< ਯਹੋਸ਼ੁਆ 23 >
1 ੧ ਇਸ ਤਰ੍ਹਾਂ ਹੋਇਆ ਜਦ ਯਹੋਵਾਹ ਨੇ ਬਹੁਤੇ ਦਿਨਾਂ ਦੇ ਪਿੱਛੋਂ ਇਸਰਾਏਲ ਨੂੰ ਉਹਨਾਂ ਦੇ ਆਲੇ-ਦੁਆਲੇ ਦੇ ਵੈਰੀਆਂ ਤੋਂ ਸੁੱਖ ਦਿੱਤਾ ਅਤੇ ਯਹੋਸ਼ੁਆ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ।
After many days, when the LORD had given rest to Israel from their enemies all around, and Joshua was old and well advanced in years,
2 ੨ ਤਾਂ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਬਜ਼ੁਰਗਾਂ, ਸਰਦਾਰਾਂ, ਨਿਆਂਈਆਂ ਅਤੇ ਅਧਿਕਾਰੀਆਂ ਨੂੰ ਸੱਦ ਕੇ ਆਖਿਆ, ਮੈਂ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ ਹਾਂ।
Joshua called for all Israel, for their elders and for their heads, and for their judges and for their officers, and said to them, “I am old and well advanced in years.
3 ੩ ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਇਨ੍ਹਾਂ ਸਾਰੀਆਂ ਕੌਮਾਂ ਨਾਲ ਤੁਹਾਡੇ ਕਾਰਨ ਕੀਤਾ ਤੁਸੀਂ ਵੇਖ ਲਿਆ ਹੈ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਤੁਹਾਡੇ ਲਈ ਲੜਿਆ ਹੈ।
You have seen all that the LORD your God has done to all these nations because of you; for it is the LORD your God who has fought for you.
4 ੪ ਵੇਖੋ, ਮੈਂ ਤੁਹਾਡੇ ਲਈ ਇਨ੍ਹਾਂ ਬਾਕੀ ਦੀਆਂ ਕੌਮਾਂ ਨੂੰ ਤੁਹਾਡੀਆਂ ਗੋਤਾਂ ਅਨੁਸਾਰ ਮਿਲਖ਼ ਵਿੱਚ ਵੰਡ ਦਿੱਤਾ ਹੈ ਅਰਥਾਤ ਯਰਦਨ ਤੋਂ ਵੱਡੇ ਸਮੁੰਦਰ ਤੱਕ ਸੂਰਜ ਦੇ ਲਹਿੰਦੇ ਪਾਸੇ ਵੱਲ ਨੂੰ ਸਾਰੀਆਂ ਕੌਮਾਂ ਸਣੇ ਜਿਹੜੀਆਂ ਮੈਂ ਵੱਢ ਛੱਡੀਆਂ ਸਨ
Behold, I have allotted to you these nations that remain, to be an inheritance for your tribes, from the Jordan, with all the nations that I have cut off, even to the great sea toward the going down of the sun.
5 ੫ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਉਹਨਾਂ ਨੂੰ ਤੁਹਾਡੇ ਅੱਗੋਂ ਕੱਢ ਦੇਵੇਗਾ ਤਦ ਤੁਸੀਂ ਉਹਨਾਂ ਦੇ ਦੇਸ ਉੱਤੇ ਕਬਜ਼ਾ ਕਰ ਲਓਗੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਨਾਲ ਬਚਨ ਕੀਤਾ ਸੀ।
The LORD your God will thrust them out from before you, and drive them from out of your sight. You shall possess their land, as the LORD your God spoke to you.
