< ਯਹੋਸ਼ੁਆ 9 >

1 ਇਸ ਤਰ੍ਹਾਂ ਹੋਇਆ ਕਿ ਜਦ ਹਿੱਤੀਆਂ, ਅਮੋਰੀਆਂ, ਕਨਾਨੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਸਾਰੇ ਰਾਜਿਆਂ ਨੇ ਸੁਣਿਆ ਜਿਹੜੇ ਯਰਦਨ ਤੋਂ ਪਾਰ ਪਰਬਤ ਵਿੱਚ ਅਤੇ ਹਠਾੜ ਉੱਤੇ ਅਤੇ ਵੱਡੇ ਸਮੁੰਦਰ ਦੇ ਸਾਰੇ ਕੰਢਿਆਂ ਉੱਤੇ ਲਬਾਨੋਨ ਦੇ ਸਾਹਮਣੇ ਸਨ।
There were several kings [who ruled in lands that are] on the west side of the Jordan River. They were the kings of the Heth people-group, the Amor people-group, the Canaan people-group, the Periz people-group, the Hiv people-group, and the Jebus people-group. They lived in the hilly area, in the foothills further west, and [on the plains] along the coast of the Mediterranean Sea. They heard [about what happened at Ai].
2 ਤਦ ਉਹਨਾਂ ਨੇ ਇੱਕ ਮਨ ਹੋ ਕੇ ਆਪਣੇ ਆਪ ਨੂੰ ਯਹੋਸ਼ੁਆ ਅਤੇ ਇਸਰਾਏਲ ਦੇ ਨਾਲ ਯੁੱਧ ਕਰਨ ਲਈ ਇਕੱਠਾ ਕੀਤਾ।
So they all gathered [their armies] to fight Joshua and the Israeli army.
3 ਗਿਬਓਨ ਦੇ ਵਸਨੀਕਾਂ ਨੇ ਸੁਣਿਆ ਜੋ ਕੁਝ ਯਹੋਸ਼ੁਆ ਨੇ ਯਰੀਹੋ ਅਤੇ ਅਈ ਨਾਲ ਕੀਤਾ ਸੀ।
When the people who lived in Gibeon [city] heard that Joshua’s army had defeated the people of Jericho and Ai,
4 ਉਹਨਾਂ ਨੇ ਵੀ ਇੱਕ ਛਲ ਕੀਤਾ ਅਤੇ ਉਹ ਆ ਕੇ ਆਪਣੇ ਆਪ ਨੂੰ ਸੰਦੇਸ਼ਵਾਹਕ ਬਣਾ ਬੈਠੇ ਅਤੇ ਉਹਨਾਂ ਨੇ ਹੰਢੀਆਂ ਹੋਈਆਂ ਗੂਣਾਂ ਆਪਣੇ ਗਧਿਆਂ ਲਈ ਲਈਆਂ ਅਤੇ ਪੁਰਾਣੀਆਂ ਪਾਟੀਆਂ ਹੋਈਆਂ ਗੰਢ ਲੱਗੀਆਂ ਹੋਈਆਂ ਮਧ ਦੀਆਂ ਮਸ਼ਕਾਂ ਲੈ ਲਈਆਂ।
they decided to trick the Israelis. They gathered some old sacks and some old leather wine bags that had been mended after they were cracked, and they put these on the backs of their donkeys.
5 ਅਤੇ ਫਟੇ ਪੁਰਾਣੇ ਜੁੱਤੇ ਆਪਣੇ ਪੈਰੀਂ ਪਾ ਲਏ ਅਤੇ ਹੰਢੇ ਹੋਏ ਕੱਪੜੇ ਆਪਣੇ ਉੱਤੇ ਲੈ ਲਏ ਅਤੇ ਉਹਨਾਂ ਦੀ ਰਸਤ ਦੀ ਸਾਰੀ ਰੋਟੀ ਸੁੱਕੀ ਹੋਈ ਅਤੇ ਉੱਲੀ ਲੱਗੀ ਹੋਈ ਸੀ।
They put on old sandals that had been patched, and wore old ragged clothes. And they took along bread that was dry and moldy.
