< ਯਹੋਸ਼ੁਆ 21 >
1 ੧ ਤਦ ਲੇਵੀਆਂ ਦੇ ਘਰਾਣਿਆਂ ਦੇ ਪ੍ਰਧਾਨ ਅਲਆਜ਼ਾਰ ਜਾਜਕ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲੀਆਂ ਦੇ ਗੋਤਾਂ ਦੇ ਸਰਦਾਰਾਂ ਕੋਲ ਆਏ।
S oda léptek a leviták atyai házainak fejei Eleázár paphoz és Józsua Nún fiához, meg a törzsek atyai házainak fejeihez Izraél fiai közt.
2 ੨ ਉਹਨਾਂ ਨੇ ਉਹਨਾਂ ਨਾਲ ਸ਼ੀਲੋਹ ਵਿੱਚ ਕਨਾਨ ਦੇ ਦੇਸ ਵਿੱਚ ਗੱਲ ਕੀਤੀ ਕਿ ਯਹੋਵਾਹ ਨੇ ਮੂਸਾ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਸਾਨੂੰ ਵੱਸਣ ਲਈ ਸ਼ਹਿਰ ਅਤੇ ਉਹਨਾਂ ਦੀਆਂ ਸ਼ਾਮਲਾਟ ਸਾਡੇ ਡੰਗਰਾਂ ਲਈ ਦਿੱਤੀਆਂ ਜਾਣ।
És szóltak hozzájuk Sílóban, Kanaán országában, mondván: Az Örökkévaló megparancsolta Mózes által, hogy adjanak nekünk városokat lakásra és közlegelőiket barmunk számára.
3 ੩ ਇਸਰਾਏਲੀਆਂ ਨੇ ਲੇਵੀਆਂ ਨੂੰ ਆਪਣੀ ਮਿਲਖ਼ ਵਿੱਚੋਂ ਯਹੋਵਾਹ ਦੇ ਹੁਕਮ ਅਨੁਸਾਰ ਇਹ ਸ਼ਹਿਰ ਅਤੇ ਉਹਨਾਂ ਦੀਆਂ ਸ਼ਾਮਲਾਟਾਂ ਦਿੱਤੀਆਂ।
Erre adták Izraél fiai a levitáknak a maguk birtokából az Örökkévaló parancsa szerint e városokat és közlegelőiket.
4 ੪ ਕਹਾਥੀਆਂ ਦੇ ਘਰਾਣਿਆਂ ਦਾ ਭਾਗ ਨਿੱਕਲਿਆ ਅਤੇ ਹਾਰੂਨ ਜਾਜਕ ਦੇ ਪੁੱਤਰਾਂ ਲਈ ਜਿਹੜੇ ਲੇਵੀ ਸਨ ਯਹੂਦਾਹ ਦੇ ਗੋਤ ਵਿੱਚੋਂ ਅਤੇ ਸ਼ਿਮਓਨੀਆਂ ਦੇ ਗੋਤ ਵਿੱਚੋਂ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਗੁਣੇ ਨਾਲ ਤੇਰ੍ਹਾਂ ਸ਼ਹਿਰ ਮਿਲੇ।
És kijött a sors a Keháti családjai számára, és jutott Áron a pap fiainak, a leviták közül Jehúda törzséből, Simeón törzséből és Benjámin törzséből, sors útján tizenhárom város.
5 ੫ ਬਾਕੀ ਕਹਾਥੀਆਂ ਲਈ ਇਫ਼ਰਾਈਮ ਦੇ ਗੋਤ ਦੇ ਘਰਾਣਿਆਂ ਵਿੱਚੋਂ ਅਤੇ ਦਾਨ ਦੇ ਗੋਤ ਵਿੱਚੋਂ ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਗੁਣੇ ਨਾਲ ਦਸ ਸ਼ਹਿਰ ਮਿਲੇ।
Kehát többi fiainak pedig Efraim törzse családjaiból, Dán törzséből és Menasse fél törzséből, sors utján tíz város.
