< ਯਹੋਸ਼ੁਆ 6 >

1 ਯਰੀਹੋ ਦੇ ਸਾਰੇ ਫਾਟਕ ਇਸਰਾਏਲੀਆਂ ਦੇ ਕਾਰਨ ਵੱਡੀ ਸਖ਼ਤੀ ਦੇ ਨਾਲ ਬੰਦ ਕੀਤੇ ਹੋਏ ਸੀ, ਨਾ ਕੋਈ ਅੰਦਰ ਆ ਸਕਦਾ ਸੀ, ਨਾ ਕੋਈ ਬਾਹਰ ਜਾ ਸਕਦਾ ਸੀ।
וִֽירִיחוֹ סֹגֶרֶת וּמְסֻגֶּרֶת מִפְּנֵי בְּנֵי יִשְׂרָאֵל אֵין יוֹצֵא וְאֵין בָּֽא׃
2 ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ ਕਿ ਵੇਖ ਮੈਂ ਯਰੀਹੋ, ਉਸ ਦੇ ਰਾਜੇ ਅਤੇ ਉਸ ਦੇ ਸੂਰਬੀਰਾਂ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ।
וַיֹּאמֶר יְהוָה אֶל־יְהוֹשֻׁעַ רְאֵה נָתַתִּי בְיָֽדְךָ אֶת־יְרִיחוֹ וְאֶת־מַלְכָּהּ גִּבּוֹרֵי הֶחָֽיִל׃
3 ਇਸ ਲਈ ਤੁਸੀਂ ਸਾਰੇ ਯੋਧੇ ਸ਼ਹਿਰ ਨੂੰ ਘੇਰ ਲਓ ਅਤੇ ਇੱਕ ਵਾਰੀ ਸ਼ਹਿਰ ਦੇ ਆਲੇ-ਦੁਆਲੇ ਚੱਕਰ ਲਗਾਓ ਅਤੇ ਛੇਆਂ ਦਿਨਾਂ ਤੱਕ ਤੁਸੀਂ ਅਜਿਹਾ ਹੀ ਕਰਨਾ।
וְסַבֹּתֶם אֶת־הָעִיר כֹּל אַנְשֵׁי הַמִּלְחָמָה הַקֵּיף אֶת־הָעִיר פַּעַם אֶחָת כֹּה תַעֲשֶׂה שֵׁשֶׁת יָמִֽים׃
4 ਸਭ ਜਾਜਕ ਸੰਦੂਕ ਦੇ ਅੱਗੇ ਮੇਢੇ ਦੇ ਸਿੰਗਾਂ ਦੀਆਂ ਸੱਤ ਤੁਰ੍ਹੀਆਂ ਲੈ ਜਾਣ ਅਤੇ ਤੁਸੀਂ ਸੱਤਵੇਂ ਦਿਨ ਸੱਤ ਵਾਰੀ ਸ਼ਹਿਰ ਦੇ ਦੁਆਲੇ ਚੱਕਰ ਲਗਾਉਣਾ ਅਤੇ ਜਾਜਕ ਤੁਰ੍ਹੀਆਂ ਵਜਾਉਣ।
וְשִׁבְעָה כֹהֲנִים יִשְׂאוּ שִׁבְעָה שׁוֹפְרוֹת הַיּֽוֹבְלִים לִפְנֵי הָאָרוֹן וּבַיּוֹם הַשְּׁבִיעִי תָּסֹבּוּ אֶת־הָעִיר שֶׁבַע פְּעָמִים וְהַכֹּהֲנִים יִתְקְעוּ בַּשּׁוֹפָרֽוֹת׃
