< ਯਹੋਸ਼ੁਆ 8 >
1 ੧ ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਨਾ ਡਰ ਅਤੇ ਤੇਰਾ ਮਨ ਨਾ ਘਬਰਾਵੇ। ਸਾਰੇ ਯੋਧਿਆਂ ਨੂੰ ਆਪਣੇ ਨਾਲ ਲੈ ਅਤੇ ਅਈ ਉੱਤੇ ਚੜ੍ਹਾਈ ਕਰ। ਵੇਖ, ਮੈਂ ਅਈ ਦੇ ਰਾਜੇ ਨੂੰ, ਉਹ ਦੇ ਲੋਕਾਂ ਨੂੰ, ਉਹ ਦੇ ਸ਼ਹਿਰ ਨੂੰ ਅਤੇ ਉਹ ਦੇ ਦੇਸ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ।
여호와께서 여호수아에게 이르시되 두려워 말라 놀라지 말라 군사를 다 거느리고 일어나 아이로 올라가라 보라 내가 아이 왕과 그 백성과 그 성읍과 그 땅을 다 네 손에 주었노니
2 ੨ ਤੂੰ ਅਈ ਨਾਲ ਅਤੇ ਉਹ ਦੇ ਰਾਜੇ ਨਾਲ ਉਸੇ ਤਰ੍ਹਾਂ ਕਰੀਂ ਜੋ ਤੂੰ ਯਰੀਹੋ ਅਤੇ ਉਸ ਦੇ ਰਾਜੇ ਨਾਲ ਕੀਤਾ ਸੀ। ਉੱਥੇ ਦੀ ਲੁੱਟ ਅਤੇ ਡੰਗਰ ਤੁਸੀਂ ਆਪਣੇ ਲਈ ਖੋਹ ਲਵੋ ਅਤੇ ਸ਼ਹਿਰ ਦੇ ਪਿੱਛੇ ਘਾਤ ਲਾ ਲਿਓ।
너는 여리고와 그 왕에게 행한 것 같이 아이와 그 왕에게 행하되 오직 거기서 탈취할 물건과 가축은 스스로 취하라 너는 성 뒤에 복병할지니라
3 ੩ ਯਹੋਸ਼ੁਆ ਅਤੇ ਸਾਰੇ ਯੋਧੇ ਅਈ ਉੱਤੇ ਚੜ੍ਹਾਈ ਕਰਨ ਲਈ ਤਿਆਰ ਹੋਏ। ਯਹੋਸ਼ੁਆ ਨੇ ਤੀਹ ਹਜ਼ਾਰ ਸੂਰਬੀਰ ਚੁਣੇ ਅਤੇ ਰਾਤ ਨੂੰ ਉਹਨਾਂ ਨੂੰ ਭੇਜਿਆ।
이에 여호수아가 일어나서 군사와 함께 아이로 올라가려 하여 용사 삼만 명을 뽑아 밤에 보내며
4 ੪ ਉਹਨਾਂ ਨੂੰ ਹੁਕਮ ਦਿੱਤਾ ਕਿ ਵੇਖੋ ਤੁਸੀਂ ਸ਼ਹਿਰ ਦੀ ਘਾਤ ਵਿੱਚ ਪਿੱਛੇ ਬੈਠ ਜਾਣਾ। ਸ਼ਹਿਰ ਤੋਂ ਬਹੁਤ ਦੂਰ ਨਾ ਜਾਣਾ ਅਤੇ ਤੁਸੀਂ ਸਾਰਿਆਂ ਨੇ ਤਿਆਰ ਰਹਿਣਾ।
