< ਯਹੋਸ਼ੁਆ 23 >

1 ਇਸ ਤਰ੍ਹਾਂ ਹੋਇਆ ਜਦ ਯਹੋਵਾਹ ਨੇ ਬਹੁਤੇ ਦਿਨਾਂ ਦੇ ਪਿੱਛੋਂ ਇਸਰਾਏਲ ਨੂੰ ਉਹਨਾਂ ਦੇ ਆਲੇ-ਦੁਆਲੇ ਦੇ ਵੈਰੀਆਂ ਤੋਂ ਸੁੱਖ ਦਿੱਤਾ ਅਤੇ ਯਹੋਸ਼ੁਆ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ।
ויהי מימים רבים אחרי אשר הניח יהוה לישראל מכל איביהם מסביב ויהושע זקן בא בימים
2 ਤਾਂ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਬਜ਼ੁਰਗਾਂ, ਸਰਦਾਰਾਂ, ਨਿਆਂਈਆਂ ਅਤੇ ਅਧਿਕਾਰੀਆਂ ਨੂੰ ਸੱਦ ਕੇ ਆਖਿਆ, ਮੈਂ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ ਹਾਂ।
ויקרא יהושע לכל ישראל--לזקניו ולראשיו ולשפטיו ולשטריו ויאמר אלהם--אני זקנתי באתי בימים
3 ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਇਨ੍ਹਾਂ ਸਾਰੀਆਂ ਕੌਮਾਂ ਨਾਲ ਤੁਹਾਡੇ ਕਾਰਨ ਕੀਤਾ ਤੁਸੀਂ ਵੇਖ ਲਿਆ ਹੈ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਤੁਹਾਡੇ ਲਈ ਲੜਿਆ ਹੈ।
ואתם ראיתם את כל אשר עשה יהוה אלהיכם לכל הגוים האלה--מפניכם כי יהוה אלהיכם הוא הנלחם לכם
4 ਵੇਖੋ, ਮੈਂ ਤੁਹਾਡੇ ਲਈ ਇਨ੍ਹਾਂ ਬਾਕੀ ਦੀਆਂ ਕੌਮਾਂ ਨੂੰ ਤੁਹਾਡੀਆਂ ਗੋਤਾਂ ਅਨੁਸਾਰ ਮਿਲਖ਼ ਵਿੱਚ ਵੰਡ ਦਿੱਤਾ ਹੈ ਅਰਥਾਤ ਯਰਦਨ ਤੋਂ ਵੱਡੇ ਸਮੁੰਦਰ ਤੱਕ ਸੂਰਜ ਦੇ ਲਹਿੰਦੇ ਪਾਸੇ ਵੱਲ ਨੂੰ ਸਾਰੀਆਂ ਕੌਮਾਂ ਸਣੇ ਜਿਹੜੀਆਂ ਮੈਂ ਵੱਢ ਛੱਡੀਆਂ ਸਨ
ראו הפלתי לכם את הגוים הנשארים האלה בנחלה--לשבטיכם מן הירדן וכל הגוים אשר הכרתי והים הגדול מבוא השמש
5 ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਉਹਨਾਂ ਨੂੰ ਤੁਹਾਡੇ ਅੱਗੋਂ ਕੱਢ ਦੇਵੇਗਾ ਤਦ ਤੁਸੀਂ ਉਹਨਾਂ ਦੇ ਦੇਸ ਉੱਤੇ ਕਬਜ਼ਾ ਕਰ ਲਓਗੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਨਾਲ ਬਚਨ ਕੀਤਾ ਸੀ।
ויהוה אלהיכם הוא יהדפם מפניכם והוריש אתם מלפניכם וירשתם את ארצם כאשר דבר יהוה אלהיכם לכם
6 ਸੋ ਬਹੁਤ ਤਕੜੇ ਹੋਵੋ ਅਤੇ ਮੂਸਾ ਦੀ ਬਿਵਸਥਾ ਦੀ ਪੋਥੀ ਦੀ ਸਾਰੀ ਲਿਖਤ ਨੂੰ ਪੂਰਾ ਕਰ ਕੇ ਪਾਲਨਾ ਕਰੋ ਤਾਂ ਜੋ ਤੁਸੀਂ ਉਸ ਤੋਂ ਸੱਜੇ ਖੱਬੇ ਨਾ ਮੁੜੋ
וחזקתם מאד--לשמר ולעשות את כל הכתוב בספר תורת משה לבלתי סור ממנו ימין ושמאול
