< ਯਹੋਸ਼ੁਆ 20 >

1 ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ,
Alò, SENYÈ a te pale a Josué e te di:
2 ਇਸਰਾਏਲੀਆਂ ਨਾਲ ਗੱਲ ਕਰ ਕਿ ਤੁਸੀਂ ਆਪਣੇ ਲਈ ਪਨਾਹ ਨਗਰ ਠਹਿਰਾਓ ਜਿਸ ਦੇ ਬਾਰੇ ਮੈਂ ਮੂਸਾ ਦੇ ਰਾਹੀਂ ਤੁਹਾਨੂੰ ਆਖਿਆ ਸੀ
“Pale a fis Israël yo e di: ‘Etabli vil azil ke M te pale ou pa Moïse yo,
3 ਜਿੱਥੇ ਉਹ ਖੂਨੀ ਭੱਜ ਜਾਵੇ ਜਿਸ ਨੇ ਅਣਜਾਣੇ ਜਾਂ ਗਲਤੀ ਦੇ ਨਾਲ ਕਿਸੇ ਪ੍ਰਾਣੀ ਨੂੰ ਮਾਰ ਸੁੱਟਿਆ ਹੋਵੇ ਅਤੇ ਉਹ ਤੁਹਾਡੇ ਲਈ ਖ਼ੂਨ ਦਾ ਬਦਲਾ ਲੈਣ ਵਾਲੇ ਤੋਂ ਪਨਾਹ ਲਈ ਹੋਣਗੇ।
pou moun ki touye nenpòt moun san li pa fè eksprè, san reflechi yo, pou yo kapab sove ale rive la. Yo va vin yon azil kont vanjè san an.
4 ਉਹ ਇਹਨਾਂ ਨਗਰਾਂ ਵਿੱਚੋਂ ਇੱਕ ਨੂੰ ਭੱਜ ਜਾਵੇ ਅਤੇ ਨਗਰ ਦੀ ਡਿਉੜ੍ਹੀ ਦੇ ਫਾਟਕ ਉੱਤੇ ਜਾ ਖਲੋਵੇ ਅਤੇ ਉਸ ਨਗਰ ਦੇ ਬਜ਼ੁਰਗਾਂ ਦੇ ਕੰਨਾਂ ਵਿੱਚ ਆਪਣੀ ਗੱਲ ਕਰੇ ਅਤੇ ਉਹ ਉਸ ਨੂੰ ਨਗਰ ਵਿੱਚ ਆਪਣੇ ਕੋਲ ਲੈ ਜਾਣ ਅਤੇ ਉਹ ਉਸ ਨੂੰ ਥਾਂ ਦੇਣ ਕਿ ਉਹ ਉਹਨਾਂ ਦੇ ਵਿੱਚ ਵੱਸ ਜਾਵੇ।
Li va sove ale rive nan youn nan vil sila yo. Yo va kanpe nan antre pòtay a vil sa a pou pwononse ka li a pou ansyen yo nan vil la tande. Konsa, yo va fè l antre nan vil kote yo a, yo va ba li yon kote pou li kapab rete pami yo.
5 ਜੇ ਖ਼ੂਨ ਦਾ ਬਦਲਾ ਲੈਣ ਵਾਲਾ ਉਹ ਦਾ ਪਿੱਛਾ ਕਰੇ ਤਾਂ ਉਹ ਖ਼ੂਨੀ ਨੂੰ ਉਸ ਦੇ ਹੱਥਾਂ ਵਿੱਚ ਨਾ ਦੇਣ ਕਿਉਂ ਜੋ ਉਸ ਆਪਣੇ ਗੁਆਂਢੀ ਨੂੰ ਗਲਤੀ ਨਾਲ ਮਾਰਿਆ ਸੀ ਅਤੇ ਉਹ ਪਹਿਲਾਂ ਤੋਂ ਉਸ ਦਾ ਵੈਰੀ ਨਹੀਂ ਸੀ।
Alò, si vanjè san an vin kouri dèyè li, yo pa pou livre moun ki touye moun nan nan men yo, akoz li te frape vwazen li an san reflechi e li pa t rayi li avan lè.
