< ਯਹੋਸ਼ੁਆ 4 >

1 ਜਦ ਸਾਰੀ ਕੌਮ ਯਰਦਨ ਦੇ ਪਾਰ ਲੰਘ ਚੁੱਕੀ, ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ
ויהי כאשר תמו כל הגוי לעבור את הירדן ויאמר יהוה אל יהושע לאמר
2 ਕਿ ਲੋਕਾਂ ਵਿੱਚੋਂ ਆਪਣੇ ਲਈ ਬਾਰਾਂ ਮਨੁੱਖ ਚੁਣ ਲਵੋ, ਹਰੇਕ ਗੋਤ ਵਿੱਚੋਂ ਇੱਕ ਮਨੁੱਖ
קחו לכם מן העם שנים עשר אנשים--איש אחד איש אחד משבט
3 ਅਤੇ ਉਹਨਾਂ ਨੂੰ ਹੁਕਮ ਦਿਓ ਕਿ ਤੁਸੀਂ ਯਰਦਨ ਦੇ ਵਿੱਚਕਾਰੋਂ ਉੱਥੋਂ ਜਿੱਥੇ ਜਾਜਕ ਪੱਕੇ ਪੈਰੀਂ ਖਲੋਤੇ ਰਹੇ ਸਨ ਆਪਣੇ ਲਈ ਬਾਰਾਂ ਪੱਥਰ ਚੁੱਕ ਲਵੋ ਅਤੇ ਉਹਨਾਂ ਨੂੰ ਆਪਣੇ ਨਾਲ ਲੈ ਜਾ ਕੇ ਉਸ ਜਗ੍ਹਾ ਵਿੱਚ ਰੱਖੋ ਜਿੱਥੇ ਅੱਜ ਦਿਨ ਰਾਤ ਵਸੇਰਾ ਕਰਨਾ ਹੈ।
וצוו אותם לאמר שאו לכם מזה מתוך הירדן ממצב רגלי הכהנים הכין שתים עשרה אבנים והעברתם אותם עמכם והנחתם אותם במלון אשר תלינו בו הלילה
4 ਤਦ ਯਹੋਸ਼ੁਆ ਨੇ ਉਹਨਾਂ ਬਾਰਾਂ ਮਨੁੱਖਾਂ ਨੂੰ ਸੱਦਿਆ ਜਿਨ੍ਹਾਂ ਨੂੰ ਉਸਨੇ ਇਸਰਾਏਲੀਆਂ ਵਿੱਚੋਂ ਇੱਕ-ਇੱਕ ਮਨੁੱਖ ਹਰ ਇੱਕ ਗੋਤ ਪਿੱਛੇ ਤਿਆਰ ਕੀਤਾ ਸੀ।
ויקרא יהושע אל שנים העשר איש אשר הכין מבני ישראל--איש אחד איש אחד משבט
5 ਯਹੋਸ਼ੁਆ ਨੇ ਉਹਨਾਂ ਨੂੰ ਆਖਿਆ, ਯਹੋਵਾਹ ਆਪਣੇ ਪਰਮੇਸ਼ੁਰ ਦੇ ਸੰਦੂਕ ਦੇ ਅੱਗੇ ਯਰਦਨ ਦੇ ਵਿੱਚ ਦੀ ਲੰਘ ਜਾਓ ਅਤੇ ਤੁਹਾਡੇ ਵਿੱਚੋਂ ਹਰ ਮਨੁੱਖ ਇਸਰਾਏਲੀਆਂ ਦੇ ਗੋਤਾਂ ਦੇ ਅਨੁਸਾਰ ਇੱਕ-ਇੱਕ ਪੱਥਰ ਆਪਣੇ ਮੋਢਿਆਂ ਉੱਤੇ ਚੁੱਕ ਲਵੇ।
ויאמר להם יהושע עברו לפני ארון יהוה אלהיכם אל תוך הירדן והרימו לכם איש אבן אחת על שכמו למספר שבטי בני ישראל
6 ਇਸ ਲਈ ਤੁਹਾਡੇ ਵਿੱਚ ਇੱਕ ਨਿਸ਼ਾਨੀ ਹੋਵੇ ਜਦ ਤੁਹਾਡੀ ਸੰਤਾਨ ਆਉਣ ਵਾਲੇ ਸਮੇਂ ਪੁੱਛੇ ਕਿ ਇਹਨਾਂ ਪੱਥਰਾਂ ਦਾ ਕੀ ਮਤਲਬ ਹੈ?
