< ਯਹੂਦਾਹ 1 >
1 ੧ ਯਹੂਦਾਹ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਯੋਗ ਉਨ੍ਹਾਂ ਨੂੰ ਜਿਹੜੇ ਬੁਲਾਏ ਹੋਏ, ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਅਲੱਗ ਕੀਤੇ ਹੋਏ ਹਨ,
Юда, раб Ісуса Христа, а брат Якова, — покликаним, улю́бленим у Бозі Отці та збереженим Ісусом Христом:
2 ੨ ਤੁਹਾਨੂੰ ਦਯਾ, ਸ਼ਾਂਤੀ ਅਤੇ ਪਿਆਰ ਵੱਧ ਤੋਂ ਵੱਧ ਭਰਪੂਰੀ ਨਾਲ ਮਿਲਦਾ ਰਹੇ।
милість вам, і мир, і любов хай примно́житься!
3 ੩ ਪਿਆਰਿਓ, ਜਦੋਂ ਮੈਂ ਮੁਕਤੀ ਦੇ ਵਿਖੇ ਤੁਹਾਨੂੰ ਲਿਖਣ ਦੀ ਬਹੁਤ ਕੋਸ਼ਿਸ਼ ਕਰ ਰਿਹਾ ਸੀ ਤਾਂ ਮੈਂ ਤੁਹਾਨੂੰ ਲਿਖ ਕੇ ਬੇਨਤੀ ਕਰਨਾ ਜ਼ਰੂਰੀ ਸਮਝਿਆ ਕਿ ਤੁਸੀਂ ਉਸ ਵਿਸ਼ਵਾਸ ਦੇ ਲਈ ਯਤਨ ਨਾਲ ਕੋਸ਼ਿਸ਼ ਕਰਦੇ ਰਹੋ, ਜਿਹੜਾ ਇੱਕੋ ਹੀ ਵਾਰ ਸੰਤਾਂ ਨੂੰ ਸੌਂਪਿਆ ਗਿਆ ਸੀ।
Улюблені, всяке дбання́ чинивши писати до вас про наше спільне спасі́ння, я признав за потрібне писати до вас, благаючи боротись за віру, раз дану святим.
4 ੪ ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ।
Бо крадькома́ повхо́дили деякі люди, на цей о́суд віддавна призначені, безбожні, що благода́ть нашого Бога оберта́ють у розпусту, і відкидаються єдиного Владики і Господа нашого — Ісуса Христа.
5 ੫ ਹੁਣ ਭਾਵੇਂ ਤੁਸੀਂ ਇੱਕੋ ਵਾਰ ਸਭ ਕੁਝ ਜਾਣ ਵੀ ਚੁੱਕੇ ਹੋ, ਤਾਂ ਵੀ ਮੈਂ ਤੁਹਾਨੂੰ ਚੇਤੇ ਕਰਵਾਉਣਾ ਚਾਹੁੰਦਾ ਹਾਂ ਕਿ ਪ੍ਰਭੂ ਨੇ ਲੋਕਾਂ ਨੂੰ ਮਿਸਰ ਦੇਸ ਵਿੱਚੋਂ ਬਚਾ ਕੇ, ਬਾਅਦ ਵਿੱਚ ਉਨ੍ਹਾਂ ਦਾ ਨਾਸ ਕੀਤਾ ਜਿਨ੍ਹਾਂ ਨੇ ਵਿਸ਼ਵਾਸ ਨਾ ਕੀਤਾ।
А я хо́чу нагадати вам, що раз усе знаєте, що Госпо́дь ви́зволив людей від землі єгипетської, а згодом вигубив тих, хто не вірував.