6 ਤਾਂ ਉਹ ਉਸ ਨਗਰ ਵਿੱਚ ਵੱਸਿਆ ਰਹੇ ਜਦ ਤੱਕ ਕਿ ਉਹ ਨਿਆਂ ਲਈ ਮੰਡਲੀ ਦੇ ਅੱਗੇ ਨਾ ਖੜ੍ਹਾ ਹੋਵੇ ਅਤੇ ਜਦ ਤੱਕ ਸਰਦਾਰ ਜਾਜਕ ਦੀ ਮੌਤ ਨਾ ਹੋ ਜਾਵੇ ਜਿਹੜਾ ਉਹਨਾਂ ਦਿਨਾਂ ਦਾ ਹੋਵੇ ਤਾਂ ਉਹ ਖ਼ੂਨੀ ਮੁੜ ਕੇ ਆਪਣੇ ਸ਼ਹਿਰ ਅਤੇ ਆਪਣੇ ਘਰ ਨੂੰ ਅਰਥਾਤ ਉਹ ਸ਼ਹਿਰ ਨੂੰ ਜਿੱਥੋਂ ਉਸ ਨੱਸਿਆ ਸੀ ਜਾਵੇ।
Li va rete nan vil sa a jiskaske li kanpe devan asanble a pou jijman, jiska lanmò a wo prèt la nan jou epòk sa a. Epi moun ki te touye moun nan va retounen nan pwòp vil pa li ak pwòp kay pa li, nan vil sila li te sove ale a.’”
7 ਅਤੇ ਉਹਨਾਂ ਨੇ ਨਫ਼ਤਾਲੀ ਦੇ ਪਰਬਤ ਉੱਤੇ ਗਲੀਲ ਵਿੱਚ ਕਾਦੇਸ਼ ਨੂੰ ਅਤੇ ਇਫ਼ਰਾਈਮ ਦੇ ਪਰਬਤ ਵਿੱਚ ਸ਼ਕਮ ਨੂੰ ਅਤੇ ਯਹੂਦਾਹ ਦੇ ਪਰਬਤ ਵਿੱਚ ਕਿਰਯਥ-ਅਰਬਾ ਨੂੰ ਜਿਹੜਾ ਹਬਰੋਨ ਹੈ ਵੱਖਰਾ ਕੀਤਾ।
Konsa, yo te mete akote Kédesh nan Galilée nan peyi ti kolin yo a Nephtali, Sichem nan peyi ti kolin yo a Éphraïm ak Kirjath-Arba (sa vle di, Hébron) nan peyi ti kolin Juda a.
8 ਅਤੇ ਯਰਦਨ ਦੇ ਪਾਰ ਯਰੀਹੋ ਦੇ ਪੂਰਬ ਵੱਲ ਉਹਨਾਂ ਨੇ ਬਸਰ ਨੂੰ ਜਿਹੜਾ ਰਊਬੇਨ ਦੇ ਗੋਤ ਦੇ ਮੈਦਾਨ ਦੀ ਉਜਾੜ ਵਿੱਚ ਹੈ ਠਹਿਰਾਇਆ ਅਤੇ ਰਾਮੋਥ ਨੂੰ ਜਿਹੜਾ ਗਿਲਆਦ ਵਿੱਚ ਗਾਦ ਦੇ ਗੋਤ ਵਿੱਚ ਸੀ ਅਤੇ ਬਾਸ਼ਾਨ ਵਿੱਚ ਗੋਲਾਨ ਨੂੰ ਜਿਹੜਾ ਮਨੱਸ਼ਹ ਦੇ ਗੋਤ ਵਿੱਚ ਸੀ।
Lòtbò Jourdain an, sòti Jéricho vè lès, yo te dezinye Betser nan dezè a sou plèn nan pou tribi Ruben an, Ramoth nan Galaad pou tribi Gad la ak Golan nan Basan pou tribi Manassé a.
9 ਇਹ ਨਗਰ ਸਾਰੇ ਇਸਰਾਏਲੀਆਂ ਲਈ ਅਤੇ ਪਰਦੇਸੀਆਂ ਲਈ ਜਿਹੜੇ ਉਹਨਾਂ ਦੇ ਵਿੱਚ ਵੱਸਦੇ ਸਨ ਠਹਿਰਾਏ ਗਏ ਜਿੱਥੇ ਹਰ ਇੱਕ ਭੱਜ ਜਾਵੇ ਜਿਹੜਾ ਕਿਸੇ ਪ੍ਰਾਣੀ ਨੂੰ ਅਣਜਾਣੇ ਮਾਰ ਦੇਵੇ ਤਾਂ ਜੋ ਉਹ ਖ਼ੂਨ ਦਾ ਬਦਲਾ ਲੈਣ ਵਾਲੇ ਦੇ ਹੱਥੋਂ ਮਾਰਿਆ ਨਾ ਜਾਵੇ ਜਦ ਤੱਕ ਕਿ ਉਹ ਮੰਡਲੀ ਦੇ ਅੱਗੇ ਨਾ ਖੜ੍ਹਾ ਕੀਤਾ ਜਾਵੇ।
Sila yo se te vil yo chwazi pou tout fis Israël yo, pou etranje ki demere pami yo, pou nenpòt moun ki touye yon moun san eksprè, kapab sove ale rive la e pa mouri pa men a vanjè san an jiskaske li vin kanpe devan asanble a.

< ਯਹੋਸ਼ੁਆ 20 >