6 ੬ ਗੇਰਸ਼ੋਨੀਆਂ ਲਈ ਯਿੱਸਾਕਾਰ ਦੇ ਗੋਤ ਦੇ ਘਰਾਣਿਆਂ ਵਿੱਚੋਂ ਅਤੇ ਆਸ਼ੇਰ ਦੇ ਗੋਤ ਵਿੱਚੋਂ ਅਤੇ ਨਫ਼ਤਾਲੀ ਦੇ ਗੋਤ ਵਿੱਚੋਂ ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਬਾਸ਼ਾਨ ਵਿੱਚ ਗੁਣੇ ਨਾਲ ਤੇਰ੍ਹਾਂ ਸ਼ਹਿਰ ਮਿਲੇ।
És Gérsón fiainak: Jisszákhár törzse családjaiból, Ásér törzséből és Naftáli törzséből és Menasse fél törzséből Básánban, sors utján tizenhárom város.
7 ੭ ਮਰਾਰੀਆਂ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ ਰਊਬੇਨ ਦੇ ਗੋਤ ਵਿੱਚੋਂ ਅਤੇ ਗਾਦ ਦੇ ਗੋਤ ਵਿੱਚੋਂ ਅਤੇ ਜ਼ਬੂਲੁਨ ਦੇ ਗੋਤ ਵਿੱਚੋਂ ਬਾਰਾਂ ਸ਼ਹਿਰ ਮਿਲੇ।
Merári fiainak családjaik szerint Reúbén törzséből, Gád törzséből és Zebúlún törzséből, tizenkét város.
8 ੮ ਸੋ ਇਸਰਾਏਲੀਆਂ ਨੇ ਲੇਵੀਆਂ ਨੂੰ ਇਹ ਸ਼ਹਿਰ ਅਤੇ ਉਹਨਾਂ ਦੀਆਂ ਸ਼ਾਮਲਾਟ ਗੁਣੇ ਨਾਲ ਦਿੱਤੀਆਂ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਹੁਕਮ ਦਿੱਤਾ ਸੀ।
És adták Izraél fiai a levitáknak e városokat és közlegelőiket, amint parancsolta az Örökkévaló Mózes által, sors utján.
9 ੯ ਅਤੇ ਉਹਨਾਂ ਨੇ ਯਹੂਦੀਆਂ ਦੇ ਗੋਤ ਵਿੱਚੋਂ ਅਤੇ ਸ਼ਿਮਓਨੀਆਂ ਦੇ ਗੋਤ ਵਿੱਚੋਂ ਇਹ ਸ਼ਹਿਰ ਦਿੱਤੇ ਜਿਨ੍ਹਾਂ ਦੇ ਨਾਮ ਦੱਸੇ ਗਏ।
Adták Jehúda fiai törzséből és Simeón fiai törzséből e városokat, amelyeket névvel neveznek.
10 ੧੦ ਅਤੇ ਉਹ ਹਾਰੂਨ ਦੀ ਅੰਸ ਲਈ ਸਨ ਜੋ ਕਹਾਥੀਆਂ ਦੇ ਘਰਾਣਿਆਂ ਤੋਂ ਅਤੇ ਲੇਵੀਆਂ ਤੋਂ ਸਨ ਕਿਉਂ ਜੋ ਪਹਿਲਾ ਭਾਗ ਉਹਨਾਂ ਦਾ ਹੋਇਆ।
Jutott Áron fiainak a Keháti családjaiból, Lévi fiai közül – mert övék lett a sors először,
11 ੧੧ ਉਸ ਤੋਂ ਬਾਅਦ ਉਹਨਾਂ ਨੇ ਉਹਨਾਂ ਨੂੰ ਕਿਰਯਥ-ਅਰਬਾ ਜਿਹੜਾ ਅਨਾਕ ਦਾ ਪਿਤਾ ਹੈ ਅਤੇ ਯਹੂਦਾਹ ਦੇ ਪਰਬਤ ਵਿੱਚ ਹਬਰੋਨ ਵੀ ਹੈ ਅਤੇ ਉਹ ਦੇ ਆਲੇ-ਦੁਆਲੇ ਦੀ ਸ਼ਾਮਲਾਟ ਦਿੱਤੀ।
adták nekik Kirjat-Arbát – ez az Anók atyja – azaz Chebrónt Jehúda hegységében és közlegelőit körülötte.
