< ਯਹੋਸ਼ੁਆ 3 >

1 ਅਗਲੇ ਦਿਨ ਯਹੋਸ਼ੁਆ ਸਵੇਰੇ ਜਲਦੀ ਉੱਠਿਆ ਤਾਂ ਉਹ ਅਤੇ ਸਾਰੇ ਇਸਰਾਏਲੀ ਸ਼ਿੱਟੀਮ ਤੋਂ ਕੂਚ ਕਰਕੇ ਯਰਦਨ ਕੋਲ ਆਏ ਅਤੇ ਉਹ ਪਾਰ ਲੰਘਣ ਤੋਂ ਪਹਿਲਾਂ ਉੱਥੇ ਠਹਿਰ ਗਏ ।
యెహోషువ వేకువనే లేచి అతడూ ఇశ్రాయేలీయులంతా షిత్తీము నుండి బయలుదేరి యొర్దానుకు వచ్చి దాన్ని దాటే ముందు అక్కడ బస చేశారు.
2 ਇਸ ਤਰ੍ਹਾਂ ਹੋਇਆ ਕਿ ਤਿੰਨ ਦਿਨਾਂ ਦੇ ਪਿੱਛੋਂ ਅਧਿਕਾਰੀ ਡੇਰੇ ਦੇ ਵਿਚਕਾਰ ਦੀ ਲੰਘੇ।
మూడు రోజుల తరువాత నాయకులు శిబిరంలో తిరుగుతూ ప్రజలకు ఇలా ఆజ్ఞాపించారు,
3 ਉਹਨਾਂ ਨੇ ਲੋਕਾਂ ਨੂੰ ਹੁਕਮ ਦਿੱਤਾ ਕਿ ਜਿਸ ਵੇਲੇ ਤੁਸੀਂ ਲੇਵੀ ਜਾਜਕਾਂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਚੁੱਕਿਆ ਹੋਇਆ ਵੇਖੋ ਤਾਂ ਤੁਸੀਂ ਆਪਣੇ ਸਥਾਨ ਤੋਂ ਕੂਚ ਕਰ ਕੇ ਉਹ ਦੇ ਪਿੱਛੇ-ਪਿੱਛੇ ਚੱਲਿਓ।
“మీరు మీ యెహోవా దేవుని నిబంధన మందసాన్ని యాజకులుగా ఉన్న లేవీయులు మోసుకుని వెళ్తున్నప్పుడు మీరున్న స్థలం లో నుండి బయలుదేరి దాని వెంటే వెళ్ళాలి.
4 ਪਰ ਤੁਹਾਡੇ ਅਤੇ ਉਹ ਦੇ ਵਿਚਕਾਰ ਮਿਣਤੀ ਦੇ ਦੋ ਕੁ ਹਜ਼ਾਰ ਹੱਥ ਦਾ ਫ਼ਾਸਲਾ ਹੋਵੇ ਅਤੇ ਉਹ ਦੇ ਨੇੜੇ ਨਾ ਜਾਇਓ ਤਾਂ ਜੋ ਤੁਸੀਂ ਉਹ ਰਾਹ ਨੂੰ ਜਿੱਥੋਂ ਦੀ ਤੁਸੀਂ ਤੁਰਨਾ ਹੈ ਜਾਣੋ ਇਸ ਲਈ ਕਿ ਤੁਸੀਂ ਅੱਜ ਤੋਂ ਪਹਿਲਾਂ ਉਸ ਰਾਹ ਤੋਂ ਕਦੀ ਨਹੀਂ ਲੰਘੇ।
మీకూ దానికీ దాదాపు రెండువేల మూరల దూరం ఉండాలి. ఆ మందసానికి సమీపంగా మీరు నడవకూడదు. ఎందుకంటే మీరు వెళ్ళే దారి మీరింతకు ముందు వెళ్ళింది కాదు, మీరు ఆ దారి గుర్తుపట్టాలి.”
5 ਯਹੋਸ਼ੁਆ ਨੇ ਲੋਕਾਂ ਨੂੰ ਆਖਿਆ ਕਿ ਆਪਣੇ ਆਪ ਨੂੰ ਪਵਿੱਤਰ ਕਰੋ, ਕਿਉਂ ਜੋ ਕੱਲ ਯਹੋਵਾਹ ਤੁਹਾਡੇ ਵਿੱਚ ਅਦਭੁੱਤ ਕੰਮ ਕਰੇਗਾ।
యెహోషువ ప్రజలతో “రేపు యెహోవా మీ మధ్య అద్భుత కార్యాలు చేయబోతున్నాడు కాబట్టి మిమ్మల్ని మీరు పరిశుద్ధపరచుకోండి” అన్నాడు.