6 ਉਹ ਯਹੋਸ਼ੁਆ ਦੇ ਕੋਲ ਗਿਲਗਾਲ ਦੇ ਡੇਰੇ ਵਿੱਚ ਆਏ ਤਾਂ ਉਹਨਾਂ ਨੇ ਉਸ ਨੂੰ ਅਤੇ ਇਸਰਾਏਲ ਦੇ ਮਨੁੱਖਾਂ ਨੂੰ ਆਖਿਆ ਕਿ ਅਸੀਂ ਦੂਰ ਦੇਸ ਤੋਂ ਆਏ ਹਾਂ ਹੁਣ ਤੁਸੀਂ ਸਾਡੇ ਨਾਲ ਨੇਮ ਬੰਨ੍ਹੋ।
They traveled to where Joshua [and the other Israelis] had set up their tents near Gilgal. They said to Joshua and the other Israeli leaders, “We have traveled from a distant land. We want you to make a peace agreement with us.”
7 ਇਸਰਾਏਲ ਦੇ ਮਨੁੱਖਾਂ ਨੇ ਉਹਨਾਂ ਹਿੱਵੀਆਂ ਨੂੰ ਆਖਿਆ, ਸ਼ਾਇਦ ਤੁਸੀਂ ਸਾਡੇ ਵਿੱਚ ਹੀ ਵੱਸਦੇ ਹੋ ਤਾਂ ਅਸੀਂ ਤੁਹਾਡੇ ਨਾਲ ਨੇਮ ਕਿਵੇਂ ਬੰਨ੍ਹ ਲਈਏ?
The Israeli leaders said to those men from [Gilead who were from] the Hiv people-group, “[We do not know if you truly live far from us]. If you live near us, we cannot [RHQ] make a peace agreement with you, [because God has commanded us to get rid of the people that are living near us].”
8 ਫਿਰ ਉਹਨਾਂ ਨੇ ਯਹੋਸ਼ੁਆ ਨੇ ਆਖਿਆ, ਅਸੀਂ ਤਾਂ ਤੁਹਾਡੇ ਦਾਸ ਹਾਂ ਤਾਂ ਯਹੋਸ਼ੁਆ ਨੇ ਉਹਨਾਂ ਨੂੰ ਆਖਿਆ, ਤੁਸੀਂ ਕੌਣ ਹੋ ਅਤੇ ਕਿੱਥੋਂ ਆਏ ਹੋ?
They replied to Joshua, “[If you make a peace agreement with us], we will be your servants.” But Joshua answered, “What people-group are you? Where do you come from?”
9 ਉਹਨਾਂ ਨੇ ਆਖਿਆ, ਤੁਹਾਡੇ ਦਾਸ ਇੱਕ ਬਹੁਤ ਦੂਰ ਦੇਸ ਤੋਂ ਤੁਹਾਡੇ ਪਰਮੇਸ਼ੁਰ ਦੇ ਨਾਮ ਦੇ ਕਾਰਨ ਆਏ ਹਨ ਕਿਉਂ ਜੋ ਅਸੀਂ ਉਹ ਦੀ ਧੁੰਮ ਸੁਣੀ ਹੈ ਨਾਲੇ ਜੋ ਕੁਝ ਉਹ ਨੇ ਮਿਸਰ ਵਿੱਚ ਕੀਤਾ।
The men from Gibeon answered, “[We want to be] your [. We] have come here from a distant land, because we have heard about the great things that your god has done. We have heard about everything that he did in Egypt [to help you].
10 ੧੦ ਅਤੇ ਜੋ ਕੁਝ ਅਮੋਰੀਆਂ ਦੇ ਦੋਹਾਂ ਰਾਜਿਆਂ ਨਾਲ ਜਿਹੜੇ ਯਰਦਨ ਦੇ ਪਾਰ ਸਨ ਕੀਤਾ ਅਰਥਾਤ ਸੀਹੋਨ ਹਸ਼ਬੋਨ ਦੇ ਰਾਜੇ ਅਤੇ ਓਗ ਬਾਸ਼ਾਨ ਦੇ ਰਾਜੇ ਨਾਲ ਜਿਹੜੇ ਅਸ਼ਤਾਰੋਥ ਵਿੱਚ ਸਨ।
We have heard that he [enabled you to] defeat [the armies of] two kings of the Amor people-group, on the east side of the Jordan River—Sihon, the king who ruled in Heshbon [city], and Og, the king who ruled in Ashtaroth in the Bashan [area].