그들에게 명하여 가로되 너희는 성읍 뒤로 가서 성읍을 향하고 매복하되 그 성읍에 너무 멀리 하지 말고 다 스스로 예비하라
5 ੫ ਮੈਂ ਅਤੇ ਮੇਰੇ ਨਾਲ ਦੇ ਸਾਰੇ ਲੋਕ ਸ਼ਹਿਰ ਦੇ ਕੋਲ ਆਵਾਂਗੇ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਸਾਡਾ ਸਾਹਮਣਾ ਕਰਨ ਲਈ ਨਿੱਕਲਣ ਤਾਂ ਅਸੀਂ ਉਹਨਾਂ ਦੇ ਅੱਗੋਂ ਪਹਿਲਾਂ ਵਾਂਗੂੰ ਭੱਜਾਂਗੇ।
나와 나를 좇는 모든 백성은 다 성읍으로 가까이 가리니 그들이 처음과 같이 우리에게로 쳐 올라올 것이라 그리할 때에 우리가 그들 앞에서 도망하면
6 ੬ ਉਹ ਸਾਡੇ ਪਿੱਛੇ ਆਉਣਗੇ ਐਥੋਂ ਤੱਕ ਕਿ ਅਸੀਂ ਉਹਨਾਂ ਨੂੰ ਸ਼ਹਿਰੋਂ ਦੂਰ ਲੈ ਜਾਂਵਾਂਗੇ ਕਿਉਂ ਜੋ ਉਹ ਆਖਣਗੇ ਕਿ ਇਹ ਸਾਡੇ ਅੱਗੋਂ ਪਹਿਲਾਂ ਵਾਂਗੂੰ ਭੱਜਦੇ ਹਨ। ਇਸ ਤਰ੍ਹਾਂ ਅਸੀਂ ਉਹਨਾਂ ਦੇ ਅੱਗੋਂ ਭੱਜਾਂਗੇ।
그들이 나와서 우리를 따르며 스스로 이르기를 그들이 처음과 같이 우리 앞에서 도망한다 하고 우리의 유인을 받아 그 성읍에서 멀리 떠날 것이라 우리가 그 앞에서 도망하거든
7 ੭ ਤਦ ਤੁਸੀਂ ਘਾਤ ਵਿੱਚੋਂ ਨਿੱਕਲ ਕੇ ਸ਼ਹਿਰ ਉੱਤੇ ਕਬਜ਼ਾ ਕਰ ਲੈਣਾ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਉਹ ਨੂੰ ਤੁਹਾਡੇ ਹੱਥ ਵਿੱਚ ਕਰ ਦੇਵੇਗਾ।
너희는 매복한 곳에서 일어나서 그 성읍을 점령하라 너희 하나님 여호와께서 너희 손에 붙이시리라
8 ੮ ਇਸ ਤਰ੍ਹਾਂ ਹੋਵੇਗਾ ਜਦ ਸ਼ਹਿਰ ਕਾਬੂ ਵਿੱਚ ਆ ਜਾਵੇ ਤਾਂ ਸ਼ਹਿਰ ਵਿੱਚ ਅੱਗ ਲਾ ਦੇਣੀ ਅਤੇ ਯਹੋਵਾਹ ਦੀ ਆਗਿਆ ਅਨੁਸਾਰ ਕਰਿਓ। ਵੇਖੋ ਮੈਂ ਤੁਹਾਨੂੰ ਹੁਕਮ ਦੇ ਦਿੱਤਾ ਹੈ!