6 ਫਿਰ ਯਹੋਸ਼ੁਆ ਨੇ ਜਾਜਕਾਂ ਨੂੰ ਆਖਿਆ ਕਿ ਤੁਸੀਂ ਨੇਮ ਦੇ ਸੰਦੂਕ ਨੂੰ ਚੁੱਕ ਕੇ ਲੋਕਾਂ ਦੇ ਅੱਗੇ-ਅੱਗੇ ਪਾਰ ਲੰਘੋ ਤਾਂ ਉਹਨਾਂ ਨੇ ਨੇਮ ਦੇ ਸੰਦੂਕ ਨੂੰ ਚੁੱਕਿਆ ਅਤੇ ਲੋਕਾਂ ਦੇ ਅੱਗੇ-ਅੱਗੇ ਚੱਲ ਪਏ।
అతడు యాజకులతో “మీరు నిబంధన మందసాన్ని ఎత్తుకుని ప్రజల ముందు నడవండి” అని చెప్పాడు. వారు నిబంధన మందసాన్ని ఎత్తుకుని ప్రజల ముందు నడిచారు.
7 ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਅੱਜ ਦੇ ਦਿਨ ਮੈਂ ਸਾਰੇ ਇਸਰਾਏਲ ਦੇ ਵੇਖਦਿਆਂ ਤੈਨੂੰ ਵਡਿਆਈ ਦੇਣ ਦੀ ਸ਼ੁਰੂਆਤ ਕਰਾਂਗਾ ਇਸ ਲਈ ਕਿ ਉਹ ਜਾਣਨ ਕਿ ਜਿਵੇਂ ਮੈਂ ਮੂਸਾ ਦੇ ਸੰਗ ਸੀ ਤਿਵੇਂ ਮੈਂ ਤੇਰੇ ਸੰਗ ਵੀ ਹਾਂ।
అప్పుడు యెహోవా యెహోషువతో ఇలా చెప్పాడు. “నేను మోషేకు తోడై ఉన్నట్టు నీకూ తోడై ఉంటానని ఇశ్రాయేలీయులందరూ తెలుసుకొనేలా ఈ రోజు వారి కళ్ళ ముందు నిన్ను గొప్ప వాడిగా చేస్తాను.
8 ਤੂੰ ਉਹਨਾਂ ਜਾਜਕਾਂ ਨੂੰ ਜਿਹੜੇ ਨੇਮ ਦੇ ਸੰਦੂਕ ਨੂੰ ਚੁੱਕਦੇ ਹਨ ਹੁਕਮ ਕਰ ਕਿ ਜਦ ਤੁਸੀਂ ਯਰਦਨ ਦੇ ਪਾਣੀ ਦੇ ਕੰਡੇ ਉੱਤੇ ਪਹੁੰਚੇ ਤਾਂ ਤੁਸੀਂ ਯਰਦਨ ਦੇ ਵਿੱਚ ਖੜ੍ਹੇ ਹੋ ਜਾਣਾ।
మీరు యొర్దాను నది దగ్గరికి వచ్చి యొర్దాను నీళ్ళలో నిలబడండని నిబంధన మందసాన్ని మోసే యాజకులకు ఆజ్ఞాపించు.”