5 ਜਦ ਉਹ ਦੇਰ ਤੱਕ ਮੇਢੇ ਦੇ ਸਿੰਗਾਂ ਦੀਆਂ ਤੁਰ੍ਹੀਆਂ ਵਜਾਉਣ ਅਤੇ ਜਦ ਤੁਸੀਂ ਤੁਰ੍ਹੀ ਦੀ ਅਵਾਜ਼ ਸੁਣੋ ਤਾਂ ਸਾਰੇ ਲੋਕ ਵੱਡੇ ਜ਼ੋਰ ਨਾਲ ਜੈ ਜੈ ਕਾਰ ਕਰਨ ਤਾਂ ਸ਼ਹਿਰ ਦੀ ਸ਼ਹਿਰਪਨਾਹ ਨੀਂਹ ਤੋਂ ਡਿੱਗ ਪਵੇਗੀ ਅਤੇ ਪਰਜਾ ਵਿੱਚੋਂ ਹਰ ਮਨੁੱਖ ਆਪਣੇ ਸਾਹਮਣੇ ਸਿੱਧਾ ਉਤਾਹਾਂ ਜਾਵੇਗਾ।
וְהָיָה בִּמְשֹׁךְ ׀ בְּקֶרֶן הַיּוֹבֵל בשמעכם כְּשָׁמְעֲכֶם אֶת־קוֹל הַשּׁוֹפָר יָרִיעוּ כָל־הָעָם תְּרוּעָה גְדוֹלָה וְנָפְלָה חוֹמַת הָעִיר תַּחְתֶּיהָ וְעָלוּ הָעָם אִישׁ נֶגְדּֽוֹ׃
6 ਇਸ ਲਈ ਨੂਨ ਦੇ ਪੁੱਤਰ ਯਹੋਸ਼ੁਆ ਨੇ ਜਾਜਕਾਂ ਨੂੰ ਬੁਲਾਇਆ ਅਤੇ ਉਹਨਾਂ ਨੂੰ ਆਖਿਆ, ਤੁਸੀਂ ਨੇਮ ਦੇ ਸੰਦੂਕ ਨੂੰ ਚੁੱਕ ਲਓ ਅਤੇ ਜਾਜਕ ਸੱਤ ਤੁਰ੍ਹੀਆਂ ਯਹੋਵਾਹ ਦੇ ਸੰਦੂਕ ਦੇ ਅੱਗੇ ਚੁੱਕ ਲੈਣ।
וַיִּקְרָא יְהוֹשֻׁעַ בִּן־נוּן אֶל־הַכֹּהֲנִים וַיֹּאמֶר אֲלֵהֶם שְׂאוּ אֶת־אֲרוֹן הַבְּרִית וְשִׁבְעָה כֹֽהֲנִים יִשְׂאוּ שִׁבְעָה שֽׁוֹפְרוֹת יוֹבְלִים לִפְנֵי אֲרוֹן יְהוָֽה׃
7 ਫਿਰ ਉਸ ਨੇ ਉਹਨਾਂ ਲੋਕਾਂ ਨੂੰ ਆਖਿਆ, ਲੰਘੋ ਅਤੇ ਸ਼ਹਿਰ ਨੂੰ ਘੇਰ ਲਓ ਅਤੇ ਸ਼ਸਤਰ ਧਾਰੀ ਯਹੋਵਾਹ ਦੇ ਸੰਦੂਕ ਦੇ ਅੱਗੇ ਲੰਘਣ।
ויאמרו וַיֹּאמֶר אֶל־הָעָם עִבְרוּ וְסֹבּוּ אֶת־הָעִיר וְהֶחָלוּץ יַעֲבֹר לִפְנֵי אֲרוֹן יְהוָֽה׃
8 ਜਦ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ ਤਾਂ ਸੱਤ ਜਾਜਕ ਸੱਤ ਤੁਰ੍ਹੀਆਂ ਲੈ ਕੇ ਯਹੋਵਾਹ ਦੇ ਅੱਗੋਂ ਦੀ ਲੰਘੇ ਅਤੇ ਉਹਨਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਯਹੋਵਾਹ ਦੇ ਨੇਮ ਦਾ ਸੰਦੂਕ ਉਹਨਾਂ ਦੇ ਮਗਰ ਆਉਂਦਾ ਸੀ।