12 ੧੨ ਪਰ ਸ਼ਹਿਰ ਦੀਆਂ ਪੈਲੀਆਂ ਅਤੇ ਉਸ ਦੇ ਪਿੰਡ ਉਹਨਾਂ ਨੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਜਗੀਰ ਵਿੱਚ ਦਿੱਤੇ।
A város mezőségét pedig és tanyáit adták Kálébnek, Jefunne fiának örökbirtokába.
13 ੧੩ ਅਤੇ ਹਾਰੂਨ ਜਾਜਕ ਦੀ ਅੰਸ ਨੂੰ ਉਹਨਾਂ ਨੇ ਹਬਰੋਨ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਟ ਸਣੇ ਦਿੱਤਾ ਨਾਲੇ ਲਿਬਨਾਹ ਉਹ ਦੀ ਸ਼ਾਮਲਾਟ ਸਣੇ।
S Áron a pap fiainak adták a gyilkos menedékének való várost, Chebrónt és közlegelőit, Libnát és közlegelőit;
14 ੧੪ ਅਤੇ ਯੱਤੀਰ ਉਹ ਦੀ ਸ਼ਾਮਲਾਟ ਸਣੇ ਅਤੇ ਅਸ਼ਤਮੋਆ ਉਹ ਦੀ ਸ਼ਾਮਲਾਟ ਸਣੇ।
Jattírt és közlegelőit, Estemóát és közlegelőit;
15 ੧੫ ਅਤੇ ਹੋਲੋਨ ਉਹ ਦੀ ਸ਼ਾਮਲਾਟ ਸਣੇ ਅਤੇ ਦਬੀਰ ਉਹ ਦੀ ਸ਼ਾਮਲਾਟ ਸਣੇ।
Chólónt és közlegelőit, Debírt és közlegelőit;
16 ੧੬ ਅਤੇ ਆਇਨ ਉਹ ਦੀ ਸ਼ਾਮਲਾਟ ਸਣੇ ਅਤੇ ਯੁੱਤਾਹ ਉਹ ਦੀ ਸ਼ਾਮਲਾਟ ਸਣੇ ਅਤੇ ਬੈਤ ਸ਼ਮਸ਼ ਉਹ ਦੀ ਸ਼ਾਮਲਾਟ ਸਣੇ ਅਰਥਾਤ ਨੌ ਸ਼ਹਿਰ ਇਨ੍ਹਾਂ ਦੋਹਾਂ ਗੋਤਾਂ ਵਿੱਚੋਂ
Ájint és közlegelőit, Juttát és közlegelőit, Bét-Sérvest és közlegelőit kilenc várost eme két törzsből.
17 ੧੭ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਗਿਬਓਨ ਉਹ ਦੀ ਸ਼ਾਮਲਾਟ ਸਣੇ ਅਤੇ ਗਬਾ ਉਹ ਦੀ ਸ਼ਾਮਲਾਟ ਸਣੇ।
Benjámin törzséből pedig Gibeónt és közlegelőit, Gébát és közlegelőit;
18 ੧੮ ਅਨਾਥੋਥ ਉਹ ਦੀ ਸ਼ਾਮਲਾਟ ਸਣੇ ਅਤੇ ਅਲਮੋਨ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ।
Anátótot és közlegelőit, Almónt és közlegelőit – négy várost.
19 ੧੯ ਸੋ ਹਾਰੂਨ ਦੀ ਅੰਸ ਦੇ ਜਿਹੜੇ ਜਾਜਕ ਸਨ ਸਾਰੇ ਸ਼ਹਿਰ ਤੇਰ੍ਹਾਂ ਸ਼ਹਿਰ ਉਹਨਾਂ ਦੀਆਂ ਸ਼ਾਮਲਾਟ ਨਾਲ ਸਨ।
Áron fiainak, a papoknak mind a városai tizenhárom város és közlegelőik.
