< ਯਹੋਸ਼ੁਆ 8 >

1 ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਨਾ ਡਰ ਅਤੇ ਤੇਰਾ ਮਨ ਨਾ ਘਬਰਾਵੇ। ਸਾਰੇ ਯੋਧਿਆਂ ਨੂੰ ਆਪਣੇ ਨਾਲ ਲੈ ਅਤੇ ਅਈ ਉੱਤੇ ਚੜ੍ਹਾਈ ਕਰ। ਵੇਖ, ਮੈਂ ਅਈ ਦੇ ਰਾਜੇ ਨੂੰ, ਉਹ ਦੇ ਲੋਕਾਂ ਨੂੰ, ਉਹ ਦੇ ਸ਼ਹਿਰ ਨੂੰ ਅਤੇ ਉਹ ਦੇ ਦੇਸ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ।
וַיֹּאמֶר יְהֹוָה אֶל־יְהוֹשֻׁעַ אַל־תִּירָא וְאַל־תֵּחָת קַח עִמְּךָ אֵת כׇּל־עַם הַמִּלְחָמָה וְקוּם עֲלֵה הָעָי רְאֵה ׀ נָתַתִּי בְיָדְךָ אֶת־מֶלֶךְ הָעַי וְאֶת־עַמּוֹ וְאֶת־עִירוֹ וְאֶת־אַרְצֽוֹ׃
2 ਤੂੰ ਅਈ ਨਾਲ ਅਤੇ ਉਹ ਦੇ ਰਾਜੇ ਨਾਲ ਉਸੇ ਤਰ੍ਹਾਂ ਕਰੀਂ ਜੋ ਤੂੰ ਯਰੀਹੋ ਅਤੇ ਉਸ ਦੇ ਰਾਜੇ ਨਾਲ ਕੀਤਾ ਸੀ। ਉੱਥੇ ਦੀ ਲੁੱਟ ਅਤੇ ਡੰਗਰ ਤੁਸੀਂ ਆਪਣੇ ਲਈ ਖੋਹ ਲਵੋ ਅਤੇ ਸ਼ਹਿਰ ਦੇ ਪਿੱਛੇ ਘਾਤ ਲਾ ਲਿਓ।
וְעָשִׂיתָ לָעַי וּלְמַלְכָּהּ כַּאֲשֶׁר עָשִׂיתָ לִּֽירִיחוֹ וּלְמַלְכָּהּ רַק־שְׁלָלָהּ וּבְהֶמְתָּהּ תָּבֹזּוּ לָכֶם שִׂים־לְךָ אֹרֵב לָעִיר מֵאַחֲרֶֽיהָ׃
3 ਯਹੋਸ਼ੁਆ ਅਤੇ ਸਾਰੇ ਯੋਧੇ ਅਈ ਉੱਤੇ ਚੜ੍ਹਾਈ ਕਰਨ ਲਈ ਤਿਆਰ ਹੋਏ। ਯਹੋਸ਼ੁਆ ਨੇ ਤੀਹ ਹਜ਼ਾਰ ਸੂਰਬੀਰ ਚੁਣੇ ਅਤੇ ਰਾਤ ਨੂੰ ਉਹਨਾਂ ਨੂੰ ਭੇਜਿਆ।
וַיָּקׇם יְהוֹשֻׁעַ וְכׇל־עַם הַמִּלְחָמָה לַעֲלוֹת הָעָי וַיִּבְחַר יְהוֹשֻׁעַ שְׁלֹשִׁים אֶלֶף אִישׁ גִּבּוֹרֵי הַחַיִל וַיִּשְׁלָחֵם לָֽיְלָה׃
4 ਉਹਨਾਂ ਨੂੰ ਹੁਕਮ ਦਿੱਤਾ ਕਿ ਵੇਖੋ ਤੁਸੀਂ ਸ਼ਹਿਰ ਦੀ ਘਾਤ ਵਿੱਚ ਪਿੱਛੇ ਬੈਠ ਜਾਣਾ। ਸ਼ਹਿਰ ਤੋਂ ਬਹੁਤ ਦੂਰ ਨਾ ਜਾਣਾ ਅਤੇ ਤੁਸੀਂ ਸਾਰਿਆਂ ਨੇ ਤਿਆਰ ਰਹਿਣਾ।
וַיְצַו אֹתָם לֵאמֹר רְאוּ אַתֶּם אֹרְבִים לָעִיר מֵאַחֲרֵי הָעִיר אַל־תַּרְחִיקוּ מִן־הָעִיר מְאֹד וִהְיִיתֶם כֻּלְּכֶם נְכֹנִֽים׃
