< ਯਹੋਸ਼ੁਆ 2 >
1 ੧ ਤਦ ਨੂਨ ਦੇ ਪੁੱਤਰ ਯਹੋਸ਼ੁਆ ਨੇ ਦੋ ਮਨੁੱਖਾਂ ਨੂੰ ਸ਼ਿੱਟੀਮ ਤੋਂ ਗੁਪਤ ਰੂਪ ਵਿੱਚ ਭੇਤ ਲੈਣ ਲਈ ਭੇਜਿਆ। ਉਹਨਾਂ ਨੂੰ ਆਖਿਆ, ਜਾ ਕੇ ਉਸ ਦੇਸ ਯਰੀਹੋ ਨੂੰ ਵੇਖੋ ਤਾਂ ਉਹ ਝੱਟ ਚਲੇ ਗਏ ਅਤੇ ਇੱਕ ਵੇਸਵਾ ਦੇ ਘਰ ਵਿੱਚ ਜਾ ਠਹਿਰੇ ਜਿਸ ਦਾ ਨਾਮ ਰਾਹਾਬ ਸੀ।
१नंतर नूनाचा पुत्र यहोशवा ह्याने गुप्तपणे दोन हेर शिट्टीम येथून पाठवले, त्याने त्यांना सांगितले की, “जा आणि तो देश व विशेषतः यरीहो शहर हेरून या.” त्याप्रमाणे ते गेले आणि राहाब नावाच्या वेश्येच्या घरी उतरले.
2 ੨ ਤਦ ਯਰੀਹੋ ਦੇ ਰਾਜੇ ਨੂੰ ਆਖਿਆ ਗਿਆ ਕਿ ਵੇਖੋ, ਅੱਜ ਦੀ ਰਾਤ ਇਸਰਾਏਲੀਆਂ ਵਿੱਚੋਂ ਮਨੁੱਖ ਇਸ ਦੇਸ ਦਾ ਭੇਦ ਲੈਣ ਲਈ ਆਏ ਹੋਏ ਹਨ।
२मग कोणी यरीहोच्या राजाला सांगितले की, “काही इस्राएल लोक देशाचा भेद काढण्यासाठी आज रात्री येथे आले आहेत.”
3 ੩ ਤਦ ਯਰੀਹੋ ਦੇ ਰਾਜੇ ਨੇ ਰਾਹਾਬ ਨੂੰ ਸੁਨੇਹਾ ਭੇਜਿਆ ਕਿ ਉਹਨਾਂ ਮਨੁੱਖਾਂ ਨੂੰ ਲਿਆ ਜਿਹੜੇ ਤੇਰੇ ਕੋਲ ਆਏ ਹਨ ਅਤੇ ਤੇਰੇ ਘਰ ਵਿੱਚ ਠਹਿਰੇ ਹਨ ਕਿਉਂ ਜੋ ਉਹ ਸਾਰੇ ਦੇਸ ਦਾ ਭੇਤ ਲੈਣ ਆਏ ਹਨ।
३तेव्हा यरीहोच्या राजाने राहाबेला निरोप पाठवला की, “जे पुरुष तुझ्याकडे येऊन तुझ्या घरात उतरले आहेत त्यांना बाहेर काढ, कारण साऱ्या देशाचा भेद काढण्यासाठी ते आले आहेत.”
4 ੪ ਉਸ ਔਰਤ ਨੇ ਦੋਵੇਂ ਮਨੁੱਖਾਂ ਨੂੰ ਲੁਕਾ ਦਿੱਤਾ ਅਤੇ ਇਸ ਤਰ੍ਹਾਂ ਆਖਿਆ ਕਿ ਉਹ ਮਨੁੱਖ ਮੇਰੇ ਕੋਲ ਆਏ ਤਾਂ ਸਨ ਪਰ ਮੈਨੂੰ ਪਤਾ ਨਹੀਂ ਕਿ ਉਹ ਕਿੱਥੋਂ ਦੇ ਸਨ।
४त्या दोघा पुरुषांना लपवून ती स्त्री म्हणाली, माझ्याकडे कोणी पुरुष आले होते खरे, “पण ते कोठले होते हे मला ठाऊक नाही.
