< ਯਹੋਸ਼ੁਆ 7 >

1 ਪਰ ਇਸਰਾਏਲੀਆਂ ਨੇ ਚੜ੍ਹਾਵੇ ਦੀ ਚੀਜ਼ ਦੇ ਵਿਖੇ ਅਪਰਾਧ ਕੀਤਾ, ਕਿਉਂ ਜੋ ਜ਼ਰਹ ਦੇ ਪੜਪੋਤੇ, ਜ਼ਬਦੀ ਦੇ ਪੋਤੇ ਅਤੇ ਕਰਮੀ ਦੇ ਪੁੱਤਰ ਆਕਾਨ ਨੇ ਜਿਹੜਾ ਯਹੂਦਾਹ ਦੇ ਗੋਤ ਦਾ ਸੀ ਉਸ ਚੜ੍ਹਾਵੇ ਦੀ ਚੀਜ਼ ਵਿੱਚੋਂ ਕੁਝ ਲਿਆ ਅਤੇ ਯਹੋਵਾਹ ਦਾ ਕ੍ਰੋਧ ਇਸਰਾਏਲੀਆਂ ਉੱਤੇ ਭੜਕਿਆ।
And the sons of Israel commit a trespass in the devoted thing, and Achan, son of Carmi, son of Zabdi, son of Zerah, of the tribe of Judah, takes from the devoted thing, and the anger of YHWH burns against the sons of Israel.
2 ਯਹੋਸ਼ੁਆ ਨੇ ਯਰੀਹੋ ਤੋਂ ਅਈ ਨੂੰ ਜਿਹੜੀ ਬੈਤ-ਆਵਨ ਦੇ ਕੋਲ ਬੈਤਏਲ ਦੇ ਚੜ੍ਹਦੀ ਵੱਲ ਹੈ ਮਨੁੱਖ ਭੇਜੇ ਅਤੇ ਉਹਨਾਂ ਨੂੰ ਆਖਿਆ, ਉਤਾਹਾਂ ਜਾ ਕੇ ਉਸ ਦੇਸ ਦੀ ਖ਼ੋਜ ਕੱਢ ਲਿਆਓ। ਉਸ ਤੋਂ ਬਾਅਦ ਉਹ ਮਨੁੱਖ ਗਏ ਅਤੇ ਅਈ ਦੀ ਖ਼ੋਜ ਕੱਢੀ।
And Joshua sends men from Jericho to Ai, which [is] near Beth-Aven, on the east of Bethel, and speaks to them, saying, “Go up and spy out the land”; and the men go up and spy Ai,
3 ਉਹਨਾਂ ਨੇ ਯਹੋਸ਼ੁਆ ਕੋਲ ਵਾਪਿਸ ਆ ਕੇ ਉਹ ਨੂੰ ਆਖਿਆ, ਸਾਰੇ ਲੋਕ ਉਤਾਹਾਂ ਨਾ ਜਾਣ ਪਰ ਕੇਵਲ ਦੋ ਤਿੰਨ ਹਜ਼ਾਰ ਮਨੁੱਖ ਉਤਾਹਾਂ ਜਾ ਕੇ ਅਈ ਨੂੰ ਜਿੱਤ ਲੈਣ। ਸਾਰਿਆਂ ਲੋਕਾਂ ਨੂੰ ਭੇਜਣ ਦੀ ਖੇਚਲ ਨਾ ਕਰੋ ਕਿਉਂ ਜੋ ਉਹ ਥੋੜੇ ਹੀ ਹਨ।
and they return to Joshua, and say to him, “Do not let all the people go up; let about two thousand men, or about three thousand men, go up, and they strike Ai; do not cause all the people to labor there; for they [are] few.”