9 ਇਸ ਲਈ ਯਹੋਸ਼ੁਆ ਨੇ ਇਸਰਾਏਲੀਆਂ ਨੂੰ ਆਖਿਆ, ਇੱਧਰ ਆਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਗੱਲਾਂ ਸੁਣੋ
కాబట్టి యెహోషువ “మీరు ఇక్కడికి వచ్చి మీ దేవుడైన యెహోవా మాటలు వినండి” అని ఇశ్రాయేలీయులకు ఆజ్ఞాపించి,
10 ੧੦ ਤਦ ਯਹੋਸ਼ੁਆ ਨੇ ਆਖਿਆ ਕਿ ਹੁਣ ਤੁਸੀਂ ਇਸ ਤੋਂ ਜਾਣੋਗੇ ਕਿ ਜਿਉਂਦਾ ਪਰਮੇਸ਼ੁਰ ਤੁਹਾਡੇ ਵਿਚਕਾਰ ਹੈ ਅਤੇ ਉਹ ਕਨਾਨੀਆਂ, ਹਿੱਤੀਆਂ, ਹਿੱਵੀਆਂ, ਫ਼ਰਿੱਜ਼ੀਆਂ, ਗਿਰਗਾਸ਼ੀਆਂ, ਅਮੋਰੀਆਂ ਅਤੇ ਯਬੂਸੀਆਂ ਨੂੰ ਤੁਹਾਡੇ ਅੱਗੋਂ ਉਹਨਾਂ ਦੇ ਦੇਸ ਵਿੱਚੋਂ ਜ਼ਰੂਰ ਬਾਹਰ ਕੱਢ ਦੇਵੇਗਾ।
౧౦వారితో ఇలా చెప్పాడు. “సర్వలోక నాధుని నిబంధన మందసం మీకు ముందుగా యొర్దానుని దాటబోతుంది కాబట్టి
11 ੧੧ ਵੇਖੋ, ਸਾਰੀ ਧਰਤੀ ਦੇ ਪ੍ਰਭੂ ਦੇ ਨੇਮ ਦਾ ਸੰਦੂਕ ਤੁਹਾਡੇ ਅੱਗੇ ਯਰਦਨ ਦੇ ਵਿੱਚੋਂ ਦੀ ਲੰਘਦਾ ਹੈ।
౧౧జీవం గల దేవుడు మీ మధ్య ఉన్నాడనీ, ఆయన కచ్చితంగా మీ దగ్గరనుండి కనానీయులనూ హిత్తీయులనూ హివ్వీయులనూ పెరిజ్జీయులనూ గిర్గాషీయులనూ అమోరీయులనూ యెబూసీయులనూ వెళ్ళగొడతాడని దీని వల్ల మీరు తెలుసుకుంటారు.
12 ੧੨ ਹੁਣ ਤੁਸੀਂ ਬਾਰਾਂ ਜਣੇ ਇਸਰਾਏਲ ਦੀਆਂ ਗੋਤਾਂ ਵਿੱਚੋਂ ਇੱਕ-ਇੱਕ ਗੋਤ ਪਿੱਛੇ ਇੱਕ-ਇੱਕ ਮਨੁੱਖ ਆਪਣੇ ਲਈ ਲਓ।
౧౨కాబట్టి గోత్రానికి ఒక మనిషి చొప్పున ఇశ్రాయేలీయుల గోత్రాల్లో నుండి పన్నెండుమంది మనుషులను ఏర్పరచుకోండి.
13 ੧੩ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਸ ਵੇਲੇ ਜਾਜਕਾਂ ਦੇ ਪੈਰ ਜਿਹੜੇ ਯਹੋਵਾਹ ਸਾਰੀ ਧਰਤੀ ਦੇ ਪ੍ਰਭੂ ਦਾ ਸੰਦੂਕ ਚੁੱਕਦੇ ਹਨ ਯਰਦਨ ਦੇ ਪਾਣੀਆਂ ਵਿੱਚ ਰੱਖੇ ਜਾਣ ਤਾਂ ਯਰਦਨ ਦੇ ਪਾਣੀ ਉਹਨਾਂ ਪਾਣੀਆਂ ਤੋਂ ਜਿਹੜੇ ਉੱਤੋਂ ਵਗਦੇ ਹਨ ਵੱਖਰੇ-ਵੱਖਰੇ ਹੋ ਜਾਣਗੇ ਅਤੇ ਉਹ ਇੱਕ ਢੇਰ ਹੋ ਕੇ ਖੜ੍ਹਾ ਹੋ ਜਾਣਗੇ।
౧౩సర్వలోకనాధుడైన యెహోవా నిబంధన మందసాన్ని మోసే యాజకుల అరికాళ్లు యొర్దాను నీళ్లను తాకగానే యొర్దాను నీళ్లు, అంటే పై నుండి పారే నీళ్లు ఆగి ఏకరాశిగా నిలిచిపోతాయి.”
14 ੧੪ ਤਦ ਇਸ ਤਰ੍ਹਾਂ ਹੋਇਆ ਕਿ ਜਦ ਲੋਕ ਆਪਣਿਆਂ ਤੰਬੂਆਂ ਤੋਂ ਤੁਰੇ ਕਿ ਯਰਦਨ ਦੇ ਪਾਰ ਲੰਘਣ ਅਤੇ ਜਾਜਕਾਂ ਨੇ ਲੋਕਾਂ ਦੇ ਅੱਗੇ-ਅੱਗੇ ਨੇਮ ਦੇ ਸੰਦੂਕ ਨੂੰ ਚੁੱਕਿਆ ਹੋਇਆ ਸੀ।
౧౪కోతకాలమంతా యొర్దాను దాని గట్లన్నిటి మీదా పొర్లి పారుతుంది. నిబంధన మందసాన్ని మోసే యాజకులు ప్రజలకు ముందు వెళ్లగా యొర్దాను దాటడానికి ప్రజలు తమ గుడారాల్లో నుండి బయలుదేరారు.
