< ਯਹੋਸ਼ੁਆ 9 >
1 ੧ ਇਸ ਤਰ੍ਹਾਂ ਹੋਇਆ ਕਿ ਜਦ ਹਿੱਤੀਆਂ, ਅਮੋਰੀਆਂ, ਕਨਾਨੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਸਾਰੇ ਰਾਜਿਆਂ ਨੇ ਸੁਣਿਆ ਜਿਹੜੇ ਯਰਦਨ ਤੋਂ ਪਾਰ ਪਰਬਤ ਵਿੱਚ ਅਤੇ ਹਠਾੜ ਉੱਤੇ ਅਤੇ ਵੱਡੇ ਸਮੁੰਦਰ ਦੇ ਸਾਰੇ ਕੰਢਿਆਂ ਉੱਤੇ ਲਬਾਨੋਨ ਦੇ ਸਾਹਮਣੇ ਸਨ।
And it came to pass, when all the kings who were on this side Jordan, in the hills, and in the valleys, and in all the coasts of the great sea opposite Lebanon, the Hittite, and the Amorite, the Canaanite, the Perizzite, the Hivite, and the Jebusite, heard these things;
2 ੨ ਤਦ ਉਹਨਾਂ ਨੇ ਇੱਕ ਮਨ ਹੋ ਕੇ ਆਪਣੇ ਆਪ ਨੂੰ ਯਹੋਸ਼ੁਆ ਅਤੇ ਇਸਰਾਏਲ ਦੇ ਨਾਲ ਯੁੱਧ ਕਰਨ ਲਈ ਇਕੱਠਾ ਕੀਤਾ।
That they gathered themselves together, to fight with Joshua and with Israel, with one accord.
3 ੩ ਗਿਬਓਨ ਦੇ ਵਸਨੀਕਾਂ ਨੇ ਸੁਣਿਆ ਜੋ ਕੁਝ ਯਹੋਸ਼ੁਆ ਨੇ ਯਰੀਹੋ ਅਤੇ ਅਈ ਨਾਲ ਕੀਤਾ ਸੀ।
And when the inhabitants of Gibeon heard what Joshua had done to Jericho and to Ai,
4 ੪ ਉਹਨਾਂ ਨੇ ਵੀ ਇੱਕ ਛਲ ਕੀਤਾ ਅਤੇ ਉਹ ਆ ਕੇ ਆਪਣੇ ਆਪ ਨੂੰ ਸੰਦੇਸ਼ਵਾਹਕ ਬਣਾ ਬੈਠੇ ਅਤੇ ਉਹਨਾਂ ਨੇ ਹੰਢੀਆਂ ਹੋਈਆਂ ਗੂਣਾਂ ਆਪਣੇ ਗਧਿਆਂ ਲਈ ਲਈਆਂ ਅਤੇ ਪੁਰਾਣੀਆਂ ਪਾਟੀਆਂ ਹੋਈਆਂ ਗੰਢ ਲੱਗੀਆਂ ਹੋਈਆਂ ਮਧ ਦੀਆਂ ਮਸ਼ਕਾਂ ਲੈ ਲਈਆਂ।
They also worked deceitfully, and went and made as if they had been ambassadors, and took old sacks upon their donkeys, and wine bottles, old, and torn, and bound up;
5 ੫ ਅਤੇ ਫਟੇ ਪੁਰਾਣੇ ਜੁੱਤੇ ਆਪਣੇ ਪੈਰੀਂ ਪਾ ਲਏ ਅਤੇ ਹੰਢੇ ਹੋਏ ਕੱਪੜੇ ਆਪਣੇ ਉੱਤੇ ਲੈ ਲਏ ਅਤੇ ਉਹਨਾਂ ਦੀ ਰਸਤ ਦੀ ਸਾਰੀ ਰੋਟੀ ਸੁੱਕੀ ਹੋਈ ਅਤੇ ਉੱਲੀ ਲੱਗੀ ਹੋਈ ਸੀ।
And old and patched shoes upon their feet, and old garments upon them; and all the bread of their provision was dry and mouldy.
