< ਯਹੋਸ਼ੁਆ 3 >
1 ੧ ਅਗਲੇ ਦਿਨ ਯਹੋਸ਼ੁਆ ਸਵੇਰੇ ਜਲਦੀ ਉੱਠਿਆ ਤਾਂ ਉਹ ਅਤੇ ਸਾਰੇ ਇਸਰਾਏਲੀ ਸ਼ਿੱਟੀਮ ਤੋਂ ਕੂਚ ਕਰਕੇ ਯਰਦਨ ਕੋਲ ਆਏ ਅਤੇ ਉਹ ਪਾਰ ਲੰਘਣ ਤੋਂ ਪਹਿਲਾਂ ਉੱਥੇ ਠਹਿਰ ਗਏ ।
约书亚清早起来,和以色列众人都离开什亭,来到约旦河,就住在那里,等候过河。
2 ੨ ਇਸ ਤਰ੍ਹਾਂ ਹੋਇਆ ਕਿ ਤਿੰਨ ਦਿਨਾਂ ਦੇ ਪਿੱਛੋਂ ਅਧਿਕਾਰੀ ਡੇਰੇ ਦੇ ਵਿਚਕਾਰ ਦੀ ਲੰਘੇ।
过了三天,官长走遍营中,
3 ੩ ਉਹਨਾਂ ਨੇ ਲੋਕਾਂ ਨੂੰ ਹੁਕਮ ਦਿੱਤਾ ਕਿ ਜਿਸ ਵੇਲੇ ਤੁਸੀਂ ਲੇਵੀ ਜਾਜਕਾਂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਚੁੱਕਿਆ ਹੋਇਆ ਵੇਖੋ ਤਾਂ ਤੁਸੀਂ ਆਪਣੇ ਸਥਾਨ ਤੋਂ ਕੂਚ ਕਰ ਕੇ ਉਹ ਦੇ ਪਿੱਛੇ-ਪਿੱਛੇ ਚੱਲਿਓ।
吩咐百姓说:“你们看见耶和华—你们 神的约柜,又见祭司利未人抬着,就要离开所住的地方,跟着约柜去。
4 ੪ ਪਰ ਤੁਹਾਡੇ ਅਤੇ ਉਹ ਦੇ ਵਿਚਕਾਰ ਮਿਣਤੀ ਦੇ ਦੋ ਕੁ ਹਜ਼ਾਰ ਹੱਥ ਦਾ ਫ਼ਾਸਲਾ ਹੋਵੇ ਅਤੇ ਉਹ ਦੇ ਨੇੜੇ ਨਾ ਜਾਇਓ ਤਾਂ ਜੋ ਤੁਸੀਂ ਉਹ ਰਾਹ ਨੂੰ ਜਿੱਥੋਂ ਦੀ ਤੁਸੀਂ ਤੁਰਨਾ ਹੈ ਜਾਣੋ ਇਸ ਲਈ ਕਿ ਤੁਸੀਂ ਅੱਜ ਤੋਂ ਪਹਿਲਾਂ ਉਸ ਰਾਹ ਤੋਂ ਕਦੀ ਨਹੀਂ ਲੰਘੇ।
只是你们和约柜相离要量二千肘,不可与约柜相近,使你们知道所当走的路,因为这条路你们向来没有走过。”
5 ੫ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ ਕਿ ਆਪਣੇ ਆਪ ਨੂੰ ਪਵਿੱਤਰ ਕਰੋ, ਕਿਉਂ ਜੋ ਕੱਲ ਯਹੋਵਾਹ ਤੁਹਾਡੇ ਵਿੱਚ ਅਦਭੁੱਤ ਕੰਮ ਕਰੇਗਾ।
约书亚吩咐百姓说:“你们要自洁,因为明天耶和华必在你们中间行奇事。”
6 ੬ ਫਿਰ ਯਹੋਸ਼ੁਆ ਨੇ ਜਾਜਕਾਂ ਨੂੰ ਆਖਿਆ ਕਿ ਤੁਸੀਂ ਨੇਮ ਦੇ ਸੰਦੂਕ ਨੂੰ ਚੁੱਕ ਕੇ ਲੋਕਾਂ ਦੇ ਅੱਗੇ-ਅੱਗੇ ਪਾਰ ਲੰਘੋ ਤਾਂ ਉਹਨਾਂ ਨੇ ਨੇਮ ਦੇ ਸੰਦੂਕ ਨੂੰ ਚੁੱਕਿਆ ਅਤੇ ਲੋਕਾਂ ਦੇ ਅੱਗੇ-ਅੱਗੇ ਚੱਲ ਪਏ।
约书亚又吩咐祭司说:“你们抬起约柜,在百姓前头过去。”于是他们抬起约柜,在百姓前头走。