11 ੧੧ ਤਦ ਸਾਡੇ ਬਜ਼ੁਰਗਾਂ ਅਤੇ ਸਾਡੇ ਦੇਸ ਦੇ ਸਾਰੇ ਵਸਨੀਕਾਂ ਨੇ ਸਾਨੂੰ ਆਖਿਆ ਕਿ ਆਪਣੇ ਹੱਥ ਵਿੱਚ ਰਸਤ ਲੈ ਕੇ ਉਹਨਾਂ ਦੇ ਮਿਲਣ ਲਈ ਜਾਓ ਅਤੇ ਉਹਨਾਂ ਨੂੰ ਆਖੋ ਕਿ ਅਸੀਂ ਤੁਹਾਡੇ ਦਾਸ ਹਾਂ ਸੋ ਹੁਣ ਸਾਡੇ ਨਾਲ ਇੱਕ ਨੇਮ ਬੰਨ੍ਹੋ।
So our leaders and the rest of our people said to us, ‘Take some food and go to talk with the Israelis. Tell them, “We want to be your servants. So make a peace agreement with us.”’
12 ੧੨ ਇਹ ਸਾਡੀ ਰੋਟੀ ਅਸੀਂ ਆਪਣੇ ਖਾਣ ਲਈ ਆਪਣਿਆਂ ਘਰਾਂ ਤੋਂ ਗਰਮ-ਗਰਮ ਲਈ ਸੀ ਜਿਸ ਦਿਨ ਅਸੀਂ ਤੁਹਾਡੇ ਕੋਲ ਆਉਣ ਲਈ ਨਿੱਕਲੇ, ਪਰ ਹੁਣ ਵੇਖੋ ਉਹ ਸੁੱਕੀ ਅਤੇ ਉੱਲੀ ਲੱਗੀ ਹੋਈ ਹੈ।
Look at our bread. It was fresh and warm [from having been baked] on the day that we left our area, but now it is dry and moldy.
13 ੧੩ ਅਤੇ ਇਹ ਮਧ ਦੀਆਂ ਮਸ਼ਕਾਂ ਜਿਹੜੀਆਂ ਅਸੀਂ ਭਰੀਆਂ ਨਵੀਆਂ ਸਨ ਪਰ ਹੁਣ ਵੇਖੋ ਉਹ ਪਾਟ ਗਈਆਂ ਹਨ ਅਤੇ ਸਾਡੇ ਕੱਪੜੇ ਅਤੇ ਜੁੱਤੇ ਇਸ ਵੱਡੇ ਲੰਮੇ ਸਫ਼ਰ ਨਾਲ ਹੰਢ ਗਏ ਹਨ।
Look at our leather wine bags. They were new when we filled them with wine [before we left], but now they are cracked and old. Our clothes and our sandals are worn out from traveling [on the long road] to come here.”
14 ੧੪ ਤਾਂ ਉਹਨਾਂ ਮਨੁੱਖਾਂ ਨੇ ਉਹਨਾਂ ਦੀ ਰਸਤ ਤੋਂ ਲਿਆ ਪਰ ਉਹਨਾਂ ਨੇ ਯਹੋਵਾਹ ਦੀ ਸਲਾਹ ਨਾ ਲਈ।
The Israeli leaders tasted the bread, but they did not ask Yahweh what to do.
15 ੧੫ ਉਸ ਤੋਂ ਬਾਅਦ ਯਹੋਸ਼ੁਆ ਨੇ ਉਹਨਾਂ ਨਾਲ ਸੁਲਾਹ ਕਰ ਲਈ ਅਤੇ ਉਹਨਾਂ ਨਾਲ ਜੀਵਨ ਦਾ ਨੇਮ ਬੰਨ੍ਹਿਆ ਅਤੇ ਮੰਡਲੀ ਦੇ ਪ੍ਰਧਾਨਾਂ ਨੇ ਉਹਨਾਂ ਨਾਲ ਸਹੁੰ ਖਾਧੀ।
So Joshua agreed to make a peace agreement with the men from Gibeon to not kill them. All the Israeli leaders vowed to do what Joshua said in the agreement. [Then the men from Gibeon returned home].
16 ੧੬ ਤਾਂ ਇਸ ਤਰ੍ਹਾਂ ਹੋਇਆ ਕਿ ਉਹਨਾਂ ਦੇ ਨੇਮ ਬੰਨ੍ਹਣ ਦੇ ਤਿੰਨ ਦਿਨ ਮਗਰੋਂ ਉਹਨਾਂ ਨੇ ਸੁਣਿਆ ਕਿ ਉਹ ਉਹਨਾਂ ਦੇ ਗੁਆਂਢੀ ਹਨ ਅਤੇ ਉਹਨਾਂ ਦੇ ਵਿੱਚ ਹੀ ਵੱਸਦੇ ਹਨ।
Three days later the Israelis found out that the men from Gibeon lived nearby.
