< ਯਹੋਸ਼ੁਆ 2 >

1 ਤਦ ਨੂਨ ਦੇ ਪੁੱਤਰ ਯਹੋਸ਼ੁਆ ਨੇ ਦੋ ਮਨੁੱਖਾਂ ਨੂੰ ਸ਼ਿੱਟੀਮ ਤੋਂ ਗੁਪਤ ਰੂਪ ਵਿੱਚ ਭੇਤ ਲੈਣ ਲਈ ਭੇਜਿਆ। ਉਹਨਾਂ ਨੂੰ ਆਖਿਆ, ਜਾ ਕੇ ਉਸ ਦੇਸ ਯਰੀਹੋ ਨੂੰ ਵੇਖੋ ਤਾਂ ਉਹ ਝੱਟ ਚਲੇ ਗਏ ਅਤੇ ਇੱਕ ਵੇਸਵਾ ਦੇ ਘਰ ਵਿੱਚ ਜਾ ਠਹਿਰੇ ਜਿਸ ਦਾ ਨਾਮ ਰਾਹਾਬ ਸੀ।
וישלח יהושע בן נון מן השטים שנים אנשים מרגלים חרש לאמר לכו ראו את הארץ ואת יריחו וילכו ויבאו בית אשה זונה ושמה רחב וישכבו שמה׃
2 ਤਦ ਯਰੀਹੋ ਦੇ ਰਾਜੇ ਨੂੰ ਆਖਿਆ ਗਿਆ ਕਿ ਵੇਖੋ, ਅੱਜ ਦੀ ਰਾਤ ਇਸਰਾਏਲੀਆਂ ਵਿੱਚੋਂ ਮਨੁੱਖ ਇਸ ਦੇਸ ਦਾ ਭੇਦ ਲੈਣ ਲਈ ਆਏ ਹੋਏ ਹਨ।
ויאמר למלך יריחו לאמר הנה אנשים באו הנה הלילה מבני ישראל לחפר את הארץ׃
3 ਤਦ ਯਰੀਹੋ ਦੇ ਰਾਜੇ ਨੇ ਰਾਹਾਬ ਨੂੰ ਸੁਨੇਹਾ ਭੇਜਿਆ ਕਿ ਉਹਨਾਂ ਮਨੁੱਖਾਂ ਨੂੰ ਲਿਆ ਜਿਹੜੇ ਤੇਰੇ ਕੋਲ ਆਏ ਹਨ ਅਤੇ ਤੇਰੇ ਘਰ ਵਿੱਚ ਠਹਿਰੇ ਹਨ ਕਿਉਂ ਜੋ ਉਹ ਸਾਰੇ ਦੇਸ ਦਾ ਭੇਤ ਲੈਣ ਆਏ ਹਨ।
וישלח מלך יריחו אל רחב לאמר הוציאי האנשים הבאים אליך אשר באו לביתך כי לחפר את כל הארץ באו׃
4 ਉਸ ਔਰਤ ਨੇ ਦੋਵੇਂ ਮਨੁੱਖਾਂ ਨੂੰ ਲੁਕਾ ਦਿੱਤਾ ਅਤੇ ਇਸ ਤਰ੍ਹਾਂ ਆਖਿਆ ਕਿ ਉਹ ਮਨੁੱਖ ਮੇਰੇ ਕੋਲ ਆਏ ਤਾਂ ਸਨ ਪਰ ਮੈਨੂੰ ਪਤਾ ਨਹੀਂ ਕਿ ਉਹ ਕਿੱਥੋਂ ਦੇ ਸਨ।
ותקח האשה את שני האנשים ותצפנו ותאמר כן באו אלי האנשים ולא ידעתי מאין המה׃
5 ਜਦ ਹਨ੍ਹੇਰਾ ਹੋਇਆ ਅਤੇ ਫਾਟਕ ਬੰਦ ਕਰਨ ਦਾ ਵੇਲਾ ਸੀ ਤਾਂ ਉਹ ਮਨੁੱਖ ਨਿੱਕਲ ਗਏ ਅਤੇ ਇਹ ਮੈਨੂੰ ਪਤਾ ਨਹੀਂ ਕਿ ਉਹ ਮਨੁੱਖ ਕਿੱਥੇ ਚੱਲੇ ਗਏ। ਛੇਤੀ ਨਾਲ ਉਹਨਾਂ ਦਾ ਪਿੱਛਾ ਕਰੋ ਕਿਉਂਕਿ ਤੁਸੀਂ ਉਹਨਾਂ ਨੂੰ ਫੜ ਸਕਦੇ ਹੋ।