6 ੬ ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਉੱਤੇ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਘੁੱਪ ਹਨ੍ਹੇਰੇ ਵਿੱਚ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਲਈ ਬੰਧਨਾਂ ਵਿੱਚ ਰੱਖ ਛੱਡਿਆ। (aïdios )
І анголі́в, що не зберегли початкового стану свого, але кинули жи́тло своє, Він зберіг у вічних кайда́нах під те́мрявою на суд великого дня. (aïdios )
7 ੭ ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ। (aiōnios )
Як Содо́м і Гомо́рра та міста́ коло них, що таким самим способом чинили пере́люб та ходили за іншим тілом, поне́сли кару вічного огню, і поставлені в при́клад, — (aiōnios )
8 ੮ ਤਾਂ ਇਸੇ ਤਰ੍ਹਾਂ ਇਹ ਵੀ ਆਪਣੇ ਸੁਫਨਿਆਂ ਵਿੱਚ ਸਰੀਰ ਨੂੰ ਭਰਿਸ਼ਟ ਕਰਦੇ, ਹਕੂਮਤਾਂ ਨੂੰ ਤੁਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ।
так само буде й цим снови́дам, що опоганюють тіло, пого́рджують вла́дами, зневажають слави.
9 ੯ ਪਰ ਮਹਾਂ ਦੂਤ ਮਿਕਾਏਲ ਨੇ ਸ਼ੈਤਾਨ ਨਾਲ ਝਗੜਾ ਕਰ ਕੇ ਮੂਸਾ ਦੀ ਲਾਸ਼ ਦੇ ਵਿਖੇ ਵਿਵਾਦ ਕਰਦਾ ਸੀ, ਤਾਂ ਉਹ ਦੀ ਹਿੰਮਤ ਨਾ ਹੋਈ ਕਿ ਮਿਹਣਾ ਮਾਰ ਕੇ ਉਸ ਉੱਤੇ ਦੋਸ਼ ਲਾਵੇ ਸਗੋਂ ਇਹ ਆਖਿਆ ਭਈ ਪ੍ਰਭੂ ਤੈਨੂੰ ਝਿੜਕੇ!
І сам арха́нгол Михаїл, коли сперечався з дияволом і говорив про Мойсеєве тіло, не нава́жився винести суду зневажливого, а сказав: „Хай Господь доко́рить тобі!“
10 ੧੦ ਪਰ ਇਹ ਲੋਕ ਜੋ ਕੁਝ ਉਹ ਜਾਣਦੇ ਹੀ ਨਹੀਂ ਉਹ ਦੇ ਵਿਖੇ ਕੁਫ਼ਰ ਬਕਦੇ ਹਨ ਅਤੇ ਜੋ ਕੁਝ ਬੇਅਕਲ ਪਸ਼ੂਆਂ ਵਰਗੇ ਸੁਭਾਅ ਨਾਲ ਹੀ ਜਾਣਦੇ ਹਨ, ਉਸ ਵਿੱਚ ਨਾਸ ਹੋ ਜਾਂਦੇ ਹਨ।
А ці зневажають, чого не знають; а що знають із природи, як німа звірина́, то й у тому псуються.
11 ੧੧ ਹਾਏ ਉਨ੍ਹਾਂ ਨੂੰ! ਕਿਉਂ ਜੋ ਉਹ ਕਾਇਨ ਦੇ ਰਾਹ ਲੱਗ ਤੁਰੇ, ਲਾਭ ਦੇ ਲਈ ਬਿਲਆਮ ਦੇ ਭਰਮ ਵਿੱਚ ਭੱਜੇ ਅਤੇ ਕੁਰਾਹ ਦੇ ਵਿਰੋਧ ਵਿੱਚ ਨਾਸ ਹੋਏ।
Горе їм, бо пішли вони дорогою Каїновою, і попали в обману Валаа́мової заплати, і загинули в бунті Коре́я!
