< ਯਹੋਸ਼ੁਆ 24 >
1 ੧ ਤਦ ਯਹੋਸ਼ੁਆ ਨੇ ਇਸਰਾਏਲ ਦੇ ਸਾਰਿਆਂ ਗੋਤਾਂ ਨੂੰ ਸ਼ਕਮ ਵਿੱਚ ਇਕੱਠਿਆਂ ਕੀਤਾ ਅਤੇ ਇਸਰਾਏਲ ਦੇ ਬਜ਼ੁਰਗਾਂ, ਸਰਦਾਰਾਂ, ਨਿਆਂਈਆਂ ਅਤੇ ਅਧਿਕਾਰੀਆਂ ਨੂੰ ਸੱਦਿਆ ਅਤੇ ਉਹ ਆਪਣੇ ਆਪ ਪਰਮੇਸ਼ੁਰ ਦੇ ਅੱਗੇ ਹਾਜ਼ਰ ਹੋ ਗਏ।
Derpaa kaldte Josua alle Israels Stammer sammen i Sikem og lod Israels Ældste og Overhoved, Dommere og Tilsynsmænd kalde til sig; og de stillede sig op for Guds Aasyn.
2 ੨ ਯਹੋਸ਼ੁਆ ਨੇ ਸਾਰੀ ਪਰਜਾ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਪਹਿਲਿਆਂ ਸਮਿਆਂ ਵਿੱਚ ਤੁਹਾਡੇ ਪਿਉ-ਦਾਦੇ ਦਰਿਆ ਦੇ ਪਾਰ ਵੱਸਦੇ ਸਨ ਖ਼ਾਸ ਕਰਕੇ ਤਾਰਹ, ਅਬਰਾਹਾਮ ਅਤੇ ਨਾਹੋਰ ਦਾ ਪਿਤਾ ਅਤੇ ਉਹ ਦੂਜੇ ਦੇਵਤਿਆਂ ਦੀ ਉਪਾਸਨਾ ਕਰਦੇ ਸਨ।
Da sagde Josua til hele Folket: »Saa siger HERREN, Israels Gud: Hinsides Floden boede eders Forfædre i gamle Dage, Tara, Abrahams og Nakors Fader, og de dyrkede andre Guder.
3 ੩ ਪਰ ਮੈਂ ਤੁਹਾਡੇ ਪਿਤਾ ਅਬਰਾਹਾਮ ਨੂੰ ਦਰਿਆ ਦੇ ਪਾਰੋਂ ਕਨਾਨ ਦੇ ਦੇਸ ਵਿੱਚੋਂ ਦੀ ਲੈ ਆਇਆ ਅਤੇ ਮੈਂ ਉਸ ਦੀ ਅੰਸ ਨੂੰ ਵਧਾਇਆ ਅਤੇ ਉਸ ਨੂੰ ਇਸਹਾਕ ਦਿੱਤਾ।
Da førte jeg eders Stamfader Abraham bort fra Landet hinsides Floden og lod ham vandre omkring i hele Kana'ans Land, gav ham en talrig Æt og skænkede ham Isak.
4 ੪ ਇਸਹਾਕ ਨੂੰ ਮੈਂ ਯਾਕੂਬ ਅਤੇ ਏਸਾਓ ਦਿੱਤੇ ਅਤੇ ਏਸਾਓ ਨੂੰ ਮੈਂ ਸੇਈਰ ਪਰਬਤ ਕਬਜ਼ਾ ਕਰਨ ਨੂੰ ਦਿੱਤਾ ਪਰ ਯਾਕੂਬ ਅਤੇ ਉਹ ਦੀ ਅੰਸ ਮਿਸਰ ਵਿੱਚ ਉਤਰ ਗਈ।
Og Isak skænkede jeg Jakob og Esau, og Esau gav jeg Se'irs Bjerge i Eje, medens Jakob og hans Sønner drog ned til Ægypten.