20 ੨੦ ਕਹਾਥੀਆਂ ਦੇ ਘਰਾਣਿਆਂ ਲਈ ਜਿਹੜੇ ਲੇਵੀ ਸਨ ਅਰਥਾਤ ਬਾਕੀ ਕਹਾਥੀਆਂ ਲਈ ਉਹਨਾਂ ਦੇ ਗੁਣੇ ਦੇ ਸ਼ਹਿਰ ਇਫ਼ਰਾਈਮ ਦੇ ਗੋਤ ਵਿੱਚੋਂ ਸਨ।
És Kehát fiai, a leviták családjainak, a többieknek Kehát fiai közül, jutottak sorsuk városai Efraim törzséből.
21 ੨੧ ਉਹਨਾਂ ਨੇ ਉਹਨਾਂ ਨੂੰ ਸ਼ਕਮ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਟ ਸਣੇ ਇਫ਼ਰਾਈਮ ਦੇ ਪਰਬਤ ਵਿੱਚ ਦਿੱਤਾ ਅਤੇ ਗਜ਼ਰ ਉਹ ਦੀ ਸ਼ਾਮਲਾਟ ਸਣੇ।
Adták nekik a gyilkos menedékének való várost Sekhémet és közlegelőit, Efraim hegységében, Gézert és közlegelőit.
22 ੨੨ ਅਤੇ ਕਿਬਸੈਮ ਉਹ ਦੀ ਸ਼ਾਮਲਾਟ ਸਣੇ ਅਤੇ ਬੈਤ-ਹੋਰੋਨ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ।
Kibcájimot és közlegelőit, Bét-Chórónt és közlegelőit – négy várost.
23 ੨੩ ਅਤੇ ਦਾਨ ਦੇ ਗੋਤ ਵਿੱਚੋਂ ਅਲਤਕੇਹ ਉਹ ਦੀ ਸ਼ਾਮਲਾਟ ਸਣੇ, ਗਿਬਥੋਨ ਉਹ ਦੀ ਸ਼ਾਮਲਾਟ ਸਣੇ,
Dán törzséből: Eltekét és közlegelőit, Gibbetónt és közlegelőit;
24 ੨੪ ਅੱਯਾਲੋਨ ਉਹ ਦੀ ਸ਼ਾਮਲਾਟ ਸਣੇ ਅਤੇ ਗਥ-ਰਿੰਮੋਨ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ।
Ajjálónt és közlegelőit, Gat-Rimmónt és közlegelőit – négy várost.
25 ੨੫ ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਤਆਨਾਕ ਉਹ ਦੀ ਸ਼ਾਮਲਾਟ ਸਣੇ ਅਤੇ ਗਥ-ਰਿੰਮੋਨ ਉਹ ਦੀ ਸ਼ਾਮਲਾਟ ਸਣੇ ਅਰਥਾਤ ਦੋ ਸ਼ਹਿਰ।
Menasse fél törzséből: Taanákhot és közlegelőit, Gát-Rimmónt és közlegelőit – két várost.
26 ੨੬ ਬਾਕੀ ਕਹਾਥੀਆਂ ਦੇ ਘਰਾਣਿਆਂ ਲਈ ਸਾਰੇ ਸ਼ਹਿਰ ਦਸ ਉਹਨਾਂ ਦੀਆਂ ਸ਼ਾਮਲਾਟ ਨਾਲ ਸਨ।
Mind a város tíz és közlegelőik, Kehát többi fiainak családjai számára.