5 ਮੈਂ ਅਤੇ ਮੇਰੇ ਨਾਲ ਦੇ ਸਾਰੇ ਲੋਕ ਸ਼ਹਿਰ ਦੇ ਕੋਲ ਆਵਾਂਗੇ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਸਾਡਾ ਸਾਹਮਣਾ ਕਰਨ ਲਈ ਨਿੱਕਲਣ ਤਾਂ ਅਸੀਂ ਉਹਨਾਂ ਦੇ ਅੱਗੋਂ ਪਹਿਲਾਂ ਵਾਂਗੂੰ ਭੱਜਾਂਗੇ।
וַאֲנִי וְכׇל־הָעָם אֲשֶׁר אִתִּי נִקְרַב אֶל־הָעִיר וְהָיָה כִּֽי־יֵצְאוּ לִקְרָאתֵנוּ כַּאֲשֶׁר בָּרִֽאשֹׁנָה וְנַסְנוּ לִפְנֵיהֶֽם׃
6 ਉਹ ਸਾਡੇ ਪਿੱਛੇ ਆਉਣਗੇ ਐਥੋਂ ਤੱਕ ਕਿ ਅਸੀਂ ਉਹਨਾਂ ਨੂੰ ਸ਼ਹਿਰੋਂ ਦੂਰ ਲੈ ਜਾਂਵਾਂਗੇ ਕਿਉਂ ਜੋ ਉਹ ਆਖਣਗੇ ਕਿ ਇਹ ਸਾਡੇ ਅੱਗੋਂ ਪਹਿਲਾਂ ਵਾਂਗੂੰ ਭੱਜਦੇ ਹਨ। ਇਸ ਤਰ੍ਹਾਂ ਅਸੀਂ ਉਹਨਾਂ ਦੇ ਅੱਗੋਂ ਭੱਜਾਂਗੇ।
וְיָצְאוּ אַחֲרֵינוּ עַד הַתִּיקֵנוּ אוֹתָם מִן־הָעִיר כִּי יֹֽאמְרוּ נָסִים לְפָנֵינוּ כַּאֲשֶׁר בָּרִֽאשֹׁנָה וְנַסְנוּ לִפְנֵיהֶֽם׃
7 ਤਦ ਤੁਸੀਂ ਘਾਤ ਵਿੱਚੋਂ ਨਿੱਕਲ ਕੇ ਸ਼ਹਿਰ ਉੱਤੇ ਕਬਜ਼ਾ ਕਰ ਲੈਣਾ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਉਹ ਨੂੰ ਤੁਹਾਡੇ ਹੱਥ ਵਿੱਚ ਕਰ ਦੇਵੇਗਾ।
וְאַתֶּם תָּקֻמוּ מֵהָאוֹרֵב וְהוֹרַשְׁתֶּם אֶת־הָעִיר וּנְתָנָהּ יְהֹוָה אֱלֹהֵיכֶם בְּיֶדְכֶֽם׃
8 ਇਸ ਤਰ੍ਹਾਂ ਹੋਵੇਗਾ ਜਦ ਸ਼ਹਿਰ ਕਾਬੂ ਵਿੱਚ ਆ ਜਾਵੇ ਤਾਂ ਸ਼ਹਿਰ ਵਿੱਚ ਅੱਗ ਲਾ ਦੇਣੀ ਅਤੇ ਯਹੋਵਾਹ ਦੀ ਆਗਿਆ ਅਨੁਸਾਰ ਕਰਿਓ। ਵੇਖੋ ਮੈਂ ਤੁਹਾਨੂੰ ਹੁਕਮ ਦੇ ਦਿੱਤਾ ਹੈ!
וְהָיָה כְּתׇפְשְׂכֶם אֶת־הָעִיר תַּצִּיתוּ אֶת־הָעִיר בָּאֵשׁ כִּדְבַר יְהֹוָה תַּעֲשׂוּ רְאוּ צִוִּיתִי אֶתְכֶֽם׃
9 ਯਹੋਸ਼ੁਆ ਨੇ ਉਹਨਾਂ ਨੂੰ ਭੇਜਿਆ ਤਾਂ ਉਹ ਘਾਤ ਵਿੱਚ ਬੈਠ ਗਏ ਅਤੇ ਬੈਤਏਲ ਅਤੇ ਅਈ ਦੇ ਵਿੱਚਕਾਰ ਅਈ ਦੇ ਲਹਿੰਦੇ ਪਾਸੇ ਜਾ ਬੈਠੇ ਪਰ ਯਹੋਸ਼ੁਆ ਰਾਤ ਨੂੰ ਲੋਕਾਂ ਵਿੱਚ ਰਿਹਾ।
וַיִּשְׁלָחֵם יְהוֹשֻׁעַ וַיֵּֽלְכוּ אֶל־הַמַּאְרָב וַיֵּשְׁבוּ בֵּין בֵּֽית־אֵל וּבֵין הָעַי מִיָּם לָעָי וַיָּלֶן יְהוֹשֻׁעַ בַּלַּיְלָה הַהוּא בְּתוֹךְ הָעָֽם׃