למען תהיה זאת אות--בקרבכם כי ישאלון בניכם מחר לאמר מה האבנים האלה לכם
7 ਤਦ ਤੁਸੀਂ ਉਹਨਾਂ ਨੂੰ ਆਖਣਾ ਕਿ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਅੱਗੇ ਯਰਦਨ ਦੇ ਪਾਣੀ ਵੱਖੋ-ਵੱਖ ਹੋ ਗਏ ਸਨ! ਜਦ ਉਹ ਯਰਦਨ ਤੋਂ ਪਾਰ ਲੰਘਿਆ ਤਾਂ ਯਰਦਨ ਦੇ ਪਾਣੀ ਵੱਖੋ-ਵੱਖ ਹੋ ਗਏ, ਇਸ ਲਈ ਇਹ ਪੱਥਰ ਸਦਾ ਲਈ ਇਸਰਾਏਲੀਆਂ ਲਈ ਯਾਦਗਾਰੀ ਲਈ ਹੋਣਗੇ।
ואמרתם להם אשר נכרתו מימי הירדן מפני ארון ברית יהוה--בעברו בירדן נכרתו מי הירדן והיו האבנים האלה לזכרון לבני ישראל--עד עולם
8 ਉਸ ਤੋਂ ਬਾਅਦ ਜਿਵੇਂ ਯਹੋਸ਼ੁਆ ਨੇ ਹੁਕਮ ਦਿੱਤਾ ਉਸੇ ਤਰ੍ਹਾਂ ਹੀ ਇਸਰਾਏਲੀਆਂ ਨੇ ਕੀਤਾ ਅਤੇ ਜਿਵੇਂ ਯਹੋਵਾਹ ਯਹੋਸ਼ੁਆ ਨਾਲ ਬੋਲਿਆ ਸੀ ਉਹਨਾਂ ਨੇ ਇਸਰਾਏਲੀਆਂ ਦੇ ਗੋਤਾਂ ਦੀ ਗਿਣਤੀ ਅਨੁਸਾਰ ਯਰਦਨ ਦੇ ਵਿੱਚੋਂ ਬਾਰਾਂ ਪੱਥਰ ਚੁੱਕ ਲਏ ਅਤੇ ਉਹਨਾਂ ਨੂੰ ਆਪਣੇ ਨਾਲ ਲੈ ਗਏ ਅਤੇ ਉਹਨਾਂ ਨੂੰ ਉੱਥੇ ਰੱਖ ਦਿੱਤਾ।
ויעשו כן בני ישראל כאשר צוה יהושע וישאו שתי עשרה אבנים מתוך הירדן כאשר דבר יהוה אל יהושע למספר שבטי בני ישראל ויעברום עמם אל המלון וינחום שם
9 ਯਹੋਸ਼ੁਆ ਨੇ ਯਰਦਨ ਦੇ ਵਿੱਚ ਜਿੱਥੇ ਜਾਜਕਾਂ ਦੇ ਪੈਰ ਟਿਕੇ ਸਨ ਜਿਹੜੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ ਬਾਰਾਂ ਪੱਥਰ ਖੜੇ ਕੀਤੇ ਅਤੇ ਉਹ ਅੱਜ ਦੇ ਦਿਨ ਤੱਕ ਉੱਥੇ ਹਨ।
ושתים עשרה אבנים הקים יהושע בתוך הירדן--תחת מצב רגלי הכהנים נשאי ארון הברית ויהיו שם עד היום הזה
10 ੧੦ ਕਿਉਂ ਜੋ ਉਹ ਜਾਜਕ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਯਰਦਨ ਦੇ ਵਿੱਚਕਾਰ ਖੜੇ ਰਹੇ ਜਦ ਤੱਕ ਸਭ ਕੁਝ ਪੂਰਾ ਨਾ ਹੋ ਗਿਆ ਜਿਵੇਂ ਯਹੋਵਾਹ ਨੇ ਯਹੋਸ਼ੁਆ ਨੂੰ ਲੋਕਾਂ ਨਾਲ ਬੋਲਣ ਦਾ ਹੁਕਮ ਦਿੱਤਾ ਸੀ ਅਰਥਾਤ ਉਹਨਾਂ ਸਾਰਿਆਂ ਹੁਕਮਾਂ ਅਨੁਸਾਰ ਜਿਹੜੇ ਮੂਸਾ ਨੇ ਯਹੋਸ਼ੁਆ ਨੂੰ ਦਿੱਤੇ ਸਨ ਤਾਂ ਲੋਕਾਂ ਨੇ ਛੇਤੀ ਕੀਤੀ ਅਤੇ ਪਾਰ ਲੰਘ ਗਏ।