27 ੨੭ ਗੇਰਸ਼ੋਨੀਆਂ ਲਈ ਜਿਹੜੇ ਲੇਵੀ ਦੇ ਘਰਾਣਿਆਂ ਵਿੱਚੋਂ ਸਨ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਅਰਥਾਤ ਰਊਬੇਨੀਆਂ ਦਾ ਬਸਰ ਸ਼ਹਿਰ ਜੋ ਉਜਾੜ ਵਿੱਚ ਉੱਚੇ ਮੈਦਾਨ ਦੇ ਦੇਸ਼ ਵਿੱਚ ਹੈ ਅਤੇ ਗਾਦੀਆਂ ਲਈ ਗਿਲਆਦ ਵਿੱਚ ਰਾਮੋਥ ਅਤੇ ਮਨੱਸ਼ੀਆਂ ਲਈ ਬਾਸ਼ਾਨ ਵਿੱਚ ਗੋਲਾਨ ਬਾਸ਼ਾਨ ਵਿੱਚ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਟ ਸਣੇ ਅਤੇ ਬਅਸ਼ਤਰਾਹ ਉਹ ਦੀ ਸ਼ਾਮਲਾਟ ਸਣੇ ਅਰਥਾਤ ਦੋ ਸ਼ਹਿਰ।
Gersón fiainak a leviták családjai közül: Menasse fél törzséből a gyilkos menedékének való várost, Gólánt Básánban és közlegelőit, Beesterát és közlegelőit – két várost.
28 ੨੮ ਯਿੱਸਾਕਾਰ ਦੇ ਗੋਤ ਵਿੱਚੋਂ ਕਿਸ਼ਯੋਨ ਉਹ ਦੀ ਸ਼ਾਮਲਾਟ ਸਣੇ, ਦਾਬਰਥ ਉਹ ਦੀ ਸ਼ਾਮਲਾਟ ਸਣੇ,
Jisszákhár törzséből: Kisjónt és közlegelőit, Dáberátot és közlegelőit.
29 ੨੯ ਯਰਮੂਥ ਉਹ ਦੀ ਸ਼ਾਮਲਾਟ ਸਣੇ ਅਤੇ ਏਨ-ਗਨੀਮ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ।
Jarmútot és közlegelőit, Én-Gannímot és közlegelőit – négy várost.
30 ੩੦ ਅਤੇ ਆਸ਼ੇਰ ਦੇ ਗੋਤ ਵਿੱਚੋਂ ਮਿਸ਼ਾਲ ਉਹ ਦੀ ਸ਼ਾਮਲਾਟ ਸਣੇ, ਅਬਦੋਨ ਉਹ ਦੀ ਸ਼ਾਮਲਾਟ ਸਣੇ,
Ásér törzséből: Miseált és közlegelőit, Abdónt és közlegelőit.
31 ੩੧ ਹਲਕਾਥ ਉਹ ਦੀ ਸ਼ਾਮਲਾਟ ਸਣੇ ਅਤੇ ਰਹੋਬ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ।
Chelkátot és közlegelőit, Rechóbot és közlegelőit – négy várost.
32 ੩੨ ਅਤੇ ਨਫ਼ਤਾਲੀ ਦੇ ਗੋਤ ਵਿੱਚੋਂ ਕਾਦੇਸ਼ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਗਲੀਲ ਵਿੱਚ ਉਹ ਦੀ ਸ਼ਾਮਲਾਟ ਸਣੇ ਅਤੇ ਹੱਮੋਥ ਦੋਰ ਉਹ ਦੀ ਸ਼ਾਮਲਾਟ ਸਣੇ ਅਤੇ ਕਰਤਾਨ ਉਹ ਦੀ ਸ਼ਾਮਲਾਟ ਸਣੇ ਅਰਥਾਤ ਤਿੰਨ ਸ਼ਹਿਰ।
Naftáli törzséből: a gyilkos menedékének való várost Kédest Gálílban és közlegelőit, Chammót-Dórt és közlegelőit, Kartánt és közlegelőit – három várost.
33 ੩੩ ਗੇਰਸ਼ੋਨੀਆਂ ਦੇ ਸਾਰੇ ਸ਼ਹਿਰ ਉਹਨਾਂ ਦੇ ਘਰਾਣਿਆਂ ਅਨੁਸਾਰ ਤੇਰ੍ਹਾਂ ਸ਼ਹਿਰ ਉਹਨਾਂ ਦੀਆਂ ਸ਼ਾਮਲਾਟ ਨਾਲ ਸਨ।
A Gérsúniak városai mind, családjaik szerint: tizenhárom város és közlegelőik.