7 ਇਸ ਲਈ ਕਿ ਤੁਸੀਂ ਇਨ੍ਹਾਂ ਕੌਮਾਂ ਦੇ ਵਿੱਚ ਨਾ ਵੜੋ ਜਿਹੜੀਆਂ ਤੁਹਾਡੇ ਵਿੱਚ ਬਾਕੀ ਰਹਿ ਗਈਆਂ ਹਨ ਅਤੇ ਤੁਸੀਂ ਉਹਨਾਂ ਦੇ ਦੇਵਤਿਆਂ ਦਾ ਨਾਮ ਵੀ ਜੁਬਾਨ ਤੇ ਨਾ ਲਿਆਓ, ਨਾ ਉਹਨਾਂ ਦੀ ਸਹੁੰ ਦੇਵੋ, ਨਾ ਉਹਨਾਂ ਦੀ ਉਪਾਸਨਾ ਕਰੋ ਅਤੇ ਨਾ ਉਹਨਾਂ ਦੇ ਅੱਗੇ ਮੱਥਾ ਟੇਕੋ।
לבלתי בא בגוים האלה הנשארים האלה אתכם ובשם אלהיהם לא תזכירו ולא תשביעו ולא תעבדום ולא תשתחוו להם
8 ਸਗੋਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਜੁੜ੍ਹੇ ਰਹੋ ਜਿਵੇਂ ਅੱਜ ਦੇ ਦਿਨ ਤੱਕ ਤੁਸੀਂ ਕੀਤਾ।
כי אם ביהוה אלהיכם תדבקו כאשר עשיתם עד היום הזה
9 ਯਹੋਵਾਹ ਨੇ ਤੁਹਾਡੇ ਅੱਗੋਂ ਵੱਡੀਆਂ ਅਤੇ ਬਲਵੰਤ ਕੌਮਾਂ ਨੂੰ ਕੱਢ ਛੱਡਿਆ ਹੈ ਪਰ ਤੁਹਾਡੇ ਵਿਖੇ ਇਹ ਹੈ ਕਿ ਅੱਜ ਦੇ ਦਿਨ ਤੱਕ ਤੁਹਾਡੇ ਅੱਗੇ ਕੋਈ ਮਨੁੱਖ ਠਹਿਰ ਨਹੀਂ ਸਕਿਆ
ויורש יהוה מפניכם גוים גדלים ועצומים ואתם לא עמד איש בפניכם עד היום הזה
10 ੧੦ ਤੁਹਾਡੇ ਵਿੱਚੋਂ ਇੱਕ ਮਨੁੱਖ ਹਜ਼ਾਰ ਨੂੰ ਭਜਾਵੇਗਾ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਤੁਹਾਡੇ ਲਈ ਲੜਦਾ ਹੈ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਸੀ।
איש אחד מכם ירדף אלף כי יהוה אלהיכם הוא הנלחם לכם כאשר דבר לכם
11 ੧੧ ਤੁਸੀਂ ਆਪਣੀਆਂ ਜਾਨਾਂ ਲਈ ਬਹੁਤ ਸੁਚੇਤ ਰਹੋ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪਿਆਰ ਕਰੋ।
ונשמרתם מאד לנפשתיכם לאהבה את יהוה אלהיכם
12 ੧੨ ਜੇ ਤੁਸੀਂ ਕਿਸੇ ਤਰ੍ਹਾਂ ਪਿਛੇ ਹੱਟ ਜਾਓ ਅਤੇ ਇਹਨਾਂ ਕੌਮਾਂ ਦੇ ਬਚੇ ਹੋਇਆਂ ਨਾਲ ਜਿਹੜੀਆਂ ਤੁਹਾਡੇ ਵਿੱਚ ਰਹਿ ਗਈਆਂ ਹਨ ਚਿੰਬੜੋ ਅਤੇ ਉਹਨਾਂ ਨਾਲ ਵਿਆਹ ਸ਼ਾਦੀ ਕਰੋ ਅਤੇ ਉਹਨਾਂ ਦੇ ਵਿੱਚ ਵੜੋ ਅਤੇ ਉਹ ਤੁਹਾਡੇ ਵਿੱਚ ਵੜਨ
כי אם שוב תשובו ודבקתם ביתר הגוים האלה הנשארים האלה אתכם והתחתנתם בהם ובאתם בהם והם בכם
13 ੧੩ ਤੁਸੀਂ ਪੱਕੇ ਤੋਰ ਤੇ ਜਾਣ ਰੱਖੋ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਇਹਨਾਂ ਕੌਮਾਂ ਨੂੰ ਤੁਹਾਡੇ ਅੱਗੋਂ ਫਿਰ ਨਹੀਂ ਕੱਢੇਗਾ ਸਗੋਂ ਉਹ ਤੁਹਾਡੇ ਲਈ ਫਾਹੀ ਅਤੇ ਜਾਲ਼ ਅਤੇ ਤੁਹਾਡੀਆਂ ਵੱਖੀਆਂ ਵਿੱਚ ਕੋਰੜੇ ਅਤੇ ਤੁਹਾਡੀਆਂ ਅੱਖਾਂ ਵਿੱਚ ਕੰਡੇ ਹੋਣਗੇ ਜਦ ਤੱਕ ਇਸ ਚੰਗੀ ਜ਼ਮੀਨ ਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਤੁਸੀਂ ਨਾਸ ਨਾ ਹੋ ਜਾਓ।