6 ੬ ਉਹ ਯਹੋਸ਼ੁਆ ਦੇ ਕੋਲ ਗਿਲਗਾਲ ਦੇ ਡੇਰੇ ਵਿੱਚ ਆਏ ਤਾਂ ਉਹਨਾਂ ਨੇ ਉਸ ਨੂੰ ਅਤੇ ਇਸਰਾਏਲ ਦੇ ਮਨੁੱਖਾਂ ਨੂੰ ਆਖਿਆ ਕਿ ਅਸੀਂ ਦੂਰ ਦੇਸ ਤੋਂ ਆਏ ਹਾਂ ਹੁਣ ਤੁਸੀਂ ਸਾਡੇ ਨਾਲ ਨੇਮ ਬੰਨ੍ਹੋ।
And they went to Joshua to the camp at Gilgal, and said to him, and to the men of Israel, We have come from a far country: now therefore make ye a league with us.
7 ੭ ਇਸਰਾਏਲ ਦੇ ਮਨੁੱਖਾਂ ਨੇ ਉਹਨਾਂ ਹਿੱਵੀਆਂ ਨੂੰ ਆਖਿਆ, ਸ਼ਾਇਦ ਤੁਸੀਂ ਸਾਡੇ ਵਿੱਚ ਹੀ ਵੱਸਦੇ ਹੋ ਤਾਂ ਅਸੀਂ ਤੁਹਾਡੇ ਨਾਲ ਨੇਮ ਕਿਵੇਂ ਬੰਨ੍ਹ ਲਈਏ?
And the men of Israel said to the Hivites, Perhaps ye dwell among us; and how shall we make a league with you?
8 ੮ ਫਿਰ ਉਹਨਾਂ ਨੇ ਯਹੋਸ਼ੁਆ ਨੇ ਆਖਿਆ, ਅਸੀਂ ਤਾਂ ਤੁਹਾਡੇ ਦਾਸ ਹਾਂ ਤਾਂ ਯਹੋਸ਼ੁਆ ਨੇ ਉਹਨਾਂ ਨੂੰ ਆਖਿਆ, ਤੁਸੀਂ ਕੌਣ ਹੋ ਅਤੇ ਕਿੱਥੋਂ ਆਏ ਹੋ?
And they said to Joshua, We are thy servants. And Joshua said to them, Who are ye? and where did you come from?
9 ੯ ਉਹਨਾਂ ਨੇ ਆਖਿਆ, ਤੁਹਾਡੇ ਦਾਸ ਇੱਕ ਬਹੁਤ ਦੂਰ ਦੇਸ ਤੋਂ ਤੁਹਾਡੇ ਪਰਮੇਸ਼ੁਰ ਦੇ ਨਾਮ ਦੇ ਕਾਰਨ ਆਏ ਹਨ ਕਿਉਂ ਜੋ ਅਸੀਂ ਉਹ ਦੀ ਧੁੰਮ ਸੁਣੀ ਹੈ ਨਾਲੇ ਜੋ ਕੁਝ ਉਹ ਨੇ ਮਿਸਰ ਵਿੱਚ ਕੀਤਾ।
And they said to him, From a very far country thy servants have come because of the name of the LORD thy God: for we have heard the fame of him, and all that he did in Egypt,
10 ੧੦ ਅਤੇ ਜੋ ਕੁਝ ਅਮੋਰੀਆਂ ਦੇ ਦੋਹਾਂ ਰਾਜਿਆਂ ਨਾਲ ਜਿਹੜੇ ਯਰਦਨ ਦੇ ਪਾਰ ਸਨ ਕੀਤਾ ਅਰਥਾਤ ਸੀਹੋਨ ਹਸ਼ਬੋਨ ਦੇ ਰਾਜੇ ਅਤੇ ਓਗ ਬਾਸ਼ਾਨ ਦੇ ਰਾਜੇ ਨਾਲ ਜਿਹੜੇ ਅਸ਼ਤਾਰੋਥ ਵਿੱਚ ਸਨ।
And all that he did to the two kings of the Amorites, that were beyond Jordan, to Sihon king of Heshbon, and to Og king of Bashan, who was at Ashtaroth.
11 ੧੧ ਤਦ ਸਾਡੇ ਬਜ਼ੁਰਗਾਂ ਅਤੇ ਸਾਡੇ ਦੇਸ ਦੇ ਸਾਰੇ ਵਸਨੀਕਾਂ ਨੇ ਸਾਨੂੰ ਆਖਿਆ ਕਿ ਆਪਣੇ ਹੱਥ ਵਿੱਚ ਰਸਤ ਲੈ ਕੇ ਉਹਨਾਂ ਦੇ ਮਿਲਣ ਲਈ ਜਾਓ ਅਤੇ ਉਹਨਾਂ ਨੂੰ ਆਖੋ ਕਿ ਅਸੀਂ ਤੁਹਾਡੇ ਦਾਸ ਹਾਂ ਸੋ ਹੁਣ ਸਾਡੇ ਨਾਲ ਇੱਕ ਨੇਮ ਬੰਨ੍ਹੋ।
Therefore our elders and all the inhabitants of our country spoke to us, saying, Take provisions with you for the journey, and go to meet them, and say to them, We are your servants: therefore now make ye a league with us.