5 ੫ ਫਿਰ ਮੈਂ ਮੂਸਾ ਅਤੇ ਹਾਰੂਨ ਨੂੰ ਭੇਜਿਆ ਅਤੇ ਮਿਸਰ ਨੂੰ ਮੈਂ ਬਵਾਂ ਨਾਲ ਮਾਰਿਆ ਜਿਵੇਂ ਮੈਂ ਉਸ ਵਿੱਚ ਕੀਤਾ ਅਤੇ ਪਿੱਛੋਂ ਮੈਂ ਤੁਹਾਨੂੰ ਕੱਢ ਲਿਆਇਆ।
Derpaa sendte jeg Moses og Aron, og jeg plagede Ægypterne med de Gerninger, jeg øvede iblandt dem, og derefter førte jeg eder ud;
6 ੬ ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਤੋਂ ਕੱਢਿਆ ਤੁਸੀਂ ਸਮੁੰਦਰ ਤੱਕ ਆਏ ਤਾਂ ਮਿਸਰੀਆਂ ਨੇ ਤੁਹਾਡੇ ਪੁਰਖਿਆਂ ਦਾ ਰੱਥਾਂ ਅਤੇ ਘੋੜ ਸਵਾਰਾਂ ਨਾਲ ਲਾਲ ਸਮੁੰਦਰ ਤੱਕ ਪਿੱਛਾ ਕੀਤਾ।
og da jeg førte eders Fædre ud af Ægypten, og I var kommet til Havet, satte Ægypterne efter eders Fædre med Stridsvogne og Ryttere til det røde Hav.
7 ੭ ਜਦ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਉਸ ਨੇ ਤੁਹਾਡੇ ਵਿੱਚ ਅਤੇ ਮਿਸਰੀਆਂ ਵਿੱਚ ਅਨ੍ਹੇਰ ਘੁੱਪ ਕਰ ਦਿੱਤਾ ਅਤੇ ਉਹਨਾਂ ਉੱਤੇ ਸਮੁੰਦਰ ਨੂੰ ਛੱਡ ਦਿੱਤਾ ਜਿਸ ਉਹਨਾਂ ਨੂੰ ਢੱਕ ਲਿਆ ਅਤੇ ਜੋ ਕੁਝ ਮੈਂ ਮਿਸਰ ਵਿੱਚ ਕੀਤਾ ਤੁਸੀਂ ਆਪਣੀ ਅੱਖੀਂ ਵੇਖਿਆ ਤਾਂ ਤੁਸੀਂ ਬਹੁਤੇ ਦਿਨਾਂ ਤੱਕ ਉਜਾੜ ਵਿੱਚ ਰਹੇ।
Da raabte de til HERREN, og han satte Mørke mellem eder og Ægypterne og bragte Havet over dem, saa det dækkede dem; og I saa med egne Øjne, hvad jeg gjorde ved Ægypterne. Og da I havde opholdt eder en Tid lang i Ørkenen,
8 ੮ ਫਿਰ ਮੈਂ ਤੁਹਾਨੂੰ ਅਮੋਰੀਆਂ ਦੇ ਦੇਸ ਵਿੱਚ ਜਿਹੜੇ ਯਰਦਨ ਪਾਰ ਵੱਸਦੇ ਸਨ ਲੈ ਆਇਆ ਅਤੇ ਉਹ ਤੁਹਾਡੇ ਨਾਲ ਲੜੇ ਪਰ ਮੈਂ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਅਤੇ ਤੁਸੀਂ ਉਹਨਾਂ ਦੇ ਦੇਸ ਉੱਤੇ ਕਬਜ਼ਾ ਕਰ ਲਿਆ ਪਰ ਮੈਂ ਉਹਨਾਂ ਦਾ ਤੁਹਾਡੇ ਅੱਗੋਂ ਨਾਸ ਕਰ ਸੁੱਟਿਆ।
førte jeg eder ind i Amoriternes Land hinsides Jordan, og da de angreb eder, gav jeg dem i eders Haand, saa I tog deres Land i Besiddelse, og jeg tilintetgjorde dem foran eder.
