< ਯਹੋਸ਼ੁਆ 5 >
1 ੧ ਜਦ ਅਮੋਰੀਆਂ ਦੇ ਸਾਰੇ ਰਾਜਿਆਂ ਨੇ ਜਿਹੜੇ ਯਰਦਨ ਦੇ ਪਾਰ ਸਨ ਅਤੇ ਕਨਾਨੀਆਂ ਦੇ ਸਾਰੇ ਰਾਜਿਆਂ ਨੇ ਜਿਹੜੇ ਸਮੁੰਦਰ ਦੇ ਨੇੜੇ ਸਨ ਸੁਣਿਆ ਕਿ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਯਰਦਨ ਦੇ ਪਾਣੀਆਂ ਨੂੰ ਸੁੱਕਾ ਦਿੱਤਾ ਜਦ ਤੱਕ ਉਹ ਪਾਰ ਨਾ ਲੰਘੇ ਤਾਂ ਉਹਨਾਂ ਦੇ ਮਨ ਘਬਰਾ ਗਏ ਅਤੇ ਉਹਨਾਂ ਵਿੱਚ ਇਸਰਾਏਲੀਆਂ ਦੇ ਕਾਰਨ ਹਿੰਮਤ ਨਾ ਰਹੀ।
यर्दनको पश्चिमतिरका एमोरी राजाहरू र भूमध्य सागरको तटतिर कनानी राजाहरू इस्राएलका मानिसहरूले यर्दन नतरेसम्म यर्दनको पानी सुकाउनुभएको थियो भन्ने सुन्ने बित्तिकै तिनीहरूको हृदय शिथिल भयो र इस्राएलका मानिसहरूको कारण तिनीहरूमा कुनै आँट आएन ।
2 ੨ ਉਸ ਵੇਲੇ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਤੂੰ ਆਪਣੇ ਲਈ ਚਕਮਕ ਪੱਥਰ ਦੀਆਂ ਛੁਰੀਆਂ ਬਣਾ ਅਤੇ ਦੂਜੀ ਵਾਰ ਇਸਰਾਏਲੀਆਂ ਦੀ ਸੁੰਨਤ ਕਰਾ।
त्यस बेला परमप्रभुले यहोशूलाई भन्नुभयो, “ढुङ्गाका कर्दहरू बना र इस्राएलका सबै पुरुषको फेरि एक पटक खतना गर् ।”
3 ੩ ਤਦ ਯਹੋਸ਼ੁਆ ਨੇ ਚਕਮਕ ਪੱਥਰਾਂ ਦੀਆਂ ਛੁਰੀਆਂ ਬਣਾਈਆਂ ਅਤੇ ਖਲੜੀਆਂ ਦੇ ਟਿੱਬੇ ਕੋਲ ਇਸਰਾਏਲੀਆਂ ਦੀ ਸੁੰਨਤ ਕਰਾਈ।
त्यसपछि यहोशू आफैले ढुङ्गाका कर्दहरू बनाए र तिनले इस्राएलका सबै पुरुषको गिबियथ-हाअरालोथमा खतना गरे ।
4 ੪ ਯਹੋਸ਼ੁਆ ਨੇ ਜੋ ਸੁੰਨਤ ਕਰਾਈ ਉਸ ਦਾ ਕਾਰਨ ਇਹ ਸੀ ਕਿ ਉਹ ਸਾਰੇ ਲੋਕ ਜਿਹੜੇ ਮਿਸਰ ਤੋਂ ਨਿੱਕਲੇ ਸਨ ਅਰਥਾਤ ਉਹ ਨਰ ਜਿਹੜੇ ਸਾਰੇ ਯੋਧੇ ਸਨ, ਉਹ ਸਾਰੇ ਮਿਸਰੋਂ ਨਿੱਕਲਣ ਦੇ ਰਾਹ ਵਿੱਚ ਉਜਾੜ ਦੇ ਵਿੱਚਕਾਰ ਮਰ ਗਏ ਸਨ।
यहोशूले तिनीहरूलाई खतना गर्ने कारण थियोः युद्ध गर्ने पुरुषहरूलगायत मिश्रबाट आएका सबै पुरुष मिश्रबाट आएपछि मरुभूमिको यात्रामा मरेका थिए ।