10 ੧੦ ਤਾਂ ਯਹੋਸ਼ੁਆ ਨੇ ਸਵੇਰੇ ਉੱਠ ਕੇ ਲੋਕਾਂ ਦੀ ਗਿਣਤੀ ਕੀਤੀ ਅਤੇ ਉਹ ਇਸਰਾਏਲ ਦੇ ਬਜ਼ੁਰਗਾਂ ਸਣੇ ਲੋਕਾਂ ਦੇ ਅੱਗੇ ਅਈ ਵੱਲ ਚੜ੍ਹਿਆ।
וַיַּשְׁכֵּם יְהוֹשֻׁעַ בַּבֹּקֶר וַיִּפְקֹד אֶת־הָעָם וַיַּעַל הוּא וְזִקְנֵי יִשְׂרָאֵל לִפְנֵי הָעָם הָעָֽי׃
11 ੧੧ ਅਤੇ ਸਾਰੇ ਯੋਧੇ ਜਿਹੜੇ ਉਹ ਦੇ ਨਾਲ ਸਨ ਉਤਾਹਾਂ ਗਏ, ਨੇੜੇ ਪਹੁੰਚੇ ਅਤੇ ਸ਼ਹਿਰ ਦੇ ਸਾਹਮਣੇ ਆ ਕੇ ਅਈ ਦੇ ਉੱਤਰ ਵੱਲ ਡੇਰੇ ਲਾਏ। ਉਸ ਦੇ ਵਿੱਚ ਅਤੇ ਅਈ ਦੀ ਵਿੱਚਕਾਰ ਇੱਕ ਖੱਡ ਸੀ।
וְכׇל־הָעָם הַמִּלְחָמָה אֲשֶׁר אִתּוֹ עָלוּ וַֽיִּגְּשׁוּ וַיָּבֹאוּ נֶגֶד הָעִיר וַֽיַּחֲנוּ מִצְּפוֹן לָעַי וְהַגַּי בֵּינָו וּבֵין־הָעָֽי׃
12 ੧੨ ਤਾਂ ਉਸ ਨੇ ਪੰਜ ਕੁ ਹਜ਼ਾਰ ਮਨੁੱਖ ਲਏ ਅਤੇ ਉਹਨਾਂ ਨੂੰ ਬੈਤਏਲ ਅਤੇ ਅਈ ਦੇ ਵਿੱਚਕਾਰ ਸ਼ਹਿਰੋਂ ਪੱਛਮ ਵੱਲ ਘਾਤ ਵਿੱਚ ਬਿਠਾਇਆ।
וַיִּקַּח כַּחֲמֵשֶׁת אֲלָפִים אִישׁ וַיָּשֶׂם אוֹתָם אֹרֵב בֵּין בֵּֽית־אֵל וּבֵין הָעַי מִיָּם לָעִֽיר׃
13 ੧੩ ਤਾਂ ਉਹਨਾਂ ਨੇ ਲੋਕਾਂ ਨੂੰ ਅਰਥਾਤ ਸਾਰੇ ਦਲ ਨੂੰ ਜਿਹੜੇ ਸ਼ਹਿਰੋਂ ਉਤਰ ਵੱਲ ਸਨ ਅਤੇ ਘਾਤ ਵਾਲਿਆਂ ਨੂੰ ਸ਼ਹਿਰੋਂ ਪੱਛਮ ਵੱਲ ਬਿਠਾਇਆ ਤਾਂ ਯਹੋਸ਼ੁਆ ਉਸ ਰਾਤ ਖੱਡ ਵਿੱਚ ਗਿਆ।
וַיָּשִׂימוּ הָעָם אֶת־כׇּל־הַֽמַּחֲנֶה אֲשֶׁר מִצְּפוֹן לָעִיר וְאֶת־עֲקֵבוֹ מִיָּם לָעִיר וַיֵּלֶךְ יְהוֹשֻׁעַ בַּלַּיְלָה הַהוּא בְּתוֹךְ הָעֵֽמֶק׃
14 ੧੪ ਅਤੇ ਇਸ ਤਰ੍ਹਾਂ ਹੋਇਆ ਕਿ ਜਦ ਅਈ ਦੇ ਰਾਜੇ ਨੇ ਇਹ ਵੇਖਿਆ ਤਾਂ ਉਹਨਾਂ ਨੇ ਛੇਤੀ ਕੀਤੀ ਅਤੇ ਸਵੇਰੇ ਹੀ ਉੱਠੇ ਅਤੇ ਸ਼ਹਿਰ ਦੇ ਮਨੁੱਖ ਅਰਥਾਤ ਉਹ ਅਤੇ ਉਸ ਦੇ ਸਾਰੇ ਲੋਕ ਠਹਿਰਾਏ ਹੋਏ ਸਮੇਂ ਉੱਤੇ ਅਰਾਬਾਹ ਦੇ ਅੱਗੇ ਇਸਰਾਏਲ ਦੇ ਵਿਰੁੱਧ ਲੜਨ ਲਈ ਬਾਹਰ ਨਿੱਕਲੇ ਪਰ ਉਸ ਨੇ ਇਹ ਨਾ ਜਾਣਿਆ ਕਿ ਸ਼ਹਿਰ ਦੇ ਪਿੱਛੇ ਉਸ ਦੇ ਵਿਰੁੱਧ ਘਾਤ ਵਾਲੇ ਬੈਠੇ ਹਨ।