17 ੧੭ ਤਾਂ ਇਸਰਾਏਲੀਆਂ ਨੇ ਕੂਚ ਕੀਤਾ ਅਤੇ ਤੀਜੇ ਦਿਨ ਉਹਨਾਂ ਦੇ ਸ਼ਹਿਰ ਵਿੱਚ ਆ ਗਏ ਅਤੇ ਉਹਨਾਂ ਦੇ ਸ਼ਹਿਰ ਗਿਬਓਨ, ਕਫ਼ੀਰਾਹ, ਬਏਰੋਥ ਅਤੇ ਕਿਰਯਥ-ਯਾਰੀਮ ਸਨ।
So they went to where the men from Gibeon lived. After traveling [only] three days, they came to their cities: Gibeon, Kephirah, Beeroth, and Kiriath-Jearim.
18 ੧੮ ਇਸਰਾਏਲੀਆਂ ਨੇ ਉਹਨਾਂ ਨੂੰ ਨਹੀਂ ਮਾਰਿਆ, ਕਿਉਂ ਜੋ ਸਭਾ ਦੇ ਪ੍ਰਧਾਨਾਂ ਨੇ ਉਹਨਾਂ ਨਾਲ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਸਹੁੰ ਖਾਧੀ ਸੀ ਅਤੇ ਸਾਰੀ ਸਭਾ ਪ੍ਰਧਾਨਾਂ ਦੇ ਵਿਰੁੱਧ ਬੁੜ-ਬੁੜਾਉਣ ਲੱਗ ਪਈ।
But the Israelis did not attack the people of those cities, because they had promised [to live peacefully with them], and Yahweh had heard them promise [to do that]. All the Israeli people grumbled against their leaders [for doing that].
19 ੧੯ ਪਰ ਸਾਰਿਆਂ ਪ੍ਰਧਾਨਾਂ ਨੇ ਸਾਰੀ ਸਭਾ ਨੂੰ ਆਖਿਆ ਕਿ ਅਸੀਂ ਉਹਨਾਂ ਨਾਲ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਸਹੁੰ ਖਾਧੀ ਹੈ ਇਸ ਲਈ ਅਸੀਂ ਉਹਨਾਂ ਨੂੰ ਹੱਥ ਨਹੀਂ ਲਾ ਸਕਦੇ।
But the leaders answered, “We promised to [live peacefully with them], and Yahweh, the God whom we Israelis [worship], heard us promise [to do that]. So now we cannot attack [EUP] them.
20 ੨੦ ਅਸੀਂ ਉਹਨਾਂ ਲਈ ਇਹ ਕਰਾਂਗੇ ਕਿ ਅਸੀਂ ਉਹਨਾਂ ਨੂੰ ਜੀਉਂਦੇ ਰਹਿਣ ਦੇਈਏ ਮਤੇ ਸਾਡੇ ਉੱਤੇ ਇਸ ਸਹੁੰ ਦੇ ਨਾਲ ਕ੍ਰੋਧ ਆ ਪਵੇ ਜਿਹੜੀ ਅਸੀਂ ਉਹਨਾਂ ਦੇ ਨਾਲ ਖਾਧੀ ਹੈ।
This is what we will do: We will not kill them. If we kill them, God will be very angry with us [and punish us] because of not doing what we promised to do.
21 ੨੧ ਪ੍ਰਧਾਨਾਂ ਨੇ ਉਹਨਾਂ ਨੂੰ ਆਖਿਆ, ਉਹਨਾਂ ਨੂੰ ਜੀਉਂਦੇ ਰਹਿਣ ਦਿਓ ਤਾਂ ਜੋ ਉਹ ਸਾਰੀ ਸਭਾ ਲਈ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲੇ ਹੋਣ ਜਿਵੇਂ ਪ੍ਰਧਾਨਾਂ ਨੇ ਉਹਨਾਂ ਨਾਲ ਗੱਲ ਕੀਤੀ ਸੀ।
So we must allow them to live. But they will cut wood for us, and they will carry water for us.” So the Israeli leaders did what they had promised.
22 ੨੨ ਯਹੋਸ਼ੁਆ ਨੇ ਉਹਨਾਂ ਨੂੰ ਬੁਲਾ ਕੇ ਆਖਿਆ ਕਿ ਤੁਸੀਂ ਸਾਨੂੰ ਇਹ ਆਖ ਕੇ ਧੋਖਾ ਦਿੱਤਾ ਕਿ ਅਸੀਂ ਤੁਹਾਥੋਂ ਬਹੁਤ ਦੂਰ ਦੇਸ ਦੇ ਹਾਂ ਜਦ ਕਿ ਤੁਸੀਂ ਸਾਡੇ ਵਿੱਚ ਹੀ ਵੱਸਦੇ ਹੋ।
Then Joshua summoned the men from Gibeon and asked them, “Why did you lie to us? Your land was near to where we had set up our tents, but you told us that you were from a distant land!