5 ੫ ਸਾਰੇ ਲੋਕਾਂ ਦੀ ਜਿਹੜੇ ਮਿਸਰ ਵਿੱਚੋਂ ਨਿੱਕਲੇ ਸਨ, ਉਹਨਾਂ ਦੀ ਸੁੰਨਤ ਹੋ ਚੁਕੀ ਸੀ ਪਰ ਜਿੰਨ੍ਹੇ ਲੋਕ ਮਿਸਰ ਤੋਂ ਨਿੱਕਲਣ ਦੇ ਪਿੱਛੋਂ ਉਜਾੜ ਦੇ ਰਾਹ ਵਿੱਚ ਜੰਮੇ ਉਹਨਾਂ ਦੀ ਸੁੰਨਤ ਨਹੀਂ ਹੋਈ ਸੀ।
तथापि मिश्रबाट आएका सबै पुरुषको खतना भएको थियो, र मिश्रबाट आउँदा मरुभूमिमा जन्मेका कुनै पनि पुरुषको खतना भएको थिएन ।
6 ੬ ਕਿਉਂ ਜੋ ਇਸਰਾਏਲੀ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਫਿਰਦੇ ਰਹੇ, ਜਦ ਤੱਕ ਸਾਰੀ ਕੌਮ ਦੇ ਯੋਧੇ ਜਿਹੜੇ ਮਿਸਰੋਂ ਨਿੱਕਲੇ ਸਨ ਨਾਸ ਨਾ ਹੋ ਗਏ, ਇਸ ਲਈ ਕਿ ਉਹਨਾਂ ਨੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਜਿਨ੍ਹਾਂ ਨਾਲ ਯਹੋਵਾਹ ਨੇ ਸਹੁੰ ਖਾਧੀ ਸੀ ਕਿ ਉਹ ਉਹਨਾਂ ਨੂੰ ਉਹ ਧਰਤੀ ਵਿਖਾਲੇਗਾ ਵੀ ਨਹੀਂ ਜਿਹ ਦੀ ਯਹੋਵਾਹ ਨੇ ਉਹਨਾਂ ਦੇ ਪੁਰਖਿਆਂ ਨਾਲ ਸਾਨੂੰ ਦੇਣ ਦੀ ਸਹੁੰ ਖਾਧੀ ਸੀ ਅਰਥਾਤ ਇੱਕ ਧਰਤੀ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।
मिश्रबाट निस्केर आएका सबै पुरुष अर्थात् युद्ध गर्ने सबै पुरुष नमरेसम्म इस्राएलका मानिसहरू मरुभूमिमा हिँडिरहे, किनकि तिनीहरूले परमप्रभुको आवाज पालन गरेनन् । परमप्रभुले तिनीहरूका पिता-पुर्खालाई हामीलाई दिन्छु भनी प्रतिज्ञा गर्नुभएको भूमि अर्थात् दूध र मह बग्ने भूमि उहाँले तिनीहरूलाई देख्न दिनुहुन्थ्यो भनी शपथ खानुभएको थियो ।
7 ੭ ਜਿਹੜੇ ਬੱਚੇ ਉਹਨਾਂ ਦੇ ਥਾਂ ਉੱਠੇ ਯਹੋਸ਼ੁਆ ਨੇ ਉਹਨਾਂ ਦੀ ਸੁੰਨਤ ਕਰਾਈ ਕਿਉਂ ਜੋ ਉਹ ਅਸੁੰਨਤੀ ਸਨ ਇਸ ਲਈ ਕਿ ਰਾਹ ਦੇ ਵਿੱਚ ਉਹਨਾਂ ਨੇ ਉਹਨਾਂ ਦੀ ਸੁੰਨਤ ਨਹੀਂ ਕਰਾਈ ਸੀ।