5 ੫ ਜਦ ਹਨ੍ਹੇਰਾ ਹੋਇਆ ਅਤੇ ਫਾਟਕ ਬੰਦ ਕਰਨ ਦਾ ਵੇਲਾ ਸੀ ਤਾਂ ਉਹ ਮਨੁੱਖ ਨਿੱਕਲ ਗਏ ਅਤੇ ਇਹ ਮੈਨੂੰ ਪਤਾ ਨਹੀਂ ਕਿ ਉਹ ਮਨੁੱਖ ਕਿੱਥੇ ਚੱਲੇ ਗਏ। ਛੇਤੀ ਨਾਲ ਉਹਨਾਂ ਦਾ ਪਿੱਛਾ ਕਰੋ ਕਿਉਂਕਿ ਤੁਸੀਂ ਉਹਨਾਂ ਨੂੰ ਫੜ ਸਕਦੇ ਹੋ।
५अंधार पडल्यावर वेशीचा दरवाजा लावून घेण्याच्या वेळी ते निघून गेले, ते कोठे गेले ते मला ठाऊक नाही. तुम्ही लवकर त्यांचा पाठलाग करा म्हणजे तुम्ही कदाचित त्यांना पकडू शकाल.”
6 ੬ ਪਰ ਉਹ ਉਹਨਾਂ ਨੂੰ ਛੱਤ ਉੱਤੇ ਲੈ ਗਈ ਅਤੇ ਬਾਲਣ ਦੀਆਂ ਲੱਕੜਾਂ ਦੇ ਹੇਠ ਜੋ ਛੱਤ ਉੱਤੇ ਰੱਖੀਆਂ ਸਨ ਲੁਕਾ ਦਿੱਤਾ।
६पण तिने तर त्या मनुष्यांना धाब्यावर नेऊन तेथे जवसाची ताटे पसरली होती त्यामध्ये लपवून ठेवले होते.
7 ੭ ਮਨੁੱਖ ਉਹਨਾਂ ਦੇ ਪਿੱਛੇ ਯਰਦਨ ਦੇ ਰਾਹ ਪੱਤਣ ਤੱਕ ਗਏ ਅਤੇ ਜਿਸ ਵੇਲੇ ਉਹਨਾਂ ਦਾ ਪਿੱਛਾ ਕਰਨ ਵਾਲੇ ਬਾਹਰ ਨਿੱਕਲ ਗਏ ਤਾਂ ਉਹਨਾਂ ਨੇ ਫਾਟਕ ਬੰਦ ਕਰ ਲਿਆ।
७त्यांचा पाठलाग करणारे लोक यार्देनेकडे जाणाऱ्या वाटेने उतारापर्यंत गेले; त्यांचा पाठलाग करणारे हे लोक गावाबाहेर पडताच वेशीचे दरवाजे बंद करण्यात आले.
8 ੮ ਉਹਨਾਂ ਦੇ ਸੌਣ ਤੋਂ ਪਹਿਲਾਂ ਉਹ ਉਹਨਾਂ ਕੋਲ ਛੱਤ ਉੱਤੇ ਗਈ।
८इकडे ते हेर झोपी जाण्यापूर्वी ती त्यांच्याकडे धाब्यावर गेली,
9 ੯ ਉਹਨਾਂ ਨੂੰ ਆਖਿਆ ਕਿ ਮੈਂ ਤਾਂ ਜਾਣਦੀ ਹਾਂ ਕਿ ਯਹੋਵਾਹ ਨੇ ਇਹ ਦੇਸ ਤੁਹਾਨੂੰ ਦੇ ਦਿੱਤਾ ਹੈ ਅਤੇ ਤੁਹਾਡਾ ਡਰ ਸਾਡੇ ਲੋਕਾਂ ਉੱਤੇ ਆ ਪਿਆ ਹੈ ਅਤੇ ਇਸ ਦੇਸ ਦੇ ਵਸਨੀਕ ਤੁਹਾਡੇ ਤੋਂ ਘਬਰਾ ਗਏ ਹਨ।
९ती म्हणाली, “परमेश्वराने हा देश तुम्हाला दिला आहे, आम्हांला तुमची दहशत बसली आहे आणि देशातील सर्व रहिवाश्यांची तुमच्या भीतीने गाळण उडाली आहे, हे मला माहीत आहे.