9 ੯ ਤਾਂ ਫਿਰ ਮੋਆਬ ਦੇ ਰਾਜੇ ਸਿੱਪੋਰ ਦਾ ਪੁੱਤਰ ਬਾਲਾਕ ਉੱਠ ਕੇ ਇਸਰਾਏਲ ਨਾਲ ਲੜਿਆ ਅਤੇ ਉਸ ਨੇ ਬਓਰ ਦੇ ਪੁੱਤਰ ਬਿਲਆਮ ਨੂੰ ਤੁਹਾਨੂੰ ਸਰਾਪ ਦੇਣ ਲਈ ਸੁਨੇਹਾ ਭੇਜਿਆ।
Da rejste Zippors Søn, Kong Balak af Moab, sig og angreb Israel; og han sendte Bud og lod Bileam, Beors Søn, hente, for at han skulde forbande eder;
10 ੧੦ ਪਰ ਮੈਂ ਬਿਲਆਮ ਦੀ ਸੁਣਨੀ ਨਾ ਚਾਹੀ ਤਾਂ ਉਸ ਨੇ ਤੁਹਾਨੂੰ ਬਰਕਤ ਦਿੱਤੀ ਸੋ ਮੈਂ ਤੁਹਾਨੂੰ ਉਸ ਦੇ ਹੱਥੋਂ ਛੁਡਾ ਲਿਆ।
men jeg vilde ikke bønhøre Bileam, og han maatte velsigne eder; saaledes friede jeg eder af hans Haand.
11 ੧੧ ਤਦ ਤੁਸੀਂ ਯਰਦਨ ਦੇ ਪਾਰ ਜਾ ਕੇ ਯਰੀਹੋ ਕੋਲ ਆਏ ਅਤੇ ਯਰੀਹੋ ਦੇ ਵਾਸੀ ਅਰਥਾਤ ਅਮੋਰੀ, ਫ਼ਰਿੱਜ਼ੀ, ਕਨਾਨੀ, ਹਿੱਤੀ, ਗਿਰਗਾਸ਼ੀ, ਹਿੱਵੀ ਅਤੇ ਯਬੂਸੀ ਤੁਹਾਡੇ ਨਾਲ ਲੜੇ ਪਰ ਮੈਂ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ।
Derpaa gik I over Jordan og kom til Jeriko; og Indbyggerne i Jeriko, Amoriterne, Perizziterne, Kana'anæerne, Hetiterne, Girgasjiterne, Hivviterne og Jebusiterne angreb eder, men jeg gav dem i eders Haand.
12 ੧੨ ਤਦ ਮੈਂ ਤੁਹਾਡੇ ਅੱਗੇ ਬਿਮਾਰੀ ਨੂੰ ਭੇਜਿਆ ਅਤੇ ਉਸ ਨੇ ਅਮੋਰੀਆਂ ਦੇ ਦੋਹਾਂ ਰਾਜਿਆਂ ਨੂੰ ਤੁਹਾਡੇ ਅੱਗੋਂ ਕੱਢ ਦਿੱਤਾ, ਨਾ ਤੁਹਾਡੀ ਤਲਵਾਰ, ਨਾ ਤੁਹਾਡੇ ਧਣੁੱਖ ਨਾਲ ਇਹ ਹੋਇਆ।
Jeg sendte Gedehamse foran eder, og de drev de tolv Amoriterkonger bort foran eder; det skete ikke ved dit Sværd eller din Bue.
13 ੧੩ ਅਤੇ ਮੈਂ ਤੁਹਾਨੂੰ ਇੱਕ ਦੇਸ ਦਿੱਤਾ ਜਿਹ ਦੇ ਉੱਤੇ ਤੁਸੀਂ ਮਿਹਨਤ ਨਹੀਂ ਕੀਤੀ ਅਤੇ ਸ਼ਹਿਰ ਜਿਹੜੇ ਤੁਸੀਂ ਨਹੀਂ ਉਸਾਰੇ ਪਰ ਤੁਸੀਂ ਉਹਨਾਂ ਦੇ ਵਿੱਚ ਵੱਸ ਗਏ। ਅੰਗੂਰੀ ਬਾਗ਼ਾਂ ਅਤੇ ਜ਼ੈਤੂਨੀ ਬਾਗ਼ਾਂ ਤੋਂ ਤੁਸੀਂ ਖਾਂਦੇ ਰਹੇ ਹੋ ਜਿਹੜੇ ਤੁਸੀਂ ਨਹੀਂ ਲਾਏ।
Og jeg gav eder et Land, I ikke havde haft Arbejde med, og Byer, I ikke havde bygget, og I tog Bolig i dem; af Vinhaver og Oliventræer, I ikke plantede, nyder I nu Frugten.