너희가 성읍을 취하거든 그것을 불살라 여호와의 말씀대로 행하라 보라 내가 너희에게 명하였느니라 하고
9 ੯ ਯਹੋਸ਼ੁਆ ਨੇ ਉਹਨਾਂ ਨੂੰ ਭੇਜਿਆ ਤਾਂ ਉਹ ਘਾਤ ਵਿੱਚ ਬੈਠ ਗਏ ਅਤੇ ਬੈਤਏਲ ਅਤੇ ਅਈ ਦੇ ਵਿੱਚਕਾਰ ਅਈ ਦੇ ਲਹਿੰਦੇ ਪਾਸੇ ਜਾ ਬੈਠੇ ਪਰ ਯਹੋਸ਼ੁਆ ਰਾਤ ਨੂੰ ਲੋਕਾਂ ਵਿੱਚ ਰਿਹਾ।
그들을 보내매 그들이 복병할 곳으로 가서 아이 서편 벧엘과 아이 사이에 매복하였고 여호수아는 그 밤에 백성 가운데서 잤더라
10 ੧੦ ਤਾਂ ਯਹੋਸ਼ੁਆ ਨੇ ਸਵੇਰੇ ਉੱਠ ਕੇ ਲੋਕਾਂ ਦੀ ਗਿਣਤੀ ਕੀਤੀ ਅਤੇ ਉਹ ਇਸਰਾਏਲ ਦੇ ਬਜ਼ੁਰਗਾਂ ਸਣੇ ਲੋਕਾਂ ਦੇ ਅੱਗੇ ਅਈ ਵੱਲ ਚੜ੍ਹਿਆ।
여호수아가 아침에 일찍이 일어나서 백성을 점고하고 이스라엘 장로들로 더불어 백성 앞서 아이로 올라가매
11 ੧੧ ਅਤੇ ਸਾਰੇ ਯੋਧੇ ਜਿਹੜੇ ਉਹ ਦੇ ਨਾਲ ਸਨ ਉਤਾਹਾਂ ਗਏ, ਨੇੜੇ ਪਹੁੰਚੇ ਅਤੇ ਸ਼ਹਿਰ ਦੇ ਸਾਹਮਣੇ ਆ ਕੇ ਅਈ ਦੇ ਉੱਤਰ ਵੱਲ ਡੇਰੇ ਲਾਏ। ਉਸ ਦੇ ਵਿੱਚ ਅਤੇ ਅਈ ਦੀ ਵਿੱਚਕਾਰ ਇੱਕ ਖੱਡ ਸੀ।
그를 좇은 군사가 다 올라가서 성읍 앞에 가까이 이르러 아이 북편에 진치니 그와 아이 사이에는 한 골짜기가 있었더라
12 ੧੨ ਤਾਂ ਉਸ ਨੇ ਪੰਜ ਕੁ ਹਜ਼ਾਰ ਮਨੁੱਖ ਲਏ ਅਤੇ ਉਹਨਾਂ ਨੂੰ ਬੈਤਏਲ ਅਤੇ ਅਈ ਦੇ ਵਿੱਚਕਾਰ ਸ਼ਹਿਰੋਂ ਪੱਛਮ ਵੱਲ ਘਾਤ ਵਿੱਚ ਬਿਠਾਇਆ।
그가 오천 명 가량을 택하여 성읍 서편 벧엘과 아이 사이에 또 매복시키니
13 ੧੩ ਤਾਂ ਉਹਨਾਂ ਨੇ ਲੋਕਾਂ ਨੂੰ ਅਰਥਾਤ ਸਾਰੇ ਦਲ ਨੂੰ ਜਿਹੜੇ ਸ਼ਹਿਰੋਂ ਉਤਰ ਵੱਲ ਸਨ ਅਤੇ ਘਾਤ ਵਾਲਿਆਂ ਨੂੰ ਸ਼ਹਿਰੋਂ ਪੱਛਮ ਵੱਲ ਬਿਠਾਇਆ ਤਾਂ ਯਹੋਸ਼ੁਆ ਉਸ ਰਾਤ ਖੱਡ ਵਿੱਚ ਗਿਆ।
이와 같이 성읍 북편에는 온 군대가 있고 성읍 서편에는 복병이 있었더라 여호수아가 그 밤에 골짜기 가운데로 들어가니