וַיְהִי כִּרְאוֹת מֶֽלֶךְ־הָעַי וַֽיְמַהֲרוּ וַיַּשְׁכִּימוּ וַיֵּצְאוּ אַנְשֵֽׁי־הָעִיר לִקְרַֽאת־יִשְׂרָאֵל לַֽמִּלְחָמָה הוּא וְכׇל־עַמּוֹ לַמּוֹעֵד לִפְנֵי הָעֲרָבָה וְהוּא לֹא יָדַע כִּֽי־אֹרֵב לוֹ מֵאַחֲרֵי הָעִֽיר׃
15 ੧੫ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਹਨਾਂ ਦੇ ਅੱਗੋਂ ਉਜਾੜ ਵੱਲ ਇਉਂ ਨੱਸਿਆ ਜਿਵੇਂ ਉਹਨਾਂ ਅੱਗੋਂ ਮਾਰੇ ਕੁੱਟੇ ਹੋਏ ਹੁੰਦੇ ਹਨ।
וַיִּנָּגְעוּ יְהוֹשֻׁעַ וְכׇל־יִשְׂרָאֵל לִפְנֵיהֶם וַיָּנֻסוּ דֶּרֶךְ הַמִּדְבָּֽר׃
16 ੧੬ ਤਾਂ ਸਾਰੇ ਲੋਕ ਜਿਹੜੇ ਸ਼ਹਿਰ ਵਿੱਚ ਸਨ ਉਹਨਾਂ ਦਾ ਪਿੱਛਾ ਕਰਨ ਲਈ ਇਕੱਠੇ ਸੱਦੇ ਗਏ ਸੋ ਉਹਨਾਂ ਨੇ ਯਹੋਸ਼ੁਆ ਦਾ ਅਜਿਹਾ ਪਿੱਛਾ ਕੀਤਾ ਕਿ ਉਹ ਸ਼ਹਿਰੋਂ ਦੂਰ ਚਲੇ ਗਏ।
וַיִּזָּעֲקוּ כׇּל־הָעָם אֲשֶׁר (בעיר) [בָּעַי] לִרְדֹּף אַחֲרֵיהֶם וַֽיִּרְדְּפוּ אַֽחֲרֵי יְהוֹשֻׁעַ וַיִּנָּתְקוּ מִן־הָעִֽיר׃
17 ੧੭ ਉਸ ਤੋਂ ਬਾਅਦ ਅਈ ਅਤੇ ਬੈਤਏਲ ਵਿੱਚ ਕੋਈ ਮਨੁੱਖ ਬਾਕੀ ਨਾ ਰਿਹਾ ਜਿਹੜਾ ਇਸਰਾਏਲ ਦਾ ਪਿੱਛਾ ਕਰਨ ਨੂੰ ਨਾ ਨਿੱਕਲਿਆ ਹੋਵੇ ਅਤੇ ਉਹ ਸ਼ਹਿਰ ਨੂੰ ਖੁੱਲ੍ਹਾ ਛੱਡ ਕੇ ਇਸਰਾਏਲ ਦੇ ਪਿੱਛੇ ਭੱਜ ਪਏ।
וְלֹא־נִשְׁאַר אִישׁ בָּעַי וּבֵית אֵל אֲשֶׁר לֹא־יָצְאוּ אַחֲרֵי יִשְׂרָאֵל וַיַּעַזְבוּ אֶת־הָעִיר פְּתוּחָה וַֽיִּרְדְּפוּ אַחֲרֵי יִשְׂרָאֵֽל׃
18 ੧੮ ਤਾਂ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਬਰਛੇ ਨੂੰ ਜਿਹੜਾ ਤੇਰੇ ਹੱਥ ਵਿੱਚ ਹੈ ਅਈ ਵੱਲ ਵਧਾ ਕਿਉਂ ਜੋ ਮੈਂ ਉਸ ਨੂੰ ਤੇਰੇ ਹੱਥ ਦੇ ਦਿਆਂਗਾ ਤਾਂ ਯਹੋਸ਼ੁਆ ਨੇ ਬਰਛੇ ਨੂੰ ਜਿਹੜਾ ਉਹ ਦੇ ਹੱਥ ਵਿੱਚ ਸੀ ਸ਼ਹਿਰ ਵੱਲ ਵਧਾਇਆ। ਜਦ ਉਹ ਨੇ ਆਪਣਾ ਹੱਥ ਵਧਾਇਆ।
וַיֹּאמֶר יְהֹוָה אֶל־יְהוֹשֻׁעַ נְטֵה בַּכִּידוֹן אֲשֶׁר־בְּיָֽדְךָ אֶל־הָעַי כִּי בְיָדְךָ אֶתְּנֶנָּה וַיֵּט יְהוֹשֻׁעַ בַּכִּידוֹן אֲשֶׁר־בְּיָדוֹ אֶל־הָעִֽיר׃
19 ੧੯ ਤਾਂ ਘਾਤ ਵਾਲੇ ਆਪਣੇ ਥਾਂ ਤੋਂ ਛੇਤੀ ਨਾਲ ਉੱਠ ਕੇ ਨੱਠੇ ਅਤੇ ਸ਼ਹਿਰ ਵਿੱਚ ਜਾ ਵੜੇ ਅਤੇ ਉਹ ਨੂੰ ਕਬਜ਼ੇ ਵਿੱਚ ਲਿਆ ਫਿਰ ਉਹਨਾਂ ਛੇਤੀ ਨਾਲ ਸ਼ਹਿਰ ਨੂੰ ਅੱਗ ਲਾ ਦਿੱਤੀ।