והכהנים נשאי הארון עמדים בתוך הירדן עד תם כל הדבר אשר צוה יהוה את יהושע לדבר אל העם ככל אשר צוה משה את יהושע וימהרו העם ויעברו
11 ੧੧ ਇਸ ਤਰ੍ਹਾਂ ਹੋਇਆ ਕਿ ਜਦ ਸਾਰੇ ਲੋਕ ਪਾਰ ਲੰਘ ਚੁੱਕੇ ਤਦ ਯਹੋਵਾਹ ਦਾ ਸੰਦੂਕ ਅਤੇ ਜਾਜਕ ਲੋਕਾਂ ਦੇ ਸਾਹਮਣੇ ਪਾਰ ਲੰਘੇ।
ויהי כאשר תם כל העם לעבור ויעבר ארון יהוה והכהנים לפני העם
12 ੧੨ ਫਿਰ ਰਊਬੇਨੀ, ਗਾਦੀ ਅਤੇ ਮਨੱਸ਼ਹ ਦਾ ਅੱਧਾ ਗੋਤ ਇਸਰਾਏਲੀਆਂ ਦੇ ਅੱਗੋਂ ਦੀ ਸ਼ਸਤਰ ਧਾਰੀ ਹੋ ਕੇ ਮੂਸਾ ਦੇ ਆਖਣ ਅਨੁਸਾਰ ਪਾਰ ਲੰਘੇ।
ויעברו בני ראובן ובני גד וחצי שבט המנשה חמשים לפני בני ישראל--כאשר דבר אליהם משה
13 ੧੩ ਤਦ ਚਾਲ੍ਹੀ ਕੁ ਹਜ਼ਾਰ ਯਹੋਵਾਹ ਦੇ ਸਨਮੁਖ ਯੁੱਧ ਲਈ ਸ਼ਸਤਰ ਧਾਰੀ ਹੋ ਕੇ ਯਰੀਹੋ ਦੇ ਮੈਦਾਨ ਵਿੱਚ ਲੜਾਈ ਲਈ ਪਾਰ ਲੰਘੇ।
כארבעים אלף חלוצי הצבא--עברו לפני יהוה למלחמה אל ערבות יריחו
14 ੧੪ ਉਸ ਦਿਨ ਯਹੋਵਾਹ ਨੇ ਸਾਰੇ ਇਸਰਾਏਲੀਆਂ ਦੇ ਸਾਹਮਣੇ ਯਹੋਸ਼ੁਆ ਨੂੰ ਵਡਿਆਈ ਦਿੱਤੀ ਤਾਂ ਜਿਵੇਂ ਉਹ ਮੂਸਾ ਕੋਲੋਂ ਉਸ ਦੀ ਸਾਰੀ ਉਮਰ ਤੱਕ ਡਰਦੇ ਰਹੇ ਸਨ ਤਿਵੇਂ ਉਸ ਦੇ ਕੋਲੋਂ ਵੀ ਡਰਦੇ ਸਨ।
ביום ההוא גדל יהוה את יהושע בעיני כל ישראל ויראו אתו כאשר יראו את משה כל ימי חייו
15 ੧੫ ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ,
ויאמר יהוה אל יהושע לאמר
16 ੧੬ ਉਹਨਾਂ ਜਾਜਕਾਂ ਨੂੰ ਜਿਹੜੇ ਸਾਖੀ ਦੇ ਸੰਦੂਕ ਨੂੰ ਚੁੱਕਦੇ ਹਨ ਹੁਕਮ ਕਰ ਕਿ ਉਹ ਯਰਦਨ ਤੋਂ ਬਾਹਰ ਆਉਣ।
צוה את הכהנים נשאי ארון העדות ויעלו מן הירדן
17 ੧੭ ਉਸ ਤੋਂ ਬਾਅਦ ਯਹੋਸ਼ੁਆ ਨੇ ਜਾਜਕਾਂ ਨੂੰ ਹੁਕਮ ਦਿੱਤਾ ਕਿ ਯਰਦਨ ਤੋਂ ਬਾਹਰ ਆਓ।
ויצו יהושע את הכהנים לאמר עלו מן הירדן
18 ੧੮ ਤਦ ਇਸ ਤਰ੍ਹਾਂ ਹੋਇਆ ਕਿ ਜਦ ਉਹ ਜਾਜਕ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਯਰਦਨ ਵਿੱਚੋਂ ਬਾਹਰ ਆਏ ਅਤੇ ਜਦ ਉਹਨਾਂ ਜਾਜਕਾਂ ਦੇ ਪੈਰਾਂ ਦੀਆਂ ਤਲੀਆਂ ਸੁੱਕੀ ਧਰਤੀ ਉੱਤੇ ਟਿਕੀਆਂ ਤਾਂ ਯਰਦਨ ਦੇ ਪਾਣੀ ਆਪਣੇ ਥਾਂ ਉੱਤੇ ਮੁੜ ਆਏ ਅਤੇ ਅੱਗੇ ਵਾਂਗੂੰ ਆਪਣਿਆਂ ਸਾਰਿਆਂ ਕੰਢਿਆਂ ਉੱਤੇ ਚੜ੍ਹ ਗਏ।