14 ੧੪ ਹੁਣ ਯਹੋਵਾਹ ਤੋਂ ਡਰੋ ਅਤੇ ਉਸ ਦੀ ਉਪਾਸਨਾ ਸਿਧਿਆਈ ਅਤੇ ਸਚਿਆਈ ਨਾਲ ਕਰੋ ਅਤੇ ਉਹਨਾਂ ਦੇਵਤਿਆਂ ਨੂੰ ਜਿਨ੍ਹਾਂ ਦੀ ਉਪਾਸਨਾ ਤੁਹਾਡੇ ਪਿਉ-ਦਾਦੇ ਦਰਿਆ ਪਾਰ ਅਤੇ ਮਿਸਰ ਵਿੱਚ ਕਰਦੇ ਸਨ ਕੱਢ ਦਿਓ ਅਤੇ ਯਹੋਵਾਹ ਹੀ ਦੀ ਉਪਾਸਨਾ ਕਰੋ।
Saa frygt nu HERREN og tjen ham i Oprigtighed og Trofasthed, skaf de Guder bort, som eders Forfædre dyrkede hinsides Floden og i Ægypten, og tjen HERREN!
15 ੧੫ ਅਤੇ ਜੇ ਤੁਹਾਡੀ ਨਿਗਾਹ ਵਿੱਚ ਯਹੋਵਾਹ ਦੀ ਉਪਾਸਨਾ ਬੁਰੀ ਹੈ ਤਾਂ ਅੱਜ ਤੁਸੀਂ ਉਸ ਨੂੰ ਚੁਣ ਲਓ ਜਿਹ ਦੀ ਉਪਾਸਨਾ ਤੁਸੀਂ ਕਰੋਗੇ ਭਾਵੇਂ ਉਹ ਦੇਵਤੇ ਜਿਨ੍ਹਾਂ ਦੀ ਤੁਹਾਡੇ ਪਿਓ ਦਾਦੇ ਜਦ ਉਹ ਦਰਿਆ ਪਾਰ ਸਨ ਉਪਾਸਨਾ ਕਰਦੇ ਸਨ, ਭਾਵੇਂ ਅਮੋਰੀਆਂ ਦੇ ਦੇਵਤਿਆਂ ਦੀ ਜਿਨ੍ਹਾਂ ਦੇ ਦੇਸ ਵਿੱਚ ਤੁਸੀਂ ਵੱਸਦੇ ਹੋ ਪਰ ਮੈਂ ਅਤੇ ਮੇਰਾ ਘਰਾਣਾ ਤਾਂ ਯਹੋਵਾਹ ਦੀ ਹੀ ਉਪਾਸਨਾ ਕਰਾਂਗੇ।
Men hvis I ikke synes om at tjene HERREN, saa vælg i Dag, hvem I vil tjene, de Guder, eders Forfædre dyrkede hinsides Floden, eller Amoriternes Guder, i hvis Land I nu bor. Men jeg og mit Hus, vi vil tjene HERREN!«
16 ੧੬ ਤਦ ਪਰਜਾ ਨੇ ਉੱਤਰ ਦਿੱਤਾ ਕਿ ਇਹ ਸਾਡੇ ਤੋਂ ਦੂਰ ਰਹੇ ਜੋ ਅਸੀਂ ਯਹੋਵਾਹ ਨੂੰ ਛੱਡ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੀਏ!