וַיְהִי כֶּאֱמֹר יְהוֹשֻׁעַ אֶל־הָעָם וְשִׁבְעָה הַכֹּהֲנִים נֹשְׂאִים שִׁבְעָה שׁוֹפְרוֹת הַיּֽוֹבְלִים לִפְנֵי יְהוָה עָבְרוּ וְתָקְעוּ בַּשּֽׁוֹפָרוֹת וֽ͏ַאֲרוֹן בְּרִית יְהוָה הֹלֵךְ אַחֲרֵיהֶֽם׃
9 ਸ਼ਸਤਰ ਧਾਰੀ ਜਾਜਕਾਂ ਦੇ ਜਿਹੜੇ ਤੁਰ੍ਹੀਆਂ ਵਜਾਉਂਦੇ ਸਨ ਅੱਗੇ-ਅੱਗੇ ਤੁਰੇ ਜਾਂਦੇ ਸਨ ਅਤੇ ਪਿੱਛਲੇ ਸੰਦੂਕ ਦੇ ਮਗਰ-ਮਗਰ ਤੁਰੇ ਆਉਂਦੇ ਸਨ ਜਦ ਉਹ ਜਾਂਦੇ-ਜਾਂਦੇ ਤੁਰ੍ਹੀਆਂ ਵਜਾਉਂਦੇ ਸਨ।
וְהֶחָלוּץ הֹלֵךְ לִפְנֵי הַכֹּהֲנִים תקעו תֹּקְעֵי הַשּֽׁוֹפָרוֹת וְהַֽמְאַסֵּף הֹלֵךְ אַחֲרֵי הָאָרוֹן הָלוֹךְ וְתָקוֹעַ בַּשּׁוֹפָרֽוֹת׃
10 ੧੦ ਯਹੋਸ਼ੁਆ ਨੇ ਲੋਕਾਂ ਨੂੰ ਹੁਕਮ ਦਿੱਤਾ ਕਿ ਤੁਸੀਂ ਜੈਕਾਰਾ ਨਾ ਗਜਾਉਣਾ ਅਤੇ ਨਾ ਹੀ ਤੁਹਾਡੀ ਅਵਾਜ਼ ਸੁਣਾਈ ਦੇਵੇ ਅਤੇ ਤੁਹਾਡੇ ਮੂੰਹੋਂ ਕੋਈ ਗੱਲ ਨਾ ਨਿੱਕਲੇ ਜਿਸ ਦਿਨ ਤੱਕ ਮੈਂ ਤੁਹਾਨੂੰ ਜੈਕਾਰਾ ਗਜਾਉਣ ਨੂੰ ਨਾ ਆਖਾਂ, ਤਦ ਤੁਸੀਂ ਜੈਕਾਰਾ ਗਜਾਇਓ।
וְאֶת־הָעָם צִוָּה יְהוֹשֻׁעַ לֵאמֹר לֹא תָרִיעוּ וְלֹֽא־תַשְׁמִיעוּ אֶת־קוֹלְכֶם וְלֹא־יֵצֵא מִפִּיכֶם דָּבָר עַד יוֹם אָמְרִי אֲלֵיכֶם הָרִיעוּ וַהֲרִיעֹתֶֽם׃
11 ੧੧ ਉਸ ਤੋਂ ਬਾਅਦ ਯਹੋਵਾਹ ਦਾ ਸੰਦੂਕ ਸ਼ਹਿਰ ਦੇ ਦੁਆਲੇ ਇੱਕ ਵਾਰੀ ਘੁੰਮ ਆਇਆ ਤਾਂ ਉਹ ਡੇਰੇ ਵਿੱਚ ਮੁੜ ਆਏ ਅਤੇ ਡੇਰੇ ਵਿੱਚ ਰਾਤ ਰਹੇ।
וַיַּסֵּב אֲרוֹן־יְהוָה אֶת־הָעִיר הַקֵּף פַּעַם אֶחָת וַיָּבֹאוּ הַֽמַּחֲנֶה וַיָּלִינוּ בַּֽמַּחֲנֶֽה׃
12 ੧੨ ਯਹੋਸ਼ੁਆ ਤੜਕੇ ਉੱਠਿਆ ਅਤੇ ਜਾਜਕਾਂ ਨੇ ਯਹੋਵਾਹ ਦਾ ਸੰਦੂਕ ਚੁੱਕ ਲਿਆ।
וַיַּשְׁכֵּם יְהוֹשֻׁעַ בַּבֹּקֶר וַיִּשְׂאוּ הַכֹּהֲנִים אֶת־אֲרוֹן יְהוָֽה׃