וְהָאוֹרֵב קָם מְהֵרָה מִמְּקוֹמוֹ וַיָּרוּצוּ כִּנְטוֹת יָדוֹ וַיָּבֹאוּ הָעִיר וַֽיִּלְכְּדוּהָ וַֽיְמַהֲרוּ וַיַּצִּיתוּ אֶת־הָעִיר בָּאֵֽשׁ׃
20 ੨੦ ਜਦ ਅਈ ਦੇ ਮਨੁੱਖਾਂ ਨੇ ਪਿੱਛੇ ਮੂੰਹ ਕਰਕੇ ਵੇਖਿਆ ਤਾਂ ਵੇਖੋ ਸ਼ਹਿਰ ਦਾ ਧੂੰਆਂ ਅਕਾਸ਼ ਤੱਕ ਉੱਠ ਰਿਹਾ ਸੀ ਸੋ ਉਹਨਾਂ ਵਿੱਚ ਇੱਧਰ-ਉੱਧਰ ਭੱਜਣ ਦੀ ਸ਼ਕਤੀ ਨਾ ਰਹੀ ਅਤੇ ਉਹ ਲੋਕ ਜਿਹੜੇ ਉਜਾੜ ਵੱਲ ਭੱਜੇ ਜਾਂਦੇ ਸਨ ਪਿੱਛਾ ਕਰਨ ਵਾਲਿਆਂ ਦੇ ਉੱਤੇ ਉਲਟ ਪਏ।
וַיִּפְנוּ אַנְשֵׁי הָעַי אַחֲרֵיהֶם וַיִּרְאוּ וְהִנֵּה עָלָה עֲשַׁן הָעִיר הַשָּׁמַיְמָה וְלֹא־הָיָה בָהֶם יָדַיִם לָנוּס הֵנָּה וָהֵנָּה וְהָעָם הַנָּס הַמִּדְבָּר נֶהְפַּךְ אֶל־הָֽרוֹדֵֽף׃
21 ੨੧ ਜਦ ਯਹੋਸ਼ੁਆ ਅਤੇ ਸਾਰੇ ਇਸਰਾਏਲ ਨੇ ਵੇਖਿਆ ਕਿ ਘਾਤ ਵਾਲਿਆਂ ਨੇ ਸ਼ਹਿਰ ਨੂੰ ਜਿੱਤ ਲਿਆ ਹੈ ਅਤੇ ਸ਼ਹਿਰ ਤੋਂ ਧੂੰਆਂ ਉੱਠ ਰਿਹਾ ਹੈ ਤਾਂ ਉਹਨਾਂ ਨੇ ਮੁੜ ਕੇ ਅਈ ਦੇ ਮਨੁੱਖਾਂ ਨੂੰ ਮਾਰ ਸੁੱਟਿਆ।
וִיהוֹשֻׁעַ וְכׇל־יִשְׂרָאֵל רָאוּ כִּֽי־לָכַד הָאֹרֵב אֶת־הָעִיר וְכִי עָלָה עֲשַׁן הָעִיר וַיָּשֻׁבוּ וַיַּכּוּ אֶת־אַנְשֵׁי הָעָֽי׃
22 ੨੨ ਅਤੇ ਇਹ ਸਾਹਮਣਾ ਕਰਨ ਲਈ ਸ਼ਹਿਰ ਤੋਂ ਬਾਹਰ ਆਏ ਸੋ ਉਹ ਇਸਰਾਏਲ ਦੇ ਵਿੱਚਕਾਰ ਹੋ ਗਏ ਅਰਥਾਤ ਕੁਝ ਇਸਰਾਏਲੀ ਇੱਧਰ ਅਤੇ ਕੁਝ ਉੱਧਰ ਹੋ ਗਏ ਤਾਂ ਉਹਨਾਂ ਨੇ ਉਹਨਾਂ ਨੂੰ ਇੱਥੋਂ ਤੱਕ ਮਾਰਿਆ ਕਿ ਉਹਨਾਂ ਵਿੱਚੋਂ ਨਾ ਕਿਸੇ ਨੂੰ ਰਹਿਣ ਦਿੱਤਾ ਅਤੇ ਨਾ ਕਿਸੇ ਨੂੰ ਭੱਜਣ ਦਿੱਤਾ।
וְאֵלֶּה יָצְאוּ מִן־הָעִיר לִקְרָאתָם וַיִּֽהְיוּ לְיִשְׂרָאֵל בַּתָּוֶךְ אֵלֶּה מִזֶּה וְאֵלֶּה מִזֶּה וַיַּכּוּ אוֹתָם עַד־בִּלְתִּי הִשְׁאִֽיר־לוֹ שָׂרִיד וּפָלִֽיט׃
23 ੨੩ ਤਾਂ ਉਹਨਾਂ ਨੇ ਅਈ ਦੇ ਰਾਜੇ ਨੂੰ ਜੀਉਂਦਾ ਫੜ੍ਹ ਕੇ ਯਹੋਸ਼ੁਆ ਕੋਲ ਲੈ ਆਂਦਾ।