14 ੧੪ ਅਤੇ ਇਸ ਤਰ੍ਹਾਂ ਹੋਇਆ ਕਿ ਜਦ ਅਈ ਦੇ ਰਾਜੇ ਨੇ ਇਹ ਵੇਖਿਆ ਤਾਂ ਉਹਨਾਂ ਨੇ ਛੇਤੀ ਕੀਤੀ ਅਤੇ ਸਵੇਰੇ ਹੀ ਉੱਠੇ ਅਤੇ ਸ਼ਹਿਰ ਦੇ ਮਨੁੱਖ ਅਰਥਾਤ ਉਹ ਅਤੇ ਉਸ ਦੇ ਸਾਰੇ ਲੋਕ ਠਹਿਰਾਏ ਹੋਏ ਸਮੇਂ ਉੱਤੇ ਅਰਾਬਾਹ ਦੇ ਅੱਗੇ ਇਸਰਾਏਲ ਦੇ ਵਿਰੁੱਧ ਲੜਨ ਲਈ ਬਾਹਰ ਨਿੱਕਲੇ ਪਰ ਉਸ ਨੇ ਇਹ ਨਾ ਜਾਣਿਆ ਕਿ ਸ਼ਹਿਰ ਦੇ ਪਿੱਛੇ ਉਸ ਦੇ ਵਿਰੁੱਧ ਘਾਤ ਵਾਲੇ ਬੈਠੇ ਹਨ।
아이 왕이 이를 보고 그 성읍 백성과 함께 일찍이 일어나서 급히 나가 아라바 앞에 이르러 정한 때에 이스라엘과 싸우려 하고 성읍 뒤에 복병이 있는 줄은 알지 못하였더라
15 ੧੫ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਹਨਾਂ ਦੇ ਅੱਗੋਂ ਉਜਾੜ ਵੱਲ ਇਉਂ ਨੱਸਿਆ ਜਿਵੇਂ ਉਹਨਾਂ ਅੱਗੋਂ ਮਾਰੇ ਕੁੱਟੇ ਹੋਏ ਹੁੰਦੇ ਹਨ।
여호수아와 온 이스라엘이 그들 앞에서 거짓 패하여 광야 길로 도망하매
16 ੧੬ ਤਾਂ ਸਾਰੇ ਲੋਕ ਜਿਹੜੇ ਸ਼ਹਿਰ ਵਿੱਚ ਸਨ ਉਹਨਾਂ ਦਾ ਪਿੱਛਾ ਕਰਨ ਲਈ ਇਕੱਠੇ ਸੱਦੇ ਗਏ ਸੋ ਉਹਨਾਂ ਨੇ ਯਹੋਸ਼ੁਆ ਦਾ ਅਜਿਹਾ ਪਿੱਛਾ ਕੀਤਾ ਕਿ ਉਹ ਸ਼ਹਿਰੋਂ ਦੂਰ ਚਲੇ ਗਏ।
그 성 모든 백성이 그들을 따르려고 모여서 여호수아를 따르며 유인함을 입어 성을 멀리 떠나니
17 ੧੭ ਉਸ ਤੋਂ ਬਾਅਦ ਅਈ ਅਤੇ ਬੈਤਏਲ ਵਿੱਚ ਕੋਈ ਮਨੁੱਖ ਬਾਕੀ ਨਾ ਰਿਹਾ ਜਿਹੜਾ ਇਸਰਾਏਲ ਦਾ ਪਿੱਛਾ ਕਰਨ ਨੂੰ ਨਾ ਨਿੱਕਲਿਆ ਹੋਵੇ ਅਤੇ ਉਹ ਸ਼ਹਿਰ ਨੂੰ ਖੁੱਲ੍ਹਾ ਛੱਡ ਕੇ ਇਸਰਾਏਲ ਦੇ ਪਿੱਛੇ ਭੱਜ ਪਏ।
아이와 벧엘에 이스라엘을 따라가지 아니한 자가 하나도 없으며 성문을 열어 놓고 이스라엘을 따랐더라
18 ੧੮ ਤਾਂ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਬਰਛੇ ਨੂੰ ਜਿਹੜਾ ਤੇਰੇ ਹੱਥ ਵਿੱਚ ਹੈ ਅਈ ਵੱਲ ਵਧਾ ਕਿਉਂ ਜੋ ਮੈਂ ਉਸ ਨੂੰ ਤੇਰੇ ਹੱਥ ਦੇ ਦਿਆਂਗਾ ਤਾਂ ਯਹੋਸ਼ੁਆ ਨੇ ਬਰਛੇ ਨੂੰ ਜਿਹੜਾ ਉਹ ਦੇ ਹੱਥ ਵਿੱਚ ਸੀ ਸ਼ਹਿਰ ਵੱਲ ਵਧਾਇਆ। ਜਦ ਉਹ ਨੇ ਆਪਣਾ ਹੱਥ ਵਧਾਇਆ।