13 ੧੩ ਸੱਤ ਜਾਜਕ ਸੱਤ ਤੁਰ੍ਹੀਆਂ ਲਈ ਯਹੋਵਾਹ ਦੇ ਸੰਦੂਕ ਦੇ ਅੱਗੇ-ਅੱਗੇ ਤੁਰੇ ਜਾਂਦੇ ਸਨ ਅਤੇ ਤੁਰ੍ਹੀਆਂ ਵਜਾਉਂਦੇ ਜਾਂਦੇ ਸਨ ਅਤੇ ਸ਼ਸਤਰ ਧਾਰੀ ਉਹਨਾਂ ਦੇ ਅੱਗੇ-ਅੱਗੇ ਤੁਰੇ ਜਾਂਦੇ ਸਨ। ਪਿੱਛਲੇ ਯਹੋਵਾਹ ਦੇ ਸੰਦੂਕ ਦੇ ਮਗਰ-ਮਗਰ ਤੁਰੇ ਜਾਂਦੇ ਸਨ ਅਤੇ ਉਹ ਤੁਰ੍ਹੀਆਂ ਵਜਾਉਂਦੇ ਜਾਂਦੇ ਸਨ।
וְשִׁבְעָה הַכֹּהֲנִים נֹשְׂאִים שִׁבְעָה שׁוֹפְרוֹת הַיֹּבְלִים לִפְנֵי אֲרוֹן יְהוָה הֹלְכִים הָלוֹךְ וְתָקְעוּ בַּשּׁוֹפָרוֹת וְהֶחָלוּץ הֹלֵךְ לִפְנֵיהֶם וְהֽ͏ַמְאַסֵּף הֹלֵךְ אֽ͏ַחֲרֵי אֲרוֹן יְהוָה הולך הָלוֹךְ וְתָקוֹעַ בַּשּׁוֹפָרֽוֹת׃
14 ੧੪ ਉਹ ਦੂਜੇ ਦਿਨ ਫਿਰ ਇੱਕ ਵਾਰੀ ਸ਼ਹਿਰ ਦੇ ਦੁਆਲੇ ਫਿਰੇ ਅਤੇ ਡੇਰੇ ਵਿੱਚ ਮੁੜ ਆਏ। ਉਹਨਾਂ ਨੇ ਇਸ ਤਰ੍ਹਾਂ ਛੇ ਦਿਨ ਤੱਕ ਕੀਤਾ।
וַיָּסֹבּוּ אֶת־הָעִיר בַּיּוֹם הַשֵּׁנִי פַּעַם אַחַת וַיָּשֻׁבוּ הַֽמַּחֲנֶה כֹּה עָשׂוּ שֵׁשֶׁת יָמִֽים׃
15 ੧੫ ਸੱਤਵੇਂ ਦਿਨ ਉਹ ਤੜਕੇ ਹੀ ਦਿਨ ਚੜਨ ਦੇ ਵੇਲੇ ਉੱਠੇ ਅਤੇ ਉਸੇ ਤਰ੍ਹਾਂ ਹੀ ਸ਼ਹਿਰ ਦੇ ਦੁਆਲੇ ਸੱਤ ਵਾਰ ਘੁੰਮੇ। ਸਿਰਫ਼ ਉਸੇ ਦਿਨ ਉਹ ਸ਼ਹਿਰ ਦੇ ਦੁਆਲੇ ਸੱਤ ਵਾਰੀ ਘੁੰਮੇ।
וַיְהִי ׀ בַּיּוֹם הַשְּׁבִיעִי וַיַּשְׁכִּמוּ כַּעֲלוֹת הַשַּׁחַר וַיָּסֹבּוּ אֶת־הָעִיר כַּמִּשְׁפָּט הַזֶּה שֶׁבַע פְּעָמִים רַק בַּיּוֹם הַהוּא סָבְבוּ אֶת־הָעִיר שֶׁבַע פְּעָמִֽים׃
16 ੧੬ ਜਦ ਸੱਤਵੀਂ ਵਾਰ ਇਸ ਤਰ੍ਹਾਂ ਹੋਇਆ ਕਿ ਜਦ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ, ਜੈਕਾਰਾ ਗਜਾਓ! ਕਿਉਂ ਜੋ ਯਹੋਵਾਹ ਨੇ ਇਹ ਸ਼ਹਿਰ ਤੁਹਾਨੂੰ ਦੇ ਦਿੱਤਾ ਹੈ!
