰੇ ਹਨ ਤਾਂ ਤੁਸੀਂ ਲੱਕੜੀਆਂ ਦੇ ਜੰਗਲ ਨੂੰ ਕੱਟੋ ਅਤੇ ਉੱਥੇ ਤੁਸੀਂ ਫ਼ਰਿੱਜ਼ੀਆਂ ਅਤੇ ਰਫ਼ਾਈਆਂ ਦੀ ਧਰਤੀ ਵਿੱਚ ਜੰਗਲ ਨੂੰ ਵੱਢ ਕੇ ਥਾਂ ਬਣਾਓ ਕਿਉਂ ਜੋ ਤੁਹਾਡੇ ਲਈ ਇਫ਼ਰਾਈਮ ਦਾ ਪਰਬਤ ਤੰਗ ਹੈ।
И рече им Иисус: аще люд мног еси, взыди в дубраву и отреби себе тамо место в земли Ферезеа и Рафаима, аще утесняет тя гора Ефремля.
16 ੧੬ ਯੂਸੁਫ਼ ਦੇ ਪੁੱਤਰਾਂ ਨੇ ਆਖਿਆ ਕਿ ਇਹ ਪਰਬਤ ਸਾਡੇ ਵੱਸਣ ਯੋਗ ਨਹੀਂ ਅਤੇ ਸਾਰੇ ਕਨਾਨੀਆਂ ਕੋਲ ਜਿਹੜੇ ਨੀਵੇਂ ਥਾਵਾਂ ਵਿੱਚ ਵੱਸਦੇ ਹਨ ਲੋਹੇ ਦੇ ਰੱਥ ਹਨ, ਨਾਲੇ ਉਹਨਾਂ ਕੋਲ ਜਿਹੜੇ ਬੈਤ ਸ਼ਾਨ ਅਤੇ ਉਸ ਦੀਆਂ ਬਸਤੀਆਂ ਵਿੱਚ ਹਨ ਨਾਲੇ ਉਹਨਾਂ ਕੋਲ ਜਿਹੜੇ ਯਿਜ਼ਰਏਲ ਦੀ ਨੀਵੇਂ ਥਾਵਾਂ ਵਿੱਚ ਹਨ।
И реша сынове Иосифовы: не доволно нам горы Ефремли: и конь преизбранный и железо всему Хананею живущему в земли емек, в Вефсане и в весех ея, и во юдоле Иезраель.
17 ੧੭ ਯਹੋਸ਼ੁਆ ਨੇ ਯੂਸੁਫ਼ ਦੇ ਘਰਾਣੇ ਨੂੰ ਅਰਥਾਤ ਇਫ਼ਰਾਈਮ ਅਤੇ ਮਨੱਸ਼ਹ ਨੂੰ ਆਖਿਆ ਕਿ ਤੁਸੀਂ ਢੇਰ ਸਾਰੇ ਲੋਕ ਹੋ ਅਤੇ ਵੱਡੇ ਬਲਵੰਤ ਹੋ। ਤੁਹਾਡੇ ਲਈ ਇੱਕੋ ਹੀ ਭਾਗ ਨਹੀਂ ਹੋਵੇਗਾ।
И рече Иисус к сыном Иосифовым, Ефрему и Манассию, глаголя: аще люд мног еси и силу велику имаши, не будет ти жребий един:
18 ੧੮ ਪਰ ਪਰਬਤ ਤੁਹਾਡਾ ਹੋਵੇਗਾ ਭਾਵੇਂ ਉਹ ਲੱਕੜੀ ਦਾ ਜੰਗਲ ਹੈ ਅਤੇ ਤੁਸੀਂ ਉਹ ਨੂੰ ਵੱਢੋਗੇ ਅਤੇ ਉਹ ਦਾ ਫੈਲਾਓ ਤੁਹਾਡਾ ਹੋਵੇਗਾ ਕਿਉਂ ਜੋ ਤੁਸੀਂ ਕਨਾਨੀਆਂ ਨੂੰ ਕੱਢ ਦਿਓਗੇ ਭਾਵੇਂ ਉਹਨਾਂ ਦੇ ਰੱਥ ਲੋਹੇ ਦੇ ਹਨ ਅਤੇ ਉਹ ਤਕੜੇ ਵੀ ਹਨ।
зане дубрава будет тебе, понеже дубрава есть, и отребиши ю, и будет тебе, и концы ея, егда потребиши Хананеа, аще конь преизбранный ему есть: (и сам силен, ) ты бо пресилиши его.