Da svarede Folket: »Det være langt fra os at forlade HERREN for at dyrke andre Guder;
17 ੧੭ ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਹੀ ਸਾਨੂੰ ਅਤੇ ਸਾਡੇ ਪੁਰਖਿਆਂ ਨੂੰ ਮਿਸਰ ਦੇਸ ਤੋਂ ਗ਼ੁਲਾਮੀ ਦੇ ਘਰੋਂ ਬਾਹਰ ਲੈ ਆਇਆ ਅਤੇ ਸਾਡੇ ਵੇਖਦਿਆਂ ਇਹ ਵੱਡੇ ਨਿਸ਼ਾਨ ਵਿਖਾਏ ਅਤੇ ਉਸ ਸਾਰੇ ਰਾਹ ਵਿੱਚ ਜਿੱਥੋਂ ਦੀ ਅਸੀਂ ਲੰਘੇ ਅਤੇ ਸਾਰੇ ਲੋਕਾਂ ਵਿੱਚ ਜਿਨ੍ਹਾਂ ਦੇ ਵਿੱਚ ਦੀ ਅਸੀਂ ਆਏ ਸਾਨੂੰ ਬਚਾ ਕੇ ਰੱਖਿਆ।
nej, HERREN er vor Gud, han, som førte os og vore Fædre op fra Ægypten, fra Trællehuset, og gjorde hine store Tegn for vore Øjne og bevarede os under hele vor Vandring og blandt alle de Folk, hvis Lande vi drog igennem;
18 ੧੮ ਅਤੇ ਯਹੋਵਾਹ ਨੇ ਸਾਰੇ ਲੋਕਾਂ ਨੂੰ ਖ਼ਾਸ ਕਰਕੇ ਅਮੋਰੀਆਂ ਨੂੰ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਸਾਡੇ ਅੱਗੋਂ ਕੱਢ ਦਿੱਤਾ। ਅਸੀਂ ਤਾਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ ਕਿਉਂ ਜੋ ਉਹ ਸਾਡਾ ਪਰਮੇਸ਼ੁਰ ਹੈ!।
og HERREN drev alle disse Folk og Amoriterne, som boede her i Landet, bort foran os. Derfor vil vi ogsaa tjene HERREN, thi han er vor Gud!«
19 ੧੯ ਤਦ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਯਹੋਵਾਹ ਦੀ ਉਪਾਸਨਾ ਨਹੀਂ ਕਰ ਸਕਦੇ ਕਿਉਂ ਜੋ ਉਹ ਪਵਿੱਤਰ ਪਰਮੇਸ਼ੁਰ ਹੈ ਅਤੇ ਉਹ ਅਣਖੀ ਪਰਮੇਸ਼ੁਰ ਵੀ ਹੈ। ਉਹ ਤੁਹਾਡੀ ਉਲੰਘਣਾਂ ਅਤੇ ਪਾਪਾਂ ਨੂੰ ਨਹੀਂ ਮਾਫ਼ ਕਰੇਗਾ।
Da sagde Josua til Folket: »I vil ikke kunne tjene HERREN, thi han er en hellig Gud; han er en nidkær Gud, som ikke vil tilgive eders Overtrædelser og Synder.
20 ੨੦ ਜੇ ਤੁਸੀਂ ਯਹੋਵਾਹ ਨੂੰ ਤਿਆਗ ਕੇ ਓਪਰੇ ਦੇਵਤਿਆਂ ਦੀ ਉਪਾਸਨਾ ਕਰੋਗੇ ਤਾਂ ਉਹ ਮੁੜ ਕੇ ਤੁਹਾਡੇ ਨਾਲ ਬੁਰਿਆਈ ਕਰੇਗਾ ਅਤੇ ਤੁਹਾਨੂੰ ਮੁਕਾ ਦੇਵੇਗਾ। ਇਸ ਦੇ ਪਿੱਛੋਂ ਕਿ ਉਹ ਨੇ ਤੁਹਾਡੇ ਨਾਲ ਭਲਿਆਈ ਕੀਤੀ।
Naar I forlader HERREN og dyrker fremmede Guder, vil han vende sig bort og bringe Ulykke over eder og tilintetgøre eder, skønt han tidligere gjorde vel imod eder.«
21 ੨੧ ਤਾਂ ਲੋਕਾਂ ਨੇ ਯਹੋਸ਼ੁਆ ਨੂੰ ਆਖਿਆ, ਨਹੀਂ, ਅਸੀਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ!
Da sagde Folket til Josua: »Nej HERREN vil vi tjene!«
22 ੨੨ ਫਿਰ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਆਪ ਆਪਣੇ ਲਈ ਗਵਾਹ ਬਣਦੇ ਹੋ ਕਿ ਤੁਸੀਂ ਯਹੋਵਾਹ ਨੂੰ ਆਪਣੇ ਲਈ ਚੁਣਿਆ ਕਿ ਉਸ ਦੀ ਉਪਾਸਨਾ ਕਰੋਗੇ ਤਾਂ ਪਰਜਾ ਨੇ ਆਖਿਆ, ਅਸੀਂ ਗਵਾਹ ਹਾਂ।
Josua sagde da til Folket: »I er Vidner imod eder selv paa, at I har valgt at tjene HERREN.