12 ੧੨ ਇਹ ਸਾਡੀ ਰੋਟੀ ਅਸੀਂ ਆਪਣੇ ਖਾਣ ਲਈ ਆਪਣਿਆਂ ਘਰਾਂ ਤੋਂ ਗਰਮ-ਗਰਮ ਲਈ ਸੀ ਜਿਸ ਦਿਨ ਅਸੀਂ ਤੁਹਾਡੇ ਕੋਲ ਆਉਣ ਲਈ ਨਿੱਕਲੇ, ਪਰ ਹੁਣ ਵੇਖੋ ਉਹ ਸੁੱਕੀ ਅਤੇ ਉੱਲੀ ਲੱਗੀ ਹੋਈ ਹੈ।
This our bread we took hot for our provision out of our houses on the day we came forth to go to you; but now, behold, it is dry, and it is mouldy:
13 ੧੩ ਅਤੇ ਇਹ ਮਧ ਦੀਆਂ ਮਸ਼ਕਾਂ ਜਿਹੜੀਆਂ ਅਸੀਂ ਭਰੀਆਂ ਨਵੀਆਂ ਸਨ ਪਰ ਹੁਣ ਵੇਖੋ ਉਹ ਪਾਟ ਗਈਆਂ ਹਨ ਅਤੇ ਸਾਡੇ ਕੱਪੜੇ ਅਤੇ ਜੁੱਤੇ ਇਸ ਵੱਡੇ ਲੰਮੇ ਸਫ਼ਰ ਨਾਲ ਹੰਢ ਗਏ ਹਨ।
And these bottles of wine, which we filled, were new; and, behold, they are torn: and these our garments and our shoes are become old by reason of the very long journey.
14 ੧੪ ਤਾਂ ਉਹਨਾਂ ਮਨੁੱਖਾਂ ਨੇ ਉਹਨਾਂ ਦੀ ਰਸਤ ਤੋਂ ਲਿਆ ਪਰ ਉਹਨਾਂ ਨੇ ਯਹੋਵਾਹ ਦੀ ਸਲਾਹ ਨਾ ਲਈ।
And the men took of their provisions, and asked not counsel at the mouth of the LORD.
15 ੧੫ ਉਸ ਤੋਂ ਬਾਅਦ ਯਹੋਸ਼ੁਆ ਨੇ ਉਹਨਾਂ ਨਾਲ ਸੁਲਾਹ ਕਰ ਲਈ ਅਤੇ ਉਹਨਾਂ ਨਾਲ ਜੀਵਨ ਦਾ ਨੇਮ ਬੰਨ੍ਹਿਆ ਅਤੇ ਮੰਡਲੀ ਦੇ ਪ੍ਰਧਾਨਾਂ ਨੇ ਉਹਨਾਂ ਨਾਲ ਸਹੁੰ ਖਾਧੀ।
And Joshua made peace with them, and made a league with them, to let them live: and the princes of the congregation swore to them.
16 ੧੬ ਤਾਂ ਇਸ ਤਰ੍ਹਾਂ ਹੋਇਆ ਕਿ ਉਹਨਾਂ ਦੇ ਨੇਮ ਬੰਨ੍ਹਣ ਦੇ ਤਿੰਨ ਦਿਨ ਮਗਰੋਂ ਉਹਨਾਂ ਨੇ ਸੁਣਿਆ ਕਿ ਉਹ ਉਹਨਾਂ ਦੇ ਗੁਆਂਢੀ ਹਨ ਅਤੇ ਉਹਨਾਂ ਦੇ ਵਿੱਚ ਹੀ ਵੱਸਦੇ ਹਨ।
And it came to pass at the end of three days after they had made a league with them, that they heard that they were their neighbours, and that they dwelt among them.
