< ਯਹੋਸ਼ੁਆ 5 >

1 ਜਦ ਅਮੋਰੀਆਂ ਦੇ ਸਾਰੇ ਰਾਜਿਆਂ ਨੇ ਜਿਹੜੇ ਯਰਦਨ ਦੇ ਪਾਰ ਸਨ ਅਤੇ ਕਨਾਨੀਆਂ ਦੇ ਸਾਰੇ ਰਾਜਿਆਂ ਨੇ ਜਿਹੜੇ ਸਮੁੰਦਰ ਦੇ ਨੇੜੇ ਸਨ ਸੁਣਿਆ ਕਿ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਯਰਦਨ ਦੇ ਪਾਣੀਆਂ ਨੂੰ ਸੁੱਕਾ ਦਿੱਤਾ ਜਦ ਤੱਕ ਉਹ ਪਾਰ ਨਾ ਲੰਘੇ ਤਾਂ ਉਹਨਾਂ ਦੇ ਮਨ ਘਬਰਾ ਗਏ ਅਤੇ ਉਹਨਾਂ ਵਿੱਚ ਇਸਰਾਏਲੀਆਂ ਦੇ ਕਾਰਨ ਹਿੰਮਤ ਨਾ ਰਹੀ।
Postquam ergo audierunt omnes reges Amorrhaeorum, qui habitabant trans Iordanem ad Occidentalem plagam, et cuncti reges Chanaan, qui propinqua possidebant magni maris loca, quod siccasset Dominus fluenta Iordanis coram filiis Israel donec transirent, dissolutum est cor eorum, et non remansit in eis spiritus, timentium introitum filiorum Israel.
2 ਉਸ ਵੇਲੇ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਤੂੰ ਆਪਣੇ ਲਈ ਚਕਮਕ ਪੱਥਰ ਦੀਆਂ ਛੁਰੀਆਂ ਬਣਾ ਅਤੇ ਦੂਜੀ ਵਾਰ ਇਸਰਾਏਲੀਆਂ ਦੀ ਸੁੰਨਤ ਕਰਾ।
Eo tempore ait Dominus ad Iosue: Fac tibi cultros lapideos, et circumcide secundo filios Israel.
3 ਤਦ ਯਹੋਸ਼ੁਆ ਨੇ ਚਕਮਕ ਪੱਥਰਾਂ ਦੀਆਂ ਛੁਰੀਆਂ ਬਣਾਈਆਂ ਅਤੇ ਖਲੜੀਆਂ ਦੇ ਟਿੱਬੇ ਕੋਲ ਇਸਰਾਏਲੀਆਂ ਦੀ ਸੁੰਨਤ ਕਰਾਈ।
Fecit quod iusserat Dominus, et circumcidit filios Israel in colle praeputiorum.
4 ਯਹੋਸ਼ੁਆ ਨੇ ਜੋ ਸੁੰਨਤ ਕਰਾਈ ਉਸ ਦਾ ਕਾਰਨ ਇਹ ਸੀ ਕਿ ਉਹ ਸਾਰੇ ਲੋਕ ਜਿਹੜੇ ਮਿਸਰ ਤੋਂ ਨਿੱਕਲੇ ਸਨ ਅਰਥਾਤ ਉਹ ਨਰ ਜਿਹੜੇ ਸਾਰੇ ਯੋਧੇ ਸਨ, ਉਹ ਸਾਰੇ ਮਿਸਰੋਂ ਨਿੱਕਲਣ ਦੇ ਰਾਹ ਵਿੱਚ ਉਜਾੜ ਦੇ ਵਿੱਚਕਾਰ ਮਰ ਗਏ ਸਨ।
Haec autem causa est secundae circumcisionis: Omnis populus, qui egressus est de Aegypto generis masculini, universi bellatores viri, mortui sunt in deserto per longissimos viae circuitus,
5 ਸਾਰੇ ਲੋਕਾਂ ਦੀ ਜਿਹੜੇ ਮਿਸਰ ਵਿੱਚੋਂ ਨਿੱਕਲੇ ਸਨ, ਉਹਨਾਂ ਦੀ ਸੁੰਨਤ ਹੋ ਚੁਕੀ ਸੀ ਪਰ ਜਿੰਨ੍ਹੇ ਲੋਕ ਮਿਸਰ ਤੋਂ ਨਿੱਕਲਣ ਦੇ ਪਿੱਛੋਂ ਉਜਾੜ ਦੇ ਰਾਹ ਵਿੱਚ ਜੰਮੇ ਉਹਨਾਂ ਦੀ ਸੁੰਨਤ ਨਹੀਂ ਹੋਈ ਸੀ।
qui omnes circumcisi erant. Populus autem qui natus est in deserto,