4 ਇਸ ਲਈ ਲੋਕਾਂ ਵਿੱਚੋਂ ਤਿੰਨ ਕੁ ਹਜ਼ਾਰ ਉੱਧਰ ਉਤਾਹਾਂ ਗਏ ਅਤੇ ਅਈ ਦੇ ਮਨੁੱਖਾਂ ਦੇ ਅੱਗੋਂ ਨੱਠ ਆਏ।
So about three thousand men of the people go up from there, and they flee before the men of Ai,
5 ਅਤੇ ਅਈ ਵਾਲਿਆਂ ਨੇ ਉਹਨਾਂ ਵਿੱਚੋਂ ਲੱਗਭੱਗ ਛੱਤੀ ਮਨੁੱਖ ਮਾਰ ਦਿੱਤੇ ਅਤੇ ਫਾਟਕ ਦੇ ਅੱਗੋਂ ਲੈ ਕੇ ਸਬਾਰੀਮ ਤੱਕ ਉਹਨਾਂ ਦੇ ਪਿੱਛੇ ਆਏ ਅਤੇ ਉਹਨਾਂ ਨੂੰ ਹਠਾੜ ਵਿੱਚ ਮਾਰਿਆ ਤਾਂ ਲੋਕਾਂ ਦੇ ਮਨ ਢੱਲ਼ ਗਏ ਅਤੇ ਪਾਣੀਓ ਪਾਣੀ ਹੋ ਗਏ।
and the men of Ai strike about thirty-six men from them, and pursue them before the gate to Shebarim, and they strike them in Morad; and the heart of the people is melted, and becomes water.
6 ਯਹੋਸ਼ੁਆ ਨੇ ਆਪਣੇ ਕੱਪੜੇ ਪਾੜੇ ਅਤੇ ਯਹੋਵਾਹ ਦੇ ਸੰਦੂਕ ਦੇ ਅੱਗੇ ਸ਼ਾਮਾਂ ਤੱਕ ਮੂੰਹ ਭਾਰ ਧਰਤੀ ਉੱਤੇ ਪਿਆ ਰਿਹਾ, ਉਹ ਅਤੇ ਇਸਰਾਏਲ ਦੇ ਬਜ਼ੁਰਗ ਵੀ ਅਤੇ ਉਹਨਾਂ ਆਪਣਿਆਂ ਸਿਰਾਂ ਵਿੱਚ ਧੂੜ ਪਾ ਲਈ।
And Joshua tears his garments, and falls on his face to the earth before the Ark of YHWH until the evening, he and [the] elderly of Israel, and they cause dust to go up on their head.
7 ਯਹੋਸ਼ੁਆ ਨੇ ਆਖਿਆ, ਹਾਏ ਪ੍ਰਭੂ ਯਹੋਵਾਹ, ਕੀ ਤੂੰ ਇਹਨਾਂ ਲੋਕਾਂ ਨੂੰ ਇਸ ਕਾਰਨ ਯਰਦਨ ਤੋਂ ਪਾਰ ਲਿਆਇਆ ਹੈਂ ਕਿ ਅਮੋਰੀਆਂ ਦੇ ਹੱਥ ਵਿੱਚ ਸਾਨੂੰ ਦੇ ਕੇ ਸਾਡਾ ਸੱਤਿਆਨਾਸ ਕਰਾਏਂ? ਚੰਗਾ ਹੀ ਹੁੰਦਾ ਜੇ ਅਸੀਂ ਸਬਰ ਕਰਦੇ ਅਤੇ ਯਰਦਨ ਦੇ ਉਸ ਪਾਸੇ ਹੀ ਵੱਸੇ ਰਹਿੰਦੇ।
And Joshua says, “Aah! Lord YHWH, why have You caused this people to pass over the Jordan at all, to give us into the hand of the Amorite to destroy us? And oh that we had been willing—and we dwell beyond the Jordan!
8 ਹੇ ਪ੍ਰਭੂ, ਮੈਂ ਹੁਣ ਕੀ ਆਖਾਂ ਜਦ ਇਸਰਾਏਲ ਨੇ ਆਪਣੇ ਵੈਰੀਆਂ ਦੇ ਅੱਗੋਂ ਪਿੱਠ ਵਿਖਾਈ ਹੈ?
Oh, Lord, what do I say, after that Israel has turned the neck before its enemies?
9 ਕਨਾਨੀ ਅਤੇ ਸਾਰੇ ਇਸ ਦੇਸ ਦੇ ਵਸਨੀਕ ਸੁਣਨਗੇ ਅਤੇ ਉਹ ਸਾਨੂੰ ਘੇਰ ਲੈਣਗੇ ਅਤੇ ਉਹ ਸਾਡਾ ਨਾਮ ਧਰਤੀ ਉੱਤੋਂ ਮਿਟਾ ਦੇਣਗੇ ਤਾਂ ਤੂੰ ਆਪਣੇ ਵੱਡੇ ਨਾਮ ਲਈ ਕੀ ਕਰੇਂਗਾ?