וַיְהִי בַּפַּעַם הַשְּׁבִיעִית תָּקְעוּ הַכֹּהֲנִים בַּשּׁוֹפָרוֹת וַיֹּאמֶר יְהוֹשֻׁעַ אֶל־הָעָם הָרִיעוּ כִּֽי־נָתַן יְהוָה לָכֶם אֶת־הָעִֽיר׃
17 ੧੭ ਇਹ ਸ਼ਹਿਰ ਅਤੇ ਜੋ ਕੁਝ ਉਸ ਦੇ ਵਿੱਚ ਹੈ ਯਹੋਵਾਹ ਲਈ ਸਮਰਪਤ ਕੀਤਾ ਜਾਵੇਗਾ ਪਰ ਸਿਰਫ਼ ਰਾਹਾਬ ਵੇਸਵਾ ਅਤੇ ਜੋ ਕੋਈ ਉਸ ਦੇ ਘਰ ਵਿੱਚ ਹਨ ਜੀਉਂਦੇ ਰਹਿਣਗੇ ਕਿਉਂ ਜੋ ਉਸ ਨੇ ਉਹਨਾਂ ਖੋਜੀਆਂ ਨੂੰ ਲੁਕਾਇਆ ਸੀ ਜਿਨ੍ਹਾਂ ਨੂੰ ਅਸੀਂ ਭੇਜਿਆ ਸੀ।
וְהָיְתָה הָעִיר חֵרֶם הִיא וְכָל־אֲשֶׁר־בָּהּ לַֽיהוָה רַק רָחָב הַזּוֹנָה תִּֽחְיֶה הִיא וְכָל־אֲשֶׁר אִתָּהּ בַּבַּיִת כִּי הֶחְבְּאַתָה אֶת־הַמַּלְאָכִים אֲשֶׁר שָׁלָֽחְנוּ׃
18 ੧੮ ਪਰ ਤੁਸੀਂ ਵੱਡੇ ਜਤਨ ਨਾਲ ਆਪਣੇ ਆਪ ਨੂੰ ਚੜ੍ਹਾਵੇ ਦੀਆਂ ਚੀਜ਼ਾਂ ਤੋਂ ਬਚਾ ਕੇ ਰੱਖਿਓ ਕਿਤੇ ਤੁਸੀਂ ਉਸ ਵਿੱਚੋਂ ਲਓ ਅਤੇ ਇਉਂ ਤੁਸੀਂ ਇਸਰਾਏਲ ਦੇ ਡੇਰੇ ਨੂੰ ਸਰਾਪੀ ਬਣਾਓ ਅਤੇ ਉਸ ਨੂੰ ਦੁੱਖ ਦਿਓ।
וְרַק־אַתֶּם שִׁמְרוּ מִן־הַחֵרֶם פֶּֽן־תַּחֲרִימוּ וּלְקַחְתֶּם מִן־הַחֵרֶם וְשַׂמְתֶּם אֶת־מַחֲנֵה יִשְׂרָאֵל לְחֵרֶם וַעֲכַרְתֶּם אוֹתֽוֹ׃
19 ੧੯ ਸਾਰੀ ਚਾਂਦੀ, ਸੋਨਾ, ਪਿੱਤਲ ਅਤੇ ਲੋਹੇ ਦੇ ਸਾਰੇ ਭਾਂਡੇ ਯਹੋਵਾਹ ਲਈ ਪਵਿੱਤਰ ਹਨ ਇਸ ਲਈ ਉਹ ਯਹੋਵਾਹ ਦੇ ਖਜ਼ਾਨੇ ਵਿੱਚ ਪਾਏ ਜਾਣਗੇ।