6 ਕਿਉਂ ਜੋ ਇਸਰਾਏਲੀ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਫਿਰਦੇ ਰਹੇ, ਜਦ ਤੱਕ ਸਾਰੀ ਕੌਮ ਦੇ ਯੋਧੇ ਜਿਹੜੇ ਮਿਸਰੋਂ ਨਿੱਕਲੇ ਸਨ ਨਾਸ ਨਾ ਹੋ ਗਏ, ਇਸ ਲਈ ਕਿ ਉਹਨਾਂ ਨੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਜਿਨ੍ਹਾਂ ਨਾਲ ਯਹੋਵਾਹ ਨੇ ਸਹੁੰ ਖਾਧੀ ਸੀ ਕਿ ਉਹ ਉਹਨਾਂ ਨੂੰ ਉਹ ਧਰਤੀ ਵਿਖਾਲੇਗਾ ਵੀ ਨਹੀਂ ਜਿਹ ਦੀ ਯਹੋਵਾਹ ਨੇ ਉਹਨਾਂ ਦੇ ਪੁਰਖਿਆਂ ਨਾਲ ਸਾਨੂੰ ਦੇਣ ਦੀ ਸਹੁੰ ਖਾਧੀ ਸੀ ਅਰਥਾਤ ਇੱਕ ਧਰਤੀ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।
per quadraginta annos itineris latissimae solitudinis incircumcisus fuit: donec consumerentur qui non audierant vocem Domini, et quibus ante iuraverat ut non ostenderet eis terram lacte et melle manantem.
7 ਜਿਹੜੇ ਬੱਚੇ ਉਹਨਾਂ ਦੇ ਥਾਂ ਉੱਠੇ ਯਹੋਸ਼ੁਆ ਨੇ ਉਹਨਾਂ ਦੀ ਸੁੰਨਤ ਕਰਾਈ ਕਿਉਂ ਜੋ ਉਹ ਅਸੁੰਨਤੀ ਸਨ ਇਸ ਲਈ ਕਿ ਰਾਹ ਦੇ ਵਿੱਚ ਉਹਨਾਂ ਨੇ ਉਹਨਾਂ ਦੀ ਸੁੰਨਤ ਨਹੀਂ ਕਰਾਈ ਸੀ।
Horum filii in locum successerunt patrum, et circumcisi sunt a Iosue: quia sicut nati fuerant, in praeputio erant, nec eos in via aliquis circumciderat.
8 ਜਦ ਸਾਰੀ ਕੌਮ ਦੀ ਸੁੰਨਤ ਕਰ ਚੁੱਕੇ ਤਾਂ ਜਦ ਤੱਕ ਉਹ ਚੰਗੇ ਨਾ ਹੋਏ ਉਹ ਆਪੋ ਆਪਣੇ ਥਾਂ ਡੇਰੇ ਵਿੱਚ ਰਹੇ।
Postquam autem omnes circumcisi sunt, manserunt in eodem castrorum loco, donec sanarentur.
9 ਫਿਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ ਕਿ ਅੱਜ ਦੇ ਦਿਨ ਮੈਂ ਤੁਹਾਡੇ ਉੱਤੋਂ ਮਿਸਰ ਦੀ ਬਦਨਾਮੀ ਦੂਰ ਕਰ ਦਿੱਤੀ ਹੈ। ਇਸ ਕਾਰਨ ਉਹ ਥਾਂ ਅੱਜ ਦੇ ਦਿਨ ਤੱਕ ਗਿਲਗਾਲ ਅਖਵਾਉਂਦਾ ਹੈ।
Dixitque Dominus ad Iosue: Hodie abstuli opprobrium Aegypti a vobis. Vocatumque est nomen loci illius Galgala, usque in praesentem diem.
10 ੧੦ ਫਿਰ ਇਸਰਾਏਲੀਆਂ ਨੇ ਗਿਲਗਾਲ ਵਿੱਚ ਡੇਰੇ ਕੀਤੇ, ਉਹਨਾਂ ਨੇ ਯਰੀਹੋ ਦੇ ਮੈਦਾਨ ਵਿੱਚ ਉਸ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਸ਼ਾਮਾਂ ਦੇ ਵੇਲੇ ਪਸਾਹ ਦਾ ਪਰਬ ਮਨਾਇਆ।
Manseruntque filii Israel in Galgalis, et fecerunt Phase, quartadecima die mensis ad vesperum in campestribus Iericho:
11 ੧੧ ਪਸਾਹ ਦੇ ਇੱਕ ਦਿਨ ਤੋਂ ਬਾਅਦ ਉਹਨਾਂ ਨੇ ਉਸ ਦੇਸ ਦੀ ਪੈਦਾਵਾਰ ਤੋਂ ਭੁੱਜੇ ਹੋਏ ਦਾਣੇ ਅਤੇ ਪਤੀਰੀ ਰੋਟੀ ਉਸੇ ਦਿਨ ਖਾਧੀ।
et comederunt de frugibus Terrae die altero, azymos panes, et polentam eiusdem anni.