10 ੧੦ ਕਿਉਂ ਜੋ ਅਸੀਂ ਸੁਣਿਆ ਹੈ ਕਿ ਜਿਸ ਵੇਲੇ ਤੁਸੀਂ ਮਿਸਰ ਵਿੱਚੋਂ ਨਿੱਕਲੇ ਤਾਂ ਯਹੋਵਾਹ ਨੇ ਤੁਹਾਡੇ ਸਾਹਮਣੇ ਲਾਲ ਸਮੁੰਦਰ ਦੇ ਪਾਣੀ ਨੂੰ ਕਿਵੇਂ ਸੁਕਾ ਦਿੱਤਾ ਅਤੇ ਤੁਸੀਂ ਅਮੋਰੀਆਂ ਦੇ ਦੋਹਾਂ ਰਾਜਿਆਂ ਨਾਲ ਅਰਥਾਤ ਸੀਹੋਨ ਅਤੇ ਓਗ ਨਾਲ ਜਿਹੜੇ ਯਰਦਨ ਦੇ ਉਸ ਪਾਸੇ ਸਨ ਕਿਵੇਂ ਵਰਤਾਓ ਕੀਤਾ ਜਿਨ੍ਹਾਂ ਨੂੰ ਤੁਸੀਂ ਮਾਰ ਸੁੱਟਿਆ।
१०कारण तुम्ही मिसर देशातून निघाला तेव्हा तुमच्यासमोर परमेश्वराने तांबड्या समुद्राचे पाणी कसे आटविले आणि यार्देनेपलीकडे राहणारे अमोऱ्यांचे दोन राजे सीहोन व ओग ह्यांचा तुम्ही कसा समूळ नाश केला हे आमच्या कानी आले आहे.
11 ੧੧ ਜਦ ਅਸੀਂ ਸੁਣਿਆ ਤਾਂ ਸਾਡੇ ਮਨ ਪਿਘਲ ਗਏ ਅਤੇ ਤੁਹਾਡੇ ਕਾਰਨ ਕਿਸੇ ਮਨੁੱਖ ਵਿੱਚ ਹਿੰਮਤ ਨਹੀਂ ਰਹੀ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਸਵਰਗ ਵਿੱਚ ਅਤੇ ਧਰਤੀ ਉੱਤੇ ਉਹੀ ਇੱਕੋ ਪਰਮੇਸ਼ੁਰ ਹੈ।
११हे ऐकताच आमचे अवसान गळून गेले आणि कोणामध्येही धैर्य राहिले नाही, कारण तुमचा देव परमेश्वर हाच वर स्वर्गात व खाली पृथ्वीवर देव आहे.
12 ੧੨ ਇਸ ਲਈ ਹੁਣ ਤੁਸੀਂ ਮੇਰੇ ਨਾਲ ਯਹੋਵਾਹ ਦੀ ਸਹੁੰ ਖਾਓ ਇਸ ਲਈ ਕਿ ਜਿਵੇਂ ਤੁਹਾਡੇ ਉੱਤੇ ਮੈਂ ਦਯਾ ਕੀਤੀ ਹੈ, ਤੁਸੀਂ ਮੇਰੇ ਪਿਤਾ ਦੇ ਘਰਾਣੇ ਉੱਤੇ ਦਯਾ ਕਰੋਗੇ ਅਤੇ ਇੱਕ ਪੱਕੀ ਨਿਸ਼ਾਨੀ ਮੈਨੂੰ ਦਿਓ।
१२मी तुमच्यावर दया केली आहे, म्हणून आता माझ्यासमोर परमेश्वराच्या नावाने शपथ घ्या की, आम्हीही तुझ्या वडिलाच्या घराण्यावर दया करू, आणि मला अचूक खूण द्या,
13 ੧੩ ਕਿ ਮੇਰੇ ਪਿਤਾ, ਮੇਰੀ ਮਾਤਾ, ਮੇਰੇ ਭਰਾਵਾਂ, ਮੇਰੀਆਂ ਭੈਣਾਂ ਨੂੰ ਅਤੇ ਜੋ ਕੁਝ ਉਹਨਾਂ ਦਾ ਹੈ ਜੀਉਂਦਾ ਰੱਖੋਗੇ ਅਤੇ ਸਾਡੀਆਂ ਜਾਨਾਂ ਨੂੰ ਮੌਤ ਤੋਂ ਬਚਾਓਗੇ।
१३तसेच तुम्ही माझे आईवडील, भाऊ, बहिणी आणि त्यांचे सर्वस्व ह्यांचा आम्ही बचाव करू आणि तुम्हा सर्वांचे प्राण मरणापासून वाचवू, अशीही शपथ घ्या.”