וְכֹל ׀ כֶּסֶף וְזָהָב וּכְלֵי נְחֹשֶׁת וּבַרְזֶל קֹדֶשׁ הוּא לַֽיהוָה אוֹצַר יְהוָה יָבֽוֹא׃
20 ੨੦ ਲੋਕਾਂ ਨੇ ਜੈਕਾਰਾ ਗਜਾਇਆ ਅਤੇ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਲੋਕਾਂ ਨੇ ਤੁਰ੍ਹੀਆਂ ਦੀ ਅਵਾਜ਼ ਸੁਣੀ ਅਤੇ ਲੋਕ ਗੱਜ ਕੇ ਜੈਕਾਰਾ ਬੋਲੇ ਤਾਂ ਸ਼ਹਿਰ ਦੀ ਚਾਰ-ਦੀਵਾਰੀ ਡਿੱਗ ਗਈ ਇੱਥੋਂ ਤੱਕ ਕਿ ਲੋਕਾਂ ਵਿੱਚੋਂ ਹਰ ਮਨੁੱਖ ਆਪਣੇ ਸਾਹਮਣੇ ਸਿੱਧਾ ਸ਼ਹਿਰ ਵਿੱਚ ਜਾ ਵੜਿਆ ਤੇ ਸ਼ਹਿਰ ਨੂੰ ਜਿੱਤ ਲਿਆ।
וַיָּרַע הָעָם וַֽיִּתְקְעוּ בַּשֹּֽׁפָרוֹת וַיְהִי כִשְׁמֹעַ הָעָם אֶת־קוֹל הַשּׁוֹפָר וַיָּרִיעוּ הָעָם תְּרוּעָה גְדוֹלָה וַתִּפֹּל הַֽחוֹמָה תַּחְתֶּיהָ וַיַּעַל הָעָם הָעִירָה אִישׁ נֶגְדּוֹ וַֽיִּלְכְּדוּ אֶת־הָעִֽיר׃
21 ੨੧ ਉਹਨਾਂ ਨੇ ਉਹਨਾਂ ਸਾਰਿਆਂ ਨੂੰ ਜਿਹੜੇ ਸ਼ਹਿਰ ਵਿੱਚ ਸਨ, ਕੀ ਮਨੁੱਖ, ਕੀ ਇਸਤਰੀ, ਕੀ ਜੁਆਨ ਕੀ ਬਜ਼ੁਰਗ, ਕੀ ਬਲ਼ਦ, ਕੀ ਭੇਡ, ਕੀ ਗਧਾ, ਤਲਵਾਰ ਦੀ ਧਾਰ ਨਾਲ ਮਾਰ ਸੁੱਟਿਆ।
וַֽיַּחֲרִימוּ אֶת־כָּל־אֲשֶׁר בָּעִיר מֵאִישׁ וְעַד־אִשָּׁה מִנַּעַר וְעַד־זָקֵן וְעַד שׁוֹר וָשֶׂה וַחֲמוֹר לְפִי־חָֽרֶב׃
22 ੨੨ ਪਰ ਯਹੋਸ਼ੁਆ ਨੇ ਉਹਨਾਂ ਦੋਹਾਂ ਮਨੁੱਖਾਂ ਨੂੰ ਜਿਹੜੇ ਉਸ ਦੇਸ ਦੀ ਖ਼ੋਜ ਕੱਢਣ ਗਏ ਸਨ ਆਖਿਆ ਕਿ ਉਸ ਵੇਸਵਾ ਦੇ ਘਰ ਜਾਓ ਅਤੇ ਉਸ ਔਰਤ ਨੂੰ ਅਤੇ ਜੋ ਕੁਝ ਉਸ ਦਾ ਹੈ ਬਾਹਰ ਲੈ ਆਓ ਜਿਵੇਂ ਤੁਸੀਂ ਉਸ ਦੇ ਨਾਲ ਸਹੁੰ ਖਾਧੀ ਸੀ।