And the Canaanite and all the inhabitants of the land hear, and have come around against us, and cut off our name from the earth; and what do You do for Your great Name?”
10 ੧੦ ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਤੂੰ ਉੱਠ ਖਲੋ! ਕਿਉਂ ਮੂੰਹ ਪਰਨੇ ਪਿਆ ਹੈਂ?
And YHWH says to Joshua, “Rise, for you—why this—[that] you [are] falling on your face?
11 ੧੧ ਇਸਰਾਏਲ ਨੇ ਪਾਪ ਕੀਤਾ ਹੈ। ਹਾਂ, ਉਹਨਾਂ ਨੇ ਮੇਰੇ ਨੇਮ ਦਾ ਜਿਸ ਦਾ ਉਹਨਾਂ ਨੂੰ ਹੁਕਮ ਦਿੱਤਾ ਸੀ ਉਲੰਘਣ ਕੀਤਾ ਹੈ। ਹਾਂ, ਉਹਨਾਂ ਨੇ ਚੜ੍ਹਾਵੇ ਦੀਆਂ ਚੀਜ਼ਾਂ ਵਿੱਚੋਂ ਕੁਝ ਲੈ ਲਈਆਂ ਹਨ, ਚੋਰੀ ਕਰ ਲਈਆਂ ਹਨ, ਧੋਖਾ ਵੀ ਕੀਤਾ ਹੈ ਅਤੇ ਆਪਣੇ ਸਮਾਨ ਵਿੱਚ ਰਲਾ ਲਈਆਂ ਹਨ।
Israel has sinned, and they have also transgressed My covenant which I commanded them, and also taken of the devoted thing, and also stolen, and also deceived, and also put [it] among their vessels,
12 ੧੨ ਇਸੇ ਲਈ ਇਸਰਾਏਲੀ ਆਪਣੇ ਵੈਰੀਆਂ ਦੇ ਅੱਗੇ ਸਾਹਮਣਾ ਨਾ ਕਰ ਸਕੇ ਸਗੋਂ ਵੈਰੀਆਂ ਦੇ ਅੱਗੋਂ ਪਿੱਠ ਵਿਖਾਈ ਕਿਉਂ ਜੋ ਉਹ ਸਰਾਪੇ ਗਏ ਸਨ। ਸੋ ਹੁਣ ਮੈਂ ਅੱਗੇ ਨੂੰ ਤੁਹਾਡੇ ਨਾਲ ਨਾ ਹੋਵਾਂਗਾ ਜਦ ਤੁਸੀਂ ਉਸ ਚੜ੍ਹਾਵੇ ਦੀ ਚੀਜ਼ ਨੂੰ ਆਪਣੇ ਵਿੱਚੋਂ ਨਾਸ ਨਾ ਕਰ ਸੁੱਟੋ।
and the sons of Israel have not been able to stand before their enemies; they turn the neck before their enemies, for they have become a devoted thing; I do not add to be with you—if you do not destroy the devoted thing from your midst.