34 ੩੪ ਮਰਾਰੀਆਂ ਦੇ ਘਰਾਣਿਆਂ ਲਈ ਜਿਹੜੇ ਬਾਕੀ ਦੇ ਲੇਵੀ ਸਨ ਜ਼ਬੂਲੁਨ ਦੇ ਗੋਤ ਵਿੱਚੋਂ ਯਾਕਨੁਆਮ ਉਹ ਦੀ ਸ਼ਾਮਲਾਟ ਸਣੇ, ਕਰਤਾਹ ਉਹ ਦੀ ਸ਼ਾਮਲਾਟ ਸਣੇ,
Merári fiai családjainak, a többi levitáknak, Zebúlún törzséből: Jokneámot és közlegelőit, Kartát és közlegelőit;
35 ੩੫ ਦਿਮਨਾਹ ਉਹ ਦੀ ਸ਼ਾਮਲਾਟ ਸਣੇ ਅਤੇ ਨਹਲਾਲ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ
Dimnát és közlegelőit, Nahalált és közlegelőit – négy várost.
36 ੩੬ ਅਤੇ ਰਊਬੇਨ ਦੇ ਗੋਤ ਵਿੱਚੋਂ ਬਸਰ ਉਹ ਦੀ ਸ਼ਾਮਲਾਟ ਸਣੇ ਅਤੇ ਯਹਾਸ ਉਹ ਦੀ ਸ਼ਾਮਲਾਟ ਸਣੇ
[Réubén törzséből: Bécert és közlegelőit, Jahcát és közlegelőit;
37 ੩੭ ਕਦੇਮੋਥ ਉਹ ਦੀ ਸ਼ਾਮਲਾਟ ਸਣੇ ਅਤੇ ਮੇਫ਼ਾਅਥ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ
Kedémótot és közlegelőit, Méfáatot és közlegelőit – négy várost.]
38 ੩੮ ਅਤੇ ਗਾਦ ਦੀ ਗੋਤ ਵਿੱਚੋਂ ਰਾਮੋਥ ਗਿਲਆਦ ਵਿੱਚ ਜਿਹੜਾ ਖੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਟ ਸਣੇ, ਅਤੇ ਮਹਨਇਮ ਉਹ ਦੀ ਸ਼ਾਮਲਾਟ ਸਣੇ,
Gád törzséből: a gyilkos menedékének való várost, Rámótot Gileádban és közlegelőit, Máchanájmot és közlegelőit;
39 ੩੯ ਹਸ਼ਬੋਨ ਉਹ ਦੀ ਸ਼ਾਮਲਾਟ ਸਣੇ ਅਤੇ ਯਾਜ਼ੇਰ ਉਹ ਦੀ ਸ਼ਾਮਲਾਟ ਸਣੇ ਅਰਥਾਤ ਸਾਰੇ ਸ਼ਹਿਰ ਚਾਰ ਸਨ
Chesbónt és közlegelőit, Jáezért és közlegelőit – összesen négy várost.
40 ੪੦ ਇਹ ਸਾਰੇ ਸ਼ਹਿਰ ਮਰਾਰੀਆਂ ਦੇ ਉਹਨਾਂ ਦੇ ਘਰਾਣਿਆਂ ਅਨੁਸਾਰ ਸਨ ਜਿਹੜੇ ਲੇਵੀਆਂ ਦੇ ਬਾਕੀ ਘਰਾਣਿਆਂ ਵਿੱਚੋਂ ਸਨ ਅਤੇ ਉਹਨਾਂ ਦੇ ਗੁਣੇ ਦੇ ਬਾਰਾਂ ਸ਼ਹਿਰ ਸਨ।
Mind a városok Merári fiainak családjaik szerint, a többieknek a leviták családjaiból – lett a sorsuk tizenkét város.