यहोशूले खतना गरेका मानिसहरू परमप्रभुले तिनीहरूका सट्टामा उठाउनुभएका तिनीहरूका छोराछोरीहरू थिए, किनभने तिनीहरूको त्यस किसिमले खतना भएको थिएन ।
8 ੮ ਜਦ ਸਾਰੀ ਕੌਮ ਦੀ ਸੁੰਨਤ ਕਰ ਚੁੱਕੇ ਤਾਂ ਜਦ ਤੱਕ ਉਹ ਚੰਗੇ ਨਾ ਹੋਏ ਉਹ ਆਪੋ ਆਪਣੇ ਥਾਂ ਡੇਰੇ ਵਿੱਚ ਰਹੇ।
जब तिनीहरू सबैको खतना भयो, तिनीहरू निको नभएसम्म तिनीहरू त्यहीँ नै रहे ।
9 ੯ ਫਿਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ ਕਿ ਅੱਜ ਦੇ ਦਿਨ ਮੈਂ ਤੁਹਾਡੇ ਉੱਤੋਂ ਮਿਸਰ ਦੀ ਬਦਨਾਮੀ ਦੂਰ ਕਰ ਦਿੱਤੀ ਹੈ। ਇਸ ਕਾਰਨ ਉਹ ਥਾਂ ਅੱਜ ਦੇ ਦਿਨ ਤੱਕ ਗਿਲਗਾਲ ਅਖਵਾਉਂਦਾ ਹੈ।
त्यसपछि परमप्रभुले यहोशूलाई भन्नुभयो, “आजको दिन मैले मिश्रको अपमान तिमीहरूबाट हटाएको छु ।” त्यसैले, त्यस ठाउँको नाउँ वर्तमानसम्म पनि गिलगाल राखिएको छ ।
10 ੧੦ ਫਿਰ ਇਸਰਾਏਲੀਆਂ ਨੇ ਗਿਲਗਾਲ ਵਿੱਚ ਡੇਰੇ ਕੀਤੇ, ਉਹਨਾਂ ਨੇ ਯਰੀਹੋ ਦੇ ਮੈਦਾਨ ਵਿੱਚ ਉਸ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਸ਼ਾਮਾਂ ਦੇ ਵੇਲੇ ਪਸਾਹ ਦਾ ਪਰਬ ਮਨਾਇਆ।
इस्राएलका मानिसहरूले गिलगालमा छाउनी हाले । तिनीहरूले त्यही महिनाको चौधौँ दिनको साँझ यरीहोको मैदानमा निस्तार-चाड मनाए ।
11 ੧੧ ਪਸਾਹ ਦੇ ਇੱਕ ਦਿਨ ਤੋਂ ਬਾਅਦ ਉਹਨਾਂ ਨੇ ਉਸ ਦੇਸ ਦੀ ਪੈਦਾਵਾਰ ਤੋਂ ਭੁੱਜੇ ਹੋਏ ਦਾਣੇ ਅਤੇ ਪਤੀਰੀ ਰੋਟੀ ਉਸੇ ਦਿਨ ਖਾਧੀ।
निस्तार-चाडपछि त्यसै दिन तिनीहरूले त्यो भूमिको केही उब्जनीबाट अखमिरी रोटी र भुटेको अन्न खाए ।
12 ੧੨ ਜਦ ਉਹਨਾਂ ਨੇ ਉਸ ਦੇਸ ਦੀ ਪੈਦਾਵਾਰ ਤੋਂ ਖਾਧਾ ਤਾਂ ਅਗਲੇ ਦਿਨ ਮੰਨਾ ਬੰਦ ਹੋ ਗਿਆ। ਫਿਰ ਇਸਰਾਏਲੀਆਂ ਨੂੰ ਮੰਨਾ ਕਦੀ ਨਾ ਮਿਲਿਆ ਪਰ ਉਹਨਾਂ ਨੇ ਉਸ ਸਾਲ ਕਨਾਨ ਦੇਸ ਦੀ ਪੈਦਾਵਾਰ ਤੋਂ ਖਾਧਾ।