ויהי בעלות (כעלות) הכהנים נשאי ארון ברית יהוה מתוך הירדן נתקו כפות רגלי הכהנים אל החרבה וישבו מי הירדן למקומם וילכו כתמול שלשום על כל גדותיו
19 ੧੯ ਤਦ ਲੋਕ ਪਹਿਲੇ ਮਹੀਨੇ ਦੀ ਦਸਵੀਂ ਤਾਰੀਖ਼ ਨੂੰ ਯਰਦਨ ਤੋਂ ਉੱਤੇ ਆਏ ਅਤੇ ਯਰੀਹੋ ਦੀ ਚੜ੍ਹਦੀ ਹੱਦ ਉੱਤੇ ਗਿਲਗਾਲ ਵਿੱਚ ਡੇਰੇ ਲਾਏ।
והעם עלו מן הירדן בעשור לחדש הראשון ויחנו בגלגל בקצה מזרח יריחו
20 ੨੦ ਯਹੋਸ਼ੁਆ ਨੇ ਉਹਨਾਂ ਬਾਰਾਂ ਪੱਥਰਾਂ ਨੂੰ ਜਿਨ੍ਹਾਂ ਨੂੰ ਯਰਦਨ ਵਿੱਚੋਂ ਚੁੱਕ ਲਿਆਏ ਸਨ ਗਿਲਗਾਲ ਵਿੱਚ ਖੜ੍ਹਾ ਕੀਤਾ।
ואת שתים עשרה האבנים האלה אשר לקחו מן הירדן--הקים יהושע בגלגל
21 ੨੧ ਤਦ ਉਸ ਨੇ ਇਸਰਾਏਲੀਆਂ ਨੂੰ ਆਖਿਆ ਕਿ ਜਦ ਤੁਹਾਡੇ ਬਾਲਕ ਆਉਣ ਵਾਲੇ ਸਮੇਂ ਵਿੱਚ ਆਪਣਿਆਂ ਪਿਤਾਵਾਂ ਕੋਲੋਂ ਪੁੱਛਣ ਕਿ ਇਹ ਪੱਥਰ ਇੱਥੇ ਕਿਉਂ ਹਨ।
ויאמר אל בני ישראל לאמר אשר ישאלון בניכם מחר את אבותם לאמר מה האבנים האלה
22 ੨੨ ਤਦ ਤੁਸੀਂ ਆਪਣੇ ਬਾਲਕਾਂ ਨੂੰ ਸਮਝਾਇਓ ਕਿ ਇਸਰਾਏਲ ਇਸ ਯਰਦਨ ਤੋਂ ਸੁੱਕੀ ਭੂਮੀ ਉੱਤੇ ਪਾਰ ਲੰਘਿਆ ਸੀ।
והודעתם את בניכם לאמר ביבשה עבר ישראל את הירדן הזה
23 ੨੩ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੋਂ ਯਰਦਨ ਦੇ ਪਾਣੀਆਂ ਨੂੰ ਸੁਕਾ ਦਿੱਤਾ ਜਦ ਤੱਕ ਤੁਸੀਂ ਪਾਰ ਨਾ ਲੰਘ ਚੁੱਕੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਲਾਲ ਸਮੁੰਦਰ ਨੂੰ ਕੀਤਾ ਸੀ ਜਦ ਤੱਕ ਅਸੀਂ ਪਾਰ ਨਾ ਲੰਘੇ।
אשר הוביש יהוה אלהיכם את מי הירדן מפניכם--עד עברכם כאשר עשה יהוה אלהיכם לים סוף אשר הוביש מפנינו עד עברנו
24 ੨੪ ਇਸ ਲਈ ਕਿ ਧਰਤੀ ਦੇ ਸਾਰੇ ਲੋਕ ਯਹੋਵਾਹ ਦੇ ਹੱਥ ਨੂੰ ਜਾਣਨ ਕਿ ਉਹ ਬਲਵੰਤ ਹੈ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਸਦਾ ਤੱਕ ਡਰਦੇ ਰਿਹਾ ਕਰੋ।
למען דעת כל עמי הארץ את יד יהוה כי חזקה היא--למען יראתם את יהוה אלהיכם כל הימים

< ਯਹੋਸ਼ੁਆ 4 >