וְאֶת־מֶלֶךְ הָעַי תָּפְשׂוּ חָי וַיַּקְרִבוּ אֹתוֹ אֶל־יְהוֹשֻֽׁעַ׃
24 ੨੪ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਇਸਰਾਏਲ ਉਸ ਉਜਾੜ ਵਿੱਚ ਜਿੱਥੋਂ ਉਹਨਾਂ ਦਾ ਪਿੱਛਾ ਕੀਤਾ ਸੀ ਅਈ ਦੇ ਸਾਰੇ ਵਸਨੀਕਾਂ ਨੂੰ ਵੱਢ ਚੁੱਕੇ ਅਤੇ ਜਦ ਉਹ ਸਾਰੇ ਤਲਵਾਰ ਦੀ ਧਾਰ ਨਾਲ ਵੱਢੇ ਗਏ ਇੱਥੋਂ ਤੱਕ ਕਿ ਉਹ ਸਾਰੇ ਹੀ ਮੁੱਕ ਗਏ ਤਾਂ ਸਾਰੇ ਇਸਰਾਏਲੀ ਅਈ ਨੂੰ ਮੁੜੇ ਅਤੇ ਉਹਨਾਂ ਨੇ ਤਲਵਾਰ ਦੀ ਧਾਰ ਨਾਲ ਉਹ ਨੂੰ ਵੱਢ ਸੁੱਟਿਆ।
וַיְהִי כְּכַלּוֹת יִשְׂרָאֵל לַהֲרֹג אֶת־כׇּל־יֹשְׁבֵי הָעַי בַּשָּׂדֶה בַּמִּדְבָּר אֲשֶׁר רְדָפוּם בּוֹ וַֽיִּפְּלוּ כֻלָּם לְפִי־חֶרֶב עַד־תֻּמָּם וַיָּשֻׁבוּ כׇל־יִשְׂרָאֵל הָעַי וַיַּכּוּ אֹתָהּ לְפִי־חָֽרֶב׃
25 ੨੫ ਇਉਂ ਉਸ ਦਿਨ ਦੇ ਸਾਰੇ ਮਾਰੇ ਹੋਏ ਮਨੁੱਖ ਅਤੇ ਤੀਵੀਆਂ ਬਾਰਾਂ ਹਜ਼ਾਰ ਸਨ ਅਰਥਾਤ ਅਈ ਦੇ ਸਾਰੇ ਲੋਕ।
וַיְהִי כׇל־הַנֹּפְלִים בַּיּוֹם הַהוּא מֵאִישׁ וְעַד־אִשָּׁה שְׁנֵים עָשָׂר אָלֶף כֹּל אַנְשֵׁי הָעָֽי׃
26 ੨੬ ਕਿਉਂ ਜੋ ਯਹੋਸ਼ੁਆ ਨੇ ਆਪਣਾ ਹੱਥ ਜਿਹ ਦੇ ਵਿੱਚ ਬਰਛਾ ਫੜਿਆ ਹੋਇਆ ਸੀ ਪਿੱਛੇ ਨਾ ਹਟਾਇਆ ਜਦ ਤੱਕ ਕਿ ਉਸ ਨੇ ਅਈ ਦੇ ਸਾਰੇ ਵਸਨੀਕਾਂ ਦਾ ਸੱਤਿਆਨਾਸ ਨਾ ਕਰ ਲਿਆ
וִיהוֹשֻׁעַ לֹא־הֵשִׁיב יָדוֹ אֲשֶׁר נָטָה בַּכִּידוֹן עַד אֲשֶׁר הֶחֱרִים אֵת כׇּל־יֹשְׁבֵי הָעָֽי׃
27 ੨੭ ਇਸਰਾਏਲ ਨੇ ਉਸ ਸ਼ਹਿਰ ਦੇ ਕੇਵਲ ਪਸ਼ੂ ਅਤੇ ਲੁੱਟ ਦਾ ਮਾਲ ਆਪਣੇ ਲਈ ਖੋਹ ਲਿਆ ਜਿਵੇਂ ਯਹੋਵਾਹ ਨੇ ਯਹੋਸ਼ੁਆ ਨੂੰ ਹੁਕਮ ਦੇ ਕੇ ਗੱਲ ਆਖੀ ਸੀ।
רַק הַבְּהֵמָה וּשְׁלַל הָעִיר הַהִיא בָּֽזְזוּ לָהֶם יִשְׂרָאֵל כִּדְבַר יְהֹוָה אֲשֶׁר צִוָּה אֶת־יְהוֹשֻֽׁעַ׃
28 ੨੮ ਸੋ ਯਹੋਸ਼ੁਆ ਨੇ ਅਈ ਨੂੰ ਸਾੜ ਸੁੱਟਿਆ ਅਤੇ ਸਦਾ ਲਈ ਇੱਕ ਖੰਡਰ ਬਣਾ ਦਿੱਤਾ, ਉਹ ਅੱਜ ਦੇ ਦਿਨ ਤੱਕ ਉਜਾੜ ਹੈ।
וַיִּשְׂרֹף יְהוֹשֻׁעַ אֶת־הָעָי וַיְשִׂימֶהָ תֵּל־עוֹלָם שְׁמָמָה עַד הַיּוֹם הַזֶּֽה׃