ויהי השער לסגור בחשך והאנשים יצאו לא ידעתי אנה הלכו האנשים רדפו מהר אחריהם כי תשיגום׃
6 ਪਰ ਉਹ ਉਹਨਾਂ ਨੂੰ ਛੱਤ ਉੱਤੇ ਲੈ ਗਈ ਅਤੇ ਬਾਲਣ ਦੀਆਂ ਲੱਕੜਾਂ ਦੇ ਹੇਠ ਜੋ ਛੱਤ ਉੱਤੇ ਰੱਖੀਆਂ ਸਨ ਲੁਕਾ ਦਿੱਤਾ।
והיא העלתם הגגה ותטמנם בפשתי העץ הערכות לה על הגג׃
7 ਮਨੁੱਖ ਉਹਨਾਂ ਦੇ ਪਿੱਛੇ ਯਰਦਨ ਦੇ ਰਾਹ ਪੱਤਣ ਤੱਕ ਗਏ ਅਤੇ ਜਿਸ ਵੇਲੇ ਉਹਨਾਂ ਦਾ ਪਿੱਛਾ ਕਰਨ ਵਾਲੇ ਬਾਹਰ ਨਿੱਕਲ ਗਏ ਤਾਂ ਉਹਨਾਂ ਨੇ ਫਾਟਕ ਬੰਦ ਕਰ ਲਿਆ।
והאנשים רדפו אחריהם דרך הירדן על המעברות והשער סגרו אחרי כאשר יצאו הרדפים אחריהם׃
8 ਉਹਨਾਂ ਦੇ ਸੌਣ ਤੋਂ ਪਹਿਲਾਂ ਉਹ ਉਹਨਾਂ ਕੋਲ ਛੱਤ ਉੱਤੇ ਗਈ।
והמה טרם ישכבון והיא עלתה עליהם על הגג׃
9 ਉਹਨਾਂ ਨੂੰ ਆਖਿਆ ਕਿ ਮੈਂ ਤਾਂ ਜਾਣਦੀ ਹਾਂ ਕਿ ਯਹੋਵਾਹ ਨੇ ਇਹ ਦੇਸ ਤੁਹਾਨੂੰ ਦੇ ਦਿੱਤਾ ਹੈ ਅਤੇ ਤੁਹਾਡਾ ਡਰ ਸਾਡੇ ਲੋਕਾਂ ਉੱਤੇ ਆ ਪਿਆ ਹੈ ਅਤੇ ਇਸ ਦੇਸ ਦੇ ਵਸਨੀਕ ਤੁਹਾਡੇ ਤੋਂ ਘਬਰਾ ਗਏ ਹਨ।
ותאמר אל האנשים ידעתי כי נתן יהוה לכם את הארץ וכי נפלה אימתכם עלינו וכי נמגו כל ישבי הארץ מפניכם׃
10 ੧੦ ਕਿਉਂ ਜੋ ਅਸੀਂ ਸੁਣਿਆ ਹੈ ਕਿ ਜਿਸ ਵੇਲੇ ਤੁਸੀਂ ਮਿਸਰ ਵਿੱਚੋਂ ਨਿੱਕਲੇ ਤਾਂ ਯਹੋਵਾਹ ਨੇ ਤੁਹਾਡੇ ਸਾਹਮਣੇ ਲਾਲ ਸਮੁੰਦਰ ਦੇ ਪਾਣੀ ਨੂੰ ਕਿਵੇਂ ਸੁਕਾ ਦਿੱਤਾ ਅਤੇ ਤੁਸੀਂ ਅਮੋਰੀਆਂ ਦੇ ਦੋਹਾਂ ਰਾਜਿਆਂ ਨਾਲ ਅਰਥਾਤ ਸੀਹੋਨ ਅਤੇ ਓਗ ਨਾਲ ਜਿਹੜੇ ਯਰਦਨ ਦੇ ਉਸ ਪਾਸੇ ਸਨ ਕਿਵੇਂ ਵਰਤਾਓ ਕੀਤਾ ਜਿਨ੍ਹਾਂ ਨੂੰ ਤੁਸੀਂ ਮਾਰ ਸੁੱਟਿਆ।
כי שמענו את אשר הוביש יהוה את מי ים סוף מפניכם בצאתכם ממצרים ואשר עשיתם לשני מלכי האמרי אשר בעבר הירדן לסיחן ולעוג אשר החרמתם אותם׃