7 ੭ ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਅੱਜ ਦੇ ਦਿਨ ਮੈਂ ਸਾਰੇ ਇਸਰਾਏਲ ਦੇ ਵੇਖਦਿਆਂ ਤੈਨੂੰ ਵਡਿਆਈ ਦੇਣ ਦੀ ਸ਼ੁਰੂਆਤ ਕਰਾਂਗਾ ਇਸ ਲਈ ਕਿ ਉਹ ਜਾਣਨ ਕਿ ਜਿਵੇਂ ਮੈਂ ਮੂਸਾ ਦੇ ਸੰਗ ਸੀ ਤਿਵੇਂ ਮੈਂ ਤੇਰੇ ਸੰਗ ਵੀ ਹਾਂ।
耶和华对约书亚说:“从今日起,我必使你在以色列众人眼前尊大,使他们知道我怎样与摩西同在,也必照样与你同在。
8 ੮ ਤੂੰ ਉਹਨਾਂ ਜਾਜਕਾਂ ਨੂੰ ਜਿਹੜੇ ਨੇਮ ਦੇ ਸੰਦੂਕ ਨੂੰ ਚੁੱਕਦੇ ਹਨ ਹੁਕਮ ਕਰ ਕਿ ਜਦ ਤੁਸੀਂ ਯਰਦਨ ਦੇ ਪਾਣੀ ਦੇ ਕੰਡੇ ਉੱਤੇ ਪਹੁੰਚੇ ਤਾਂ ਤੁਸੀਂ ਯਰਦਨ ਦੇ ਵਿੱਚ ਖੜ੍ਹੇ ਹੋ ਜਾਣਾ।
你要吩咐抬约柜的祭司说:‘你们到了约旦河的水边上,就要在约旦河水里站住。’”
9 ੯ ਇਸ ਲਈ ਯਹੋਸ਼ੁਆ ਨੇ ਇਸਰਾਏਲੀਆਂ ਨੂੰ ਆਖਿਆ, ਇੱਧਰ ਆਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਗੱਲਾਂ ਸੁਣੋ
约书亚对以色列人说:“你们近前来,听耶和华—你们 神的话。”
10 ੧੦ ਤਦ ਯਹੋਸ਼ੁਆ ਨੇ ਆਖਿਆ ਕਿ ਹੁਣ ਤੁਸੀਂ ਇਸ ਤੋਂ ਜਾਣੋਗੇ ਕਿ ਜਿਉਂਦਾ ਪਰਮੇਸ਼ੁਰ ਤੁਹਾਡੇ ਵਿਚਕਾਰ ਹੈ ਅਤੇ ਉਹ ਕਨਾਨੀਆਂ, ਹਿੱਤੀਆਂ, ਹਿੱਵੀਆਂ, ਫ਼ਰਿੱਜ਼ੀਆਂ, ਗਿਰਗਾਸ਼ੀਆਂ, ਅਮੋਰੀਆਂ ਅਤੇ ਯਬੂਸੀਆਂ ਨੂੰ ਤੁਹਾਡੇ ਅੱਗੋਂ ਉਹਨਾਂ ਦੇ ਦੇਸ ਵਿੱਚੋਂ ਜ਼ਰੂਰ ਬਾਹਰ ਕੱਢ ਦੇਵੇਗਾ।
约书亚说:“看哪,普天下主的约柜必在你们前头过去,到约旦河里,因此你们就知道在你们中间有永生 神;并且他必在你们面前赶出迦南人、赫人、希未人、比利洗人、革迦撒人、亚摩利人、耶布斯人。
11 ੧੧ ਵੇਖੋ, ਸਾਰੀ ਧਰਤੀ ਦੇ ਪ੍ਰਭੂ ਦੇ ਨੇਮ ਦਾ ਸੰਦੂਕ ਤੁਹਾਡੇ ਅੱਗੇ ਯਰਦਨ ਦੇ ਵਿੱਚੋਂ ਦੀ ਲੰਘਦਾ ਹੈ।
12 ੧੨ ਹੁਣ ਤੁਸੀਂ ਬਾਰਾਂ ਜਣੇ ਇਸਰਾਏਲ ਦੀਆਂ ਗੋਤਾਂ ਵਿੱਚੋਂ ਇੱਕ-ਇੱਕ ਗੋਤ ਪਿੱਛੇ ਇੱਕ-ਇੱਕ ਮਨੁੱਖ ਆਪਣੇ ਲਈ ਲਓ।
你们现在要从以色列支派中拣选十二个人,每支派一人,
13 ੧੩ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਸ ਵੇਲੇ ਜਾਜਕਾਂ ਦੇ ਪੈਰ ਜਿਹੜੇ ਯਹੋਵਾਹ ਸਾਰੀ ਧਰਤੀ ਦੇ ਪ੍ਰਭੂ ਦਾ ਸੰਦੂਕ ਚੁੱਕਦੇ ਹਨ ਯਰਦਨ ਦੇ ਪਾਣੀਆਂ ਵਿੱਚ ਰੱਖੇ ਜਾਣ ਤਾਂ ਯਰਦਨ ਦੇ ਪਾਣੀ ਉਹਨਾਂ ਪਾਣੀਆਂ ਤੋਂ ਜਿਹੜੇ ਉੱਤੋਂ ਵਗਦੇ ਹਨ ਵੱਖਰੇ-ਵੱਖਰੇ ਹੋ ਜਾਣਗੇ ਅਤੇ ਉਹ ਇੱਕ ਢੇਰ ਹੋ ਕੇ ਖੜ੍ਹਾ ਹੋ ਜਾਣਗੇ।