6 ੬ ਸੋ ਬਹੁਤ ਤਕੜੇ ਹੋਵੋ ਅਤੇ ਮੂਸਾ ਦੀ ਬਿਵਸਥਾ ਦੀ ਪੋਥੀ ਦੀ ਸਾਰੀ ਲਿਖਤ ਨੂੰ ਪੂਰਾ ਕਰ ਕੇ ਪਾਲਨਾ ਕਰੋ ਤਾਂ ਜੋ ਤੁਸੀਂ ਉਸ ਤੋਂ ਸੱਜੇ ਖੱਬੇ ਨਾ ਮੁੜੋ
“Therefore be very courageous to keep and to do all that is written in the scroll of the Torah of Moses, that you not turn away from it to the right hand or to the left;
7 ੭ ਇਸ ਲਈ ਕਿ ਤੁਸੀਂ ਇਨ੍ਹਾਂ ਕੌਮਾਂ ਦੇ ਵਿੱਚ ਨਾ ਵੜੋ ਜਿਹੜੀਆਂ ਤੁਹਾਡੇ ਵਿੱਚ ਬਾਕੀ ਰਹਿ ਗਈਆਂ ਹਨ ਅਤੇ ਤੁਸੀਂ ਉਹਨਾਂ ਦੇ ਦੇਵਤਿਆਂ ਦਾ ਨਾਮ ਵੀ ਜੁਬਾਨ ਤੇ ਨਾ ਲਿਆਓ, ਨਾ ਉਹਨਾਂ ਦੀ ਸਹੁੰ ਦੇਵੋ, ਨਾ ਉਹਨਾਂ ਦੀ ਉਪਾਸਨਾ ਕਰੋ ਅਤੇ ਨਾ ਉਹਨਾਂ ਦੇ ਅੱਗੇ ਮੱਥਾ ਟੇਕੋ।
that you not come among these nations, these that remain among you; neither make mention of the name of their gods, nor cause to swear by them, neither serve them, nor bow down yourselves to them;
8 ੮ ਸਗੋਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਜੁੜ੍ਹੇ ਰਹੋ ਜਿਵੇਂ ਅੱਜ ਦੇ ਦਿਨ ਤੱਕ ਤੁਸੀਂ ਕੀਤਾ।
but hold fast to the LORD your God, as you have done to this day.
9 ੯ ਯਹੋਵਾਹ ਨੇ ਤੁਹਾਡੇ ਅੱਗੋਂ ਵੱਡੀਆਂ ਅਤੇ ਬਲਵੰਤ ਕੌਮਾਂ ਨੂੰ ਕੱਢ ਛੱਡਿਆ ਹੈ ਪਰ ਤੁਹਾਡੇ ਵਿਖੇ ਇਹ ਹੈ ਕਿ ਅੱਜ ਦੇ ਦਿਨ ਤੱਕ ਤੁਹਾਡੇ ਅੱਗੇ ਕੋਈ ਮਨੁੱਖ ਠਹਿਰ ਨਹੀਂ ਸਕਿਆ
“For the LORD has driven great and strong nations out from before you. But as for you, no man has stood before you to this day.
10 ੧੦ ਤੁਹਾਡੇ ਵਿੱਚੋਂ ਇੱਕ ਮਨੁੱਖ ਹਜ਼ਾਰ ਨੂੰ ਭਜਾਵੇਗਾ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਤੁਹਾਡੇ ਲਈ ਲੜਦਾ ਹੈ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਸੀ।
One man of you shall chase a thousand; for it is the LORD your God who fights for you, as he spoke to you.
11 ੧੧ ਤੁਸੀਂ ਆਪਣੀਆਂ ਜਾਨਾਂ ਲਈ ਬਹੁਤ ਸੁਚੇਤ ਰਹੋ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪਿਆਰ ਕਰੋ।
Take good heed therefore to yourselves, that you love the LORD your God.
12 ੧੨ ਜੇ ਤੁਸੀਂ ਕਿਸੇ ਤਰ੍ਹਾਂ ਪਿਛੇ ਹੱਟ ਜਾਓ ਅਤੇ ਇਹਨਾਂ ਕੌਮਾਂ ਦੇ ਬਚੇ ਹੋਇਆਂ ਨਾਲ ਜਿਹੜੀਆਂ ਤੁਹਾਡੇ ਵਿੱਚ ਰਹਿ ਗਈਆਂ ਹਨ ਚਿੰਬੜੋ ਅਤੇ ਉਹਨਾਂ ਨਾਲ ਵਿਆਹ ਸ਼ਾਦੀ ਕਰੋ ਅਤੇ ਉਹਨਾਂ ਦੇ ਵਿੱਚ ਵੜੋ ਅਤੇ ਉਹ ਤੁਹਾਡੇ ਵਿੱਚ ਵੜਨ
“But if you do at all go back, and hold fast to the remnant of these nations, even these who remain among you, and make marriages with them, and go in to them, and they to you;
13 ੧੩ ਤੁਸੀਂ ਪੱਕੇ ਤੋਰ ਤੇ ਜਾਣ ਰੱਖੋ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਇਹਨਾਂ ਕੌਮਾਂ ਨੂੰ ਤੁਹਾਡੇ ਅੱਗੋਂ ਫਿਰ ਨਹੀਂ ਕੱਢੇਗਾ ਸਗੋਂ ਉਹ ਤੁਹਾਡੇ ਲਈ ਫਾਹੀ ਅਤੇ ਜਾਲ਼ ਅਤੇ ਤੁਹਾਡੀਆਂ ਵੱਖੀਆਂ ਵਿੱਚ ਕੋਰੜੇ ਅਤੇ ਤੁਹਾਡੀਆਂ ਅੱਖਾਂ ਵਿੱਚ ਕੰਡੇ ਹੋਣਗੇ ਜਦ ਤੱਕ ਇਸ ਚੰਗੀ ਜ਼ਮੀਨ ਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਤੁਸੀਂ ਨਾਸ ਨਾ ਹੋ ਜਾਓ।
know for a certainty that the LORD your God will no longer drive these nations from out of your sight; but they shall be a snare and a trap to you, a scourge in your sides, and thorns in your eyes, until you perish from off this good land which the LORD your God has given you.