여호와께서 여호수아에게 이르시되 네 손에 잡은 단창을 들어 아이를 가리키라 내가 이 성읍을 네 손에 주리라 여호수아가 그 손에 잡은 단창을 들어 성읍을 가리키니
19 ੧੯ ਤਾਂ ਘਾਤ ਵਾਲੇ ਆਪਣੇ ਥਾਂ ਤੋਂ ਛੇਤੀ ਨਾਲ ਉੱਠ ਕੇ ਨੱਠੇ ਅਤੇ ਸ਼ਹਿਰ ਵਿੱਚ ਜਾ ਵੜੇ ਅਤੇ ਉਹ ਨੂੰ ਕਬਜ਼ੇ ਵਿੱਚ ਲਿਆ ਫਿਰ ਉਹਨਾਂ ਛੇਤੀ ਨਾਲ ਸ਼ਹਿਰ ਨੂੰ ਅੱਗ ਲਾ ਦਿੱਤੀ।
그 손을 드는 순간에 복병이 그 처소에서 급히 일어나 성읍에 달려 들어가서 점령하고 곧 성읍에 불을 놓았더라
20 ੨੦ ਜਦ ਅਈ ਦੇ ਮਨੁੱਖਾਂ ਨੇ ਪਿੱਛੇ ਮੂੰਹ ਕਰਕੇ ਵੇਖਿਆ ਤਾਂ ਵੇਖੋ ਸ਼ਹਿਰ ਦਾ ਧੂੰਆਂ ਅਕਾਸ਼ ਤੱਕ ਉੱਠ ਰਿਹਾ ਸੀ ਸੋ ਉਹਨਾਂ ਵਿੱਚ ਇੱਧਰ-ਉੱਧਰ ਭੱਜਣ ਦੀ ਸ਼ਕਤੀ ਨਾ ਰਹੀ ਅਤੇ ਉਹ ਲੋਕ ਜਿਹੜੇ ਉਜਾੜ ਵੱਲ ਭੱਜੇ ਜਾਂਦੇ ਸਨ ਪਿੱਛਾ ਕਰਨ ਵਾਲਿਆਂ ਦੇ ਉੱਤੇ ਉਲਟ ਪਏ।
아이 사람이 뒤를 돌아본즉 그 성읍에 연기가 하늘에 닿은 것이 보이니 이 길로도 저 길로도 도망할 수 없이 되었고 광야로 도망하던 이스라엘 백성은 그 따르던 자에게로 돌이켰더라
21 ੨੧ ਜਦ ਯਹੋਸ਼ੁਆ ਅਤੇ ਸਾਰੇ ਇਸਰਾਏਲ ਨੇ ਵੇਖਿਆ ਕਿ ਘਾਤ ਵਾਲਿਆਂ ਨੇ ਸ਼ਹਿਰ ਨੂੰ ਜਿੱਤ ਲਿਆ ਹੈ ਅਤੇ ਸ਼ਹਿਰ ਤੋਂ ਧੂੰਆਂ ਉੱਠ ਰਿਹਾ ਹੈ ਤਾਂ ਉਹਨਾਂ ਨੇ ਮੁੜ ਕੇ ਅਈ ਦੇ ਮਨੁੱਖਾਂ ਨੂੰ ਮਾਰ ਸੁੱਟਿਆ।
여호수아와 온 이스라엘이 그 복병이 성읍을 점령함과 성읍에 연기가 오름을 보고 다시 돌이켜 아이 사람을 죽이고
22 ੨੨ ਅਤੇ ਇਹ ਸਾਹਮਣਾ ਕਰਨ ਲਈ ਸ਼ਹਿਰ ਤੋਂ ਬਾਹਰ ਆਏ ਸੋ ਉਹ ਇਸਰਾਏਲ ਦੇ ਵਿੱਚਕਾਰ ਹੋ ਗਏ ਅਰਥਾਤ ਕੁਝ ਇਸਰਾਏਲੀ ਇੱਧਰ ਅਤੇ ਕੁਝ ਉੱਧਰ ਹੋ ਗਏ ਤਾਂ ਉਹਨਾਂ ਨੇ ਉਹਨਾਂ ਨੂੰ ਇੱਥੋਂ ਤੱਕ ਮਾਰਿਆ ਕਿ ਉਹਨਾਂ ਵਿੱਚੋਂ ਨਾ ਕਿਸੇ ਨੂੰ ਰਹਿਣ ਦਿੱਤਾ ਅਤੇ ਨਾ ਕਿਸੇ ਨੂੰ ਭੱਜਣ ਦਿੱਤਾ।