15 ੧੫ ਜਦ ਨੇਮ ਦੇ ਸੰਦੂਕ ਨੂੰ ਚੁੱਕਣ ਵਾਲੇ ਯਰਦਨ ਤੱਕ ਆਏ ਅਤੇ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਉਹਨਾਂ ਜਾਜਕਾਂ ਦੇ ਪੈਰ ਕੰਢੇ ਦੇ ਪਾਣੀ ਵਿੱਚ ਡੁੱਬੇ ਕਿਉਂ ਜੋ ਯਰਦਨ ਦਾ ਦਰਿਆ ਫ਼ਸਲ ਵੱਢਣ ਦੇ ਸਾਰੇ ਸਮੇਂ ਵਿੱਚ ਆਪਣਿਆਂ ਸਾਰਿਆਂ ਕੰਢਿਆਂ ਉੱਤੇ ਚੜ੍ਹ ਜਾਂਦਾ ਸੀ।
౧౫అప్పుడు ఆ మందసాన్ని మోసే యాజకులు యొర్దానులో దిగిన తరువాత వారి కాళ్లు నీటి అంచున మునగగానే
16 ੧੬ ਤਾਂ ਉੱਤੋਂ ਵਗਣ ਵਾਲੇ ਪਾਣੀ ਆਦਾਮ ਸ਼ਹਿਰ ਦੇ ਕੋਲ ਜਿਹੜਾ ਸਾਰਥਾਨ ਦੇ ਲਾਗੇ ਹੈ ਬਹੁਤ ਦੂਰੋਂ ਠਹਿਰ ਗਏ ਅਤੇ ਇੱਕ ਢੇਰ ਹੋ ਕੇ ਖਲੋ ਗਏ ਅਤੇ ਉਹ ਪਾਣੀ ਜਿਹੜੇ ਅਰਾਬਾਹ ਦੇ ਸਮੁੰਦਰ ਅਰਥਾਤ ਖਾਰੇ ਸਮੁੰਦਰ ਵੱਲ ਵਹਿੰਦੇ ਸਨ ਪੂਰੀ ਤਰ੍ਹਾਂ ਹੀ ਅੱਡ ਹੋ ਗਏ ਤਾਂ ਲੋਕ ਯਰੀਹੋ ਸ਼ਹਿਰ ਦੇ ਸਾਹਮਣੇ ਹੀ ਪਾਰ ਲੰਘੇ।
౧౬పై నుండి పారే నీళ్లు చాలా దూరంగా సారెతాను దగ్గర ఉన్న ఆదాము అనే పట్టణం దగ్గర ఏకరాశిగా నిలిచిపోయాయి. ఉప్పు సముద్రం అనే అరాబా సముద్రానికి ప్రవహించే నీళ్ళు పూర్తిగా ఆగిపోయాయి. ప్రజలు యెరికో దగ్గర ఆవలి తీరం చేరారు.
17 ੧੭ ਅਤੇ ਉਹ ਜਾਜਕ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ ਯਰਦਨ ਦੇ ਵਿਚਕਾਰ ਸੁੱਕੀ ਧਰਤੀ ਉੱਤੇ ਪੱਕੇ ਪੈਰੀਂ ਖਲੋ ਗਏ ਅਤੇ ਸਾਰੇ ਇਸਰਾਏਲੀ ਸੁੱਕੀ ਧਰਤੀ ਦੇ ਉੱਤੋਂ ਦੀ ਪਾਰ ਹੋ ਗਏ ਜਦ ਤੱਕ ਸਾਰੀ ਕੌਮ ਯਰਦਨ ਦੇ ਪਾਰ ਲੰਘ ਨਾ ਚੁੱਕੀ।
౧౭ఇశ్రాయేలీయులందరూ ఆరిన నేల మీద యొర్దాను దాటడం అయ్యే వరకూ యెహోవా నిబంధన మందసాన్ని మోసే యాజకులు యొర్దాను నది మధ్యలో ఆరిన నేల మీద నిలబడ్డారు.

< ਯਹੋਸ਼ੁਆ 3 >