23 ੨੩ ਹੁਣ ਤੁਸੀਂ ਸਰਾਪੀ ਹੋ ਅਤੇ ਤੁਹਾਡੇ ਵਿੱਚੋਂ ਕੋਈ ਵੀ ਅਜਿਹਾ ਨਾ ਰਹੇਗਾ ਜਿਹੜਾ ਗ਼ੁਲਾਮ ਅਰਥਾਤ ਮੇਰੇ ਪਰਮੇਸ਼ੁਰ ਦੇ ਘਰ ਲਈ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲਾ ਨਾ ਹੋਵੇ।
So now you will become our slaves. You will always be forced to cut wood and carry water for [us Israeli people who worship in] the temple of our God.”
24 ੨੪ ਉਹਨਾਂ ਨੇ ਯਹੋਸ਼ੁਆ ਨੂੰ ਉੱਤਰ ਦੇ ਕੇ ਆਖਿਆ ਕਿ ਤੁਹਾਡੇ ਗੁਲਾਮਾਂ ਨੂੰ ਸੱਚ-ਮੁੱਚ ਦੱਸਿਆ ਗਿਆ ਸੀ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮੂਸਾ ਆਪਣੇ ਦਾਸ ਨੂੰ ਇਹ ਸਾਰਾ ਦੇਸ ਤੁਹਾਨੂੰ ਦੇਣ ਦਾ ਅਤੇ ਇਸ ਦੇਸ ਦੇ ਸਾਰੇ ਵਾਸੀਆਂ ਨੂੰ ਨਾਸ ਕਰਨ ਦਾ ਹੁਕਮ ਦਿੱਤਾ ਸੀ ਸੋ ਅਸੀਂ ਤੁਹਾਡੇ ਅੱਗੋਂ ਆਪਣੀਆਂ ਜਾਨਾਂ ਲਈ ਬਹੁਤ ਡਰੇ ਤਾਂ ਅਸੀਂ ਇਹ ਕੰਮ ਕੀਤਾ।
The men from Gibeon replied, “We lied to you because we were afraid that you would kill us. We heard that Yahweh, your God, declared to his servant Moses that he would enable you to conquer all the people in this land and to kill all the people who lived in it.
25 ੨੫ ਹੁਣ ਵੇਖੋ ਅਸੀਂ ਤੁਹਾਡੇ ਹੱਥ ਵਿੱਚ ਹਾਂ, ਜੋ ਵਰਤਾਵਾ ਤੁਹਾਡੀ ਨਿਗਾਹ ਵਿੱਚ ਚੰਗਾ ਅਤੇ ਠੀਕ ਹੈ ਸੋ ਸਾਡੇ ਨਾਲ ਕਰੋ।
So now you can decide what you will do with us. Do what you think is right.”
26 ੨੬ ਉਸ ਨੇ ਉਹਨਾਂ ਨਾਲ ਉਹ ਕੀਤਾ ਅਤੇ ਇਸਰਾਏਲੀਆਂ ਦੇ ਹੱਥੋਂ ਉਹਨਾਂ ਨੂੰ ਬਚਾ ਦਿੱਤਾ ਸੋ ਉਹਨਾਂ ਨੇ ਉਹਨਾਂ ਨੂੰ ਨਾ ਵੱਢਿਆ।
So Joshua saved the lives of the people of Gibeon by not allowing the Israelis to kill them.
27 ੨੭ ਯਹੋਸ਼ੁਆ ਨੇ ਉਸੇ ਦਿਨ ਉਹਨਾਂ ਨੂੰ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲੇ ਸਭਾ ਲਈ ਅਤੇ ਯਹੋਵਾਹ ਦੀ ਜਗਵੇਦੀ ਲਈ ਉਸੇ ਥਾਂ ਉੱਤੇ ਜਿਹੜਾ ਉਹ ਚੁਣੇ ਅੱਜ ਤੱਕ ਹੀ ਠਹਿਰਾਇਆ।
Instead, he forced them to become the Israelis’ slaves. They cut wood and carried water for the Israelis. They also brought the wood and water [that was needed for] the sacred altar of Yahweh, to whatever place Yahweh decided that they should build one. And the people of Gibeon are still doing that.

< ਯਹੋਸ਼ੁਆ 9 >