복병도 성읍에서 나와 그들을 치매 그들이 이스라엘 중간에 든지라 혹은 이 편에서 혹은 저 편에서 쳐 죽여서 한 사람도 남거나 도망하지 못하게 하였고
23 ੨੩ ਤਾਂ ਉਹਨਾਂ ਨੇ ਅਈ ਦੇ ਰਾਜੇ ਨੂੰ ਜੀਉਂਦਾ ਫੜ੍ਹ ਕੇ ਯਹੋਸ਼ੁਆ ਕੋਲ ਲੈ ਆਂਦਾ।
아이 왕을 사로잡아 여호수아 앞으로 끌어왔더라
24 ੨੪ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਇਸਰਾਏਲ ਉਸ ਉਜਾੜ ਵਿੱਚ ਜਿੱਥੋਂ ਉਹਨਾਂ ਦਾ ਪਿੱਛਾ ਕੀਤਾ ਸੀ ਅਈ ਦੇ ਸਾਰੇ ਵਸਨੀਕਾਂ ਨੂੰ ਵੱਢ ਚੁੱਕੇ ਅਤੇ ਜਦ ਉਹ ਸਾਰੇ ਤਲਵਾਰ ਦੀ ਧਾਰ ਨਾਲ ਵੱਢੇ ਗਏ ਇੱਥੋਂ ਤੱਕ ਕਿ ਉਹ ਸਾਰੇ ਹੀ ਮੁੱਕ ਗਏ ਤਾਂ ਸਾਰੇ ਇਸਰਾਏਲੀ ਅਈ ਨੂੰ ਮੁੜੇ ਅਤੇ ਉਹਨਾਂ ਨੇ ਤਲਵਾਰ ਦੀ ਧਾਰ ਨਾਲ ਉਹ ਨੂੰ ਵੱਢ ਸੁੱਟਿਆ।
이스라엘이 자기를 광야로 따르던 아이 모든 거민을 들에서 죽이되 그들을 다 칼날에 엎드러지게 하여 진멸하기를 마치고 온 이스라엘이 아이로 돌아와서 칼날로 죽이매
25 ੨੫ ਇਉਂ ਉਸ ਦਿਨ ਦੇ ਸਾਰੇ ਮਾਰੇ ਹੋਏ ਮਨੁੱਖ ਅਤੇ ਤੀਵੀਆਂ ਬਾਰਾਂ ਹਜ਼ਾਰ ਸਨ ਅਰਥਾਤ ਅਈ ਦੇ ਸਾਰੇ ਲੋਕ।
그 날에 아이 사람의 전부가 죽었으니 남녀가 일만 이천이라
26 ੨੬ ਕਿਉਂ ਜੋ ਯਹੋਸ਼ੁਆ ਨੇ ਆਪਣਾ ਹੱਥ ਜਿਹ ਦੇ ਵਿੱਚ ਬਰਛਾ ਫੜਿਆ ਹੋਇਆ ਸੀ ਪਿੱਛੇ ਨਾ ਹਟਾਇਆ ਜਦ ਤੱਕ ਕਿ ਉਸ ਨੇ ਅਈ ਦੇ ਸਾਰੇ ਵਸਨੀਕਾਂ ਦਾ ਸੱਤਿਆਨਾਸ ਨਾ ਕਰ ਲਿਆ
아이 거민을 진멸하기까지 여호수아가 단창을 잡아 든 손을 거두지 아니하였고
27 ੨੭ ਇਸਰਾਏਲ ਨੇ ਉਸ ਸ਼ਹਿਰ ਦੇ ਕੇਵਲ ਪਸ਼ੂ ਅਤੇ ਲੁੱਟ ਦਾ ਮਾਲ ਆਪਣੇ ਲਈ ਖੋਹ ਲਿਆ ਜਿਵੇਂ ਯਹੋਵਾਹ ਨੇ ਯਹੋਸ਼ੁਆ ਨੂੰ ਹੁਕਮ ਦੇ ਕੇ ਗੱਲ ਆਖੀ ਸੀ।
오직 그 성읍의 가축과 노략한 것은 여호와께서 여호수아에게 명하신 대로 이스라엘이 탈취하였더라
28 ੨੮ ਸੋ ਯਹੋਸ਼ੁਆ ਨੇ ਅਈ ਨੂੰ ਸਾੜ ਸੁੱਟਿਆ ਅਤੇ ਸਦਾ ਲਈ ਇੱਕ ਖੰਡਰ ਬਣਾ ਦਿੱਤਾ, ਉਹ ਅੱਜ ਦੇ ਦਿਨ ਤੱਕ ਉਜਾੜ ਹੈ।