17 ੧੭ ਤਾਂ ਇਸਰਾਏਲੀਆਂ ਨੇ ਕੂਚ ਕੀਤਾ ਅਤੇ ਤੀਜੇ ਦਿਨ ਉਹਨਾਂ ਦੇ ਸ਼ਹਿਰ ਵਿੱਚ ਆ ਗਏ ਅਤੇ ਉਹਨਾਂ ਦੇ ਸ਼ਹਿਰ ਗਿਬਓਨ, ਕਫ਼ੀਰਾਹ, ਬਏਰੋਥ ਅਤੇ ਕਿਰਯਥ-ਯਾਰੀਮ ਸਨ।
And the children of Israel journeyed, and came to their cities on the third day. Now their cities were Gibeon, and Chephirah, and Beeroth, and Kirjathjearim.
18 ੧੮ ਇਸਰਾਏਲੀਆਂ ਨੇ ਉਹਨਾਂ ਨੂੰ ਨਹੀਂ ਮਾਰਿਆ, ਕਿਉਂ ਜੋ ਸਭਾ ਦੇ ਪ੍ਰਧਾਨਾਂ ਨੇ ਉਹਨਾਂ ਨਾਲ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਸਹੁੰ ਖਾਧੀ ਸੀ ਅਤੇ ਸਾਰੀ ਸਭਾ ਪ੍ਰਧਾਨਾਂ ਦੇ ਵਿਰੁੱਧ ਬੁੜ-ਬੁੜਾਉਣ ਲੱਗ ਪਈ।
And the children of Israel smote them not, because the princes of the congregation had sworn to them by the LORD God of Israel. And all the congregation murmured against the princes.
19 ੧੯ ਪਰ ਸਾਰਿਆਂ ਪ੍ਰਧਾਨਾਂ ਨੇ ਸਾਰੀ ਸਭਾ ਨੂੰ ਆਖਿਆ ਕਿ ਅਸੀਂ ਉਹਨਾਂ ਨਾਲ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਸਹੁੰ ਖਾਧੀ ਹੈ ਇਸ ਲਈ ਅਸੀਂ ਉਹਨਾਂ ਨੂੰ ਹੱਥ ਨਹੀਂ ਲਾ ਸਕਦੇ।
But all the princes said to all the congregation, We have sworn to them by the LORD God of Israel: now therefore we may not touch them.
20 ੨੦ ਅਸੀਂ ਉਹਨਾਂ ਲਈ ਇਹ ਕਰਾਂਗੇ ਕਿ ਅਸੀਂ ਉਹਨਾਂ ਨੂੰ ਜੀਉਂਦੇ ਰਹਿਣ ਦੇਈਏ ਮਤੇ ਸਾਡੇ ਉੱਤੇ ਇਸ ਸਹੁੰ ਦੇ ਨਾਲ ਕ੍ਰੋਧ ਆ ਪਵੇ ਜਿਹੜੀ ਅਸੀਂ ਉਹਨਾਂ ਦੇ ਨਾਲ ਖਾਧੀ ਹੈ।
This we will do to them; we will even let them live, lest wrath be upon us, because of the oath which we swore to them.
21 ੨੧ ਪ੍ਰਧਾਨਾਂ ਨੇ ਉਹਨਾਂ ਨੂੰ ਆਖਿਆ, ਉਹਨਾਂ ਨੂੰ ਜੀਉਂਦੇ ਰਹਿਣ ਦਿਓ ਤਾਂ ਜੋ ਉਹ ਸਾਰੀ ਸਭਾ ਲਈ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲੇ ਹੋਣ ਜਿਵੇਂ ਪ੍ਰਧਾਨਾਂ ਨੇ ਉਹਨਾਂ ਨਾਲ ਗੱਲ ਕੀਤੀ ਸੀ।
And the princes said to them, Let them live; but let them be hewers of wood and drawers of water to all the congregation; as the princes had promised them.
22 ੨੨ ਯਹੋਸ਼ੁਆ ਨੇ ਉਹਨਾਂ ਨੂੰ ਬੁਲਾ ਕੇ ਆਖਿਆ ਕਿ ਤੁਸੀਂ ਸਾਨੂੰ ਇਹ ਆਖ ਕੇ ਧੋਖਾ ਦਿੱਤਾ ਕਿ ਅਸੀਂ ਤੁਹਾਥੋਂ ਬਹੁਤ ਦੂਰ ਦੇਸ ਦੇ ਹਾਂ ਜਦ ਕਿ ਤੁਸੀਂ ਸਾਡੇ ਵਿੱਚ ਹੀ ਵੱਸਦੇ ਹੋ।
And Joshua called for them, and he spoke to them, saying, Why have ye deceived us, saying, We are very far from you; when ye dwell among us?