12 ੧੨ ਇਹ ਉਹ ਹਨ ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ-ਪੀਂਦੇ ਹੋਏ, ਤੁਹਾਡੇ ਪਿਆਰ ਭੋਜਨਾਂ ਵਿੱਚ ਡੁੱਬੇ ਹੋਏ ਟਿੱਲੇ ਹਨ ਇਹ ਆਪਣੇ ਹੀ ਢਿੱਡ ਭਰਦੇ ਹਨ। ਇਹ ਪੌਣਾਂ ਦੇ ਉਡਾਏ ਹੋਏ ਸੁੱਕੇ ਬੱਦਲ ਹਨ। ਇਹ ਪੱਤਝੜ ਦੇ ਰੁੱਤ ਦੇ ਦਰੱਖਤ ਹਨ ਜੋ ਫਲ ਨਹੀਂ ਦਿੰਦੇ, ਦੋ ਵਾਰੀ ਮਰੇ ਅਤੇ ਜੜ੍ਹੋਂ ਪੁੱਟੇ ਹੋਏ ਹਨ।
Вони скелі підводні на ваших вече́рях любови, бо з вами без стра́ху їдять та себе попаса́ють; хмари безводні, що носяться вітром; осінні дере́ва безплідні, двічі померлі, ви́корінені;
13 ੧੩ ਇਹ ਸਮੁੰਦਰ ਦੀਆਂ ਤੂਫਾਨੀ ਲਹਿਰਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ। ਇਹ ਘੁੰਮਣ ਵਾਲੇ ਤਾਰੇ ਹਨ ਜਿਨ੍ਹਾਂ ਲਈ ਸਦਾ ਤੱਕ ਦਾ ਘੁੱਪ ਹਨ੍ਹੇਰਾ ਘੇਰ ਰੱਖਿਆ ਹੋਇਆ ਹੈ। (aiōn )
люті хвилі мо́рські, що з піною викидають власний сором; зорі блудні́, що для них морок те́мряви береже́ться повік. (aiōn )
14 ੧੪ ਨਾਲੇ ਹਨੋਕ ਨੇ ਜਿਹੜਾ ਆਦਮ ਤੋਂ ਸੱਤਵੀਂ ਪੀਹੜੀ ਦਾ ਸੀ ਇਹਨਾਂ ਹੀ ਦੇ ਵਿਖੇ ਅਗੰਮ ਵਾਕ ਕਰ ਕੇ ਆਖਿਆ ਭਈ ਵੇਖੋ, ਪ੍ਰਭੂ ਆਪਣੇ ਲੱਖਾਂ ਸੰਤਾਂ ਨਾਲ ਆਇਆ।
Про них же звіщав був Ено́х, сьомий від Ада́ма, і казав: „Ось іде Госпо́дь зо Своїми десятками тисяч святих,
15 ੧੫ ਤਾਂ ਕਿ ਸਭਨਾਂ ਦਾ ਨਿਆਂ ਕਰੇ ਅਤੇ ਸਭਨਾਂ ਨੂੰ ਉਨ੍ਹਾਂ ਦੇ ਸਾਰੇ ਦੁਸ਼ਟ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਦੁਸ਼ਟਤਾ ਨਾਲ ਕੀਤੇ ਸਨ ਅਤੇ ਸਾਰੀਆਂ ਕਠੋਰ ਗੱਲਾਂ ਦੇ ਕਾਰਨ ਜੋ ਦੁਸ਼ਟ ਪਾਪੀਆਂ ਨੇ ਉਹ ਦੇ ਵਿਰੁੱਧ ਆਖੀਆਂ ਸਨ, ਦੋਸ਼ੀ ਠਹਿਰਾਵੇ।
щоб суд учинити над усіма́, і винуватити всіх безбожних за всі вчинки безбожности їхньої, що безбожно нако́їли, та за всі жорстокі слова, що їх говорили на Нього безбожні грішники“.
16 ੧੬ ਇਹ ਬੁੜ-ਬੁੜਾਉਣ ਅਤੇ ਸ਼ਿਕਾਇਤ ਕਰਨ ਵਾਲੇ ਹਨ, ਜਿਹੜੇ ਆਪਣੀਆਂ ਕਾਮਨਾਵਾਂ ਦੇ ਅਨੁਸਾਰ ਚੱਲਦੇ ਹਨ, ਮੂੰਹੋਂ ਵੱਡੀਆਂ-ਵੱਡੀਆਂ ਫੋਕੀਆਂ ਗੱਪਾਂ ਮਾਰਦੇ ਹਨ ਅਤੇ ਲਾਭ ਲਈ ਚਾਪਲੂਸੀ ਕਰਦੇ ਹਨ।
Це ре́мствувачі, незадоволені з долі своєї, що ходять у своїх пожадливостях, а уста їхні говорять чванли́ве; вони вихваляють особи для зи́ску!