23 ੨੩ ਹੁਣ ਉਹਨਾਂ ਓਪਰੇ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ ਕੱਢ ਦਿਓ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨਾਲ ਆਪਣਾ ਮਨ ਲਾ ਲਓ।
Saa skaf da de fremmede Guder bort, som I har hos eder, og bøj eders Hjerte til HERREN, Israels Gud!«
24 ੨੪ ਪਰਜਾ ਨੇ ਯਹੋਸ਼ੁਆ ਨੂੰ ਆਖਿਆ, ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਉਪਾਸਨਾ ਕਰਾਂਗੇ ਅਤੇ ਉਸ ਦੀ ਅਵਾਜ਼ ਨੂੰ ਸੁਣਾਂਗੇ!।
Da sagde Folket til Josua: »HERREN vor Gud vil vi tjene, og hans Røst vil vi lyde!«
25 ੨੫ ਉਸ ਤੋਂ ਬਾਅਦ ਉਸ ਦਿਨ ਯਹੋਸ਼ੁਆ ਨੇ ਪਰਜਾ ਨਾਲ ਇੱਕ ਨੇਮ ਬੰਨ੍ਹਿਆ ਅਤੇ ਸ਼ਕਮ ਵਿੱਚ ਇੱਕ ਬਿਧੀ ਅਤੇ ਇੱਕ ਕਨੂੰਨ ਠਹਿਰਾਇਆ।
Derpaa lod Josua samme Dag Folket indgaa en Pagt, og han fastsatte det Lov og Ret i Sikem.
26 ੨੬ ਅਤੇ ਯਹੋਸ਼ੁਆ ਨੇ ਇਹਨਾਂ ਗੱਲਾਂ ਨੂੰ ਪਰਮੇਸ਼ੁਰ ਦੀ ਬਿਵਸਥਾ ਦੀ ਪੋਥੀ ਵਿੱਚ ਲਿਖ ਲਿਆ ਅਤੇ ਇੱਕ ਵੱਡਾ ਪੱਥਰ ਲੈ ਕੇ ਉੱਥੇ ਬਲੂਤ ਦੇ ਹੇਠ ਜਿਹੜਾ ਯਹੋਵਾਹ ਦੇ ਪਵਿੱਤਰ ਸਥਾਨ ਦੇ ਵਿੱਚ ਸੀ ਖੜ੍ਹਾ ਕਰ ਦਿੱਤਾ।
Og Josua opskrev disse Ord i Guds Lovbog; og han tog en stor Sten og rejste den der under den Eg, som staar i HERRENS Helligdom;
27 ੨੭ ਤਾਂ ਯਹੋਸ਼ੁਆ ਨੇ ਸਾਰੀ ਪਰਜਾ ਨੂੰ ਆਖਿਆ, ਵੇਖੋ, ਇਹ ਪੱਥਰ ਸਾਡੇ ਵਿੱਚ ਇੱਕ ਗਵਾਹ ਹੈ ਕਿਉਂ ਜੋ ਇਸ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਸੁਣੀਆਂ ਹਨ ਜਿਹੜੀਆਂ ਉਸ ਨੇ ਸਾਡੇ ਨਾਲ ਕੀਤੀਆਂ ਅਤੇ ਇਹ ਤੁਹਾਡੇ ਉੱਤੇ ਗਵਾਹੀ ਲਈ ਹੋਵੇਗਾ ਅਜਿਹਾ ਨਾ ਹੋਵੇ ਕਿ ਤੁਸੀਂ ਆਪਣੇ ਪਰਮੇਸ਼ੁਰ ਤੋਂ ਮੁੱਕਰ ਜਾਓ।
og Josua sagde til hele Folket: »Se, Stenen her skal være Vidne imod os; thi den har hørt alle HERRENS Ord, som han talede til os; den skal være Vidne imod eder; at I ikke skal fornægte eders Gud!«
28 ੨੮ ਫਿਰ ਯਹੋਸ਼ੁਆ ਨੇ ਸਾਰੀ ਪਰਜਾ ਨੂੰ ਉਹਨਾਂ ਦੀ ਮਿਲਖ਼ ਨੂੰ ਭੇਜਿਆ।
Derpaa lod Josua Folket drage bort hver til sin Arvelod.
29 ੨੯ ਤਦ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਨੂਨ ਦਾ ਪੁੱਤਰ ਯਹੋਸ਼ੁਆ ਯਹੋਵਾਹ ਦਾ ਦਾਸ ਮਰ ਗਿਆ। ਉਹ ਇੱਕ ਸੌ ਦਸਾਂ ਸਾਲਾਂ ਦਾ ਸੀ।
Efter disse Begivenheder døde HERRENS Tjener Josua, Nuns Søn 110 Aar gammel.