等到抬普天下主耶和华约柜的祭司把脚站在约旦河水里,约旦河的水,就是从上往下流的水,必然断绝,立起成垒。”
14 ੧੪ ਤਦ ਇਸ ਤਰ੍ਹਾਂ ਹੋਇਆ ਕਿ ਜਦ ਲੋਕ ਆਪਣਿਆਂ ਤੰਬੂਆਂ ਤੋਂ ਤੁਰੇ ਕਿ ਯਰਦਨ ਦੇ ਪਾਰ ਲੰਘਣ ਅਤੇ ਜਾਜਕਾਂ ਨੇ ਲੋਕਾਂ ਦੇ ਅੱਗੇ-ਅੱਗੇ ਨੇਮ ਦੇ ਸੰਦੂਕ ਨੂੰ ਚੁੱਕਿਆ ਹੋਇਆ ਸੀ।
百姓离开帐棚要过约旦河的时候,抬约柜的祭司乃在百姓的前头。
15 ੧੫ ਜਦ ਨੇਮ ਦੇ ਸੰਦੂਕ ਨੂੰ ਚੁੱਕਣ ਵਾਲੇ ਯਰਦਨ ਤੱਕ ਆਏ ਅਤੇ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਉਹਨਾਂ ਜਾਜਕਾਂ ਦੇ ਪੈਰ ਕੰਢੇ ਦੇ ਪਾਣੀ ਵਿੱਚ ਡੁੱਬੇ ਕਿਉਂ ਜੋ ਯਰਦਨ ਦਾ ਦਰਿਆ ਫ਼ਸਲ ਵੱਢਣ ਦੇ ਸਾਰੇ ਸਮੇਂ ਵਿੱਚ ਆਪਣਿਆਂ ਸਾਰਿਆਂ ਕੰਢਿਆਂ ਉੱਤੇ ਚੜ੍ਹ ਜਾਂਦਾ ਸੀ।
他们到了约旦河,脚一入水(原来约旦河水在收割的日子涨过两岸),
16 ੧੬ ਤਾਂ ਉੱਤੋਂ ਵਗਣ ਵਾਲੇ ਪਾਣੀ ਆਦਾਮ ਸ਼ਹਿਰ ਦੇ ਕੋਲ ਜਿਹੜਾ ਸਾਰਥਾਨ ਦੇ ਲਾਗੇ ਹੈ ਬਹੁਤ ਦੂਰੋਂ ਠਹਿਰ ਗਏ ਅਤੇ ਇੱਕ ਢੇਰ ਹੋ ਕੇ ਖਲੋ ਗਏ ਅਤੇ ਉਹ ਪਾਣੀ ਜਿਹੜੇ ਅਰਾਬਾਹ ਦੇ ਸਮੁੰਦਰ ਅਰਥਾਤ ਖਾਰੇ ਸਮੁੰਦਰ ਵੱਲ ਵਹਿੰਦੇ ਸਨ ਪੂਰੀ ਤਰ੍ਹਾਂ ਹੀ ਅੱਡ ਹੋ ਗਏ ਤਾਂ ਲੋਕ ਯਰੀਹੋ ਸ਼ਹਿਰ ਦੇ ਸਾਹਮਣੇ ਹੀ ਪਾਰ ਲੰਘੇ।
那从上往下流的水便在极远之地、撒拉但旁的亚当城那里停住,立起成垒;那往亚拉巴的海,就是盐海,下流的水全然断绝。于是百姓在耶利哥的对面过去了。
17 ੧੭ ਅਤੇ ਉਹ ਜਾਜਕ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ ਯਰਦਨ ਦੇ ਵਿਚਕਾਰ ਸੁੱਕੀ ਧਰਤੀ ਉੱਤੇ ਪੱਕੇ ਪੈਰੀਂ ਖਲੋ ਗਏ ਅਤੇ ਸਾਰੇ ਇਸਰਾਏਲੀ ਸੁੱਕੀ ਧਰਤੀ ਦੇ ਉੱਤੋਂ ਦੀ ਪਾਰ ਹੋ ਗਏ ਜਦ ਤੱਕ ਸਾਰੀ ਕੌਮ ਯਰਦਨ ਦੇ ਪਾਰ ਲੰਘ ਨਾ ਚੁੱਕੀ।
抬耶和华约柜的祭司在约旦河中的干地上站定,以色列众人都从干地上过去,直到国民尽都过了约旦河。