이에 여호수아가 아이를 불살라 그것으로 영원한 무더기를 만들었더니 오늘까지 황폐하였으며
29 ੨੯ ਫਿਰ ਅਈ ਦੇ ਰਾਜੇ ਨੂੰ ਸ਼ਾਮਾਂ ਤੱਕ ਰੁੱਖ ਉੱਤੇ ਟੰਗ ਦਿੱਤਾ, ਜਦ ਸੂਰਜ ਡੁੱਬ ਗਿਆ ਤਾਂ ਯਹੋਸ਼ੁਆ ਨੇ ਹੁਕਮ ਦਿੱਤਾ, ਉਹਨਾਂ ਨੇ ਉਹ ਦੀ ਲੋਥ ਨੂੰ ਰੁੱਖ ਉੱਤੋਂ ਉਤਾਰਿਆ ਅਤੇ ਸ਼ਹਿਰ ਦੇ ਫਾਟਕ ਦੇ ਸਾਹਮਣੇ ਲਿਆ ਸੁੱਟਿਆ। ਉਸ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾ ਦਿੱਤਾ ਜਿਹੜਾ ਅੱਜ ਦੇ ਦਿਨ ਤੱਕ ਹੈ।
그가 또 아이 왕을 저녁 때까지 나무에 달았다가 해 질 때에 명하여 그 시체를 나무에서 내려 그 성문 어귀에 던지고 그 위에 돌로 큰 무더기를 쌓았더니 그것이 오늘까지 있더라
30 ੩੦ ਫਿਰ ਯਹੋਸ਼ੁਆ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਲਈ ਇੱਕ ਜਗਵੇਦੀ ਏਬਾਲ ਪਰਬਤ ਵਿੱਚ ਬਣਾਈ।
때에 여호수아가 이스라엘의 하나님 여호와를 위하여 에발 산에 한 단을 쌓았으니
31 ੩੧ ਜਿਵੇਂ ਮੂਸਾ ਯਹੋਵਾਹ ਦੇ ਦਾਸ ਨੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ, ਜਿਵੇਂ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਲਿਖਿਆ ਹੈ ਉਹ ਜਗਵੇਦੀ ਬਿਨ੍ਹਾਂ ਤਰਾਸ਼ੇ ਪੱਥਰਾਂ ਦੀ ਬਣਾਈ ਹੋਈ ਸੀ। ਜਿਸ ਉੱਤੇ ਕਿਸੇ ਨੇ ਸੰਦ ਨਹੀਂ ਲਾਇਆ ਸੀ ਅਤੇ ਉਸ ਉੱਤੇ ਉਹਨਾਂ ਨੇ ਯਹੋਵਾਹ ਲਈ ਹੋਮ ਦੀਆਂ ਭੇਟਾਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੇ ਬਲੀਦਾਨ ਕੀਤੇ।
이는 여호와의 종 모세가 이스라엘 자손에게 명한것과 모세의 율법책에 기록된 대로 철 연장으로 다듬지 아니한 새 돌로 만든 단이라 무리가 여호와께 번제와 화목제를 그 위에 드렸으며