13 ੧੩ ਉੱਠ ਅਤੇ ਲੋਕਾਂ ਨੂੰ ਪਵਿੱਤਰ ਕਰ ਅਤੇ ਤੂੰ ਆਖ ਕਿ ਆਪਣੇ ਆਪ ਨੂੰ ਕੱਲ ਲਈ ਪਵਿੱਤਰ ਕਰੋ ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਹੇ ਇਸਰਾਏਲ ਤੁਹਾਡੇ ਵਿੱਚ ਚੜ੍ਹਾਵੇ ਦੀ ਚੀਜ਼ ਹੈ। ਤੁਸੀਂ ਆਪਣੇ ਵੈਰੀਆਂ ਦੇ ਸਾਹਮਣੇ ਠਹਿਰ ਨਾ ਸਕੋਗੇ ਜਦ ਤੱਕ ਤੁਸੀਂ ਉਸ ਚੜ੍ਹਾਵੇ ਦੀ ਚੀਜ਼ ਨੂੰ ਆਪਣੇ ਵਿੱਚੋਂ ਕੱਢ ਨਾ ਦਿਓ।
Rise, sanctify the people, and you have said, Sanctify yourselves for tomorrow; for thus said YHWH, God of Israel: A devoted thing [is] in your midst, O Israel, you are not able to stand before your enemies until your turning aside the devoted thing from your midst;
14 ੧੪ ਇਸ ਲਈ ਤੁਸੀਂ ਸਵੇਰ ਦੇ ਵੇਲੇ ਆਪੋ ਆਪਣੇ ਗੋਤਾਂ ਅਨੁਸਾਰ ਨੇੜੇ ਕੀਤੇ ਜਾਓਗੇ ਅਤੇ ਅਜਿਹਾ ਹੋਵੇਗਾ ਕਿ ਉਹ ਗੋਤ ਜਿਹ ਨੂੰ ਯਹੋਵਾਹ ਫੜ੍ਹੇਗਾ ਉਸ ਅਨੁਸਾਰ ਨੇੜੇ ਆਵੇ ਅਤੇ ਜਿਸ ਮੂੰਹੀ ਨੂੰ ਯਹੋਵਾਹ ਫੜ੍ਹੇਗਾ ਉਹ ਆਪਣੇ ਘਰਾਣਿਆਂ ਅਨੁਸਾਰ ਨੇੜੇ ਆਵੇ ਅਤੇ ਜਿਸ ਘਰਾਣੇ ਨੂੰ ਯਹੋਵਾਹ ਫੜ੍ਹੇਗਾ ਉਹ ਇੱਕ-ਇੱਕ ਕਰਕੇ ਨੇੜੇ ਆਵੇ।
and you have been brought near in the morning by your tribes, and it has been [that] the tribe which YHWH captures draws near by families, and the family which YHWH captures draws near by households, and the household which YHWH captures draws near by men;
15 ੧੫ ਇਸ ਤਰ੍ਹਾਂ ਹੋਵੇਗਾ ਕਿ ਜੋ ਚੜ੍ਹਾਵੇ ਦੀ ਚੀਜ਼ ਨਾਲ ਫੜਿਆ ਜਾਵੇ ਉਹ ਆਪਣੇ ਸਭ ਕੁਝ ਸਮੇਤ ਅੱਗ ਵਿੱਚ ਸਾੜਿਆ ਜਾਵੇਗਾ ਕਿਉਂ ਜੋ ਉਸ ਨੇ ਯਹੋਵਾਹ ਦੇ ਨੇਮ ਦਾ ਉਲੰਘਣ ਕੀਤਾ ਅਤੇ ਇਸਰਾਏਲ ਵਿੱਚ ਸ਼ਰਮਨਾਕ ਕੰਮ ਕੀਤਾ ਹੈ।
and it has been, he who is captured with the devoted thing is burned with fire, he and all that he has, because he has transgressed the covenant of YHWH, and because he has done folly in Israel.”
16 ੧੬ ਯਹੋਸ਼ੁਆ ਸਵੇਰ ਦੇ ਵੇਲੇ ਉੱਠਿਆ ਅਤੇ ਇਸਰਾਏਲ ਨੂੰ ਗੋਤਾਂ ਅਨੁਸਾਰ ਨੇੜੇ ਲਿਆਇਆ ਤਾਂ ਯਹੂਦਾਹ ਦਾ ਗੋਤ ਫੜਿਆ ਗਿਆ।
And Joshua rises early in the morning, and brings Israel near by its tribes, and the tribe of Judah is captured;
17 ੧੭ ਯਹੂਦਾਹ ਦੇ ਪਰਿਵਾਰਾਂ ਨੂੰ ਨੇੜੇ ਲਿਆਂਦਾ ਤਾਂ ਜ਼ਰਹੀਆਂ ਦਾ ਕਬੀਲਾ ਫੜਿਆ ਗਿਆ। ਜ਼ਰਹੀ ਦੇ ਕਬੀਲੇ ਦੇ ਇੱਕ-ਇੱਕ ਮਨੁੱਖ ਕਰਕੇ ਨੇੜੇ ਲਿਆਇਆ ਤਾਂ ਜ਼ਬਦੀ ਫੜਿਆ ਗਿਆ।
and he brings the family of Judah near, and he captures the family of the Zerahite; and he brings the family of the Zerahite near by men, and Zabdi is captured;
18 ੧੮ ਉਸ ਦੇ ਘਰਾਣੇ ਦਾ ਮਨੁੱਖ ਇੱਕ-ਇੱਕ ਕਰਕੇ ਨੇੜੇ ਲਿਆਇਆ ਤਾਂ ਯਹੂਦਾਹ ਦੇ ਗੋਤ ਦਾ ਜ਼ਰਹ ਦਾ ਪੜਪੋਤਾ ਜ਼ਬਦੀ ਦਾ ਪੋਤਾ ਅਤੇ ਕਰਮੀ ਦਾ ਪੁੱਤਰ ਆਕਾਨ ਫੜਿਆ ਗਿਆ।
and he brings his household near by men, and Achan—son of Carmi, son of Zabdi, son of Zerah, of the tribe of Judah—is captured.