17 ੧੭ ਪਰ ਤੁਸੀਂ ਹੇ ਪਿਆਰਿਓ, ਇੰਨ੍ਹਾਂ ਗੱਲਾਂ ਨੂੰ ਯਾਦ ਰੱਖੋ ਜੋ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਸੂਲਾਂ ਨੇ ਪਹਿਲਾਂ ਹੀ ਆਖੀਆਂ।
А ви, улюблені, згадуйте слова́, що їх давніше казали апо́столи Господа нашого Ісуса Христа,
18 ੧੮ ਜੋ ਉਨ੍ਹਾਂ ਨੇ ਤੁਹਾਨੂੰ ਕਿਹਾ ਕਿ ਅੰਤ ਦੇ ਸਮੇਂ ਠੱਠਾ ਕਰਨ ਵਾਲੇ ਹੋਣਗੇ ਜਿਹੜੇ ਆਪਣੀਆਂ ਸ਼ਤਾਨੀ ਕਾਮਨਾਵਾਂ ਦੇ ਅਨੁਸਾਰ ਚੱਲਣਗੇ।
які вам говорили: „За останнього ча́су будуть глузії́, що ходитимуть за своїми пожадливостями та безбожністю“.
19 ੧੯ ਇਹ ਉਹੋ ਹਨ ਜਿਹੜੇ ਧੜੇਬਾਜ਼ ਅਤੇ ਸਰੀਰਕ ਹਨ, ਜਿੰਨ੍ਹਾ ਵਿੱਚ ਆਤਮਾ ਨਹੀਂ।
Це ті, хто відлу́чується від єдности, тілесні, що духа не мають.
20 ੨੦ ਪਰ ਤੁਸੀਂ ਹੇ ਪਿਆਰਿਓ, ਆਪਣੇ ਆਪ ਨੂੰ ਆਪਣੇ ਅੱਤ ਪਵਿੱਤਰ ਵਿਸ਼ਵਾਸ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ।
А ви, улюблені, будуйте себе найсвятішою вашою вірою, моліться у Дусі Святім,
21 ੨੧ ਪਰਮੇਸ਼ੁਰ ਦੇ ਪਿਆਰ ਵਿੱਚ ਆਪਣੇ ਆਪ ਨੂੰ ਕਾਇਮ ਰੱਖੋ ਅਤੇ ਸਦੀਪਕ ਜੀਵਨ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ। (aiōnios )
бережіть себе сами́х у Божій любові, і чекайте милости Господа на́шого Ісуса Христа для вічного життя. (aiōnios )
22 ੨੨ ਅਤੇ ਕਿੰਨਿਆਂ ਉੱਤੇ ਜਿਹੜੇ ਦੁਬਧਾ ਵਿੱਚ ਪਏ ਹੋਏ ਹਨ, ਦਯਾ ਕਰੋ।
І до одних, хто вагається, будьте милости́ві,
23 ੨੩ ਅਤੇ ਕਿੰਨਿਆਂ ਨੂੰ ਅੱਗ ਵਿੱਚੋਂ ਧੂੰਹ ਖਿੱਚ ਕੇ ਬਚਾਓ, ਅਤੇ ਉਸ ਬਸਤਰ ਤੋਂ ਵੀ ਜਿਸ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ, ਨਫ਼ਰਤ ਕਰਦੇ ਹੋਏ ਕਿੰਨਿਆਂ ਉੱਤੇ ਡਰ ਨਾਲ ਦਯਾ ਕਰੋ।
спасайте і виривайте з огню, а до інших будьте милосердні зо стра́хом, і нена́видьте навіть одежу, опоганену від тіла!
24 ੨੪ ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸਕਦਾ ਹੈ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਨਾਲ ਨਿਰਮਲ ਖੜ੍ਹਾ ਕਰ ਸਕਦਾ ਹੈ।
А Тому́, Хто може вас зберегти від упадку, і поставити перед Своєю славою непорочними в радості,
25 ੨੫ ਉਸੇ ਦੀ ਅਰਥਾਤ ਉਸ ਅਦੁੱਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀਦਾਤਾ ਹੈ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੱਕ ਮਹਿਮਾ, ਪਰਾਕਰਮ, ਮਹਾਨਤਾ ਅਤੇ ਅਧਿਕਾਰ ਹੋਵੇ। ਆਮੀਨ। (aiōn )
Єдиному премудрому Богові, Спасителеві нашому через Ісуса Христа, Господа нашого, слава, могутність, сила та вла́да перше всього віку, і тепер, і на всі віки! Амі́нь. (aiōn )