29 ੨੯ ਫਿਰ ਅਈ ਦੇ ਰਾਜੇ ਨੂੰ ਸ਼ਾਮਾਂ ਤੱਕ ਰੁੱਖ ਉੱਤੇ ਟੰਗ ਦਿੱਤਾ, ਜਦ ਸੂਰਜ ਡੁੱਬ ਗਿਆ ਤਾਂ ਯਹੋਸ਼ੁਆ ਨੇ ਹੁਕਮ ਦਿੱਤਾ, ਉਹਨਾਂ ਨੇ ਉਹ ਦੀ ਲੋਥ ਨੂੰ ਰੁੱਖ ਉੱਤੋਂ ਉਤਾਰਿਆ ਅਤੇ ਸ਼ਹਿਰ ਦੇ ਫਾਟਕ ਦੇ ਸਾਹਮਣੇ ਲਿਆ ਸੁੱਟਿਆ। ਉਸ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾ ਦਿੱਤਾ ਜਿਹੜਾ ਅੱਜ ਦੇ ਦਿਨ ਤੱਕ ਹੈ।
וְאֶת־מֶלֶךְ הָעַי תָּלָה עַל־הָעֵץ עַד־עֵת הָעָרֶב וּכְבוֹא הַשֶּׁמֶשׁ צִוָּה יְהוֹשֻׁעַ וַיֹּרִידוּ אֶת־נִבְלָתוֹ מִן־הָעֵץ וַיַּשְׁלִיכוּ אוֹתָהּ אֶל־פֶּתַח שַׁעַר הָעִיר וַיָּקִימוּ עָלָיו גַּל־אֲבָנִים גָּדוֹל עַד הַיּוֹם הַזֶּֽה׃
30 ੩੦ ਫਿਰ ਯਹੋਸ਼ੁਆ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਲਈ ਇੱਕ ਜਗਵੇਦੀ ਏਬਾਲ ਪਰਬਤ ਵਿੱਚ ਬਣਾਈ।
אָז יִבְנֶה יְהוֹשֻׁעַ מִזְבֵּחַ לַֽיהֹוָה אֱלֹהֵי יִשְׂרָאֵל בְּהַר עֵיבָֽל׃
31 ੩੧ ਜਿਵੇਂ ਮੂਸਾ ਯਹੋਵਾਹ ਦੇ ਦਾਸ ਨੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ, ਜਿਵੇਂ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਲਿਖਿਆ ਹੈ ਉਹ ਜਗਵੇਦੀ ਬਿਨ੍ਹਾਂ ਤਰਾਸ਼ੇ ਪੱਥਰਾਂ ਦੀ ਬਣਾਈ ਹੋਈ ਸੀ। ਜਿਸ ਉੱਤੇ ਕਿਸੇ ਨੇ ਸੰਦ ਨਹੀਂ ਲਾਇਆ ਸੀ ਅਤੇ ਉਸ ਉੱਤੇ ਉਹਨਾਂ ਨੇ ਯਹੋਵਾਹ ਲਈ ਹੋਮ ਦੀਆਂ ਭੇਟਾਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੇ ਬਲੀਦਾਨ ਕੀਤੇ।
כַּֽאֲשֶׁר צִוָּה מֹשֶׁה עֶֽבֶד־יְהֹוָה אֶת־בְּנֵי יִשְׂרָאֵל כַּכָּתוּב בְּסֵפֶר תּוֹרַת מֹשֶׁה מִזְבַּח אֲבָנִים שְׁלֵמוֹת אֲשֶׁר לֹא־הֵנִיף עֲלֵיהֶן בַּרְזֶל וַיַּעֲלוּ עָלָיו עֹלוֹת לַֽיהֹוָה וַֽיִּזְבְּחוּ שְׁלָמִֽים׃
32 ੩੨ ਉਸ ਨੇ ਉਹਨਾਂ ਪੱਥਰਾਂ ਉੱਤੇ ਮੂਸਾ ਦੀ ਬਿਵਸਥਾ ਦੀ ਨਕਲ ਨੂੰ ਲਿਖਿਆ ਜਿਹ ਨੂੰ ਇਸਰਾਏਲੀਆਂ ਦੇ ਸਾਹਮਣੇ ਲਿਖਿਆ ਸੀ।