19 ੧੯ ਯਹੋਸ਼ੁਆ ਨੇ ਆਕਾਨ ਨੂੰ ਆਖਿਆ, ਹੇ ਮੇਰੇ ਪੁੱਤਰ, ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਮਹਿਮਾ ਕਰ ਅਤੇ ਉਸ ਨੂੰ ਵਡਿਆਈ ਦੇ ਅਤੇ ਤੂੰ ਹੁਣ ਮੈਨੂੰ ਦੱਸ ਕਿ ਤੂੰ ਕੀ ਕੀਤਾ ਹੈ ਅਤੇ ਮੇਰੇ ਕੋਲੋਂ ਨਾ ਲੁਕਾ।
And Joshua says to Achan, “My son, please give glory to YHWH, God of Israel, and give thanks to Him, and now declare to me what you have done—do not hide [it] from me.”
20 ੨੦ ਆਕਾਨ ਨੇ ਯਹੋਸ਼ੁਆ ਨੂੰ ਉੱਤਰ ਦਿੱਤਾ ਕਿ ਮੈਂ ਸੱਚ-ਮੁੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਪਾਪ ਕੀਤਾ ਹੈ ਅਤੇ ਮੈਂ ਇਸ ਤਰ੍ਹਾਂ ਕੀਤਾ ਹੈ।
And Achan answers Joshua and says, “Truly I have sinned against YHWH, God of Israel, and I have done thus and thus;
21 ੨੧ ਮੈਂ ਲੁੱਟ ਵਿੱਚ ਇੱਕ ਸ਼ਿਨਾਰ ਦੇਸ ਦਾ ਸੋਹਣਾ ਚੋਗਾ ਵੇਖਿਆ ਅਤੇ ਦੋ ਸੌ ਰੁਪਏ ਚਾਂਦੀ ਅਤੇ ਪੰਜਾਹ ਤੋਲਾ ਤੋਲ ਵਿੱਚ ਸੋਨੇ ਦੀ ਇੱਕ ਇੱਟ ਤਾਂ ਮੈਨੂੰ ਲਾਲਚ ਆ ਗਿਆ ਅਤੇ ਮੈਂ ਉਹਨਾਂ ਨੂੰ ਚੁੱਕ ਲਿਆ ਅਤੇ ਵੇਖੋ ਉਹ ਤੰਬੂ ਦੇ ਵਿੱਚਕਾਰ ਧਰਤੀ ਵਿੱਚ ਦੱਬੇ ਹੋਏ ਹਨ ਅਤੇ ਚਾਂਦੀ ਉਸ ਦੇ ਹੇਠ ਹੈ।
and I see among the spoil a good robe of Shinar, and two hundred shekels of silver, and one wedge of gold, whose weight [is] fifty shekels, and I desire them, and take them; and behold, they [are] hid in the earth, in the midst of my tent, and the silver [is] under it.”