11 ੧੧ ਜਦ ਅਸੀਂ ਸੁਣਿਆ ਤਾਂ ਸਾਡੇ ਮਨ ਪਿਘਲ ਗਏ ਅਤੇ ਤੁਹਾਡੇ ਕਾਰਨ ਕਿਸੇ ਮਨੁੱਖ ਵਿੱਚ ਹਿੰਮਤ ਨਹੀਂ ਰਹੀ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਸਵਰਗ ਵਿੱਚ ਅਤੇ ਧਰਤੀ ਉੱਤੇ ਉਹੀ ਇੱਕੋ ਪਰਮੇਸ਼ੁਰ ਹੈ।
ונשמע וימס לבבנו ולא קמה עוד רוח באיש מפניכם כי יהוה אלהיכם הוא אלהים בשמים ממעל ועל הארץ מתחת׃
12 ੧੨ ਇਸ ਲਈ ਹੁਣ ਤੁਸੀਂ ਮੇਰੇ ਨਾਲ ਯਹੋਵਾਹ ਦੀ ਸਹੁੰ ਖਾਓ ਇਸ ਲਈ ਕਿ ਜਿਵੇਂ ਤੁਹਾਡੇ ਉੱਤੇ ਮੈਂ ਦਯਾ ਕੀਤੀ ਹੈ, ਤੁਸੀਂ ਮੇਰੇ ਪਿਤਾ ਦੇ ਘਰਾਣੇ ਉੱਤੇ ਦਯਾ ਕਰੋਗੇ ਅਤੇ ਇੱਕ ਪੱਕੀ ਨਿਸ਼ਾਨੀ ਮੈਨੂੰ ਦਿਓ।
ועתה השבעו נא לי ביהוה כי עשיתי עמכם חסד ועשיתם גם אתם עם בית אבי חסד ונתתם לי אות אמת׃
13 ੧੩ ਕਿ ਮੇਰੇ ਪਿਤਾ, ਮੇਰੀ ਮਾਤਾ, ਮੇਰੇ ਭਰਾਵਾਂ, ਮੇਰੀਆਂ ਭੈਣਾਂ ਨੂੰ ਅਤੇ ਜੋ ਕੁਝ ਉਹਨਾਂ ਦਾ ਹੈ ਜੀਉਂਦਾ ਰੱਖੋਗੇ ਅਤੇ ਸਾਡੀਆਂ ਜਾਨਾਂ ਨੂੰ ਮੌਤ ਤੋਂ ਬਚਾਓਗੇ।
והחיתם את אבי ואת אמי ואת אחי ואת אחותי ואת כל אשר להם והצלתם את נפשתינו ממות׃
14 ੧੪ ਉਹਨਾਂ ਮਨੁੱਖਾਂ ਨੇ ਉਹ ਨੂੰ ਆਖਿਆ, ਜੇਕਰ ਤੁਸੀਂ ਸਾਡੀ ਇਹ ਗੱਲ ਨਾ ਦੱਸੋ ਤਾਂ ਤੁਹਾਡੀ ਜਾਨ ਦੇ ਬਦਲੇ ਸਾਡੀ ਜਾਨ ਹੈ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਸ ਵੇਲੇ ਯਹੋਵਾਹ ਇਹ ਦੇਸ ਸਾਨੂੰ ਦੇ ਦੇਵੇ ਤਾਂ ਅਸੀਂ ਤੁਹਾਡੇ ਨਾਲ ਦਯਾ ਅਤੇ ਸਚਿਆਈ ਨਾਲ ਵਿਵਹਾਰ ਕਰਾਂਗੇ।
ויאמרו לה האנשים נפשנו תחתיכם למות אם לא תגידו את דברנו זה והיה בתת יהוה לנו את הארץ ועשינו עמך חסד ואמת׃