30 ੩੦ ਉਹਨਾਂ ਨੇ ਉਸ ਨੂੰ ਉਸ ਦੀ ਮਿਲਖ਼ ਦੀ ਹੱਦ ਉੱਤੇ ਤਿਮਨਥ-ਸਰਹ ਵਿੱਚ ਇਫ਼ਰਾਈਮ ਦੇ ਪਹਾੜੀ ਦੇਸ ਵਿੱਚ ਗਾਸ਼ ਨਾਮੀ ਪਰਬਤ ਦੇ ਉੱਤਰ ਵੱਲ ਦਫ਼ਨਾ ਦਿੱਤਾ।
Og de jordede ham paa hans Arvelod i Timnat-Sera i Efraims Bjerge norden for Bjerget Ga'asj.
31 ੩੧ ਇਸਰਾਏਲ ਨੇ ਯਹੋਸ਼ੁਆ ਦੇ ਸਾਰੇ ਦਿਨਾਂ ਵਿੱਚ ਯਹੋਵਾਹ ਦੀ ਉਪਾਸਨਾ ਕੀਤੀ ਅਤੇ ਉਹਨਾਂ ਬਜ਼ੁਰਗਾਂ ਦੇ ਸਾਰੇ ਦਿਨਾਂ ਵਿੱਚ ਵੀ ਜਿਹੜੇ ਯਹੋਸ਼ੁਆ ਦੇ ਪਿੱਛੋਂ ਜਿਉਂਦੇ ਰਹੇ ਅਤੇ ਯਹੋਵਾਹ ਦਾ ਸਾਰਾ ਕੰਮ ਜਾਣਦੇ ਸਨ ਜਿਹੜਾ ਉਸ ਨੇ ਇਸਰਾਏਲ ਲਈ ਕੀਤਾ।
Og Israel dyrkede HERREN, saa længe Josua levede, og saa længe de Ældste var i Live, som overlevede Josua, og som havde kendt hele det Værk, HERREN havde øvet for Israel.
32 ੩੨ ਯੂਸੁਫ਼ ਦੀਆਂ ਹੱਡੀਆਂ ਜਿਹੜੀਆਂ ਇਸਰਾਏਲੀ ਮਿਸਰ ਤੋਂ ਲਿਆਏ ਸਨ ਸ਼ਕਮ ਵਿੱਚ ਉਸ ਪੈਲੀ ਦੇ ਹਿੱਸੇ ਵਿੱਚ ਜਿਹੜਾ ਯਾਕੂਬ ਨੇ ਸ਼ਕਮ ਦੇ ਪਿਤਾ ਹਮੋਰ ਦੇ ਪੁੱਤਰਾਂ ਤੋਂ ਇੱਕ ਸੌ ਰੁਪਏ ਨੂੰ ਮੁੱਲ ਲਿਆ ਸੀ ਦਫ਼ਨਾ ਦਿੱਤਾ, ਸੋ ਉਹ ਯੂਸੁਫ਼ ਦੀ ਅੰਸ ਦੀ ਮਿਲਖ਼ ਵਿੱਚ ਆ ਗਈਆਂ।
Men Josefs Ben, som Israeliterne havde bragt op fra Ægypten jordede de i Sikem paa den Mark Jakob havde købt af Hamors, Sikems Faders, Sønner for hundrede Kesita, og som han havde givet Josef i Eje.
33 ੩੩ ਹਾਰੂਨ ਦਾ ਪੁੱਤਰ ਅਲਆਜ਼ਾਰ ਵੀ ਮਰ ਗਿਆ ਅਤੇ ਉਸ ਨੂੰ ਉਸ ਦੇ ਪੁੱਤਰ ਫ਼ੀਨਹਾਸ ਦੇ ਪਰਬਤ ਉੱਤੇ ਜਿਹੜਾ ਇਫ਼ਰਾਈਮ ਦੇ ਪਹਾੜੀ ਦੇਸ ਵਿੱਚ ਉਹ ਨੂੰ ਦਿੱਤਾ ਗਿਆ ਸੀ ਦਫ਼ਨਾ ਦਿੱਤਾ।
Da Arons Søn Eleazar døde jordede de ham i hans Søn Pinehas's By Gibea, som var givet ham i Efraims Bjerge.