14 ੧੪ ਉਹਨਾਂ ਮਨੁੱਖਾਂ ਨੇ ਉਹ ਨੂੰ ਆਖਿਆ, ਜੇਕਰ ਤੁਸੀਂ ਸਾਡੀ ਇਹ ਗੱਲ ਨਾ ਦੱਸੋ ਤਾਂ ਤੁਹਾਡੀ ਜਾਨ ਦੇ ਬਦਲੇ ਸਾਡੀ ਜਾਨ ਹੈ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਸ ਵੇਲੇ ਯਹੋਵਾਹ ਇਹ ਦੇਸ ਸਾਨੂੰ ਦੇ ਦੇਵੇ ਤਾਂ ਅਸੀਂ ਤੁਹਾਡੇ ਨਾਲ ਦਯਾ ਅਤੇ ਸਚਿਆਈ ਨਾਲ ਵਿਵਹਾਰ ਕਰਾਂਗੇ।
१४तेव्हा त्या पुरुषांनी तिला म्हटले, “तुम्हीही आमची कामगिरी बाहेर फोडली नाही, तर तुमच्यासाठी आम्ही आमचे प्राण देऊ, आणि परमेश्वर आम्हांला हा देश देईल तेव्हा आम्ही तुझ्याशी दयाळूपणाने व खरेपणाने वागू.”
15 ੧੫ ਉਹ ਨੇ ਉਹਨਾਂ ਨੂੰ ਰੱਸੇ ਨਾਲ ਖਿੜਕੀ ਦੇ ਵਿੱਚ ਦੀ ਉਤਾਰ ਦਿੱਤਾ ਕਿਉਂ ਜੋ ਉਹ ਦਾ ਘਰ ਸ਼ਹਿਰ ਦੀ ਚਾਰ-ਦੀਵਾਰੀ ਦੇ ਨਾਲ ਲੱਗਦਾ ਸੀ ਅਤੇ ਉਹ ਉਸੇ ਸ਼ਹਿਰ ਵਿੱਚ ਰਹਿੰਦੀ ਸੀ।
१५तेव्हा तिने त्यांना खिडकीतून दोराने खाली उतरले, कारण तिचे घर गावकुसास लागून होते.
16 ੧੬ ਉਸ ਨੇ ਉਹਨਾਂ ਨੂੰ ਆਖਿਆ, ਪਰਬਤ ਵੱਲ ਚਲੇ ਜਾਓ ਕਿਤੇ ਅਜਿਹਾ ਨਾ ਹੋਵੇ ਕਿ ਪਿੱਛਾ ਕਰਨ ਵਾਲੇ ਤੁਹਾਨੂੰ ਮਿਲ ਪੈਣ। ਇਸ ਲਈ ਤੁਸੀਂ ਤਿੰਨਾਂ ਦਿਨਾਂ ਤੱਕ ਆਪਣੇ ਆਪ ਨੂੰ ਲੁਕਾ ਛੱਡੋ ਜਦ ਤੱਕ ਪਿੱਛਾ ਕਰਨ ਵਾਲੇ ਨਾ ਮੁੜਨ ਉਸ ਦੇ ਪਿੱਛੋਂ ਤੁਸੀਂ ਆਪਣੇ ਰਾਹ ਚਲੇ ਜਾਇਓ।
१६तिने त्यांना सांगितले होते की, “तुमचा पाठलाग करणाऱ्यांनी तुम्हाला गाठू नये म्हणून तुम्ही डोंगराकडे जा आणि तेथे तीन दिवस लपून राहा, तोपर्यंत तुमचा पाठलाग करणारे परततील, मग तुम्ही मार्गस्थ व्हा.”