וְלִשְׁנַיִם הָאֲנָשִׁים הַֽמְרַגְּלִים אֶת־הָאָרֶץ אָמַר יְהוֹשֻׁעַ בֹּאוּ בֵּית־הָאִשָּׁה הַזּוֹנָה וְהוֹצִיאוּ מִשָּׁם אֶת־הָֽאִשָּׁה וְאֶת־כָּל־אֲשֶׁר־לָהּ כַּאֲשֶׁר נִשְׁבַּעְתֶּם לָֽהּ׃
23 ੨੩ ਤਦ ਉਹ ਜੁਆਨ ਖੋਜੀ ਅੰਦਰ ਗਏ ਅਤੇ ਰਾਹਾਬ ਨੂੰ ਉਸ ਦੇ ਪਿਤਾ, ਮਾਤਾ ਅਤੇ ਭਰਾਵਾਂ ਨੂੰ ਅਤੇ ਉਸ ਦੇ ਨਿੱਕੜ ਸੁੱਕੜ ਨੂੰ ਬਾਹਰ ਲੈ ਆਏ, ਨਾਲੇ ਉਸ ਦਾ ਸਾਰਾ ਟੱਬਰ ਵੀ ਬਾਹਰ ਲੈ ਆਂਦਾ ਅਤੇ ਉਸ ਨੂੰ ਇਸਰਾਏਲੀਆਂ ਦੇ ਡੇਰੇ ਦੇ ਬਾਹਰ ਰੱਖਿਆ।
וַיָּבֹאוּ הַנְּעָרִים הַֽמְרַגְּלִים וַיֹּצִיאוּ אֶת־רָחָב וְאֶת־אָבִיהָ וְאֶת־אִמָּהּ וְאֶת־אַחֶיהָ וְאֶת־כָּל־אֲשֶׁר־לָהּ וְאֵת כָּל־מִשְׁפְּחוֹתֶיהָ הוֹצִיאוּ וַיַּנִּיחוּם מִחוּץ לְמַחֲנֵה יִשְׂרָאֵֽל׃
24 ੨੪ ਫਿਰ ਉਹਨਾਂ ਨੇ ਉਸ ਸ਼ਹਿਰ ਨੂੰ ਅਤੇ ਜੋ ਕੁਝ ਉਸ ਵਿੱਚ ਸੀ ਸਾੜ ਸੁੱਟਿਆ ਪਰ ਚਾਂਦੀ, ਸੋਨਾ, ਪਿੱਤਲ ਅਤੇ ਲੋਹੇ ਦੇ ਭਾਂਡੇ ਯਹੋਵਾਹ ਦੇ ਘਰ ਦੇ ਖ਼ਜ਼ਾਨੇ ਵਿੱਚ ਰੱਖ ਦਿੱਤੇ।
וְהָעִיר שָׂרְפוּ בָאֵשׁ וְכָל־אֲשֶׁר־בָּהּ רַק ׀ הַכֶּסֶף וְהַזָּהָב וּכְלֵי הַנְּחֹשֶׁת וְהַבַּרְזֶל נָתְנוּ אוֹצַר בֵּית־יְהוָֽה׃