15 ੧੫ ਉਹ ਨੇ ਉਹਨਾਂ ਨੂੰ ਰੱਸੇ ਨਾਲ ਖਿੜਕੀ ਦੇ ਵਿੱਚ ਦੀ ਉਤਾਰ ਦਿੱਤਾ ਕਿਉਂ ਜੋ ਉਹ ਦਾ ਘਰ ਸ਼ਹਿਰ ਦੀ ਚਾਰ-ਦੀਵਾਰੀ ਦੇ ਨਾਲ ਲੱਗਦਾ ਸੀ ਅਤੇ ਉਹ ਉਸੇ ਸ਼ਹਿਰ ਵਿੱਚ ਰਹਿੰਦੀ ਸੀ।
ותורדם בחבל בעד החלון כי ביתה בקיר החומה ובחומה היא יושבת׃
16 ੧੬ ਉਸ ਨੇ ਉਹਨਾਂ ਨੂੰ ਆਖਿਆ, ਪਰਬਤ ਵੱਲ ਚਲੇ ਜਾਓ ਕਿਤੇ ਅਜਿਹਾ ਨਾ ਹੋਵੇ ਕਿ ਪਿੱਛਾ ਕਰਨ ਵਾਲੇ ਤੁਹਾਨੂੰ ਮਿਲ ਪੈਣ। ਇਸ ਲਈ ਤੁਸੀਂ ਤਿੰਨਾਂ ਦਿਨਾਂ ਤੱਕ ਆਪਣੇ ਆਪ ਨੂੰ ਲੁਕਾ ਛੱਡੋ ਜਦ ਤੱਕ ਪਿੱਛਾ ਕਰਨ ਵਾਲੇ ਨਾ ਮੁੜਨ ਉਸ ਦੇ ਪਿੱਛੋਂ ਤੁਸੀਂ ਆਪਣੇ ਰਾਹ ਚਲੇ ਜਾਇਓ।
ותאמר להם ההרה לכו פן יפגעו בכם הרדפים ונחבתם שמה שלשת ימים עד שוב הרדפים ואחר תלכו לדרככם׃
17 ੧੭ ਉਹਨਾਂ ਮਨੁੱਖਾਂ ਨੇ ਉਹ ਨੂੰ ਆਖਿਆ, ਇਸ ਸਹੁੰ ਤੋਂ ਜਿਹੜੀ ਤੂੰ ਸਾਨੂੰ ਖੁਆਈ ਹੈ ਅਸੀਂ ਬਰੀ ਹੋਵਾਂਗੇ।
ויאמרו אליה האנשים נקים אנחנו משבעתך הזה אשר השבעתנו׃
18 ੧੮ ਵੇਖ, ਜਦ ਅਸੀਂ ਇਸ ਦੇਸ ਵਿੱਚ ਆਵਾਂਗੇ ਤਾਂ ਇਹ ਲਾਲ ਸੂਤ ਦੀ ਡੋਰੀ ਇਸ ਖਿੜਕੀ ਨਾਲ ਬੰਨ੍ਹੀ ਜਿਹ ਦੇ ਵਿੱਚੋਂ ਦੀ ਤੂੰ ਸਾਨੂੰ ਉਤਾਰਿਆ ਹੈ ਅਤੇ ਆਪਣੇ ਪਿਤਾ, ਆਪਣੀ ਮਾਤਾ, ਆਪਣਿਆਂ ਭਰਾਵਾਂ ਅਤੇ ਆਪਣੇ ਪਿਤਾ ਦੇ ਸਾਰੇ ਘਰਾਣੇ ਨੂੰ ਆਪਣੇ ਕੋਲ ਘਰ ਵਿੱਚ ਇਕੱਠਿਆਂ ਕਰੀਂ।
הנה אנחנו באים בארץ את תקות חוט השני הזה תקשרי בחלון אשר הורדתנו בו ואת אביך ואת אמך ואת אחיך ואת כל בית אביך תאספי אליך הביתה׃
19 ੧੯ ਤਦ ਇਸ ਤਰ੍ਹਾਂ ਹੋਵੇਗਾ ਕਿ ਜੋ ਕੋਈ ਤੇਰੇ ਘਰ ਦੇ ਬੂਹੇ ਵਿੱਚੋਂ ਗਲੀ ਵਿੱਚ ਨਿੱਕਲ ਕੇ ਜਾਵੇਗਾ ਉਸ ਦਾ ਖੂਨ ਉਸ ਦੇ ਸਿਰ ਉੱਤੇ ਹੋਵੇਗਾ ਅਤੇ ਅਸੀਂ ਬੇਦੋਸ਼ ਹੋਵਾਂਗੇ ਅਤੇ ਜੇ ਕੋਈ ਤੇਰੇ ਕੋਲ ਘਰ ਵਿੱਚ ਹੋਵੇਗਾ ਉਸ ਦੇ ਉੱਤੇ ਜੇ ਕਿਸੇ ਦਾ ਹੱਥ ਉੱਠੇਗਾ ਤਾਂ ਉਸ ਦਾ ਖੂਨ ਸਾਡੇ ਸਿਰ ਉੱਤੇ ਹੋਵੇਗਾ।