12 ੧੨ ਜਦ ਉਹਨਾਂ ਨੇ ਉਸ ਦੇਸ ਦੀ ਪੈਦਾਵਾਰ ਤੋਂ ਖਾਧਾ ਤਾਂ ਅਗਲੇ ਦਿਨ ਮੰਨਾ ਬੰਦ ਹੋ ਗਿਆ। ਫਿਰ ਇਸਰਾਏਲੀਆਂ ਨੂੰ ਮੰਨਾ ਕਦੀ ਨਾ ਮਿਲਿਆ ਪਰ ਉਹਨਾਂ ਨੇ ਉਸ ਸਾਲ ਕਨਾਨ ਦੇਸ ਦੀ ਪੈਦਾਵਾਰ ਤੋਂ ਖਾਧਾ।
Defecitque manna postquam comederunt de frugibus Terrae, nec usi sunt ultra cibo illo filii Israel, sed comederunt de frugibus praesentis anni Terrae Chanaan.
13 ੧੩ ਜਦ ਯਹੋਸ਼ੁਆ ਯਰੀਹੋ ਦੇ ਕੋਲ ਸੀ ਅਤੇ ਉਸ ਆਪਣੀਆਂ ਅੱਖੀਆਂ ਉਤਾਹਾਂ ਚੁੱਕ ਕੇ ਵੇਖਿਆ ਤਾਂ ਵੇਖੋ, ਇੱਕ ਮਨੁੱਖ ਹੱਥ ਵਿੱਚ ਨੰਗੀ ਤਲਵਾਰ ਲਈ ਉਹ ਦੇ ਸਾਹਮਣੇ ਖੜ੍ਹਾ ਸੀ ਤਾਂ ਯਹੋਸ਼ੁਆ ਉਸ ਦੇ ਕੋਲ ਗਿਆ ਅਤੇ ਉਸ ਨੂੰ ਆਖਿਆ, “ਕੀ ਤੂੰ ਸਾਡੀ ਵੱਲ ਹੈਂ ਜਾਂ ਸਾਡੇ ਵੈਰੀਆਂ ਵੱਲ?”
Cum autem esset Iosue in agro urbis Iericho, levavit oculos, et vidit virum stantem contra se, evaginatum tenentem gladium, perrexitque ad eum, et ait: Noster es, an adversariorum?
14 ੧੪ ਉਸ ਨੇ ਆਖਿਆ, “ਨਹੀਂ, ਮੈਂ ਤਾਂ ਇਸ ਵੇਲੇ ਯਹੋਵਾਹ ਦਾ ਸੈਨਾਪਤੀ ਬਣ ਕੇ ਆਇਆ ਹਾਂ,” ਤਦ ਯਹੋਸ਼ੁਆ ਧਰਤੀ ਉੱਤੇ ਮੂੰਹ ਪਰਨੇ ਡਿੱਗਿਆ ਅਤੇ ਮੱਥਾ ਟੇਕਿਆ ਅਤੇ ਉਸ ਨੂੰ ਆਖਿਆ, ਮੇਰਾ ਪ੍ਰਭੂ ਆਪਣੇ ਦਾਸ ਨੂੰ ਕੀ ਆਖਦਾ ਹੈ?
Qui respondit: Nequaquam: sed sum princeps exercitus Domini, et nunc venio. Cecidit Iosue pronus in terram. Et adorans ait: Quid dominus meus loquitur ad servum suum?
15 ੧੫ ਯਹੋਵਾਹ ਦੇ ਸੈਨਾਪਤੀ ਨੇ ਯਹੋਸ਼ੁਆ ਨੂੰ ਆਖਿਆ ਕਿ ਤੂੰ ਆਪਣੇ ਪੈਰੋਂ ਆਪਣੀ ਜੁੱਤੀ ਲਾਹ ਕਿਉਂ ਜੋ ਜਿੱਥੇ ਤੂੰ ਖੜ੍ਹਾ ਹੈਂ ਉਹ ਥਾਂ ਪਵਿੱਤਰ ਹੈ ਤਾਂ ਯਹੋਸ਼ੁਆ ਨੇ ਉਸੇ ਤਰ੍ਹਾਂ ਹੀ ਕੀਤਾ।
Solve, inquit, calceamentum tuum de pedibus tuis: locus enim, in quo stas, sanctus est. Fecitque Iosue ut sibi fuerat imperatum.

< ਯਹੋਸ਼ੁਆ 5 >