ידוע תדעו כי לא יוסיף יהוה אלהיכם להוריש את הגוים האלה מלפניכם והיו לכם לפח ולמוקש ולשטט בצדיכם ולצננים בעיניכם עד אבדכם מעל האדמה הטובה הזאת אשר נתן לכם יהוה אלהיכם
14 ੧੪ ਵੇਖੋ ਮੈਂ ਅੱਜ ਸਾਰੇ ਸੰਸਾਰ ਦੇ ਰਾਹ ਉੱਤੇ ਜਾਣ ਵਾਲਾ ਹਾਂ ਅਤੇ ਤੁਸੀਂ ਆਪਣੇ ਸਾਰੇ ਮਨਾਂ ਵਿੱਚ ਅਤੇ ਆਪਣੀਆਂ ਸਾਰੀਆਂ ਜਾਨਾਂ ਵਿੱਚ ਜਾਣਦੇ ਹੋ ਕਿ ਇਹਨਾਂ ਸਾਰਿਆਂ ਚੰਗਿਆਂ ਬਚਨਾਂ ਵਿੱਚ ਇੱਕ ਬਚਨ ਵੀ ਨਾ ਰਹਿ ਗਿਆ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ। ਉਹ ਸਾਰੇ ਤੁਹਾਡੇ ਲਈ ਪੂਰੇ ਹੋਏ। ਉਹਨਾਂ ਵਿੱਚੋਂ ਇੱਕ ਬਚਨ ਵੀ ਪੂਰਾ ਹੋਏ ਬਿਨ੍ਹਾਂ ਨਹੀਂ ਰਿਹਾ।
והנה אנכי הולך היום בדרך כל הארץ וידעתם בכל לבבכם ובכל נפשכם כי לא נפל דבר אחד מכל הדברים הטובים אשר דבר יהוה אלהיכם עליכם--הכל באו לכם לא נפל ממנו דבר אחד
15 ੧੫ ਇਸ ਤਰ੍ਹਾਂ ਹੋਵੇਗਾ ਕੇ ਜਿਵੇਂ ਸਾਰੀਆਂ ਚੰਗੀਆਂ ਗੱਲਾਂ ਤੁਹਾਡੇ ਉੱਤੇ ਆਈਆਂ ਹਨ ਜਿਹੜੀਆਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ ਸੀ ਉਸੇ ਤਰ੍ਹਾਂ ਯਹੋਵਾਹ ਤੁਹਾਡੇ ਉੱਤੇ ਸਾਰੀਆਂ ਬੁਰੀਆਂ ਗੱਲਾਂ ਵੀ ਲਿਆਵੇਗਾ ਜਦ ਤੱਕ ਕਿ ਉਹ ਇਸ ਚੰਗੀ ਜ਼ਮੀਨ ਉੱਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ ਤੁਹਾਡਾ ਨਾਸ ਨਾ ਕਰ ਦੇਵੇ।
והיה כאשר בא עליכם כל הדבר הטוב אשר דבר יהוה אלהיכם אליכם כן יביא יהוה עליכם את כל הדבר הרע--עד השמידו אותכם מעל האדמה הטובה הזאת אשר נתן לכם יהוה אלהיכם
16 ੧੬ ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦੀ ਉਲੰਘਣਾ ਕਰੋਗੇ ਜਿਹ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਤੁਸੀਂ ਜਾ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੋਗੇ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋਗੇ ਤਾਂ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇਗਾ ਅਤੇ ਤੁਸੀਂ ਛੇਤੀ ਨਾਲ ਇਸ ਚੰਗੀ ਧਰਤੀ ਦੇ ਉੱਤੋਂ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਹੈ ਨਾਸ ਹੋ ਜਾਓਗੇ।
בעברכם את ברית יהוה אלהיכם אשר צוה אתכם והלכתם ועבדתם אלהים אחרים והשתחויתם להם--וחרה אף יהוה בכם ואבדתם מהרה מעל הארץ הטובה אשר נתן לכם

< ਯਹੋਸ਼ੁਆ 23 >