23 ੨੩ ਹੁਣ ਤੁਸੀਂ ਸਰਾਪੀ ਹੋ ਅਤੇ ਤੁਹਾਡੇ ਵਿੱਚੋਂ ਕੋਈ ਵੀ ਅਜਿਹਾ ਨਾ ਰਹੇਗਾ ਜਿਹੜਾ ਗ਼ੁਲਾਮ ਅਰਥਾਤ ਮੇਰੇ ਪਰਮੇਸ਼ੁਰ ਦੇ ਘਰ ਲਈ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲਾ ਨਾ ਹੋਵੇ।
Now therefore ye are cursed, and there shall none of you be freed from being slaves, and hewers of wood and drawers of water for the house of my God.
24 ੨੪ ਉਹਨਾਂ ਨੇ ਯਹੋਸ਼ੁਆ ਨੂੰ ਉੱਤਰ ਦੇ ਕੇ ਆਖਿਆ ਕਿ ਤੁਹਾਡੇ ਗੁਲਾਮਾਂ ਨੂੰ ਸੱਚ-ਮੁੱਚ ਦੱਸਿਆ ਗਿਆ ਸੀ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮੂਸਾ ਆਪਣੇ ਦਾਸ ਨੂੰ ਇਹ ਸਾਰਾ ਦੇਸ ਤੁਹਾਨੂੰ ਦੇਣ ਦਾ ਅਤੇ ਇਸ ਦੇਸ ਦੇ ਸਾਰੇ ਵਾਸੀਆਂ ਨੂੰ ਨਾਸ ਕਰਨ ਦਾ ਹੁਕਮ ਦਿੱਤਾ ਸੀ ਸੋ ਅਸੀਂ ਤੁਹਾਡੇ ਅੱਗੋਂ ਆਪਣੀਆਂ ਜਾਨਾਂ ਲਈ ਬਹੁਤ ਡਰੇ ਤਾਂ ਅਸੀਂ ਇਹ ਕੰਮ ਕੀਤਾ।
And they answered Joshua, and said, Because it was certainly told thy servants, how the LORD thy God commanded his servant Moses to give you all the land, and to destroy all the inhabitants of the land from before you, therefore we were greatly afraid for our lives because of you, and have done this thing.
25 ੨੫ ਹੁਣ ਵੇਖੋ ਅਸੀਂ ਤੁਹਾਡੇ ਹੱਥ ਵਿੱਚ ਹਾਂ, ਜੋ ਵਰਤਾਵਾ ਤੁਹਾਡੀ ਨਿਗਾਹ ਵਿੱਚ ਚੰਗਾ ਅਤੇ ਠੀਕ ਹੈ ਸੋ ਸਾਡੇ ਨਾਲ ਕਰੋ।
And now, behold, we are in thy hand: do as it seemeth good and right to thee to do to us.
26 ੨੬ ਉਸ ਨੇ ਉਹਨਾਂ ਨਾਲ ਉਹ ਕੀਤਾ ਅਤੇ ਇਸਰਾਏਲੀਆਂ ਦੇ ਹੱਥੋਂ ਉਹਨਾਂ ਨੂੰ ਬਚਾ ਦਿੱਤਾ ਸੋ ਉਹਨਾਂ ਨੇ ਉਹਨਾਂ ਨੂੰ ਨਾ ਵੱਢਿਆ।
And so did he to them, and delivered them out of the hand of the children of Israel, that they slew them not.
27 ੨੭ ਯਹੋਸ਼ੁਆ ਨੇ ਉਸੇ ਦਿਨ ਉਹਨਾਂ ਨੂੰ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲੇ ਸਭਾ ਲਈ ਅਤੇ ਯਹੋਵਾਹ ਦੀ ਜਗਵੇਦੀ ਲਈ ਉਸੇ ਥਾਂ ਉੱਤੇ ਜਿਹੜਾ ਉਹ ਚੁਣੇ ਅੱਜ ਤੱਕ ਹੀ ਠਹਿਰਾਇਆ।
And Joshua made them that day hewers of wood and drawers of water for the congregation, and for the altar of the LORD, even to this day, in the place which he should choose.