והיה כל אשר יצא מדלתי ביתך החוצה דמו בראשו ואנחנו נקים וכל אשר יהיה אתך בבית דמו בראשנו אם יד תהיה בו׃
20 ੨੦ ਜੇਕਰ ਤੂੰ ਸਾਡੀ ਇਹ ਗੱਲ ਦੱਸ ਦੇਵੇਂਗੀ ਤਾਂ ਉਸ ਸਹੁੰ ਤੋਂ ਜਿਹੜੀ ਤੂੰ ਸਾਨੂੰ ਖੁਆਈ ਹੈ ਅਸੀਂ ਬਰੀ ਹੋਵਾਂਗੇ।
ואם תגידי את דברנו זה והיינו נקים משבעתך אשר השבעתנו׃
21 ੨੧ ਉਸ ਨੇ ਆਖਿਆ, ਤੁਹਾਡੀ ਗੱਲ ਅਨੁਸਾਰ ਹੋਵੇ। ਸੋ ਉਹ ਨੇ ਉਹਨਾਂ ਨੂੰ ਭੇਜ ਦਿੱਤਾ ਤਾਂ ਉਹ ਚਲੇ ਗਏ ਅਤੇ ਉਹ ਨੇ ਲਾਲ ਸੂਤ ਦੀ ਡੋਰੀ ਖਿੜਕੀ ਨਾਲ ਬੰਨ੍ਹ ਦਿੱਤੀ।
ותאמר כדבריכם כן הוא ותשלחם וילכו ותקשר את תקות השני בחלון׃
22 ੨੨ ਤਾਂ ਉਹ ਤੁਰ ਕੇ ਪਰਬਤ ਵੱਲ ਗਏ ਅਤੇ ਉੱਥੇ ਤਿੰਨ ਦਿਨ ਰਹੇ ਜਦ ਤੱਕ ਉਹਨਾਂ ਦਾ ਪਿੱਛਾ ਕਰਨ ਵਾਲੇ ਨਾ ਮੁੜੇ ਅਤੇ ਪਿੱਛਾ ਕਰਨ ਵਾਲਿਆਂ ਨੇ ਉਹਨਾਂ ਨੂੰ ਸਾਰੇ ਰਾਹ ਵਿੱਚ ਲੱਭਿਆ ਪਰ ਉਹ ਨਾ ਲੱਭੇ।
וילכו ויבאו ההרה וישבו שם שלשת ימים עד שבו הרדפים ויבקשו הרדפים בכל הדרך ולא מצאו׃
23 ੨੩ ਤਾਂ ਉਹ ਦੋਵੇਂ ਮਨੁੱਖ ਮੁੜੇ ਅਤੇ ਪਹਾੜੋਂ ਉਤਰੇ ਅਤੇ ਪਾਰ ਲੰਘ ਕੇ ਨੂਨ ਦੇ ਪੁੱਤਰ ਯਹੋਸ਼ੁਆ ਕੋਲ ਆਏ ਤਾਂ ਸਾਰੀਆਂ ਗੱਲਾਂ ਜੋ ਉਹਨਾਂ ਨਾਲ ਹੋਈਆਂ ਸਨ ਉਹ ਨੂੰ ਦੱਸੀਆਂ।
וישבו שני האנשים וירדו מההר ויעברו ויבאו אל יהושע בן נון ויספרו לו את כל המצאות אותם׃
24 ੨੪ ਅਤੇ ਉਹਨਾਂ ਨੇ ਯਹੋਸ਼ੁਆ ਨੂੰ ਆਖਿਆ, ਸੱਚ-ਮੁੱਚ ਯਹੋਵਾਹ ਨੇ ਇਹ ਸਾਰਾ ਦੇਸ ਸਾਡੇ ਹੱਥ ਵਿੱਚ ਦੇ ਦਿੱਤਾ ਹੈ ਕਿਉਂ ਜੋ ਇਸ ਦੇਸ ਦੇ ਸਾਰੇ ਵਸਨੀਕ ਸਾਡੇ ਤੋਂ ਘਬਰਾ ਗਏ ਹਨ।
ויאמרו אל יהושע כי נתן יהוה בידנו את כל הארץ וגם נמגו כל ישבי הארץ מפנינו׃

< ਯਹੋਸ਼ੁਆ 2 >