וַיִּכְתׇּב־שָׁם עַל־הָאֲבָנִים אֵת מִשְׁנֵה תּוֹרַת מֹשֶׁה אֲשֶׁר כָּתַב לִפְנֵי בְּנֵי יִשְׂרָאֵֽל׃
33 ੩੩ ਅਤੇ ਸਾਰਾ ਇਸਰਾਏਲ ਅਤੇ ਉਹਨਾਂ ਦੇ ਬਜ਼ੁਰਗ ਅਤੇ ਅਧਿਕਾਰੀ ਅਤੇ ਉਹਨਾਂ ਦੇ ਨਿਆਈਂ ਸੰਦੂਕ ਦੇ ਇਸ ਪਾਸੇ ਅਤੇ ਉਸ ਪਾਸੇ ਲੇਵੀ ਜਾਜਕਾਂ ਦੇ ਸਾਹਮਣੇ ਜਿਹੜੇ ਯਹੋਵਾਹ ਦੇ ਨੇਮ ਦਾ ਸੰਦੂਕ ਚੁੱਕਦੇ ਸਨ ਖਲੋਤੇ ਸਨ, ਨਾਲੇ ਪਰਦੇਸੀ ਨਾਲੇ ਘਰ ਜੰਮ, ਉਹਨਾਂ ਦਾ ਅੱਧ ਗਰਿੱਜ਼ੀਮ ਪਰਬਤ ਦੇ ਸਾਹਮਣੇ ਅਤੇ ਅੱਧ ਏਬਾਲ ਪਰਬਤ ਦੇ ਸਾਹਮਣੇ ਸੀ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਇਸਰਾਏਲ ਦੀ ਪਰਜਾ ਨੂੰ ਬਰਕਤ ਦੇਣ ਦਾ ਹੁਕਮ ਪਹਿਲਾਂ ਦਿੱਤਾ ਸੀ।
וְכׇל־יִשְׂרָאֵל וּזְקֵנָיו וְשֹׁטְרִים ׀ וְשֹׁפְטָיו עֹמְדִים מִזֶּה ׀ וּמִזֶּה ׀ לָאָרוֹן נֶגֶד הַכֹּהֲנִים הַלְוִיִּם נֹשְׂאֵי ׀ אֲרוֹן בְּרִית־יְהֹוָה כַּגֵּר כָּאֶזְרָח חֶצְיוֹ אֶל־מוּל הַר־גְּרִזִים וְהַחֶצְיוֹ אֶל־מוּל הַר־עֵיבָל כַּאֲשֶׁר צִוָּה מֹשֶׁה עֶבֶד־יְהֹוָה לְבָרֵךְ אֶת־הָעָם יִשְׂרָאֵל בָּרִאשֹׁנָֽה׃
34 ੩੪ ਫਿਰ ਉਸ ਨੇ ਬਿਵਸਥਾ ਦੀਆਂ ਸਾਰੀਆਂ ਗੱਲਾਂ ਪੜ ਕੇ ਬਰਕਤਾਂ ਅਤੇ ਸਰਾਪ ਦੋਵੇਂ ਸੁਣਾਏ ਜਿਵੇਂ ਬਿਵਸਥਾ ਦੀ ਪੋਥੀ ਵਿੱਚ ਲਿਖੇ ਹੋਏ ਸਨ।
וְאַחֲרֵי־כֵן קָרָא אֶת־כׇּל־דִּבְרֵי הַתּוֹרָה הַבְּרָכָה וְהַקְּלָלָה כְּכׇל־הַכָּתוּב בְּסֵפֶר הַתּוֹרָֽה׃
35 ੩੫ ਜੋ ਕੁਝ ਮੂਸਾ ਨੇ ਹੁਕਮ ਦਿੱਤਾ ਸੀ ਉਹ ਦੀ ਇੱਕ ਗੱਲ ਵੀ ਅਜਿਹੀ ਨਹੀਂ ਸੀ ਜਿਹ ਨੂੰ ਯਹੋਸ਼ੁਆ ਨੇ ਇਸਰਾਏਲੀਆਂ ਦੀ ਸਾਰੀ ਸਭਾ ਨਾਲੇ ਤੀਵੀਆਂ ਅਤੇ ਨਿਆਣਿਆਂ ਅਤੇ ਉਹਨਾਂ ਦੇ ਪਰਦੇਸੀਆਂ ਦੇ ਸਾਹਮਣੇ ਜਿਹੜੇ ਉਹਨਾਂ ਵਿੱਚ ਵੱਸਦੇ ਸਨ ਨਾ ਸੁਣਾਇਆ ਹੋਵੇ।
לֹא־הָיָה דָבָר מִכֹּל אֲשֶׁר־צִוָּה מֹשֶׁה אֲשֶׁר לֹֽא־קָרָא יְהוֹשֻׁעַ נֶגֶד כׇּל־קְהַל יִשְׂרָאֵל וְהַנָּשִׁים וְהַטַּף וְהַגֵּר הַהֹלֵךְ בְּקִרְבָּֽם׃

< ਯਹੋਸ਼ੁਆ 8 >