तिनीहरूले त्यस भूमिको उब्जनीबाट खाएपछि त्यही दिन मन्न रोकियो । इस्राएलका मानिसहरूका निम्ति कुनै मन्न थिएन, तर तिनीहरूले त्यस वर्ष कनानको भूमिको उब्जनीबाट खाए ।
13 ੧੩ ਜਦ ਯਹੋਸ਼ੁਆ ਯਰੀਹੋ ਦੇ ਕੋਲ ਸੀ ਅਤੇ ਉਸ ਆਪਣੀਆਂ ਅੱਖੀਆਂ ਉਤਾਹਾਂ ਚੁੱਕ ਕੇ ਵੇਖਿਆ ਤਾਂ ਵੇਖੋ, ਇੱਕ ਮਨੁੱਖ ਹੱਥ ਵਿੱਚ ਨੰਗੀ ਤਲਵਾਰ ਲਈ ਉਹ ਦੇ ਸਾਹਮਣੇ ਖੜ੍ਹਾ ਸੀ ਤਾਂ ਯਹੋਸ਼ੁਆ ਉਸ ਦੇ ਕੋਲ ਗਿਆ ਅਤੇ ਉਸ ਨੂੰ ਆਖਿਆ, “ਕੀ ਤੂੰ ਸਾਡੀ ਵੱਲ ਹੈਂ ਜਾਂ ਸਾਡੇ ਵੈਰੀਆਂ ਵੱਲ?”
यहोशू यरीहोको नजिक हुँदा तिनले माथि हेरे र हेर, एउटा मानिस तिनको सामु उभिरहेका थिए । तिनको हातमा नाङ्गो तरवार थियो । यहोशू तिनीकहाँ गएर सोधे, “तपाईं हाम्रो वा हाम्रा शत्रुको पक्षमा हुनुहुन्छ?”
14 ੧੪ ਉਸ ਨੇ ਆਖਿਆ, “ਨਹੀਂ, ਮੈਂ ਤਾਂ ਇਸ ਵੇਲੇ ਯਹੋਵਾਹ ਦਾ ਸੈਨਾਪਤੀ ਬਣ ਕੇ ਆਇਆ ਹਾਂ,” ਤਦ ਯਹੋਸ਼ੁਆ ਧਰਤੀ ਉੱਤੇ ਮੂੰਹ ਪਰਨੇ ਡਿੱਗਿਆ ਅਤੇ ਮੱਥਾ ਟੇਕਿਆ ਅਤੇ ਉਸ ਨੂੰ ਆਖਿਆ, ਮੇਰਾ ਪ੍ਰਭੂ ਆਪਣੇ ਦਾਸ ਨੂੰ ਕੀ ਆਖਦਾ ਹੈ?
तिनले भने, “कुनै पक्षको होइन । किनभने म परमप्रभुको फौजको सेनापति हुँ । अहिले म आएको छु ।” अनि यहोशूले जमिनमा घोप्टो परेर आराधना गरे र तिनलाई भने, “मेरा मालिकले उहाँको दासलाई के भन्नुहुन्छ?”
15 ੧੫ ਯਹੋਵਾਹ ਦੇ ਸੈਨਾਪਤੀ ਨੇ ਯਹੋਸ਼ੁਆ ਨੂੰ ਆਖਿਆ ਕਿ ਤੂੰ ਆਪਣੇ ਪੈਰੋਂ ਆਪਣੀ ਜੁੱਤੀ ਲਾਹ ਕਿਉਂ ਜੋ ਜਿੱਥੇ ਤੂੰ ਖੜ੍ਹਾ ਹੈਂ ਉਹ ਥਾਂ ਪਵਿੱਤਰ ਹੈ ਤਾਂ ਯਹੋਸ਼ੁਆ ਨੇ ਉਸੇ ਤਰ੍ਹਾਂ ਹੀ ਕੀਤਾ।
परमप्रभुको फौजका सेनापतिले यहोशूलाई भने, “तेरो खुट्टाको जुत्ता फुकाल्, किनभने तँ उभिरहेको ठाउँ पवित्र छ ।” यहोशूले त्यसै गरे ।