17 ੧੭ ਉਹਨਾਂ ਮਨੁੱਖਾਂ ਨੇ ਉਹ ਨੂੰ ਆਖਿਆ, ਇਸ ਸਹੁੰ ਤੋਂ ਜਿਹੜੀ ਤੂੰ ਸਾਨੂੰ ਖੁਆਈ ਹੈ ਅਸੀਂ ਬਰੀ ਹੋਵਾਂਗੇ।
१७ते पुरुष तिला म्हणाले, “तू आमच्याकडून जी शपथ घेतली आहे तिच्याबाबतीत आम्हांला दोष न लागो.
18 ੧੮ ਵੇਖ, ਜਦ ਅਸੀਂ ਇਸ ਦੇਸ ਵਿੱਚ ਆਵਾਂਗੇ ਤਾਂ ਇਹ ਲਾਲ ਸੂਤ ਦੀ ਡੋਰੀ ਇਸ ਖਿੜਕੀ ਨਾਲ ਬੰਨ੍ਹੀ ਜਿਹ ਦੇ ਵਿੱਚੋਂ ਦੀ ਤੂੰ ਸਾਨੂੰ ਉਤਾਰਿਆ ਹੈ ਅਤੇ ਆਪਣੇ ਪਿਤਾ, ਆਪਣੀ ਮਾਤਾ, ਆਪਣਿਆਂ ਭਰਾਵਾਂ ਅਤੇ ਆਪਣੇ ਪਿਤਾ ਦੇ ਸਾਰੇ ਘਰਾਣੇ ਨੂੰ ਆਪਣੇ ਕੋਲ ਘਰ ਵਿੱਚ ਇਕੱਠਿਆਂ ਕਰੀਂ।
१८मात्र आम्ही ह्या देशात येऊ तेव्हा ज्या खिडकीतून तू आम्हांला उतरविले, तिला हा किरमिजी दोर बांध आणि या घरात तुझे आईबाप, भाऊबंद आणि तुझ्या बापाचे सबंध घराणे तुझ्याजवळ एकत्र कर.
19 ੧੯ ਤਦ ਇਸ ਤਰ੍ਹਾਂ ਹੋਵੇਗਾ ਕਿ ਜੋ ਕੋਈ ਤੇਰੇ ਘਰ ਦੇ ਬੂਹੇ ਵਿੱਚੋਂ ਗਲੀ ਵਿੱਚ ਨਿੱਕਲ ਕੇ ਜਾਵੇਗਾ ਉਸ ਦਾ ਖੂਨ ਉਸ ਦੇ ਸਿਰ ਉੱਤੇ ਹੋਵੇਗਾ ਅਤੇ ਅਸੀਂ ਬੇਦੋਸ਼ ਹੋਵਾਂਗੇ ਅਤੇ ਜੇ ਕੋਈ ਤੇਰੇ ਕੋਲ ਘਰ ਵਿੱਚ ਹੋਵੇਗਾ ਉਸ ਦੇ ਉੱਤੇ ਜੇ ਕਿਸੇ ਦਾ ਹੱਥ ਉੱਠੇਗਾ ਤਾਂ ਉਸ ਦਾ ਖੂਨ ਸਾਡੇ ਸਿਰ ਉੱਤੇ ਹੋਵੇਗਾ।
१९कोणी तुझ्या घराबाहेर रस्त्यावर गेला तर त्याच्या रक्तपाताचा दोष त्याच्याच माथी राहील, आमच्यावर त्याचा दोष येणार नाही; पण घरात तुझ्याबरोबर जो असेल त्याच्यावर कोणी हात टाकला तर त्याच्या रक्तपाताचा दोष आमच्या माथी राहील.
20 ੨੦ ਜੇਕਰ ਤੂੰ ਸਾਡੀ ਇਹ ਗੱਲ ਦੱਸ ਦੇਵੇਂਗੀ ਤਾਂ ਉਸ ਸਹੁੰ ਤੋਂ ਜਿਹੜੀ ਤੂੰ ਸਾਨੂੰ ਖੁਆਈ ਹੈ ਅਸੀਂ ਬਰੀ ਹੋਵਾਂਗੇ।
२०जर तू आमची कामगिरी बाहेर फोडलीस तर आमच्याकडून जी शपथ तू घेतली आहेस तिच्यातून आम्ही मुक्त होऊ.”