14 ੧੪ ਵੇਖੋ ਮੈਂ ਅੱਜ ਸਾਰੇ ਸੰਸਾਰ ਦੇ ਰਾਹ ਉੱਤੇ ਜਾਣ ਵਾਲਾ ਹਾਂ ਅਤੇ ਤੁਸੀਂ ਆਪਣੇ ਸਾਰੇ ਮਨਾਂ ਵਿੱਚ ਅਤੇ ਆਪਣੀਆਂ ਸਾਰੀਆਂ ਜਾਨਾਂ ਵਿੱਚ ਜਾਣਦੇ ਹੋ ਕਿ ਇਹਨਾਂ ਸਾਰਿਆਂ ਚੰਗਿਆਂ ਬਚਨਾਂ ਵਿੱਚ ਇੱਕ ਬਚਨ ਵੀ ਨਾ ਰਹਿ ਗਿਆ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ। ਉਹ ਸਾਰੇ ਤੁਹਾਡੇ ਲਈ ਪੂਰੇ ਹੋਏ। ਉਹਨਾਂ ਵਿੱਚੋਂ ਇੱਕ ਬਚਨ ਵੀ ਪੂਰਾ ਹੋਏ ਬਿਨ੍ਹਾਂ ਨਹੀਂ ਰਿਹਾ।
“Behold, today I am going the way of all the earth. You know in all your hearts and in all your souls that not one thing has failed of all the good things which the LORD your God spoke concerning you. All have happened to you. Not one thing has failed of it.
15 ੧੫ ਇਸ ਤਰ੍ਹਾਂ ਹੋਵੇਗਾ ਕੇ ਜਿਵੇਂ ਸਾਰੀਆਂ ਚੰਗੀਆਂ ਗੱਲਾਂ ਤੁਹਾਡੇ ਉੱਤੇ ਆਈਆਂ ਹਨ ਜਿਹੜੀਆਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ ਸੀ ਉਸੇ ਤਰ੍ਹਾਂ ਯਹੋਵਾਹ ਤੁਹਾਡੇ ਉੱਤੇ ਸਾਰੀਆਂ ਬੁਰੀਆਂ ਗੱਲਾਂ ਵੀ ਲਿਆਵੇਗਾ ਜਦ ਤੱਕ ਕਿ ਉਹ ਇਸ ਚੰਗੀ ਜ਼ਮੀਨ ਉੱਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ ਤੁਹਾਡਾ ਨਾਸ ਨਾ ਕਰ ਦੇਵੇ।
It shall happen that as all the good things have come on you of which the LORD your God spoke to you, so the LORD will bring on you all the evil things, until he has destroyed you from off this good land which the LORD your God has given you,
16 ੧੬ ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦੀ ਉਲੰਘਣਾ ਕਰੋਗੇ ਜਿਹ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਤੁਸੀਂ ਜਾ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੋਗੇ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋਗੇ ਤਾਂ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇਗਾ ਅਤੇ ਤੁਸੀਂ ਛੇਤੀ ਨਾਲ ਇਸ ਚੰਗੀ ਧਰਤੀ ਦੇ ਉੱਤੋਂ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਹੈ ਨਾਸ ਹੋ ਜਾਓਗੇ।
when you disobey the covenant of the LORD your God, which he commanded you, and go and serve other gods, and bow down yourselves to them. Then the LORD’s anger will be kindled against you, and you will perish quickly from off the good land which he has given to you.”