22 ੨੨ ਯਹੋਸ਼ੁਆ ਨੇ ਖੋਜੀ ਭੇਜੇ। ਉਹ ਤੰਬੂ ਵੱਲ ਭੱਜ ਕੇ ਗਏ ਅਤੇ ਵੇਖੋ ਉਹ ਤੰਬੂ ਵਿੱਚ ਦੱਬਿਆ ਹੋਇਆ ਸੀ ਅਤੇ ਚਾਂਦੀ ਉਸ ਦੇ ਹੇਠ ਸੀ।
And Joshua sends messengers, and they run to the tent, and behold, it is hidden in his tent, and the silver [is] under it;
23 ੨੩ ਉਹ ਉਹਨਾਂ ਨੂੰ ਤੰਬੂ ਵਿੱਚੋਂ ਕੱਢ ਕੇ ਯਹੋਸ਼ੁਆ ਅਤੇ ਸਾਰੇ ਇਸਰਾਏਲੀਆਂ ਦੇ ਸਾਹਮਣੇ ਲੈ ਆਏ ਅਤੇ ਉਹਨਾਂ ਨੂੰ ਯਹੋਵਾਹ ਦੇ ਸਨਮੁਖ ਰੱਖ ਦਿੱਤਾ।
and they take them out of the midst of the tent, and bring them to Joshua, and to all the sons of Israel, and pour them out before YHWH.
24 ੨੪ ਯਹੋਸ਼ੁਆ ਨੇ ਸਾਰੇ ਇਸਰਾਏਲ ਸਣੇ ਜ਼ਰਹ ਦੇ ਪੁੱਤਰ ਆਕਾਨ ਨੂੰ ਅਤੇ ਚਾਂਦੀ, ਚੋਗਾ ਅਤੇ ਸੋਨੇ ਦੀ ਇੱਟ ਨੂੰ ਅਤੇ ਉਹ ਦੇ ਪੁੱਤਰਾਂ ਧੀਆਂ, ਉਹ ਦੇ ਬਲ਼ਦ, ਗਧੇ, ਉਹ ਦੀਆਂ ਭੇਡਾਂ, ਉਹ ਦਾ ਤੰਬੂ ਅਤੇ ਉਹ ਦਾ ਸਾਰਾ ਮਾਲ ਲੈ ਲਿਆ ਅਤੇ ਆਕੋਰ ਦੀ ਘਾਟੀ ਵਿੱਚ ਉੱਪਰ ਲੈ ਆਏ।
And Joshua takes Achan son of Zerah, and the silver, and the robe, and the wedge of gold, and his sons, and his daughters, and his ox, and his donkey, and his flock, and his tent, and all that he has, and all Israel with him, and they brought them up [to] the Valley of Achor.
25 ੨੫ ਯਹੋਸ਼ੁਆ ਨੇ ਆਖਿਆ, ਤੂੰ ਸਾਨੂੰ ਕਿਉਂ ਦੁੱਖ ਦਿੱਤਾ? ਯਹੋਵਾਹ ਅੱਜ ਦੇ ਦਿਨ ਤੈਨੂੰ ਦੁੱਖ ਦੇਵੇਗਾ ਤਾਂ ਸਾਰੇ ਇਸਰਾਏਲੀਆਂ ਨੇ ਉਹ ਨੂੰ ਪਥਰਾਓ ਕੀਤਾ ਅਤੇ ਪਥਰਾਓ ਤੋਂ ਬਾਅਦ ਉਹ ਨੂੰ ਅੱਗ ਵਿੱਚ ਸਾੜ ਸੁੱਟਿਆ।
And Joshua says, “Why have you troubled us? YHWH troubles you this day!” And all Israel cast stone at him, and they burn them with fire, and they stone them with stones,
26 ੨੬ ਉਹਨਾਂ ਨੇ ਉਹ ਦੇ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾ ਦਿੱਤਾ ਜਿਹੜਾ ਅੱਜ ਦੇ ਦਿਨ ਤੱਕ ਹੈ; ਤਦ ਯਹੋਵਾਹ ਦਾ ਕ੍ਰੋਧ ਸ਼ਾਂਤ ਹੋ ਗਿਆ। ਇਸ ਲਈ ਉਸ ਥਾਂ ਦਾ ਨਾਮ ਅੱਜ ਤੱਕ ਆਕੋਰ ਦੀ ਘਾਟੀ ਹੈ।
and they raise up a great heap of stones over him to this day, and YHWH turns back from the heat of His anger, therefore [one] has called the name of that place “Valley of Achor” until this day.

< ਯਹੋਸ਼ੁਆ 7 >