41 ੪੧ ਲੇਵੀਆਂ ਦੇ ਸਾਰੇ ਸ਼ਹਿਰ ਜਿਹੜੇ ਇਸਰਾਏਲੀਆਂ ਦੀ ਮਿਲਖ਼ ਵਿੱਚ ਸਨ ਅਠੱਤਾਲੀ ਸ਼ਹਿਰ ਉਹਨਾਂ ਦੀਆਂ ਸ਼ਾਮਲਾਟ ਨਾਲ ਸਨ।
A leviták városai mind, Izraél fiai örökbirtoka között negyvennyolc város és közlegelőik.
42 ੪੨ ਇਨ੍ਹਾਂ ਸਾਰੇ ਸ਼ਹਿਰਾਂ ਵਿੱਚੋਂ ਹਰ ਇੱਕ ਸ਼ਹਿਰ ਦੀ ਸ਼ਾਮਲਾਟ ਆਲੇ-ਦੁਆਲੇ ਹੁੰਦੀ ਸੀ ਇਉਂ ਇਨ੍ਹਾਂ ਸਾਰੇ ਸ਼ਹਿਰਾਂ ਨਾਲ ਵੀ ਸੀ।
Legyenek e városok egy-egy város és közlegelői körülötte – így mind e városokkal.
43 ੪੩ ਸੋ ਯਹੋਵਾਹ ਨੇ ਇਸਰਾਏਲ ਨੂੰ ਉਹ ਸਾਰਾ ਦੇਸ ਦਿੱਤਾ ਜਿਹ ਦੇ ਦੇਣ ਦੀ ਸਹੁੰ ਉਹਨਾਂ ਦੇ ਪੁਰਖਿਆਂ ਨਾਲ ਖਾਧੀ ਸੀ ਅਤੇ ਉਹਨਾਂ ਨੇ ਉਸ ਉੱਤੇ ਕਬਜ਼ਾ ਕੀਤਾ ਅਤੇ ਉਸ ਵਿੱਚ ਵਾਸ ਕੀਤਾ।
Adta tehát az Örökkévaló Izraélnek az egész országot, melyről megesküdött, hogy adja őseiknek; elfoglalták és laktak benne.
44 ੪੪ ਯਹੋਵਾਹ ਨੇ ਉਹਨਾਂ ਨੂੰ ਸਭ ਤਰ੍ਹਾਂ ਦਾ ਸੁੱਖ ਦਿੱਤਾ ਜਿਵੇਂ ਉਸ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਉਹਨਾਂ ਦੇ ਵੈਰੀਆਂ ਵਿੱਚੋਂ ਕੋਈ ਮਨੁੱਖ ਉਹਨਾਂ ਦੇ ਅੱਗੇ ਨਾ ਖੜ੍ਹਾ ਰਿਹਾ। ਯਹੋਵਾਹ ਨੇ ਉਹਨਾਂ ਦੇ ਸਾਰੇ ਵੈਰੀਆਂ ਨੂੰ ਉਹਨਾਂ ਦੇ ਹੱਥ ਵਿੱਚ ਦੇ ਦਿੱਤਾ।
És nyugalmat szerzett nekik az Örökkévaló köröskörül, mind a szerint, amint megesküdött őseiknek; s nem állhatott meg előttük senki, mind az ellenségeik közül, mind az ellenségeiket kezükbe adta az Örökkévaló.
45 ੪੫ ਉਹਨਾਂ ਸਾਰਿਆਂ ਚੰਗਿਆਂ ਬਚਨਾਂ ਵਿੱਚੋਂ ਜਿਹੜੇ ਯਹੋਵਾਹ ਨੇ ਇਸਰਾਏਲ ਦੇ ਘਰਾਣੇ ਨਾਲ ਕੀਤੇ ਇੱਕ ਬਚਨ ਵੀ ਰਹਿ ਨਾ ਗਿਆ, ਸਾਰੇ ਪੂਰੇ ਹੋਏ।
Nem maradt el semmi mindazon jó igéből, melyet szólt az Örökkévaló Izraél házához; mind bekövetkezett.