25 ੨੫ ਯਹੋਸ਼ੁਆ ਨੇ ਰਾਹਾਬ ਵੇਸਵਾ ਦੀ ਅਤੇ ਉਸ ਦੇ ਪਿਉ ਦੇ ਟੱਬਰ ਦੀ ਉਹਨਾਂ ਸਭਨਾਂ ਸਣੇ ਜਿਹੜੇ ਉਸ ਦੇ ਸਨ ਜਾਨ ਬਚਾ ਦਿੱਤੀ ਅਤੇ ਉਸ ਦੀ ਵੱਸੋਂ ਅੱਜ ਤੱਕ ਇਸਰਾਏਲ ਦੇ ਵਿੱਚ ਹੈ ਇਸ ਲਈ ਕਿ ਜਿਨ੍ਹਾਂ ਖੋਜੀਆਂ ਨੂੰ ਯਹੋਸ਼ੁਆ ਨੇ ਯਰੀਹੋ ਦੀ ਖ਼ੋਜ ਕੱਢਣ ਨੂੰ ਭੇਜਿਆ ਸੀ ਉਸ ਨੇ ਲੁਕਾਇਆ ਸੀ।
וְֽאֶת־רָחָב הַזּוֹנָה וְאֶת־בֵּית אָבִיהָ וְאֶת־כָּל־אֲשֶׁר־לָהּ הֶחֱיָה יְהוֹשֻׁעַ וַתֵּשֶׁב בְּקֶרֶב יִשְׂרָאֵל עַד הַיּוֹם הַזֶּה כִּי הֶחְבִּיאָה אֶת־הַמַּלְאָכִים אֲשֶׁר־שָׁלַח יְהוֹשֻׁעַ לְרַגֵּל אֶת־יְרִיחֽוֹ׃
26 ੨੬ ਯਹੋਸ਼ੁਆ ਨੇ ਉਸ ਵੇਲੇ ਸਹੁੰ ਖਾਧੀ ਸੀ ਕਿ ਜੋ ਮਨੁੱਖ ਉੱਠ ਕੇ ਇਸ ਸ਼ਹਿਰ ਯਰੀਹੋ ਨੂੰ ਫਿਰ ਬਣਾਏ ਉਹ ਯਹੋਵਾਹ ਦੇ ਅੱਗੇ ਸਰਾਪੀ ਹੋਵੇ। ਜਦ ਉਹ ਇਸ ਦੀ ਨੀਂਹ ਰੱਖੇਗਾ ਤਾਂ ਉਸਦਾ ਪਹਿਲੌਠਾ ਪੁੱਤਰ ਮਰੇਗਾ ਅਤੇ ਜਦ ਉਹ ਦਾ ਬੂਹਾ ਲਾਵੇਗਾ ਤਦ ਉਸਦਾ ਛੋਟਾ ਪੁੱਤਰ ਮਰੇਗਾ!
וַיַּשְׁבַּע יְהוֹשֻׁעַ בָּעֵת הַהִיא לֵאמֹר אָרוּר הָאִישׁ לִפְנֵי יְהוָה אֲשֶׁר יָקוּם וּבָנָה אֶת־הָעִיר הַזֹּאת אֶת־יְרִיחוֹ בִּבְכֹרוֹ יְיַסְּדֶנָּה וּבִצְעִירוֹ יַצִּיב דְּלָתֶֽיהָ׃
27 ੨੭ ਪਰ ਯਹੋਵਾਹ ਯਹੋਸ਼ੁਆ ਦੇ ਅੰਗ-ਸੰਗ ਸੀ ਅਤੇ ਉਸ ਦੀ ਧੁੰਮ ਸਾਰੇ ਦੇਸ ਵਿੱਚ ਪੈ ਗਈ।
וַיְהִי יְהוָה אֶת־יְהוֹשֻׁעַ וַיְהִי שָׁמְעוֹ בְּכָל־הָאָֽרֶץ׃

< ਯਹੋਸ਼ੁਆ 6 >