32 ੩੨ ਉਸ ਨੇ ਉਹਨਾਂ ਪੱਥਰਾਂ ਉੱਤੇ ਮੂਸਾ ਦੀ ਬਿਵਸਥਾ ਦੀ ਨਕਲ ਨੂੰ ਲਿਖਿਆ ਜਿਹ ਨੂੰ ਇਸਰਾਏਲੀਆਂ ਦੇ ਸਾਹਮਣੇ ਲਿਖਿਆ ਸੀ।
여호수아가 거기서 모세의 기록한 율법을 이스라엘 자손의 목전에서 그 돌에 기록하매
33 ੩੩ ਅਤੇ ਸਾਰਾ ਇਸਰਾਏਲ ਅਤੇ ਉਹਨਾਂ ਦੇ ਬਜ਼ੁਰਗ ਅਤੇ ਅਧਿਕਾਰੀ ਅਤੇ ਉਹਨਾਂ ਦੇ ਨਿਆਈਂ ਸੰਦੂਕ ਦੇ ਇਸ ਪਾਸੇ ਅਤੇ ਉਸ ਪਾਸੇ ਲੇਵੀ ਜਾਜਕਾਂ ਦੇ ਸਾਹਮਣੇ ਜਿਹੜੇ ਯਹੋਵਾਹ ਦੇ ਨੇਮ ਦਾ ਸੰਦੂਕ ਚੁੱਕਦੇ ਸਨ ਖਲੋਤੇ ਸਨ, ਨਾਲੇ ਪਰਦੇਸੀ ਨਾਲੇ ਘਰ ਜੰਮ, ਉਹਨਾਂ ਦਾ ਅੱਧ ਗਰਿੱਜ਼ੀਮ ਪਰਬਤ ਦੇ ਸਾਹਮਣੇ ਅਤੇ ਅੱਧ ਏਬਾਲ ਪਰਬਤ ਦੇ ਸਾਹਮਣੇ ਸੀ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਇਸਰਾਏਲ ਦੀ ਪਰਜਾ ਨੂੰ ਬਰਕਤ ਦੇਣ ਦਾ ਹੁਕਮ ਪਹਿਲਾਂ ਦਿੱਤਾ ਸੀ।
온 이스라엘과 그 장로들과 유사들과 재판장들과 본토인뿐 아니라 이방인까지 여호와의 언약궤를 멘 레위 사람 제사장들 앞에서 궤의 좌우에 서되 절반은 그리심 산 앞에, 절반은 에발 산 앞에 섰으니 이는 이왕에 여호와의 종 모세가 이스라엘 백성에게 축복하라고 명한 대로 함이라
34 ੩੪ ਫਿਰ ਉਸ ਨੇ ਬਿਵਸਥਾ ਦੀਆਂ ਸਾਰੀਆਂ ਗੱਲਾਂ ਪੜ ਕੇ ਬਰਕਤਾਂ ਅਤੇ ਸਰਾਪ ਦੋਵੇਂ ਸੁਣਾਏ ਜਿਵੇਂ ਬਿਵਸਥਾ ਦੀ ਪੋਥੀ ਵਿੱਚ ਲਿਖੇ ਹੋਏ ਸਨ।
그 후에 여호수아가 무릇 율법책에 기록된 대로 축복과 저주하는 율법의 모든 말씀을 낭독하였으니
35 ੩੫ ਜੋ ਕੁਝ ਮੂਸਾ ਨੇ ਹੁਕਮ ਦਿੱਤਾ ਸੀ ਉਹ ਦੀ ਇੱਕ ਗੱਲ ਵੀ ਅਜਿਹੀ ਨਹੀਂ ਸੀ ਜਿਹ ਨੂੰ ਯਹੋਸ਼ੁਆ ਨੇ ਇਸਰਾਏਲੀਆਂ ਦੀ ਸਾਰੀ ਸਭਾ ਨਾਲੇ ਤੀਵੀਆਂ ਅਤੇ ਨਿਆਣਿਆਂ ਅਤੇ ਉਹਨਾਂ ਦੇ ਪਰਦੇਸੀਆਂ ਦੇ ਸਾਹਮਣੇ ਜਿਹੜੇ ਉਹਨਾਂ ਵਿੱਚ ਵੱਸਦੇ ਸਨ ਨਾ ਸੁਣਾਇਆ ਹੋਵੇ।
모세의 명한 것은 여호수아가 이스라엘 온 회중과 여인과 아이와 그들 중에 동거하는 객들 앞에 낭독하지 아니한 말이 하나도 없었더라