21 ੨੧ ਉਸ ਨੇ ਆਖਿਆ, ਤੁਹਾਡੀ ਗੱਲ ਅਨੁਸਾਰ ਹੋਵੇ। ਸੋ ਉਹ ਨੇ ਉਹਨਾਂ ਨੂੰ ਭੇਜ ਦਿੱਤਾ ਤਾਂ ਉਹ ਚਲੇ ਗਏ ਅਤੇ ਉਹ ਨੇ ਲਾਲ ਸੂਤ ਦੀ ਡੋਰੀ ਖਿੜਕੀ ਨਾਲ ਬੰਨ੍ਹ ਦਿੱਤੀ।
२१ती म्हणाली, “तुमच्या सांगण्याप्रमाणेच होईल.” ह्याप्रमाणे त्यांना निरोप दिल्यावर ते मार्गस्थ झाले; नंतर तिने किरमिजी दोर आपल्या खिडकीला बांधला.
22 ੨੨ ਤਾਂ ਉਹ ਤੁਰ ਕੇ ਪਰਬਤ ਵੱਲ ਗਏ ਅਤੇ ਉੱਥੇ ਤਿੰਨ ਦਿਨ ਰਹੇ ਜਦ ਤੱਕ ਉਹਨਾਂ ਦਾ ਪਿੱਛਾ ਕਰਨ ਵਾਲੇ ਨਾ ਮੁੜੇ ਅਤੇ ਪਿੱਛਾ ਕਰਨ ਵਾਲਿਆਂ ਨੇ ਉਹਨਾਂ ਨੂੰ ਸਾਰੇ ਰਾਹ ਵਿੱਚ ਲੱਭਿਆ ਪਰ ਉਹ ਨਾ ਲੱਭੇ।
२२ते जाऊन डोंगरास पोहचले, आणि त्यांच्या पाठलाग करणारे परत माघारी जाईपर्यंत तेथे तीन दिवस राहिले; त्यांचा पाठलाग करणाऱ्यांनी वाटेत चहूकडे शोध केला, पण ते त्यांना सापडले नाहीत.
23 ੨੩ ਤਾਂ ਉਹ ਦੋਵੇਂ ਮਨੁੱਖ ਮੁੜੇ ਅਤੇ ਪਹਾੜੋਂ ਉਤਰੇ ਅਤੇ ਪਾਰ ਲੰਘ ਕੇ ਨੂਨ ਦੇ ਪੁੱਤਰ ਯਹੋਸ਼ੁਆ ਕੋਲ ਆਏ ਤਾਂ ਸਾਰੀਆਂ ਗੱਲਾਂ ਜੋ ਉਹਨਾਂ ਨਾਲ ਹੋਈਆਂ ਸਨ ਉਹ ਨੂੰ ਦੱਸੀਆਂ।
२३मग ते दोघे पुरुष डोंगरावरून उतरून नूनाचा पुत्र यहोशवा ह्याच्याकडे परत आले आणि घडलेले सगळे वर्तमान त्यांनी त्यास सांगितले.
24 ੨੪ ਅਤੇ ਉਹਨਾਂ ਨੇ ਯਹੋਸ਼ੁਆ ਨੂੰ ਆਖਿਆ, ਸੱਚ-ਮੁੱਚ ਯਹੋਵਾਹ ਨੇ ਇਹ ਸਾਰਾ ਦੇਸ ਸਾਡੇ ਹੱਥ ਵਿੱਚ ਦੇ ਦਿੱਤਾ ਹੈ ਕਿਉਂ ਜੋ ਇਸ ਦੇਸ ਦੇ ਸਾਰੇ ਵਸਨੀਕ ਸਾਡੇ ਤੋਂ ਘਬਰਾ ਗਏ ਹਨ।
२४ते यहोशवाला म्हणाले, “खरोखर हा सर्व देश परमेश्वराने आपल्या हाती दिला आहे, आपल्या भीतीमुळे या देशाचे सर्व रहिवाशी गळून गेल्यासारखे झाले आहेत.”